Josué 22
Punjabi Bible (GL_PUNJABI) vs NVI
NVI Nova Versão Internacional
1 ਤਿੰਨ ਪਰਿਵਾਰ-ਸਮੂਹਾਂ ਦੀ ਘਰ ਵਾਪਸੀ ਫ਼ੇਰ ਯਹੋਸ਼ੁਆ ਨੇ ਰਊਬੇਨ, ਗਾਦ ਪਰਿਵਾਰ-ਸਮੂਹ ਅਤੇ ਮਨੱਸ਼ਹ ਦੇ ਅੱਧੇ ਪਰਿਵਾਰ-ਸਮੂਹ ਦੇ ਸਾਰੇ ਲੋਕਾਂ ਦੀ ਇੱਕਤ੍ਰ੍ਰਤਾ ਬੁਲਾਈ।"
1 Josué convocou as tribos de Rúben, de Gade e a metade da tribo de Manassés
2 ਯਹੋਸ਼ੁਆ ਨੇ ਉਨ੍ਹਾਂ ਨੂੰ ਆਖਿਆ, “ਮੂਸਾ ਯਹੋਵਾਹ ਦਾ ਸੇਵਕ ਸੀ, ਤੁਸੀਂ ਉਹ ਸਾਰੀਆਂ ਗੱਲਾਂ ਮੰਨੀਆਂ ਜਿਹੜੀਆਂ ਮੂਸਾ ਨੇ ਤੁਹਾਨੂੰ ਕਰਨ ਲਈ ਆਖੀਆਂ ਸਨ। ਅਤੇ ਤੁਸੀਂ ਮੇਰੇ ਸਾਰੇ ਆਦੇਸ਼ਾਂ ਦੀ ਵੀ ਪਾਲਣਾ ਕੀਤੀ।"
2 e lhes disse: "Vocês fizeram tudo o que Moisés, servo do Senhor, ordenou.
3 ਅਤੇ ਇਸ ਸਾਰੇ ਸਮੇਂ ਦੌਰਾਨ ਤੁਸੀਂ ਇਸਰਾਏਲ ਦੇ ਹੋਰ ਸਾਰੇ ਲੋਕਾਂ ਦਾ ਸਮਰਥਨ ਕੀਤਾ ਹੈ। ਤੁਸੀਂ ਉਨ੍ਹਾਂ ਸਾਰੇ ਆਦੇਸ਼ਾਂ ਦੀ ਧਿਆਨ ਨਾਲ ਪਾਲਣਾ ਕੀਤੀ ਜਿਹੜੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਦਿੱਤੇ।"
3 Durante muito tempo, e até hoje, vocês não abandonaram os seus irmãos, mas cumpriram a missão que o Senhor, o seu Deus, lhes entregou.
4 ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਇਸਰਾਏਲ ਦੇ ਲੋਕਾਂ ਨੂੰ ਸ਼ਾਂਤੀ ਦੇਣ ਦਾ ਇਕਰਾਰ ਕੀਤਾ। ਇਸ ਲਈ ਹੁਣ, ਯਹੋਵਾਹ ਨੇ ਆਪਣੇ ਇਕਰਾਰ ਨੂੰ ਨਿਭਾਇਆ ਹੈ। ਅਤੇ ਹੁਣ ਤੁਸੀਂ ਘਰ ਜਾ ਸੱਕਦੇ ਹੋ। ਯਹੋਵਾਹ ਦੇ ਸੇਵਕ ਮੂਸਾ ਨੇ ਤੁਹਾਨੂੰ ਯਰਦਨ ਨਦੀ ਦੇ ਪੂਰਬ ਵੱਲ ਦੀ ਧਰਤੀ ਦੇ ਦਿੱਤੀ ਹੈ। ਹੁਣ ਤੁਸੀਂ ਉਸ ਧਰਤੀ ਉੱਤੇ ਆਪਣੇ ਘਰ ਜਾ ਸੱਕਦੇ ਹੋ।"
4 Agora que o Senhor, o seu Deus, já concedeu descanso aos seus irmãos israelitas, como tinha prometido, voltem para casa, para a terra que Moisés, servo do Senhor, lhes deu no outro lado do Jordão.
5 ਪਰ ਉਸ ਬਿਵਸਥਾ ਦਾ ਅਨੁਸਰਣ ਕਰਨਾ ਹਮੇਸ਼ਾ ਯਾਦ ਰੱਖਣਾ ਜਿਹੜੀ ਮੂਸਾ ਨੇ ਤੁਹਾਡੇ ਲਈ ਨਿਰਧਾਰਿਤ ਕੀਤੀ ਹੈ। ਤੁਹਾਨੂੰ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਪਿਆਰ ਕਰਨਾ ਚਾਹੀਦਾ ਹੈ ਅਤੇ ਉਸ ਦੇ ਹੁਕਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਤੁਹਾਨੂੰ ਉਸ ਨੂੰ ਮੰਨਦੇ ਰਹਿਣਾ ਅਤੇ ਉਸਦਾ ਅਨੁਸਰਣ ਕਰਦੇ ਰਹਿਣਾ ਚਾਹੀਦਾ ਅਤੇ ਆਪਣੇ ਤਹੇ ਦਿਲੋਂ ਅਤੇ ਰੂਹ ਤੋਂ ਉਸਦੀ ਸੇਵਾ ਕਰਨੀ ਚਾਹੀਦੀ ਹੈ।”"
5 Mas guardem fielmente o mandamento e a lei que Moisés, servo do Senhor, lhes deu de amar o Senhor, o seu Deus, andar em todos os seus caminhos, obedecer aos seus mandamentos, apegar-se a ele e servi-lo de todo o coração e de toda a alma".
6 ਫ਼ੇਰ ਯਹੋਸ਼ੁਆ ਨੇ ਉਨ੍ਹਾਂ ਨੂੰ ਅਲਵਿਦਾ ਆਖੀ ਅਤੇ ਉਹ ਚੱਲੇ ਗਏ ਉਹ ਘਰ ਚੱਲੇ ਗਏ।"
6 Então Josué os abençoou e os despediu, e eles foram para casa.
7 ਮੂਸਾ ਨੇ ਬਾਸ਼ਾਨ ਦੀ ਧਰਤੀ ਮਨੱਸ਼ਹ ਦੇ ਅੱਧੇ ਪਰਿਵਾਰ-ਸਮੂਹ ਨੂੰ ਦਿੱਤੀ ਸੀ। ਯਹੋਸ਼ੁਆ ਨੇ ਯਰਦਨ ਨਦੀ ਦੇ ਪੱਛਮ ਵਾਲੇ ਪਾਸੇ ਦੀ ਧਰਤੀ ਮਨੱਸ਼ਹ ਦੇ ਪਰਿਵਾਰ-ਸਮੂਹ ਦੇ ਦੂਸਰੇ ਅੱਧ ਨੂੰ ਦੇ ਦਿੱਤੀ। ਯਹੋਸ਼ੁਆ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਉਨ੍ਹਾਂ ਨੂੰ ਘਰ ਭੇਜ ਦਿੱਤਾ।"
7 ( À metade da tribo de Manassés Moisés dera terras em Basã, e à outra metade da tribo Josué dera terras no lado oeste do Jordão, junto com outros israelitas. ) Ao mandá-los para casa, Josué os abençoou,
8 ਉਸ ਨੇ ਆਖਿਆ, “ਤੁਸੀਂ ਬਹੁਤ ਅਮੀਰ ਹੋ ਗਏ ਹੋ। ਤੁਹਾਡੇ ਕੋਲ ਬਹੁਤ ਸਾਰਾ ਪਸ਼ੂ, ਧਨ ਹੈ। ਤੁਹਾਡੇ ਕੋਲ ਸੋਨਾ ਅਤੇ ਚਾਂਦੀ ਅਤੇ ਕੀਮਤੀ ਗਹਿਣੇ ਹਨ। ਤੁਹਾਡੇ ਕੋਲ ਬਹੁਤ ਸਾਰੇ ਸੁੰਦਰ ਕੱਪੜੇ ਹਨ। ਤੁਸੀਂ ਆਪਣੇ ਦੁਸ਼ਮਣ ਪਾਸੋਂ ਬਹੁਤ ਚੀਜ਼ਾਂ ਹਾਸਿਲ ਕੀਤੀਆਂ ਹਨ। ਘਰ ਜਾਉ ਅਤੇ ਇਨ੍ਹਾਂ ਚੀਜ਼ਾਂ ਨੂੰ ਆਪਸ ਵਿੱਚ ਵੰਡ ਲਵੋ।”"
8 dizendo: "Voltem para casa com as riquezas que juntaram: grandes rebanhos, prata, ouro, bronze e ferro, e muitas roupas. Dividam com os seus irmãos os despojos de seus inimigos".
9 ਇਸ ਲਈ ਰਊਬੇਨ, ਗਾਦ ਅਤੇ ਮਨੱਸ਼ਹ ਦੇ ਪਰਿਵਾਰ-ਸਮੂਹ ਇਸਰਾਏਲ ਦੇ ਹੋਰਨਾ ਪਰਿਵਾਰ-ਸਮੁਹਾਂ ਨੂੰ ਛੱਡ ਗਏ। ਉਹ ਕਨਾਨ ਵਿੱਚ ਸ਼ੀਲੋਹ ਵਿਖੇ ਸਨ। ਉਨ੍ਹਾਂ ਨੇ ਉਹ ਥਾਂ ਛੱਡ ਦਿੱਤੀ ਅਤੇ ਗਿਲਆਦ ਨੂੰ ਵਾਪਸ ਚੱਲੇ ਗਏ। ਉਹ ਆਪਣੀ ਧਰਤੀ ਉੱਤੇ ਆਪਣੇ ਘਰ ਚੱਲੇ ਗਏ-ਜਿਹੜੀ ਧਰਤੀ ਉਨ੍ਹਾਂ ਨੂੰ ਮੂਸਾ ਨੇ ਦਿੱਤੀ ਸੀ। ਯਹੋਵਾਹ ਨੇ ਮੂਸਾ ਨੂੰ ਇਹ ਧਰਤੀ ਉਨ੍ਹਾਂ ਨੂੰ ਦੇਣ ਦਾ ਆਦੇਸ਼ ਦਿੱਤਾ ਸੀ।"
9 Assim as tribos de Rúben, de Gade e a metade da tribo de Manassés deixaram os outros israelitas em Siló, na terra de Canaã, para voltarem para Gileade, sua própria terra, da qual se apossaram de acordo com a ordem do Senhor, dada por meio de Moisés.
10 ਰਊਬੇਨ, ਗਾਦ ਦੇ ਲੋਕ ਅਤੇ ਮਨੱਸ਼ਹ ਦੇ ਅੱਧੇ ਲੋਕ ਗੇਲੀਲੋਥ ਨਾਮ ਦੀ ਥਾਂ ਉੱਤੇ ਚੱਲੇ ਗਏ। ਇਹ ਕਨਾਨ ਵਿੱਚ ਯਰਦਨ ਨਦੀ ਦੇ ਨੇੜੇ ਸੀ। ਉਸ ਥਾਂ ਉੱਤੇ ਲੋਕਾਂ ਨੇ ਇੱਕ ਸੁੰਦਰ ਜਗਵੇਦੀ ਬਣਾਈ।"
10 Quando chegaram a Gelilote, perto do Jordão, em Canaã, as tribos de Rúben, de Gade e a metade da tribo de Manassés construíram um imponente altar ali, junto ao Jordão.
11 ਪਰ ਇਸਰਾਏਲ ਦੇ ਹੋਰਨਾਂ ਲੋਕਾਂ ਨੇ, ਜਿਹੜੇ ਹਾਲੇ ਤੱਕ ਸ਼ੀਲੋਹ ਵਿਖੇ ਹੀ ਸਨ, ਇਸ ਜਗਵੇਦੀ ਬਾਰੇ ਸੁਣਿਆ ਜਿਹੜੀ ਇਨ੍ਹਾਂ ਤਿੰਨ ਪਰਿਵਾਰ-ਸਮੂਹਾਂ ਨੇ ਉਸਾਰੀ ਸੀ। ਉਨ੍ਹਾਂ ਨੇ ਸੁਣਿਆ ਕਿ ਜਗਵੇਦੀ ਕਨਾਨ ਦੀ ਸਰਹੱਦ ਉੱਤੇ ਗੇਲੀਲੋਥ ਨਾਮ ਦੇ ਸਥਾਨ ਉੱਤੇ ਸੀ। ਇਹ ਇਸਰਾਏਲ ਵਾਲੇ ਪਾਸੇ ਯਰਦਨ ਨਦੀ ਦੇ ਨੇੜੇ ਸੀ।"
11 E, quando os outros israelitas souberam que eles tinham construído o altar na fronteira de Canaã, em Gelilote, perto do Jordão, no lado israelita,
12 ਇਸਰਾਏਲ ਦੇ ਸਾਰੇ ਲੋਕ ਇਨ੍ਹਾਂ ਤਿੰਨਾ ਪਰਿਵਾਰ-ਸਮੂਹਾਂ ਨਾਲ ਬਹੁਤ ਨਾਰਾਜ਼ ਹੋਏ। ਉਹ ਇਕੱਠੋ ਹੋ ਗਏ ਅਤੇ ਉਨ੍ਹਾਂ ਦੇ ਵਿਰੁੱਧ ਲੜਨ ਦਾ ਨਿਆਂ ਕੀਤਾ।"
12 toda a comunidade de Israel reuniu-se em Siló para guerrear contra eles.
13 ਇਸ ਲਈ ਇਸਰਾਏਲ ਦੇ ਲੋਕਾਂ ਨੇ ਕੁਝ ਬੰਦਿਆਂ ਨੂੰ ਰਊਬੇਨ, ਗਾਦ ਅਤੇ ਮਨੱਸ਼ਹ ਦੇ ਲੋਕਾਂ ਨਾਲ ਗੱਲ ਕਰਨ ਲਈ ਭੇਜਿਆ। ਇਨ੍ਹਾਂ ਬੰਦਿਆਂ ਦਾ ਆਗੂ ਜਾਜਕ ਅਲਆਜ਼ਾਰ ਦਾ ਪੁੱਤਰ, ਫ਼ੀਨਹਾਸ ਸੀ।"
13 Então os israelitas enviaram Finéias, filho do sacerdote Eleazar, à terra de Gileade, às tribos de Rúben e Gade e à metade da tribo de Manassés.
14 ਉਨ੍ਹਾਂ ਨੇ ਉੱਥੋਂ ਦੇ ਪਰਿਵਾਰ-ਸਮੂਹਾਂ ਦੇ ਦਸ ਆਗੂਆਂ ਨੂੰ ਵੀ ਭੇਜਿਆ। ਉੱਥੇ ਇਸਰਾਏਲ ਦੇ ਹਰੇਕ ਪਰਿਵਾਰ-ਸਮੂਹ ਵਿੱਚੋਂ, ਜਿਹੜੇ ਸ਼ੀਲੋਹ ਵਿਖੇ ਸਨ, ਇੱਕ-ਇੱਕ ਬੰਦਾ ਸੀ।"
14 Com ele enviaram dez líderes, um de cada tribo de Israel, sendo cada um deles chefe de suas respectivas famílias dentre os clãs israelitas.
15 ਇਸ ਤਰ੍ਹਾਂ ਇਹ 11 ਬੰਦੇ ਗਿਲਆਦ ਨੂੰ ਗਏ। ਉਹ ਰਊਬੇਨ, ਗਾਦ ਅਤੇ ਮਨੱਸ਼ਹ ਦੇ ਲੋਕਾਂ ਨਾਲ ਗੱਲ ਕਰਨ ਲਈ ਗਏ। 11 ਬੰਦਿਆਂ ਨੇ ਉਨ੍ਹਾਂ ਨੂੰ ਆਖਿਆ,"
15 Quando chegaram a Gileade, às tribos de Rúben e de Gade e à metade da tribo de Manassés, disseram-lhes:
16 “ਇਸਰਾਏਲ ਦੇ ਸਾਰੇ ਲੋਕ ਤੁਹਾਨੂੰ ਪੁੱਛਦੇ ਹਨ: ‘ਤੁਸੀਂ ਇਸਰਾਏਲ ਦੇ ਪਰਮੇਸ਼ੁਰ ਵਿਰੁੱਧ ਅਜਿਹਾ ਕਿਉਂ ਕੀਤਾ? ਤੁਸੀਂ ਯਹੋਵਾਹ ਦੇ ਖਿਲਾਫ਼ ਕਿਉਂ ਹੋ ਗਏ ਹੋ? ਤੁਸੀਂ ਆਪਣੀ ਖਾਤਿਰ ਜਗਵੇਦੀ ਕਿਉਂ ਬਣਾਈ? ਤੁਸੀਂ ਜਾਣਦੇ ਹੋ ਕਿ ਤੁਸੀਂ ਯਹੋਵਾਹ ਦੇ ਵਿਰੁੱਧ ਵਿਦ੍ਰੋਹ ਕਰ ਰਹੇ ਹੋ!"
16 "Assim diz toda a comunidade do Senhor: ‘Como foi que vocês cometeram essa infidelidade para com o Deus de Israel? Como foi que se afastaram do Senhor, construindo um altar para vocês, rebelando-se assim contra ele?
17 ਚੇਤੇ ਕਰੋ ਪਓਰ ਵਿਖੇ ਕੀ ਵਾਪਰਿਆ ਸੀ? ਅਸੀਂ ਹਾਲੇ ਤੀਕ ਉਸ ਪਾਪ ਦੀ ਸਜ਼ਾ ਭੋਗ ਰਹੇ ਹਾਂ। ਉਸ ਵੱਡੇ ਪਾਪ ਕਾਰਣ, ਪਰਮੇਸ਼ੁਰ ਨੇ ਇਸਰਾਏਲ ਦੇ ਬਹੁਤ ਸਾਰੇ ਲੋਕਾਂ ਨੂੰ ਬਹੁਤ ਰੋਗੀ ਬਣਾ ਦਿੱਤਾ ਸੀ ਅਤੇ ਅਸੀਂ ਹਾਲੇ ਵੀ ਅੱਜ ਤੱਕ ਉਸ ਰੋਗ ਤੋਂ ਪੀੜਤ ਹਾਂ।"
17 Já não nos bastou o pecado de Peor? Até hoje não nos purificamos daquele pecado, muito embora uma praga tenha caído sobre a comunidade do Senhor!
18 ਅਤੇ ਹੁਣ ਵੀ ਤੁਸੀਂ ਉਹੀ ਗੱਲ ਕਰ ਰਹੇ ਹੋ! ਤੁਸੀਂ ਯਹੋਵਾਹ ਦੇ ਖ਼ਿਲਾਫ਼ ਹੋ ਰਹੇ ਹੋ! ਕੀ ਤੁਸੀਂ ਯਹੋਵਾਹ ਦੇ ਪਿੱਛੇ ਲੱਗਣ ਤੋਂ ਇਨਕਾਰ ਕਰੋਂਗੇ? ਜੇ ਤੁਸੀਂ ਉਹ ਗੱਲ ਕਰਨੋ ਨਹੀਂ ਹਟੋਂਗੇ ਜੋ ਤੁਸੀਂ ਕਰ ਰਹੇ ਹੋ, ਯਹੋਵਾਹ ਇਸਰਾਏਲ ਦੇ ਹਰ ਬੰਦੇ ਨਾਲ ਨਾਰਾਜ਼ ਹੋਵੇਗਾ।"
18 E agora vocês estão abandonando o Senhor! " ‘Se hoje vocês se rebelarem contra o Senhor, amanhã a sua ira cairá sobre toda a comunidade de Israel.
19 “‘ਜੇ ਤੁਹਾਡੀ ਧਰਤੀ ਨਾਪਾਕ ਹੈ ਤਾਂ ਸਾਡੀ ਧਰਤੀ ਉੱਤੇ ਆ ਜਾਓ। ਯਹੋਵਾਹ ਦਾ ਤੰਬੂ ਸਾਡੀ ਧਰਤੀ ਉੱਤੇ ਹੈ। ਤੁਸੀਂ ਸਾਡੀ ਧਰਤੀ ਦਾ ਇੱਕ ਹਿੱਸਾ ਲੈ ਕੇ ਉੱਥੇ ਰਹਿ ਸੱਕਦੇ ਹੋ। ਪਰ ਯਹੋਵਾਹ ਜਾਂ ਸਾਡੇ ਖਿਲਾਫ਼ ਵਿਦ੍ਰੋਹ ਨਾ ਕਰੋ। ਯਹੋਵਾਹ ਸਾਡੇ ਪਰਮੇਸ਼ੁਰ ਦੀ ਜਗਵੇਦੀ ਦੇ ਪਾਸੇ ਤੇ ਕੋਈ ਹੋਰ ਜਗਵੇਦੀ ਨਾ ਬਣਾਉ।"
19 Se a terra que vocês receberam como propriedade está contaminada, passem então para a terra que pertence ao Senhor, onde está o tabernáculo do Senhor, e se apossem de um território entre nós. Mas não se rebelem contra o Senhor nem contra nós, construindo para vocês um altar que não seja o altar do Senhor, do nosso Deus.
20 “‘ਜ਼ਰਹ ਦੇ ਪੁੱਤਰ ਆਕਾਨ ਨਾਮ ਦੇ ਆਦਮੀ ਨੂੰ ਚੇਤੇ ਕਰੋ। ਉਸ ਨੇ ਉਨ੍ਹਾਂ ਚੀਜ਼ਾਂ ਬਾਰੇ ਆਦੇਸ਼ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ ਜਿਨ੍ਹਾਂ ਨੂੰ ਅਵੱਸ਼ ਤਬਾਹ ਕਰਨਾ ਚਾਹੀਦਾ ਸੀ। ਉਸ ਇੱਕਲੇ ਆਦਮੀ ਨੇ ਪਰਮੇਸ਼ੁਰ ਦੀ ਬਿਵਸਥਾ ਨੂੰ ਤੋੜਿਆ। ਪਰ ਇਸਰਾਏਲ ਦੇ ਸਾਰੇ ਲੋਕਾਂ ਨੂੰ ਸਜ਼ਾ ਮਿਲੀ। ਆਕਾਨ ਆਪਣੇ ਪਾਪ ਕਰਕੇ ਮਰਿਆ। ਪਰ ਹੋਰ ਵੀ ਬਹੁਤ ਸਾਰੇ ਬੰਦੇ ਮਾਰੇ ਗਏ।’”"
20 Quando Acã, filho de Zerá, foi infiel com relação às coisas consagradas, não caiu a ira sobre toda a comunidade de Israel? E ele não foi o único que morreu por causa do seu pecado’ ".
21 ਰਊਬੇਨ, ਗਾਦ ਅਤੇ ਮਨੱਸ਼ਹ ਦੇ ਪਰਿਵਾਰ-ਸਮੂਹ ਦੇ ਲੋਕਾਂ ਨੇ 11 ਆਦਮੀਆਂ ਨੂੰ ਜਵਾਬ ਦਿੱਤਾ। ਉਨ੍ਹਾਂ ਨੇ ਆਖਿਆ,"
21 Então as tribos de Rúben, de Gade e a metade da tribo de Manassés responderam aos chefes dos clãs de Israel:
22 “ਯਹੋਵਾਹ ਪਰਮੇਸ਼ੁਰਾਂ ਦਾ ਪਰਮੇਸ਼ੁਰ ਹੈ! ਅਸੀਂ ਫ਼ੇਰ ਆਖਦੇ ਹਾਂ ਕਿ ਯਹੋਵਾਹ ਹੀ ਪਰਮੇਸ਼ੁਰ ਹੈ! ਅਤੇ ਪਰਮੇਸ਼ੁਰ ਜਾਣਦਾ ਹੈ ਕਿ ਅਸੀਂ ਇੰਝ ਕਿਉਂ ਕੀਤਾ। ਅਸੀਂ ਚਾਹੁੰਦੇ ਹਾਂ ਕਿ ਤੁਸੀਂ ਵੀ ਜਾਣ ਲਵੋ ਤਾਂ ਜੋ ਤੁਸੀਂ ਨਿਆਂ ਕਰ ਸੱਕੋ ਕਿ ਅਸੀਂ ਕੀ ਕੀਤਾ। ਜੇ ਤੁਸੀਂ ਵਿਸ਼ਵਾਸ ਕਰਦੇ ਹੋ ਕਿ ਅਸੀਂ ਕੁਝ ਗਲਤ ਕੰਮ ਕੀਤਾ ਹੈ, ਤੁਸੀਂ ਸਾਨੂੰ ਹੁਣੇ ਮਾਰ ਸੱਕਦੇ ਹੋ।"
22 "O Poderoso, Deus, o Senhor! O Poderoso, Deus, o Senhor! Ele sabe! E que Israel o saiba! Se agimos com rebelião ou infidelidade para com o Senhor, não nos poupem hoje.
23 ਜੇ ਅਸੀਂ ਪਰਮੇਸ਼ੁਰ ਦੀ ਬਿਵਸਥਾ ਨੂੰ ਤੋੜਿਆ, ਤਾਂ ਅਸੀਂ ਖੁਦ ਯਹੋਵਾਹ ਨੂੰ ਆਖਦੇ ਹਾਂ ਕਿ ਉਹ ਸਾਨੂੰ ਸਜ਼ਾ ਦੇਵੇ,"
23 Se construímos nosso próprio altar para nos afastarmos do Senhor e para oferecermos holocaustos e ofertas de cereal, ou sacrifícios de comunhão sobre ele, que o próprio Senhor nos peça contas disso!
24 ਕੀ ਤੁਸੀਂ ਇਹ ਸੋਚਦੇ ਹੋ ਕਿ ਅਸੀਂ ਇਹ ਜਗਵੇਦੀ ਹੋਮ ਦੀਆਂ ਭੇਟਾ, ਅਨਾਜ ਦੀਆਂ ਭੇਟਾ ਜਾਂ ਸੁੱਖ-ਸਾਂਦ ਦੀਆਂ ਭੇਟਾ ਲਈ ਬਣਾਈ ਹੈ? ਨਹੀਂ! ਅਸੀਂ ਇਸ ਨੂੰ ਇਸ ਕਾਰਣ ਨਹੀਂ ਉਸਾਰਿਆ। ਅਸੀਂ ਇਹ ਜਗਵੇਦੀ ਕਿਉਂ ਉਸਾਰੀ? ਅਸੀਂ ਡਰਦੇ ਸਾਂ ਕਿ ਭਵਿੱਖ ਵਿੱਚ ਤੁਹਾਡੇ ਲੋਕ ਸਾਨੂੰ ਆਪਣੀ ਕੌਮ ਦਾ ਅੰਗ ਨਹੀਂ ਪ੍ਰਵਾਨ ਕਰਨਗੇ। ਫ਼ੇਰ ਤੁਹਾਡੇ ਲੋਕ ਆਖਦੇ ਕਿ ਅਸੀਂ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੀ ਉਪਾਸਨਾ ਨਹੀਂ ਕਰ ਸੱਕਦੇ।"
24 "Ao contrário! Fizemos isso temendo que no futuro os seus descendentes dissessem aos nossos: ‘Que relação vocês têm com o Senhor, com o Deus de Israel?
25 ਪਰਮੇਸ਼ੁਰ ਨੇ ਸਾਨੂੰ ਯਰਦਨ ਨਦੀ ਦੇ ਦੂਸਰੇ ਪਾਸੇ ਧਰਤੀ ਦਿੱਤੀ। ਇਸਦਾ ਅਰਥ ਇਹ ਹੈ ਕਿ ਯਰਦਨ ਨਦੀ ਸਾਨੂੰ ਇੱਕ ਦੂਜੇ ਕੋਲੋਂ ਵੱਖ ਕਰਦੀ ਹੈ। ਅਸੀਂ ਡਰਦੇ ਸਾਂ ਕਿ ਜਦੋਂ ਤੁਹਾਡੇ ਬੱਚੇ ਜਵਾਨ ਹੋਣਗੇ ਅਤੇ ਤੁਹਾਡੀ ਧਰਤੀ ਉੱਤੇ ਹਕੂਮਤ ਕਰਨਗੇ। ਉਨ੍ਹਾਂ ਨੂੰ ਇਹ ਗੱਲ ਯਾਦ ਨਹੀਂ ਰਹੇਗੀ ਕਿ ਅਸੀਂ ਵੀ ਤੁਹਾਡੇ ਲੋਕ ਸਾਂ। ਉਨ੍ਹਾਂ ਸਾਨੂੰ ਆਖਣਾ ਸੀ, ‘ਤੁਸੀਂ ਰਊਬੇਨ ਅਤੇ ਗਾਦ ਦੇ ਲੋਕ ਇਸਰਾਏਲ ਦਾ ਅੰਗ ਨਹੀਂ ਹੋ!’ ਫ਼ੇਰ ਤੁਹਾਡੇ ਬੱਚਿਆਂ ਨੇ ਸਾਡੇ ਬੱਚਿਆਂ ਨੂੰ ਯਹੋਵਾਹ ਦੀ ਉਪਾਸਨਾ ਕਰਨ ਤੋਂ ਰੋਕ ਦੇਣਾ ਸੀ।"
25 Homens de Rúben e de Gade! O Senhor fez do Jordão uma fronteira entre nós e vocês. Vocês não têm parte com o Senhor’. Assim os seus descendentes poderiam levar os nossos a deixarem de temer o Senhor.
26 “ਇਸ ਲਈ ਅਸੀਂ ਇਸ ਜਗਵੇਦੀ ਨੂੰ ਉਸਾਰਨ ਦਾ ਨਿਆਂ ਕੀਤਾ। ਪਰ ਅਸੀਂ ਇਸ ਨੂੰ ਹੋਮ ਦੀਆਂ ਭੇਟਾਂ ਅਤੇ ਬਲੀਆਂ ਲਈ ਵਰਤਨ ਦੀ ਯੋਜਨਾ ਨਹੀਂ ਬਣਾਈ।"
26 "É por isso que resolvemos construir um altar, não para holocaustos ou sacrifícios,
27 ਸਾਡਾ ਜਗਵੇਦੀ ਨੂੰ ਉਸਾਰਨ ਦਾ ਕਾਰਣ ਇਹ ਦਰਸਾਉਣਾ ਸੀ ਕਿ ਅਸੀਂ ਵੀ ਉਸੇ ਪਰਮੇਸ਼ੁਰ ਦੀ ਉਪਾਸਨਾ ਕਰਦੇ ਹਾਂ ਜਿਸਦੀ ਤੁਸੀਂ ਕਰਦੇ ਹੋ। ਇਹ ਜਗਵੇਦੀ ਤੁਹਾਡੇ ਲਈ ਅਤੇ ਸਾਡੇ ਲਈ ਅਤੇ ਸਾਡੇ ਸਾਰੇ ਭਵਿੱਖ ਦੇ ਬੱਚਿਆਂ ਲਈ ਇੱਕ ਸਬੂਤ ਹੋਵੇਗਾ ਕਿ ਅਸੀਂ ਯਹੋਵਾਹ ਦੀ ਉਪਾਸਨਾ ਕਰਦੇ ਹਾਂ। ਅਸੀਂ ਯਹੋਵਾਹ ਨੂੰ ਆਪਣੀਆਂ ਬਲੀਆਂ, ਅਨਾਜ ਦੀਆਂ ਭੇਟਾ ਅਤੇ ਸੁੱਖ-ਸਾਂਦ ਦੀਆਂ ਭੇਟਾ ਅਰਪਨ ਕਰਦੇ ਹਾਂ। ਅਸੀਂ ਚਾਹੁੰਦੇ ਹਾਂ ਕਿ ਤੁਹਾਡੇ ਬੱਚੇ ਵੱਡੇ ਹੋਕੇ ਇਹ ਜਾਨਣ ਕਿ ਅਸੀਂ ਵੀ ਤੁਹਾਡੇ ਵਾਂਗ ਹੀ ਇਸਰਾਏਲ ਦੇ ਲੋਕ ਹਾਂ।"
27 mas, para que esse altar sirva de testemunho entre nós e vocês e as gerações futuras, de que cultuaremos o Senhor em seu santuário com nossos holocaustos, sacrifícios e ofertas de comunhão. Então, no futuro, os seus descendentes não poderão dizer aos nossos: ‘Vocês não têm parte com o Senhor’.
28 ਭਵਿੱਖ ਵਿੱਚ, ਜੇ ਅਜਿਹਾ ਵਾਪਰੇ ਕਿ ਤੁਹਾਡੇ ਬੱਚੇ ਇਹ ਆਖਣ ਕਿ ਅਸੀਂ ਇਸਰਾਏਲ ਦੇ ਨਹੀਂ ਹਾਂ, ਤਾਂ ਸਾਡੇ ਬੱਚੇ ਆਖ ਸੱਕਦੇ ਹਨ, ‘ਦੇਖੋ! ਸਾਡੇ ਪੁਰਖਿਆਂ ਨੇ, ਜਿਹੜੇ ਸਾਡੇ ਤੋਂ ਪਹਿਲਾਂ ਇੱਥੇ ਰਹਿੰਦੇ ਸਨ, ਇੱਕ ਜਗਵੇਦੀ ਬਣਾਈ ਸੀ। ਇਹ ਜਗਵੇਦੀ ਬਿਲਕੁਲ ਯਹੋਵਾਹ ਦੀ ਜਗਵੇਦੀ ਵਰਗੀ ਹੈ (ਜਿਹੜੀ ਪਵਿੱਤਰ ਤੰਬੂ ਵਿਖੇ ਹੈ) ਅਸੀਂ ਇਸ ਜਗਵੇਦੀ ਦੀ ਵਰਤੋਂ ਬਲੀਆਂ ਲਈ ਨਹੀਂ ਕਰਦੇ-ਇਹ ਜਗਵੇਦੀ ਇਸ ਗੱਲ ਦਾ ਸਬੂਤ ਹੈ ਕਿ ਅਸੀਂ ਇਸਰਾਏਲ ਦਾ ਅੰਗ ਹਾਂ।’"
28 "E dissemos: Se algum dia disserem isso a nós ou aos nossos descendentes, responderemos: Vejam a réplica do altar do Senhor que os nossos antepassados construíram, não para holocaustos ou sacrifícios, mas como testemunho entre nós e vocês.
29 “ਸੱਚਮੁੱਚ, ਅਸੀਂ ਯਹੋਵਾਹ ਦੇ ਵਿਰੁੱਧ ਹੋਣਾ ਨਹੀਂ ਚਾਹੁੰਦੇ। ਅਸੀਂ ਹੁਣ ਉਸ ਦੇ ਪਿੱਛੇ ਲੱਗਣ ਤੋਂ ਹਟਣਾ ਨਹੀਂ ਚਾਹੁੰਦੇ। ਅਸੀਂ ਜਾਣਦੇ ਹਾਂ ਕਿ ਸੱਚੀ ਜਗਵੇਦੀ ਸਿਰਫ਼ ਉਹੀ ਹੈ ਜਿਹੜੀ ਪਵਿੱਤਰ ਤੰਬੂ ਦੇ ਸਾਹਮਣੇ ਹੈ। ਉਹ ਜਗਵੇਦੀ ਯਹੋਵਾਹ ਸਾਡੇ ਪਰਮੇਸ਼ੁਰ ਦੀ ਹੈ।”"
29 "Longe de nós nos rebelarmos contra o Senhor e nos afastarmos dele, construindo para holocaustos, ofertas de cereal e sacrifícios um altar que não seja o altar do Senhor, do nosso Deus, que está diante do seu tabernáculo! "
30 ਜਾਜਕ ਫ਼ੀਨਹਾਸ ਅਤੇ ਉਸ ਦੇ ਨਾਲ ਦੇ ਆਗੂਆਂ ਨੇ ਰਊਬੇਨ, ਗਾਦ ਅਤੇ ਮਨੱਸ਼ਹ ਦੇ ਲੋਕਾਂ ਦੀਆਂ ਆਖੀਆਂ ਹੋਈਆਂ ਇਹ ਗੱਲਾਂ ਸੁਣੀਆਂ। ਉਹ ਸੰਤੁਸ਼ਟ ਹੋ ਗਏ ਕਿ ਇਹ ਲੋਕ ਸੱਚ ਆਖ ਰਹੇ ਸਨ।"
30 Quando o sacerdote Finéias e os líderes da comunidade, os chefes dos clãs dos israelitas, ouviram o que os homens de Rúben, de Gade e de Manassés disseram, deram-se por satisfeitos.
31 ਇਸ ਲਈ ਫ਼ੀਨਹਾਸ ਜਾਜਕ ਨੇ ਆਖਿਆ, “ਹੁਣ ਅਸੀਂ ਜਾਣਦੇ ਹਾਂ ਕਿ ਯਹੋਵਾਹ ਸਾਡੇ ਨਾਲ ਹੈ। ਅਤੇ ਅਸੀਂ ਜਾਣਦੇ ਹਾਂ ਕਿ ਤੁਸੀਂ ਉਸ ਦੇ ਵਿਰੁੱਧ ਨਹੀਂ ਹੋਏ। ਅਸੀਂ ਖੁਸ਼ ਹਾਂ ਕਿ ਇਸਰਾਏਲ ਦੇ ਲੋਕਾਂ ਨੂੰ ਯਹੋਵਾਹ ਵੱਲੋਂ ਸਜ਼ਾ ਨਹੀਂ ਮਿਲੇਗੀ।”"
31 E Finéias, filho do sacerdote Eleazar, disse a Rúben, a Gade e a Manassés: "Hoje sabemos que o Senhor está conosco, pois vocês não foram infiéis para com o Senhor. E assim vocês livraram os israelitas da mão do Senhor".
32 ਫ਼ੇਰ ਫ਼ੀਨਹਾਸ ਅਤੇ ਆਗੂ ਉਸ ਥਾਂ ਤੋਂ ਚੱਲੇ ਗਏ ਅਤੇ ਘਰ ਚੱਲੇ ਗਏ। ਉਨ੍ਹਾਂ ਨੇ ਰਊਬੇਨ ਅਤੇ ਗਾਦ ਦੇ ਲੋਕਾਂ ਨੂੰ ਗਿਲਆਦ ਦੀ ਧਰਤੀ ਉੱਤੇ ਛੱਡ ਦਿੱਤਾ ਅਤੇ ਵਾਪਸ ਕਨਾਨ ਨੂੰ ਚੱਲੇ ਗਏ। ਉਹ ਇਸਰਾਏਲ ਦੇ ਲੋਕਾਂ ਕੋਲ ਵਾਪਸ ਚੱਲੇ ਗਏ ਅਤੇ ਉਨਾਂ ਨੂੰ ਜੋ ਕੁਝ ਵਾਪਰਿਆ ਸੀ, ਉਹ ਦੱਸ ਦਿੱਤਾ।"
32 Então Finéias, filho do sacerdote Eleazar, e os líderes voltaram do encontro com os homens de Rúben e de Gade em Gileade, e foram para Canaã dar relatório aos outros israelitas.
33 ਇਸਰਾਏਲ ਦੇ ਲੋਕਾਂ ਦੀ ਵੀ ਤਸੱਲੀ ਹੋ ਗਈ। ਉਹ ਖੁਸ਼ ਸਨ ਅਤੇ ਉਨ੍ਹਾਂ ਨੇ ਪਰਮੇਸ਼ੁਰ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਰਊਬੇਨ, ਗਾਦ ਅਤੇ ਮਨੱਸ਼ਹ ਦੇ ਲੋਕਾਂ ਕੋਲ ਨਾ ਜਾਣ ਅਤੇ ਨਾ ਲੜਨ ਦਾ ਨਿਆਂ ਕੀਤਾ। ਉਨ੍ਹਾਂ ਨੇ ਉਸ ਧਰਤੀ ਨੂੰ ਤਬਾਹ ਨਾ ਕਰਨ ਦਾ ਨਿਆਂ ਕੀਤਾ ਜਿੱਥੇ ਉਹ ਲੋਕ ਰਹਿੰਦੇ ਸਨ।"
33 Estes se alegraram com o relatório e louvaram a Deus. E não mais falaram em guerrear contra as tribos de Rúben e de Gade, nem em devastar a região onde eles viviam.
34 ਰਊਬੇਨ ਅਤੇ ਗਾਦ ਦੇ ਲੋਕਾਂ ਨੇ ਜਗਵੇਦੀ ਨੂੰ ਇੱਕ ਨਾਮ ਦੇ ਦਿੱਤਾ। ਉਨ੍ਹਾਂ ਨੇ ਇਸ ਨੂੰ ਨਾਮ ਦਿੱਤਾ, “ਸਬੂਤ ਕਿ ਅਸੀਂ ਵਿਸ਼ਵਾਸ ਕਰਦੇ ਹਾਂ ਕਿ ਯਹੋਵਾਹ ਪਰਮੇਸ਼ੁਰ ਹੈ।”"
34 Os homens de Rúben e de Gade deram ao altar este nome: Um Testemunho Entre Nós de que o Senhor é Deus.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Josué 22, comparar traduções ou montar um estudo — tudo direto pelo WhatsApp.