Jeremias 9

Punjabi Bible (GL_PUNJABI) vs NVI

Sair da comparação
NVI Nova Versão Internacional
1 ਜੇ ਮੇਰਾ ਸਿਰ ਸਿਰਫ਼ ਪਾਣੀ ਨਾਲ ਹੀ ਭਰਿਆ ਹੁੰਦਾ, ਅਤੇ ਜੇ ਕਿਧਰੇ ਮੇਰੀਆਂ ਅੱਖਾਂ ਹੰਝੂਆਂ ਦਾ ਫ਼ੁਹਾਰਾ ਹੁੰਦੀਆਂ, ਮੈਂ ਆਪਣੇ ਲੋਕਾਂ ਲਈ ਦਿਨ-ਰਾਤ ਰੋਦਾ, ਜਿਹੜੇ ਤਬਾਹ ਹੋ ਗਏ ਨੇ।"
1 Ah, se a minha cabeça fosse uma fonte de água e os meus olhos um manancial de lágrimas! Eu choraria noite e dia pelos mortos do meu povo.
2 ਜੇ ਕਿਧਰੇ ਮਾਰੂਬਲ ਵਿੱਚ ਮੇਰੀ ਕੋਈ ਥਾਂ, ਇੱਕ ਮਕਾਨ ਹੁੰਦਾ, ਜਿੱਥੇ ਮੁਸਾਫ਼ਰ ਰਾਤ ਕੱਟ ਲੈਂਦੇ, ਮੈਂ ਆਪਣੇ ਲੋਕਾਂ ਨੂੰ ਛੱਡ ਸੱਕਦਾ ਸਾਂ। ਮੈਂ ਉਨ੍ਹਾਂ ਲੋਕਾਂ ਕੋਲੋਂ ਦੂਰ ਜਾ ਸੱਕਦਾ ਸਾਂ। ਕਿਉਂ ਕਿ ਉਹ ਸਾਰੇ ਹੀ ਪਰਮੇਸ਼ੁਰ ਨਾਲ ਬੇਵਫ਼ਾ ਹਨ। ਉਹ ਸਾਰੇ ਹੀ ਉਸ ਦੇ ਖਿਲਾਫ਼ ਹੋ ਗਏ ਨੇ।"
2 Ah, se houvesse um alojamento para mim no deserto, para que eu pudesse deixar o meu povo e afastar-me dele. São todos adúlteros, um bando de traidores!
3 “ਉਨ੍ਹਾਂ ਲੋਕਾਂ ਆਪਣੀਆਂ ਜੀਭਾਂ ਕਮਾਨ ਵਾਂਗ ਇਸਤੇਮਾਲ ਕੀਤੀਆਂ, ਉਨ੍ਹਾਂ ਦੇ ਮੂੰਹ ਵਿੱਚੋਂ ਝੂਠ ਤੀਰਾਂ ਵਾਂਗ ਉਡਦੇ ਨੇ। ਇਸ ਸ਼ਹਿਰ ਵਿੱਚ ਝੂਠ ਹੀ ਮਜ਼ਬੂਤ ਹੋ ਗਿਆ ਹੈ, ਸੱਚ ਨਹੀਂ। ਇਹ ਲੋਕ ਇੱਕ ਪਾਪ ਤੋਂ ਦੂਜੇ ਪਾਪ ਵੱਲ ਜਾਂਦੇ ਨੇ। ਉਹ ਮੈਨੂੰ ਨਹੀਂ ਜਾਣਦੇ।” ਇਹ ਗੱਲਾਂ ਯਹੋਵਾਹ ਨੇ ਆਖੀਆਂ।"
3 "A língua deles é como um arco pronto para atirar. É a falsidade, não a verdade, que prevalece nesta terra. Eles vão de um crime a outro; eles não me reconhecem", declara o Senhor.
4 “ਆਪਣੇ ਗੁਆਂਢੀ ਦੀ ਨਿਗਰਾਨੀ ਕਰੋ! ਆਪਣੇ ਭਰਾਵਾਂ ਉੱਤੇ ਵੀ ਭਰੋਸਾ ਨਾ ਕਰੋ! ਕਿਉਂ ਕਿ ਹਰ ਭਰਾ ਧੋਖੇਬਾਜ਼ ਹੁੰਦਾ ਹੈ। ਹਰ ਗੁਆਂਢੀ ਤੁਹਾਡੀ ਪਿੱਠ ਪਿੱਛੇ ਚੁਗਲੀਆਂ ਕਰਦਾ ਹੈ।"
4 "Cuidado com os seus amigos, não confie em seus parentes. Porque cada parente é um enganador, e cada amigo um caluniador.
5 ਹਰ ਬੰਦਾ ਆਪਣੇ ਗੁਆਂਢੀ ਨਾਲ ਝੂਠ ਬੋਲਦਾ ਹੈ। ਕੋਈ ਵੀ ਸੱਚ ਨਹੀਂ ਬੋਲਦਾ। ਯਹੂਦਾਹ ਦੇ ਲੋਕਾਂ ਨੇ ਆਪਣੀਆਂ ਜੀਭਾਂ ਨੂੰ ਝੂਠ ਬੋਲਣਾ ਸਿੱਖਾਇਆ ਹੈ। ਉਨ੍ਹਾਂ ਨੇ ਉਦੋਂ ਤੀਕ ਪਾਪ ਕੀਤਾ, ਜਦੋਂ ਤੀਕ ਕਿ ਉਹ ਇੰਨੇ ਨਹੀਂ ਬਕੱ ਗਏ ਕਿ ਉਹ ਵਾਪਸ ਨਾ ਪਰਤ ਸੱਕਣ।"
5 Amigo engana amigo, ninguém fala a verdade. Eles treinaram a língua para mentir; e, sendo perversos, eles se cansam demais para se converterem.
6 ਇੱਕ ਬੁਰੀ ਗੱਲ ਦੂਸਰੀ ਦੇ ਪਿੱਛੇ ਤੁਰੀ। ਅਤੇ ਝੂਠਾਂ ਦੇ ਪਿੱਛੇ ਝੂਠ ਤੁਰੇ। ਲੋਕਾਂ ਨੇ ਮੈਨੂੰ ਜਾਨਣ ਤੋਂ ਇਨਕਾਰ ਕੀਤਾ।” ਇਹ ਗੱਲਾਂ ਯਹੋਵਾਹ ਨੇ ਆਖੀਆਂ।"
6 De opressão em opressão, de engano em engano, eles se recusam a reconhecer-me", declara o Senhor.
7 ਇਸ ਲਈ, ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, “ਕਾਰੀਗਰ ਧਾਤ ਨੂੰ, ਇਸਦੀ ਸ਼ੁੱਧਤਾ ਨੂੰ ਪਰੱਖਣ ਲਈ ਅੱਗ ਵਿੱਚ ਗਰਮ ਕਰਦਾ ਹੈ। ਇਸੇ ਤਰ੍ਹਾਂ ਮੈਂ ਯਹੂਦਾਹ ਦੇ ਲੋਕਾਂ ਨੂੰ ਵੀ ਪਰੱਖਾਂਗਾ। ਮੇਰੇ ਕੋਲ ਹੋਰ ਕੋਈ ਚੋਣ ਨਹੀਂ। ਮੇਰੇ ਲੋਕਾਂ ਨੇ ਪਾਪ ਕੀਤਾ ਹੈ।"
7 Portanto, assim diz o Senhor dos Exércitos: "Vejam, sou eu que os refinarei e os provarei. Que mais posso eu fazer pelo meu povo?
8 ਯਹੂਦਾਹ ਦੇ ਲੋਕਾਂ ਦੀਆਂ ਜੀਭਾਂ ਤੇਜ਼ ਤੀਰਾਂ ਵਰਗੀਆਂ ਹਨ। ਉਨ੍ਹਾਂ ਦੇ ਮੂੰਹ ਝੂਠ ਬੋਲਦੇ ਨੇ। ਹਰ ਬੰਦਾ ਆਪਣੇ ਗੁਆਂਢੀ ਨਾਲ ਮਿੱਠਾ ਬੋਲਦਾ ਹੈ। ਪਰ ਉਹ ਚੋਰੀ-ਛੁੱਪੇ ਆਪਣੇ ਗੁਆਂਢੀ ਉੱਤੇ ਹਮਲਾ ਕਰਨ ਦੀਆਂ ਯੋਜਨਾਵਾਂ ਬਣਾ ਰਿਹਾ ਹੁੰਦਾ ਹੈ।"
8 A língua deles é uma flecha mortal; eles falam traiçoeiramente. Cada um mostra-se cordial com o seu próximo, mas no íntimo lhe prepara uma armadilha.
9 ਮੈਨੂੰ ਯਹੂਦਾਹ ਦੇ ਲੋਕਾਂ ਨੂੰ ਸਜ਼ਾ ਦੇਣੀ ਚਾਹੀਦੀ ਹੈ।” ਇਸ ਸੰਦੇਸ਼ ਯਹੋਵਾਹ ਵੱਲੋਂ ਹੈ, “ਤੁਸੀਂ ਜਾਣਦੇ ਹੋ ਕਿ ਮੈਨੂੰ ਉਸ ਕਿਸਮ ਦੇ ਲੋਕਾਂ ਨੂੰ ਸਜ਼ਾ ਦੇਣੀ ਚਾਹੀਦੀ ਹੈ। ਮੈਨੂੰ ਚਾਹੀਦਾ ਹੈ ਕਿ ਮੈਂ ਉਨ੍ਹਾਂ ਲੋਕਾਂ ਨੂੰ ਓਹੀ ਸਜ਼ਾ ਦੇਵਾਂ, ਜਿਸਦੇ ਉਹ ਅਧਿਕਾਰੀ ਹਨ।”"
9 Deixarei eu de castigá-los? ", pergunta o Senhor. "Não me vingarei de uma nação como essa? "
10 ਮੈਂ ਪਹਾੜਾਂ ਲਈ ਧਾਹਾਂ ਮਾਰਕੇ ਰੋਵਾਂਗਾ। ਮੈਂ ਸੱਖਣੇ ਖੇਤਾਂ ਲਈ ਵੈਣ ਪਾਵਾਂਗਾ। ਕਿਉਂ ਕਿ ਜਿਉਂਦੀਆਂ ਚੀਜ਼ਾਂ ਮੁਕਾ ਦਿੱਤੀਆਂ ਗਈਆਂ ਸਨ। ਹੁਣ ਕੋਈ ਵੀ ਓੱਥੇ ਸਫ਼ਰ ਨਹੀਂ ਕਰਦਾ। ਓੱਥੇ ਪਸ਼ੂਆਂ ਦੀਆਂ ਅਵਾਜ਼ਾਂ ਨਹੀਂ ਸੁਣੀਂਦੀਆਂ। ਪੰਛੀ ਕਿਤੇ ਦੂਰ ਉੱਡ ਗਏ ਨੇ ਅਤੇ ਜਾਨਵਰ ਚੱਲੇ ਗਏ ਹਨ।"
10 Chorarei, prantearei e me lamentarei pelos montes por causa das pastagens da estepe; pois estão abandonadas e ninguém mais as percorre. Não se ouve o mugir do gado; tanto as aves como os animais fugiram.
11 “ਮੈਂ ਯਰੂਸ਼ਲਮ ਸ਼ਹਿਰ ਨੂੰ ਇੱਕ ਕੂੜੇ ਦਾ ਢੇਰ ਬਣਾ ਦਿਆਂਗਾ। ਇਹ ਗਿਦ੍ਦੜਾਂ ਦੇ ਰਹਿਣ ਦੀ ਥਾਂ ਹੋਵੇਗੀ। ਮੈਂ ਯਹੂਦਾਹ ਸਹਿਰ ਦੇ ਦੇਸ਼ਾਂ ਨੂੰ ਤਬਾਹ ਕਰ ਦਿਆਂਗਾ, ਇਸ ਲਈ ਓੱਥੇ ਕੋਈ ਵੀ ਨਹੀਂ ਰਹੇਗਾ।”"
11 "Farei de Jerusalém um amontoado de ruínas, uma habitação de chacais. Devastarei as cidades de Judá até não restar nenhum morador. "
12 ਕੀ ਇੱਥੇ ਕੋਈ ਅਜਿਹਾ ਸਿਆਣਾ ਬੰਦਾ ਹੈ ਜੋ ਇਨ੍ਹਾਂ ਗੱਲਾਂ ਨੂੰ ਸਮਝ ਸੱਕੇ? ਕੀ ਇੱਥੇ ਕੋਈ ਅਜਿਹਾ ਬੰਦਾ ਹੈ ਜਿਸ ਨੂੰ ਯਹੋਵਾਹ ਪਾਸੋਂ ਸਿੱਖਿਆ ਮਿਲੀ ਹੋਵੇ? ਕੀ ਕੋਈ ਯਹੋਵਾਹ ਦੇ ਸੰਦੇਸ਼ ਨੂੰ ਸਮਝਾ ਸੱਕਦਾ ਹੈ? ਧਰਤੀ ਤਬਾਹ ਕਿਉਂ ਹੋਈ? ਸੱਖਣੇ ਮਾਰੂਬਲ ਵਰਗੀ ਕਿਉਂ ਬਣਾ ਦਿੱਤੀ ਗਈ, ਜਿੱਥੇ ਕੋਈ ਵੀ ਨਹੀਂ ਜਾਂਦਾ?"
12 Quem é bastante sábio para compreender isso? Quem foi instruído pelo Senhor, que possa explicá-lo? Por que a terra está arruinada e devastada como um deserto pelo qual ninguém passa?
13 ਯਹੋਵਾਹ ਨੇ ਇਨ੍ਹਾਂ ਸਵਾਲਾਂ ਦਾ ਜਬਾਵ ਦਿੱਤਾ ਉਸ ਨੇ ਆਖਿਆ, “ਇਹ ਇਸ ਲਈ ਹੈ ਕਿਉਂ ਕਿ ਯਹੂਦਾਹ ਦੇ ਲੋਕਾਂ ਨੇ ਮੇਰੀ ਬਿਵਸਬਾ ਉੱਤੇ ਚੱਲਣਾ ਛੱਡ ਦਿੱਤਾ ਹੈ। ਮੈਂ ਉਨ੍ਹਾਂ ਨੂੰ ਆਪਣੀ ਬਿਵਸਬਾ ਦਿੱਤੀ ਸੀ, ਪਰ ਉਨ੍ਹਾਂ ਨੇ ਮੇਰੀ ਗੱਲ ਸੁਣਨ ਤੋਂ ਇਨਕਾਰ ਕੀਤਾ। ਉਹ ਮੇਰੀ ਬਿਵਸਬਾ ਉੱਤੇ ਨਹੀਂ ਚੱਲੇ,"
13 O Senhor disse: "Foi porque abandonaram a minha lei, que estabeleci diante deles; não me obedeceram nem seguiram a minha lei.
14 ਯਹੂਦਾਹ ਦੇ ਲੋਕਾਂ ਦਾ ਆਪਣਾ ਹੀ ਢੰਗ ਸੀ। ਉਹ ਜ਼ਿੱਦੀ ਸਨ। ਉਹ ਝੂਠੇ ਦੇਵਤੇ ਬਆਲ ਦੇ ਅਨੁਯਾਈ ਸਨ। ਉਨ੍ਹਾਂ ਦੇ ਮਾਪਿਆਂ ਨੇ ਉਨ੍ਹਾਂ ਦੇਵਤਿਆਂ ਦੇ ਅਨੁਯਾਈ ਹੋਣਾ ਸਿੱਖਾਇਆ ਸੀ।”"
14 Em vez disso, seguiram a dureza de seus próprios corações, indo atrás dos baalins, como os seus antepassados lhes ensinaram".
15 ਇਸ ਲਈ ਯਹੋਵਾਹ ਸਰਬ ਸ਼ਕਤੀਮਾਨ, ਇਸਰਾਏਲ ਦਾ ਪਰਮੇਸ਼ੁਰ, ਆਖਦਾ ਹੈ, “ਮੈਂ ਉਨ੍ਹਾਂ ਨੂੰ ਕੌੜਾ ਭੋਜਨ ਖੁਆਵਾਂਗਾ ਅਤੇ ਜ਼ਹਿਰ ਪਿਲਾਵਾਂਗਾ।"
15 Por isso, assim diz o Senhor dos Exércitos, o Deus de Israel: "Vejam! Farei este povo comer comida amarga e beber água envenenada.
16 ਮੈਂ ਯਹੂਦਾਹ ਦੇ ਲੋਕਾਂ ਨੂੰ ਹੋਰਨਾਂ ਕੌਮਾਂ ਵਿੱਚਕਾਰ ਖਿੰਡਾ ਦਿਆਂਗਾ। ਉਹ ਅਜੀਬ ਕੌਮਾਂ ਦਰਮਿਆਨ ਰਹਿਣਗੇ। ਉਨ੍ਹਾਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਕਦੇ ਵੀ ਇਨ੍ਹਾਂ ਦੇਸਾਂ ਬਾਰੇ ਨਹੀਂ ਜਾਣਿਆ ਸੀ। ਮੈਂ ਤਲਵਾਰਧਾਰੀ ਲੋਕਾਂ ਨੂੰ ਭੇਜਾਂਗਾ। ਉਹ ਲੋਕ ਯਹੂਦਾਹ ਦੇ ਲੋਕਾਂ ਨੂੰ ਮਾਰ ਦੇਣਗੇ। ਉਹ ਉਨ੍ਹਾਂ ਨੂੰ ਉਦੋਂ ਤੀਕ ਮਾਰਨਗੇ, ਜਦੋਂ ਤੀਕ ਲੋਕ ਖਤਮ ਨਹੀਂ ਹੋ ਜਾਂਦੇ।”"
16 Eu os espalharei entre nações que nem eles nem os seus antepassados conheceram; e enviarei contra eles a espada até exterminá-los".
17 ਇਹੀ ਹੈ ਜੋ ਯਹੋਵਾਹ ਸਰਬ-ਸ਼ਕਤੀਮਾਨ ਆਖਦਾ ਹੈ: “ਹੁਣ, ਇਨ੍ਹਾਂ ਗੱਲਾਂ ਬਾਰੇ ਸੋਚੋ! ਉਨ੍ਹਾਂ ਔਰਤਾਂ ਨੂੰ ਸੱਦੋ ਜਿਹੜੀਆਂ ਪੈਸੇ ਲੈ ਕੇ ਨੜੋਇਆਂ ਉੱਤੇ ਵੈਣ ਪਾਉਂਦੀਆਂ ਨੇ। ਉਨ੍ਹਾਂ ਔਰਤਾਂ ਨੂੰ ਸੱਦੋ, ਜਿਹੜੀਆਂ ਇਸ ਕੰਮ ਵਿੱਚ ਮਾਹਰ ਨੇ।"
17 Assim diz o Senhor dos Exércitos: "Considerem: Chamem as pranteadoras profissionais; mandem chamar as mais hábeis entre elas.
18 ਲੋਕੀ ਆਖਦੇ ਨੇ, ਇਨ੍ਹਾਂ ਔਰਤਾਂ ਨੂੰ ਛੇਤੀ ਸਾਡੇ ਲਈ ਵੈਣ ਪਾਉਣ ਲਈ ਆਉਣ ਦਿਓ। ਫ਼ੇਰ ਸਾਡੀਆਂ ਅੱਖਾਂ ਹੰਝੂਆਂ ਨਾਲ ਭਰ ਜਾਣਗੀਆਂ ਅਤੇ ਸਾਡੀਆਂ ਅੱਖਾਂ ਵਿੱਚੋਂ ਹੰਝੂਆਂ ਦੀਆਂ ਧਾਰਾਂ ਵਗ ਪੈਣਗੀਆਂ।”"
18 Venham elas depressa e lamentem por nós, até que os nossos olhos transbordem de lágrimas e águas corram de nossas pálpebras.
19 “ਸੀਯੋਨ ਤੋਂ ਰੋਣ ਦੀਆਂ ਉੱਚੀਆਂ ਅਵਾਜ਼ਾਂ ਆ ਰਹੀਆਂ ਨੇ। ‘ਅਸੀਂ ਸੱਚਮੁੱਚ ਤਬਾਹ ਹੋ ਰਹੇ ਹਾਂ! ਅਸੀਂ ਸੱਚਮੁੱਚ ਸ਼ਰਮਸਾਰ ਹਾਂ! ਸਾਨੂੰ ਆਪਣੀ ਧਰਤੀ ਛੱਡਣੀ ਪੈਣੀ ਹੈ ਕਿਉਂ ਕਿ ਸਾਡੇ ਘਰ ਤਬਾਹ ਹੋ ਗਏ ਹਨ। ਸਾਡੇ ਘਰ ਮਲਵੇ ਦੇ ਢੇਰ ਹਨ।’”"
19 O som de lamento se ouve desde Sião: ‘Como estamos arruinados! Como é grande a nossa humilhação! Deixamos a nossa terra porque as nossas casas estão em ruínas’ ".
20 ਯਹੂਦਾਹ ਦੀਓ ਔਰਤੋਂ, ਹੁਣ, ਯਹੋਵਾਹ ਦੇ ਸੰਦੇਸ਼ ਨੂੰ ਸੁਣੋ। ਯਹੋਵਾਹ ਦੇ ਮੂੰਹ ਤੋਂ ਨਿਕਲਦੇ ਸ਼ਬਦਾਂ ਨੂੰ ਸੁਣ ਲਵੋ! ਯਹੋਵਾਹ ਆਖਦਾ ਹੈ, “ਆਪਣੀਆਂ ਧੀਆਂ ਨੂੰ ਸਿੱਖਾਉ ਕਿ ਉੱਚੀ ਰੋਣਾ ਹੈ ਜਿਵੇਂ ਹਰ ਔਰਤ ਨੂੰ ਇਹ ਅਲਾਹੁਣੀ ਸਿੱਖਣੀ ਚਾਹੀਦੀ ਹੈ।"
20 Ó mulheres, ouçam agora a palavra do Senhor; abram os ouvidos às palavras de sua boca. Ensinem suas filhas a lamentar-se; ensinem umas as outras a prantear.
21 ਮੌਤ ਆ ਗਈ ਹੈ। ਮੌਤ ਸਾਡੀਆਂ ਖਿੜਕੀਆਂ ਬਾਣੀਂ ਚੜ੍ਹ ਗਈ ਹੈ। ਮੌਤ ਸਾਡੇ ਮਹਿਲਾਂ ਅੰਦਰ ਆਈ। ਮੌਤ ਗਲੀ ਵਿੱਚ ਖੇਡਦਿਆਂ ਸਾਡੇ ਬੱਚਿਆਂ ਨੂੰ ਆਈ ਹੈ। ਮੌਤ ਸਾਡੇ ਗੱਭਰੂਆਂ ਨੂੰ ਆਈ ਹੈ ਜਿਹੜੇ ਪਰ੍ਹਿਆਂ ਅੰਦਰ ਮਿਲਦੇ ਨੇ।”"
21 A morte subiu e penetrou pelas nossas janelas e invadiu as nossas fortalezas, eliminando das ruas as crianças e das praças, os rapazes.
22 “ਯਹੋਵਾਹ ਆਖਦਾ ਹੈ, ‘ਮੁਰਦਾ ਲਾਸ਼ਾਂ ਖੇਤਾਂ ਅੰਦਰ ਗੋਹੇ ਵਾਂਗਰਾਂ, ਕਿਸਾਨਾਂ ਦੁਆਰਾ ਮੈਦਾਨਾਂ ਉੱਤੇ ਵੱਢੇ ਹੋਏ ਛੱਡੇ ਗਏ ਅਨਾਜ ਵਾਂਗ ਪਈਆਂ ਹੋਣਗੀਆਂ। ਪਰ ਓੱਥੇ ਉਨ੍ਹਾਂ ਨੂੰ ਕੋਈ ਸਮੇਟਣ ਵਾਲਾ ਨਹੀਂ ਹੋਵੇਗਾ।’”"
22 "Diga: ‘Assim declara o Senhor: " ‘Cadáveres ficarão estirados como esterco em campo aberto, como o trigo deixado para trás pelo ceifeiro, sem que ninguém o ajunte’. "
23 ਯਹੋਵਾਹ ਆਖਦਾ ਹੈ: “ਸਿਆਣੇ ਲੋਕਾਂ ਨੂੰ ਆਪਣੀ ਸਿਆਣਪ ਦੀਆਂ ਫੜਾਂ ਨਹੀਂ ਮਾਰਨੀਆਂ ਚਾਹੀਦੀਆਂ। ਤਾਕਤਵਰ ਲੋਕਾਂ ਨੂੰ ਆਪਣੀ ਤਾਕਤ ਦੀਆਂ ਫਢ਼ਾਂ ਨਹੀਂ ਮਾਰਨੀਆਂ ਚਾਹੀਦੀਆਂ। ਅਮੀਰ ਲੋਕਾਂ ਨੂੰ ਆਪਣੀ ਦੌਲਤ ਦੀਆਂ ਫ਼ਢ਼ਾਂ ਨਹੀਂ ਮਾਰਨੀਆਂ ਚਾਹੀਦੀਆਂ।"
23 Assim diz o Senhor: "Não se glorie o sábio em sua sabedoria nem o forte em sua força nem o rico em sua riqueza,
24 ਪਰ ਜੇ ਕੋਈ ਫ਼ਢ਼ਾਂ ਮਾਰਨਾ ਹੀ ਚਾਹੁੰਦਾ ਹੈ ਤਾਂ ਉਸ ਨੂੰ ਇਨ੍ਹਾਂ ਗੱਲਾਂ ਦੀਆਂ ਫ਼ਢ਼ਾਂ ਮਾਰਨ ਦਿਓ: ਉਸ ਨੂੰ ਫ਼ਢ਼ਾਂ ਮਾਰਨ ਦਿਓ ਕਿ ਉਸ ਨੇ ਮੈਨੂੰ ਜਾਨਣਾ ਸਿੱਖਿਆ। ਉੱਸਨੂੰ ਫਢ਼ਾਂ ਮਾਰਨ ਦਿਓ ਕਿ ਉਹ ਸਮਝਦਾ ਹੈ ਕਿ ਮੈਂ ਯਹੋਵਾਹ ਹਾਂ, ਕਿ ਮੈਂ ਮਿਹਰਬਾਨ ਅਤੇ ਨਿਰਪੱਖ ਹਾਂ, ਕਿ ਮੈਂ ਧਰਤੀ ਉੱਤੇ ਸ਼ੁਭ ਗੱਲਾਂ ਕਰਦਾ ਹਾਂ। ਮੈਂ ਇਨ੍ਹਾਂ ਗੱਲਾਂ ਨੂੰ ਪਿਆਰ ਕਰਦਾ ਹਾਂ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।"
24 mas quem se gloriar, glorie-se nisto: em compreender-me e conhecer-me, pois eu sou o Senhor, e ajo com lealdade, com justiça e com retidão sobre a terra, pois é dessas coisas que me agrado", declara o Senhor.
25 ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “ਸਮਾਂ ਆ ਰਿਹਾ ਹੈ ਜਦੋਂ ਮੈਂ ਉਨ੍ਹਾਂ ਸਾਰੇ ਲੋਕਾਂ ਨੂੰ ਸਜ਼ਾ ਦੇਵਾਂਗਾ ਜਿਨ੍ਹਾਂ ਨੇ ਸਿਰਫ਼ ਸਰੀਰਕ ਤੌਰ ਤੇ ਹੀ ਸੁੰਨਤ ਕਰਵਾਈ ਹੈ।"
25 "Vêm chegando os dias", declara o Senhor, "em que castigarei todos os que são circuncidados apenas no corpo,
26 ਮੈਂ ਮਿਸਰ, ਯਹੂਦਾਹ, ਅਦੋਮ, ਅੰਮੋਨ, ਮੋਆਬ ਕੌਮਾਂ ਦੇ ਲੋਕਾਂ ਅਤੇ ਉਨ੍ਹਾਂ ਸਾਰੇ ਲੋਕਾਂ ਬਾਰੇ ਗੱਲਾਂ ਕਰ ਰਿਹਾ ਹਾਂ ਜਿਹੜੇ ਮਾਰੂਬਲ ਅੰਦਰ ਰਹਿੰਦੇ ਹਨ। ਉਨ੍ਹਾਂ ਮੁਲਕਾਂ ਦੇ ਲੋਕਾਂ ਦੀ ਸੱਚਮੁੱਚ ਸਰੀਰਕ ਤੌਰ ਤੇ ਸੁੰਨਤ ਕੀਤੀ ਗਈ ਸੀ। ਪਰ ਇਸਰਾਏਲ ਦੇ ਪਰਿਵਾਰ ਦੇ ਲੋਕਾਂ ਦੀ ਦਿਲਾਂ ਅੰਦਰ ਸੁੰਨਤ ਨਹੀਂ ਸੀ ਕੀਤੀ ਗਈ।”"
26 como também o Egito, Judá, Edom, Amom, Moabe e todos os que rapam a cabeça e vivem no deserto; porque todas essas nações são incircuncisas, e a comunidade de Israel tem o coração obstinado. "

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Jeremias 9, comparar traduções ou montar um estudo — tudo direto pelo WhatsApp.