Jeremias 48

Punjabi Bible (GL_PUNJABI) vs VC

Sair da comparação
VC Versão Católica
1 ਮੋਆਬ ਬਾਰੇ ਇੱਕ ਸੰਦੇਸ਼ ਇਹ ਸੰਦੇਸ਼ ਮੋਆਬ ਦੇ ਦੇਸ਼ ਬਾਰੇ ਹੈ। ਇਹੀ ਹੈ ਜੋ ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ ਆਖਦਾ ਹੈ: “ਨਬੋ ਪਰਬਤ ਲਈ ਇਹ ਬਹੁਤ ਬੁਰਾ ਹੋਵੇਗਾ। ਨਬੋ ਪਰਬਤ ਨੂੰ ਤਬਾਹ ਕਰ ਦਿੱਤਾ ਜਾਵੇਗਾ। ਕਿਕਿਯਾਤਾਇਮ ਸ਼ਹਿਰ ਨੂੰ ਨਿਮਾਣਾ ਕੀਤਾ ਜਾਵੇਗਾ। ਇਸ ਉੱਤੇ ਕਬਜ਼ਾ ਕਰ ਲਿਆ ਜਾਵੇਗਾ। ਮਜ਼ਬੂਤ ਥਾਂ ਨੂੰ ਹੀਣਾ ਬਣਾ ਦਿੱਤਾ ਜਾਵੇਗਾ। ਇਸ ਉੱਤੇ ਸੱਟ ਮਾਰੀ ਜਾਵੇਗੀ।"
1 Contra Moab. - Eis o que diz o Senhor dos exércitos, Deus de Israel: Ai de Nebo, porque chegou a sua ruína! Cariataim, tomada de assalto, cobriu-se de vergonha; a praça forte ficou em tumulto e desvairada.
2 ਫ਼ੇਰ ਕਦੇ ਮੋਆਬ ਦੀ ਵਿਡਆਈ ਨਹੀਂ ਹੋਵੇਗੀ। ਹਸ਼ਬੋਨ ਦੇ ਲੋਕ ਮੋਆਬ ਦੀ ਹਾਰ ਦੀਆਂ ਵਿਉਂਤਾਂ ਬਨਾਉਣਗੇ। ਉਹ ਆਖਣਗੇ, ‘ਆਓ ਉਸ ਕੌਮ ਦਾ ਖਾਤਮਾ ਕਰੀਏ।’ ਮਦਮੇਨ, ਤੈਨੂੰ ਵੀ ਖਾਮੋਸ਼ ਕਰ ਦਿੱਤਾ ਜਾਵੇਗਾ, ਤਲਵਾਰ ਤੇਰਾ ਪਿੱਛਾ ਕਰੇਗੀ।"
2 Findou-se a glória de Moab! Em Hesebon conspira-se contra ela: Vamos riscar esse povo do número das nações! E tu também, Madmen, serás reduzida ao silêncio, porque a espada te persegue.
3 ਹੋਰੋਨਾਇਮ ਦੀਆਂ ਚੀਕਾਂ ਨੂੰ ਸੁਣੋ। ਇਹ ਚੀਕਾਂ ਬਹੁਤ ਘਬਰਾਹਟ ਅਤੇ ਤਬਾਹੀ ਦੀਆਂ ਨੇ।"
3 Gritos elevam-se de Oronaim: Devastação! Catástrofe!
4 ਮੋਆਬ ਤਬਾਹ ਹੋ ਜਾਵੇਗਾ। ਉਸ ਦੇ ਨਿੱਕੇ, ਸਿਆਣੇ ਸਹਾਇਤਾ ਲਈ ਰੋਣਗੇ।"
4 Moab foi abatido; gritam seus filhinhos.
5 ਮੋਆਬ ਦੇ ਲੋਕ, ਲੁਹੀਬ ਦੇ ਰਾਹ ਉੱਤੇ ਜਾਂਦੇ ਨੇ। ਉਹ ਜਾਂਦੇ ਹੋਏ ਬੁਰੀ ਤਰ੍ਹਾਂ ਰੋ ਰਹੇ ਨੇ। ਹੋਰੋਨਾਇਮ ਕਸਬੇ ਨੂੰ ਜਾਂਦੇ ਰਾਹ ਉੱਤੇ, ਦੁੱਖ ਦਰਦ ਦੀਆਂ ਚੀਕਾਂ ਸੁਣਾਈ ਦਿੰਦੀਆਂ ਨੇ।"
5 Pela encosta de Luit chora-se; sobe-se em prantos, e pela descida de Oronaim ouvem-se clamores de angústia.
6 ਦੌੜੋ! ਜਾਨ ਬਚਾਉਣ ਲਈ ਦੌੜੋ! ਦੌੜੋ, ਫ਼ੂਸ ਦੇ ਤਿਣਕਿਆਂ ਵਾਂਗ ਜੋ ਮਾਰੂਬਲ ਅੰਦਰ ਉਡਦੇ ਨੇ।"
6 Fugi! Salvai-vos! Sede qual zimbro no deserto!
7 “ਤੁਸੀਂ ਆਪਣੀਆਂ ਬਣਾਈਆਂ ਚੀਜ਼ਾਂ ਅੰਦਰ ਅਤੇ ਆਪਣੀ ਦੌਲਤ ਵਿੱਚ ਭਰੋਸਾ ਕੀਤਾ ਸੀ। ਇਸ ਲਈ ਤੁਸੀਂ ਫ਼ੜੇ ਜਾਵੋਂਗੇ। ਕਮੋਸ਼ ਦੇਵਤੇ ਨੂੰ ਬੰਦੀ ਬਣਾ ਲਿਆ ਜਾਵੇਗਾ। ਅਤੇ ਉਸ ਦੇ ਨਾਲ ਉਸ ਦੇ ਜਾਜਕ ਅਤੇ ਅਧਿਕਾਰੀ ਵੀ ਫ਼ੜੇ ਜਾਣਗੇ।"
7 Porque puseste a confiança nos teus ídolos e nos teus tesouros, tu também serás tomada. E será levado para o exílio Camos com seus sacerdotes e chefes!
8 ਤਬਾਹ ਕਰਨ ਵਾਲਾ ਹਰ ਸ਼ਹਿਰ ਦੇ ਖਿਲਾਫ਼ ਲੜਨ ਲਈ ਆਵੇਗਾ। ਕੋਈ ਸ਼ਹਿਰ ਵੀ ਨਹੀਂ ਬਚੇਗਾ। ਵਾਦੀ ਤਬਾਹ ਹੋ ਜਾਵੇਗੀ। ਉੱਚੇ ਮੈਦਾਨ ਤਬਾਹ ਹੋ ਜਾਣਗੇ। ਯਹੋਵਾਹ ਨੇ ਆਖਿਆ ਸੀ ਕਿ ਇਹ ਵਾਪਰੇਗਾ, ਇਸ ਲਈ ਇਹ ਇਵੇਂ ਹੀ ਵਾਪਰੇਗਾ।"
8 Em todas as cidades penetrará o devastador; nenhuma será poupada. Será destruído o vale, e o planalto devastado, como disse o Senhor.
9 ਮੋਆਬ ਨੂੰ ਖੰਭ ਦੇ ਕਿਉਂ ਕਿ ਉਸ ਨੂੰ ਆਪਣਾ ਦੇਸ਼ ਛੱਡਣਾ ਚਾਹੀਦਾ ਹੈ। ਸਾਰਾ ਦੇਸ਼ ਸੱਖਣਾ ਮਾਰੂਬਲ ਬਣ ਜਾਵੇਗਾ। ਮੋਆਬ ਦੇ ਸ਼ਹਿਰ ਸੱਖਣੇ ਹੋ ਜਾਣਗੇ। ਉਨ੍ਹਾਂ ਅੰਦਰ ਕੋਈ ਨਹੀਂ ਰਹੇਗਾ।"
9 Dai asas a Moab para que tome vôo, porque suas cidades transformar-se-ão em deserto.
10 ਜੇ ਕੋਈ ਬੰਦਾ ਯਹੋਵਾਹ ਦੇ ਆਖੇ ਅਨੁਸਾਰ ਨਹੀਂ ਕਰਦਾ, ਜੇ ਉਹ ਉਨ੍ਹਾਂ ਲੋਕਾਂ ਨੂੰ ਮਾਰਨ ਲਈ ਆਪਣੀ ਤਲਵਾਰ ਨਹੀਂ ਵਰਤਦਾ, ਤਾਂ ਉਸ ਬੰਦੇ ਨਾਲ ਮਾੜੀਆਂ ਗੱਲਾਂ ਵਾਪਰਨਗੀਆਂ।"
10 Maldito aquele que faz com negligência a obra do Senhor! Maldito o que recusa o sangue à sua espada!
11 “ਮੋਆਬ ਨੇ ਕਦੇ ਮੁਸੀਬਤ ਨਹੀਂ ਦੇਖੀ। ਮੋਆਬ ਨਿਤ੍ਤਰੀ ਹੋਈ ਮੈਅ ਵਰਗਾ ਹੈ। ਮੋਆਬ ਨੂੰ ਇੱਕ ਸੁਰਾਹੀ ਵਿੱਚੋਂ ਦੂਸਰੀ ਸੁਰਾਹੀ ਅੰਦਰ ਨਹੀਂ ਪਾਇਆ ਗਿਆ। ਉਸ ਨੂੰ ਕਦੇ ਬੰਦੀਵਾਨ ਨਹੀਂ ਬਣਾਇਆ ਗਿਆ। ਇਸ ਲਈ ਉਸਦਾ ਸੁਆਦ ਪਹਿਲਾਂ ਵਰਗਾ ਹੀ ਹੈ। ਅਤੇ ਉਸਦੀ ਸੁਗੰਧੀ ਨਹੀਂ ਬਲਦੀ।”"
11 Desde a juventude, Moab vivia em paz, repousando sobre a borra, sem ser transvasada, nem exilada. Assim o sabor lhe ficou, e intato o aroma.
12 ਯਹੋਵਾਹ ਇਹ ਗੱਲਾਂ ਆਖਦਾ ਹੈ। “ਪਰ ਮੈਂ ਛੇਤੀ ਹੀ ਤੇਰੀਆਂ ਸੁਰਾਹੀਆਂ ਨੂੰ ਉਲਟਣ ਵਾਲੇ ਬੰਦੇ ਭੇਜਾਂਗਾ। ਫ਼ੇਰ ਉਹ ਸੁਰਾਹੀਆਂ ਖਾਲੀ ਕਰ ਦੇਣਗੇ ਅਤੇ ਫ਼ੇਰ ਉਨ੍ਹਾਂ ਦੇ ਟੁਕੜੇ-ਟੁਕੜੇ ਕਰ ਦੇਣਗੇ।”"
12 Dias, porém, virão - oráculo do Senhor -, em que lhe enviarei transvasadores que o trasfegarão, esvaziando os tonéis e quebrando os odres.
13 ਫ਼ੇਰ ਮੋਆਬ ਦੇ ਲੋਕ ਸ਼ਰਮਸਾਰ ਹੋਣਗੇ ਆਪਣੇ ਝੂਠੇ ਦੇਵਤੇ ਕਮੋਸ਼ ਕਾਰਣ। ਇਸਰਾਏਲ ਦੇ ਲੋਕਾਂ ਨੇ ਬੈਤ-ੇਲ ਵਿੱਚ ਉਸ (ਝੂਠੇ ਦੇਵਤੇ) ਉੱਤੇ ਭਰੋਸਾ ਕੀਤਾ ਅਤੇ ਇਸਰਾਏਲ ਦੇ ਲੋਕਾਂ ਨੂੰ ਉਦੋਂ ਨਮੋਸ਼ੀ ਹੋਈ ਜਦੋਂ ਉਸ ਝੂਠੇ ਦੇਵਤੇ ਨੇ ਉਨ੍ਹਾਂ ਦੀ ਕੋਈ ਸਹਾਇਤਾ ਨਹੀਂ ਕੀਤੀ। ਮੋਆਬ ਇਸੇ ਤਰ੍ਹਾਂ ਹੋਵੇਗਾ।"
13 E Moab envergonhar-se-á de Camos, como Israel envergonhou-se de Betel que constituía sua esperança.
14 “ਤੁਸੀਂ ਨਹੀਂ ਆਖ ਸੱਕਦੇ, ‘ਅਸੀਂ ਚੰਗੇ ਸਿਪਾਹੀ ਹਾਂ। ਅਸੀਂ ਜੰਗ ਦੇ ਬਹਾਦਰ ਯੋਧੇ ਹਾਂ।’"
14 Como podeis dizer: Somos bravos, valentes guerreiros?
15 ਦੁਸ਼ਮਣ ਮੋਆਬ ਉੱਤੇ ਹਮਲਾ ਕਰੇਗਾ। ਦੁਸ਼ਮਣ ਉਨ੍ਹਾਂ ਕਸਬਿਆਂ ਅੰਦਰ ਦਾਖਲ ਹੋਵੇਗਾ ਅਤੇ ਉਨ੍ਹਾਂ ਨੂੰ ਤਬਾਹ ਕਰ ਦੇਵੇਗਾ। ਉਸ ਦੇ ਸਭ ਤੋਂ ਚੰਗੇ ਗੱਭਰੂ ਕਤਲੇਆਮ ਅੰਦਰ ਮਾਰੇ ਜਾਣਗੇ।” ਇਹ ਸੰਦੇਸ਼ ਰਾਜੇ ਵੱਲੋਂ ਸੀ। ਰਾਜੇ ਦਾ ਨਾਂ ਸਰਬ-ਸ਼ਕਤੀਮਾਨ ਯਹੋਵਾਹ ਹੈ।"
15 Moab está devastado; escalaram suas cidades. A flor de sua mocidade desce para a matança - oráculo do rei, cujo nome é Senhor dos exércitos.
16 ਮੋਆਬ ਦਾ ਖਾਤਮਾ ਨੇੜੇ ਹੀ ਹੈ। ਮੋਆਬ ਛੇਤੀ ਹੀ ਤਬਾਹ ਹੋ ਜਾਵੇਗਾ।"
16 A ruína de Moab é iminente, aproxima-se-lhe a largos passos a desgraça.
17 ਮੋਆਬ ਦੇ ਆਲੇ-ਦੁਆਲੇ ਰਹਿਣ ਵਾਲੇ ਤੁਹਾਨੂੰ ਲੋਕਾਂ ਨੂੰ ਉਸ ਦੇਸ਼ ਲਈ ਰੋਣਾ ਚਾਹੀਦਾ ਹੈ। ਤੁਸੀਂ ਲੋਕੀ ਜਾਣਦੇ ਹੋ ਕਿ ਮੋਆਬ ਕਿੰਨਾ ਪ੍ਰਸਿੱਧ ਹੈ। ਇਸ ਲਈ ਉਸ ਵਾਸਤੇ ਰੋਵੋ। ਉਸ ਦੇ ਲਈ ਇਹ ਸੋਗੀ ਗੀਤ ਗਾਵੋ: ਹਾਕਮ ਦੀ ਸ਼ਕਤੀ ਟੁੱਟ ਗਈ ਹੈ। ਮੋਆਬ ਦੀ ਤਾਕਤ ਅਤੇ ਪਰਤਾਪ ਚੱਲਿਆ ਗਿਆ ਹੈ।"
17 Chorai-a vós, seus vizinhos, e dizei vós, que lhe conheceis o nome: Como se partiu esse cetro poderoso, esse cetro cheio de glórias?
18 ਦੀਬੋਨ ਵਿੱਚ ਰਹਿਣ ਵਾਲੇ ਤੁਸੀਂ ਲੋਕੋ, ਆਪਣੀ ਸਨਮਾਨ ਵਾਲੀ ਥਾਂ ਉੱਤੋਂ ਹੇਠਾਂ ਆਓ। ਧਰਤੀ ਉੱਤੇ ਮਿੱਟੀ ਵਿੱਚ ਬੈਠ ਜਾਓ। ਕਿਉਂ? ਕਿਉਂ ਕਿ ਤਬਾਹ ਕਰਨ ਵਾਲਾ ਆ ਰਿਹਾ ਹੈ। ਅਤੇ ਉਹ ਤੁਹਾਡੇ ਮਜ਼ਬੂਤ ਸ਼ਹਿਰਾਂ ਨੂੰ ਤਬਾਹ ਕਰ ਦੇਵੇਗਾ।"
18 Desce de tua glória, assenta-te no solo ressecado, filha de Dibon, que moras {neste lugar}, porque o devastador de Moab sobe contra ti, para destruir tuas muralhas.
19 ਅਰੋਏਰ ਵਿੱਚ ਰਹਿਣ ਵਾਲੇ ਤੁਸੀਂ ਲੋਕੋ, ਸੜਕ ਕੰਢੇ ਖਲੋ ਜਾਵੋ ਅਤੇ ਦੇਖੋ। ਦੂਰ ਭੱਜ ਰਹੇ ਬੰਦੇ ਨੂੰ ਦੇਖੋ। ਦੂਰ ਭੱਜ ਰਹੀ ਔਰਤ ਨੂੰ ਦੇਖੋ। ਉਨ੍ਹਾਂ ਨੂੰ ਪੁੱਛੋ ਕਿ ਕੀ ਵਾਪਰਿਆ ਹੈ।"
19 Detém-te no caminho e espreita, habitante de Aroer; interroga o que foge e o que escapa, perguntando-lhes: O que aconteceu?
20 ਮੋਆਬ ਬਰਬਾਦ ਹੋ ਜਾਵੇਗਾ ਅਤੇ ਸ਼ਰਮ ਨਾਲ ਭਰ ਜਾਵੇਗਾ। ਮੋਆਬ ਰੋਵੇਗਾ, ਰੋਵੇਗਾ। ਅਰਨੋਨ ਵਾਦੀ ਉੱਤੇ ਐਲਾਨ ਕਰ ਦੇਵੋ ਕਿ ਮੋਆਬ ਤਬਾਹ ਹੋ ਗਿਆ ਹੈ।"
20 Moab em ruínas cobre-se de vergonha: gritai, gemei! Anuncia ao norte de Arnon que Moab foi destruído.
21 ਉੱਚੇ ਮੈਦਾਨਾਂ ਦੇ ਲੋਕਾਂ ਨੂੰ ਸਜ਼ਾ ਮਿਲੀ ਹੈ, ਹੋਲੋਨ, ਯਹਸਾਹ ਅਤੇ ਮਏਫ਼ਾਅਬ ਦੇ ਕਸਬਿਆਂ ਲਈ ਹਸਰ ਦਿਹਾੜਾ ਆ ਗਿਆ ਹੈ।"
21 Foi o julgamento executado sobre a terra da planície, sobre Helon, Jasa, Mefaat,
22 “ਦੀਬੋਨ, ਨਬੋ ਅਤੇ ਬੈਤ-ਦਿਬਲਾਤਇਮ ਦੇ ਕਸਬਿਆਂ ਲਈ ਹਸ਼ਰ ਦਿਹਾੜਾ ਆ ਗਿਆ ਹੈ।"
22 Dibon, Nebo e Bet-Deblataim;
23 ਕਿਰਿਯਾਤਾਇਮ, ਬੈਤ-ਗਾਮੂਲ ਅਤੇ ਬੈਤ-ਮਾਓਨ ਕਸਬਿਆਂ ਲਈ ਹਸ਼ਰ ਦਿਹਾੜਾ ਆ ਗਿਆ ਹੈ।"
23 sobre Cariataim, Bet-Gamul, Bet-Maon,
24 ਕਰੀਯੋਬ ਅਤੇ ਬਾਸਰਾਹ ਦੇ ਕਸਬਿਆਂ ਲਈ ਹਸ਼ਰ ਦਿਹਾੜਾ ਆ ਗਿਆ ਹੈ। ਮੋਆਬ ਦੇ ਦੂਰ ਨੇੜੇ ਦੇ ਸਾਰੇ ਕਸਬਿਆਂ ਲਈ, ਹਸ਼ਰ ਦਿਹਾੜਾ ਆ ਗਿਆ ਹੈ।"
24 Cariot e Bosra, e sobre todas as cidades, próximas ou distantes da terra de Moab.
25 ਮੋਆਬ ਦੀ ਤਾਕਤ ਤੋੜ ਦਿੱਤੀ ਗਈ ਹੈ। ਮੋਆਬ ਦਾ ਬਾਜ਼ੂ ਟੁੱਟ ਗਿਆ ਹੈ।” ਯਹੋਵਾਹ ਨੇ ਇਹ ਗੱਲਾਂ ਆਖੀਆਂ।"
25 Foi abatido o poderio de Moab, partiu-se-lhe o braço - oráculo do Senhor.
26 “ਮੋਆਬ ਨੇ ਸੋਚਿਆ ਸੀ ਕਿ ਉਹ ਯਹੋਵਾਹ ਨਾਲੋਂ ਵੱਧੇਰੇ ਮਹੱਤਵਪੂਰਣ ਹੈ। ਇਸ ਲਈ ਮੋਆਬ ਨੂੰ ਸਜ਼ਾ ਦੇਵੋ ਜਦੋਂ ਤੀਕ ਉਹ ਇੱਕ ਸ਼ਰਾਬੀ ਬੰਦੇ ਵਾਂਗ ਨਹੀਂ ਲੜਖੜ੍ਹਾਂਦਾ। ਉਹ ਡਿੱਗ ਪਵੇਗਾ ਅਤੇ ਮੋਆਬ ਆਪਣੀ ਹੀ ਉਲਟੀ ਵਿੱਚ ਲਿਟੇਗਾ। ਲੋਕ ਮੋਆਬ ਦਾ ਮਜ਼ਾਕ ਉਡਾਉਣਗੇ।"
26 Embriagai Moab, porque desafiou o Senhor. Debater-se-á no próprio vômito. E por sua vez tornar-se-á objeto de zombaria.
27 “ਮੋਆਬ, ਤੂੰ ਇਸਰਾਏਲ ਦਾ ਮਜ਼ਾਕ ਉਡਾਇਆ ਸੀ। ਚੋਰਾਂ ਦੇ ਇੱਕ ਗਿਰੋਹ ਨੇ ਇਸਰਾਏਲ ਨੂੰ ਫ਼ੜ ਲਿਆ ਸੀ। ਹਰ ਸਮੇਂ, ਜਦੋਂ ਵੀ ਤੂੰ ਇਸਰਾਏ ਦੀ ਗੱਲ ਕੀਤੀ ਸੀ, ਤੂੰ ਸਿਰ ਹਿਲਾਇਆ ਸੀ ਅਤੇ ਇਸ ਤਰ੍ਹਾਂ ਦਾ ਵਿਹਾਰ ਕੀਤਾ ਸੀ ਜਿਵੇਂ ਤੂੰ ਇਸਰਾਏਲ ਨਾਲੋਂ ਬਿਹਤਰ ਹੋਵੇਂ।"
27 Não era Israel alvo de teu escárnio? Foi ele surpreendido entre ladrões, para que, ao falar dele, sempre abanasses a cabeça?
28 ਮੋਆਬ ਦੇ ਲੋਕੋ, ਆਪਣੇ ਕਸਬਿਆਂ ਨੂੰ ਛੱਡ ਜਾਓ। ਜਾਓ, ਚੱਟਾਨਾਂ ਵਿੱਚਕਾਰ ਰਹੋ। ਉਸ ਘੁੱਗੀ ਵਾਂਗ ਬਣ ਜਾਓ, ਜਿਹੜੀ ਗੁਫ਼ਾ ਦੇ ਪ੍ਰਵੇਸ਼ ਉੱਤੇ ਆਲ੍ਹਣਾ ਬਣਾਉਂਦੀ ਹੈ।”"
28 Abandonai as cidades para habitar os rochedos, habitantes de Moab, assim como faz a pomba que coloca o ninho na borda dos precipícios.
29 “ਅਸੀਂ ਮੋਆਬ ਦੇ ਗੁਮਾਨ ਬਾਰੇ ਸੁਣਿਆ ਹੈ। ਉਹ ਬਹੁਤ ਗੁਮਾਨੀ ਸੀ। ਉਹ ਸੋਚਦਾ ਸੀ ਕਿ ਉਹ ਬਹੁਤ ਮਹੱਤਵਪੂਰਣ ਹੈ। ਉਹ ਹਮੇਸ਼ਾ ਹੀ ਫ਼ਢ਼ਾਂ ਮਾਰਦਾ ਸੀ। ਉਹ ਬਹੁਤ-ਬਹੁਤ ਗੁਮਾਨੀ ਸੀ।”"
29 Conhecemos o orgulho do soberbo Moab, sua altivez, sua jactância, seu orgulho e arrogância de coração.
30 ਯਹੋਵਾਹ ਆਖਦਾ ਹੈ, “ਮੈਂ ਜਾਣਦਾ ਹਾਂ ਕਿ ਮੋਆਬ ਕਿੰਨਾ ਗੁੱਸੈਲਾ ਹੋ ਸੱਕਦਾ ਹੈ। ਉਹ ਆਪਣੇ-ਆਪ ਬਾਰੇ ਫ਼ਢ਼ਾਂ ਮਾਰਦਾ ਹੈ। ਪਰ ਉਸ ਦੀਆਂ ਗੁਮਾਨੀ ਗੱਲਾਂ ਝੂਠੀਆਂ ਹਨ। ਉਹ ਨਹੀਂ ਕਰ ਸੱਕਦਾ ਜੋ ਉਹ ਆਖਦਾ ਹੈ।"
30 Conheço-lhe a presunção - oráculo do Senhor -, a jactância e a vaidade.
31 ਇਸ ਲਈ, ਮੋਆਬ ਲਈ ਰੋਵੋ। ਮੈਂ ਮੋਆਬ ਦੇ ਹਰ ਵਾਸੀ ਲਈ ਰੋਦਾ ਹਾਂ। ਮੈਂ ਕੀਰ-ਹਰਸ ਦੇ ਲੋਕਾਂ ਲਈ ਰੋਦਾ ਹਾਂ।"
31 Eis por que gemerei sobre Moab inteiro, e sobre ele lançarei gritos; choro o povo de Quir-Heres.
32 ਮੈਂ ਯਅਜ਼ੇਰ ਦੇ ਲੋਕਾਂ ਨਾਲ ਯਅਜ਼ੇਰ ਲਈ ਰੋਦਾ ਹਾਂ। ਸਿਬਮਾਹ, ਅਤੀਤ ਵਿੱਚ ਤੇਰੀਆਂ ਜਢ਼ਾਂ ਧੁਰ ਸਮੁੰਦਰ ਤੀਕ ਫ਼ੈਲੀਆਂ ਸਨ। ਉਹ ਯਅਜ਼ੇਰ ਕਸਬੇ ਤੀਕ ਫ਼ੈਲੀਆਂ ਸਨ। ਪਰ ਤਬਾਹ ਕਰਨ ਵਾਲੇ ਨੇ ਤੁਹਾਡੇ ਫ਼ਲ ਅਤੇ ਅੰਗੂਰ ਖੋਹ ਲੇ ਨੇ।"
32 Mais que sobre Jazer, choro sobre ti, vinha de Sabama; tuas vides se alongavam até o mar, atingindo o mar de Jazer; sobre tuas searas de vindimas lançou-se o devastador.
33 ਮੋਆਬ ਦੀਆਂ ਵੱਡੀਆਂ ਅੰਗੂਰੀ ਵੇਲਾਂ ਤੋਂ ਖੁਸ਼ੀ ਅਤੇ ਆਨੰਦ ਮੁੱਕ ਗਏ ਹਨ। ਮੈਂ ਮੈਅ ਦੇ ਕੋਲੂ ਤੋਂ ਵਗਦੀ ਹੋਈ ਮੈਅ ਰੋਕ ਦਿੱਤੀ ਹੈ। ਇੱਥੇ ਮੈਅ ਬਨਾਉਣ ਲਈ ਅੰਗੂਰਾਂ ਨੂੰ ਕੁਚਲਣ ਵਾਲੇ ਲੋਕਾਂ ਦਾ ਗਾਉਣਾ ਅਤੇ ਨੱਚਣਾ ਨਹੀਂ ਹੈ। ਇੱਥੇ ਖੁਸ਼ੀ ਦੇ ਨਾਹਰੇ ਨਹੀਂ ਹਨ।"
33 Afastaram-se a alegria e o regozijo dos vergéis da terra de Moab; fiz com que secasse o vinho nos lagares; já não se amassam as uvas entre gritos de alegria, nem a canção é a mesma canção.
34 “ਹਸ਼ਬੋਨ ਅਤੇ ਅਲਆਲੇਹ ਦੇ ਕਸਬਿਆਂ ਦੇ ਲੋਕ ਰੋ ਰਹੇ ਹਨ। ਉਨ੍ਹਾਂ ਦੇ ਰੋਣ ਦੀਆਂ ਆਵਾਜ਼ਾਂ ਯਹਸ ਕਸਬੇ ਤੀਕ ਵੀ ਸੁਣੀਆਂ ਜਾ ਸੱਕਦੀਆਂ ਹਨ। ਉਨ੍ਹਾਂ ਦੇ ਰੋਣ ਦੀ ਆਵਾਜ਼ ਸੋਅਰ ਦੇ ਕਸਬੇ ਤੋਂ ਹੋਰੋਨਾਯਿਮ ਅਤੇ ਅਲਗਬ-ਸ਼ਲੀਸ਼ੀਯਾਹ ਦੇ ਕਸਬਿਆਂ ਤੀਕ ਵੀ ਸੁਣੀ ਜਾ ਸੱਕਦੀ ਹੈ। ਨਿਮਰੀਮ ਦੇ ਪਾਣੀ ਵੀ ਸੁੱਕ ਗਏ ਹਨ।"
34 O clamor de Hesebom sobe até Eleale, e a voz se estende até Jasa, e de Segor até Oronaim e Eglat-Selesia, porque as próprias águas de Ninrim secaram.
35 ਰੋਕ ਦਿਆਂਗਾ ਮੈਂ ਮੋਆਬ ਨੂੰ ਉੱਚੀਆਂ ਥਾਵਾਂ ਉੱਤੇ ਹੋਮ ਬਲੀਆਂ ਚੜ੍ਹਾਉਣ ਤੋਂ। ਮੈਂ ਉਨ੍ਹਾਂ ਨੂੰ ਆਪਣੇ ਦੇਵਤਿਆਂ ਨੂੰ ਬਲੀਆਂ ਚੜ੍ਹਾਉਣ ਤੋਂ ਰੋਕ ਦਿਆਂਗਾ।।” ਯਹੋਵਾਹ ਨੇ ਇਹ ਗੱਲਾਂ ਆਖੀਆਂ ਸਨ।"
35 Farei desaparecer de Moab - oráculo do Senhor -, aqueles que sobem aos lugares altos para incensar seus deuses.
36 “ਮੋਆਬ ਲਈ ਮੈਂ ਬਹੁਤ ਉਦਾਸ ਹਾਂ। ਮੇਰਾ ਦਿਲ ਮੌਤ ਦੇ ਗੀਤ ਦੀ ਧੁਨ ਛੇੜਦੀ ਬੰਸਰੀ ਦੀ ਤਰ੍ਹਾਂ ਰੋਦਾ ਹੈ। ਮੈਂ ਕੀਰ-ਹਰਸ ਦੇ ਲੋਕਾਂ ਲਈ ਉਦਾਸ ਹਾਂ। ਉਨ੍ਹਾਂ ਦਾ ਪੈਸਾ ਅਤੇ ਦੌਲਤ ਸਾਰੇ ਹੀ ਖੋਹ ਲੇ ਗਏ ਹਨ।"
36 Por isso, meu coração por Moab geme, como geme a flauta; meu coração pelo povo de Quir-Heres geme, como geme a flauta. Eis a razão pela qual todo o proveito obtido se perdeu.
37 ਹਰ ਕਿਸੇ ਨੇ ਆਪਣਾ ਸਿਰ ਮੁਨਾਇਆ ਹੋਇਆ ਹੈ। ਹਰ ਕਿਸੇ ਦੀ ਦਾਹੜੀ ਕੱਟੀ ਹੋਈ ਹੈ। ਹਰ ਕਿਸੇ ਦੇ ਹੱਥ ਕੱਟੇ ਹੋਏ ਹਨ ਅਤੇ ਖੂਨ ਨਾਲ ਭਰੇ ਹੋਏ ਨੇ। ਹਰ ਕਿਸੇ ਨੇ ਲੱਕ ਦੁਆਲੇ ਸੋਗੀ ਵਸਤਰ ਪਹਿਨੇ ਹੋਏ ਨੇ।"
37 Todas as cabeças foram rapadas, e cortadas as barbas. Foram golpeadas as mãos, e os rins cobertos de sacos.
38 ਲੋਕ ਹਰ ਥਾਂ ਮੋਆਬ ਵਿੱਚ ਮਰੇ ਹੋਇਆਂ ਲਈ ਰੋ ਰਹੇ ਨੇ-ਹਰ ਛੱਤ ਉੱਤੇ ਅਤੇ ਹਰ ਚੌਰਾਹੇ ਉੱਤੇ। ਇੱਥੇ ਉਦਾਸੀ ਫ਼ੈਲੀ ਹੋਈ ਹੈ ਕਿਉਂ ਕਿ ਮੈਂ ਮੋਆਬ ਨੂੰ ਖਾਲੀ ਭਾਂਡੇ ਵਾਂਗ ਤੋੜ ਸੁੱਟਿਆ ਹੈ।” ਯਹੋਵਾਹ ਨੇ ਇਹ ਗੱਲਾਂ ਆਖੀਆਂ।"
38 Sobre os tetos de Moab e em suas praças, só lamentos se ouvirão, porque despedacei Moab, qual vaso inútil - oráculo do Senhor.
39 ਟੁੱਟ ਭੱਜ ਚੁੱਕਿਆ ਹੈ ਮੋਆਬ। ਉਸ ਲਈ ਰੋਵੋ। ਆਤਮ-ਸਮਰਪਣ ਕਰ ਦਿੱਤਾ ਸੀ ਮੋਆਬ ਨੇ। ਹੁਣ ਮੋਆਬ ਸ਼ਰਮਸਾਰ ਹੈ। ਲੋਕ ਮੋਆਬ ਦਾ ਮਜ਼ਾਕ ਉਡਾਉਂਦੇ ਹਨ-ਪਰ ਜਿਹੜੀਆਂ ਗੱਲਾਂ ਵਾਪਰ ਚੁੱਕੀਆਂ ਹਨ ਉਹ ਉਨ੍ਹਾਂ ਨੂੰ ਭੈਭੀਤ ਕਰਦੀਆਂ ਹਨ।"
39 Tudo é ruína! Gemei! Quão vergonhoso é para Moab baixar assim a cerviz! Tornou-se Moab objeto de escarmento, e de pavor para todos os vizinhos!
40 ਯਹੋਵਾਹ ਆਖਦਾ ਹੈ, “ਦੇਖੋ! ਬਾਜ਼ ਅਕਾਸ਼ ਉੱਤੋਂ ਝਪਟ ਰਿਹਾ ਹੈ। ਇਹ ਮੋਆਬ ਉੱਤੇ ਆਪਣੇ ਖੰਭ ਫ਼ੈਲਾ ਰਿਹਾ ਹੈ।"
40 Porquanto, assim diz o Senhor: o inimigo, como águia, toma vôo, estendendo as asas sobre Moab;
41 ਕਿਰਿਓਬ ਉੱਤੇ ਕਬਜ਼ਾ ਹੋ ਜਾਵੇਗਾ। ਮਜ਼ਬੂਤ ਛੁਪਣਗਾਹਾਂ ਉੱਤੇ ਵੀ ਕਬਜ਼ਾ ਕਰ ਲਿਆ ਜਾਵੇਗਾ। ਉਸ ਸਮੇਂ, ਮੋਆਬ ਦੇ ਫ਼ੌਜੀ ਉਸ ਔਰਤ ਵਾਂਗ ਡਰੇ ਹੋਏ ਹੋਣਗੇ ਜਿਹੜੀ ਬੱਚਾ ਜਣ ਰਹੀ ਹੁੰਦੀ ਹੈ।"
41 tomam-se-lhe as cidades, arrebatam-se-lhe as fortificações, e o coração dos guerreiros de Moab será naquele dia semelhante ao coração da mulher em parto.
42 ਮੋਆਬ ਦੀ ਕੌਮ ਤਬਾਹ ਹੋ ਜਾਵੇਗੀ। ਕਿਉਂ? ਕਿਉਂ ਕਿ ਉਨ੍ਹਾਂ ਨੇ ਸੋਚਿਆ ਸੀ ਕਿ ਉਹ ਯਹੋਵਾਹ ਨਾਲੋਂ ਵੱਧੇਰੇ ਮਹੱਤਵਪੂਰਣ ਹਨ।”"
42 Moab foi riscado do número dos povos, porque desafiou o Senhor.
43 ਯਹੋਵਾਹ ਇਹ ਗੱਲਾਂ ਆਖਦਾ ਹੈ: “ਮੋਆਬ ਦੇ ਲੋਕੋ, ਤੁਹਾਡੇ ਲਈ ਇੱਥੇ ਡਰ, ਡੂੰਘੀਆਂ ਖੱਡਾਂ ਅਤੇ ਜਾਲ ਹਨ।"
43 O terror, o fosso e o laço acercam-se de ti, ó moabita - oráculo do Senhor.
44 ਲੋਕ ਭੈਭੀਤ ਹੋਣਗੇ ਅਤੇ ਦੂਰ ਭੱਜ ਜਾਣਗੇ ਅਤੇ ਉਹ ਡੂੰਘਿਆਂ ਟੋਇਆਂ ਅੰਦਰ ਡਿੱਗ ਪੈਣਗੇ। ਜਿਹੜਾ ਡੂੰਘਿਆਂ ਟੋਇਆਂ ਵਿੱਚੋਂ ਬਾਹਰ ਆਵੇਗਾ, ਉਹ ਜਾਲਾਂ ਅੰਦਰ ਫ਼ੜਿਆ ਜਾਵੇਗਾ। ਮੈਂ ਮੋਆਬ ਲਈ ਸਜ਼ਾ ਦਾ ਸਾਲ ਲਿਆਵਾਂਗਾ।” ਯਹੋਵਾਹ ਨੇ ਇਹ ਗੱਲਾਂ ਆਖੀਆਂ।"
44 Quem fugir do terror cairá no fosso, e o que escapar do fosso será apanhado no laço! Porque trarei sobre ele, sobre Moab, o ano do seu castigo - oráculo do Senhor.
45 “ਲੋਕੀਂ ਤਾਕਤਵਰ ਦੁਸ਼ਮਣ ਕੋਲੋਂ ਦੂਰ ਭੱਜ ਗਏ ਨੇ। ਉਹ ਸੁਰੱਖਿਆ ਲਈ ਹਸ਼ਬੋਨ ਇਲਾਕੇ ਵਿੱਚ ਭੱਜ ਗਏ ਨੇ। ਪਰ ਓੱਥੇ ਕੋਈ ਸੁਰੱਖਿਆ ਨਹੀਂ ਸੀ। ਹਸ਼ਬੋਨ ਅੰਦਰ ਅੱਗ ਲਗੀ। ਉਹ ਅੱਗ ਸੀਹੋਨ ਦੇ ਕਸਬੇ ਅੰਦਰ ਲਗੀ। ਅਤੇ ਇਹ ਮੋਆਬ ਦੇ ਆਗੂਆਂ ਨੂੰ ਤਬਾਹ ਕਰ ਰਹੀ ਹੈ। ਇਹ ਉਨ੍ਹਾਂ ਗੁਮਾਨੀ ਲੋਕਾਂ ਨੂੰ ਤਬਾਹ ਕਰ ਰਹੀ ਹੈ।"
45 À sombra de Hesebon detiveram-se, extenuados, os fugitivos; de Hesebon, porém, jorrou um fogo, uma chama do meio do Seon, que devora os flancos de Moab e as cabeças dos filhos do tumulto.
46 ਮੋਆਬ, ਤੇਰੇ ਲਈ ਬੁਰਾ ਹੋਵੇਗਾ। ਕਮੋਸ਼ ਦੇ ਲੋਕ ਤਬਾਹ ਹੋ ਗਏ ਨੇ। ਤੇਰੇ ਧੀਆਂ-ਪੁੱਤਰ ਬੰਦੀ ਬਣਾ ਕੇ ਦੂਰ ਲਿਜਾਏ ਜਾਣਗੇ।"
46 Desgraçado de ti, Moab! Chegou teu fim, povo de Camos! São arrastados teus filhos ao cativeiro, e tuas filhas, aprisionadas.
47 “ਮੋਆਬ ਦੇ ਲੋਕ ਬੰਦੀ ਬਣਾ ਕੇ ਲਿਜਾਏ ਜਾਣਗੇ। ਪਰ ਆਉਣ ਵਾਲੇ ਦਿਨਾਂ ਵਿੱਚ, ਮੈਂ ਮੋਆਬ ਦੇ ਬੰਦਿਆਂ ਨੂੰ ਵਾਪਸ ਲਿਆਵਾਂਗਾ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ। ਇਸ ਨਾਲ ਮੋਆਬ ਬਾਰੇ ਨਿਆਂ ਖਤਮ ਹੁੰਦਾ ਹੈ।"
47 Com o andar do tempo, porém - oráculo do Senhor -, mudarei a sorte de Moab. {Fim do julgamento acerca de Moab.}

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Jeremias 48, comparar traduções ou montar um estudo — tudo direto pelo WhatsApp.