Josué 17

Punjabi Bible (GL_PUNJABI) vs NVI

Sair da comparação
NVI Nova Versão Internacional
1 ਫ਼ੇਰ ਮਨੱਸ਼ਹ ਦੇ ਪਰਿਵਾਰ-ਸਮੂਹ ਨੂੰ ਧਰਤੀ ਦਿੱਤੀ ਗਈ। ਮਨੱਸ਼ਹ ਯੂਸੁਫ਼ ਦਾ ਵੱਡਾ ਪੁੱਤਰ ਸੀ। ਮਨੱਸ਼ਹ ਦਾ ਵੱਡਾ ਪੁੱਤਰ ਮਾਕੀਰ ਸੀ ਜਿਹੜਾ ਗਿਲਆਦ ਦਾ ਪਿਤਾ ਮਾਕੀਰ ਮਹਾਨ ਸਿਪਾਹੀ ਸੀ ਇਸ ਲਈ ਗਿਲਆਦ ਅਤੇ ਬਾਸ਼ਾਨ ਦੇ ਇਲਾਕੇ ਮਕਾਰ ਪਰਿਵਾਰ ਨੂੰ ਦਿੱਤੇ ਗਏ।"
1 Estas foram as terras distribuídas à tribo de Manassés, filho mais velho de José. Foram entregues a Maquir, filho mais velho de Manassés. Maquir, pai de Gileade, guerreiro valente, recebeu Gileade e Basã.
2 ਮਨੱਸ਼ਹ ਦੇ ਪਰਿਵਾਰ-ਸਮੂਹ ਦੇ ਹੋਰਨਾਂ ਪਰਿਵਾਰਾਂ ਨੂੰ ਧਰਤੀ ਦਿੱਤੀ ਗਈ। ਉਹ ਪਰਿਵਾਰ ਸਨ ਅਬੀਅਜ਼ਰ, ਹੇਲਕ, ਅਸਰੀਏਲ, ਸ਼ਕਮ, ਹੇਫ਼ਰ ਅਤੇ ਸ਼ਮੀਦਾ। ਇਹ ਸਾਰੇ ਆਦਮੀ ਯੂਸੁਫ਼ ਦੇ ਪੁੱਤਰ ਮਨੱਸ਼ਹ ਦੇ ਹੋਰ ਪੁੱਤਰ ਸਨ। ਇਨ੍ਹਾਂ ਆਦਮੀਆਂ ਦੇ ਪਰਿਵਾਰਾਂ ਨੂੰ ਵੀ ਧਰਤੀ ਦਾ ਆਪਣਾ ਹਿੱਸਾ ਮਿਲਿਆ।"
2 Também foram dadas terras para os clãs dos outros filhos de Manassés: Abiezer, Heleque, Asriel, Siquém, Héfer e Semida. Esses são os filhos homens de Manassés, filho de José, de acordo com os seus clãs.
3 ਸਲਾਫ਼ਹਾਦ ਹੇਫ਼ੇਰ ਦਾ ਪੁੱਤਰ ਸੀ। ਹੇਫ਼ਰ ਗਿਲਆਦ ਦਾ ਪੁੱਤਰ ਸੀ! ਗਿਲਆਦ ਮਾਕੀਰ ਦਾ ਪੁੱਤਰ ਸੀ ਅਤੇ ਮਾਕੀਰ ਮਨੱਸ਼ਹ ਦਾ ਪੁੱਤਰ ਸੀ। ਸਲਾਫ਼ਹਾਦ ਦਾ ਕੋਈ ਪੁੱਤਰ ਨਹੀਂ ਸੀ ਪਰ ਉਸ ਦੀਆਂ ਪੰਜ ਧੀਆਂ ਸਨ। ਧੀਆਂ ਦੇ ਨਾਮ ਸਨ ਮਹਲਾਹ, ਨੋਆਹ, ਹਾਗਲਾਹ, ਮਿਲਕਾਹ ਅਤੇ ਤਿਰਸਾਹ।"
3 Zelofeade, porém, filho de Héfer, neto de Gileade, bisneto de Maquir, trineto de Manassés, não teve nenhum filho, mas somente filhas. Seus nomes eram Maalá, Noa, Hogla, Milca e Tirza.
4 ਧੀਆਂ ਜਾਜਕ ਅਲਆਜ਼ਾਰ, ਨੂਨ ਦੇ ਪੁੱਤਰ ਯਹੋਸ਼ੁਆ ਅਤੇ ਹੋਰ ਸਾਰੇ ਆਗੂਆਂ ਕੋਲ ਗਈਆਂ। ਧੀਆਂ ਨੇ ਆਖਿਆ, “ਯਹੋਵਾਹ ਨੇ ਮੂਸਾ ਨੂੰ ਆਖਿਆ ਸੀ ਕਿ ਉਹ ਸਾਨੂੰ ਵੀ ਸਾਡੇ ਸਾਰੇ ਰਿਸ਼ਤੇਦਾਰਾਂ ਵਾਂਗ ਹੀ ਧਰਤੀ ਦੇਵੇ।” ਇਸ ਲਈ ਉਸ ਨੇ ਯਹੋਵਾਹ ਦੀ ਆਗਿਆ ਮੰਨੀ ਅਤੇ ਧੀਆਂ ਨੂੰ ਕੁਝ ਧਰਤੀ ਦਿੱਤੀ। ਇਸ ਲਈ ਇਨ੍ਹਾਂ ਧੀਆਂ ਨੂੰ ਆਪਣੇ ਚਾਚਿਆਂ ਵਾਂਗ ਹੀ ਧਰਤੀ ਮਿਲੀ।"
4 Elas foram ao sacerdote Eleazar, a Josué, filho de Num, e aos líderes, e disseram: "O Senhor ordenou a Moisés que nos desse uma herança entre os nossos parentes". Josué deu-lhes então uma herança entre os irmãos de seu pai, de acordo com a ordem do Senhor.
5 ਇਸ ਲਈ ਮਨੱਸ਼ਹ ਦੇ ਪਰਿਵਾਰ-ਸਮੂਹ ਨੂੰ ਯਰਦਨ ਨਦੀ ਦੇ ਪੱਛਮ ਵੱਲ ਧਰਤੀ ਦੇ ਦਸ ਇਲਾਕੇ ਅਤੇ ਧਰਤੀ ਦੇ ਦੋ ਹੋਰ ਇਲਾਕੇ, ਗਿਲਆਦ ਅਤੇ ਬਾਸ਼ਾਨ, ਜਿਹੜੇ ਯਰਦਨ ਨਦੀ ਦੇ ਦੂਸਰੇ ਪਾਸੇ ਸਨ, ਮਿਲੇ।"
5 A tribo de Manassés recebeu dez quinhões de terra, além de Gileade e Basã, que ficam a leste do Jordão,
6 ਇਸ ਲਈ ਮਨੱਸ਼ਹ ਦੇ ਪਰਿਵਾਰ-ਸਮੂਹ ਦੀਆਂ ਇਨ੍ਹਾਂ ਔਰਤਾਂ ਨੂੰ ਵੀ ਮਰਦਾ ਵਾਂਗ ਹੀ ਧਰਤੀ ਮਿਲੀ। ਗਿਲਆਦ ਦੀ ਧਰਤੀ ਮਨੱਸ਼ਹ ਦੇ ਬਾਕੀ ਦੇ ਪਰਿਵਾਰਾਂ ਨੂੰ ਦਿੱਤੀ ਗਈ।"
6 pois tanto as descendentes de Manassés como os filhos dele receberam herança. A terra de Gileade ficou para os outros descendentes de Manassés.
7 ਮਨੱਸ਼ਹ ਦੀਆਂ ਜ਼ਮੀਨਾ ਆਸ਼ੇਰ ਅਤੇ ਮਿਕਮੱਥਾਥ ਦੇ ਇਲਾਕੇ ਵਿੱਚਕਾਰ ਸਨ। ਇਹ ਸ਼ਕਮ ਦੇ ਨੇੜੇ ਹੈ। ਸਰਹੱਦ ਦੱਖਣ ਵੱਲ ਏਨ ਤੱਪੂਆਹ ਇਲਾਕੇ ਵੱਲ ਚਲੀ ਗਈ ਸੀ।"
7 O território de Manassés estendia-se desde Aser até Micmetá, a leste de Siquém. A fronteira ia dali para o sul, chegando até o povo que vivia em En-Tapua.
8 ਤੱਪੂਆਹ ਦੇ ਇਰਦ-ਗਿਰਦ ਦੀ ਧਰਤੀ ਮਨੱਸ਼ਹ ਦੀ ਸੀ ਪਰ ਖੁਦ ਕਸਬਾ ਉਸਦਾ ਨਹੀਂ ਸੀ। ਤੱਪੂਆਹ ਦਾ ਕਸਬਾ ਮਨੱਸ਼ਹ ਦੀ ਧਰਤੀ ਦੀ ਹੱਦ ਉੱਤੇ ਸੀ ਅਤੇ ਇਹ ਅਫ਼ਰਾਈਮ ਦੇ ਲੋਕਾਂ ਦਾ ਸੀ।"
8 As terras de Tapua eram de Manassés, mas a cidade de Tapua, na fronteira de Manassés, pertencia aos efraimitas.
9 ਮਨੱਸ਼ਹ ਦੀ ਸਰਹੱਦ ਦੱਖਣ ਵੱਲ ਕਾਨਾਹ ਘਾਟੀ ਤੱਕ ਚਲੀ ਗਈ ਸੀ। ਇਹ ਇਲਾਕਾ ਮਨੱਸ਼ਹ ਦੇ ਪਰਿਵਾਰ-ਸਮੂਹ ਦਾ ਸੀ ਪਰ ਸ਼ਹਿਰ ਅਫ਼ਰਾਈਮ ਦੇ ਲੋਕਾਂ ਦੇ ਸਨ। ਮਨੱਸ਼ਹ ਦੀ ਸਰਹੱਦ ਨਦੀ ਦੇ ਉਤਰ ਵਾਲੇ ਪਾਸੇ ਸੀ ਅਤੇ ਇਹ ਪੱਛਮ ਵਿੱਚ ਮੱਧ ਸਾਗਰ ਤੱਕ ਜਾਂਦੀ ਸੀ।"
9 Depois a fronteira descia até o ribeiro de Caná. Ao sul do ribeiro havia cidades pertencentes a Efraim que ficavam em meio às cidades de Manassés, mas a fronteira de Manassés ficava ao norte do ribeiro e terminava no mar.
10 ਦੱਖਣ ਵੱਲ ਦੀ ਧਰਤੀ ਅਫ਼ਰਾਈਮ ਦੀ ਸੀ। ਅਤੇ ਉੱਤਰ ਵਾਲੇ ਪਾਸੇ ਦੀ ਧਰਤੀ ਮਨੱਸ਼ਹ ਦੀ ਸੀ। ਮੱਧ ਸਾਗਰ ਪੱਛਮੀ ਸਰਹੱਦ ਸੀ। ਸਰਹੱਦ ਉੱਤਰ ਵਿੱਚ ਆਸ਼ੇਰ ਦੀ ਧਰਤੀ ਨੂੰ ਛੂੰਹਦੀ ਸੀ ਅਤੇ ਪੂਰਬ ਵੱਲ ਯਿੱਸਾਕਾਰ ਦੀ ਧਰਤੀ ਨੂੰ।"
10 Do lado sul a terra pertencia a Efraim; do lado norte, a Manassés. O território de Manassés chegava até o mar e alcançava Aser, ao norte, e Issacar, a leste.
11 ਮਨੱਸ਼ਹ ਦੇ ਲੋਕਾਂ ਕੋਲ ਯਿੱਸਾਕਾਰ ਅਤੇ ਆਸ਼ੇਰ ਦੇ ਇਲਾਕੇ ਅੰਦਰ ਕਸਬੇ ਵੀ ਸਨ। ਬੈਤ-ਸ਼ਾਨ ਯਿਬਲਆਮ ਅਤੇ ਉਨ੍ਹਾਂ ਦੇ ਦੁਆਲੇ ਦੇ ਛੋਟੇ ਕਸਬੇ ਮਨੱਸ਼ਹ ਦੇ ਲੋਕਾਂ ਦੇ ਸਨ। ਮਨੱਸ਼ਹ ਦੇ ਲੋਕ ਦੋਰ, ਏਨਦੋਰ, ਤਅਨਾਕ, ਮਗਿੱਦੋ ਅਤੇ ਉਨ੍ਹਾਂ ਸ਼ਹਿਰਾਂ ਦੇ ਦੁਆਲੇ ਦੇ ਛੋਟੇ ਕਸਬਿਆਂ ਵਿੱਚ ਰਹਿੰਦੇ ਸਨ। ਉਹ ਨਾਫ਼ੋਥ ਦੇ ਤਿੰਨ ਕਸਬਿਆਂ ਅੰਦਰ ਵੀ ਰਹਿੰਦੇ ਸਨ।"
11 Em Issacar e Aser, Manassés tinha também Bete-Seã, Ibleã e as populações de Dor, En-Dor, Taanaque e Megido, com os seus respectivos povoados. A terceira da lista é Nafote.
12 ਮਨੱਸ਼ਹ ਦੇ ਲੋਕ ਉਨ੍ਹਾਂ ਸ਼ਹਿਰਾਂ ਨੂੰ ਹਰਾ ਨਹੀਂ ਸੱਕੇ ਸਨ। ਇਸ ਲਈ ਕਨਾਨੀ ਲੋਕਾਂ ਦਾ ਰਹਿਣਾ ਉੱਥੇ ਜਾਰੀ ਰਿਹਾ"
12 Mas os manassitas não conseguiram expulsar os habitantes dessas cidades, pois os cananeus estavam decididos a viver naquela região.
13 ਪਰ ਇਸਰਾਏਲ ਦੇ ਲੋਕ ਮਜ਼ਬੂਤ ਬਣ ਗਏ ਜਦੋਂ ਇਹ ਗੱਲ ਵਾਪਰੀ ਤਾਂ ਉਨ੍ਹਾਂ ਨੇ ਕਨਾਨੀ ਲੋਕਾਂ ਨੂੰ ਆਪਣੇ ਲਈ ਕੰਮ ਕਰਨ ਵਾਸਤੇ ਮਜ਼ਬੂਰ ਕਰ ਦਿੱਤਾ। ਪਰ ਉਨ੍ਹਾਂ ਨੇ ਕਨਾਨੀ ਲੋਕਾਂ ਨੂੰ ਉਸ ਧਰਤੀ ਤੋਂ ਨਹੀਂ ਕੱਢਿਆ।"
13 Entretanto, quando os israelitas se fortaleceram, submeteram os cananeus a trabalhos forçados, mas não os expulsaram totalmente.
14 ਯੂਸੁਫ਼ ਦੇ ਪਰਿਵਾਰ-ਸਮੂਹ ਨੇ ਯਹੋਸ਼ੁਆ ਨਾਲ ਗੱਲ ਕੀਤੀ ਅਤੇ ਆਖਿਆ, “ਤੁਸੀਂ ਸਾਨੂੰ ਧਰਤੀ ਦਾ ਸਿਰਫ਼ ਇੱਕ ਇਲਾਕਾ ਹੀ ਦਿੱਤਾ ਹੈ। ਪਰ ਅਸੀਂ ਬਹੁਤ ਲੋਕ ਹਾਂ। ਤੁਸੀਂ ਸਾਨੂੰ ਉਸ ਸਾਰੀ ਧਰਤੀ ਦਾ ਸਿਰਫ਼ ਇੱਕ ਹਿੱਸਾ ਹੀ ਦਿੱਤਾ ਜਿਹੜੀ ਯਹੋਵਾਹ ਨੇ ਆਪਣੇ ਲੋਕਾਂ ਨੂੰ ਦਿੱਤੀ ਸੀ?”"
14 Os descendentes de José disseram então a Josué: "Por que nos deste apenas um quinhão, uma só porção de herança? Somos um povo numeroso, e o Senhor nos tem abençoado ricamente".
15 ਯਹੋਸ਼ੁਆ ਨੇ ਉਨ੍ਹਾਂ ਨੂੰ ਜਵਾਬ ਦਿੱਤਾ, “ਜੇ ਤੁਸੀਂ ਬਹੁਤੇ ਬੰਦੇ ਹੋ ਤਾਂ ਪਹਾੜੀ ਪ੍ਰਦੇਸ਼ ਵਿੱਚਲੇ ਜੰਗਲ ਦੇ ਇਲਾਕੇ ਵਿੱਚ ਚੱਲੇ ਜਾਓ ਅਤੇ ਉਸ ਧਰਤੀ ਨੂੰ ਸਾਫ਼ ਕਰਕੇ ਵਾਹੀ ਯੋਗ ਬਣਾ ਲਵੋ। ਉਹ ਧਰਤੀ ਹੁਣ ਫ਼ਰਿੱਜ਼ੀ ਲੋਕਾਂ ਅਤੇ ਰਫ਼ਾਈ ਲੋਕਾਂ ਦੀ ਹੈ। ਪਰ ਜੇ ਅਫ਼ਰਾਈਮ ਦਾ ਪਹਾੜੀ ਪ੍ਰਦੇਸ਼ ਤੁਹਾਡੇ ਲਈ ਬਹੁਤ ਛੋਟਾ ਹੈ ਤਾਂ ਜਾਕੇ ਉਹ ਧਰਤੀ ਲੈ ਲਵੋ।”"
15 Respondeu Josué: "Se vocês são tão numerosos, e se os montes de Efraim têm pouco espaço para vocês, subam, entrem na floresta e limpem o terreno para vocês na terra dos ferezeus e dos refains".
16 ਯੂਸੁਫ਼ ਦੇ ਲੋਕਾਂ ਨੇ ਆਖਿਆ, “ਇਹ ਠੀਕ ਹੈ ਕਿ ਅਫ਼ਰਾਈਮ ਦਾ ਪਹਾੜੀ ਪ੍ਰਦੇਸ਼ ਸਾਡੇ ਲਈ ਕਾਫ਼ੀ ਨਹੀਂ ਹੈ। ਪਰ ਉੱਥੇ ਰਹਿਣ ਵਾਲੇ ਕਨਾਨੀ ਲੋਕਾਂ ਕੋਲ ਸ਼ਕਤੀਸ਼ਾਲੀ ਹਥਿਆਰ ਹਨ-ਉਨ੍ਹਾਂ ਕੋਲ ਲੋਹੇ ਦੇ ਰੱਥ ਹਨ ਅਤੇ ਉਨ੍ਹਾਂ ਨੇ ਬੈਤ-ਸ਼ਾਨ ਅਤੇ ਯਿਜ਼ਰਾਏਲ ਵਾਦੀ ਵਿੱਚਲੇ ਛੋਟੇ-ਛੋਟੇ ਨਗਰਾਂ ਉੱਤੇ ਕਬਜ਼ਾ ਕਰ ਲਿਆ ਹੈ।”"
16 Os descendentes de José responderam: "Os montes não são suficientes para nós; além disso todos os cananeus que vivem na planície possuem carros de ferro, tanto os que vivem em Bete-Seã e seus povoados como os que vivem no vale de Jezreel".
17 ਫ਼ੇਰ ਯਹੋਸ਼ੁਆ ਨੇ ਯੂਸੁਫ਼ ਦੇ ਲੋਕਾਂ ਨੂੰ, ਅਫ਼ਰਾਈਮ ਦੇ ਲੋਕਾਂ ਨੂੰ ਅਤੇ ਮਨੱਸ਼ਹ ਦੇ ਲੋਕਾਂ ਨੂੰ ਆਖਿਆ, “ਪਰ ਤੁਸੀਂ ਤਾਂ ਬਹੁਤ-ਬਹੁਤ ਸਾਰੇ ਹੋ। ਅਤੇ ਤੁਸੀਂ ਬਹੁਤ ਤਾਕਤਵਰ ਹੋ। ਤੁਹਾਨੂੰ ਧਰਤੀ ਦਾ ਇੱਕ ਨਾਲੋਂ ਵੱਧੇਰੇ ਹਿੱਸਾ ਮਿਲਣਾ ਚਾਹੀਦਾ ਹੈ।"
17 Josué, porém, disse à tribo de José, a Efraim e a Manassés: "Vocês são numerosos e poderosos. Vocês não terão apenas um quinhão.
18 ਤੁਸੀਂ ਪਹਾੜੀ ਪ੍ਰਦੇਸ਼ ਲੈ ਲਵੋਂਗੇ। ਇਹ ਜੰਗਲ ਹੈ, ਪਰ ਤੁਸੀਂ ਰੁੱਖ ਕੱਟ ਕੇ ਇਸ ਨੂੰ ਰਹਿਣ ਲਈ ਚੰਗੀ ਥਾਂ ਬਣਾ ਸੱਕਦੇ ਹੋ। ਅਤੇ ਤੁਸੀਂ ਇਸ ਸਾਰੀ ਧਰਤੀ ਦੇ ਮਾਲਕ ਹੋਵੋਂਗੇ। ਤੁਸੀਂ ਕਨਾਨੀ ਲੋਕਾਂ ਨੂੰ ਉਸ ਧਰਤੀ ਤੋਂ ਕੱਢ ਦਿਉਂਗੇ। ਅਤੇ ਤੁਸੀਂ ਉਨ੍ਹਾਂ ਨੂੰ ਹਰਾ ਦਿਉਂਗੇ ਭਾਵੇਂ ਉਹ ਤਾਕਤਵਰ ਹਨ ਅਤੇ ਉਨ੍ਹਾਂ ਕੋਲ ਸ਼ਕਤੀਸ਼ਾਲੀ ਹਥਿਆਰ ਹਨ।”"
18 Os montes cobertos de floresta serão de vocês. Limpem o terreno, e será de vocês, até os seus limites mais distantes. Embora os cananeus possuam carros de ferro e sejam fortes, vocês poderão expulsá-los".

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Josué 17, comparar traduções ou montar um estudo — tudo direto pelo WhatsApp.