Josué 6

Punjabi Bible (GL_PUNJABI) vs ARIB

Sair da comparação
ARIB Almeida Revisada Imprensa Bíblica
1 ਯਰੀਹੋ ਉੱਤੇ ਕਬਜ਼ਾ ਯਰੀਹੋ ਸ਼ਹਿਰ ਬੰਦ ਸੀ। ਸ਼ਹਿਰ ਦੇ ਲੋਕ ਭੈਭੀਤ ਸਨ ਕਿਉਂਕਿ ਇਸਰਾਏਲ ਦੇ ਲੋਕ ਨੇੜੇ ਸਨ। ਕੋਈ ਵੀ ਸ਼ਹਿਰ ਦੇ ਅੰਦਰ ਨਹੀਂ ਸੀ ਜਾਂਦਾ ਅਤੇ ਨਾ ਹੀ ਬਾਹਰ ਜਾਂਦਾ ਸੀ।"
1 Ora, Jericó se conservava rigorosamente fechada por causa dos filhos de Israel; ninguém saía nem entrava.
2 ਫ਼ੇਰ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, “ਦੇਖੋ, ਮੈਂ ਤੁਹਾਨੂੰ ਯਰੀਹੋ ਸ਼ਹਿਰ ਨੂੰ ਹਰਾਉਣ ਦੀ ਇਜਾਜ਼ਤ ਦਿਆਂਗਾ। ਤੁਸੀਂ ਸ਼ਹਿਰ ਦੇ ਰਾਜੇ ਅਤੇ ਸਾਰੇ ਲੜਾਕੂਆਂ ਨੂੰ ਹਰਾ ਦੇਵੋਂਗੇ।"
2 Então disse o Senhor a Josué: Olha, entrego na tua mão Jericó, o seu rei e os seus homens valorosos.
3 ਹਰ ਰੋਜ਼ ਇੱਕ ਵਾਰੀ ਸ਼ਹਿਰ ਦੇ ਆਲੇ-ਦੁਆਲੇ ਆਪਣੀ ਫ਼ੌਜ ਨਾਲ ਮਾਰਚ ਕਰੋ। ਛੇ ਦਿਨਾ ਤੱਕ ਇਵੇਂ ਹੀ ਕਰੋ।"
3 Vós, pois, todos os homens de guerra, rodeareis a cidade, contornando-a uma vez por dia; assim fareis por seis dias.
4 ਜਾਜਕਾਂ ਨੂੰ ਪਵਿੱਤਰ ਸੰਦੂਕ ਚੁੱਕਣ ਲਈ ਆਖੋ ਜਾਜਕਾਂ ਵਿੱਚੋਂ ਸੱਤ ਜਣਿਆ ਨੂੰ ਭੇਡੂਆਂ ਦੇ ਸਿੰਗਾ ਤੋਂ ਬਣੀਆਂ ਤੁਰ੍ਹੀਆਂ ਲਿਆਉਣ ਲਈ ਆਖੋ ਅਤੇ ਉਹ ਪਵਿੱਤਰ ਸੰਦੂਕ ਦੇ ਸਾਹਮਣੇ ਮਾਰਚ ਕਰਨ। ਸੱਤਵੇਂ ਦਿਨ ਸ਼ਹਿਰ ਦੇ ਗਿਰਦ ਸੱਤ ਵਾਰੀ ਮਾਰਚ ਕਰੋ। ਸੱਤਵੇਂ ਦਿਨ ਜਾਜਕਾਂ ਨੂੰ ਉਦੋਂ ਤੁਰ੍ਹੀਆਂ ਵਜਾਉਣ ਲਈ ਆਖੋ ਜਦੋਂ ਉਹ ਮਾਰਚ ਕਰ ਰਹੇ ਹੋਣ।"
4 Sete sacerdotes levarão sete trombetas de chifres de carneiros adiante da arca; e no sétimo dia rodeareis a cidade sete vezes, e os sacerdotes tocarão as trombetas.
5 ਜਾਜਕ ਤੁਰ੍ਹੀਆਂ ਨਾਲ ਬਹੁਤ ਉੱਚਾ ਸ਼ੋਰ ਪੈਦਾ ਕਰਨਗੇ। ਜਦੋਂ ਤੁਸੀਂ ਉਹ ਸ਼ੋਰ ਸੁਣੋ ਤਾਂ ਸਾਰੇ ਲੋਕਾਂ ਨੂੰ ਸ਼ੋਰ ਮਚਾਉਣਾ ਸ਼ੁਰੂ ਕਰਨ ਲਈ ਆਖੋ। ਜਦੋਂ ਤੁਸੀਂ ਇਵੇਂ ਕਰੋਂਗੇ, ਤਾਂ ਸ਼ਹਿਰ ਦੀਆਂ ਕੰਧਾਂ ਢਹਿ ਜਾਣਗੀਆਂ ਅਤੇ ਤੁਹਾਡੇ ਲੋਕ ਸ਼ਹਿਰ ਵਿੱਚ ਸਿਧੇ ਹੀ ਪ੍ਰਵੇਸ਼ ਕਰਨ ਦੇ ਯੋਗ ਹੋ ਜਾਣਗੇ।”"
5 E será que, fazendo-se sonido prolongado da trombeta, e ouvindo vós tal sonido, todo o povo dará um grande brado; então o muro da cidade cairá rente com o chão, e o povo subirá, cada qual para o lugar que lhe ficar defronte:
6 ਯਰੀਹੋ ਦੇ ਖਿਲਾਫ ਲੜਾਈ ਇਸ ਲਈ ਨੂਨ ਦੇ ਪੁੱਤਰ ਯਹੋਸ਼ੁਆ ਨੇ ਜਾਜਕਾਂ ਨੂੰ ਇਕੱਠਿਆ ਕੀਤਾ। ਯਹੋਸ਼ੁਆ ਨੇ ਉਨ੍ਹਾਂ ਨੂੰ ਆਖਿਆ, “ਯਹੋਵਾਹ ਦਾ ਪਵਿੱਤਰ ਸੰਦੂਕ ਚੁੱਕੋ। ਅਤੇ ਸੱਤ ਜਾਜਕਾਂ ਨੂੰ ਤੁਰ੍ਹੀਆਂ ਚੁੱਕ ਕੇ ਅਤੇ ਸੰਦੂਕ ਦੇ ਅੱਗੇ ਮਾਰਚ ਕਰਨ ਲਈ ਆਖੋ।”"
6 Chamou, pois, Josué, filho de Num, aos sacerdotes, e disse-lhes: Levai a arca do pacto, e sete sacerdotes levem sete trombetas de chifres de carneiros, adiante da arca do Senhor.
7 ਫ਼ੇਰ ਯਹੋਸ਼ੁਆ ਨੇ ਲੋਕਾਂ ਨੂੰ ਹੁਕਮ ਦਿੱਤਾ, “ਹੁਣ, ਜਾਓ! ਸ਼ਹਿਰ ਦੇ ਇਰਦ-ਗਿਰਦ ਮਾਰਚ ਕਰੋ। ਹਥਿਆਰ ਬੰਦ ਸਿਪਾਹੀ ਯਹੋਵਾਹ ਦੇ ਪਵਿੱਤਰ ਸੰਦੂਕ ਦੇ ਅੱਗੇ ਮਾਰਚ ਕਰਨਗੇ।”"
7 E disse ao povo: Passai e rodeai a cidade; e marchem os homens armados adiante da arca do Senhor.
8 ਜਦੋਂ ਯਹੋਸ਼ੁਆ ਨੇ ਉਨ੍ਹਾਂ ਨੂੰ ਇਹ ਸਭ ਕੁਝ ਦੱਸਿਆ, ਸੱਤ ਜਾਜਕ ਭੇਡੂ ਦੇ ਸਿੰਗ ਵਜਾਉਂਦੇ ਹੋਏ ਯਹੋਵਾਹ ਦੇ ਪਵਿੱਤਰ ਸੰਦੂਕ ਦੇ ਅੱਗੇ ਮਾਰਚ ਕਰਨ ਲੱਗ ਪਏ। ਯਹੋਵਾਹ ਦਾ ਪਵਿੱਤਰ ਸੰਦੂਕ ਚੁੱਕਣ ਵਾਲੇ ਜਾਜਕ ਉਨ੍ਹਾਂ ਦੇ ਪਿੱਛੇ ਗਏ।"
8 Assim, pois, se fez como Josué dissera ao povo: os sete sacerdotes, levando as sete trombetas adiante do Senhor, passaram, e tocaram-nas; e a arca do pacto do Senhor os seguia.
9 ਹਥਿਆਰ ਬੰਦ ਸਿਪਾਹੀ ਜਿਹੜੇ ਜਾਜਕਾਂ ਦੇ ਅੱਗੇ ਮਾਰਚ ਕਰ ਰਹੇ ਸਨ ਤੁਰ੍ਹੀਆਂ ਵਜਾ ਰਹੇ ਸਨ ਅਤੇ ਬਾਕੀ ਦੇ ਆਦਮੀ ਪਵਿੱਤਰ ਸੰਦੂਕ ਦੇ ਪਿੱਛੇ ਤੁਰ ਪਏ। ਇਸ ਤਰ੍ਹਾਂ, ਉਹ ਮਾਰਚ ਕਰਦੇ ਅਤੇ ਭੇਡੂ ਦੇ ਸਿੰਗ ਵਜਾਉਂਦੇ ਹੋਏ ਸ਼ਹਿਰ ਦੇ ਗਿਰਦ ਘੁੰਮੇ।"
9 E os homens armados iam adiante dos sacerdotes que tocavam as trombetas, e a retaguarda seguia após a arca, os sacerdotes sempre tocando as trombetas.
10 ਯਹੋਸ਼ੁਆ ਨੇ ਲੋਕਾਂ ਨੂੰ ਜੰਗ ਦਾ ਨਾਹਰਾ ਨਾ ਮਾਰਨ ਲਈ ਆਖਿਆ ਹੋਇਆ ਸੀ। ਉਸ ਨੇ ਆਖਿਆ, “ਸ਼ੋਰ ਨਾ ਮਚਾਉ। ਉਦੋਂ ਤੱਕ ਇੱਕ ਸ਼ਬਦ ਨਹੀਂ ਬੋਲਣਾ ਜਦੋਂ ਤੱਕ ਮੈਂ ਆਖਦਾ ਨਹੀਂ। ਫ਼ੇਰ ਤੁਸੀਂ ਸ਼ੋਰ ਮਚਾ ਸੱਕੋਂਗੇ!”"
10 Josué tinha dado ordem ao povo, dizendo: Não gritareis, nem fareis ouvir a vossa voz, nem sairá palavra alguma da vossa boca, até o dia em que eu vos disser: gritai! Então gritareis.
11 ਇਸ ਲਈ ਯਹੋਸ਼ੁਆ ਨੇ ਜਾਜਕਾਂ ਕੋਲੋਂ ਯਹੋਵਾਹ ਦੇ ਪਵਿੱਤਰ ਸੰਦੂਕ ਨੂੰ ਇੱਕ ਵਾਰੀ ਸ਼ਹਿਰ ਦੇ ਗਿਰਦ ਘੁਮਾਇਆ ਫ਼ੇਰ ਉਸ ਡੇਰੇ ਤੇ ਵਾਪਸ ਚੱਲੇ ਗਏ ਅਤੇ ਰਾਤ ਉੱਥੇ ਹੀ ਬਿਤਾਈ।"
11 Assim fizeram a arca do Senhor rodear a cidade, contornando-a uma vez; então entraram no arraial, e ali passaram a noite.
12 ਅਗਲੀ ਸਵੇਰ, ਸੁਵਖਤੇ ਹੀ ਯਹੋਸ਼ੁਆ ਉੱਠ ਖੜ੍ਹਾ ਹੋਇਆ। ਜਾਜਕਾਂ ਨੇ ਯਹੋਵਾਹ ਦਾ ਪਵਿੱਤਰ ਸੰਦੂਕ ਫ਼ੇਰ ਚੁੱਕ ਲਿਆ।"
12 Josué levantou-se de madrugada, e os sacerdotes tomaram a arca do Senhor.
13 ਅਤੇ ਸੱਤ ਜਾਜਕਾਂ ਨੇ ਸੱਤ ਤੁਰ੍ਹੀਆਂ ਚੁੱਕ ਲਈਆਂ। ਉਹ ਯਹੋਵਾਹ ਦੇ ਪਵਿੱਤਰ ਸੰਦੂਕ ਦੇ ਅੱਗੇ ਮਾਰਚ ਕਰਦੇ ਹੋਏ ਅਤੇ ਤੁਰ੍ਹੀਆਂ ਵਜਾਉਂਦੇ ਹੋਏ ਤੁਰ ਰਹੇ ਸਨ। ਹਥਿਆਰ ਬੰਦ ਸਿਪਾਹੀ ਉਨ੍ਹਾਂ ਦੇ ਅੱਗੇ ਮਾਰਚ ਕਰ ਰਹੇ ਸਨ। ਬਾਕੀ ਦੇ ਲੋਕ ਯਹੋਵਾਹ ਦੇ ਪਵਿੱਤਰ ਸੰਦੂਕ ਦੇ ਪਿੱਛੇ ਮਾਰਚ ਕਰ ਰਹੇ ਸਨ। ਉਹ ਮਾਰਚ ਕਰਦੇ ਹੋਏ ਅਤੇ ਤੁਰ੍ਹੀਆਂ ਵਜਾਉਂਦੇ ਹੋਏ ਸ਼ਹਿਰ ਦੇ ਆਲੇ-ਦੁਆਲੇ ਗਏ।"
13 Os sete sacerdotes que levavam as sete trombetas de chifres de carneiros adiante da arca da Senhor iam andando, tocando as trombetas; os homens armados iam adiante deles, e a retaguarda seguia atrás da arca do Senhor, os sacerdotes sempre tocando as trombetas.
14 ਇਸ ਲਈ ਦੂਸਰੇ ਦਿਨ ਵੀ ਉਨ੍ਹਾਂ ਸਾਰਿਆਂ ਨੇ ਇੱਕ ਵਾਰੀ ਸ਼ਹਿਰ ਦੇ ਆਲੇ-ਦੁਆਲੇ ਮਾਰਚ ਕੀਤੀ। ਅਤੇ ਫ਼ੇਰ ਉਹ ਡੇਰੇ ਵੱਲ ਵਾਪਸ ਚੱਲੇ ਗਏ। ਉਨ੍ਹਾਂ ਨੇ ਛੇ ਦਿਨਾ ਤੱਕ ਹਰ ਰੋਜ਼ ਇਹੀ ਕੁਝ ਕਰਨਾ ਜਾਰੀ ਰੱਖਿਆ।"
14 E rodearam a cidade uma vez no segundo dia, e voltaram ao arraial. Assim fizeram por seis dias.
15 ਸੱਤਵੇਂ ਦਿਨ ਉਹ ਸਰਘੀ ਵੇਲੇ ਉੱਠ ਖਲੋਤੇ। ਅਤੇ ਉਨ੍ਹਾਂ ਨੇ ਸ਼ਹਿਰ ਦੇ ਆਲੇ-ਦੁਆਲੇ ਸੱਤ ਵਾਰੀ ਮਾਰਚ ਕੀਤੀ। ਉਨ੍ਹਾਂ ਨੇ ਉਸੇ ਤਰ੍ਹਾਂ ਨਾਲ ਮਾਰਚ ਕੀਤੀ ਜਿਵੇਂ ਇਸ ਤੋਂ ਪਹਿਲਾਂ ਦੇ ਦਿਨਾਂ ਵਿੱਚ ਕੀਤਾ ਸੀ, ਪਰ ਉਸ ਦਿਨ ਉਨ੍ਹਾਂ ਨੇ ਸ਼ਹਿਰ ਦੇ ਦੁਆਲੇ ਸੱਤ ਵਾਰੀ ਮਾਰਚ ਕੀਤੀ।"
15 No sétimo dia levantaram-se bem de madrugada, e da mesma maneira rodearam a cidade sete vezes; somente naquele dia rodearam-na sete vezes.
16 ਜਦੋਂ ਉਨ੍ਹਾਂ ਨੇ ਸ਼ਹਿਰ ਦਾ ਸੱਤਵਾਂ ਚੱਕਰ ਕੱਢਿਆ ਤਾਂ ਜਾਜਕਾਂ ਨੇ ਆਪਣੀਆਂ ਤੁਰ੍ਹੀਆਂ ਵਜਾਈਆਂ। ਉਸ ਵੇਲੇ ਯਹੋਸ਼ੁਆ ਨੇ ਆਦੇਸ਼ ਦਿੱਤਾ: “ਹੁਣ, ਸ਼ੋਰ ਮਚਾਉ! ਯਹੋਵਾਹ ਤੁਹਾਨੂੰ ਇਹ ਸ਼ਹਿਰ ਦੇ ਰਿਹਾ ਹੈ!"
16 E quando os sacerdotes pela sétima vez tocavam as trombetas, disse Josué ao povo: Gritai, porque o Senhor vos entregou a cidade.
17 ਇਹ ਸ਼ਹਿਰ ਅਤੇ ਇਸਦੀ ਹਰ ਸ਼ੈਅ ਯਹੋਵਾਹ ਦੀ ਹੈ। ਸਿਰਫ਼ ਵੇਸਵਾ ਰਾਹਾਬ ਅਤੇ ਉਸ ਦੇ ਘਰ ਦੇ ਸਾਰੇ ਆਦਮੀ ਜਿਉਂਦੇ ਬਚਣਗੇ। ਇਨ੍ਹਾਂ ਲੋਕਾਂ ਨੂੰ ਬਿਲਕੁਲ ਨਾ ਮਾਰਿਆ ਜਾਵੇ ਕਿਉਂਕਿ ਰਾਹਾਬ ਨੇ ਦੋ ਜਸੂਸਾਂ ਦੀ ਸਹਾਇਤਾ ਕੀਤੀ ਸੀ।"
17 A cidade, porém, com tudo quanto nela houver, será danátema ao Senhor; somente a prostituta Raabe viverá, ela e todos os que com ela estiverem em casa, porquanto escondeu os mensageiros que enviamos.
18 ਅਤੇ ਇਹ ਵੀ ਯਾਦ ਰੱਖੋ ਸਾਨੂੰ ਹੋਰ ਹਰ ਚੀਜ਼ ਜ਼ਰੂਰ ਤਬਾਹ ਕਰ ਦੇਣੀ ਚਾਹੀਦੀ ਹੈ। ਉਹ ਚੀਜ਼ਾਂ ਨਹੀਂ ਚੁੱਕਣੀਆਂ। ਜੇ ਤੁਸੀਂ ਉਹ ਚੀਜ਼ਾਂ ਚੁੱਕ ਲਵੋਂਗੇ ਅਤੇ ਉਨ੍ਹਾਂ ਨੂੰ ਡੇਰੇ ਵਿੱਚ ਲੈ ਆਵੋਂਗੇ ਤਾਂ ਤੁਹਾਨੂੰ ਖੁਦ ਨੂੰ ਵੀ ਤਬਾਹ ਕਰ ਦਿੱਤਾ ਜਾਵੇਗਾ। ਅਤੇ ਤੁਸੀਂ ਇਸਰਾਏਲ ਦੇ ਸਮੂਹ ਲੋਕਾਂ ਲਈ ਮੁਸੀਬਤ ਦਾ ਕਾਰਣ ਬਣੋਗੇ।"
18 Mas quanto a vós, guardai-vos do anátema, para que, depois de o terdes feito tal, não tomeis dele coisa alguma, e não façais anátema o arraial de Israel, e o perturbeis.
19 ਸਾਰੀਆਂ ਚਾਂਦੀ ਅਤੇ ਸੋਨੇ ਅਤੇ ਪਿੱਤਲ ਅਤੇ ਲੋਹੇ ਦੀਆਂ ਚੀਜ਼ਾਂ ਯਹੋਵਾਹ ਦੀਆਂ ਹਨ। ਉਨ੍ਹਾਂ ਚੀਜ਼ਾਂ ਨੂੰ ਅਵੱਸ਼ ਯਹੋਵਾਹ ਦੇ ਤੋਸ਼ੇਖਾਨੇ ਵਿੱਚ ਰੱਖਿਆ ਜਾਣਾ ਚਾਹੀਦਾ ਹੈ।”"
19 Contudo, toda a prata, e o ouro, e os vasos de bronze e de ferro, são consagrados ao Senhor; irão para o tesouro do Senhor.
20 ਜਾਜਕਾਂ ਨੇ ਤੁਰ੍ਹੀਆਂ ਵਜਾਈਆਂ। ਲੋਕਾਂ ਨੇ ਤੁਰ੍ਹੀਆਂ ਦੀ ਆਵਾਜ਼ ਸੁਣੀ ਅਤੇ ਸ਼ੋਰ ਮਚਾਉਣ ਲੱਗੇ। ਕੰਧਾਂ ਢਹਿ ਗਈਆਂ ਅਤੇ ਲੋਕ ਸਿਧੇ ਸ਼ਹਿਰ ਵੱਲ ਦੌੜੇ। ਇਸ ਤਰ੍ਹਾਂ ਇਸਰਾਏਲ ਦੇ ਲੋਕਾਂ ਨੇ ਉਸ ਸ਼ਹਿਰ ਨੂੰ ਹਰਾ ਦਿੱਤਾ।"
20 Gritou, pois, o povo, e os sacerdotes tocaram as trombetas; ouvindo o povo o sonido da trombeta, deu um grande brado, e o muro caiu rente com o chão, e o povo subiu à cidade, cada qual para o lugar que lhe ficava defronte, e tomaram a cidade:
21 ਲੋਕਾਂ ਨੇ ਸ਼ਹਿਰ ਦੀ ਹਰ ਚੀਜ਼ ਨੂੰ ਤਬਾਹ ਕਰ ਦਿੱਤਾ। ਉਨ੍ਹਾਂ ਨੇ ਉੱਥੋਂ ਦੀ ਹਰ ਜਾਨਦਾਰ ਸ਼ੈਅ ਤਬਾਹ ਕਰ ਦਿੱਤੀ। ਉਨ੍ਹਾਂ ਨੇ ਜਵਾਨ ਆਦਮੀਆਂ ਅਤੇ ਬੁੱਢਿਆਂ ਨੂੰ ਜਵਾਨ ਔਰਤਾ ਅਤੇ ਬੁੱਢੀਆਂ ਔਰਤਾਂ ਨੂੰ, ਜਾਨਵਰਾ, ਭੇਡਾਂ ਅਤੇ ਗਧਿਆ ਨੂੰ ਮਾਰ ਮੁਕਾਇਆ।"
21 E destruíram totalmente, ao fio da espada, tudo quanto havia na cidade, homem e mulher, menino e velho, bois, ovelhas e jumentos.
22 ਯਹੋਸ਼ੁਆ ਨੇ ਦੋਹਾਂ ਜਸੂਸਾਂ ਨਾਲ ਗੱਲ ਕੀਤੀ। ਯਹੋਸ਼ੁਆ ਨੇ ਆਖਿਆ, “ਵੇਸਵਾ ਦੇ ਘਰ ਜਾਉ। ਉਸ ਨੂੰ ਬਾਹਰ ਲਿਆਉ। ਅਤੇ ਉਨ੍ਹਾਂ ਸਾਰੇ ਲੋਕਾਂ ਨੂੰ ਵੀ ਲਿਆਉ ਜਿਹੜੇ ਉਸ ਦੇ ਨਾਲ ਹਨ। ਅਜਿਹਾ ਇਸ ਵਾਸਤੇ ਕਰੋ ਕਿਉਂਕਿ ਤੁਸੀਂ ਉਸ ਨਾਲ ਇਕਰਾਰ ਕੀਤਾ ਸੀ।”"
22 Então disse Josué aos dois homens que tinham espiado a terra: Entrai na casa da prostituta, e tirai-a dali com tudo quanto tiver, como lhe prometestes com juramento.
23 ਇਸ ਲਈ ਉਹ ਦੋਵੇਂ ਉਸ ਦੇ ਘਰ ਵਿੱਚ ਗਏ ਅਤੇ ਰਾਹਾਬ ਨੂੰ ਬਾਹਰ ਲੈ ਆਏ। ਉਨ੍ਹਾਂ ਨੇ ਉਸ ਦੇ ਪਿਤਾ, ਮਾਤਾ, ਭਰਾਵਾ ਉਸ ਦੇ ਸਾਰੇ ਪਰਿਵਾਰ ਅਤੇ ਹੋਰ ਸਾਰੇ ਲੋਕਾਂ ਨੂੰ ਜੋ ਉਸ ਦੇ ਨਾਲ ਸਨ, ਬਾਹਰ ਲਿਆਂਦਾ। ਉਨ੍ਹਾਂ ਨੇ ਸਾਰੇ ਲੋਕਾਂ ਨੂੰ ਇਸਰਾਏਲ ਦੇ ਡੇਰੇ ਤੋਂ ਬਾਹਰ ਸੁਰੱਖਿਅਤ ਥਾਂ ਉੱਤੇ ਬਿਠਾ ਦਿੱਤਾ।"
23 Entraram, pois, os mancebos espias, e tiraram Raabe, seu pai, sua mãe, seus irmãos, e todos quantos lhe pertenciam; e, trazendo todos os seus parentes, os puseram fora do arraial de Israel.
24 ਫ਼ੇਰ ਇਸਰਾਏਲ ਦੇ ਲੋਕਾਂ ਨੇ ਸਾਰਾ ਸ਼ਹਿਰ ਸਾੜ ਦਿੱਤਾ। ਉਨ੍ਹਾਂ ਨੇ ਚਾਂਦੀ, ਸੋਨੇ, ਪਿੱਤਲ ਅਤੇ ਲੋਹੇ ਦੀਆਂ ਬਣੀਆਂ ਹੋਈਆਂ ਚੀਜ਼ਾਂ ਤੋਂ ਇਲਾਵਾ ਹੋਰ ਹਰ ਸ਼ੈਅ ਸਾੜ ਦਿੱਤੀ। ਉਨ੍ਹਾਂ ਨੇ ਇਹ ਚੀਜ਼ਾਂ ਯਹੋਵਾਹ ਦੇ ਤੋਸ਼ੇਖਾਨੇ ਵਿੱਚ ਰੱਖ ਦਿੱਤੀਆਂ।"
24 A cidade, porém, e tudo quanto havia nela queimaram a fogo; tão-somente a prata, e o ouro, e os vasos de bronze e de ferro, colocaram-nos no tesouro da casa do Senhor.
25 ਯਹੋਸ਼ੁਆ ਨੇ ਵੇਸਵਾ ਰਾਹਾਬ ਨੂੰ, ਉਸ ਦੇ ਪਰਿਵਾਰ ਅਤੇ ਉਨ੍ਹਾਂ ਹੋਰ ਸਾਰੇ ਲੋਕਾਂ ਨੂੰ ਬਚਾ ਲਿਆ ਜਿਹੜੇ ਉਸ ਦੇ ਨਾਲ ਸਨ। ਯਹੋਸ਼ੁਆ ਨੇ ਉਨ੍ਹਾਂ ਨੂੰ ਜਿਉਣ ਦਿੱਤਾ ਕਿਉਂਕਿ ਰਾਹਾਬ ਨੇ ਉਨ੍ਹਾਂ ਜਸੂਸਾਂ ਦੀ ਸਹਾਇਤਾ ਕੀਤੀ ਸੀ। ਜਿਨ੍ਹਾਂ ਨੂੰ ਯਹੋਸ਼ੁਆ ਨੇ ਯਰੀਹੋ ਵਿੱਚ ਭੇਜਿਆ ਸੀ ਰਾਹਾਬ ਅੱਜ ਵੀ ਇਸਰਾਏਲ ਦੇ ਲੋਕਾਂ ਨਾਲ ਰਹਿੰਦੀ ਹੈ।"
25 Assim Josué poupou a vida à prostituta Raabe, à família de seu pai, e a todos quantos lhe pertenciam; e ela ficou habitando no meio de Israel até o dia de hoje, porquanto escondera os mensageiros que Josué tinha enviado a espiar a Jericó.
26 ਉਸ ਵੇਲੇ, ਯਹੋਸ਼ੁਆ ਨੇ ਇਹ ਮਹੱਤਵਪੂਰਣ ਇਕਰਾਰ ਕੀਤਾ, “ਯਹੋਵਾਹ ਉਸ ਆਦਮੀ ਨੂੰ ਸਰਾਪੇਗਾ ਜੋ ਯਰੀਹੋ ਸ਼ਹਿਰ ਨੂੰ ਫ਼ਿਰ ਤੋਂ ਉਸਾਰੇਗਾ। ਉਹ ਜੋ ਉਸ ਸ਼ਹਿਰ ਦੀ ਬੁਨਿਆਦ ਰੱਖੇਗਾ ਆਪਣਾ ਸਭ ਤੋਂ ਵੱਡਾ ਪੁੱਤਰ ਗਵਾ ਲਵੇਗਾ। ਜੋ ਵੀ ਕੋਈ ਆਦਮੀ ਫ਼ਾਟਕ ਖੜ੍ਹਾ ਕਰੇਗਾ ਆਪਣੇ ਸਭ ਤੋਂ ਛੋਟੇ ਪੁੱਤਰ ਨੂੰ ਗਵਾ ਲਵੇਗਾ।”"
26 Também nesse tempo Josué os esconjurou, dizendo: Maldito diante do Senhor seja o homem que se levantar e reedificar esta cidade de Jericó; com a perda do seu primogênito a fundará, e com a perda do seu filho mais novo lhe colocará as portas.
27 ਇਸ ਲਈ ਯਹੋਵਾਹ ਯਹੋਸ਼ੁਆ ਦੇ ਨਾਲ ਸੀ। ਅਤੇ ਯਹੋਸ਼ੁਆ ਸਾਰੇ ਦੇਸ਼ ਵਿੱਚ ਪ੍ਰਸਿੱਧ ਹੋ ਗਿਆ।"
27 Assim era o Senhor com Josué; e corria a sua fama por toda a terra.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Josué 6, comparar traduções ou montar um estudo — tudo direto pelo WhatsApp.