Josué 24

Punjabi Bible (GL_PUNJABI) vs ARA

Sair da comparação
ARA Almeida Revista e Atualizada 1993
1 ਯਹੋਸ਼ੁਆ ਦੀ ਅਲਵਿਦਾ ਯਹੋਸ਼ੁਆ ਨੇ ਇਸਰਾਏਲ ਦੇ ਸਾਰੇ ਪਰਿਵਾਰ-ਸਮੂਹਾਂ ਦੀ ਸ਼ਕਮ ਵਿਖੇ ਇਕੱਤ੍ਰਤਾ ਬੁਲਾਈ। ਫ਼ੇਰ ਯਹੋਸ਼ੁਆ ਨੇ ਬਜ਼ੁਰਗ ਆਗੁਆਂ, ਪਰਿਵਾਰਾਂ ਦੇ ਮੁਖੀਆਂ, ਜੱਜਾਂ ਅਤੇ ਇਸਰਾਏਲ ਦੇ ਅਧਿਕਾਰੀਆਂ ਅਤੇ ਹਾਕਮਾਂ ਅਤੇ ਜੱਜਾਂ ਨੂੰ ਬੁਲਾਇਆ। ਇਹ ਸਾਰੇ ਆਦਮੀ ਪਰਮੇਸ਼ੁਰ ਦੇ ਸਨਮੁੱਖ ਖਲੋ ਗਏ।"
1 Depois, reuniu Josué todas as tribos de Israel em Siquém e chamou os anciãos de Israel, os seus cabeças, os seus juízes e os seus oficiais; e eles se apresentaram diante de Deus.
2 ਫ਼ੇਰ ਯਹੋਸ਼ੁਆ ਨੇ ਸਾਰੇ ਲੋਕਾਂ ਨਾਲ ਗੱਲ ਕੀਤੀ ਅਤੇ ਆਖਿਆ, “ਮੈਂ ਤੁਹਾਨੂੰ ਉਹੋ ਕੁਝ ਦੱਸ ਰਿਹਾ ਹਾਂ ਜੋ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਤੁਹਾਨੂੰ ਆਖਦਾ ਹੈ: ‘ਬਹੁਤ ਸਮਾਂ ਪਹਿਲਾਂ, ਤੁਹਾਡੇ ਪੁਰਖੇ ਤੇਰਹ, ਅਬਰਾਹਾਮ ਅਤੇ ਨਾਹੋਰ ਦੇ ਪਿਤਾ ਸਮੇਤ ਫ਼ਰਾਤ ਨਦੀ ਦੇ ਪਰਲੇ ਕੰਢੇ ਰਹਿੰਦੇ ਸਨ। ਉਨ੍ਹਾਂ ਨੇ ਹੋਰਨਾ ਦੇਵਤਿਆਂ ਦੀ ਉਪਾਸਨਾ ਕੀਤੀ।"
2 Então, Josué disse a todo o povo: Assim diz o Senhor , Deus de Israel: Antigamente, vossos pais, Tera, pai de Abraão e de Naor, habitaram dalém do Eufrates e serviram a outros deuses.
3 ਪਰ ਮੈਂ, ਯਹੋਵਾਹ ਨੇ ਤੁਹਾਡੇ ਪੁਰਖੇ ਅਬਰਾਹਾਮ ਨੂੰ ਨਦੀ ਦੇ ਪਰਲੇ ਕੰਢੇ ਦੀ ਧਰਤੀ ਤੋਂ ਕੱਢਿਆ। ਮੈਂ ਉਸਦੀ ਕਨਾਨ ਦੀ ਧਰਤੀ ਵਿੱਚ ਅਗਵਾਈ ਕੀਤੀ ਅਤੇ ਉਸ ਨੂੰ ਬਹੁਤ ਉਲਾਦ ਦਾ ਵਰ ਦਿੱਤਾ। ਮੈਂ ਅਬਰਾਹਾਮ ਨੂੰ ਉਸਦਾ ਪੁੱਤਰ ਇਸਹਾਕ ਦਿੱਤਾ।"
3 Eu, porém, tomei Abraão, vosso pai, dalém do rio e o fiz percorrer toda a terra de Canaã; também lhe multipliquei a descendência e lhe dei Isaque.
4 ਅਤੇ ਮੈਂ ਇਸਹਾਕ ਨੂੰ ਯਾਕੂਬ ਅਤੇ ਏਸਾਓ ਨਾਮ ਦੇ ਦੋ ਪੁੱਤਰ ਦਿੱਤੇ। ਏਸਾਓ ਨੂੰ ਮੈਂ ਸੇਈਰ ਦੇ ਪਰਬਤਾਂ ਦੇ ਦੁਆਲੇ ਦੀ ਧਰਤੀ ਦਿੱਤੀ ਯਾਕੂਬ ਅਤੇ ਉਸ ਦੇ ਪੁੱਤਰ ਉੱਥੇ ਨਹੀਂ ਰਹੇ। ਉਹ ਮਿਸਰ ਦੀ ਧਰਤੀ ਉੱਤੇ ਰਹਿਣ ਲਈ ਚੱਲੇ ਗਏ।"
4 A Isaque dei Jacó e Esaú e a Esaú dei em possessão as montanhas de Seir; porém Jacó e seus filhos desceram para o Egito.
5 “‘ਫ਼ੇਰ ਮੈਂ ਮੂਸਾ ਅਤੇ ਹਾਰੂਨ ਨੂੰ ਮਿਸਰ ਭੇਜਿਆ। ਮੈਂ ਚਾਹੁੰਦਾ ਸੀ ਕਿ ਉਹ ਮੇਰੇ ਬੰਦਿਆਂ ਨੂੰ ਮਿਸਰ ਵਿੱਚੋਂ ਬਾਹਰ ਲੈ ਆਉਣ। ਮੈਂ ਮਿਸਰ ਦੇ ਲੋਕਾਂ ਲਈ ਬਹੁਤ ਆਫ਼ਤਾਂ ਭੇਜੀਆਂ। ਫ਼ੇਰ ਮੈਂ ਤੁਹਾਡੇ ਬੰਦਿਆਂ ਨੂੰ ਮਿਸਰ ਤੋਂ ਬਾਹਰ ਲੈ ਆਇਆ।"
5 Então, enviei Moisés e Arão e feri o Egito com o que fiz no meio dele; e, depois, vos tirei de lá.
6 ਇਸ ਤਰ੍ਹਾਂ ਮੈਂ ਤੁਹਾਡੇ ਪੁਰਖਿਆਂ ਨੂੰ ਮਿਸਰ ਤੋਂ ਬਾਹਰ ਲਿਆਂਦਾ। ਉਹ ਲਾਲ ਸਾਗਰ ਵੱਲ ਆ ਗਏ, ਅਤੇ ਮਿਸਰ ਦੇ ਲੋਕ ਉਨ੍ਹਾਂ ਦਾ ਪਿੱਛਾ ਕਰ ਰਹੇ ਸਨ। ਉੱਥੇ ਰੱਥ ਅਤੇ ਘੋੜ ਸਵਾਰ ਸਨ।"
6 Tirando eu vossos pais do Egito, viestes ao mar; os egípcios perseguiram vossos pais, com carros e com cavaleiros, até ao mar Vermelho.
7 ਇਸ ਲਈ ਲੋਕਾਂ ਨੇ ਮੈਨੂੰ, ਯਹੋਵਾਹ ਨੂੰ, ਸਹਾਇਤਾ ਲਈ ਪੁਕਾਰਿਆ। ਅਤੇ ਮੈਂ ਮਿਸਰ ਦੇ ਲੋਕਾਂ ਉੱਪਰ ਬਹੁਤ ਮੁਸੀਬਤਾਂ ਭੇਜੀਆਂ। ਮੈਂ, ਯਹੋਵਾਹ ਨੇ, ਸਮੁੰਦਰ ਦੇ ਪਾਣੀ ਨਾਲ ਉਨ੍ਹਾਂ ਨੂੰ ਢੱਕ ਦਿੱਤਾ। ਤੁਸੀਂ ਖੁਦ ਦੇਖਿਆ ਸੀ ਕਿ ਮੈਂ ਮਿਸਰ ਦੀ ਫ਼ੌਜ ਨਾਲ ਕੀ ਕੁਝ ਕੀਤਾ। “‘ਉਸਤੋਂ ਮਗਰੋਂ, ਤੁਸੀਂ ਬਹੁਤ ਸਮੇਂ ਤੱਕ ਮਾਰੂਥਲ ਵਿੱਚ ਰਹੇ।"
7 E, clamando vossos pais, o Senhor pôs escuridão entre vós e os egípcios, e trouxe o mar sobre estes, e o mar os cobriu; e os vossos olhos viram o que eu fiz no Egito. Então, habitastes no deserto por muito tempo.
8 ਫ਼ੇਰ ਮੈਂ ਤੁਹਾਨੂੰ ਅਮੋਰੀ ਲੋਕਾਂ ਦੀ ਧਰਤੀ ਉੱਤੇ ਲੈ ਆਂਦਾ। ਇਹ ਯਰਦਨ ਨਦੀ ਦੇ ਪੂਰਬ ਵੱਲ ਸੀ। ਉਹ ਲੋਕ ਤੁਹਾਡੇ ਖ਼ਿਲਾਫ਼ ਲੜੇ, ਪਰ ਮੈਂ ਤੁਹਾਨੂੰ ਇਜਾਜ਼ਤ ਦਿੱਤੀ ਕਿ ਉਨ੍ਹਾਂ ਨੂੰ ਹਰਾ ਦਿਉ। ਮੈਂ ਤੁਹਾਨੂੰ ਉਨ੍ਹਾਂ ਲੋਕਾਂ ਨੂੰ ਤਬਾਹ ਕਰਨ ਦੀ ਤਾਕਤ ਦਿੱਤੀ। ਫ਼ੇਰ ਤੁਸੀਂ ਉਸ ਧਰਤੀ ਉੱਤੇ ਕਬਜ਼ਾ ਕਰ ਲਿਆ।"
8 Daí eu vos trouxe à terra dos amorreus, que habitavam dalém do Jordão, os quais pelejaram contra vós outros; porém os entreguei nas vossas mãos, e possuístes a sua terra; e os destruí diante de vós.
9 “‘ਫ਼ੇਰ ਮੋਆਬ ਦੇ ਰਾਜੇ, ਸਿਫ਼ੋਹ ਦੇ ਪੁੱਤਰ, ਬਾਲਾਕ ਨੇ ਇਸਰਾਏਲ ਦੇ ਲੋਕਾਂ ਨਾਲ ਲੜਨ ਦੀ ਤਿਆਰੀ ਕੀਤੀ। ਰਾਜੇ ਨੇ ਬਓਰ ਦੇ ਪੁੱਤਰ, ਬਿਲਆਮ, ਨੂੰ ਸੱਦਿਆ। ਉਸ ਨੇ ਬਿਲਆਮ ਨੂੰ ਆਖਿਆ ਕਿ ਤੁਹਾਨੂੰ ਸਰਾਪ ਦੇਵੇ।"
9 Levantou-se, também, o rei de Moabe, Balaque, filho de Zipor, e pelejou contra Israel; mandou chamar Balaão, filho de Beor, para que vos amaldiçoasse.
10 ਪਰ ਮੈਂ, ਯਹੋਵਾਹ ਨੇ, ਬਿਲਆਮ ਦੀ ਗੱਲ ਸੁਣਨ ਤੋਂ ਇਨਕਾਰ ਕਰ ਦਿੱਤਾ। ਇਸ ਲਈ ਬਿਲਆਮ ਨੇ ਤੁਹਾਨੂੰ ਵਰ ਦਿੱਤਾ ਉਸ ਨੇ ਕਈ ਵਾਰੀ ਤੁਹਾਨੂੰ ਅਸੀਸ ਦਿੱਤੀ। ਮੈਂ ਤੁਹਾਨੂੰ ਬਚਾਇਆ ਅਤੇ ਮੁਸੀਬਤ ਵਿੱਚੋਂ ਬਾਹਰ ਕੱਢਿਆ।"
10 Porém eu não quis ouvir Balaão; e ele teve de vos abençoar; e, assim, vos livrei da sua mão.
11 “‘ਫ਼ੇਰ ਤੁਸੀਂ ਯਰਦਨ ਨਦੀ ਪਾਰ ਕਰਕੇ ਯਰੀਹੋ ਸ਼ਹਿਰ ਨੂੰ ਚੱਲੇ ਗਏ ਯਰੀਹੋ ਦੇ ਲੋਕਾਂ ਨੇ ਤੁਹਾਡੇ ਵਿਰੁੱਧ ਲੜਾਈ ਕੀਤੀ। ਅਮੋਰੀ, ਫ਼ਰਿੱਜ਼ੀ, ਕਨਾਨੀ, ਹਿੱਤੀ, ਗਿਰਗਾਸੀ, ਹਿੱਵੀ ਅਤੇ ਯਬੂਸੀ ਲੋਕ ਵੀ ਤੁਹਾਡੇ ਨਾਲ ਲੜੇ। ਪਰ ਮੈਂ ਤੁਹਾਨੂੰ ਇਜਾਜ਼ਤ ਦਿੱਤੀ ਕਿ ਉਨ੍ਹਾਂ ਸਾਰਿਆਂ ਨੂੰ ਹਰਾ ਦਿਉ।"
11 Passando vós o Jordão e vindo a Jericó, os habitantes de Jericó pelejaram contra vós outros e também os amorreus, os ferezeus, os cananeus, os heteus, os girgaseus, os heveus e os jebuseus; porém os entreguei nas vossas mãos.
12 ਜਦੋਂ ਤੁਹਾਡੀ ਫ਼ੌਜ ਅੱਗੇ ਜਾ ਰਹੀ ਸੀ ਮੈਂ ਉਨ੍ਹਾਂ ਦੇ ਅੱਗੇ-ਅੱਗੇ ਹਾਰਨੇਟ (ਭ੍ਰਿੰਡਾਂ) ਨੂੰ ਭੇਜਿਆ। ਭ੍ਰਿਂਡਾਂ ਨੇ ਲੋਕਾਂ ਨੂੰ ਭਜਾ ਦਿੱਤਾ। ਇਸ ਲਈ ਤੁਸੀਂ ਆਪਣੀਆਂ ਤਲਵਾਰਾਂ ਅਤੇ ਤੀਰ ਕਮਾਨਾ ਦੀ ਵਰਤੋਂ ਕਰਨ ਤੋਂ ਬਗੈਰ ਹੀ ਧਰਤੀ ਉੱਤੇ ਕਬਜ਼ਾ ਕਰ ਲਿਆ।"
12 Enviei vespões adiante de vós, que os expulsaram da vossa presença, bem como os dois reis dos amorreus, e isso não com a tua espada, nem com o teu arco.
13 “‘ਮੈਂ, ਯਹੋਵਾਹ ਨੇ, ਤੁਹਾਨੂੰ ਉਹ ਧਰਤੀ ਦਿੱਤੀ! ਤੁਸੀਂ ਉਸ ਧਰਤੀ ਲਈ ਮਿਹਨਤ ਨਹੀਂ ਕੀਤੀ ਸੀ-ਇਹ ਤੁਹਾਨੂੰ ਮੈਂ ਦਿੱਤੀ ਸੀ! ਤੁਸੀਂ ਉਨ੍ਹਾਂ ਸ਼ਹਿਰਾਂ ਨੂੰ ਨਹੀਂ ਸੀ ਉਸਾਰਿਆ-ਇਹ ਤੁਹਾਨੂੰ ਮੈਂ ਦਿੱਤੇ ਸਨ। ਅਤੇ ਹੁਣ ਤੁਸੀਂ ਉਸ ਧਰਤੀ ਅਤੇ ਉਨ੍ਹਾਂ ਸ਼ਹਿਰਾਂ ਵਿੱਚ ਰਹਿੰਦੇ ਹੋ। ਤੁਹਾਡੇ ਕੋਲ ਅੰਗੂਰਾਂ ਦੀਆਂ ਵੇਲਾਂ ਅਤੇ ਜ਼ੈਤੂਨ ਦੇ ਰੁੱਖਾਂ ਦੇ ਬਾਗ ਹਨ, ਪਰ ਉਨ੍ਹਾਂ ਬਾਗਾਂ ਨੂੰ ਤੁਸੀਂ ਨਹੀਂ ਸੀ ਲਗਾਇਆ।’”"
13 Dei-vos a terra em que não trabalhastes e cidades que não edificastes, e habitais nelas; comeis das vinhas e dos olivais que não plantastes.
14 ਫ਼ੇਰ ਯਹੋਸ਼ੁਆ ਨੇ ਲੋਕਾਂ ਨੂੰ ਆਖਿਆ, “ਹੁਣ ਤੁਸੀਂ ਯਹੋਵਾਹ ਦੇ ਸ਼ਬਦ ਸੁਣ ਲਈ ਹਨ। ਇਸ ਲਈ ਤੁਹਾਨੂੰ ਯਹੋਵਾਹ ਦਾ ਆਦਰ ਜ਼ਰੂਰ ਕਰਨਾ ਚਾਹੀਦਾ ਹੈ ਅਤੇ ਉਸਦੀ ਸੱਚੀ ਸੇਵਾ ਕਰਨੀ ਚਾਹੀਦੀ ਹੈ। ਉਨ੍ਹਾਂ ਝੂਠੇ ਦੇਵਤਿਆਂ ਨੂੰ ਸੁੱਟ ਦਿਉ ਜਿਨ੍ਹਾਂ ਦੀ ਤੁਹਾਡੇ ਪੁਰਖਿਆਂ ਨੇ ਉਪਾਸਨਾ ਕੀਤੀ ਸੀ। ਇਹ ਗੱਲ ਅਜਿਹੀ ਸੀ ਜਿਹੜੀ ਬਹੁਤ ਸਮਾਂ ਪਹਿਲਾਂ ਮਿਸਰ ਵਿੱਚ ਫ਼ਰਾਤ ਨਦੀ ਦੇ ਪਰਲੇ ਕੰਢੇ ਵਾਪਰੀ ਸੀ। ਹੁਣ ਤੁਹਾਨੂੰ ਸਿਰਫ਼ ਯਹੋਵਾਹ ਦੀ ਸੇਵਾ ਹੀ ਕਰਨੀ ਚਾਹੀਦੀ ਹੈ।"
14 Agora, pois, temei ao Senhor e servi-o com integridade e com fidelidade; deitai fora os deuses aos quais serviram vossos pais dalém do Eufrates e no Egito e servi ao Senhor .
15 “ਪਰ ਹੁਣ ਤੁਹਾਨੂੰ ਸਿਰਫ਼ ਯਹੋਵਾਹ ਦੀ ਸੇਵਾ ਹੀ ਕਰਨੀ ਚਾਹੀਦੀ ਹੈ ਸ਼ਾਇਦ ਤੁਸੀਂ ਯਹੋਵਾਹ ਦੀ ਸੇਵਾ ਨਹੀਂ ਕਰਨਾ ਚਾਹੁੰਦੇ। ਤੁਹਾਨੂੰ ਅੱਜ ਆਪਣੇ ਲਈ ਅਵੱਸ਼ ਚੋਣ ਕਰਨੀ ਚਾਹੀਦੀ ਹੈ। ਅੱਜ ਤੁਹਾਨੂੰ ਇਹ ਨਿਆਂ ਕਰਨਾ ਪਵੇਗਾ ਕਿ ਤੁਸੀਂ ਕਿਸਦੀ ਸੇਵਾ ਕਰੋਂਗੇ। ਕੀ ਤੁਸੀਂ ਉਨ੍ਹਾਂ ਦੇਵਤਿਆਂ ਦੀ ਸੇਵਾ ਕਰੋਂਗੇ ਜਿਨ੍ਹਾਂ ਦੀ ਤੁਹਾਡੇ ਪੁਰਖਿਆਂ ਨੇ ਉਪਾਸਨਾ ਕੀਤੀ ਸੀ ਜਦੋਂ ਉਹ ਫ਼ਰਾਤ ਨਦੀ ਦੇ ਪਰਲੇ ਪਾਸੇ ਰਹਿੰਦੇ ਸਨ? ਜਾਂ ਕੀ ਤੁਸੀਂ ਅਮੋਰੀ ਲੋਕਾਂ ਦੇ ਦੇਵਤਿਆਂ ਦੀ ਸੇਵਾ ਕਰੋਂਗੇ ਜਿਹੜੇ ਇਸ ਧਰਤੀ ਉੱਤੇ ਰਹਿੰਦੇ ਸਨ? ਤੁਹਾਨੂੰ ਇਹ ਚੋਣ ਖੁਦ ਕਰਨੀ ਪਵੇਗੀ। ਪਰ ਜਿੱਥੇ ਤੱਕ ਮੇਰਾ ਅਤੇ ਮੇਰੇ ਪਰਿਵਾਰ ਦਾ ਸੰਬੰਧ ਹੈ, ਅਸੀਂ ਤਾਂ ਯਹੋਵਾਹ ਦੀ ਸੇਵਾ ਕਰਾਂਗੇ!”"
15 Porém, se vos parece mal servir ao Senhor , escolhei, hoje, a quem sirvais: se aos deuses a quem serviram vossos pais que estavam dalém do Eufrates ou aos deuses dos amorreus em cuja terra habitais. Eu e a minha casa serviremos ao Senhor .
16 ਫ਼ੇਰ ਲੋਕਾਂ ਨੇ ਉੱਤਰ ਦਿੱਤਾ, “ਅਸੀਂ ਕਦੇ ਵੀ ਯਹੋਵਾਹ ਦੇ ਪਿੱਛੇ ਲੱਗਣ ਤੋਂ ਨਹੀਂ ਹਟਾਂਗੇ। ਅਸੀਂ ਕਦੇ ਵੀ ਹੋਰਨਾਂ ਦੇਵਤਿਆਂ ਦੀ ਉਪਾਸਨਾ ਨਹੀਂ ਕਰਾਂਗੇ!"
16 Então, respondeu o povo e disse: Longe de nós o abandonarmos o Senhor para servirmos a outros deuses;
17 ਅਸੀਂ ਜਾਣਦੇ ਹਾਂ ਕਿ ਇਹ ਯਹੋਵਾਹ ਪਰਮੇਸ਼ੁਰ ਹੀ ਸੀ ਜਿਸਨੇ ਸਾਡੇ ਲੋਕਾਂ ਨੂੰ ਮਿਸਰ ਵਿੱਚੋਂ ਬਾਹਰ ਲਿਆਂਦਾ ਸੀ। ਅਸੀਂ ਉਸ ਧਰਤੀ ਉੱਤੇ ਗੁਲਾਮ ਸਾਂ। ਪਰ ਯਹੋਵਾਹ ਨੇ ਉੱਥੇ ਸਾਡੇ ਲਈ ਮਹਾਨ ਗੱਲਾਂ ਕੀਤੀਆਂ। ਉਹ ਸਾਨੂੰ ਉਸ ਧਰਤੀ ਤੋਂ ਬਾਹਰ ਲੈ ਆਇਆ ਅਤੇ ਜਦੋਂ ਹੋਰਨਾਂ ਧਰਤੀਆਂ ਵਿੱਚੋਂ ਲੰਘ ਰਹੇ ਸਾਂ ਉਸ ਨੇ ਸਾਡੀ ਰੱਖਿਆ ਕੀਤੀ।"
17 porque o Senhor é o nosso Deus; ele é quem nos fez subir, a nós e a nossos pais, da terra do Egito, da casa da servidão, quem fez estes grandes sinais aos nossos olhos e nos guardou por todo o caminho em que andamos e entre todos os povos pelo meio dos quais passamos.
18 ਯਹੋਵਾਹ ਨੇ ਇਨ੍ਹਾਂ ਧਰਤੀ ਵਿੱਚ ਰਹਿਣ ਵਾਲੇ ਲੋਕਾਂ ਨੂੰ ਹਰਾਉਣ ਵਿੱਚ ਸਾਡੀ ਸਹਾਇਤਾ ਕੀਤੀ। ਯਹੋਵਾਹ ਨੇ ਅਮੋਰੀ ਲੋਕਾਂ ਨੂੰ ਹਰਾਉਣ ਵਿੱਚ ਸਾਡੀ ਸਹਾਇਤਾ ਕੀਤੀ ਜਿਹੜੇ ਇਸ ਧਰਤੀ ਉੱਤੇ ਰਹਿੰਦੇ ਸਨ ਜਿੱਥੇ ਅਸੀਂ ਹੁਣ ਹਾਂ। ਇਸ ਲਈ ਅਸੀਂ ਯਹੋਵਾਹ ਦੀ ਸੇਵਾ ਕਰਦੇ ਰਹਾਂਗੇ। ਕਿਉਂਕਿ ਉਹ ਸਾਡਾ ਪਰਮੇਸ਼ੁਰ ਹੈ।”"
18 O Senhor expulsou de diante de nós todas estas gentes, até o amorreu, morador da terra; portanto, nós também serviremos ao Senhor , pois ele é o nosso Deus.
19 ਫ਼ੇਰ ਯਹੋਸ਼ੁਆ ਨੇ ਆਖਿਆ, “ਇਹ ਸੱਚ ਨਹੀਂ ਹੈ। ਤੁਸੀਂ ਯਹੋਵਾਹ ਦੀ ਸੇਵਾ ਕਰਦੇ ਰਹਿਣ ਦੇ ਯੋਗ ਨਹੀਂ ਹੋਵੋਂਗੇ। ਯਹੋਵਾਹ ਪਰਮੇਸ਼ੁਰ ਪਵਿੱਤਰ ਹੈ ਅਤੇ ਪਰਮੇਸ਼ੁਰ ਆਪਣੇ ਬੰਦਿਆਂ ਨੂੰ ਹੋਰਨਾਂ ਦੇਵਤਿਆਂ ਦੀ ਉਪਾਸਨਾ ਕਰਦਿਆਂ ਦੇਖਕੇ ਨਫ਼ਰਤ ਕਰਦਾ ਹੈ। ਪਰਮੇਸ਼ੁਰ ਤੁਹਾਨੂੰ ਕਦੇ ਮਾਫ਼ ਨਹੀਂ ਕਰੇਗਾ ਜੇ ਤੁਸੀਂ ਇਸ ਤਰ੍ਹਾਂ ਉਸ ਦੇ ਵਿਰੁੱਧ ਹੋ ਜਾਵੋਂਗੇ।"
19 Então, Josué disse ao povo: Não podereis servir ao Senhor , porquanto é Deus santo, Deus zeloso, que não perdoará a vossa transgressão nem os vossos pecados.
20 ਪਰ ਤੁਸੀਂ ਯਹੋਵਾਹ ਨੂੰ ਛੱਡ ਦਿਉਂਗੇ ਅਤੇ ਹੋਰਨਾਂ ਦੇਵਤਿਆਂ ਦੀ ਸੇਵਾ ਕਰੋਂਗੇ। ਅਤੇ ਯਹੋਵਾਹ ਤੁਹਾਡੇ ਉੱਤੇ ਭਿਆਨਕ ਆਫ਼ਤਾਂ ਭੇਜੇਗਾ। ਯਹੋਵਾਹ ਤੁਹਾਨੂੰ ਤਬਾਹ ਕਰ ਦੇਵੇਗਾ। ਯਹੋਵਾਹ ਪਰਮੇਸ਼ੁਰ ਤੁਹਾਡੇ ਨਾਲ ਚੰਗਿਆਈ ਕਰਦਾ ਰਿਹਾ ਹੈ। ਪਰ ਜੇ ਤੁਸੀਂ ਉਸ ਦੇ ਖਿਲਾਫ਼ ਹੋ ਗਏ ਤਾਂ ਉਹ ਤੁਹਾਨੂੰ ਤਬਾਹ ਕਰ ਦੇਵੇਗਾ।”"
20 Se deixardes o Senhor e servirdes a deuses estranhos, então, se voltará, e vos fará mal, e vos consumirá, depois de vos ter feito bem.
21 ਪਰ ਲੋਕਾਂ ਨੇ ਯਹੋਸ਼ੁਆ ਨੂੰ ਆਖਿਆ, “ਨਹੀਂ! ਅਸੀਂ ਯਹੋਵਾਹ ਦੀ ਸੇਵਾ ਕਰਾਂਗੇ।”"
21 Então, disse o povo a Josué: Não; antes, serviremos ao Senhor .
22 ਫ਼ੇਰ ਯਹੋਸ਼ੁਆ ਨੇ ਆਖਿਆ, “ਆਪਣੇ ਵੱਲ ਆਲੇ-ਦੁਆਲੇ ਅਤੇ ਇੱਥੇ ਆਪਣੇ ਨਾਲ ਦੇ ਲੋਕਾਂ ਵੱਲ ਵੇਖੋ। ਕੀ ਤੁਸੀਂ ਸਾਰੇ ਜਾਣਦੇ ਹੋ ਅਤੇ ਮੰਨਦੇ ਹੋ ਕਿ ਤੁਸੀਂ ਯਹੋਵਾਹ ਦੀ ਸੇਵਾ ਕਰਨ ਦੀ ਚੋਣ ਕੀਤੀ ਹੈ! ਕੀ ਤੁਸੀਂ ਇਸ ਗੱਲ ਦੇ ਗਵਾਹ ਹੋ?” ਲੋਕਾਂ ਨੇ ਉੱਤਰ ਦਿੱਤਾ ਹਾਂ ਇਹ ਸੱਚ ਹੈ ਅਸੀਂ ਸਾਰੇ ਇਹ ਦੇਖਦੇ ਹਾਂ ਕਿ ਅਸੀਂ ਯਹੋਵਾਹ ਦੀ ਸੇਵਾ ਕਰਨ ਦੀ ਚੋਣ ਕੀਤੀ ਹੈ।"
22 Josué disse ao povo: Sois testemunhas contra vós mesmos de que escolhestes o Senhor para o servir. E disseram: Nós o somos.
23 ਫ਼ੇਰ ਯਹੋਸ਼ੁਆ ਨੇ ਆਖਿਆ, “ਇਸ ਲਈ ਉਨ੍ਹਾਂ ਝੂਠੇ ਦੇਵਤਿਆਂ ਨੂੰ ਪਰਾਂਹ ਸੁੱਟ ਦਿਉ ਜਿਹੜੇ ਤੁਹਾਡੇ ਕੋਲ ਹਨ। ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਨੂੰ ਆਪਣੇ ਪੂਰੇ ਦਿਲ ਨਾਲ ਪਿਆਰ ਕਰੋ।”"
23 Agora, pois, deitai fora os deuses estranhos que há no meio de vós e inclinai o coração ao Senhor , Deus de Israel.
24 ਫ਼ੇਰ ਲੋਕਾਂ ਨੇ ਯਹੋਸ਼ੁਆ ਨੂੰ ਆਖਿਆ, “ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਸੇਵਾ ਕਰਾਂਗੇ। ਅਸੀਂ ਉਸਦਾ ਹੁਕਮ ਮੰਨਾਂਗੇ।”"
24 Disse o povo a Josué: Ao Senhor , nosso Deus, serviremos e obedeceremos à sua voz.
25 ਇਸ ਲਈ ਉਸ ਦਿਨ ਯਹੋਸ਼ੁਆ ਨੇ ਲੋਕਾਂ ਲਈ ਇੱਕ ਨੇਮ ਕੀਤਾ। ਯਹੋਸ਼ੁਆ ਨੇ ਇਹ ਨੇਮ ਸ਼ਕਮ ਨਾਮ ਦੇ ਕਸਬੇ ਵਿਖੇ ਕੀਤਾ। ਇਹ ਉਨ੍ਹਾਂ ਲਈ ਕਾਨੂੰਨ ਬਣ ਗਿਆ।"
25 Assim, naquele dia, fez Josué aliança com o povo e lha pôs por estatuto e direito em Siquém.
26 ਯਹੋਸ਼ੁਆ ਨੇ ਇਨ੍ਹਾਂ ਗੱਲਾਂ ਨੂੰ ਪਰਮੇਸ਼ੁਰ ਦੀ ਬਿਵਸਥਾ ਦੀ ਪੋਥੀ ਵਿੱਚ ਲਿਖ ਦਿੱਤਾ। ਫ਼ੇਰ ਯਹੋਸ਼ੁਆ ਨੇ ਇੱਕ ਵੱਡਾ ਪੱਥਰ ਲੱਭਿਆ। ਇਹ ਪੱਥਰ ਇਸ ਇਕਰਾਰਨਾਮੇ ਦਾ ਸਬੂਤ ਸੀ। ਉਸ ਨੇ ਉਸ ਪੱਥਰ ਨੂੰ ਯਹੋਵਾਹ ਦੇ ਪਵਿੱਤਰ ਤੰਬੂ ਦੇ ਨੇੜੇ ਓਕ ਦੇ ਰੁੱਖ ਹੇਠਾਂ ਰੱਖ ਦਿੱਤਾ।"
26 Josué escreveu estas palavras no Livro da Lei de Deus; tomou uma grande pedra e a erigiu ali debaixo do carvalho que estava em lugar santo do Senhor .
27 ਫ਼ੇਰ ਯਹੋਸ਼ੁਆ ਨੇ ਸਾਰੇ ਲੋਕਾਂ ਨੂੰ ਆਖਿਆ, “ਇਹ ਪੱਥਰ ਤੁਹਾਨੂੰ ਉਨ੍ਹਾਂ ਗੱਲਾਂ ਨੂੰ ਚੇਤੇ ਕਰਨ ਵਿੱਚ ਸਹਾਇਤਾ ਦੇਵੇਗਾ ਜਿਹੜੀਆਂ ਅਸੀਂ ਅੱਜ ਆਖੀਆਂ। ਜਦੋਂ ਅੱਜ ਯਹੋਵਾਹ ਸਾਡੇ ਨਾਲ ਗੱਲ ਕਰ ਰਿਹਾ ਸੀ ਇਹ ਪੱਥਰ ਇੱਥੇ ਹੀ ਸੀ। ਇਸ ਲਈ ਇਹ ਪੱਥਰ ਅਜਿਹੀ ਸ਼ੈਅ ਹੋਵੇਗਾ ਜਿਹੜੀ ਤੁਹਾਨੂੰ ਇਹ ਯਾਦ ਕਰਨ ਵਿੱਚ ਸਹਾਈ ਹੋਵੇਗੀ ਕਿ ਅੱਜ ਕੀ ਵਾਪਰਿਆ। ਇਹ ਪੱਥਰ ਤੁਹਾਡੇ ਖਿਲਾਫ਼ ਇੱਕ ਪ੍ਰਮਾਣ ਹੋਵੇਗਾ। ਇਹ ਤੁਹਾਨੂੰ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਵਿਰੁੱਧ ਹੋਣ ਤੋਂ ਰੋਕੇਗਾ।”"
27 Disse Josué a todo o povo: Eis que esta pedra nos será testemunha, pois ouviu todas as palavras que o Senhor nos tem dito; portanto, será testemunha contra vós outros para que não mintais a vosso Deus.
28 ਫ਼ੇਰ ਯਹੋਸ਼ੁਆ ਨੇ ਲੋਕਾਂ ਨੂੰ ਘਰ ਚੱਲੇ ਜਾਣ ਲਈ ਆਖਿਆ। ਇਸ ਲਈ ਹਰ ਕੋਈ ਆਪਣੇ ਘਰ ਆਪਣੀ ਧਰਤੀ ਉੱਤੇ ਚੱਲਾ ਗਿਆ।"
28 Então, Josué despediu o povo, cada um para a sua herança.
29 ਯਹੋਸ਼ੁਆ ਦੀ ਮੌਤ ਉਸਤੋਂ ਮਗਰੋਂ ਨੂਨ ਦਾ ਪੁੱਤਰ ਯਹੋਸ਼ੁਆ ਮਰ ਗਿਆ। ਯਹੋਸ਼ੁਆ 110 ਵਰ੍ਹੇ ਦਾ ਸੀ।"
29 Depois destas coisas, sucedeu que Josué, filho de Num, servo do Senhor , faleceu com a idade de cento e dez anos.
30 ਯਹੋਸ਼ੁਆ ਨੂੰ ਉਸਦੀ ਆਪਣੀ ਧਰਤੀ ਉੱਤੇ ਤਿਮਨਥ ਸਰਹ ਵਿਖੇ ਦਫ਼ਨਾਇਆ ਗਿਆ। ਇਹ ਗਆਸ਼ ਪਰਬਤ ਦੇ ਉੱਤਰ ਵੱਲ ਅਫ਼ਰਾਈਮ ਦਾ ਪਹਾੜੀ ਪ੍ਰਦੇਸ਼ ਸੀ।"
30 Sepultaram-no na sua própria herança, em Timnate-Sera, que está na região montanhosa de Efraim, para o norte do monte Gaás.
31 ਇਸਰਾਏਲ ਦੇ ਲੋਕਾਂ ਨੇ ਉਸ ਸਮੇਂ ਦੌਰਾਨ ਯਹੋਵਾਹ ਦੀ ਸੇਵਾ ਕੀਤੀ ਸੀ ਜਦੋਂ ਯਹੋਸ਼ੁਆ ਜਿਉਂਦਾ ਸੀ। ਅਤੇ ਯਹੋਸ਼ੁਆ ਦੇ ਦੇਹਾਂਤ ਤੋਂ ਬਾਦ, ਲੋਕ ਯਹੋਵਾਹ ਦੀ ਸੇਵਾ ਕਰਦੇ ਰਹੇ ਜਦੋਂ ਤੀਕ ਉਨ੍ਹਾਂ ਦੇ ਆਗੂ ਜਿਉਂਦੇ ਸਨ। ਇਹ ਉਹ ਆਗੂ ਸਨ ਜਿਨ੍ਹਾਂ ਨੇ ਉਹ ਗੱਲਾਂ ਦੇਖੀਆਂ ਸਨ ਜਿਹੜੀਆਂ ਯਹੋਵਾਹ ਨੇ ਇਸਰਾਏਲ ਲਈ ਕੀਤੀਆਂ ਸਨ।"
31 Serviu, pois, Israel ao Senhor todos os dias de Josué e todos os dias dos anciãos que ainda sobreviveram por muito tempo depois de Josué e que sabiam todas as obras feitas pelo Senhor a Israel.
32 ਯੂਸੁਫ਼ ਦੀ ਘਰ ਵਾਪਸੀ ਜਦੋਂ ਇਸਰਾਏਲ ਦੇ ਲੋਕਾਂ ਨੇ ਮਿਸਰ ਛੱਡਿਆ, ਉਹ ਆਪਣੇ ਨਾਲ ਯੂਸੁਫ਼ ਦੀਆਂ ਅਸਥੀਆਂ ਲੈ ਆਏ। ਇਸ ਲਈ ਲੋਕਾਂ ਨੇ ਯੂਸੁਫ਼ ਦੀਆਂ ਅਸਥੀਆਂ ਨੂੰ ਸ਼ਕਮ ਵਿਖੇ ਦਫ਼ਨਾ ਦਿੱਤਾ। ਉਨ੍ਹਾਂ ਨੇ ਉਨ੍ਹਾਂ ਅਸਥੀਆਂ ਨੂੰ ਉਸ ਜ਼ਮੀਨ ਵਿੱਚ ਦਫ਼ਨਾਇਆ ਜਿਹੜੀ ਯਾਕੂਬ ਨੇ ਹਮੋਰ ਦੇ ਪੁੱਤਰਾਂ ਪਾਸੋਂ ਖਰੀਦੀ ਸੀ ਜਿਹੜਾ ਸ਼ਕਮ ਨਾਮ ਦੇ ਬੰਦੇ ਦਾ ਪਿਤਾ ਸੀ। ਯਾਕੂਬ ਨੇ ਇਹ ਧਰਤੀ ਚਾਂਦੀ ਦੇ 100 ਸਿੱਕਿਆਂ ਬਦਲੇ ਖਰੀਦੀ ਸੀ। ਇਹ ਧਰਤੀ ਯੂਸੁਫ਼ ਦੀ ਸੰਤਾਨ ਦੀ ਮਾਲਕੀ ਹੇਠਾਂ ਸੀ।"
32 Os ossos de José, que os filhos de Israel trouxeram do Egito, enterraram-nos em Siquém, naquela parte do campo que Jacó comprara aos filhos de Hamor, pai de Siquém, por cem peças de prata, e que veio a ser a herança dos filhos de José.
33 ਹਾਰੂਨ ਦਾ ਪੁੱਤਰ, ਅਲਆਜ਼ਾਰ ਮਰ ਗਿਆ ਅਤੇ ਉਸ ਨੂੰ ਅਫ਼ਰਾਈਮ ਦੇ ਪਹਾੜੀ ਪ੍ਰਦੇਸ਼ ਵਿੱਚ ਗਿਬੀਹ ਵਿਖੇ ਦਫ਼ਨਾਇਆ ਗਿਆ। ਗਿਬੀਹ ਅਲਆਜ਼ਾਰ ਦੇ ਪੁੱਤਰ ਫ਼ੀਨਹਾਸ ਨੂੰ ਦਿੱਤਾ ਗਿਆ ਸੀ।"
33 Faleceu também Eleazar, filho de Arão, e o sepultaram em Gibeá, pertencente a Fineias, seu filho, a qual lhe fora dada na região montanhosa de Efraim.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Josué 24, comparar traduções ou montar um estudo — tudo direto pelo WhatsApp.