Josué 10

Punjabi Bible (GL_PUNJABI) vs NVT

Sair da comparação
NVT Nova Versão Transformadora
1 ਉਹ ਦਿਨ ਜਦੋਂ ਸੂਰਜ ਠਹਿਰ ਗਿਆ ਇਸ ਵੇਲੇ ਅਦੋਨੀ ਸਦਕ ਯਰੂਸ਼ਲਮ ਦਾ ਰਾਜਾ ਸੀ। ਇਸ ਰਾਜੇ ਨੇ ਸੁਣਿਆ ਕਿ ਯਹੋਸ਼ੁਆ ਨੇ ਅਈ ਨੂੰ ਹਰਾ ਦਿੱਤਾ ਸੀ ਅਤੇ ਇਸ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਸੀ। ਰਾਜੇ ਨੇ ਸੁਣਿਆ ਕਿ ਯਹੋਸ਼ੁਆ ਨੇ ਯਰੀਹੋ ਅਤੇ ਉਸ ਦੇ ਰਾਜੇ ਨਾਲ ਵੀ ਅਜਿਹਾ ਹੀ ਕੀਤਾ ਸੀ। ਰਾਜੇ ਨੂੰ ਇਹ ਵੀ ਪਤਾ ਲੱਗਿਆ ਕਿ ਗਿਬਓਨ ਦੇ ਲੋਕਾਂ ਨੇ ਇਸਰਾਏਲ ਦੇ ਲੋਕਾਂ ਨਾਲ ਸ਼ਾਂਤੀ ਦਾ ਇਕਰਾਰਨਾਮਾ ਕੀਤਾ ਸੀ। ਅਤੇ ਉਹ ਲੋਕ ਯਰੂਸ਼ਲਮ ਦੇ ਬਹੁਤ ਨਜ਼ਦੀਕ ਰਹਿੰਦੇ ਸਨ।"
1 Adoni-Zedeque, rei de Jerusalém, soube que Josué havia capturado e destruído completamente a cidade de Ai e matado seu rei, assim como tinha destruído a cidade de Jericó e matado seu rei. Também soube que os gibeonitas haviam feito um tratado de paz com Israel e agora viviam no meio deles.
2 ਇਸ ਲਈ ਅਦੋਨੀ ਸਦਕ ਅਤੇ ਉਸ ਦੇ ਲੋਕ ਬਹੁਤ ਭੈਭੀਤ ਹੋ ਗਏ। ਗਿਬਓਨ ਅਈ ਵਾਂਗ ਛੋਟਾ ਕਸਬਾ ਨਹੀਂ ਸੀ। ਗਿਬਓਨ ਬਹੁਤ ਵੱਡਾ ਸ਼ਹਿਰ ਸੀ-ਇਹ ਰਾਜਧਾਨੀ ਜਿੰਨਾ ਵੱਡਾ ਸੀ। ਅਤੇ ਉਸ ਸ਼ਹਿਰ ਦੇ ਸਾਰੇ ਆਦਮੀ ਚੰਗੇ ਲੜਾਕੂ ਸਨ। ਇਸ ਲਈ ਰਾਜਾ ਭੈਭੀਤ ਸੀ।"
2 Ele e seu povo tiveram muito medo, pois Gibeom era uma cidade grande como as cidades reais, ainda maior que a cidade de Ai, e os gibeonitas eram guerreiros valentes.
3 ਯਰੂਸ਼ਲਮ ਦੇ ਰਾਜੇ ਅਦੋਨੀ ਸਦਕ ਨੇ ਹਬਰੋਨ ਦੇ ਰਾਜੇ ਹੋਹਾਮ ਨਾਲ ਗੱਲ ਕੀਤੀ। ਉਸ ਨੇ ਯਰਮੂਥ ਦੇ ਰਾਜੇ ਫ਼ਿਰਾਮ, ਲਾਕੀਸ਼ ਦੇ ਰਾਜੇ ਯਾਫ਼ੀਆ ਅਤੇ ਅਗਲੋਨ ਦੇ ਰਾਜੇ ਦਬੀਰ ਨਾਲ ਵੀ ਗੱਲ ਕੀਤੀ। ਯਰੂਸ਼ਲਮ ਦੇ ਰਾਜੇ ਨੇ ਇਨ੍ਹਾਂ ਆਦਮੀਆਂ ਨੂੰ ਬੇਨਤੀ ਕੀਤੀ,"
3 Por isso, Adoni-Zedeque, rei de Jerusalém, enviou mensageiros a vários outros reis: a Hoão, rei de Hebrom, a Piram, rei de Jarmute, a Jafia, rei de Laquis, e a Debir, rei de Eglom.
4 “ਮੇਰੇ ਨਾਲ ਆਉ ਅਤੇ ਗਿਬਓਨ ਉੱਤੇ ਹਮਲਾ ਕਰਨ ਵਿੱਚ ਸਹਾਇਤਾ ਕਰੋ। ਗਿਬਓਨ ਨੇ ਯਹੋਸ਼ੁਆ ਅਤੇ ਇਸਰਾਏਲ ਦੇ ਲੋਕਾਂ ਨਾਲ ਸ਼ਾਂਤੀ ਦਾ ਇਕਰਾਰਨਾਮਾ ਕੀਤਾ ਹੈ।”"
4 “Venham e ajudem-me a destruir Gibeom, pois seu povo fez um tratado de paz com Josué e os israelitas”, pediu ele.
5 ਇਸ ਲਈ ਇਨ੍ਹਾਂ ਪੰਜ ਅਮੋਰੀ ਰਾਜਿਆਂ ਨੇ ਫ਼ੌਜਾਂ ਇਕੱਠੀਆਂ ਕਰ ਲਈਆਂ। (ਪੰਜ ਰਾਜੇ ਸਨ, ਯਰੂਸ਼ਲਮ ਦਾ ਰਾਜਾ, ਹਬਰੋਨ ਦਾ ਰਾਜਾ, ਯਰਮੂਥ ਦਾ ਰਾਜਾ, ਲਾਕੀਸ਼ ਦਾ ਰਾਜਾ ਅਤੇ ਅਗਲੋਨ ਦਾ ਰਾਜਾ।) ਉਹ ਫ਼ੌਜਾਂ ਗਿਬਓਨ ਵੱਲ ਗਈਆਂ। ਫ਼ੌਜਾਂ ਨੇ ਗਿਬਓਨ ਨੂੰ ਘੇਰਾ ਪਾ ਲਿਆ ਅਤੇ ਉਸ ਦੇ ਵਿਰੁੱਧ ਲੜਨ ਲੱਗੀਆਂ।"
5 Então os cinco reis amorreus uniram seus exércitos para atacar juntos. Posicionaram suas tropas perto de Gibeom e avançaram contra ela.
6 ਗਿਬਓਨ ਸ਼ਹਿਰ ਦੇ ਲੋਕਾਂ ਨੇ ਯਹੋਸ਼ੁਆ ਨੂੰ ਉਸ ਦੇ ਗਿਲਗਾਲ ਦੇ ਡੇਰੇ ਵਿਖੇ ਸੰਦੇਸ਼ ਭੇਜਿਆ। ਸੰਦੇਸ਼ ਵਿੱਚ ਆਖਿਆ ਸੀ: “ਅਸੀਂ ਤੁਹਾਡੇ ਸੇਵਕ ਹਾਂ! ਸਾਨੂੰ ਇਕੱਲਿਆਂ ਨਾ ਛੱਡੋ। ਆਉ ਅਤੇ ਸਾਡੀ ਸਹਾਇਤਾ ਕਰੋ! ਛੇਤੀ ਕਰੋ! ਸਾਨੂੰ ਬਚਾਉ! ਪਹਾੜੀ ਇਲਾਕੇ ਦੇ ਸਾਰੇ ਅਮੋਰੀ ਰਾਜਿਆਂ ਨੇ ਸਾਡੇ ਨਾਲ ਲੜਨ ਲਈ ਫ਼ੌਜਾਂ ਇਕੱਠੀਆਂ ਕਰਕੇ ਲੈ ਆਂਦੀਆਂ ਹਨ।”"
6 Os homens de Gibeom enviaram mensageiros a Josué em seu acampamento em Gilgal. “Não abandone seus servos!”, suplicaram. “Venha depressa e salve-nos! Ajude-nos, pois todos os reis amorreus que vivem na região montanhosa uniram forças para nos atacar!”
7 ਇਸ ਲਈ ਯਹੋਸ਼ੁਆ ਨੇ ਆਪਣੀ ਪੂਰੀ ਫ਼ੌਜ ਸਮੇਤ ਗਿਲਗਾਲ ਤੋਂ ਕੂਚ ਕਰ ਦਿੱਤਾ। ਯਹੋਸ਼ੁਆ ਦੇ ਬਿਹਤਰੀਨ ਜੰਗਾਜ਼ੂ ਆਦਮੀ ਉਸ ਦੇ ਨਾਲ ਸਨ।"
7 Josué e todo o seu exército, incluindo seus melhores guerreiros, partiram de Gilgal para Gibeom.
8 ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, “ਉਨ੍ਹਾਂ ਫ਼ੌਜਾਂ ਕੋਲੋਂ ਭੈਭੀਤ ਨਾ ਹੋਣਾ। ਮੈਂ ਤੁਹਾਨੂੰ ਉਨ੍ਹਾਂ ਨੂੰ ਹਰਾਉਣ ਦੀ ਇਜਾਜ਼ਤ ਦੇਵਾਂਗਾ। ਉਨ੍ਹਾਂ ਫ਼ੌਜਾਂ ਵਿੱਚੋਂ ਕੋਈ ਵੀ ਤੁਹਾਨੂੰ ਨਹੀਂ ਹਰਾ ਸੱਕੇਗੀ।”"
8 “Não tenha medo desses reis”, disse o S enhor a Josué. “Eu os entreguei em suas mãos. Nenhum deles será capaz de resistir a você.”
9 ਯਹੋਸ਼ੁਆ ਅਤੇ ਉਸਦੀ ਫ਼ੌਜ ਨੇ ਸਾਰੀ ਰਾਤ ਗਿਬਓਨ ਵੱਲ ਨੂੰ ਮਾਰਚ ਕੀਤਾ। ਦੁਸ਼ਮਣ ਨੂੰ ਕੋਈ ਪਤਾ ਨਹੀਂ ਸੀ ਕਿ ਯਹੋਸ਼ੁਆ ਆ ਰਿਹਾ ਹੈ। ਇਸ ਲਈ ਜਦੋਂ ਉਸ ਨੇ ਉਨ੍ਹਾਂ ਉੱਤੇ ਹਮਲਾ ਕੀਤਾ ਤਾਂ ਉਹ ਪੂਰੀ ਤਰ੍ਹਾਂ ਹੈਰਾਨ ਹੋ ਗਏ।"
9 Josué marchou a noite toda desde Gilgal e pegou os exércitos amorreus de surpresa.
10 ਯਹੋਵਾਹ ਨੇ ਉਨ੍ਹਾਂ ਫ਼ੌਜਾਂ ਨੂੰ ਬਹੁਤ ਉਲਝਣ ਵਿੱਚ ਪਾ ਦਿੱਤਾ ਜਦੋਂ ਇਸਰਾਏਲ ਨੇ ਹਮਲਾ ਕੀਤਾ। ਇਸ ਲਈ ਇਸਰਾਏਲ ਨੇ ਉਨ੍ਹਾਂ ਨੂੰ ਹਰਾ ਦਿੱਤਾ ਅਤੇ ਸ਼ਾਨਦਾਰ ਜਿੱਤ ਹਾਸਿਲ ਕੀਤੀ। ਇਸਰਾਏਲ ਨੇ ਦੁਸ਼ਮਣ ਦਾ ਗਿਬਓਨ ਤੋਂ ਬੈਤ ਹੋਰੋਨ ਵੱਲ ਜਾਂਦੀ ਸੜਕ ਉੱਤੇ ਪਿੱਛਾ ਕੀਤਾ। ਇਸਰਾਏਲ ਦੀ ਫ਼ੌਜ ਨੇ ਅਜ਼ੇਕਾਹ ਅਤੇ ਮੱਕੇਦਾਹ ਦੇ ਸਾਰੇ ਰਸਤੇ ਆਦਮੀਆਂ ਨੂੰ ਮਾਰ ਮੁਕਾਇਆ।"
10 O S enhor trouxe pânico sobre os amorreus, e o exército de Israel massacrou muitos deles em Gibeom. Perseguiram o inimigo ao longo da subida para Bete-Horom, matando os amorreus até Azeca e Maquedá.
11 ਫ਼ੇਰ ਇਸਰਾਏਲ ਦੀ ਫ਼ੌਜ ਨੇ ਦੁਸ਼ਮਣ ਦੀ ਫ਼ੌਜ ਨੂੰ ਬੈਤ ਹੋਰੋਨ ਤੋਂ ਅਜ਼ੇਕਾਹ ਵੱਲ ਜਾਂਦੀ ਸੜਕ ਵੱਲ ਭਜਾ ਦਿੱਤਾ। ਜਦੋਂ ਉਹ ਦੁਸ਼ਮਣ ਦਾ ਪਿੱਛਾ ਕਰ ਰਹੇ ਸਨ, ਯਹੋਵਾਹ ਨੇ ਆਕਾਸ਼ ਤੋਂ ਵੱਡੇ-ਵੱਡੇ ਗੜ੍ਹਿਆਂ ਦਾ ਮੀਂਹ ਵਰ੍ਹਾਇਆ। ਬਹੁਤ ਸਾਰੇ ਦੁਸ਼ਮਣ ਇਨ੍ਹਾਂ ਵੱਡੇ ਗੜ੍ਹਿਆਂ ਨਾਲ ਮਾਰੇ ਗਏ। ਇਸਰਾਏਲ ਦੇ ਸਿਪਾਹਿਆਂ ਦੀਆਂ ਤਲਵਾਰਾਂ ਨਾਲੋਂ ਗੜ੍ਹਿਆਂ ਨਾਲ ਵੱਧੇਰੇ ਆਦਮੀ ਮਰੇ।"
11 Enquanto os amorreus recuavam pelo caminho de Bete-Horom, o S enhor os destruiu com uma terrível chuva de pedras de granizo que ele enviou do céu e que continuou até chegarem a Azeca. As pedras eliminaram mais inimigos do que os israelitas mataram à espada.
12 ਉਸ ਦਿਨ ਯਹੋਵਾਹ ਨੇ ਇਸਰਾਏਲ ਨੂੰ ਅਮੋਰੀ ਲੋਕਾਂ ਨੂੰ ਹਰਾਉਣ ਦੀ ਇਜਾਜ਼ਤ ਦਿੱਤੀ। ਅਤੇ ਉਸ ਦਿਨ ਯਹੋਸ਼ੁਆ ਇਸਰਾਏਲ ਦੇ ਸਾਰੇ ਲੋਕਾਂ ਸਾਹਮਣੇ ਖਲੋ ਗਿਆ ਅਤੇ ਯਹੋਵਾਹ ਨੂੰ ਆਖਿਆ: “ਸੂਰਜ, ਰੁਕ ਜਾ ਗਿਬਓਨ ਉੱਤੇ। ਚੰਦਰਮਾ ਖਲੋ ਜਾ ਚੁੱਪ ਕਰਕੇ ਅੱਯਾਲੋਨ ਦੀ ਵਾਦੀ ਉੱਤੇ।”"
12 No dia em que o S enhor deu aos israelitas vitória sobre os amorreus, Josué orou ao S enhor diante do povo e disse: “Que o sol pare sobre Gibeom, e a lua, sobre o vale de Aijalom!”.
13 ਇਸ ਲਈ ਸੂਰਜ ਹਿਲਿਆ ਨਹੀਂ ਅਤੇ ਚੰਦਰਮਾ ਓਨੀ ਦੇਰ ਤੱਕ ਰੁਕਿਆ ਰਿਹਾ ਜਦੋਂ ਤੀਕ ਕਿ ਲੋਕਾਂ ਨੇ ਆਪਣੇ ਦੁਸ਼ਮਣਾ ਨੂੰ ਹਰਾ ਨਹੀਂ ਦਿੱਤਾ। ਇਹ ਕਹਾਣੀ ਯਾਸ਼ਰ ਦੀ ਪੁਸਤਕ ਵਿੱਚ ਲਿਖੀ ਹੋਈ ਹੈ। ਸੂਰਜ ਆਕਾਸ਼ ਦੇ ਅੱਧ ਵਿੱਚਕਾਰ ਖਲੋ ਗਿਆ। ਇਹ ਪੂਰੇ ਦਿਨ ਭਰ ਨਹੀਂ ਹਿਲਿਆ।"
13 O sol parou e a lua ficou onde estava, até que o povo tivesse derrotado seus inimigos. Acaso esse acontecimento não está registrado no
14 ਅਜਿਹਾ ਪਹਿਲਾਂ ਕਦੇ ਨਹੀਂ ਸੀ ਵਾਪਰਿਆ। ਅਤੇ ਅਜਿਹਾ ਫ਼ੇਰ ਕਦੇ ਵੀ ਨਹੀਂ ਵਾਪਰੇਗਾ! ਇਹੀ ਉਹ ਗੱਲ ਸੀ ਜਦੋਂ ਯਹੋਵਾਹ ਨੇ ਆਦਮੀ ਦੀ ਗੱਲ ਮੰਨੀ। ਯਹੋਵਾਹ ਸੱਚ ਮੁੱਚ ਇਸਰਾਏਲ ਲਈ ਲੜ ਰਿਹਾ ਸੀ।"
14 Nunca antes nem depois houve um dia semelhante, quando o S enhor respondeu a uma oração como essa. Certamente o S enhor lutou por Israel naquele dia!
15 ਇਸ ਤੋਂ ਮਗਰੋਂ, ਯਹੋਸ਼ੁਆ ਅਤੇ ਉਸਦੀ ਫ਼ੌਜ ਗਿਲਗਾਲ ਦੇ ਡੇਰੇ ਵੱਲ ਵਾਪਸ ਪਰਤ ਗਏ।"
15 Então Josué e todo o exército de Israel voltaram ao acampamento em Gilgal.
16 ਪਰ ਲੜਾਈ ਦੇ ਦੌਰਾਨ ਪੰਜ ਰਾਜੇ ਭੱਜ ਗਏ। ਉਹ ਮੱਕੇਦਾਹ ਦੇ ਨੇੜੇ ਇੱਕ ਗੁਫ਼ਾ ਵਿੱਚ ਛੁਪ ਗਏ।"
16 Durante a batalha, os cinco reis fugiram e se esconderam numa caverna em Maquedá.
17 ਪਰ ਕਿਸੇ ਨੇ ਉਨ੍ਹਾਂ ਨੂੰ ਉਸ ਗੁਫ਼ਾ ਵਿੱਚ ਛੁੱਪੇ ਹੋਇਆ ਲੱਭ ਲਿਆ। ਯਹੋਸ਼ੁਆ ਨੂੰ ਇਸਦਾ ਪਤਾ ਲੱਗਿਆ।"
17 Quando Josué soube que eles haviam sido encontrados,
18 ਯਹੋਸ਼ੁਆ ਨੇ ਆਖਿਆ, “ਗੁਫ਼ਾ ਦੇ ਪ੍ਰਵੇਸ਼ ਵੱਡੇ-ਵੱਡੇ ਪਥਰਾਂ ਨਾਲ ਬੰਦ ਕਰ ਦਿਉ। ਕੁਝ ਆਦਮੀਆਂ ਨੂੰ ਗੁਫ਼ਾ ਦੀ ਰਾਖੀ ਲਈ ਪਹਿਰੇ ਤੇ ਬਿਠਾ ਦਿਉ।"
18 deu a seguinte ordem: “Fechem a entrada da caverna com pedras grandes e ponham guardas ali, para que os reis não saiam.
19 ਪਰ ਖੁਦ ਉੱਥੇ ਨਹੀਂ ਠਹਿਰਨਾ ਦੁਸ਼ਮਣ ਦਾ ਪਿੱਛਾ ਕਰਨਾ ਜਾਰੀ ਰੱਖੋ। ਉਨ੍ਹਾਂ ਉੱਤੇ ਪਿੱਛਿਓ ਦੀ ਵਾਰ ਕਰਨਾ ਜਾਰੀ ਰੱਖੋ। ਦੁਸ਼ਮਣ ਨੂੰ ਆਪਣੇ ਸ਼ਹਿਰਾਂ ਵਿੱਚ ਵਾਪਸ ਨਾ ਆਉਣ ਦਿਉ। ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਉਨ੍ਹਾਂ ਉੱਪਰ ਜਿੱਤ ਦਿੱਤੀ ਹੈ।”"
19 Quanto aos demais soldados, continuem a perseguir os inimigos e matem os da retaguarda. Não deixem que voltem às suas cidades, pois o S enhor , seu Deus, lhes deu vitória sobre eles”.
20 ਇਸ ਲਈ ਯਹੋਸ਼ੁਆ ਅਤੇ ਇਸਰਾਏਲ ਦੇ ਲੋਕਾਂ ਨੇ ਦੁਸ਼ਮਣ ਨੂੰ ਮਾਰ ਮੁਕਾਇਆ। ਪਰ ਦੁਸ਼ਮਣਾ ਵਿੱਚੋਂ ਕੁਝ ਬੰਦੇ ਆਪਣੇ ਸ਼ਹਿਰਾਂ ਵਿੱਚ ਜਾਣ ਅਤੇ ਛੁਪ ਜਾਣ ਵਿੱਚ ਸਫ਼ਲ ਹੋ ਗਏ ਜਿਨ੍ਹਾਂ ਦੇ ਆਲੇ-ਦੁਆਲੇ ਕੰਧਾਂ ਸਨ। ਇਹ ਆਦਮੀ ਨਹੀਂ ਮਰੇ।"
20 Assim, Josué e o exército israelita continuaram a aniquilar o inimigo. Exterminaram os cinco exércitos, com exceção de uns poucos sobreviventes que conseguiram chegar às cidades fortificadas.
21 ਲੜਾਈ ਤੋਂ ਮਗਰੋਂ, ਯਹੋਸ਼ੁਆ ਦੇ ਬੰਦੇ ਉਸ ਕੋਲ ਮੱਕੇਦਾਹ ਵਿਖੇ ਆਏ। ਉਸ ਦੇਸ਼ ਦੇ ਲੋਕਾਂ ਵਿੱਚੋਂ ਕੋਈ ਵੀ ਇੰਨਾ ਬਹਾਦਰ ਨਹੀਂ ਸੀ ਕਿ ਉਹ ਇਸਰਾਏਲ ਦੇ ਲੋਕਾਂ ਦੇ ਵਿਰੁੱਧ ਕੁਝ ਆਖ ਸੱਕੇ।"
21 As tropas voltaram em segurança para Josué, no acampamento de Maquedá. Depois disso, ninguém se atreveu a dizer uma palavra contra o povo de Israel.
22 ਯਹੋਸ਼ੁਆ ਨੇ ਆਖਿਆ, “ਉਨ੍ਹਾਂ ਪੱਥਰਾਂ ਨੂੰ ਹਟਾ ਦਿਉ ਜਿਨ੍ਹਾਂ ਨੇ ਗੁਫ਼ਾ ਦੇ ਦਾਖਲੇ ਨੂੰ ਬੰਦ ਕੀਤਾ ਹੋਇਆ ਹੈ। ਉਨ੍ਹਾਂ ਪੰਜਾ ਰਾਜਿਆਂ ਨੂੰ ਮੇਰੇ ਕੋਲ ਲਿਆਉ।”"
22 Então Josué ordenou: “Removam as pedras que estão na entrada da caverna e tragam os cinco reis para cá”.
23 ਇਸ ਲਈ ਯਹੋਸ਼ੁਆ ਦੇ ਆਦਮੀ ਪੰਜਾ ਰਾਜਿਆਂ ਨੂੰ ਗੁਫ਼ਾ ਵਿੱਚੋਂ ਬਾਹਰ ਲੈ ਆਏ। ਉਹ ਯਰੂਸ਼ਲਮ, ਹਬਰੋਨ, ਯਰਮੂਥ, ਲਾਕੀਸ਼ ਅਤੇ ਅਗਲੋਨ ਦੇ ਰਾਜੇ ਸਨ।"
23 Eles tiraram da caverna os cinco reis das cidades de Jerusalém, Hebrom, Jarmute, Laquis e Eglom.
24 ਉਹ ਪੰਜਾ ਰਾਜਿਆਂ ਨੂੰ ਯਹੋਸ਼ੁਆ ਕੋਲ ਲੈ ਆਏ। ਯਹੋਸ਼ੁਆ ਨੇ ਆਪਣੇ ਆਦਮੀਆਂ ਨੂੰ ਉਸ ਥਾਂ ਬੁਲਾਇਆ। ਯਹੋਸ਼ੁਆ ਨੇ ਆਪਣੀ ਫ਼ੌਜ ਦੇ ਅਧਿਕਾਰੀਆਂ ਨੂੰ ਆਖਿਆ, “ਇੱਥੇ ਆਉ! ਆਪਣੇ ਪੈਰ ਇਨ੍ਹਾਂ ਰਾਜਿਆਂ ਦੀ ਗਰਦਨਾ ਉੱਤੇ ਰੱਖ ਦਿਉ।” ਇਸ ਲਈ ਯਹੋਸ਼ੁਆ ਦੀ ਫ਼ੌਜ ਦੇ ਅਫ਼ਸਰ ਨੇੜੇ ਆ ਗਏ। ਉਨ੍ਹਾਂ ਨੇ ਆਪਣੇ ਪੈਰਾਂ ਨੂੰ ਰਾਜਿਆਂ ਦੀਆਂ ਗਰਦਨ ਉੱਤੇ ਰੱਖ ਦਿੱਤਾ।"
24 Os reis foram trazidos para fora, diante de Josué, e ele ordenou aos comandantes de seu exército: “Venham e coloquem o pé sobre o pescoço dos reis”. E eles obedeceram.
25 ਫ਼ੇਰ ਯਹੋਸ਼ੁਆ ਨੇ ਆਪਣੇ ਆਦਮੀਆਂ ਨੂੰ ਆਖਿਆ, “ਤਕੜੇ ਹੋਵੋ ਅਤੇ ਬਹਾਦਰ ਬਣੋ! ਭੈਭੀਤ ਨਾ ਹੋਵੋ। ਮੈ ਤੁਹਾਨੂੰ ਦਰਸਾਉਂਦਾ ਹਾਂ ਕਿ ਯਹੋਵਾਹ ਉਨ੍ਹਾਂ ਸਾਰੇ ਦੁਸ਼ਮਣਾ ਨਾਲ ਕੀ ਕਰੇਗਾ ਜਿਨ੍ਹਾਂ ਨਾਲ ਤੁਸੀਂ ਭਵਿੱਖ ਵਿੱਚ ਲੜੋਂਗੇ।”"
25 “Não tenham medo nem desanimem”, disse Josué. “Sejam fortes e corajosos, pois é isso que o S enhor fará com todos os inimigos que vocês enfrentarem.”
26 ਫ਼ੇਰ ਯਹੋਸ਼ੁਆ ਨੇ ਪੰਜਾ ਰਾਜਿਆਂ ਨੂੰ ਕਤਲ ਕਰ ਦਿੱਤਾ। ਉਸ ਨੇ ਉਨ੍ਹਾਂ ਦੀਆਂ ਲੋਥਾਂ ਨੂੰ ਪੰਜਾਂ ਰੁੱਖਾਂ ਉੱਤੇ ਲਟਕਾ ਦਿੱਤਾ। ਯਹੋਸ਼ੁਆ ਨੇ ਉਨ੍ਹਾਂ ਨੂੰ ਸ਼ਾਮ ਤੱਕ ਰੁੱਖਾਂ ਉੱਤੇ ਲਟਕੇ ਰਹਿਣ ਦਿੱਤਾ।"
26 Então Josué matou os cinco reis e os pendurou em cinco árvores, onde ficaram até a tarde.
27 ਸੂਰਜ ਛੁਪਣ ਵੇਲੇ ਯਹੋਸ਼ੁਆ ਨੇ ਆਪਣੇ ਆਦਮੀਆਂ ਨੂੰ ਲੋਥਾਂ ਰੁੱਖਾਂ ਉੱਤੋਂ ਉਤਾਰਨ ਲਈ ਆਖਿਆ। ਇਸ ਲਈ ਉਨ੍ਹਾਂ ਨੇ ਲੋਥਾਂ ਉਸੇ ਗੁਫ਼ਾ ਵਿੱਚ ਸੁੱਟ ਦਿੱਤੀਆਂ ਜਿੱਥੇ ਰਾਜੇ ਛੁੱਪੇ ਹੋਏ ਸਨ ਅਤੇ ਗੁਫ਼ਾ ਦੇ ਪ੍ਰਵੇਸ਼ ਨੂੰ ਵੱਡੇ ਪਥਰਾਂ ਨਾਲ ਢੱਕ ਦਿੱਤਾ। ਉਹ ਲੋਥਾਂ ਅੱਜ ਵੀ ਉਸੇ ਗੁਫ਼ਾ ਵਿੱਚ ਹਨ।"
27 Ao entardecer, Josué ordenou que os corpos fossem tirados das árvores e lançados na caverna onde os reis haviam se escondido. A entrada da caverna foi fechada com pedras grandes, que estão lá até hoje.
28 ਉਸ ਦਿਨ ਯਹੋਸ਼ੁਆ ਨੇ ਮੱਕੇਦਾਹ ਨੂੰ ਹਰਾਇਆ। ਯਹੋਸ਼ੁਆ ਨੇ ਉਸ ਸ਼ਹਿਰ ਦੇ ਰਾਜੇ ਅਤੇ ਲੋਕਾਂ ਨੂੰ ਮਾਰ ਦਿੱਤਾ। ਉੱਥੇ ਕੋਈ ਵੀ ਜਿਉਂਦਾ ਨਹੀਂ ਬਚਿਆ। ਯਹੋਸ਼ੁਆ ਨੇ ਮੱਕੇਦਾਹ ਦੇ ਰਾਜੇ ਨਾਲ ਵੀ ਉਹੀ ਕੁਝ ਕੀਤਾ ਜਿਹੜਾ ਉਸ ਨੇ ਯਰੀਹੋ ਦੇ ਰਾਜੇ ਨਾਲ ਕੀਤਾ ਸੀ।"
28 Naquele mesmo dia, Josué tomou a cidade de Maquedá e a destruiu. Matou todos os seus habitantes, incluindo o rei, sem deixar sobreviventes. Destruiu todos eles e matou o rei de Maquedá, como havia feito com o rei de Jericó.
29 ਦੱਖਣੀ ਸ਼ਹਿਰਾਂ ਉੱਤੇ ਕਬਜ਼ਾ ਫ਼ੇਰ ਯਹੋਸ਼ੁਆ ਅਤੇ ਇਸਰਾਏਲ ਦੇ ਲੋਕ ਮੱਕੇਦਾਹ ਤੋਂ ਤੁਰ ਪਏ। ਉਹ ਲਿਬਨਾਹ ਵੱਲ ਗਏ ਅਤੇ ਸ਼ਹਿਰ ਉੱਤੇ ਹਮਲਾ ਕਰ ਦਿੱਤਾ।"
29 Então Josué e todo o exército de Israel avançaram para Libna e a atacaram.
30 ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨੂੰ ਉਸ ਸ਼ਹਿਰ ਅਤੇ ਉਸ ਦੇ ਰਾਜੇ ਨੂੰ ਹਰਾਉਣ ਦੀ ਇਜਾਜ਼ਤ ਦੇ ਦਿੱਤੀ। ਇਸਰਾਏਲ ਦੇ ਲੋਕਾਂ ਨੇ ਉਸ ਸ਼ਹਿਰ ਦੇ ਹਰ ਬੰਦੇ ਨੂੰ ਮਾਰ ਦਿੱਤਾ। ਕੋਈ ਵੀ ਬੰਦਾ ਜਿਉਂਦਾ ਨਹੀਂ ਬਚਿਆ। ਅਤੇ ਲੋਕਾਂ ਨੇ ਰਾਜੇ ਨਾਲ ਵੀ ਉਹੀ ਸਲੂਕ ਕੀਤਾ ਜਿਹੜਾ ਉਨ੍ਹਾਂ ਨੇ ਯਰੀਹੋ ਦੇ ਰਾਜੇ ਨਾਲ ਕੀਤਾ ਸੀ।"
30 O S enhor entregou a cidade e seu rei nas mãos dos israelitas, que mataram todos os seus habitantes, sem deixar sobreviventes. Depois Josué matou o rei de Libna, como havia feito com o rei de Jericó.
31 ਫ਼ੇਰ ਯਹੋਸ਼ੁਆ ਅਤੇ ਇਸਰਾਏਲ ਦੇ ਲੋਕਾਂ ਨੇ ਲਿਬਨਾਹ ਛੱਡ ਦਿੱਤਾ ਅਤੇ ਲਾਕੀਸ਼ ਨੂੰ ਚੱਲੇ ਗਏ। ਯਹੋਸ਼ੁਆ ਅਤੇ ਉਸਦੀ ਫ਼ੌਜ ਨੇ ਉਸ ਸ਼ਹਿਰ ਦੇ ਦੁਆਲੇ ਘੇਰਾ ਪਾ ਲਿਆ ਅਤੇ ਉਸ ਉੱਤੇ ਹਮਲਾ ਕਰ ਦਿੱਤਾ।"
31 De Libna, Josué e todo o exército israelita avançaram para Laquis e a atacaram.
32 ਯਹੋਵਾਹ ਨੇ ਉਨ੍ਹਾਂ ਨੂੰ ਲਾਕੀਸ਼ ਦੇ ਸ਼ਹਿਰ ਨੂੰ ਹਰਾਉਣ ਦੀ ਇਜਾਜ਼ਤ ਦੇ ਦਿੱਤੀ। ਉਨ੍ਹਾਂ ਨੇ ਦੂਸਰੇ ਦਿਨ ਸ਼ਹਿਰ ਨੂੰ ਹਰਾ ਦਿੱਤਾ। ਇਸਰਾਏਲ ਦੇ ਲੋਕਾਂ ਨੇ ਉਸ ਸ਼ਹਿਰ ਦੇ ਹਰ ਬੰਦੇ ਨੂੰ ਉਸੇ ਤਰ੍ਹਾਂ ਮਾਰ ਦਿੱਤਾ ਜਿਵੇਂ ਉਨ੍ਹਾਂ ਨੇ ਲਿਬਨਾਹ ਵਿੱਚ ਕੀਤਾ ਸੀ।"
32 O S enhor também entregou Laquis nas mãos de Israel. Josué a tomou no segundo dia e matou todos os seus habitantes, como havia feito com Libna.
33 ਗਜ਼ਰ ਦਾ ਰਾਜਾ ਹੋਰਾਮ ਲਾਕੀਸ਼ ਦੀ ਸਹਾਇਤਾ ਲਈ ਆਇਆ ਪਰ ਯਹੋਸ਼ੁਆ ਨੇ ਉਸ ਨੂੰ ਅਤੇ ਉਸਦੀ ਫ਼ੌਜ ਨੂੰ ਵੀ ਹਰਾ ਦਿੱਤਾ। ਉਨ੍ਹਾਂ ਵਿੱਚੋਂ ਇੱਕ ਵੀ ਜਿਉਂਦਾ ਨਹੀਂ ਬਚਿਆ।"
33 Durante o ataque a Laquis, Horão, rei de Gezer, chegou com seu exército para ajudar a defender a cidade, mas os homens de Josué mataram o rei e seu exército, sem deixar sobreviventes.
34 ਫ਼ੇਰ ਯਹੋਸ਼ੁਆ ਅਤੇ ਇਸਰਾਏਲ ਦੇ ਸਾਰੇ ਲੋਕ ਲਾਕੀਸ਼ ਤੋਂ ਸਫ਼ਰ ਕਰਕੇ ਅਗਲੋਨ ਪਹੁੰਚੇ। ਉਨ੍ਹਾਂ ਨੇ ਏਹਲੋਮ ਦੇ ਗਿਰਦ ਘੇਰਾ ਪਾ ਲਿਆ ਅਤੇ ਇਸ ਉੱਤੇ ਹਮਲਾ ਕਰ ਦਿੱਤਾ।"
34 Em seguida, Josué e todo o exército israelita avançaram para Eglom e a atacaram.
35 ਉਸ ਦਿਨ ਉਨ੍ਹਾਂ ਨੇ ਸ਼ਹਿਰ ਉੱਤੇ ਕਬਜ਼ਾ ਕਰ ਲਿਆ ਅਤੇ ਸ਼ਹਿਰ ਦੇ ਸਾਰੇ ਬੰਦਿਆਂ ਨੂੰ ਮਾਰ ਦਿੱਤਾ। ਇਹ ਉਵੇਂ ਹੀ ਸੀ ਜਿਵੇਂ ਉਨ੍ਹਾਂ ਨੇ ਲਾਕੀਸ਼ ਵਿੱਚ ਕੀਤਾ ਸੀ।"
35 Tomaram a cidade naquele dia e mataram todos os seus habitantes. Destruíram todos, como haviam feito com Laquis.
36 ਫ਼ੇਰ ਯਹੋਸ਼ੁਆ ਅਤੇ ਇਸਰਾਏਲ ਦੇ ਸਾਰੇ ਲੋਕ ਅਗਓਨ ਤੋਂ ਸਫ਼ਰ ਕਰਕੇ ਹਬਰੋਨ ਚੱਲੇ ਗਏ। ਫ਼ੇਰ ਉਨ੍ਹਾਂ ਨੇ ਹਬਰੋਨ ਉੱਤੇ ਹਮਲਾ ਕਰ ਦਿੱਤਾ।"
36 De Eglom, Josué e todo o exército de Israel subiram para Hebrom e a atacaram.
37 ਉਨ੍ਹਾਂ ਨੇ ਹਬਰੋਨ ਦੇ ਦੁਆਲੇ ਦੇ ਸਾਰੇ ਛੋਟੇ ਨਗਰਾਂ ਅਤੇ ਸ਼ਹਿਰ ਉੱਤੇ ਕਬਜ਼ਾ ਕਰ ਲਿਆ। ਇਸਰਾਏਲੀਆਂ ਨੇ ਸ਼ਹਿਰ ਵਿੱਚ ਹਰ ਕਿਸੇ ਨੂੰ ਮਾਰ ਦਿੱਤਾ। ਇੱਕ ਇੱਕਲਾ ਵਿਅਕਤੀ ਵੀ ਜਿਉਂਦਾ ਨਹੀਂ ਛੱਡਿਆ ਜਿਵੇਂ ਕਿ ਉਨ੍ਹਾਂ ਨੇ ਅਗਲੋਨ ਵਿੱਚ ਕੀਤਾ ਸੀ। ਉਨ੍ਹਾਂ ਨੇ ਉਸ ਸ਼ਹਿਰ ਨੂੰ ਤਬਾਹ ਕਰ ਦਿੱਤਾ ਅਤੇ ਹਰ ਕਿਸੇ ਨੂੰ ਮਾਰ ਦਿੱਤਾ।"
37 Tomaram a cidade e mataram todos os seus habitantes, incluindo o rei, sem deixar sobreviventes. Fizeram o mesmo com todos os povoados vizinhos. Destruíram toda a população, como haviam feito com Eglom.
38 ਫ਼ੇਰ ਯਹੋਸ਼ੁਆ ਅਤੇ ਇਸਰਾਏਲ ਦੇ ਸਾਰੇ ਲੋਕ ਦਬਿਰ ਨੂੰ ਵਾਪਸ ਚੱਲੇ ਗਏ ਅਤੇ ਉਸ ਸ਼ਹਿਰ ਉੱਤੇ ਹਮਲਾ ਕਰ ਦਿੱਤਾ।"
38 Então Josué e todo o exército israelita voltaram e atacaram Debir.
39 ਉਨ੍ਹਾਂ ਨੇ ਸ਼ਹਿਰ ਉੱਤੇ ਕਬਜ਼ਾ ਕਰ ਲਿਆ, ਇਸਦੇ ਰਾਜੇ ਅਤੇ ਦਬਿਰ ਨੇੜੇ ਦੇ ਸਾਰੇ ਛੋਟੇ ਕਸਬਿਆਂ ਨੂੰ ਕਬਜ਼ੇ ਵਿੱਚ ਲੈ ਲਿਆ। ਉਨ੍ਹਾਂ ਨੇ ਉਸ ਸ਼ਹਿਰ ਦੇ ਹਰ ਬੰਦੇ ਨੂੰ ਕਤਲ ਕਰ ਦਿੱਤਾ। ਉੱਥੇ ਕੋਈ ਵੀ ਬੰਦਾ ਜਿਉਂਦਾ ਨਹੀਂ ਬੱਚਿਆ। ਇਸਰਾਏਲ ਦੇ ਲੋਕਾਂ ਨੇ ਦਬਿਰ ਅਤੇ ਉਸ ਦੇ ਰਾਜੇ ਨਾਲ ਵੀ ਉਹੀ ਸਲੂਕ ਕੀਤਾ ਜਿਹੜਾ ਉਨ੍ਹਾਂ ਨੇ ਹਬਰੋਨ ਅਤੇ ਉਸ ਦੇ ਰਾਜੇ ਨਾਲ ਕੀਤਾ ਸੀ।"
39 Tomaram a cidade, o rei e todos os povoados vizinhos. Destruíram todos, sem deixar sobreviventes. Fizeram com Debir e seu rei o mesmo que haviam feito com Hebrom, Libna e seus reis.
40 ਇੰਝ ਯਹੋਸ਼ੁਆ ਨੇ ਨੇਗੇਵ ਦੇ ਪਹਾੜੀ ਦੇਸ਼, ਪੂਰਬੀ ਅਤੇ ਪੱਛਮੀ ਪਹਾੜੀਆਂ ਅਤੇ ਉਨ੍ਹਾਂ ਦੇ ਸਾਰੇ ਰਾਜਿਆਂ ਨੂੰ ਹਰਾ ਦਿੱਤਾ। ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਨੇ ਯਹੋਸ਼ੁਆ ਨੂੰ ਲੋਕਾਂ ਨੂੰ ਕਤਲ ਕਰਨ ਦਾ ਹੁਕਮ ਦਿੱਤਾ ਸੀ ਇਸ ਲਈ ਉਸ ਨੇ ਉੱਥੇ ਕਿਸੇ ਨੂੰ ਵੀ ਜਿਉਂਦਾ ਨਹੀਂ ਛੱਡਿਆ।"
40 Assim, Josué conquistou toda a região: a região montanhosa, o Neguebe, as colinas do oeste e as encostas dos montes, derrotando todos os seus reis. Destruiu todos na terra, sem deixar sobreviventes, conforme o S enhor , o Deus de Israel, havia ordenado.
41 ਯਹੋਸ਼ੁਆ ਨੇ ਕਾਦੇਸ਼ ਬਰਨੇਆ ਤੋਂ ਲੈ ਕੇ ਅੱਜ਼ਾਹ ਤੀਕ ਸਾਰੇ ਸ਼ਹਿਰਾਂ ਉੱਤੇ ਕਬਜ਼ਾ ਕਰ ਲਿਆ। ਉਸ ਨੇ (ਮਿਸਰ ਦੀ) ਗੋਸ਼ਨ ਦੀ ਧਰਤੀ ਤੋਂ ਲੈ ਕੇ ਗਿਬਓਨ ਤੱਕ ਸਾਰੇ ਸ਼ਹਿਰਾਂ ਉੱਤੇ ਕਬਜ਼ਾ ਕਰ ਲਿਆ।"
41 Josué os massacrou de Cades-Barneia a Gaza, e da região ao redor de Gósen até Gibeom.
42 ਯਹੋਸ਼ੁਆ ਨੇ ਉਨ੍ਹਾਂ ਸ਼ਹਿਰਾ ਅਤੇ ਉਨ੍ਹਾਂ ਦੇ ਰਾਜਿਆਂ ਨੂੰ ਇੱਕੋ ਹੱਲੇ ਵਿੱਚ ਕਬਜ਼ੇ ਹੇਠ ਲੈ ਲਿਆ। ਯਹੋਸ਼ੁਆ ਨੇ ਅਜਿਹਾ ਇਸ ਲਈ ਕੀਤਾ ਕਿਉਂਕਿ ਇਸਰਾਏਲ ਦਾ ਯਹੋਵਾਹ ਪਰਮੇਸ਼ੁਰ ਇਸਰਾਏਲ ਲਈ ਲੜ ਰਿਹਾ ਸੀ।"
42 Conquistou todos esses reis e suas terras numa só campanha, pois o S enhor , o Deus de Israel, lutou por Israel.
43 ਫ਼ੇਰ ਯਹੋਸ਼ੁਆ ਅਤੇ ਇਸਰਾਏਲ ਦੇ ਸਾਰੇ ਲੋਕ ਆਪਣੇ ਡੇਰੇ ਗਿਲਗਾਲ ਵਾਪਸ ਆ ਗਏ।"
43 Então Josué e todo o exército israelita voltaram ao acampamento em Gilgal.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Josué 10, comparar traduções ou montar um estudo — tudo direto pelo WhatsApp.