Josué 2

Punjabi Bible (GL_PUNJABI) vs BKJ

Sair da comparação
1 ਯਰੀਹੋ ਵਿੱਚ ਜਾਸੂਸ ਯਹੋਸ਼ੁਆ, ਨੂਨ ਦਾ ਪੁੱਤਰ ਅਤੇ ਹੋਰ ਸਾਰੇ ਆਦਮੀਆਂ ਨੇ ਅਕਾਸੀਆ ਵਿਖੇ ਡੇਰਾ ਲਾਇਆ ਹੋਇਆ ਸੀ। ਯਹੋਸ਼ੁਆ ਨੇ ਦੋ ਬੰਦਿਆ ਨੂੰ ਜਸੂਸਾਂ ਵਜੋਂ ਉਸ ਧਰਤੀ ਉੱਤੇ ਘੱਲਿਆ। ਇਨ੍ਹਾਂ ਬੰਦਿਆਂ ਨੇ ਧਰਤੀ ਦੀ, ਖਾਸੱਕਰ ਯਰੀਹੋ ਸ਼ਹਿਰ ਦੀ ਜਸੂਸੀ ਕਰਨੀ ਸੀ। ਇਹ ਦੋਵੇਂ ਬੰਦੇ ਰਾਹਾਬ ਨਾਮ ਦੀ ਵੇਸਵਾ ਦੇ ਘਰੇ ਠਹਿਰੇ।"
1 E Josué, o filho de Num, enviou desde Sitim dois homens para espionarem secretamente, dizendo: Ide e olhai a terra, e Jericó. E eles foram, e entraram na casa de uma prostituta, chamada Raabe, e ali se alojaram.
2 ਕਿਸੇ ਨੇ ਯਰੀਹੋ ਦੇ ਰਾਜੇ ਨੂੰ ਆਖਿਆ, “ਪਿੱਛਲੀ ਰਾਤ ਇਸਰਾਏਲ ਦੇ ਕੁਝ ਆਦਮੀ ਸਾਡੇ ਦੇਸ਼ ਦੀਆਂ ਕਮਜ਼ੋਰੀਆਂ ਦੇਖਣ ਆਏ।”"
2 E foi dito ao rei de Jericó: Eis que esta noite vieram para cá homens dos filhos de Israel para espiar a região.
3 ਇਸ ਲਈ ਯਰੀਹੋ ਦੇ ਰਾਜੇ ਨੇ ਰਾਹਾਬ ਨੂੰ ਇਹ ਸੰਦੇਸ਼ ਭੇਜਿਆ: “ਉਨ੍ਹਾਂ ਬੰਦਿਆਂ ਨੂੰ ਨਾ ਛੁਪਾ ਜਿਹੜੇ ਆਏ ਸਨ ਅਤੇ ਤੇਰੇ ਘਰ ਠਹਿਰੇ ਸਨ। ਉਨ੍ਹਾਂ ਨੂੰ ਬਾਹਰ ਲਿਆ। ਉਹ ਸਾਡੇ ਦੇਸ਼ ਦੀ ਜਸੂਸੀ ਕਰਨ ਆਏ ਹਨ।”"
3 E o rei de Jericó enviou a Raabe, dizendo: Apresenta os homens que vieram a ti, os quais entraram na tua casa, pois eles vieram para espiar toda região.
4 ਰਾਹਾਬ ਨੇ ਦੋ ਬੰਦਿਆ ਨੂੰ ਛੁਪਾਇਆ ਹੋਇਆ ਸੀ। ਪਰ ਰਾਹਾਬ ਨੇ ਆਖਿਆ, “ਉਹ ਦੋ ਆਦਮੀ ਇੱਥੇ ਆਏ ਜ਼ਰੂਰ ਸਨ, ਪਰ ਮੈਨੂੰ ਨਹੀਂ ਪਤਾ ਉਹ ਕਿੱਥੋਂ ਆਏ ਸਨ।"
4 E a mulher tomou os dois homens e os escondeu, e assim disse: Vieram homens até mim, mas eu não sabia de onde eles eram;
5 ਸ਼ਾਮ ਵੇਲੇ ਜਦੋਂ ਸ਼ਹਿਰ ਦਾ ਦਰਵਾਜ਼ਾ ਬੰਦ ਕਰਨ ਦਾ ਵੇਲਾ ਸੀ, ਉਹ ਆਦਮੀ ਚੱਲੇ ਗਏ। ਮੈਨੂੰ ਨਹੀਂ ਪਤਾ ਉਹ ਕਿਧਰ ਚੱਲੇ ਗਏ। ਪਰ ਜੇ ਤੁਸੀਂ ਛੇਤੀ ਜਾਉ, ਤਾਂ ਸ਼ਾਇਦ ਤੁਸੀਂ ਉਨ੍ਹਾਂ ਨੂੰ ਫ਼ੜ ਸੱਕੋ।”"
5 e sucedeu que, na hora do fechamento da porta, quando já estava escuro, que os homens saíram; não sei para onde os homens foram, persegue-os depressa; porque os alcançarás.
6 (ਰਾਹਾਬ ਨੇ ਇਹ ਗੱਲਾਂ ਆਖੀਆਂ, ਪਰ ਅਸਲ ਵਿੱਚ ਉਹ ਔਰਤ ਉਨ੍ਹਾਂ ਆਦਮੀਆਂ ਨੂੰ ਛੱਤ ਉੱਤੇ ਲੈ ਗਈ ਸੀ, ਅਤੇ ਉਸ ਨੇ ਉਨ੍ਹਾਂ ਨੂੰ ਉੱਥੇ ਉੱਪਰ ਇਕੱਠੇ ਕੀਤੇ ਹੋਏ ਘਾਹ ਵਿੱਚ ਛੁਪਾਇਆ ਹੋਇਆ ਸੀ।)"
6 Só que ela os havia levado ao telhado da casa, e os escondido com caules de linho, os quais ela colocara em ordem sobre o telhado.
7 ਇਸ ਲਈ ਰਾਜੇ ਦੇ ਬੰਦੇ ਸ਼ਹਿਰ ਤੋਂ ਬਾਹਰ ਚੱਲੇ ਗਏ, ਅਤੇ ਲੋਕਾਂ ਨੇ ਸ਼ਹਿਰ ਦੇ ਦਰਵਾਜ਼ੇ ਬੰਦ ਕਰ ਦਿੱਤੇ। ਰਾਜੇ ਦੇ ਆਦਮੀ ਇਸਰਾਏਲ ਦੇ ਉਨ੍ਹਾਂ ਦੋਹਾਂ ਬੰਦਿਆਂ ਦੀ ਭਾਲ ਵਿੱਚ ਗਏ। ਉਹ ਯਰਦਨ ਨਦੀ ਉੱਤੇ ਗਏ ਅਤੇ ਉਨ੍ਹਾਂ ਨੇ ਉਹ ਸਾਰੀਆਂ ਥਾਵਾਂ ਦੇਖੀਆਂ ਜਿੱਥੇ ਲੋਕ ਨਦੀ ਪਾਰ ਕਰਦੇ ਹਨ।"
7 E os homens os perseguiram no caminho do Jordão até os vaus; e logo que se foram os que perseguiam, eles fecharam a porta.
8 ਦੋਵੇਂ ਬੰਦੇ ਰਾਤ ਵੇਲੇ ਸੌਣ ਲਈ ਤਿਆਰ ਸਨ। ਪਰ ਰਾਹਾਬ ਛੱਤ ਉੱਤੇ ਗਈ ਅਤੇ ਉਨ੍ਹਾਂ ਨਾਲ ਗੱਲ ਕੀਤੀ।"
8 E antes que eles estivessem deitados, ela subiu até eles no telhado;
9 ਰਾਹਾਬ ਨੇ ਆਖਿਆ, “ਮੈਂ ਜਾਣਦੀ ਹਾਂ ਕਿ ਯਹੋਵਾਹ ਨੇ ਇਹ ਧਰਤੀ ਤੁਹਾਡੇ ਲੋਕਾਂ ਨੂੰ ਦੇ ਦਿੱਤੀ ਹੈ। ਤੁਸੀਂ ਸਾਨੂੰ ਭੈਭੀਤ ਕਰਦੇ ਹੋ। ਇਸ ਦੇਸ਼ ਵਿੱਚ ਰਹਿਣ ਵਾਲੇ ਸਾਰੇ ਲੋਕ ਤੁਹਾਡੇ ਕੋਲੋਂ ਭੈਭੀਤ ਹਨ।"
9 e ela disse aos homens: Eu sei que o SENHOR vos deu a terra, e que o seu terror nos sobreveio, e que todos os habitantes da terra desfalecem por causa de vós.
10 ਅਸੀਂ ਇਸ ਲਈ ਭੈਭੀਤ ਹਾਂ ਕਿਉਂਕਿ ਅਸੀਂ ਉਨ੍ਹਾਂ ਢੰਗਾ ਬਾਰੇ ਸੁਣ ਲਿਆ ਹੈ ਜਿਨ੍ਹਾਂ ਰਾਹੀਂ ਯਹੋਵਾਹ ਨੇ ਤੁਹਾਡੀ ਮਦਦ ਕੀਤੀ ਹੈ। ਅਸੀਂ ਸੁਣਿਆ ਹੈ ਕਿ ਉਸ ਨੇ ਲਾਲ ਸਾਗਰ ਦੇ ਪਾਣੀ ਨੂੰ ਸੁਕਾ ਦਿੱਤਾ ਸੀ ਜਦੋਂ ਤੁਸੀਂ ਮਿਸਰ ਵਿੱਚੋਂ ਆਏ ਸੀ। ਅਸੀਂ ਇਹ ਵੀ ਸੁਣਿਆ ਸੀ ਕਿ ਤੁਸੀਂ ਅਮੋਰੀਆਂ ਦੇ ਦੋ ਰਾਜਿਆਂ ਸੀਹੋਨ ਅਤੇ ਓਗ ਨਾਲ ਕੀ ਕੀਤਾ ਸੀ। ਅਸੀਂ ਸੁਣਿਆ ਸੀ ਕਿ ਕਿਵੇਂ ਤੁਸੀਂ ਯਰਦਨ ਨਦੀ ਦੇ ਪੂਰਬ ਵੱਲ ਰਹਿਣ ਵਾਲੇ ਉਨ੍ਹਾਂ ਰਾਜਿਆਂ ਨੂੰ ਤਬਾਹ ਕੀਤਾ ਸੀ।"
10 Pois temos ouvido como o SENHOR secou as águas do mar Vermelho para vós, quando saístes do Egito; e o que fizestes aos dois reis dos amorreus, que estavam do outro lado do Jordão: Seom e Ogue, aos quais destruístes.
11 ਅਸੀਂ ਉਨ੍ਹਾਂ ਗੱਲਾਂ ਬਾਰੇ ਸੁਣਿਆ ਸੀ ਅਤੇ ਅਸੀਂ ਬਹੁਤ ਭੈਭੀਤ ਹੋ ਗਏ ਸਾਂ। ਅਤੇ ਹੁਣ ਸਾਡੇ ਵਿੱਚੋਂ ਕੋਈ ਵੀ ਬੰਦਾ ਇੰਨਾ ਬਹਾਦਰ ਨਹੀਂ ਕਿ ਤੁਹਾਡੇ ਨਾਲ ਲੜ ਸੱਕੇ। ਕਿਉਂਕਿ ਯਹੋਵਾਹ ਤੁਹਾਡਾ ਪਰਮੇਸ਼ੁਰ, ਉਪਰ ਆਕਾਸ਼ ਵਿੱਚ ਅਤੇ ਹੇਠਾਂ ਧਰਤੀ ਉੱਤੇ ਹਕੂਮਤ ਕਰਦਾ ਹੈ!"
11 Assim que ouvimos estas coisas, derreteu-se o nosso coração, nem restou mais coragem em qualquer dos homens, por causa de vós; pois o SENHOR, vosso Deus, ele é Deus em cima no céu e embaixo na terra.
12 ਇਸ ਲਈ ਹੁਣ, ਯਹੋਵਾਹ ਅੱਗੇ ਮੇਰੇ ਨਾਲ ਇਕਰਾਰ ਕਰੋ ਕਿ ਜਿਵੇਂ ਮੈਂ ਤੁਹਾਡੇ ਲਈ ਚੰਗੀ ਸੀ ਅਤੇ ਤੁਹਾਡੀ ਸਹਾਇਤਾ ਕੀਤੀ ਤੁਸੀਂ ਮੇਰੇ ਪਰਿਵਾਰ ਲਈ ਚੰਗੇ ਹੋਵੋਂਗੇ। ਕਿਰਪਾ ਕਰਕੇ ਮੈਨੂੰ ਯਕੀਨ ਕਰਵਾਉ ਕਿ ਤੁਸੀਂ ਅਜਿਹਾ ਹੀ ਕਰੋਂਗੇ।"
12 Por isso, então, rogo-vos, jurai diante de mim pelo SENHOR, posto que vos demonstrei bondade, que vós também demonstrareis bondade para com a casa de meu pai, e dai-me um sinal verdadeiro;
13 ਮੈਨੂੰ ਦੱਸੋ ਕਿ ਤੁਸੀਂ ਮੇਰੇ ਪਰਿਵਾਰ ਨੂੰ ਜਿਉਣ ਦੀ ਇਜਾਜ਼ਤ ਦਿਉਂਗੇ-ਮੇਰੇ ਪਿਤਾ, ਮਾਤਾ, ਭਰਾਵਾ, ਭੈਣਾ ਅਤੇ ਉਨ੍ਹਾਂ ਦੇ ਸਾਰੇ ਪਰਿਵਾਰ ਨੂੰ ਵੀ। ਇਕਰਾਰ ਕਰੋ ਕਿ ਤੁਸੀਂ ਸਾਨੂੰ ਮੌਤ ਤੋਂ ਬਚਾਵੋਂਗੇ।”"
13 e que vós conservareis vivo o meu pai, e a minha mãe, e os meus irmãos, e as minhas irmãs, e tudo o que eles possuem, e que livrarás da morte as nossas vidas.
14 ਉਨ੍ਹਾਂ ਆਦਮੀਆਂ ਨੇ ਉਸ ਨੂੰ ਯਕੀਨ ਦਿਵਾਇਆ, “ਅਸੀਂ ਤੁਹਾਡੀਆਂ ਜ਼ਿੰਦਗੀਆਂ ਖਾਤਰ ਆਪਣੀਆਂ ਜ਼ਿੰਦਗੀਆਂ ਦੇ ਦੇਵਾਂਗੇ ਜੇਕਰ ਤੂੰ ਕਿਸੇ ਨੂੰ ਨਾ ਦੱਸੇ ਕਿ ਅਸੀਂ ਕੀ ਕਰ ਰਹੇ ਹਾਂ। ਫ਼ੇਰ, ਜਦੋਂ ਯਹੋਵਾਹ ਸਾਨੂੰ ਸਾਡੀ ਧਰਤੀ ਦੇਵੇਗਾ, ਅਸੀਂ ਤੁਹਾਡੇ ਲਈ ਚੰਗੇ ਹੋਵਾਂਗੇ। ਤੂੰ ਸਾਡੇ ਉੱਤੇ ਭਰੋਸਾ ਕਰ ਸੱਕਦੀ ਹੈ।”"
14 E os homens lhe responderam: A nossa vida pela sua vida, se vós não falardes deste nosso negócio. E assim será quando o SENHOR nos tiver dado a terra, agiremos com bondade e verdade para contigo.
15 ਰਾਹਾਬ ਦਾ ਘਰ ਸ਼ਹਿਰ ਦੀ ਦੀਵਾਰ ਦੇ ਨਾਲ ਬਣਿਆ ਹੋਇਆ ਸੀ। ਇਹ ਦੀਵਾਰ ਦਾ ਹਿੱਸਾ ਸੀ। ਇਸ ਲਈ ਰਾਹਾਬ ਨੇ ਆਦਮੀਆਂ ਨੂੰ ਰਸੇ ਰਾਹੀਂ ਖਿੜਕੀ ਵਿੱਚੋਂ ਹੇਠਾ ਉਤਾਰ ਦਿੱਤਾ।"
15 Então, ela os desceu por uma corda através da janela, pois a sua casa ficava sobre o muro da cidade, e ela morava sobre o muro.
16 ਫ਼ੇਰ ਰਾਹਾਬ ਨੇ ਉਨ੍ਹਾਂ ਨੂੰ ਆਖਿਆ, “ਪੱਛਮ ਵੱਲ ਪਹਾੜਾ ਨੂੰ ਚੱਲੇ ਜਾਉ ਤਾਂ ਜੋ ਭੁੱਲ-ਭੁਲੇਖੇ ਰਾਜੇ ਦੇ ਬੰਦੇ ਤੁਹਾਨੂੰ ਲੱਭ ਨਾ ਲੈਣ। ਉੱਥੇ ਤਿੰਨ ਦਿਨਾ ਤੱਕ ਛੁੱਪੇ ਰਹੋ। ਜਦੋਂ ਰਾਜੇ ਦੇ ਆਦਮੀ ਵਾਪਸ ਆ ਜਾਣ ਤਾਂ ਤੁਸੀਂ ਆਪਣੇ ਰਾਹ ਜਾ ਸੱਕੋਂਗੇ।”"
16 E disse-lhes: Ide-vos para o monte, para que os perseguidores não vos encontrem; e lá vos escondeis por três dias, até que tenham retornado os perseguidores, e depois disso, podereis seguir o vosso caminho.
17 ਆਦਮੀਆਂ ਨੇ ਆਖਿਆ, “ਅਸੀਂ ਤੁਹਾਡੇ ਨਾਲ ਇਕਰਾਰ ਕੀਤਾ ਸੀ। ਪਰ ਤੁਹਾਨੂੰ ਇੱਕ ਗੱਲ ਜ਼ਰੂਰ ਕਰਨੀ ਚਾਹੀਦੀ ਹੈ ਨਹੀਂ ਤਾਂ ਅਸੀਂ ਆਪਣੇ ਇਕਰਾਰ ਲਈ ਜ਼ਿੰਮੇਵਾਰ ਨਹੀਂ ਹੋਵਾਂਗੇ।"
17 E os homens lhe disseram: Nós seremos inocentes deste teu juramento que tu nos fizeste jurar.
18 ਤੁਸੀਂ ਇਹ ਲਾਲ ਰੱਸਾ ਸਾਡੇ ਬਚ ਨਿਕਲਣ ਵਿੱਚ ਸਹਾਇਤਾ ਕਰਨ ਲਈ ਵਰਤ ਰਹੇ ਹੋ। ਅਸੀਂ ਇਸ ਧਰਤੀ ਉੱਤੇ ਵਾਪਸ ਆਵਾਂਗੇ। ਉਸ ਵੇਲੇ ਤੁਸੀਂ ਇਹ ਲਾਲ ਰੱਸਾ ਆਪਣੀ ਖਿੜਕੀ ਨਾਲ ਜ਼ਰੂਰ ਬੰਨ੍ਹ ਦੇਣਾ। ਤੁਸੀਂ ਆਪਣੇ ਪਿਤਾ, ਆਪਣੀ ਮਾਤਾ, ਆਪਣੇ ਭਰਾਵਾਂ ਅਤੇ ਆਪਣੇ ਪਰਿਵਾਰ ਦੇ ਸਾਰੇ ਮੈਂਬਰਾ ਨੂੰ ਆਪਣੇ ਘਰ ਵਿੱਚ ਜ਼ਰੂਰ ਨਾਲ ਲੈ ਆਉਣਾ।"
18 Eis que, quando adentrarmos a terra, tu atarás esta corda de fio escarlate na janela pela qual tu nos desceste; e trarás o teu pai, e a tua mãe, e os teus irmãos, e toda a casa do teu pai para a tua morada.
19 ਅਸੀਂ ਹਰ ਉਸ ਬੰਦੇ ਦੀ ਰੱਖਿਆ ਕਰਾਂਗੇ ਜਿਹੜਾ ਇਸ ਘਰ ਵਿੱਚ ਠਹਿਰੇਗਾ। ਜੇ ਤੁਹਾਡੇ ਘਰ ਦੇ ਕਿਸੇ ਵੀ ਬੰਦੇ ਦਾ ਨੁਕਸਾਨ ਹੋਵੇਗਾ ਤਾਂ ਫ਼ੇਰ ਅਸੀਂ ਜ਼ਿੰਮੇਵਾਰ ਹੋਵਾਂਗੇ। ਪਰ ਜੇ ਕੋਈ ਬੰਦਾ ਤੁਹਾਡੇ ਘਰ ਵਿੱਚੋਂ ਬਾਹਰ ਜਾਵੇਗਾ ਤਾਂ ਹੋ ਸੱਕਦਾ ਹੈ ਕਿ ਉਹ ਬੰਦਾ ਮਾਰਿਆ ਜਾਵੇ। ਅਸੀਂ ਉਸ ਬੰਦੇ ਲਈ ਜ਼ਿੰਮੇਵਾਰ ਨਹੀਂ ਹੋਵਾਂਗੇ। ਇਸ ਵਿੱਚ ਉਸਦਾ ਹੀ ਕਸੂਰ ਹੋਵੇਗਾ।"
19 E assim será, quem quer que sair das portas da tua casa para a rua, o seu sangue estará sobre a sua cabeça, e nós seremos inocentes; e todo aquele que estiver contigo na casa, o seu sangue estará sobre a nossa cabeça, se qualquer mão se lançar sobre ele.
20 ਅਸੀਂ ਇਹ ਇਕਰਾਰਨਾਮਾ ਤੁਹਾਡੇ ਨਾਲ ਕਰ ਰਹੇ ਹਾਂ। ਪਰ ਜੇ ਤੁਸੀਂ ਕਿਸੇ ਨੂੰ ਇਸ ਬਾਰੇ ਦੱਸ ਦਿਉਂਗੇ ਕਿ ਅਸੀਂ ਕੀ ਕਰ ਰਹੇ ਹਾਂ ਤਾਂ ਅਸੀਂ ਇਸ ਇਕਰਾਰਨਾਮੇ ਤੋਂ ਮੁਕਤ ਹੋਵਾਂਗੇ।”"
20 E caso tu fales deste nosso negócio, então, estaremos desobrigados do juramento que tu nos fizeste jurar.
21 ਰਾਹਾਬ ਨੇ ਜਵਾਬ ਦਿੱਤਾ, “ਮੈਂ ਬਿਲਕੁਲ ਉਵੇਂ ਹੀ ਕਰਾਂਗੀ ਜਿਵੇਂ ਤੁਸੀਂ ਆਖਿਆ ਹੈ।” ਰਾਹਾਬ ਨੇ ਉਨ੍ਹਾਂ ਨੂੰ ਵਿਦਾ ਕਰ ਦਿੱਤਾ ਅਤੇ ਆਦਮੀ ਉਸ ਦੇ ਘਰ ਤੋਂ ਚੱਲੇ ਗਏ। ਫ਼ੇਰ ਰਾਹਾਬ ਨੇ ਖਿੜਕੀ ਵਿੱਚ ਲਾਲ ਰੱਸਾ ਬੰਨ੍ਹ ਦਿੱਤਾ।"
21 E ela disse: Conforme as vossas palavras, assim o seja. E os enviou, e eles partiram, e ela atou a corda escarlate na janela.
22 ਆਦਮੀ ਉਸ ਦੇ ਘਰੋ ਚੱਲੇ ਗਏ ਅਤੇ ਪਹਾੜਾ ਵਿੱਚ ਚੱਲੇ ਗਏ। ਉਹ ਉੱਥੇ ਤਿੰਨ ਦਿਨ ਠਹਿਰੇ। ਰਾਜੇ ਦੇ ਆਦਮੀਆਂ ਨੇ ਸਾਰੇ ਰਾਹ ਉੱਤੇ ਨਜ਼ਰ ਮਾਰੀ। ਤਿੰਨ ਦਿਨਾ ਮਗਰੋਂ, ਰਾਜੇ ਦੇ ਆਦਮੀਆ ਨੇ ਤਲਾਸ਼ ਛੱਡ ਦਿੱਤੀ ਅਤੇ ਸ਼ਹਿਰ ਵਾਪਸ ਚੱਲੇ ਗਏ।"
22 E eles foram, e chegaram ao monte, e ali permaneceram por três dias, até que retornaram os seus perseguidores; e os perseguidores os procuraram ao longo de todo o caminho, mas não os encontraram.
23 ਫ਼ੇਰ ਦੋਵੇਂ ਆਦਮੀ ਯਹੋਸ਼ੁਆ ਕੋਲ ਵਾਪਸ ਚੱਲੇ ਗਏ। ਆਦਮੀ ਪਹਾੜਾ ਵਿੱਚੋਂ ਬਾਹਰ ਆ ਗਏ ਅਤੇ ਨਦੀ ਨੂੰ ਪਾਰ ਕਰ ਗਏ। ਉਹ ਨੂਨ ਦੇ ਪੁੱਤਰ ਯਹੋਸ਼ੁਆ ਕੋਲ ਗਏ। ਉਨ੍ਹਾਂ ਨੇ ਜੋ ਕੁਝ ਵੀ ਜਾਣਿਆ ਸੀ ਯਹੋਸ਼ੁਆ ਨੂੰ ਦੱਸ ਦਿੱਤਾ।"
23 Assim, os dois homens retornaram, e desceram do monte, e atravessaram, e vieram até Josué, filho de Num, e lhe contaram todas as coisas que lhes sobrevieram.
24 ਉਨ੍ਹਾਂ ਨੇ ਯਹੋਸ਼ੁਆ ਨੂੰ ਆਖਿਆ, “ਯਹੋਵਾਹ ਨੇ ਸੱਚ ਮੁੱਚ ਹੀ ਸਾਡੀ ਧਰਤੀ ਸਾਨੂੰ ਦੇ ਦਿੱਤੀ ਹੈ। ਉਸ ਦੇਸ਼ ਦੇ ਸਾਰੇ ਹੀ ਲੋਕ ਸਾਡੇ ਕੋਲੋਂ ਭੈਭੀਤ ਹਨ।”"
24 E eles disseram a Josué: Verdadeiramente o SENHOR tem entregado nas nossas mãos toda a terra; pois todos os habitantes da região desfalecem diante de nós.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Josué 2, comparar traduções ou montar um estudo — tudo direto pelo WhatsApp.