Josué 1

Punjabi Bible (GL_PUNJABI) vs NAA

Sair da comparação
NAA Nova Almeida Atualizada 2017
1 ਪਰਮੇਸ਼ੁਰ ਦਾ ਇਸਰਾਏਲ ਦੀ ਅਗਵਾਈ ਕਰਨ ਲਈ ਯਹੋਸ਼ੁਆ ਨੂੰ ਚੁਨਣਾ ਮੂਸਾ ਯਹੋਵਾਹ ਦਾ ਸੇਵਕ ਸੀ। ਨੂਨ ਦਾ ਪੁੱਤਰ ਯਹੋਸ਼ੁਆ ਮੂਸਾ ਦਾ ਸਹਾਇਕ ਸੀ। ਮੂਸਾ ਦੀ ਮੌਤ ਤੋਂ ਬਾਦ ਯਹੋਵਾਹ ਨੇ ਯਹੋਸ਼ੁਆ ਨਾਲ ਗੱਲ ਕੀਤੀ। ਯਹੋਵਾਹ ਨੇ ਆਖਿਆ,"
1 Depois que Moisés, servo do Senhor , morreu, o Senhor falou a Josué, filho de Num, auxiliar de Moisés, dizendo:
2 “ਮੇਰਾ ਸੇਵਕ ਮੂਸਾ ਗੁਜ਼ਰ ਗਿਆ ਹੈ। ਹੁਣ ਤੈਨੂੰ ਅਤੇ ਇਨ੍ਹਾਂ ਲੋਕਾਂ ਨੂੰ ਯਰਦਨ ਨਦੀ ਦੇ ਪਾਰ ਜ਼ਰੂਰ ਜਾਣਾ ਚਾਹੀਦਾ ਹੈ। ਤੁਹਾਨੂੰ, ਇਸਰਾਏਲ ਦੇ ਲੋਕਾਂ ਨੂੰ ਉਸ ਧਰਤੀ ਉੱਤੇ ਜਾਣਾ ਚਾਹੀਦਾ ਹੈ ਜਿਹੜੀ ਮੈਂ ਤੁਹਾਨੂੰ ਦੇ ਰਿਹਾ ਹਾਂ।"
2 — Moisés, meu servo, está morto. Prepare-se, agora, e passe este Jordão, você e todo este povo, e entre na terra que eu vou dar aos filhos de Israel.
3 ਮੈਂ ਮੂਸਾ ਨਾਲ ਇਕਰਾਰ ਕੀਤਾ ਸੀ ਕਿ ਮੈਂ ਤੁਹਾਨੂੰ ਇਹ ਧਰਤੀ ਦੇਵਾਂਗਾ। ਇਸ ਲਈ, ਜਿੱਥੇ ਵੀ ਤੁਸੀਂ ਜਾਵੋਂਗੇ ਮੈਂ ਤੁਹਾਨੂੰ ਉਹ ਧਰਤੀ ਦੇਵਾਂਗਾ।"
3 Todo lugar em que puserem a planta do pé eu darei a vocês, como prometi a Moisés.
4 ਹਿੱਤੀ ਲੋਕਾਂ ਦੀ ਸਾਰੀ ਧਰਤੀ, ਮਾਰੂਥਲ ਅਤੇ ਲਬਾਨੋਨ ਤੋਂ ਲੈ ਕੇ ਵੱਡੀ ਨਦੀ (ਅਰਥਾਤ ਫ਼ਰਾਤ ਨਦੀ) ਤੱਕ, ਤੁਹਾਡੀ ਹੋਵੇਗੀ। ਇੱਥੋਂ ਲੈ ਕੇ ਪੱਛਮ ਵਿੱਚ ਭੂਮੱਧ ਸਾਗਰ ਤੱਕ (ਅਰਥਾਤ ਉਹ ਥਾਂ ਜਿੱਥੇ ਸੂਰਜ ਛੁਪਦਾ ਹੈ) ਦੀ ਸਾਰੀ ਧਰਤੀ ਤੁਹਾਡੀਆਂ ਸਰਹੱਦਾਂ ਵਿੱਚ ਹੋਵੇਗੀ।"
4 O território de vocês irá desde o deserto e o Líbano até o grande rio, o rio Eufrates, estendendo-se através de toda a terra dos heteus e até o mar Grande, na direção do poente do sol.
5 ਮੈਂ ਤੁਹਾਡੇ ਨਾਲ ਹੋਵਾਂਗਾ ਉਵੇਂ ਹੀ ਜਿਵੇਂ ਮੈਂ ਮੂਸਾ ਦੇ ਨਾਲ ਸਾਂ। ਜ਼ਿੰਦਗੀ ਭਰ ਕੋਈ ਬੰਦਾ ਤੁਹਾਨੂੰ ਰੋਕ ਨਹੀਂ ਸੱਕੇਗਾ। ਮੈਂ ਤੁਹਾਡਾ ਸਾਥ ਨਹੀਂ ਛੱਡਾਂਗਾ। ਮੈਂ ਤੁਹਾਨੂੰ ਕਦੇ ਨਹੀਂ ਛੱਡਾਂਗਾ।"
5 Ninguém poderá resistir a você todos os dias da sua vida. Assim como estive com Moisés, estarei com você. Não o deixarei, nem o abandonarei.
6 “ਯਹੋਸ਼ੁਆ, ਤੈਨੂੰ ਤਾਕਤਵਰ ਅਤੇ ਬਹਾਦਰ ਹੋਣਾ ਚਾਹੀਦਾ ਹੈ! ਤੈਨੂੰ ਇਨ੍ਹਾਂ ਲੋਕਾਂ ਦੀ ਅਗਵਾਈ ਕਰਨੀ ਚਾਹੀਦੀ ਹੈ ਤਾਂ ਜੋ ਇਹ ਆਪਣੀ ਧਰਤੀ ਲੈ ਸੱਕਣ। ਮੈਂ ਇਨ੍ਹਾਂ ਦੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ ਕਿ ਮੈਂ ਉਨ੍ਹਾਂ ਨੂੰ ਇਹ ਧਰਤੀ ਦੇਵਾਂਗਾ।"
6 Seja forte e corajoso, porque você fará este povo herdar a terra que, sob juramento, prometi dar aos pais deles.
7 ਪਰ ਤੈਨੂੰ ਇੱਕ ਹੋਰ ਗੱਲ ਬਾਰੇ ਵੀ ਤਾਕਤਵਰ ਅਤੇ ਬਹਾਦਰ ਹੋਣਾ ਚਾਹੀਦਾ ਹੈ। ਤੈਨੂੰ ਇਹ ਪੱਕ ਕਰਨਾ ਚਾਹੀਦਾ ਹੈ ਕਿ ਤੂੰ ਉਨ੍ਹਾਂ ਆਦੇਸ਼ਾਂ ਦਾ ਪਾਲਣ ਕਰੇ ਜਿਹੜੇ ਤੈਨੂੰ ਮੇਰੇ ਸੇਵਕ ਮੂਸਾ ਨੇ ਦਿੱਤੇ ਸਨ। ਜੇ ਤੂੰ ਪੂਰੀ ਤਰ੍ਹਾਂ ਇਸ ਬਿਵਸਥਾ ਉੱਤੇ ਅਮਲ ਕਰੇਂਗਾ ਤਾਂ ਤੂੰ ਆਪਣੀ ਹਰ ਗੱਲ ਵਿੱਚ ਸਫ਼ਲ ਹੋ ਜਾਵੇਂਗਾ।"
7 Tão somente seja forte e muito corajoso para que você tenha o cuidado de fazer segundo toda a Lei que o meu servo Moisés lhe ordenou. Não se desvie dela, nem para a direita nem para a esquerda, para que seja bem-sucedido por onde quer que você andar.
8 ਹਮੇਸ਼ਾ ਉਨ੍ਹਾਂ ਗੱਲਾਂ ਨੂੰ ਚੇਤੇ ਰੱਖਣਾ ਜਿਹੜੀਆਂ ਬਿਵਸਥਾ ਦੀ ਪੋਥੀ ਵਿੱਚ ਲਿਖੀਆਂ ਹੋਈਆਂ ਹਨ। ਉਸ ਪੁਸਤਕ ਦਾ ਅਧਿਐਨ ਦਿਨ-ਰਾਤ ਕਰਨਾ। ਫ਼ੇਰ ਤੂੰ ਉਨ੍ਹਾਂ ਗੱਲਾਂ ਨੂੰ ਮੰਨਣ ਬਾਰੇ ਯਕੀਨ ਕਰ ਸੱਕਦਾ ਹੈਂ ਜਿਹੜੀਆਂ ਉੱਥੇ ਲਿਖੀਆਂ ਹੋਈਆਂ ਹਨ। ਜੇ ਤੂੰ ਅਜਿਹਾ ਕਰੇਂਗਾ, ਤਾਂ ਤੂੰ ਜੋ ਕੁਝ ਵੀ ਕਰੇਂਗਾ ਉਸ ਬਾਰੇ ਸਿਆਣਪ ਅਤੇ ਸਫ਼ਲਤਾ ਹਾਸਿਲ ਕਰ ਸੱਕੇਂਗਾ।"
8 Não cesse de falar deste Livro da Lei; pelo contrário, medite nele dia e noite, para que você tenha o cuidado de fazer segundo tudo o que nele está escrito; então você prosperará e será bem-sucedido.
9 ਯਾਦ ਰੱਖੀਂ, ਮੈਂ ਤੈਨੂੰ ਤਾਕਤਵਰ ਅਤੇ ਬਹਾਦਰ ਬਣਨ ਦਾ ਆਦੇਸ਼ ਦਿੰਦਾ ਹਾਂ। ਇਸ ਲਈ ਭੈਭੀਤ ਨਾ ਹੋ, ਕਿਉਂਕਿ ਜਿੱਥੇ ਵੀ ਤੂੰ ਜਾਵੇਂਗਾ ਯਹੋਵਾਹ ਤੇਰਾ ਪਰਮੇਸ਼ੁਰ ਤੇਰੇ ਨਾਲ ਹੋਵੇਗਾ।”"
9 Não foi isso que eu ordenei? Seja forte e corajoso! Não tenha medo, nem fique assustado, porque o Senhor , seu Deus, estará com você por onde quer que você andar.
10 ਯਹੋਸ਼ੁਆ ਹੁਕਮ ਲੈਂਦਾ ਹੈ ਇਸ ਲਈ ਯਹੋਸ਼ੁਆ ਨੇ ਲੋਕਾਂ ਦੇ ਆਗੂਆਂ ਨੂੰ ਹੁਕਮ ਦਿੱਤਾ। ਉਸ ਨੇ ਆਖਿਆ,"
10 Então Josué deu ordens aos chefes do povo, dizendo:
11 “ਖੈਮਿਆਂ ਵਿੱਚ ਜਾਉ ਅਤੇ ਲੋਕਾਂ ਨੂੰ ਤਿਆਰ ਹੋ ਜਾਣ ਲਈ ਆਖੋ। ਲੋਕਾਂ ਨੂੰ ਆਖੋ, ‘ਕੁਝ ਭੋਜਨ ਦਾ ਪ੍ਰਬੰਧ ਕਰੋ। ਹੁਣ ਤੋਂ ਤਿੰਨ ਦਿਨ ਬਾਦ ਅਸੀਂ ਯਰਦਨ ਨਦੀ ਦੇ ਪਾਰ ਜਾਵਾਂਗੇ। ਅਸੀਂ ਜਾਵਾਂਗੇ ਅਤੇ ਉਹ ਧਰਤੀ ਲੈ ਲਵਾਂਗੇ ਜਿਹੜੀ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇ ਰਿਹਾ ਹੈ।’”"
11 — Passem pelo meio do arraial e ordenem ao povo, dizendo: “Preparem a comida, porque, daqui a três dias, vocês vão atravessar este Jordão, para que entrem na terra que o Senhor , seu Deus, lhes dá para que tomem posse dela.”
12 ਫ਼ੇਰ ਯਹੋਸ਼ੁਆ ਨੇ ਰਊਬੇਨ, ਗਾਦ ਦੇ ਪਰਿਵਾਰ-ਸਮੂਹਾਂ ਅਤੇ ਮਨੱਸ਼ਹ ਦੇ ਅੱਧੇ ਪਰਿਵਾਰ-ਸਮੂਹ ਨਾਲ ਗੱਲ ਕੀਤੀ। ਯਹੋਸ਼ੁਆ ਨੇ ਆਖਿਆ,"
12 Josué falou aos rubenitas, aos gaditas e à meia tribo de Manassés, dizendo:
13 “ਯਾਦ ਕਰੋ ਯਹੋਵਾਹ ਦੇ ਸੇਵਕ ਮੂਸਾ ਨੇ ਤੁਹਾਨੂੰ ਕੀ ਆਖਿਆ ਸੀ। ਉਸ ਨੇ ਆਖਿਆ ਸੀ ਕਿ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਆਰਾਮ ਕਰਨ ਲਈ ਇੱਕ ਥਾਂ ਦੇਵੇਗਾ। ਯਹੋਵਾਹ ਤੁਹਾਨੂੰ ਉਹ ਧਰਤੀ ਦੇਵੇਗਾ।"
13 — Lembrem-se do que Moisés, servo do Senhor , ordenou a vocês, dizendo: “O Senhor , seu Deus, está dando descanso a vocês e lhes dará esta terra.
14 ਅਸਲ ਵਿੱਚ, ਯਹੋਵਾਹ ਨੇ ਤੁਹਾਨੂੰ ਇਹ ਧਰਤੀ ਯਰਦਨ ਨਦੀ ਦੇ ਪੂਰਬ ਵੱਲ ਦੇ ਦਿੱਤੀ ਹੈ। ਤੁਹਾਡੀਆਂ ਪਤਨੀਆਂ ਅਤੇ ਬੱਚੇ ਇਸ ਧਰਤੀ ਉੱਤੇ ਤੁਹਾਡੇ ਪਸ਼ੂਆਂ ਸਮੇਤ ਰਹਿ ਸੱਕਦੇ ਹਨ। ਪਰ ਤੁਹਾਡੇ ਲੜਾਕੂ ਬੰਦੇ ਯਰਦਨ ਨਦੀ ਨੂੰ ਤੁਹਾਡੇ ਭਰਾਵਾਂ ਸਮੇਤ ਜ਼ਰੂਰ ਪਾਰ ਕਰਨ। ਤੁਹਾਨੂੰ ਜੰਗ ਲਈ ਤਿਆਰ ਰਹਿਣਾ ਚਾਹੀਦਾ ਹੈ ਅਤੇ ਉਨ੍ਹਾਂ ਦੀ ਧਰਤੀ ਲੈਣ ਵਿੱਚ ਉਨ੍ਹਾਂ ਦੀ ਮਦਦ ਕਰਨੀ ਚਾਹੀਦੀ ਹੈ।"
14 Que as mulheres de vocês, as crianças e o gado fiquem na terra que Moisés lhes deu deste lado do Jordão. Mas vocês, todos os valentes, passarão armados na frente de seus irmãos e os ajudarão,
15 ਯਹੋਵਾਹ ਤੁਹਾਨੂੰ ਅਰਾਮ ਕਰਨ ਲਈ ਇੱਕ ਥਾਂ ਦੇਵੇਗਾ ਅਤੇ ਉਹ ਤੁਹਾਡੇ ਭਰਾਵਾਂ ਨੂੰ ਵੀ ਸਥਾਨ ਦੇਵੇਗਾ। ਪਰ ਤੁਹਾਨੂੰ ਉਦੋਂ ਤੱਕ ਉਨ੍ਹਾਂ ਦੀ ਮਦਦ ਕਰਨੀ ਚਾਹੀਦੀ ਹੈ ਜਦੋਂ ਤੱਕ ਕਿ ਉਹ ਉਸ ਧਰਤੀ ਨੂੰ ਹਾਸਿਲ ਕਰ ਲੈਣ ਜਿਹੜੀ ਯਹੋਵਾਹ ਤੁਹਾਡਾ ਪਰਮੇਸ਼ੁਰ ਉਨ੍ਹਾਂ ਨੂੰ ਦੇ ਰਿਹਾ ਹੈ। ਫ਼ੇਰ ਤੁਸੀਂ ਯਰਦਨ ਨਦੀ ਦੇ ਪੂਰਬ ਵਾਲੇ ਪਾਸੇ, ਆਪਣੀ ਧਰਤੀ ਉੱਤੇ ਵਾਪਸ ਆ ਸੱਕਦੇ ਹੋ ਜਿਹੜੀ ਮੂਸਾ, ਯਹੋਵਾਹ ਦੇ ਸੇਵਕ ਨੇ ਤੁਹਾਨੂੰ ਦਿੱਤੀ ਸੀ।”"
15 até que o Senhor conceda descanso aos irmãos de vocês, como deu descanso a vocês, e eles também tomem posse da terra que o Senhor , o Deus de vocês, lhes dá. Depois, vocês poderão voltar e tomar posse da terra que Moisés, servo do Senhor , lhes deu por herança deste lado do Jordão, para o nascente do sol.”
16 ਫ਼ੇਰ ਲੋਕਾਂ ਨੇ ਯਹੋਸ਼ੁਆ ਨੂੰ ਜਵਾਬ ਦਿੱਤਾ, “ਅਸੀਂ ਉਹੀ ਗੱਲ ਕਰਾਂਗੇ ਜਿਸਦਾ ਤੂੰ ਸਾਨੂੰ ਆਦੇਸ਼ ਦੇਵੇਂਗਾ! ਅਸੀਂ ਉੱਥੇ ਹੀ ਜਾਵਾਂਗੇ ਜਿੱਥੇ ਤੂੰ ਸਾਨੂੰ ਜਾਣ ਲਈ ਆਖੇਂਗਾ।"
16 Eles responderam a Josué: — Tudo o que você nos ordenou faremos e aonde quer que você nos enviar iremos.
17 ਤੂੰ ਜੋ ਵੀ ਆਖੇਂਗਾ ਅਸੀਂ ਮੰਨਾਗੇ, ਉਵੇਂ ਹੀ ਜਿਵੇਂ ਅਸੀਂ ਮੂਸਾ ਦੀ ਗੱਲ ਮੰਨੀ ਸੀ। ਅਸੀਂ ਯਹੋਵਾਹ ਪਾਸੋਂ ਸਿਰਫ਼ ਇੱਕ ਚੀਜ਼ ਮੰਗਦੇ ਹਾਂ। ਅਸੀਂ ਚਾਹੁੰਦੇ ਹਾਂ ਕਿ ਯਹੋਵਾਹ ਤੇਰਾ ਪਰਮੇਸ਼ੁਰ ਉਸੇ ਤਰ੍ਹਾਂ ਤੇਰੇ ਨਾਲ ਹੋਵੇ ਜਿਵੇਂ ਉਹ ਮੂਸਾ ਦੇ ਨਾਲ ਸੀ।"
17 Como em tudo obedecemos a Moisés, assim obedeceremos a você; tão somente esteja com você o Senhor , seu Deus, como esteve com Moisés.
18 ਫ਼ੇਰ, ਜੇ ਕੋਈ ਬੰਦਾ ਤੇਰੇ ਆਦੇਸ਼ਾ ਨੂੰ ਮੰਨਣ ਤੋਂ ਇਨਕਾਰ ਕਰੇਗਾ ਜਾਂ ਜੋ ਕੋਈ ਬੰਦਾ ਤੇਰੇ ਖਿਲਾਫ਼ ਹੋਵੇਗਾ, ਤਾਂ ਉਹ ਬੰਦਾ ਮਾਰ ਦਿੱਤਾ ਜਾਵੇਗਾ। ਬਸ ਤਾਕਤਵਰ ਅਤੇ ਬਹਾਦਰ ਬਣ!”"
18 Todo homem que se rebelar contra as ordens que você der e não obedecer às suas palavras em tudo o que você lhe ordenar será morto; tão somente seja forte e corajoso.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Josué 1, comparar traduções ou montar um estudo — tudo direto pelo WhatsApp.