Jeremias 43

Punjabi Bible (GL_PUNJABI) vs ARIB

Sair da comparação
ARIB Almeida Revisada Imprensa Bíblica
1 ਇਸ ਤਰ੍ਹਾਂ ਯਿਰਮਿਯਾਹ ਨੇ ਲੋਕਾਂ ਨੂੰ ਯਹੋਵਾਹ ਉਨ੍ਹਾਂ ਦੇ ਪਰਮੇਸ਼ੁਰ ਦਾ ਸੰਦੇਸ਼ ਦੱਸ ਕੇ ਗੱਲ ਮੁਕਾਈ। ਯਿਰਮਿਯਾਹ ਨੇ ਉਨ੍ਹਾਂ ਨੂੰ ਹਰ ਉਹ ਗੱਲ ਦੱਸ ਦਿੱਤੀ ਜਿਹੜੀ ਯਹੋਵਾਹ ਨੇ ਲੋਕਾਂ ਨੂੰ ਦੱਸਣ ਲਈ ਉਸ ਨੂੰ ਭੇਜਿਆ ਸੀ।"
1 Tendo Jeremias acabado de falar a todo o povo todas as palavras do Senhor seu Deus, aquelas palavras com as quais o Senhor seu Deus lho havia enviado,
2 ਹੋਸ਼ਅਯਾਹ ਦਾ ਪੁੱਤਰ ਅਜ਼ਰਯਾਹ, ਕਾਰੇਆਹ ਦਾ ਪੁੱਤਰ ਯੋਹਾਨਾਨ ਅਤੇ ਕੁਝ ਹੋਰ ਲੋਕ ਬੜੇ ਗੁਮਾਨੀ ਅਤੇ ਜ਼ਿੱਦੀ ਸਨ। ਉਹ ਲੋਕ ਯਿਰਮਿਯਾਹ ਨਾਲ ਬਹੁਤ ਗੁੱਸੇ ਹੋ ਗਏ। ਉਨ੍ਹਾਂ ਲੋਕਾਂ ਨੇ ਯਿਰਮਿਯਾਹ ਨੂੰ ਆਖਿਆ, “ਯਿਰਮਿਯਾਹ, ਤੂੰ ਝੂਠ ਬੋਲ ਰਿਹਾ ਹੈਂ। ਯਹੋਵਾਹ ਸਾਡੇ ਪਰਮੇਸ਼ੁਰ ਨੇ ਇਹ ਗੱਲਾਂ ਆਖਣ ਲਈ ਨਹੀਂ ਭੇਜਿਆ, ‘ਤੁਹਾਨੂੰ ਲੋਕਾਂ ਨੂੰ ਮਿਸਰ ਵਿੱਚ ਜਾਕੇ ਬਿਲਕੁਲ ਨਹੀਂ ਰਹਿਣਾ ਚਾਹੀਦਾ।’"
2 então falaram Azarias, filho de Hosaías, e Joanã, filho de Careá, e todos os homens soberbos, dizendo a Jeremias: Tu dizes mentiras; o Senhor nosso Deus não te enviou a dizer: Não entreis no Egito para ali peregrinardes;
3 ਯਿਰਮਿਯਾਹ ਸਾਡਾ ਖਿਆਲ ਹੈ ਕਿ ਨੇਰੀਯਾਹ ਦਾ ਪੁੱਤਰ ਬਾਰੂਕ ਤੈਨੂੰ ਸਾਡੇ ਖਿਲਾਫ਼ ਭੜਕਾ ਰਿਹਾ ਹੈ। ਉਹ ਚਾਹੁੰਦਾ ਹੈ ਕਿ ਤੂੰ ਸਾਨੂੰ ਬਾਬਲ ਦੇ ਲੋਕਾਂ ਦੇ ਹਵਾਲੇ ਕਰ ਦੇਵੇ। ਉਹ ਤੇਰੇ ਕੋਲੋਂ ਅਜਿਹਾ ਇਸ ਲਈ ਕਰਾਉਣਾ ਚਾਹੁੰਦਾ ਹੈ ਤਾਂ ਜੋ ਉਹ ਸਾਨੂੰ ਮਾਰ ਸੱਕਣ। ਜਾਂ ਉਹ ਤੇਰੇ ਕੋਲੋਂ ਅਜਿਹਾ ਇਸ ਲਈ ਕਰਾਉਣਾ ਚਾਹੁੰਦਾ ਹੈ ਤਾਂ ਜੋ ਉਹ ਸਾਨੂੰ ਬੰਦੀ ਬਣਾ ਸੱਕਣ ਅਤੇ ਸਾਨੂੰ ਬਾਬਲ ਲੈ ਜਾਣ।”"
3 mas Baruque, filho de Nerias, é que te incita contra nós, para nos entregar na mão dos caldeus, para eles nos matarem, ou para nos levarem cativos para Babilônia.
4 ਇਸ ਤਰ੍ਹਾਂ ਯੋਹਾਨਾਨ, ਫ਼ੌਜੀ ਅਧਿਕਾਰੀਆਂ ਅਤੇ ਹੋਰ ਸਾਰੇ ਲੋਕਾਂ ਨੇ ਯਹੋਵਾਹ ਦੇ ਆਦੇਸ਼ ਨੂੰ ਅਪ੍ਰਵਾਨ ਕਰ ਦਿੱਤਾ। ਯਹੋਵਾਹ ਨੇ ਉਨ੍ਹਾਂ ਨੂੰ ਯਹੂਦਾਹ ਵਿੱਚ ਠਹਿਰਨ ਦਾ ਆਦੇਸ਼ ਦਿੱਤਾ ਸੀ।"
4 Não obedeceu pois Joanã, filho de Careá, nem nenhum de todos os príncipes dos exércitos, nem o povo todo, à voz do Senhor, para ficarem na terra de Judá.
5 ਪਰ ਯਹੋਵਾਹ ਦਾ ਹੁਕਮ ਮੰਨਣ ਦੀ ਬਜਾਇ ਯੋਹਾਨਾਨ ਅਤੇ ਫ਼ੌਜੀ ਅਧਿਕਾਰੀ ਉਨ੍ਹਾਂ ਯਹੂਦਾਹ ਦੇ ਬਚੇ ਹੋਏ ਲੋਕਾਂ ਨੂੰ ਮਿਸਰ ਲੈ ਗਏ। ਅਤੀਤ ਵਿੱਚ ਉਨ੍ਹਾਂ ਬਚੇ ਹੋਏ ਲੋਕਾਂ ਨੂੰ ਦੁਸ਼ਮਣ ਹੋਰਨਾਂ ਦੇਸ਼ਾਂ ਵਿੱਚ ਲੈ ਗਿਆ ਸੀ। ਪਰ ਉਹ ਯਹੂਦਾਹ ਨੂੰ ਵਾਪਸ ਆ ਗਏ ਸਨ।"
5 Mas Joanã, filho de Careá, e todos os chefes das forças tomaram a todo o resto de Judá, que havia voltado dentre todas as nações, para onde haviam sido arrojados, com o fim de peregrinarem na terra de Judá;
6 ਹੁਣ ਯੋਹਾਨਾਨ ਅਤੇ ਸਾਰੇ ਫ਼ੌਜੀ ਅਧਿਕਾਰੀਆਂ ਨੇ ਸਾਰੇ ਆਦਮੀਆਂ, ਔਰਤਾਂ ਅਤੇ ਬੱਚਿਆਂ ਨੂੰ ਨਾਲ ਲਿਆ ਅਤੇ ਉਨ੍ਹਾਂ ਨੂੰ ਮਿਸਰ ਲੈ ਗਏ। ਉਨ੍ਹਾਂ ਲੋਕਾਂ ਵਿੱਚ ਰਾਜੇ ਦੀਆਂ ਧੀਆਂ ਵੀ ਸਨ। (ਨਬੂਜ਼ਰਦਾਨ ਨੇ ਗਦਲਯਾਹ ਨੂੰ ਉਨ੍ਹਾਂ ਲੋਕਾਂ ਦਾ ਨਿਗਰਾਨ ਬਾਪਿਆ ਸੀ। ਨਬੂਜ਼ਰਦਾਨ ਬਾਬਲ ਦੇ ਰਾਜੇ ਦੇ ਖਾਸ ਦਸਤੇ ਦਾ ਕਮਾਂਡਰ ਸੀ।) ਯੋਹਾਨਾਨ ਨੇ ਯਿਰਮਿਯਾਹ, ਨਬੀ ਅਤੇ ਨੇਰੀਯਾਹ ਦੇ ਪੁੱਤਰ ਬਾਰੂਕ ਨੂੰ ਵੀ ਨਾਲ ਲਿਆ।"
6 aos homens, às mulheres, às crianças, e às filhas do rei, e a toda pessoa que Nebuzaradão, capitão da guarda, deixara com Gedalias, filho de Aicão, filho de Safã, como também a Jeremias, o profeta, e a Baruque, filho de Nerias;
7 ਉਨ੍ਹਾਂ ਲੋਕਾਂ ਨੇ ਯਹੋਵਾਹ ਦੀ ਗੱਲ ਨਹੀਂ ਸੁਣੀ। ਇਸ ਲਈ ਉਹ ਸਾਰੇ ਲੋਕ ਮਿਸਰ ਚੱਲੇ ਗਏ। ਉਹ ਤਹਪਨਹੇਸ ਕਸਬੇ ਵਿੱਚ ਗਏ।"
7 e entraram na terra do Egito; pois não obedeceram à voz do Senhor; assim vieram até Tapanes.
8 ਤਹਪਨਹੇਸ ਦੇ ਕਸਬੇ ਵਿੱਚ, ਯਿਰਮਿਯਾਹ ਨੂੰ ਯਹੋਵਾਹ ਦਾ ਇਹ ਸੰਦੇਸ਼ ਮਿਲਿਆ:"
8 Então veio a palavra do Senhor a Jeremias, em Tapanes, dizendo:
9 “ਯਿਰਮਿਯਾਹ, ਕੁਝ ਵੱਡੇ ਪੱਥਰ ਲੈ। ਉਨ੍ਹਾਂ ਨੂੰ ਤਹਪਨਹੇਸ ਵਿੱਚ ਫ਼ਿਰਊਨ ਦੇ ਸਰਕਾਰੀ ਮਕਾਨ ਦੇ ਸਾਹਮਣੇ ਮਿੱਟੀ ਇੱਟਾਂ ਦੇ ਬਣੇ ਹੋਏ ਲਾਂਘੇ ਵਿੱਚ ਦੱਬ ਦੇ। ਇਹ ਗੱਲ ਉਦੋਂ ਕਰੀਂ ਜਦੋਂ ਯਹੂਦਾਹ ਦੇ ਲੋਕ ਤੇਰੇ ਵੱਲ ਦੇਖ ਰਹੇ ਹੋਣ।"
9 Toma na tua mão pedras grandes, e esconde-as com barro no pavimento que está à entrada da casa de Faraó em Tapanes, à vista dos homens de Judá;
10 ਫ਼ੇਰ ਉਨ੍ਹਾਂ ਯਹੂਦਾਹ ਦੇ ਲੋਕਾਂ ਨੂੰ, ਜਿਹੜੇ ਤੇਰੇ ਵੱਲ ਦੇਖ ਰਹੇ ਹੋਣ, ਆਖੀਂ: ‘ਇਹੀ ਹੈ ਜੋ ਸਰਬ ਸ਼ਕਤੀਮਾਨ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ: ਮੈਂ ਬਾਬਲ ਦੇ ਰਾਜੇ ਨਬੂਕਦਨੱਸਰ ਨੂੰ ਇੱਥੇ ਬੁਲਾਵਾਂਗਾ। ਉਹ ਮੇਰਾ ਸੇਵਕ ਹੈ। ਅਤੇ ਮੈਂ ਉਸਦਾ ਤਖਤ ਇਨ੍ਹਾਂ ਪੱਥਰ ਉੱਪਰ ਸਥਾਪਿਤ ਕਰਾਂਗਾ ਜਿਨ੍ਹਾਂ ਨੂੰ ਮੈਂ ਇੱਥੇ ਦਬਿਆ ਹੈ। ਨਬੂਕਦਨੱਸਰ ਇਨ੍ਹਾਂ ਪੱਥਰ ਉੱਪਰ ਆਪਣੀ ਛਤਰੀ ਤਾਣੇਗਾ।"
10 e dize-lhes: Assim diz o Senhor dos exércitos, Deus de Israel: Eis que eu enviarei, e tomarei a Nabucodonosor, rei de Babilônia, meu servo, e porei o seu trono sobre estas pedras que escondi; e ele estenderá o seu pavilhão real sobre elas.
11 ਉਹ ਇੱਥੇ ਆਵੇਗਾ ਅਤੇ ਮਿਸਰ ਉੱਤੇ ਹਮਲਾ ਕਰੇਗਾ। ਉਹ ਉਨ੍ਹਾਂ ਲੋਕਾਂ ਨੂੰ ਮੌਤ ਦੇਵੇਗਾ ਜਿਨ੍ਹਾਂ ਨੇ ਮਰਨਾ ਹੈ। ਉਹ ਉਨ੍ਹਾਂ ਨੂੰ ਬੰਦੀਵਾਨ ਬਣਾਵੇਗਾ ਜਿਨ੍ਹਾਂ ਨੇ ਬੰਦੀ ਬਣਨਾ ਹੈ। ਅਤੇ ਉਹ ਉਨ੍ਹਾਂ ਲਈ ਤਲਵਾਰ ਲੈ ਕੇ ਆਵੇਗਾ ਜਿਨ੍ਹਾਂ ਨੇ ਤਲਵਾਰ ਨਾਲ ਮਰਨਾ ਹੈ।"
11 Virá, e ferirá a terra do Egito, entregando à morte quem é para a morte, ao cativeiro quem é para o cativeiro, e à espada.
12 ਨਬੂਕਦਨੱਸਰ ਮਿਸਰ ਦੇ ਝੂਠੇ ਦੇਵਤਿਆਂ ਦੇ ਮੰਦਰਾਂ ਵਿੱਚ ਅੱਗ ਬਾਲੇਗਾ। ਉਹ ਉਨ੍ਹਾਂ ਮੰਦਰਾਂ ਨੂੰ ਸਾੜ ਦੇਵੇਗਾ ਅਤੇ ਉਹ ਉਨ੍ਹਾਂ ਬੁੱਤਾਂ ਨੂੰ ਚੁੱਕ ਕੇ ਲੈ ਜਾਵੇਗਾ। ਜਿਵੇਂ ਇੱਕ ਆਜੜੀ ਆਪਣੇ ਆਪ ਨੂੰ ਗਰਮ ਕਪੜਿਆਂ ਵਿੱਚ ਲਪੇਟਦਾ ਹੈ, ਨਬੂਕਦਨੱਸਰ ਆਪਣੇ-ਆਪ ਨੂੰ ਮਿਸਰ ਦੀ ਧਰਤੀ ਨਾਲ ਲਪੇਟੇਗਾ ਅਤੇ ਮਿਸਰ ਨੂੰ ਸੁਰੱਖਿਅਤ ਛੱਡ ਜਾਵੇਗਾ।"
12 E lançarei fogo às casas dos deuses do Egito; e ele os queimará e os levará cativos; e ornar-se-á da terra do Egito, como se veste o pastor com a sua roupa; e sairá dali em paz.
13 ਨਬੂਕਦਨੱਸਰ ਉਨ੍ਹਾਂ ਯਾਦਗਾਰੀ ਪੱਥਰ ਨੂੰ ਤੋੜ ਦੇਵੇਗਾ ਜਿਹੜੇ ਮਿਸਰ ਵਿੱਚ ਸੂਰਜ ਦੇਵਤੇ ਦੇ ਮੰਦਰ ਵਿੱਚ ਹਨ। ਅਤੇ ਉਹ ਮਿਸਰ ਦੇ ਝੂਠੇ ਦੇਵਤਿਆਂ ਦੇ ਮੰਦਰਾਂ ਨੂੰ ਸਾੜ ਦੇਵੇਗਾ।’”"
13 E quebrará as colunas de Bete-Semes, que está na terra do Egito; e as casas dos deuses do Egito queimará a fogo.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Jeremias 43, comparar traduções ou montar um estudo — tudo direto pelo WhatsApp.