Jeremias 4

Punjabi Bible (GL_PUNJABI) vs ARA

Sair da comparação
ARA Almeida Revista e Atualizada 1993
1 ਇਹ ਸੰਦੇਸ਼ ਯਹੋਵਾਹ ਵੱਲੋਂ ਸੀ। “ਇਸਰਾਏਲ, ਜੇ ਤੂੰ ਪਰਤ ਆਉਣਾ ਚਾਹੁੰਦਾ ਹੈਂ, ਤਾਂ ਮੇਰੇ ਵੱਲ ਪਰਤ ਆ। ਆਪਣੇ ਬੁੱਤਾਂ ਨੂੰ ਸੁੱਟ ਦੇ। ਮੇਰੇ ਤੋਂ ਦੂਰ ਭਟਕ ਨਾ।"
1 Se voltares, ó Israel, diz o Senhor , volta para mim; se removeres as tuas abominações de diante de mim, não mais andarás vagueando;
2 ਜੇ ਤੂੰ ਇਹ ਆਖਦਿਆਂ ਹੋਇਆਂ ਇਕਰਾਰ ਕਰਨ ਲਈ ਮੇਰੇ ਨਾਮ ਦਾ ਇਸਤੇਮਾਲ ਸੱਚਾਈ, ਇਮਾਨਦਾਰੀ ਅਤੇ ਸਹੀ ਢੰਗ ਨਾਲ ਕਰੇਂਗਾ, ‘ਯਹੋਵਾਹ ਦੀ ਜ਼ਿੰਦਗੀ ਦੁਆਰਾ,’ ਤਾਂ ਕੌਮਾਂ ਨੂੰ ਯਹੋਵਾਹ ਵੱਲੋਂ ਅਸੀਸ ਮਿਲੇਗੀ। ਉਹ ਉਨ੍ਹਾਂ ਗੱਲਾਂ ਬਾਰੇ ਚਰਚਾ ਕਰਨਗੇ ਜਿਹੜੀਆਂ ਯਹੋਵਾਹ ਨੇ ਕੀਤੀਆਂ ਨੇ।”"
2 se jurares pela vida do Senhor , em verdade, em juízo e em justiça, então, nele serão benditas as nações e nele se glorificarão.
3 ਇਹੀ ਹੈ ਜੋ ਯਹੋਵਾਹ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਨੂੰ ਕਹਿੰਦਾ ਹੈ: “ਆਪਣੇ ਖੇਤਾਂ ਨੂੰ ਵਾਹੋ ਜਿਹੜੇ ਵਾਹੇ ਨਹੀਂ ਗਏ ਹਨ ਅਤੇ ਕੰਡਿਆਂ ਵਿੱਚਕਾਰ ਬੀਜ ਨਾ ਬੀਜੋ।"
3 Porque assim diz o Senhor aos homens de Judá e Jerusalém: Lavrai para vós outros campo novo e não semeeis entre espinhos.
4 ਯਹੋਵਾਹ ਦੇ ਬੰਦੇ ਬਣ ਜਾਓ। ਆਪਣੇ ਦਿਲਾਂ ਨੂੰ ਬਦਲ ਦਿਓ! ਯਹੂਦਾਹ ਦੇ ਬੰਦਿਓ ਅਤੇ ਯਰੂਸ਼ਲਮ ਦੇ ਲੋਕੋ, ਜੇ ਤੁਸੀਂ ਨਹੀਂ ਬਦਲੋਁਗੇ ਤਾਂ ਮੈਂ ਬਹੁਤ ਕਹਿਰਵਾਨ ਹੋ ਜਾਵਾਂਗਾ। ਮੇਰਾ ਕਹਿਰ ਅੱਗ ਵਾਂਗ, ਤੇਜ਼ੀ ਨਾਲ ਫ਼ੈਲ ਜਾਵੇਗਾ, ਅਤੇ ਮੇਰਾ ਕਹਿਰ ਤੁਹਾਨੂੰ ਸਾੜ ਕੇ ਸੁਆਹ ਕਰ ਦੇਵੇਗਾ। ਅਤੇ ਉਸ ਅੱਗ ਨੂੰ ਕੋਈ ਵੀ ਨਹੀਂ ਬੁਝਾ ਸੱਕੇਗਾ। ਇਹ ਕਿਉਂ ਵਾਪਰੇਗਾ? ਕਿਉਂ ਕਿ ਤੁਸੀਂ ਮੰਦੀਆਂ ਗੱਲਾਂ ਕੀਤੀਆਂ ਨੇ।”"
4 Circuncidai-vos para o Senhor , circuncidai o vosso coração, ó homens de Judá e moradores de Jerusalém, para que o meu furor não saia como fogo e arda, e não haja quem o apague, por causa da malícia das vossas obras.
5 ਉੱਤਰ ਵੱਲੋਂ ਆਉਂਦੀ ਤਬਾਹੀ “ਇਸ ਸੰਦੇਸ਼ ਯਹੂਦਾਹ ਦੇ ਲੋਕਾਂ ਨੂੰ ਦੇਵੋ ਯਰੂਸ਼ਲਮ ਸ਼ਹਿਰ ਦੇ ਹਰ ਬੰਦੇ ਨੂੰ ਦੱਸ ਦਿਓ, ‘ਸਾਰੇ ਦੇਸ਼ ਅੰਦਰ ਤੁਰ੍ਹੀ ਵਜਾ ਦਿਓ।’ ਉੱਚੀ-ਉੱਚੀ ਪੁਕਾਰੋ ਤੇ ਆਖੋ, ‘ਇਕੱਠੇ ਹੋਕੇ ਆਓ! ਆਓ ਸੁਰੱਖਿਆ ਲਈ ਮਜ਼ਬੂਤ ਸ਼ਹਿਰ ਵੱਲ ਬਚ ਨਿਕਲੀ।’"
5 Anunciai em Judá, fazei ouvir em Jerusalém e dizei: Tocai a trombeta na terra! Gritai em alta voz, dizendo: Ajuntai-vos, e entremos nas cidades fortificadas!
6 ਸੀਯੋਨ ਵੱਲ ਸੰਕੇਤ ਦਾ ਝੰਡਾ ਉੱਚਾ ਕਰੋ। ਆਪਣੀਆਂ ਜਾਨਾਂ ਬਚਾਉਣ ਲਈ ਭੱਜੋ! ਇੰਤਜ਼ਾਰ ਨਾ ਕਰੋ! ਇਹੀ ਕਰੋ ਕਿਉਂ ਕਿ ਮੈਂ ਉੱਤਰ ਵੱਲੋਂ ਤਬਾਹੀ ਲਿਆ ਰਿਹਾ ਹਾਂ। ਮੈਂ ਭਿਆਨਕ ਤਬਾਹੀ ਲਿਆ ਰਿਹਾ ਹਾਂ।”"
6 Arvorai a bandeira rumo a Sião, fugi e não vos detenhais; porque eu faço vir do Norte um mal, uma grande destruição.
7 ਸ਼ੇਰ ਆਪਣੀ ਗੁਫ਼ਾ ਵਿੱਚੋਂ ਬਾਹਰ ਆ ਰਿਹਾ ਹੈ। ਕੌਮਾਂ ਦੀ ਤਬਾਹੀ ਕਰਨ ਵਾਲੇ ਨੇ ਕੂਚ ਕਰ ਦਿੱਤਾ ਹੈ। ਉਹ ਤੁਹਾਡੇ ਦੇਸ਼ ਨੂੰ ਤਬਾਹ ਕਰਨ ਲਈ ਆਪਣੇ ਘਰੋ ਚੱਲ ਪਿਆ ਹੈ। ਤੁਹਾਡੇ ਕਸਬੇ ਤਬਾਹ ਹੋ ਜਾਣਗੇ। ਉਨ੍ਹਾਂ ਵਿੱਚ ਰਹਿਣ ਵਾਲੇ ਲੋਕ ਨਹੀਂ ਬਚਣਗੇ।"
7 Já um leão subiu da sua ramada, um destruidor das nações; ele já partiu, já deixou o seu lugar para fazer da tua terra uma desolação, a fim de que as tuas cidades sejam destruídas, e ninguém as habite.
8 ਸੋਗ ਦੇ ਬਸਤਰ ਪਹਿਨ ਲਵੋ ਅਤੇ ਉੱਚੀ-ਉੱਚੀ ਰੋਵੋ! ਕਿਉਂ ਕਿ ਯਹੋਵਾਹ ਸਾਡੇ ਨਾਲ ਨਾਰਾਜ਼ ਹੈ।"
8 Cingi-vos, pois, de cilício, lamentai e uivai; porque a ira ardente do Senhor não se desviou de nós.
9 ਯਹੋਵਾਹ ਆਖਦਾ ਹੈ, “ਉਸ ਸਮੇਂ, ਜਦੋਂ ਇਹ ਵਾਪਰੇਗਾ, ਰਾਜਾ ਅਤੇ ਉਸ ਦੇ ਅਧਿਕਾਰੀ ਆਪਣਾ ਹੌਸਲਾ ਛੱਡ ਜਾਣਗੇ, ਜਾਜਕ ਭੈਭੀਤ ਹੋ ਜਾਣਗੇ, ਨਬੀ ਤ੍ਰੈਹ ਜਾਣਗੇ।”"
9 Sucederá naquele dia, diz o Senhor , que o rei e os príncipes perderão a coragem, os sacerdotes ficarão pasmados, e os profetas, estupefatos.
10 ਫ਼ੇਰ ਮੈਂ, ਯਿਰਮਿਯਾਹ ਨੇ ਆਖਿਆ, “ਪ੍ਰਭੂ ਮੇਰੇ ਯਹੋਵਾਹ, ਤੁਸੀਂ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਨੂੰ ਸੱਚਮੁੱਚ ਧੋਖਾ ਦਿੱਤਾ ਹੈ। ਤੁਸੀਂ ਉਨ੍ਹਾਂ ਨੂੰ ਆਖਿਆ ਸੀ, ‘ਤੁਹਾਨੂੰ ਸ਼ਾਂਤੀ ਮਿਲੇਗੀ।’ ਪਰ ਹੁਣ ਉਨ੍ਹਾਂ ਦੇ ਸਿਰਾਂ ਉੱਤੇ ਤਲਵਾਰ ਲਟਕ ਰਹੀ ਹੈ।”"
10 Então, disse eu: Ah! Senhor Deus! Verdadeiramente, enganaste a este povo e a Jerusalém, dizendo: Tereis paz; e eis que a espada lhe penetra até à alma.
11 ਉਸ ਸਮੇਂ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਨੂੰ ਇੱਕ ਸੰਦੇਸ਼ ਦਿੱਤਾ ਜਾਵੇਗਾ, “ਨੰਗੀਆਂ ਪਹਾੜੀਆਂ ਤੋਂ ਇੱਕ ਹਵਾ ਵਗ ਰਹੀ ਹੈ। ਇਹ ਮਾਰੂਬਲ ਵਿੱਚੋਂ ਮੇਰੇ ਲੋਕਾਂ ਲਈ ਆਉਂਦੀ ਹੈ। ਇਹ ਕੋਮਲ ਹਵਾ ਨਹੀਂ ਜਿਸਦਾ ਇਸਤੇਮਾਲ ਕਿਸਾਨ ਤੂੜੀ ਉਡਾਉਣ ਲਈ ਕਰਦੇ ਹਨ।"
11 Naquele tempo, se dirá a este povo e a Jerusalém: Vento abrasador dos altos desnudos do ermo assopra diretamente à filha do meu povo, não para padejar nem para alimpar.
12 ਇਹ ਇੱਕ ਤਕੜੀ ਹਵਾ ਹੈ ਜੋ ਮੈਥੋਂ ਆਉਂਦੀ ਹੈ। ਹੁਣ ਮੈਂ ਯਹੂਦਾਹ ਦੇ ਖਿਲਾਫ਼ ਆਪਣਾ ਨਿਆਂ ਘੋਸ਼ਿਤ ਕਰਾਂਗਾ।”"
12 Vento mais forte do que este virá ainda de minha parte, e, então, também eu pronunciarei a sentença contra eles.
13 ਦੇਖੋ! ਦੁਸ਼ਮਣ ਬੱਦਲ ਵਾਂਗ ਉੱਠ ਰਿਹਾ ਹੈ। ਉਸ ਦੇ ਰੱਥ ਵਾਵਰੋਲੇ ਵਾਂਗ ਆਉਂਦੇ ਨੇ। ਉਸ ਦੇ ਘੋੜੇ ਬਾਜ਼ਾਂ ਨਾਲੋਂ ਵੀ ਤੇਜ਼ ਤਰਾਰ ਨੇ। ਸਾਡੇ ਲਈ ਇਹ ਬਹੁਤ ਬੁਰਾ ਹੋਵੇਗਾ! ਅਸੀਂ ਬਰਬਾਦ ਹੋ ਗਏ ਹਾਂ!"
13 Eis aí que sobe o destruidor como nuvens; os seus carros, como tempestade; os seus cavalos são mais ligeiros do que as águias. Ai de nós! Estamos arruinados!
14 ਯਰੂਸ਼ਲਮ ਦੇ ਲੋਕੋ, ਬਦੀ ਨੂੰ ਆਪਣੇ ਦਿਲਾਂ ਉੱਤੋਂ ਧੋ ਦਿਓ। ਆਪਣੇ ਦਿਲਾਂ ਨੂੰ ਪਾਕ ਬਣਾ ਲਵੋ ਤਾਂ ਜੋ ਤੁਸੀਂ ਬਚ ਸੱਕੋ। ਮੰਦੀਆਂ ਯੋਜਨਾਵਾਂ ਨਾ ਬਣਾਉਂਦੇ ਰਹੋ।"
14 Lava o teu coração da malícia, ó Jerusalém, para que sejas salva! Até quando hospedarás contigo os teus maus pensamentos?
15 ਸੰਦੇਸ਼ਵਾਹਕ ਦੀ ਅਵਾਜ਼ ਨੂੰ ਸੁਣੋ ਜਿਹੜੀ ਦਾਨ ਦੇ ਦੇਸ ਅੰਦਰੋਂ ਆ ਰਹੀ ਹੈ। ਇੱਕ ਬੰਦਾ ਇਫ਼ਰਾਈਮ ਦੇ ਪਹਾੜੀ ਦੇਸ਼ ਵਿੱਚੋਂ ਮੰਦੀ ਖਬਰ ਲਿਆ ਰਿਹਾ ਹੈ।"
15 Uma voz se faz ouvir desde Dã e anuncia a calamidade desde a região montanhosa de Efraim!
16 “ਇਸਦੀ ਸੂਚਨਾ ਇਸ ਕੌਮ ਨੂੰ ਦੇਵੋ। ਇਹ ਖਬਰ ਯਰੂਸ਼ਲਮ ਦੇ ਲੋਕਾਂ ਅੰਦਰ ਫ਼ੈਲਾ ਦਿਓ। ਇੱਕ ਦੂਰ-ਦੁਰਾਡੇ ਦੇਸ਼ ਵਿੱਚੋਂ ਦੁਸ਼ਮਣ ਆ ਰਹੇ ਨੇ। ਉਹ ਦੁਸ਼ਮਣ ਯਹੂਦਾਹ ਦੇ ਸ਼ਹਿਰਾਂ ਦੇ ਖਿਲਾਫ਼ ਜੰਗ ਦੇ ਨਾਰੇ ਮਾਰ ਰਹੇ ਨੇ।"
16 Proclamai isto às nações, fazei-o ouvir contra Jerusalém: De uma terra longínqua vêm sitiadores e levantam a voz contra as cidades de Judá.
17 ਦੁਸ਼ਮਣ ਨੇ ਯਰੂਸ਼ਲਮ ਨੂੰ ਖੇਤ ਦੀ ਰਾਖੀ ਕਰਨ ਵਾਲੇ ਬੰਦਿਆਂ ਵਾਂਗ ਘੇਰ ਲਿਆ ਹੈ। ਯਹੂਦਾਹ, ਤੂੰ ਮੇਰੇ ਖਿਲਾਫ਼ ਹੋ ਗਿਆ ਸੀ! ਇਸ ਲਈ ਦੁਸ਼ਮਣ ਤੇਰੇ ਵਿਰੁੱਧ ਆ ਰਿਹਾ ਹੈ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ।"
17 Como os guardas de um campo, eles cercam Jerusalém, porque ela se rebelou contra mim, diz o Senhor .
18 “ਜਿਸ ਢੰਗ ਨਾਲ ਤੁਸੀਂ ਰਹਿੰਦੇ ਸੀ ਅਤੇ ਜਿਹੜੀਆਂ ਗੱਲਾਂ ਤੁਸੀਂ ਕਰਦੇ ਸੀ ਉਨ੍ਹਾਂ ਨੇ ਹੀ ਤੁਹਾਡੇ ਲਈ ਇਹ ਮੁਸੀਬਤ ਲਿਆਂਦੀ ਹੈ। ਇਹ ਤੁਹਾਡੀ ਬਦੀ ਹੀ ਸੀ ਜਿਸਨੇ ਤੁਹਾਡਾ ਜੀਵਨ ਇੰਨਾ ਮੁਸ਼ਕਿਲ ਕਰ ਦਿੱਤਾ ਸੀ। ਤੁਹਾਡੇ ਬਦੀ ਭਰੇ ਜੀਵਨ ਨੇ ਦੁੱਖ ਲਿਆਂਦਾ ਜਿਹੜਾ ਤੁਹਾਡੇ ਦਿਲ ਦੇ ਧੁਰ ਅੰਦਰ ਰਿੜਕਦਾ ਹੈ।”"
18 O teu proceder e as tuas obras fizeram vir sobre ti estas coisas; a tua calamidade, que é amarga, atinge até o próprio coração.
19 ਯਿਰਮਿਯਾਹ ਦੀ ਪੁਕਾਰ ਆਹ, ਮੇਰੀ ਉਦਾਸੀ ਅਤੇ ਮੇਰੀ ਚਿੰਤਾ ਮੇਰੇ ਪੇਟ ਨੂੰ ਦੁੱਖਾ ਰਹੀ ਹੈ। ਮੈਂ ਦਰਦ ਨਾਲ ਦੂਹਰਾ ਹੋ ਰਿਹਾ ਹਾਂ। ਆਹ, ਮੈਂ ਕਿੰਨਾ ਭੈਭੀਤ ਹਾਂ। ਮੇਰਾ ਦਿਲ ਅੰਦਰ ਜ਼ੋਰ-ਜ਼ੋਰ ਨਾਲ ਧੜਕ ਰਿਹਾ ਹੈ। ਮੈਂ ਸ਼ਾਂਤ ਨਹੀਂ ਹੋ ਸੱਕਦਾ। ਕਿਉਂ ਕਿ ਮੈਂ ਵਜ੍ਜਦੀ ਹੋਈ ਤੁਰ੍ਹੀ ਦੀ ਅਵਾਜ਼ ਸੁਣ ਲਈ ਹੈ। ਤੁਰ੍ਹੀ ਫ਼ੌਜ ਨੂੰ ਜੰਗ ਲਈ ਸੱਦਾ ਦੇ ਰਹੀ ਹੈ!"
19 Ah! Meu coração! Meu coração! Eu me contorço em dores. Oh! As paredes do meu coração! Meu coração se agita! Não posso calar-me, porque ouves, ó minha alma, o som da trombeta, o alarido de guerra.
20 ਤਬਾਹੀ ਉੱਤੇ ਤਬਾਹੀ ਆ ਰਹੀ ਹੈ! ਸਾਰਾ ਦੇਸ਼ ਤਬਾਹ ਹੋ ਗਿਆ ਹੈ! ਅਚਾਨਕ ਹੀ ਮੇਰੇ ਤੰਬੂ ਨਸ਼ਟ ਹੋਏ ਨੇ! ਮੇਰੇ ਪਰਦੇ ਪਾਟ ਗਏ ਨੇ!"
20 Golpe sobre golpe se anuncia, pois a terra toda já está destruída; de súbito, foram destruídas as minhas tendas; num momento, as suas lonas.
21 ਯਹੋਵਾਹ, ਹੋਰ ਕਿੰਨਾ ਕੁ ਚਿਰ ਮੈਂ ਜੰਗ ਦੇ ਝੰਡਿਆਂ ਨੂੰ ਦੇਖਾਂਗਾ? ਹੋਰ ਕਿੰਨਾ ਕੁ ਚਿਰ ਮੈਨੂੰ ਜੰਗ ਦੀਆਂ ਤੁਰ੍ਹੀਆਂ ਨੂੰ ਸੁਣਨਾ ਪਵੇਗਾ?"
21 Até quando terei de ver a bandeira, terei de ouvir a voz da trombeta?
22 ਪਰਮੇਸ਼ੁਰ ਨੇ ਆਖਿਆ, “ਮੇਰੇ ਲੋਕ ਮੂਰਖ ਨੇ। ਉਹ ਮੈਨੂੰ ਨਹੀਂ ਜਾਣਦੇ। ਉਹ ਮੂਰਖ ਬੱਚੇ ਹਨ। ਉਹ ਨਹੀਂ ਸਮਝਦੇ। ਉਹ ਬਦੀ ਕਰਨ ਵਿੱਚ ਮਾਹਰ ਹਨ, ਪਰ ਉਹ ਨੇਕੀ ਕਰਨੀ ਨਹੀਂ ਜਾਣਦੇ।”"
22 Deveras, o meu povo está louco, já não me conhece; são filhos néscios e não inteligentes; são sábios para o mal e não sabem fazer o bem.
23 ਤਬਾਹੀ ਆ ਰਹੀ ਹੈ ਮੈਂ ਧਰਤੀ ਵੱਲ ਦੇਖਿਆ। ਧਰਤੀ ਖਾਲੀ ਸੀ, ਧਰਤੀ ਉੱਤੇ ਕੁਝ ਵੀ ਨਹੀਂ ਸੀ। ਮੈਂ ਅਕਾਸ਼ ਵੱਲ ਦੇਖਿਆ। ਅਤੇ ਇਸਦੀ ਰੌਸ਼ਨੀ ਚਲੀ ਗਈ ਸੀ।"
23 Olhei para a terra, e ei-la sem forma e vazia; para os céus, e não tinham luz.
24 ਮੈਂ ਪਹਾੜਾਂ ਵੱਲ ਦੇਖਿਆ, ਅਤੇ ਉਹ ਹਿੱਲ ਰਹੇ ਸਨ। ਸਾਰੀਆਂ ਪਹਾੜੀਆਂ ਕੰਬ ਰਹੀਆਂ ਸਨ।"
24 Olhei para os montes, e eis que tremiam, e todos os outeiros estremeciam.
25 ਮੈਂ ਦੇਖਿਆ, ਪਰ ਓੱਥੇ ਕੋਈ ਲੋਕ ਨਹੀਂ ਸਨ। ਅਕਾਸ਼ ਦੇ ਸਾਰੇ ਪੰਛੀ ਉੱਡ ਗਏ ਸਨ।"
25 Olhei, e eis que não havia homem nenhum, e todas as aves dos céus haviam fugido.
26 ਮੈਂ ਦੇਖਿਆ, ਅਤੇ ਚੰਗੀ ਧਰਤੀ ਮਾਰੂਬਲ ਹੋ ਗਈ ਸੀ। ਉਸ ਦੇਸ਼ ਦੇ ਸਾਰੇ ਹੀ ਸ਼ਹਿਰ ਤਬਾਹ ਹੋ ਗਏ ਸਨ। ਇਹ ਯਹੋਵਾਹ ਨੇ ਕੀਤਾ ਸੀ। ਯਹੋਵਾਹ ਨੇ, ਉਸ ਦੇ ਕਹਿਰ ਨੇ ਇਹ ਕੀਤਾ ਸੀ।"
26 Olhei ainda, e eis que a terra fértil era um deserto, e todas as suas cidades estavam derribadas diante do Senhor , diante do furor da sua ira.
27 ਯਹੋਵਾਹ ਇਹ ਗੱਲਾਂ ਆਖਦਾ ਹੈ: “ਸਾਰਾ ਦੇਸ਼ ਤਬਾਹ ਹੋ ਜਾਵੇਗਾ। ਪਰ ਦੇਸ਼ ਨੂੰ ਪੂਰੀ ਤਰ੍ਹਾਂ ਤਬਾਹ ਨਹੀਂ ਕਰਾਂਗਾ।"
27 Pois assim diz o Senhor : Toda a terra será assolada; porém não a consumirei de todo.
28 ਇਸ ਦੇ ਕਾਰਣ, ਧਰਤੀ ਪਿੱਟੇਗੀ ਅਤੇ ਹੇਨਰਾ ਅਕਾਸ਼ ਉੱਤੇ ਛਾ ਜਾਵੇਗਾ। ਮੈਂ ਬੋਲ ਦਿੱਤਾ ਹੈ ਅਤੇ ਇਹ ਬਦਲੇਗਾ ਨਹੀਂ। ਮੈਂ ਇੱਕ ਨਿਆਂ ਕਰ ਦਿੱਤਾ ਹੈ ਅਤੇ ਮੈਂ ਆਪਣੇ ਇਰਾਦੇ ਨੂੰ ਨਹੀਂ ਬਦਲਾਂਗਾ।”"
28 Por isso, a terra pranteará, e os céus acima se enegrecerão; porque falei, resolvi e não me arrependo, nem me retrato.
29 ਯਹੂਦਾਹ ਦੇ ਲੋਕ ਘੋੜਸਵਾਰਾਂ ਅਤੇ ਤੀਰਅੰਦਾਜ਼ਾਂ ਦੀ ਅਵਾਜ਼ ਸੁਣਨਗੇ ਅਤੇ ਲੋਕ ਭੱਜ ਜਾਣਗੇ! ਕੁਝ ਲੋਕ ਗੁਫ਼ਾਵਾਂ ਅੰਦਰ ਛੁਪ ਜਾਣਗੇ, ਕੁਝ ਲੋਕ ਝਾੜੀਆਂ ਅੰਦਰ ਛੁਪ ਜਾਣਗੇ, ਕੁਝ ਲੋਕ ਚੱਟਾਨਾਂ ਉੱਤੇ ਚੜ੍ਹ ਜਾਣਗੇ। ਯਹੂਦਾਹ ਦੇ ਸਾਰੇ ਸ਼ਹਿਰ ਸੱਖਣੇ ਹੋ ਜਾਣਗੇ। ਉਨ੍ਹਾਂ ਅੰਦਰ ਕੋਈ ਵੀ ਬੰਦਾ ਨਹੀਂ ਰਹੇਗਾ।"
29 Ao clamor dos cavaleiros e dos flecheiros, fogem todas as cidades, entram pelas selvas e sobem pelos penhascos; todas as cidades ficam desamparadas, e já ninguém habita nelas.
30 ਯਹੂਦਾਹ, ਤੂੰ ਤਬਾਹ ਕੀਤਾ ਗਿਆ ਹੈਂ। ਇਸ ਲਈ ਹੁਣ ਤੂੰ ਕੀ ਕਰ ਰਿਹਾ ਹੈਂ? ਤੂੰ ਆਪਣੀ ਸਭ ਤੋਂ ਸੋਹਣੀ ਲਾਲ ਪੋਸ਼ਾਕ ਕਿਉਂ ਪਾਈ ਹੋਈ ਹੈ? ਤੂੰ ਸੋਨੇ ਦੇ ਗਹਿਣੇ ਕਿਉਂ ਪਹਿਨੇ ਹੋਏ ਨੇ? ਤੂੰ ਆਪਣੀਆਂ ਅੱਖਾਂ ਕਿਉਂ ਸਿਂਗਾਰੀਆਂ ਨੇ? ਤੂੰ ਆਪਣੇ-ਆਪ ਨੂੰ ਸੁੰਦਰ ਬਣਾਇਆ ਪਰ ਇਹ ਸਿਰਫ਼ ਵਕਤ ਦੀ ਬਰਬਾਦੀ ਹੈ। ਤੈਨੂੰ ਤੇਰੇ ਪ੍ਰੇਮੀ ਨਫ਼ਰਤ ਕਰਦੇ ਨੇ। ਉਹ ਤੈਨੂੰ ਮਾਰ ਮੁਕਾਉਣ ਦੀ ਕੋਸ਼ਿਸ਼ ਕਰ ਰਹੇ ਨੇ।"
30 Agora, pois, ó assolada, por que fazes assim, e te vestes de escarlata, e te adornas com enfeites de ouro, e alargas os olhos com pinturas, se debalde te fazes bela? Os amantes te desprezam e procuram tirar-te a vida.
31 ਮੈਂ ਕਿਸੇ ਬੱਚਾ ਜੰਮਦੀ ਔਰਤ ਦੀ ਅਵਾਜ਼ ਸੁਣ ਰਿਹਾ ਹਾਂ। ਇਹ ਚੀਖ ਉਸ ਔਰਤ ਵਰਗੀ ਹੈ ਜਿਹੜੀ ਪਹਿਲੋਠੇ ਬੱਚੇ ਨੂੰ ਜੰਮ ਰਹੀ ਹੋਵੇ। ਇਹ ਸੀਯੋਨ ਦੀ ਧੀ ਦੀ ਚੀਖ ਹੈ। ਉਹ ਇਹ ਆਖਦੀ ਹੋਈ ਪ੍ਰਾਰਥਨਾ ਵਿੱਚ ਆਪਣੇ ਹੱਥ ਉਟਾ ਰਹੀ ਹੈ, “ਆਹ! ਮੈਂ ਬੇਹੋਸ਼ ਹੋਣ ਵਾਲੀ ਹਾਂ! ਮੇਰੇ ਚੌਗਿਰਦੇ ਕਾਤਲ ਖਲੋਤੇ ਨੇ!”"
31 Pois ouço uma voz, como de parturiente, uma angústia como da primípara em suas dores; a voz da filha de Sião, ofegante, que estende as mãos, dizendo: Ai de mim agora! Porque a minha alma desfalece por causa dos assassinos.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Jeremias 4, comparar traduções ou montar um estudo — tudo direto pelo WhatsApp.