Josué 4

Punjabi Bible (GL_PUNJABI) vs NVI

Sair da comparação
NVI Nova Versão Internacional
1 ਲੋਕਾਂ ਨੂੰ ਚੇਤੇ ਕਰਾਉਣ ਵਾਲੀਆਂ ਚੱਟਾਨਾ ਜਦੋਂ ਸਾਰੇ ਲੋਕ ਨਦੀ ਪਾਰ ਕਰ ਗਏ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ,"
1 Quando toda a nação terminou de atravessar o Jordão, o Senhor disse a Josué:
2 “ਬਾਰਾਂ ਆਦਮੀ ਚੁਣੋ। ਹਰ ਪਰਿਵਾਰ-ਸਮੂਹ ਵਿੱਚੋਂ ਇੱਕ-ਇੱਕ ਆਦਮੀ ਚੁਣੋ।"
2 "Escolha doze homens dentre o povo, um de cada tribo,
3 ਉਨ੍ਹਾਂ ਨੂੰ ਆਖੋ ਕਿ ਨਦੀ ਵਿੱਚ ਉਸ ਥਾਂ ਦੇਖਣ ਜਿੱਥੇ ਜਾਜਕ ਖਲੋਤੇ ਹੋਏ ਸਨ। ਉਨ੍ਹਾਂ ਨੂੰ ਆਖੋ ਕਿ ਉਸ ਥਾਂ ਉੱਤੇ ਬਾਰਾਂ ਪੱਥਰ ਤਲਾਸ਼ ਕਰਨ। ਉਨ੍ਹਾਂ ਬਾਰਾਂ ਪੱਥਰਾਂ ਨੂੰ ਆਪਣੇ ਨਾਲ ਲੈ ਜਾਣਾ। ਬਾਰਾਂ ਪਥਰਾਂ ਨੂੰ ਉੱਥੇ ਰੱਖ ਦੇਣਾ ਜਿੱਥੇ ਤੁਸੀਂ ਰਾਤ ਕੱਟੋ।”"
3 e mande que apanhem doze pedras do meio do Jordão, do lugar onde os sacerdotes ficaram parados. Levem-nas com vocês para o local onde forem passar a noite".
4 ਇਸ ਲਈ, ਯਹੋਸ਼ੁਆ ਨੇ ਹਰ ਪਰਿਵਾਰ-ਸਮੂਹ ਵਿੱਚੋਂ ਇੱਕ-ਇੱਕ ਬੰਦਾ ਚੁਣਿਆ। ਫ਼ੇਰ ਉਸ ਨੇ ਬਾਰਾਂ ਆਦਮੀਆਂ ਨੂੰ ਇਕੱਠੇ ਹੋਣ ਲਈ ਆਖਿਆ।"
4 Josué convocou os doze homens que escolhera dentre os israelitas, um de cada tribo,
5 ਯਹੋਸ਼ੁਆ ਨੇ ਆਦਮੀਆਂ ਨੂੰ ਆਖਿਆ, “ਨਦੀ ਵਿੱਚ ਉੱਥੇ ਜਾਵੋ ਜਿੱਥੇ ਯਹੋਵਾਹ ਤੁਹਾਡੇ ਪਰਮੇਸ਼ੁਰ ਦਾ ਪਵਿੱਤਰ ਸੰਦੂਕ ਹੈ। ਤੁਹਾਡੇ ਵਿੱਚੋਂ ਹਰੇਕ ਨੂੰ ਇੱਕ-ਇੱਕ ਪੱਥਰ ਤਲਾਸ਼ ਕਰਨਾ ਚਾਹੀਦਾ ਹੈ। ਇਸਰਾਏਲ ਦੇ ਬਾਰਾਂ ਪਰਿਵਾਰ-ਸਮੂਹਾਂ ਵਿੱਚੋਂ ਹਰੇਕ ਪਾਸ ਇੱਕ-ਇੱਕ ਪੱਥਰ ਹੋਵੇਗਾ। ਉਸ ਪੱਥਰ ਨੂੰ ਆਪਣੇ ਮੋਢਿਆਂ ਉੱਤੇ ਚੁੱਕੋ।"
5 e lhes disse: "Passem adiante da arca do Senhor, o seu Deus, até o meio do Jordão. Ponha cada um de vocês uma pedra nos ombros, conforme o número das tribos dos israelitas.
6 ਇਹ ਪੱਥਰ ਤੁਹਾਡੇ ਲਈ ਨਿਸ਼ਾਨ ਹੋਣਗੇ। ਭਵਿੱਖ ਵਿੱਚ, ਤੁਹਾਡੇ ਬੱਚੇ ਤੁਹਾਨੂੰ ਪੁੱਛਣਗੇ, ‘ਇਨ੍ਹਾਂ ਪਥਰਾਂ ਦਾ ਕੀ ਅਰਥ ਹੈ?’"
6 Elas servirão de sinal para vocês. No futuro, quando os seus filhos lhes perguntarem: ‘Que significam essas pedras? ’,
7 ਤੁਸੀਂ ਬੱਚਿਆਂ ਨੂੰ ਦੱਸੋਂਗੇ ਕਿ ਯਹੋਵਾਹ ਨੇ ਯਰਦਨ ਨਦੀ ਦੇ ਪਾਣੀ ਨੂੰ ਵਗਣ ਤੋਂ ਰੋਕ ਦਿੱਤਾ ਸੀ। ਜਦੋਂ ਯਹੋਵਾਹ ਨੇ ਇਕਰਾਰਨਾਮੇ ਵਾਲਾ ਪਵਿੱਤਰ ਸੰਦੂਕ ਨਦੀ ਪਾਰ ਕਰ ਰਿਹਾ ਸੀ, ਪਾਣੀ ਵਗਣੋ ਹਟ ਗਿਆ ਸੀ। ਉਹ ਪੱਥਰ ਇਸਰਾਏਲ ਦੇ ਲੋਕਾਂ ਨੂੰ ਇਹ ਗੱਲ ਹਮੇਸ਼ਾ ਯਾਦ ਰੱਖਣ ਵਿੱਚ ਸਹਾਇਤਾ ਕਰਨਗੇ।”"
7 respondam que as águas do Jordão foram interrompidas diante da arca da aliança do Senhor. Quando a arca atravessou o Jordão, as águas foram interrompidas. Essas pedras serão um memorial perpétuo para o povo de Israel".
8 ਇਸ ਲਈ ਇਸਰਾਏਲ ਦੇ ਲੋਕਾਂ ਨੇ ਯਹੋਸ਼ੁਆ ਦੀ ਗੱਲ ਮੰਨ ਲਈ। ਉਹ ਯਰਦਨ ਨਦੀ ਦੇ ਅੱਧ ਵਿੱਚਕਾਰੋਂ ਬਾਰਾਂ ਪੱਥਰ ਚੁੱਕ ਲਿਆਏ। ਇਸਰਾਏਲ ਦੇ ਹਰ ਬਾਰਾਂ ਪਰਿਵਾਰ-ਸਮੂਹਾਂ ਲਈ ਇੱਕ-ਇੱਕ ਪੱਥਰ ਸੀ। ਉਨ੍ਹਾਂ ਨੇ ਅਜਿਹਾ ਉਵੇਂ ਹੀ ਕੀਤਾ ਜਿਵੇਂ ਯਹੋਵਾਹ ਨੇ ਯਹੋਸ਼ੁਆ ਨੂੰ ਆਦੇਸ਼ ਦਿੱਤਾ ਸੀ। ਲੋਕਾਂ ਨੇ ਪੱਥਰ ਆਪਣੇ ਨਾਲ ਲੈ ਲਏ। ਫ਼ੇਰ ਉਨ੍ਹਾਂ ਨੇ ਉਹ ਪੱਥਰ ਉੱਥੇ ਰੱਖ ਦਿੱਤੇ ਜਿੱਥੇ ਉਨ੍ਹਾਂ ਨੇ ਆਪਣਾ ਡੇਰਾ ਲਾਇਆ।"
8 Os israelitas fizeram como Josué lhes havia ordenado. Apanharam doze pedras do meio do Jordão, conforme o número das tribos de Israel, como o Senhor tinha ordenado a Josué; e as levaram ao acampamento, onde as deixaram.
9 (ਯਹੋਸ਼ੁਆ ਨੇ ਯਰਦਨ ਨਦੀ ਦੇ ਅੱਧ ਵਿੱਚਕਾਰ ਵੀ ਬਾਰਾਂ ਪੱਥਰ ਰੱਖ ਦਿੱਤੇ। ਉਸ ਨੇ ਇਨ੍ਹਾਂ ਨੂੰ ਉਸ ਥਾਂ ਰੱਖ ਦਿੱਤਾ ਜਿੱਥੇ ਜਾਜਕ ਉਦੋਂ ਖਲੋਤੇ ਸਨ ਜਦੋਂ ਉਨ੍ਹਾਂ ਨੇ ਯਹੋਵਾਹ ਦਾ ਪਵਿੱਤਰ ਸੰਦੂਕ ਚੁੱਕਿਆ ਹੋਇਆ ਸੀ। ਇਹ ਪੱਥਰ ਅੱਜ ਵੀ ਉਸੇ ਥਾਂ ਹਨ।)"
9 Josué ergueu também doze pedras no meio do Jordão, no local onde os sacerdotes que carregavam a arca da aliança tinham ficado. E elas estão lá até hoje.
10 ਯਹੋਵਾਹ ਨੇ ਯਹੋਸ਼ੁਆ ਨੂੰ ਆਦੇਸ਼ ਦੇ ਦਿੱਤਾ ਸੀ ਕਿ ਉਹ ਲੋਕਾਂ ਨੂੰ ਦੱਸ ਦੇਵੇ ਕਿ ਉਨ੍ਹਾਂ ਨੇ ਕੀ ਕਰਨਾ ਹੈ। ਇਹ ਉਹੀ ਗੱਲਾਂ ਸਨ ਜਿਹੜੀਆਂ ਮੂਸਾ ਨੇ ਯਹੋਸ਼ੁਆ ਨੂੰ ਜ਼ਰੂਰ ਕਰਨ ਲਈ ਆਖੀਆਂ ਸਨ। ਇਸ ਲਈ ਜਿਹੜੇ ਜਾਜਕ ਪਵਿੱਤਰ ਸੰਦੂਕ ਨੂੰ, ਲਈ ਖਲੋਤੇ ਸਨ ਉਦੋਂ ਤੀਕ ਨਦੀ ਦੇ ਅੱਧ ਵਿੱਚਕਾਰ ਖਲੋਤੇ ਰਹੇ ਜਦੋਂ ਤੱਕ ਕਿ ਉਹ ਸਾਰੀਆਂ ਗੱਲਾਂ ਕਰ ਨਹੀਂ ਲਈਆਂ ਗਈਆਂ। ਲੋਕ ਕਾਹਲੀ ਨਾਲ ਨਦੀ ਦੇ ਪਾਰ ਹੋ ਗਏ।"
10 Os sacerdotes que carregavam a arca permaneceram de pé no meio do Jordão até que o povo fez tudo o que o Senhor ordenara a Josué, por meio de Moisés. E o povo atravessou apressadamente.
11 ਲੋਕਾਂ ਨੇ ਨਦੀ ਪਾਰ ਕਰ ਲਈ। ਉਸਤੋਂ ਮਗਰੋਂ ਜਾਜਕ, ਯਹੋਵਾਹ ਦੇ ਸੰਦੂਕ ਨੂੰ ਲੋਕਾਂ ਦੇ ਸਾਹਮਣੇ ਲੈ ਆਏ।"
11 Quando todos tinham acabado de atravessar, a arca do Senhor e os sacerdotes passaram para o outro lado, diante do povo.
12 ਰਊਬੇਨ, ਗਾਦ ਦੇ ਪਰਿਵਾਰ-ਸਮੂਹਾਂ ਅਤੇ ਮਨੱਸ਼ਹ ਦੇ ਅੱਧੇ ਪਰਿਵਾਰ-ਸਮੂਹ ਨੇ ਮੂਸਾ ਦੀ ਗੱਲ ਮੰਨੀ। ਇਨ੍ਹਾਂ ਆਦਮੀਆਂ ਨੇ ਹੋਰਨਾਂ ਲੋਕਾਂ ਦੇ ਸਾਹਮਣੇ ਨਦੀ ਪਾਰ ਕੀਤੀ। ਇਹ ਆਦਮੀ ਲੜਾਈ ਲਈ ਤਿਆਰ ਸਨ। ਉਹ ਇਸਰਾਏਲ ਦੇ ਬਾਕੀ ਦੇ ਲੋਕਾਂ ਦੀ ਧਰਤੀ ਨੂੰ ਹਾਸਿਲ ਕਰਨ ਵਿੱਚ ਸਹਾਇਤਾ ਕਰਨ ਜਾ ਰਹੇ ਸਨ ਜਿਹੜੀ ਪਰਮੇਸ਼ੁਰ ਨੇ ਉਨ੍ਹਾਂ ਨੂੰ ਦੇਣ ਦਾ ਇਕਰਾਰ ਕੀਤਾ ਸੀ।"
12 Os homens das tribos de Rúben, de Gade e da metade da tribo de Manassés atravessaram preparados para lutar, à frente dos israelitas, como Moisés os tinha orientado.
13 ਤਕਰੀਬਨ 40,000 ਸਿਪਾਹੀ, ਲੜਾਈ ਲਈ ਤਿਆਰ ਹੋਏ, ਯਹੋਵਾਹ ਦੇ ਸਾਹਮਣਿਉ ਲੰਘੇ। ਉਹ ਯਰੀਹੋ ਦੇ ਮੈਦਾਨਾ ਵੱਲ ਕੂਚ ਕਰ ਰਹੇ ਸਨ।"
13 Cerca de quarenta mil homens preparados para a guerra passaram perante o Senhor, rumo à planície de Jericó.
14 ਉਸ ਦਿਨ ਯਹੋਵਾਹ ਨੇ ਯਹੋਸ਼ੁਆ ਨੂੰ ਇਸਰਾਏਲ ਦੇ ਸਾਰੇ ਲੋਕਾਂ ਲਈ, ਮਹਾਨ ਇਨਸਾਨ ਬਣਾ ਦਿੱਤਾ। ਉਸ ਸਮੇਂ ਤੋਂ ਬਾਦ ਲੋਕਾਂ ਨੇ ਯਹੋਸ਼ੁਆ ਦਾ ਆਦਰ ਕੀਤਾ। ਉਨ੍ਹਾਂ ਨੇ ਯਹੋਸ਼ੁਆ ਦਾ ਉਸਦੀ ਸਾਰੀ ਜ਼ਿੰਦਗੀ ਉਸੇ ਤਰ੍ਹਾਂ ਆਦਰ ਕੀਤਾ ਜਿਸ ਤਰ੍ਹਾਂ ਉਨ੍ਹਾਂ ਨੇ ਮੂਸਾ ਦਾ ਕੀਤਾ ਸੀ।"
14 Naquele dia o Senhor exaltou Josué à vista de todo o Israel; e eles o respeitaram enquanto viveu, como tinham respeitado Moisés.
15 ਜਦੋਂ ਹਾਲੇ ਸੰਦੂਕ ਚੁੱਕਣ ਵਾਲੇ ਜਾਜਕ ਨਦੀ ਵਿੱਚ ਹੀ ਖਲੋਤੇ ਸਨ, ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ,"
15 Então o Senhor disse a Josué:
16 “ਜਾਜਕਾਂ ਨੂੰ ਨਦੀ ਵਿੱਚੋਂ ਬਾਹਰ ਆਉਣ ਦਾ ਆਦੇਸ਼ ਦਿਉ।”"
16 "Ordene aos sacerdotes que carregam a arca da aliança que saiam do Jordão".
17 ਇਸ ਲਈ ਯਹੋਸ਼ੁਆ ਨੇ ਜਾਜਕਾਂ ਨੂੰ ਆਦੇਸ਼ ਦਿੱਤਾ। ਉਸ ਨੇ ਆਖਿਆ, “ਯਰਦਨ ਨਦੀ ਵਿੱਚੋਂ ਬਾਹਰ ਆ ਜਾਵੋ।”"
17 E Josué lhes ordenou que saíssem.
18 ਜਾਜਕਾ ਨੇ ਯਹੋਸ਼ੁਆ ਦੀ ਗੱਲ ਮੰਨ ਲਈ। ਉਨ੍ਹਾਂ ਨੇ ਆਪਣੇ ਨਾਲ ਪੇਟੀ ਚੁੱਕ ਲਈ ਅਤੇ ਨਦੀ ਵਿੱਚੋਂ ਬਾਹਰ ਆ ਗਏ। ਜਦੋਂ ਜਾਜਕਾਂ ਦੇ ਪੈਰ ਨਦੀ ਦੇ ਦੂਸਰੇ ਕੰਢੇ ਧਰਤੀ ਨੂੰ ਛੂਹੇ, ਨਦੀ ਦਾ ਪਾਣੀ ਫ਼ੇਰ ਵਗਣ ਲੱਗ ਪਿਆ। ਪਾਣੀ ਉਸੇ ਤਰ੍ਹਾਂ ਕੰਢਿਆਂ ਤੋਂ ਬਾਹਰ ਵਗਣ ਲੱਗਿਆ ਜਿਵੇਂ ਲੋਕਾਂ ਦੇ ਇਸ ਨੂੰ ਪਾਰ ਕਰਨ ਤੋਂ ਪਹਿਲਾ ਵਗਦਾ ਸੀ।"
18 Quando os sacerdotes que carregavam a arca da aliança do Senhor saíram do Jordão, mal tinham posto os pés em terra seca, as águas do Jordão voltaram ao seu lugar, e cobriram como antes as suas margens.
19 ਲੋਕਾਂ ਨੇ ਯਰਦਨ ਨਦੀ ਨੂੰ ਪਹਿਲੇ ਮਹੀਨੇ ਦੇ ਦਸਵੇਂ ਦਿਨ ਪਾਰ ਕੀਤਾ। ਲੋਕਾਂ ਨੇ ਯਰੀਹੋ ਦੇ ਪੂਰਬ ਵੱਲ ਗਿਲਗਾਲ ਵਿਖੇ ਡੇਰਾ ਲਾ ਲਿਆ।"
19 No décimo dia do primeiro mês o povo subiu do Jordão e acampou em Gilgal, na fronteira leste de Jericó.
20 ਲੋਕਾਂ ਨੇ ਉਹ ਬਾਰਾਂ ਪੱਥਰ ਨਾਲ ਲਿਆਂਦੇ ਜਿਹੜੇ ਉਨ੍ਹਾਂ ਨੇ ਯਰਦਨ ਨਦੀ ਵਿੱਚੋਂ ਚੁੱਕੇ ਸਨ। ਅਤੇ ਯਹੋਸ਼ੁਆ ਨੇ ਉਨ੍ਹਾਂ ਪੱਥਰਾਂ ਨੂੰ ਗਿਲਗਾਲ ਵਿਖੇ ਸਥਾਪਿਤ ਕਰ ਦਿੱਤਾ।"
20 E em Gilgal Josué ergueu as doze pedras tiradas do Jordão.
21 ਫ਼ੇਰ ਯਹੋਸ਼ੁਆ ਨੇ ਲੋਕਾਂ ਨੂੰ ਆਖਿਆ, “ਭਵਿੱਖ ਵਿੱਚ ਤੁਹਾਡੇ ਬੱਚੇ ਆਪਣੇ ਮਾਪਿਆਂ ਨੂੰ ਪੁੱਛਣਗੇ, ‘ਇਨ੍ਹਾਂ ਪਥਰਾਂ ਦਾ ਕੀ ਅਰਥ ਹੈ?’"
21 Disse ele aos israelitas: "No futuro, quando os filhos perguntarem aos seus pais: ‘Que significam essas pedras? ’,
22 ਤੁਸੀਂ ਬੱਚਿਆਂ ਨੂੰ ਦੱਸੋਂਗੇ, ‘ਇਹ ਪੱਥਰ ਸਾਨੂੰ ਇਹ ਗੱਲ ਚੇਤੇ ਰੱਖਣ ਵਿੱਚ ਸਹਾਇਤਾ ਕਰਦੇ ਹਨ ਕਿ ਕਿਵੇਂ ਇਸਰਾਏਲ ਦੇ ਲੋਕਾਂ ਨੇ ਯਰਦਨ ਨਦੀ ਨੂੰ ਸੁੱਕੀ ਥਾਂ ਤੋਂ ਪਾਰ ਕੀਤਾ ਸੀ।"
22 expliquem a eles: Aqui Israel atravessou o Jordão em terra seca.
23 ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਯਰਦਨ ਨਦੀ ਦੇ ਪਾਣੀ ਨੂੰ ਵਗਣੋ ਰੋਕ ਦਿੱਤਾ ਸੀ ਤਾਂ ਜੋ ਤੁਸੀਂ ਇਸ ਨੂੰ ਸੁੱਕੀ ਥਾਂ ਤੋਂ ਪਾਰ ਕਰ ਸੱਕੋ-ਉਸੇ ਤਰ੍ਹਾਂ ਜਿਵੇਂ ਯਹੋਵਾਹ ਨੇ ਲਾਲ ਸਾਗਰ ਦੇ ਪਾਣੀ ਨੂੰ ਰੋਕ ਦਿੱਤਾ ਸੀ ਤਾਂ ਜੋ ਅਸੀਂ ਇਸ ਨੂੰ ਸੁੱਕੀ ਥਾਂ ਤੋਂ ਪਾਰ ਕਰ ਸੱਕੀਏ।’"
23 Pois o Senhor, o seu Deus, secou o Jordão perante vocês até que o tivessem atravessado. O Senhor, o seu Deus, fez com o Jordão como fizera com o mar Vermelho, quando o secou diante de nós até que o tivéssemos atravessado.
24 ਯਹੋਵਾਹ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਇਸ ਧਰਤੀ ਦੇ ਸਾਰੇ ਲੋਕਾਂ ਨੂੰ ਪਤਾ ਲੱਗ ਜਾਵੇ ਕਿ ਯਹੋਵਾਹ ਬਹੁਤ ਸ਼ਕਤੀਸ਼ਾਲੀ ਹੈ ਅਤੇ ਤੁਸੀਂ ਹਮੇਸ਼ਾ ਉਸ ਤੋਂ ਡਰੋ।”"
24 Ele assim fez para que todos os povos da terra saibam que a mão do Senhor é poderosa e para que vocês sempre temam o Senhor, o seu Deus".

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Josué 4, comparar traduções ou montar um estudo — tudo direto pelo WhatsApp.