Jeremias 52

Punjabi Bible (GL_PUNJABI) vs NVI

Sair da comparação
NVI Nova Versão Internacional
1 ਯਰੂਸ਼ਲਮ ਦਾ ਪਤਨ ਸਿਦਕੀਯਾਹ ਉਦੋਂ 21ਵਰ੍ਹਿਆਂ ਦਾ ਸੀ ਜਦੋਂ ਉਹ ਯਹੂਦਾਹ ਦਾ ਰਾਜਾ ਬਣਿਆ। ਸਿਦਕੀਯਾਹ ਨੇ ਯਰੂਸ਼ਲਮ ਵਿੱਚ 11 ਸਾਲ ਰਾਜ ਕੀਤਾ। ਉਸਦੀ ਮਾਤਾ ਦਾ ਨਾਮ ਹਮੂਟਲ ਸੀ ਜਿਹੜੀ ਕਿ ਯਿਰਮਿਯਾਹ ਦੀ ਧੀ ਸੀ। ਹਮੂਤਲ ਦਾ ਪਰਿਵਾਰ ਲਿਬਨਾਹ ਕਸਬੇ ਦਾ ਸੀ।"
1 Zedequias tinha vinte e um anos quando se tornou rei, e reinou onze anos em Jerusalém. O nome de sua mãe era Hamutal, filha de Jeremias, de Libna.
2 ਸਿਦਕੀਯਾਹ ਨੇ ਮੰਦੇ ਕੰਮ ਕੀਤੇ ਜਿਵੇਂ ਕਿ ਯਹੋਯਾਕੀਮ ਨੇ ਕੀਤੇ ਸੀ। ਯਹੋਵਾਹ ਨੇ ਸਿਦਕੀਯਾਹ ਨੂੰ ਇਹ ਮੰਦੇ ਕੰਮ ਕਰਦਿਆਂ ਪਸੰਦ ਨਹੀਂ ਕੀਤਾ।"
2 Ele fez o que o Senhor reprova, assim como fez Jeoaquim.
3 ਯਰੂਸ਼ਲਮ ਅਤੇ ਯਹੂਦਾਹ ਨਾਲ ਭਿਆਨਕ ਗੱਲਾਂ ਵਾਪਰੀਆਂ ਕਿਉਂ ਕਿ ਯਹੋਵਾਹ ਉਨ੍ਹਾਂ ਨਾਲ ਨਾਰਾਜ਼ ਸੀ। ਅੰਤ ਵਿੱਚ ਯਹੋਵਾਹ ਨੇ ਯਰੂਸ਼ਲਮ ਤੇ ਯਹੂਦਾਹ ਦੇ ਲੋਕਾਂ ਨੂੰ ਆਪਣੀਆਂ ਨਜ਼ਰਾਂ ਤੋਂ ਦੂਰ ਕਰ ਦਿੱਤਾ। ਸਿਦਕੀਯਾਹ ਨੇ ਬਾਬਲ ਦੇ ਰਾਜੇ ਦੇ ਵਿਰੁੱਧ ਬਗਾਵਤ ਕੀਤੀ।"
3 A ira do Senhor tem sido provocada em Jerusalém e em Judá de tal forma que tenho que tirá-los da minha frente. Zedequias se rebelou contra o rei da Babilônia.
4 ਇਸ ਲਈ ਸਿਦਕੀਯਾਹ ਦੀ ਹਕੂਮਤ ਦੇ ਨੌਵੇਂ ਵਰ੍ਹੇ ਵਿੱਚ ਦਸਵੇਂ ਮਹੀਨੇ ਦੇ 10 ਵੇਂ ਦਿਨ ਬਾਬਲ ਦੇ ਰਾਜੇ ਨਬੂਕਦਨੱਸਰ ਨੇ ਯਰੂਸ਼ਲਮ ਉੱਤੇ ਚੜ੍ਹਾਈ ਕਰ ਦਿੱਤੀ ਨਬੂਕਦਨੱਸਰ ਦੇ ਨਾਲ ਉਸਦੀ ਸਾਰੀ ਫ਼ੌਜ ਸੀ। ਬਾਬਲ ਦੀ ਫ਼ੌਜ ਨੇ ਯਰੂਸ਼ਲਮ ਦੇ ਬਾਹਰ ਡੇਰਾ ਲਾ ਲਿਆ। ਫ਼ਿਰ ਉਨ੍ਹਾਂ ਨੇ ਸ਼ਹਿਰ ਦੀਆਂ ਦੀਵਾਰਾਂ ਦੁਆਲੇ ਢਾਲਾਂ ਬਣਾ ਲਈਆਂ ਤਾਂ ਜੋ ਉਹ ਕੰਧਾਂ ਉੱਤੇ ਚੜ੍ਹ ਸੱਕਣ।"
4 Então, no nono ano do reinado de Zedequias, no décimo mês, Nabucodonosor, rei da Babilônia, marchou contra Jerusalém com todo o seu exército. Acamparam fora da cidade e construíram torres de assalto ao redor dela.
5 ਯਰੂਸ਼ਲਮ ਦਾ ਸ਼ਹਿਰ ਬਾਬਲ ਦੀ ਫ਼ੌਜ ਵੱਲੋਂ ਓਨਾ ਚਿਰ ਘੇਰੀ ਰੱਖਿਆ ਗਿਆ ਜਦੋਂ ਤੱਕ ਕਿ ਰਾਜੇ ਸਿਦਕੀਯਾਹ ਦੇ ਰਾਜ ਦਾ ਗਿਆਰ੍ਹਵਾਂ ਵਰ੍ਹਾ ਸੀ।"
5 A cidade ficou sob cerco até o décimo primeiro ano do rei Zedequias.
6 ਉਸ ਵਰ੍ਹੇ ਦੇ ਚੌਬੇ ਮਹੀਨੇ ਦੇ 9ਵੇਂ ਦਿਨ ਤੱਕ ਸ਼ਹਿਰ ਵਿੱਚ ਭੁੱਖ ਦੀ ਬਹੁਤ ਬੁਰੀ ਹਾਲਤ ਸੀ। ਸ਼ਹਿਰ ਦੇ ਲੋਕਾਂ ਕੋਲ ਖਾਣ ਲਈ ਕੁਝ ਨਹੀਂ ਸੀ ਬਚਿਆ।"
6 Ao chegar o nono dia do quarto mês a fome era tão severa que não havia comida para o povo.
7 ਉਸ ਦਿਨ ਬਾਬਲ ਦੀ ਫ਼ੌਜ ਨੇ ਯਰੂਸ਼ਲਮ ਉੱਤੇ ਧਾਵਾ ਬੋਲ ਦਿੱਤਾ। ਯਰੂਸ਼ਲਮ ਦੇ ਫ਼ੌਜੀ ਭੱਜ ਗਏ। ਉਹ ਰਾਤ ਵੇਲੇ ਸ਼ਹਿਰ ’ਚੋਂ ਨਿਕਲ ਗਏ। ਉਹ ਦੋ ਕੰਧਾਂ ਵਿੱਚਕਾਰਲੇ ਦਰਵਾਜ਼ੇ ਰਾਹੀਂ ਬਾਹਰ ਨਿਕਲ ਗਏ। ਦਰਵਾਜ਼ਾ ਰਾਜੇ ਦੇ ਬਾਗ਼ ਨੇੜੇ ਸੀ। ਭਾਵੇਂ ਬਾਬਲ ਦੀ ਫ਼ੌਜ ਨੇ ਸ਼ਹਿਰ ਦੁਆਲੇ ਘੇਰਾ ਪਾਇਆ ਹੋਇਆ ਸੀ ਪਰ ਯਰੂਸ਼ਲਮ ਦੇ ਫ਼ੌਜੀ ਤਾਂ ਵੀ ਭੱਜ ਗਏ। ਉਹ ਮਾਰੂਬਲ ਵੱਲ ਦੌੜ ਗਏ।"
7 Então o muro da cidade foi rompido. O rei e todos os soldados fugiram e saíram da cidade, à noite, na direção do jardim real, pela porta entre os dois muros, embora os babilônios estivessem cercando a cidade. Foram para a Arabá,
8 ਪਰ ਬਾਬਲ ਦੀ ਫ਼ੌਜ ਨੇ ਰਾਜੇ ਸਿਦਕੀਯਾਹ ਦਾ ਪਿੱਛਾ ਕੀਤਾ। ਉਨ੍ਹਾਂ ਨੇ ਉਸ ਨੂੰ ਯਰੀਹੋ ਦੇ ਮੈਦਾਨਾਂ ਵਿੱਚ ਫ਼ੜ ਲਿਆ। ਸਿਦਕੀਯਾਹ ਦੇ ਸਾਰੇ ਫ਼ੌਜੀ ਨੱਸ ਗਏ।"
8 mas os babilônios perseguiram o rei Zedequias e o alcançaram na planície de Jericó. Todos os seus soldados se separaram dele e se dispersaram,
9 ਬਾਬਲ ਦੀ ਫ਼ੌਜ ਨੇ ਰਾਜੇ ਸਿਦਕੀਯਾਹ ਨੂੰ ਫ਼ੜ ਲਿਆ ਉਹ ਉਸ ਨੂੰ ਬਾਬਲ ਦੇ ਰਾਜੇ ਕੋਲ ਰਿਬਲਾਹ ਸ਼ਹਿਰ ਲੈ ਗਏ। ਰਿਬਲਾਹ ਹਮਾਬ ਦੀ ਧਰਤੀ ਉੱਤੇ ਹੈ। ਰਿਬਲਾਹ ਵਿਖੇ ਬਾਬਲ ਦੇ ਰਾਜੇ ਨੇ ਰਾਜੇ ਸਿਦਕੀਯਾਹ ਬਾਰੇ ਆਪਣਾ ਨਿਆਂ ਸੁਣਾਇਆ।"
9 e ele foi capturado. Ele foi levado ao rei da Babilônia em Ribla, na terra de Hamate, que o sentenciou.
10 ਉੱਥੇ ਰਿਬਲਾਹ ਸ਼ਹਿਰ ਵਿੱਚ ਬਾਬਲ ਦੇ ਰਾਜੇ ਨੇ ਸਿਦਕੀਯਾਹ ਦੇ ਪੁੱਤਰਾਂ ਨੂੰ ਕਤਲ ਕਰ ਦਿੱਤਾ। ਸਿਦਕੀਯਾਹ ਨੂੰ ਆਪਣੇ ਪੁੱਤਰ ਕਤਲ ਹੁੰਦੇ ਦੇਖਣ ਲਈ ਮਜ਼ਬੂਰ ਕੀਤਾ ਗਿਆ। ਬਾਬਲ ਦੇ ਰਾਜੇ ਨੇ ਯਹੂਦਾਹ ਦੇ ਸਾਰੇ ਰਾਜ ਅਧਿਕਾਰੀਆਂ ਨੂੰ ਵੀ ਮਾਰ ਦਿੱਤਾ।"
10 Em Ribla, o rei da Babilônia mandou executar os filhos de Zedequias diante de seus olhos, e também matou todos os nobres de Judá.
11 ਫ਼ਿਰ ਬਾਬਲ ਦੇ ਰਾਜੇ ਨੇ ਸਿਦਕੀਯਾਹ ਦੀਆਂ ਅੱਖਾਂ ਕੱਢ ਦਿੱਤੀਆਂ। ਉਸ ਨੇ ਉਸ ਨੂੰ ਤਾਂਬੇ ਦੀਆਂ ਜ਼ੰਜ਼ੀਰਾਂ ਨਾਲ ਬੰਨ੍ਹ ਦਿੱਤਾ। ਫ਼ਿਰ ਉਹ ਸਿਦਕੀਯਾਹ ਨੂੰ ਬਾਬਲ ਲੈ ਗਿਆ। ਬਾਬਲ ਵਿੱਚ ਉਸ ਨੇ ਸਿਦਕੀਯਾਹ ਨੂੰ ਕੈਦਖਾਨੇ ਵਿੱਚ ਸੁੱਟ ਦਿੱਤਾ। ਸਿਦਕੀਯਾਹ ਉਸ ਕੈਦ ਵਿੱਚ ਆਪਣੇ ਮਰਨ ਤੀਕ ਰਿਹਾ।"
11 Então mandou furar os olhos de Zedequias e prendê-lo com correntes de bronze e o levou para a Babilônia, onde o manteve na prisão até o dia de sua morte.
12 ਬਾਬਲ ਦੇ ਰਾਜੇ ਦੇ ਖਾਸ ਦਸਤੇ ਦਾ ਕਮਾਂਡਰ ਨਬੂਜ਼ਰਦਾਨ ਯਰੂਸ਼ਲਮ ਵਿੱਚ ਆਇਆ। ਇਹ ਗੱਲ ਰਾਜੇ ਨਬੂਕਦਨੱਸਰ ਦੇ ਰਾਜ ਦੇ ਉਨ੍ਨੀਵੇਂ ਵਰ੍ਹੇ ਦੇ ਪੰਜਵੇਂ ਮਹੀਨੇ ਦੇ ਦਸਵੇਂ ਦਿਨ ਦੀ ਹੈ। ਨਬੂਜ਼ਰਦਾਨ ਬਾਬਲ ਦਾ ਮਹੱਤਵਪੂਰਣ ਆਗੂ ਸੀ।"
12 No décimo dia do quinto mês, no décimo nono ano de Nabucodonosor, rei da Babilônia, Nebuzaradã, comandante da guarda imperial, que servia o rei da Babilônia, veio a Jerusalém.
13 ਨਬੂਜ਼ਰਦਾਨ ਨੇ ਯਹੋਵਾਹ ਦਾ ਮੰਦਰ ਜਲਾ ਦਿੱਤਾ। ਉਸ ਨੂੰ ਰਾਜੇ ਦਾ ਮਹੱਲ ਅਤੇ ਯਰੂਸ਼ਲਮ ਦੇ ਸਾਰੇ ਘਰ ਵੀ ਸਾੜ ਦਿੱਤੇ। ਉਸ ਨੇ ਯਰੂਸਲਮ ਦੀ ਹਰ ਮਹੱਤਵਪੂਰਣ ਇਮਾਰਤ ਸਾੜ ਦਿੱਤੀ।"
13 Ele incendiou o templo do Senhor, o palácio real e todas as casas de Jerusalém. Todo o edifício importante foi incendiado por ele.
14 ਬਾਬਲ ਦੀ ਸਾਰੀ ਫ਼ੌਜ ਨੇ ਯਰੂਸ਼ਲਮ ਦੇ ਆਲੇ-ਦੁਆਲੇ ਦੀਆਂ ਕੰਧਾਂ ਤੋੜ ਦਿੱਤੀਆਂ। ਉਹ ਫ਼ੌਜ ਰਾਜੇ ਦੇ ਖਾਸ ਦਸਤੇ ਦੇ ਕਮਾਂਡਰ ਅਧੀਨ ਸੀ।"
14 Todo o exército babilônio, sob o comandante da guarda imperial, derrubou todos os muros em torno de Jerusalém.
15 ਕਮਾਂਡਰ ਨਬੂਜ਼ਰਦਾਨ ਨੇ ਉਨ੍ਹਾਂ ਬਾਕੀ ਸਾਰੇ ਲੋਕਾਂ ਨੂੰ ਬੰਦੀ ਬਣਾ ਲਿਆ ਜਿਹੜੇ ਹਾਲੇ ਵੀ ਯਰੂਸ਼ਲਮ ਵਿੱਚ ਸਨ। ਉਹ ਉਨ੍ਹਾਂ ਨੂੰ ਵੀ ਨਾਲ ਲੈ ਗਿਆ ਜਿਂਨ੍ਹਾਂ ਨੇ ਪਹਿਲਾਂ ਬਾਬਲ ਦੇ ਰਾਜੇ ਦੇ ਨਾਲ ਆਤਮ ਸਮਰਪਣ ਕੀਤਾ ਸੀ। ਉਹ ਯਰੂਸ਼ਲਮ ਵਿੱਚ ਰਹਿ ਗਏ ਮਾਹਰ ਕਾਰੀਗਰਾਂ ਨੂੰ ਵੀ ਲੈ ਗਿਆ।"
15 Nebuzaradã, o comandante da guarda imperial, deportou para a Babilônia alguns dos mais pobres e o povo que restou na cidade, juntamente com o restante dos artesãos e aqueles que tinham se rendido ao rei da Babilônia.
16 ਪਰ ਨਬੂਜ਼ਰਦਾਨ ਨੇ ਸਭ ਤੋਂ ਗ਼ਰੀਬ ਲੋਕਾਂ ਵਿੱਚੋਂ ਕੁਝ ਨੂੰ ਉਸ ਧਰਤੀ ਉੱਤੇ ਪਿੱਛੇ ਛੱਡ ਦਿੱਤਾ। ਉਸ ਨੇ ਉਨ੍ਹਾਂ ਲੋਕਾਂ ਨੂੰ ਅੰਗੂਰਾਂ ਦੇ ਬਗ਼ੀਚਿਆਂ ਅਤੇ ਖੇਤਾਂ ਵਿੱਚ ਕੰਮ ਕਰਨ ਲਈ ਛੱਡ ਦਿੱਤਾ।"
16 Mas Nebuzaradã deixou para trás o restante dos mais pobres da terra para trabalhar nas vinhas e campos.
17 ਬਾਬਲ ਦੀ ਫ਼ੌਜ ਨੇ ਮੰਦਰ ਦੇ ਕਾਂਸੀ ਦੇ ਬਮਲਿਆਂ ਨੂੰ ਤੋੜ ਦਿੱਤਾ। ਉਨ੍ਹਾਂ ਨੇ ਉਨ੍ਹਾਂ ਕੁਰਸੀਆਂ ਅਤੇ ਕਾਂਸੀ ਦੇ ਹੌਦ ਨੂੰ ਵੀ ਤੋੜ ਦਿੱਤਾ ਜਿਹੜੇ ਯਹੋਵਾਹ ਦੇ ਮੰਦਰ ਵਿੱਚ ਸਨ। ਉਹ ਸਾਰੀ ਕਾਂਸੀ ਬਾਬਲ ਲੈ ਗਏ।"
17 Os babilônios despedaçaram as colunas de bronze, os estrados móveis e o mar de bronze que ficavam no templo do Senhor e levaram todo o bronze para a Babilônia.
18 ਬਾਬਲ ਦੀ ਫ਼ੌਜ ਮੰਦਰ ਵਿੱਚੋਂ ਇਹ ਚੀਜ਼ਾਂ ਵੀ ਲੈ ਗਈ: ਬਾਟੇ, ਕੜਛੇ, ਗੁਲਤਰਾਸ਼, ਕੌਲੀਆਂ ਅਤੇ ਕਾਂਸੀ ਦੇ ਉਹ ਸਾਰੇ ਭਾਂਡੇ ਜਿਨ੍ਹਾਂ ਨਾਲ ਮੰਦਰ ਵਿੱਚ ਸੇਵਾ ਕੀਤੀ ਜਾਂਦੀ ਸੀ।"
18 Também levaram embora as panelas, pás, tesouras de pavio, bacias de aspersão, tigelas e todos os utensílios de bronze usados no serviço do templo.
19 ਰਾਜੇ ਦੇ ਖਾਸ ਦਸਤੇ ਦਾ ਕਮਾਂਡਰ ਇਨ੍ਹਾਂ ਚੀਜ਼ਾਂ ਨੂੰ ਵੀ ਲੈ ਗਿਆ: ਕਟੋਰੇ, ਅੰਗੀਠੀਆਂ, ਬਾਟੇ, ਵਲਟੋਹੇ, ਸ਼ਮਾਦਾਨ, ਕੌਲੀਆਂ ਅਤੇ ਕਟੋਰਦਾਨ ਜਿਨ੍ਹਾਂ ਦੀ ਵਰਤੋਂ ਪੀਣ ਦੀ ਭੇਟ ਚੜ੍ਹਾਉਣ ਲਈ ਕੀਤੀ ਜਾਂਦੀ ਸੀ। ਉਹ ਸੋਨੇ ਅਤੇ ਚਾਂਦੀ ਦੀ ਬਣੀ ਹੋਈ ਹਰ ਚੀਜ਼ ਲੈ ਗਏ।"
19 O comandante da guarda imperial levou embora as pias, os incensários, as bacias de aspersão, as panelas, os candeeiros, as tigelas e as bacias usadas para as ofertas derramadas, tudo que era feito de ouro puro ou de prata.
20 ਦੋ ਥੰਮ, ਵੱਡਾ ਹੌਦ ਉਨ੍ਹਾਂ ਦੇ ਹੇਠਾਂ ਦੇ ਬਾਰਾਂ ਚੋ ਕਾਂਸੀ ਦੇ ਝੋਟੇ ਅਤੇ ਬਹੁਤ ਭਾਰੀ ਕੁਰਸੀਆਂ। ਰਾਜੇ ਸੁਲੇਮਾਨ ਨੇ ਇਨ੍ਹਾਂ ਚੀਜ਼ਾਂ ਨੂੰ ਯਹੋਵਾਹ ਦੇ ਮੰਦਰ ਲਈ ਬਣਾਇਆ ਸੀ। ਉਹ ਕਾਂਸੀ ਜਿਨ੍ਹਾਂ ਦੀਆਂ ਇਹ ਚੀਜ਼ਾਂ ਬਣੀਆਂ ਹੋਈਆਂ ਸਨ ਇੰਨੀ ਭਾਰੀ ਸੀ ਕਿ ਤੋਂਲੀ ਨਹੀਂ ਸੀ ਜਾ ਸੱਕਦੀ।"
20 O bronze tirado das duas colunas, o mar e os doze touros de bronze debaixo dele, e os estrados móveis, que o rei Salomão fizera para o templo do Senhor, eram mais do que se podia pesar.
21 ਕਾਂਸੀ ਦਾ ਹਰ ਥੰਮ ਇੱਕਤ੍ਤੀ ਫੁੱਟ ਉੱਚਾ ਸੀ। ਹਰ ਥੰਮ ਇੱਕੀ ਫੁੱਟ ਘੇਰੇ ਵਾਲਾ ਸੀ। ਹਰ ਥੰਮ ਅੰਦਰੋਂ ਖੋਖਲਾ ਸੀ। ਹਰ ਥੰਮ ਦੀਆਂ ਕੰਧਾਂ ਤਿੰਨ ਇੰਚ ਮੋਟੀਆਂ ਸਨ।"
21 Cada uma das colunas tinha oito metros e dez centímetros de altura e cinco metros e quarenta centímetros de circunferência; cada uma tinha quadro dedos de espessura e era oca.
22 ਹਰ ਬਮਲੇ ਉੱਤੇ ਬਣਿਆ ਕਾਂਸੀ ਦਾ ਕਲਸ 8ਫ਼ੁੱਟ ਲੰਮਾ ਸੀ। ਅਤੇ ਉਸ ਕਲਸ ਉੱਤੇ ਚੁਫ਼ੇਰੇ ਜਾਲੀ ਅਤੇ ਅਨਾਰ ਸਭ ਕਾਂਸੀ ਦੇ ਬਣੇ ਹੋਏ ਸਨ। ਦੂਸਰੇ ਥੰਮ ਉੱਤੇ ਵੀ ਅਨਾਰ ਬਣੇ ਹੋਏ ਸਨ ਉਹ ਵੀ ਪਹਿਲੇ ਥੰਮ ਵਰਗਾ ਸੀ।"
22 O capitel de bronze no alto de uma coluna tinha dois metros e vinte e cinco centímetros de altura e era ornamentado com um trabalho entrelaçado e romãs de bronze em volta, tudo de bronze. A outra coluna, com suas romãs, era igual.
23 ਥੰਮਲਿਆਂ ਦੁਆਲੇ ਛਿਆਨਵੇ ਅਨਾਰ ਸਨ। ਕੁਲ ਮਿਲਾ ਕੇ ਸੌ ਅਨਾਰ ਜਾਲੀਦਾਰ ਬਣੇ ਹੋਏ ਸਨ ਜਿਹੜੇ ਕਿ ਬਮਲੇ ਦੇ ਆਲੇ-ਦੁਆਲੇ ਕੀਤੀ ਗਈ ਜਾਲੀਦਾਰ ਨਕਾਸ਼ੀ ਉੱਤੇ ਬਣੇ ਹੋਏ ਸਨ।"
23 Havia noventa e seis romãs nos lados; o número total de romãs acima do trabalho entrelaçado ao redor era de cem.
24 ਰਾਜੇ ਦੇ ਖਾਸ ਦਸਤੇ ਦੇ ਕਮਾਂਡਰ ਨੇ ਸਰਾਯਾਹ ਅਤੇ ਸਫ਼ਨਯਾਹ ਨੂੰ ਬੰਦੀ ਬਣਾ ਲਿਆ। ਸਰਾਯਾਹ ਵੱਡਾ ਜਾਜਕ ਸੀ। ਅਤੇ ਸਫ਼ਨਯਾਹ ਉਸਤੋਂ ਅਗਲਾ ਛੋਟਾ ਜਾਜਕ। ਉਸ ਨੇ ਮੰਦਰ ਦੇ ਦਰਵਾਜ਼ਿਆਂ ਦੇ ਤਿੰਨ ਦਰਬਾਨਾਂ ਨੂੰ ਵੀ ਨਾਲ ਲੈ ਲਿਆ।"
24 O comandante da guarda tomou como prisioneiros o sumo sacerdote Seraías, o sacerdote adjunto Sofonias e os três guardas das portas.
25 ਰਾਜੇ ਦੇ ਖਾਸ ਦਸਤੇ ਦੇ ਕਮਾਂਡਰ ਨੇ ਲੜਾਕੂਆਂ ਦੇ ਅਧਿਕਾਰੀ ਨੂੰ ਵੀ ਫ਼ੜ ਲਿਆ। ਉਸ ਨੇ ਰਾਜੇ ਦੇ ਸੱਤ ਸਲਾਹਕਾਰਾਂ ਨੂੰ ਵੀ ਬੰਦੀ ਬਣਾ ਲਿਆ। ਉਹ ਲੋਕ ਹਾਲੇ ਵੀ ਯਰੂਸ਼ਲਮ ਵਿੱਚ ਸਨ। ਉਸ ਨੇ ਉਸ ਮੁਣਸ਼ੀ ਨੂੰ ਵੀ ਫ਼ੜ ਲਿਆ ਜਿਹੜਾ ਕਿ ਲੋਕਾਂ ਨੂੰ ਫ਼ੌਜ ਵਿੱਚ ਭਰਤੀ ਕਰਨ ਦਾ ਅਧਿਕਾਰੀ ਸੀ। ਅਤੇ ਉਸ ਨੇ ਸ਼ਹਿਰ ਦੇ ਸੱਠ ਆਮ ਬੰਦਿਆਂ ਨੂੰ ਵੀ ਫ਼ੜ ਲਿਆ।"
25 Dos que ainda estavam na cidade, tomou o oficial encarregado dos homens de combate e sete conselheiros reais. Também tomou o secretário que era o oficial maior encarregado do alistamento do povo da terra e sessenta de seus homens que foram encontrados na cidade.
26 ਕਮਾਂਡਰ ਨਬੂਜ਼ਰਦਾਨ ਨੇ ਉਨ੍ਹਾਂ ਸਾਰੇ ਅਧਿਕਾਰੀਆਂ ਨੂੰ ਫ਼ੜ ਲਿਆ। ਉਹ ਉਨ੍ਹਾਂ ਨੂੰ ਬਾਬਲ ਦੇ ਰਾਜੇ ਕੋਲ ਲੈ ਗਿਆ। ਬਾਬਲ ਦਾ ਰਾਜਾ ਰਿਬਲਾਹ ਸ਼ਹਿਰ ਵਿੱਚ ਸੀ। ਰਿਬਲਾਹ ਹਮਾਬ ਦੇ ਦੇਸ਼ ਵਿੱਚ ਹੈ। ਓੱਥੇ ਰਿਬਲਾਹ ਸ਼ਹਿਰ ਵਿੱਚ ਰਾਜੇ ਨੇ ਸਾਰੇ ਅਧਿਕਾਰੀਆਂ ਨੂੰ ਮਾਰਨ ਦਾ ਹੁਕਮ ਦੇ ਦਿੱਤਾ। ਇਸ ਲਈ ਯਹੂਦਾਹ ਦੇ ਲੋਕਾਂ ਨੂੰ ਆਪਣੇ ਦੇਸ਼ ਵਿੱਚੋਂ ਬਾਹਰ ਲਿਜਾਇਆ ਗਿਆ।"
26 O comandante Nebuzaradã tomou todos eles e os levou ao rei da Babilônia em Ribla.
27 ਨਬੂਕਦਨੱਸਰ ਵੱਲੋਂ ਬੰਦੀ ਬਣਾਏ ਲੋਕਾਂ ਦੀ ਗਿਣਤੀ ਇਸ ਪ੍ਰਕਾਰ ਹੈ: ਬਾਬਲ ਦੇ ਰਾਜੇ ਨਬੂਕਦਨੱਸਰ ਦੇ ਸੱਤਵੇਂ ਵਰ੍ਹੇ ਵਿੱਚ ਯਹੂਦਾਹ ਦੇ 3,023 ਬੰਦੇ ਫ਼ੜੇ ਗਏ।"
27 Ali em Ribla, na terra de Hamate, o rei fez com que fossem executados. Assim Judá foi para o cativeiro, longe de sua terra.
28 ਬਾਬਲ ਦੇ ਰਾਜੇ ਨਬੂਕਦਨੱਸਰ ਦੇ ਰਾਜ ਦੇ ਅੱਠਾਰ੍ਹਵੇਂ ਵਰ੍ਹੇ ਵਿੱਚ ਯਰੂਸ਼ਲਮ ਵਿੱਚੋਂ 832 ਬੰਦੇ ਫ਼ੜੇ ਗਏ।"
28 Este é o número dos que Nebuzaradã levou para o exílio: no sétimo ano, 3. 023 judeus;
29 ਨਬੂਕਦਨੱਸਰ ਦੇ ਰਾਜ ਦੇ ਤੇਈਵੇਂ ਵਰ੍ਹੇ ਵਿੱਚ ਨਬੂਜ਼ਰਦਾਨ ਨੇ ਯਹੂਦਾਹ ਦੇ 745 ਬੰਦਿਆਂ ਨੂੰ ਬੰਦੀ ਬਣਾਇਆ। ਨਬੂਜ਼ਰਦਾਨ ਰਾਜੇ ਦੇ ਖਾਸ ਦਸਤੇ ਦਾ ਕਮਾਂਡਰ ਸੀ। ਕੁਲ ਮਿਲਾ ਕੇ 4,600 ਬੰਦੇ ਬੰਦੀ ਬਣਾਏ ਗਏ।"
29 no décimo oitavo ano de Nabucodonosor, 832 de Jerusalém;
30 ਯੇਹੋਇਚਿਨ ਨੂੰ ਆਜ਼ਾਦੀ ਮਿਲੀ ਯਹੂਦਾਹ ਦਾ ਰਾਜਾ ਯੇਹੋਇਚਿਨ ਬਾਬਲ ਵਿੱਚ ਸੈਂਤੀ ਵਰ੍ਹੇ ਕੈਦ ਰਿਹਾ। ਉਸਦੀ ਕੈਦ ਦੇ 37 ਵੇਂ ਵਰ੍ਹੇ ਵਿੱਚ ਬਾਬਲ ਦਾ ਰਾਜਾ ਅਵੀਲ-ਮਰੋਦਕ ਯੇਹੋਇਚਿਨ ਉੱਤੇ ਬਹੁਤ ਮਿਹਰਬਾਨ ਸੀ। ਉਸ ਨੇ ਯੇਹੋਇਚਿਨ ਨੂੰ ਉਸੇ ਸਾਲ ਰਿਹਾਅ ਕਰ ਦਿੱਤਾ। ਇਹ ਉਸੇ ਸਾਲ ਦੀ ਗੱਲ ਹੈ ਜਦੋਂ ਅਵੀਲ-ਮਰੋਦਕ ਬਾਬਲ ਦਾ ਰਾਜਾ ਬਣਿਆ ਸੀ। ਅਵੀਲ-ਮਰੋਦਕ ਨੇ ਯੇਹੋਇਚਿਨ ਨੂੰ ਬਾਰ੍ਹਵੇਂ ਮਹੀਨੇ ਦੇ ਪੱਚੀਵੇਂ ਦਿਨ ਕੈਦ ਤੋਂ ਰਿਹਾਅ ਕੀਤਾ।"
30 em seu vigésimo terceiro ano, 745 judeus levados ao exílio pelo comandante da guarda imperial Nebuzaradã. Foram ao todo 4. 600 judeus.
31 ਅਵੀਲ-ਮਰੋਦਕ ਨੇ ਯੇਹੋਇਚਿਨ ਨਾਲ ਖਾਸ ਮਿਹਰਬਾਨੀ ਨਾਲ ਗੱਲ ਕੀਤੀ। ਉਸ ਨੇ ਯੇਹੋਇਚਿਨ ਨੂੰ ਉਨ੍ਹਾਂ ਹੋਰਨਾਂ ਰਾਜਿਆਂ ਨਾਲੋਂ ਵੱਧੇਰੇ ਇੱਜ਼ਤ ਦਾ ਰੁਤਬਾ ਦਿੱਤਾ ਜਿਹੜੇ ਉਸ ਵੇਲੇ ਉਸ ਨਾਲ ਬਾਬਲ ਵਿੱਚ ਸਨ।"
31 No ano trinta e sete do exílio do rei Joaquim de Judá, no ano em que Evil-Merodaque tornou-se rei de Babilônia, ele libertou o rei Joaquim de Judá da prisão no dia vinte e cinco do décimo segundo mês.
32 ਇਸ ਲਈ ਯੇਹੋਇਚਿਨ ਨੇ ਆਪਣੇ ਕੈਦ ਵਾਲੇ ਵਸਤਰ ਉਤਾਰ ਦਿੱਤੇ। ਆਪਣੀ ਬਾਕੀ ਦੀ ਉਮਰ ਵਿੱਚ ਉਸ ਨੇ ਰਾਜੇ ਨਾਲ ਮਿਲਕੇ ਭੋਜਨ ਕੀਤਾ।"
32 Ele falou bondosamente com ele e deu-lhe um assento de honra mais elevado do que os dos outros reis que estavam com ele na Babilônia.
33 ਬਾਬਲ ਦੇ ਰਾਜੇ ਨੇ ਯੇਹੋਇਚਿਨ ਨੂੰ ਰੋਜ਼ਾਨਾ ਭੱਤਾ ਦਿੱਤਾ। ਇਹ ਯੇਹੋਇਚਿਨ ਦੇ ਮਰਨ ਤੀਕ ਜਾਰੀ ਰਿਹਾ।"
33 Desse modo Joaquim tirou as roupas da prisão e pelo resto da vida comeu à mesa do rei.
34 — ausente —
34 Dia após dia o rei da Babilônia deu a Joaquim uma pensão diária enquanto ele viveu, até o dia de sua morte.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Jeremias 52, comparar traduções ou montar um estudo — tudo direto pelo WhatsApp.