Josué 7

Punjabi Bible (GL_PUNJABI) vs NVI

Sair da comparação
NVI Nova Versão Internacional
1 ਆਕਾਨ ਦਾ ਪਾਪ ਪਰ ਇਸਰਾਏਲ ਦੇ ਲੋਕਾਂ ਨੇ ਪਰਮੇਸ਼ੁਰ ਦਾ ਹੁਕਮ ਨਹੀਂ ਮੰਨਿਆ। ਉੱਥੇ ਯਹੂਦਾਹ ਦੇ ਪਰਿਵਾਰ-ਸਮੂਹ ਵਿੱਚੋਂ ਇੱਕ ਆਦਮੀ ਸੀ ਜਿਸਦਾ ਨਾਮ ਸੀ ਆਕਾਨ ਵਲਦ ਕਰਮੀ ਜਿਹੜਾ ਜ਼ਬਦੀ ਦਾ ਪੋਤਾ ਸੀ। ਆਕਾਨ ਨੇ ਕੁਝ ਉਹ ਚੀਜ਼ਾਂ ਰੱਖ ਲਈਆਂ ਜਿਨ੍ਹਾਂ ਨੂੰ ਤਬਾਹ ਕਰ ਦਿੱਤਾ ਜਾਣਾ ਚਾਹੀਦਾ ਸੀ। ਇਸ ਲਈ ਯਹੋਵਾਹ ਇਸਰਾਏਲ ਦੇ ਲੋਕਾਂ ਉੱਤੇ ਬਹੁਤ ਕਰੋਧਵਾਨ ਹੋ ਗਿਆ।"
1 Mas os israelitas foram infiéis com relação às coisas consagradas. Acã, filho de Carmi, filho de Zinri, filho de Zerá, da tribo de Judá, apossou-se de algumas delas. E a ira do Senhor acendeu-se contra Israel.
2 ਜਦੋਂ ਉਨ੍ਹਾਂ ਨੇ ਯਰੀਹੋ ਨੂੰ ਹਰਾ ਦਿੱਤਾ ਤਾਂ ਯਹੋਸ਼ੁਆ ਨੇ ਕੁਝ ਬੰਦਿਆਂ ਨੂੰ ਅਈ ਵਿਖੇ ਭੇਜਿਆ। ਅਈ ਬੈਤਏਲ ਦੇ ਪੂਰਬ ਵੱਲ ਬੈਤ-ਆਵਾਨ ਦੇ ਨੇੜੇ ਸੀ। ਯਹੋਸ਼ੁਆ ਨੇ ਉਨ੍ਹਾਂ ਨੂੰ ਆਖਿਆ, “ਅਈ ਵਲ ਜਾਉ ਅਤੇ ਉਸ ਇਲਾਕੇ ਦੀਆਂ ਕਮਜ਼ੋਰੀਆਂ ਦਾ ਪਤਾ ਲਾਉ।” ਇਸ ਲਈ ਉਹ ਆਦਮੀ ਉਸ ਧਰਤੀ ਦੀ ਜਸੂਸੀ ਕਰਨ ਲਈ ਗਏ।"
2 Sucedeu que Josué enviou homens de Jericó a Ai, que fica perto de Bete-Áven, a leste de Betel, e ordenou-lhes: "Subam e espionem a região". Os homens subiram e espionaram Ai.
3 ਬਾਦ ਵਿੱਚ ਉਹ ਆਦਮੀ ਯਹੋਸ਼ੁਆ ਵੱਲ ਵਾਪਸ ਆ ਗਏ। ਉਨ੍ਹਾਂ ਨੇ ਆਖਿਆ, “ਅਈ ਇੱਕ ਕਮਜ਼ੋਰ ਇਲਾਕਾ ਹੈ। ਇਸ ਥਾਂ ਨੂੰ ਹਰਾਉਣ ਲਈ ਸਾਨੂੰ ਆਪਣੇ ਸਾਰੇ ਬੰਦਿਆਂ ਦੀ ਲੋੜ ਨਹੀਂ ਪਵੇਗੀ। ਦੋ ਜਾਂ ਤਿੰਨ ਹਜ਼ਾਰ ਬੰਦੇ ਉੱਥੇ ਲੜਨ ਲਈ ਭੇਜ ਦਿਉ। ਸਾਰੀ ਫ਼ੌਜ ਨੂੰ ਵਰਤਨ ਦੀ ਕੋਈ ਲੋੜ ਨਹੀਂ। ਉੱਥੇ ਸਾਡੇ ਵਿਰੁੱਧ ਲੜਨ ਵਾਲੇ ਕੁਝ ਹੀ ਆਦਮੀ ਹਨ।”"
3 Quando voltaram a Josué, disseram: "Não é preciso que todos avancem contra Ai. Envie uns dois ou três mil homens para atacá-la. Não canse todo o exército, pois eles são poucos".
4 ਇਸ ਲਈ ਤਕਰੀਬਨ 3,000 ਆਦਮੀ ਅਈ ਨੂੰ ਗਏ। ਪਰ ਅਈ ਦੇ ਲੋਕਾਂ ਨੇ ਇਸਰਾਏਲ ਦੇ ਤਕਰੀਬਨ 36 ਆਦਮੀਆਂ ਨੂੰ ਮਾਰ ਦਿੱਤਾ। ਇਸ ਲਈ ਇਸਰਾਏਲ ਦੇ ਲੋਕ ਭੱਜ ਗਏ ਅਤੇ ਅਈ ਦੇ ਲੋਕਾਂ ਨੇ ਉਨ੍ਹਾਂ ਨੂੰ ਸ਼ਹਿਰ ਦੇ ਫ਼ਾਟਕਾਂ ਤੋਂ ਲੈ ਕੇ ਖਦਾਨਾ ਤੀਕ ਭਜਾਇਆ। ਅਈ ਦੇ ਲੋਕਾਂ ਨੇ ਢਲਾਣ ਉੱਤੇ ਉਨ੍ਹਾਂ ਨੂੰ ਬੁਰੀ ਤਰ੍ਹਾਂ ਹਰਾ ਦਿੱਤਾ ਸੀ। ਜਦੋਂ ਇਸਰਾਏਲ ਦੇ ਲੋਕਾਂ ਨੇ ਇਹ ਦੇਖਿਆ, ਉਹ ਬਹੁਤ ਭੈਭੀਤ ਹੋ ਗਏ ਅਤੇ ਆਪਣਾ ਹੌਂਸਲਾ ਗੁਆ ਬੈਠੇ।"
4 Por isso cerca de três mil homens atacaram a cidade; mas os homens de Ai os puseram em fuga,
5 ਜਦੋਂ ਯਹੋਸ਼ੁਆ ਨੇ ਇਸ ਬਾਰੇ ਸੁਣਿਆ, ਉਸ ਨੇ ਆਪਣਾ ਗਮ ਪ੍ਰਗਟਾਉਣ ਲਈ ਕੱਪੜੇ ਪਾੜ ਲਏ। ਉਹ ਪਵਿੱਤਰ ਸੰਦੂਕ ਅੱਗੇ ਧਰਤੀ ਉੱਤੇ ਝੁਕ ਗਿਆ। ਯਹੋਸ਼ੁਆ ਸ਼ਾਮ ਤੀਕ ਉੱਥੇ ਹੀ ਰਿਹਾ। ਇਸਰਾਏਲ ਦੇ ਆਗੂਆਂ ਨੇ ਵੀ ਅਜਿਹਾ ਹੀ ਕੀਤਾ। ਉਨ੍ਹਾਂ ਨੇ ਆਪਣੇ ਸਿਰਾਂ ਵਿੱਚ ਘੱਟਾ ਪਾ ਲਿਆ। ਆਪਣਾ ਗਮ ਪ੍ਰਗਟ ਕਰਨ ਲਈ।"
5 chegando a matar trinta e seis deles. Eles perseguiram os israelitas desde a porta da cidade até Sebarim, e os feriram na descida. Diante disso o povo desanimou-se completamente.
6 ਯਹੋਸ਼ੁਆ ਨੇ ਆਖਿਆ, “ਯਹੋਵਾਹ ਮੇਰੇ ਪ੍ਰਭੂ! ਤੁਸੀਂ ਸਾਡੇ ਲੋਕਾਂ ਨੂੰ ਯਰਦਨ ਨਦੀ ਦੇ ਪਾਰ ਲਿਆਂਦਾ। ਤੁਸੀਂ ਸਾਨੂੰ ਇੰਨੀ ਦੂਰ ਤੀਕ ਕਿਉਂ ਲਿਆਂਦਾ ਅਤੇ ਫ਼ੇਰ ਅਮੋਰੀ ਲੋਕਾਂ ਨੂੰ ਇਜਾਜ਼ਤ ਦਿੱਤੀ ਕਿ ਉਹ ਸਾਨੂੰ ਤਬਾਹ ਕਰ ਸੱਕਣ? ਸਾਨੂੰ ਯਰਦਨ ਨਦੀ ਦੇ ਦੂਸਰੇ ਕੰਢੇ ਰਹਿ ਕੇ ਹੀ ਸੰਤੁਸ਼ਟ ਹੋ ਜਾਣਾ ਚਾਹੀਦਾ ਸੀ।"
6 Então Josué, com as autoridades de Israel, rasgou as vestes, prostrou-se, rosto em terra, diante da arca do Senhor, cobrindo de terra a cabeça, e ali permaneceu até à tarde.
7 ਮੈਂ ਆਪਣੀ ਜਾਨ ਦੀ ਕਸਮ ਖਾਂਦਾ ਹਾਂ, ਯਹੋਵਾਹ! ਇੱਥੇ ਹੁਣ ਮੇਰੇ ਆਖਣ ਲਈ ਹੋਰ ਕੁਝ ਵੀ ਨਹੀਂ ਹੈ। ਇਸਰਾਏਲ ਨੇ ਦੁਸ਼ਮਣ ਅੱਗੇ ਆਤਮ ਸਮਰਪਣ ਕਰ ਦਿੱਤਾ ਹੈ।"
7 Disse então Josué: "Ah, Soberano Senhor, por que fizeste este povo atravessar o Jordão? Foi para nos entregar nas mãos dos amorreus e nos destruir? Antes nos contentássemos em continuar no outro lado do Jordão!
8 ਕਨਾਨੀ ਲੋਕ ਅਤੇ ਇਸ ਦੇਸ਼ ਦੇ ਹੋਰ ਸਾਰੇ ਲੋਕ ਇਸ ਘਟਨਾ ਬਾਰੇ ਸੁਣਨਗੇ। ਫ਼ੇਰ ਉਹ ਸਾਡੇ ਉੱਤੇ ਹਮਲਾ ਕਰ ਦੇਣਗੇ ਅਤੇ ਸਾਨੂੰ ਸਾਰਿਆਂ ਨੂੰ ਮਾਰ ਦੇਣਗੇ! ਫ਼ੇਰ ਤੁਸੀਂ ਮਹਾਨ ਨਾਮ ਦੀ ਰੱਖਿਆ ਕਰਨ ਲਈ ਕੀ ਕਰੋਂਗੇ?”"
8 Que poderei dizer, Senhor, agora que Israel foi derrotado por seus inimigos?
9 ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, “ਤੂੰ ਆਪਣਾ ਮੂੰਹ ਧਰਤੀ ਵੱਲ ਸੁੱਟ ਕੇ ਉਦਾਸ ਕਿਉਂ ਹੈ? ਉੱਠ ਖਲੋ!"
9 Os cananeus e os demais habitantes desta terra saberão disso, nos cercarão e eliminarão o nosso nome da terra. Que farás, então, pelo teu grande nome? "
10 ਇਸਰਾਏਲ ਦੇ ਲੋਕਾਂ ਨੇ ਮੇਰੇ ਵਿਰੁੱਧ ਗੁਨਾਹ ਕੀਤਾ। ਉਨ੍ਹਾਂ ਨੇ ਮੇਰਾ ਉਹ ਇਕਰਾਰਨਾਮਾ ਤੋੜਿਆ ਜਿਸ ਨੂੰ ਮੰਨਣ ਦਾ ਮੈਂ ਆਦੇਸ਼ ਦਿੱਤਾ ਸੀ। ਉਨ੍ਹਾਂ ਨੇ ਕੁਝ ਉਹ ਚੀਜ਼ਾਂ ਚੁੱਕੇ ਰੱਖ ਲਈਆਂ ਜਿਨ੍ਹਾਂ ਨੂੰ ਮੈਂ ਤਬਾਹ ਕਰਨ ਦਾ ਆਦੇਸ਼ ਦਿੱਤਾ ਸੀ। ਉਨ੍ਹਾਂ ਨੇ ਮੇਰੀ ਚੋਰੀ ਕੀਤੀ ਹੈ। ਉਨ੍ਹਾਂ ਨੇ ਝੂਠ ਬੋਲਿਆ ਹੈ। ਉਨ੍ਹਾਂ ਨੇ ਉਹ ਚੀਜ਼ਾਂ ਆਪਣੇ ਵਾਸਤੇ ਰੱਖ ਲਈਆਂ ਹਨ।"
10 O Senhor disse a Josué: "Levante-se! Por que você está aí prostrado?
11 ਇਹੀ ਕਾਰਣ ਹੈ ਕਿ ਇਸਰਾਏਲ ਦੀ ਫ਼ੌਜ ਆਪਣੀ ਪਿੱਠ ਦਿਖਾਕੇ ਭੱਜ ਗਈ। ਕਿਉਂਕਿ ਉਨ੍ਹਾਂ ਨੇ ਪਾਪ ਕੀਤਾ ਸੀ ਇਸ ਲਈ ਉਨ੍ਹਾਂ ਨੂੰ ਤਬਾਹ ਕੀਤਾ ਜਾਣਾ ਚਾਹੀਦਾ। ਮੈਂ ਹੋਰ ਵੱਧੇਰੇ ਤੁਹਾਡੇ ਸੰਗ ਨਹੀਂ ਹੋਵਾਂਗਾ ਜਦੋਂ ਤੀਕ ਕਿ ਤੁਸੀਂ ਉਹ ਸਾਰੀਆਂ ਚੀਜ਼ਾਂ ਤਬਾਹ ਨਹੀਂ ਕਰ ਦਿੰਦੇ ਜਿਨ੍ਹਾਂ ਨੂੰ ਮੈਂ ਤੁਹਾਨੂੰ ਤਬਾਹ ਕਰਨ ਦਾ ਹੁਕਮ ਦਿੱਤਾ ਹੈ।"
11 Israel pecou. Violaram a aliança que eu lhes ordenei. Eles se apossaram de coisas consagradas, roubaram-nas, esconderam-nas, e as colocaram junto de seus bens.
12 “ਹੁਣ ਜਾਉ ਅਤੇ ਲੋਕਾਂ ਨੂੰ ਪਵਿੱਤਰ ਬਣਾਉ। ਲੋਕਾਂ ਨੂੰ ਆਖੋ, ‘ਆਪਣੇ-ਆਪ ਨੂੰ ਪਵਿੱਤਰ ਬਣਾਉ। ਕੱਲ੍ਹ ਦੀ ਤਿਆਰੀ ਕਰੋ। ਇਸਰਾਏਲ ਦਾ ਯਹੋਵਾਹ ਪਰਮੇਸ਼ੁਰ ਆਖਦਾ ਹੈ ਕਿ ਕੁਝ ਲੋਕਾਂ ਨੇ ਉਹ ਚੀਜ਼ਾਂ ਰੱਖ ਲਈਆਂ ਹਨ ਜਿਨ੍ਹਾਂ ਨੂੰ ਤਬਾਹ ਕਰਨ ਦਾ ਉਸ ਨੇ ਆਦੇਸ਼ ਦਿੱਤਾ ਸੀ। ਤੁਸੀਂ ਕਦੇ ਵੀ ਆਪਣੇ ਦੁਸ਼ਮਣਾ ਨੂੰ ਹਰਾ ਨਹੀਂ ਸੱਕੋਂਗੇ ਜਦੋਂ ਤੀਕ ਕਿ ਤੁਸੀਂ ਉਨ੍ਹਾਂ ਚੀਜ਼ਾਂ ਨੂੰ ਸੁੱਟ ਨਹੀਂ ਦਿੰਦੇ।"
12 Por isso os israelitas não conseguem resistir aos inimigos; fogem deles porque se tornaram merecedores da sua destruição. Não estarei mais com vocês, se não destruírem do meio de vocês o que foi consagrado à destruição.
13 “‘ਕੱਲ੍ਹ ਸਵੇਰੇ ਤੁਹਾਨੂੰ ਸਾਰਿਆਂ ਨੂੰ ਆਪਣੇ ਪਰਿਵਾਰ-ਸਮੂਹਾਂ ਅਨੁਸਾਰ ਯਹੋਵਾਹ ਦੇ ਸਾਹਮਣੇ ਖਲੋਣਾ ਚਾਹੀਦਾ ਹੈ। ਫ਼ੇਰ ਯਹੋਵਾਹ ਤੁਹਾਡੇ ਵਿੱਚੋਂ ਇੱਕ ਪਰਿਵਾਰ-ਸਮੂਹ ਨੂੰ ਕੱਢੇਗਾ। ਯਹੋਵਾਹ ਦੁਆਰਾ ਕੱਢੇ ਹੋਏ ਪਰਿਵਾਰ-ਸਮੂਹ ਨੂੰ ਵੰਸ਼ ਦਰ ਵੰਸ਼ ਅੱਗੇ ਆਉਣਾ ਚਾਹੀਦਾ। ਜਿਸ ਵੰਸ਼ ਨੂੰ ਯਹੋਵਾਹ ਕੱਢੇਗਾ, ਪਰਿਵਾਰ ਦਰ ਪਰਿਵਾਰ ਅੱਗੇ ਆਵੇਗਾ। ਜਿਸ ਪਰਿਵਾਰ ਨੂੰ ਯਹੋਵਾਹ ਕੱਢੇਗਾ ਆਦਮੀ ਦਰ ਆਦਮੀ ਅੱਗੇ ਆਵੇਗਾ।"
13 "Vá, santifique o povo! Diga-lhes: Santifiquem-se para amanhã, pois assim diz o Senhor, o Deus de Israel: Há coisas consagradas à destruição no meio de vocês, ó Israel. Vocês não conseguirão resistir aos seus inimigos enquanto não as retirarem.
14 ਜਿਹੜਾ ਆਦਮੀ ਉਨ੍ਹਾਂ ਚੀਜ਼ਾਂ ਨੂੰ ਰੱਖੇਗਾ, ਜਿਨ੍ਹਾਂ ਨੂੰ ਤਬਾਹ ਕਰ ਦਿੱਤਾ ਜਾਣਾ ਚਾਹੀਦਾ ਸੀ, ਫ਼ੜਿਆ ਜਾਵੇਗਾ। ਫ਼ੇਰ ਉਸ ਨੂੰ ਸਾੜਕੇ ਮਾਰ ਦਿੱਤਾ ਜਾਵੇਗਾ ਅਤੇ ਉਸਦੀ ਹਰ ਸ਼ੈਅ ਉਸ ਦੇ ਨਾਲ ਹੀ ਤਬਾਹ ਕਰ ਦਿੱਤੀ ਜਾਵੇਗੀ। ਉਸ ਨੇ ਯਹੋਵਾਹ ਦੇ ਇਕਰਾਰਨਾਮੇ ਨੂੰ ਤੋੜਿਆ ਸੀ ਅਤੇ ਉਸ ਨੇ ਇਸਰਾਏਲ ਦੇ ਲੋਕਾਂ ਦਰਮਿਆਨ ਬਹੁਤ ਭਿਆਨਕ ਪਾਪ ਕੀਤਾ ਹੈ!’”"
14 "Apresentem-se de manhã, uma tribo de cada vez. A tribo que o Senhor escolher virá à frente, um clã de cada vez; o clã que o Senhor escolher virá à frente, uma família de cada vez; e a família que o Senhor escolher virá à frente, um homem de cada vez.
15 ਅਗਲੀ ਸਵੇਰ ਸੁਵਖਤੇ ਹੀ, ਯਹੋਸ਼ੁਆ ਨੇ ਇਸਰਾਏਲ ਦੇ ਸਾਰੇ ਲੋਕਾਂ ਨੂੰ ਯਹੋਵਾਹ ਦੇ ਸਾਹਮਣੇ ਇਕੱਠਾ ਕੀਤਾ। ਸਾਰੇ ਪਰਿਵਾਰ-ਸਮੂਹ ਯਹੋਵਾਹ ਦੇ ਸਾਹਮਣੇ ਖਲੋ ਗਏ। ਯਹੋਵਾਹ ਨੇ ਯਹੂਦਾਹ ਦੇ ਪਰਿਵਾਰ-ਸਮੂਹ ਦੀ ਚੋਣ ਕੀਤੀ।"
15 Aquele que for pego com as coisas consagradas será queimado no fogo com tudo o que lhe pertence. Violou a aliança do Senhor e cometeu loucura em Israel! "
16 ਇਸ ਲਈ ਯਹੂਦਾਹ ਦੇ ਸਾਰੇ ਵੰਸ਼ ਯਹੋਵਾਹ ਦੇ ਸਾਹਮਣੇ ਖਲੋ ਗਏ ਯਹੋਵਾਹ ਨੇ ਜ਼ਰਾਹ ਵੰਸ਼ ਦੀ ਚੋਣ ਕੀਤੀ। ਫ਼ੇਰ ਜ਼ਰਾਹ ਵੰਸ਼ ਦੇ ਸਾਰੇ ਪਰਿਵਾਰ-ਸਮੂਹ ਯਹੋਵਾਹ ਦੇ ਅੱਗੇ ਖਲੋ ਗਏ। ਜ਼ਬਦੀ ਦੇ ਪਰਿਵਾਰ ਦੀ ਚੋਣ ਕੀਤੀ ਗਈ।"
16 Na manhã seguinte Josué mandou os israelitas virem à frente segundo as suas tribos, e a de Judá foi a escolhida.
17 ਯਹੋਵਾਹ ਨੇ ਕਰਮੀ ਦੇ ਪੁੱਤਰ ਆਕਾਨ ਦੀ ਚੋਣ ਕੀਤੀ। ਕਰਮੀ ਜ਼ਬਦੀ ਦਾ ਪੁੱਤਰ ਸੀ। ਅਤੇ ਜ਼ਬਦੀ ਜ਼ਰਾਹ ਦਾ ਪੁੱਤਰ ਸੀ।"
17 Os clãs de Judá vieram à frente, e ele escolheu os zeraítas. Fez o clã dos zeraítas vir à frente, família por família, e o escolhido foi Zinri.
18 ਫ਼ੇਰ ਯਹੋਸ਼ੁਆ ਨੇ ਆਕਾਨ ਨੂੰ ਆਖਿਆ, “ਪੁੱਤਰ, ਆਪਣੀ ਪ੍ਰਾਰਥਨਾ ਕਰ ਲੈ ਤੈਨੂੰ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦਾ ਆਦਰ ਕਰਨਾ ਚਾਹੀਦਾ ਹੈ ਅਤੇ ਉਸ ਦੇ ਸਾਹਮਣੇ ਆਪਣੇ ਪਾਪਾ ਦਾ ਇਕਰਾਰ ਕਰਨਾ ਚਾਹੀਦਾ ਹੈ। ਮੈਨੂੰ ਦੱਸ ਕਿ ਤੂੰ ਕੀ ਕੀਤਾ ਸੀ, ਅਤੇ ਕੋਈ ਵੀ ਗੱਲ ਮੇਰੇ ਕੋਲੋਂ ਛੁਪਾਉਣ ਦੀ ਕੋਸ਼ਿਸ਼ ਨਾ ਕਰ!”"
18 Josué fez a família de Zinri vir à frente, homem por homem, e Acã, filho de Carmi, filho de Zinri, filho de Zerá, da tribo de Judá, foi o escolhido.
19 ਆਕਾਨ ਨੇ ਜਵਾਬ ਦਿੱਤਾ, “ਇਹ ਠੀਕ ਹੈ! ਮੈਂ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੇ ਵਿਰੁੱਧ ਪਾਪ ਕੀਤਾ ਹੈ। ਇਹੀ ਹੈ ਜੋ ਮੈਂ ਕੀਤਾ ਸੀ:"
19 Então Josué disse a Acã: "Meu filho, para a glória do Senhor, o Deus de Israel, diga a verdade. Conte-me o que você fez; não me esconda nada".
20 ਅਸੀਂ ਯਰੀਹੋ ਦੇ ਸ਼ਹਿਰ ਉੱਤੇ ਕਬਜ਼ਾ ਕਰ ਲਿਆ ਸੀ ਅਤੇ ਉਸ ਦੇ ਨਾਲ ਸਾਰੀਆਂ ਚੀਜ਼ਾਂ ਉੱਤੇ ਵੀ ਮੈਂ ਬੇਬੀਲੋਨ ਦਾ ਇੱਕ ਖੂਬਸੂਰਤ ਕੋਟ ਤਕਰੀਬਨ 15 ਪੌਂਡ ਚਾਂਦੀ, ਅਤੇ ਸੋਨੇ ਦਾ ਇੱਕ ਪੌਂਡ ਦੇਖਿਆ। ਮੈਂ ਇਹ ਚੀਜ਼ਾਂ ਆਪਣੇ ਵਾਸਤੇ ਚਾਹੁੰਦਾ ਸੀ। ਇਸ ਲਈ ਮੈਂ ਇਹ ਚੁੱਕ ਲਈਆਂ। ਤੁਹਾਨੂੰ ਉਹ ਚੀਜ਼ਾਂ ਮੇਰੇ ਤੰਬੂ ਦੀ ਜ਼ਮੀਨ ਹੇਠਾਂ ਦੱਬੀਆਂ ਹੋਈਆਂ ਮਿਲਣਗੀਆਂ। ਚਾਂਦੀ ਕੋਟ ਦੇ ਹੇਠਾਂ ਹੈ।”"
20 Acã respondeu: "É verdade que pequei contra o Senhor, contra o Deus de Israel. O que fiz foi o seguinte:
21 ਇਸ ਲਈ ਯਹੋਸ਼ੁਆ ਨੇ ਕੁਝ ਆਦਮੀਆਂ ਨੂੰ ਤੰਬੂ ਵੱਲ ਭੇਜਿਆ। ਉਹ ਤੰਬੂ ਵੱਲ ਦੌੜ ਗਏ ਅਤੇ ਤੰਬੂ ਵਿੱਚ ਛੁਪੀਆਂ ਹੋਈਆਂ ਉਨ੍ਹਾਂ ਚੀਜ਼ਾਂ ਨੂੰ ਲੱਭ ਲਿਆ। ਚਾਂਦੀ ਕੋਟ ਦੇ ਹੇਠਾਂ ਸੀ।"
21 quando vi entre os despojos uma bela capa feita na Babilônia, dois quilos e quatrocentos gramas de prata e uma barra de ouro de seiscentos gramas, eu os cobicei e me apossei deles. Estão escondidos no chão da minha tenda, com a prata por baixo".
22 ਆਦਮੀਆਂ ਨੇ ਤੰਬੂ ਵਿੱਚੋਂ ਚੀਜ਼ਾਂ ਬਾਹਰ ਲਿਆਂਦੀਆਂ। ਉਹ ਉਨ੍ਹਾਂ ਚੀਜ਼ਾਂ ਨੂੰ ਯਹੋਸ਼ੁਆ ਅਤੇ ਇਸਰਾਏਲ ਦੇ ਸਾਰੇ ਲੋਕਾਂ ਦੇ ਕੋਲ ਲੈ ਗਏ। ਉਨ੍ਹਾਂ ਨੇ ਉਨ੍ਹਾਂ ਨੂੰ ਯਹੋਵਾਹ ਦੇ ਸਾਹਮਣੇ ਧਰਤੀ ਉੱਤੇ ਸੁੱਟ ਦਿੱਤਾ।"
22 Josué enviou alguns homens que correram à tenda de Acã; lá estavam escondidas as coisas, com a prata por baixo.
23 ਫ਼ੇਰ ਯਹੋਸ਼ੁਆ ਅਤੇ ਇਸਰਾਏਲ ਦੇ ਸਾਰੇ ਲੋਕ ਆਕਾਨ ਵਲਦ ਜ਼ਰਹ ਨੂੰ ਆਕੋਰ ਦੀ ਵਾਦੀ ਵਿੱਚ ਲੈ ਗਏ। ਉਨ੍ਹਾਂ ਨੇ ਚਾਂਦੀ, ਕੋਟ, ਸੋਨਾ, ਆਕਾਨ ਦੇ ਧੀਆਂ, ਪੁੱਤਰਾਂ ਉਸ ਦੇ ਪਸ਼ੂਆਂ ਉਸ ਦੇ ਗਧਿਆਂ ਉਸ ਦੀਆਂ ਭੇਡਾਂ ਉਸ ਦੇ ਤੰਬੂ ਅਤੇ ਉਸਦੀ ਹਰ ਸ਼ੈਅ ਨੂੰ ਵੀ ਨਾਲ ਲੈ ਲਿਆ। ਉਹ ਇਹ ਸਾਰੀਆਂ ਚੀਜ਼ਾਂ ਆਕਾਨ ਦੇ ਨਾਲ ਹੀ ਆਕੋਰ ਦੀ ਵਾਦੀ ਵਿੱਚ ਲੈ ਗਏ।"
23 Retiraram-nas da tenda e as levaram a Josué e a todos os israelitas, e as puseram perante o Senhor.
24 ਫ਼ੇਰ ਯਹੋਸ਼ੁਆ ਨੇ ਆਖਿਆ, “ਤੂੰ ਸਾਡੇ ਲਈ ਬਹੁਤ ਮੁਸੀਬਤ ਪੈਦਾ ਕੀਤੀ! ਪਰ ਹੁਣ ਯਹੋਵਾਹ ਤੈਨੂੰ ਮੁਸੀਬਤ ਵਿੱਚ ਪਾਏਗਾ!” ਫ਼ੇਰ ਸਾਰੇ ਲੋਕਾਂ ਨੇ ਉਦੋਂ ਤੀਕ ਆਕਾਨ ਅਤੇ ਉਸ ਦੇ ਪਰਿਵਾਰ ਉੱਤੇ ਪੱਥਰ ਸੁੱਟੇ ਜਦੋਂ ਤੀਕ ਕਿ ਉਹ ਮਰ ਨਹੀਂ ਗਏ। ਫ਼ੇਰ ਲੋਕਾਂ ਨੇ ਉਨ੍ਹਾਂ ਨੂੰ ਅਤੇ ਉਸਦੀ ਹਰ ਸ਼ੈਅ ਨੂੰ ਸਾੜ ਦਿੱਤਾ।"
24 Então Josué, junto com todo o Israel, levou Acã, bisneto de Zerá, e a prata, a capa, a barra de ouro, seus filhos e filhas, seus bois, seus jumentos, suas ovelhas, sua tenda e tudo o que lhe pertencia, ao vale de Acor.
25 ਜਦੋਂ ਉਨ੍ਹਾਂ ਨੇ ਆਕਾਨ ਨੂੰ ਸਾੜ ਦਿੱਤਾ ਤਾਂ ਉਨ੍ਹਾਂ ਨੇ ਉਸ ਦੇ ਸ਼ਰੀਰ ਉੱਤੇ ਬਹੁਤ ਸਾਰੇ ਪੱਥਰ ਰੱਖ ਦਿੱਤੇ। ਉਹ ਪੱਥਰ ਅੱਜ ਤੱਕ ਉੱਥੇ ਹੀ ਹਨ। ਇਸ ਲਈ ਪਰਮੇਸ਼ੁਰ ਨੇ ਆਕਾਨ ਲਈ ਮੁਸੀਬਤ ਲਿਆਂਦੀ। ਇਹੀ ਕਾਰਣ ਹੈ ਕਿ ਉਸ ਥਾਂ ਨੂੰ ਆਕੋਰ ਦੀ ਵਾਦੀ ਆਖਿਆ ਜਾਂਦਾ ਹੈ। ਇਸ ਤੋਂ ਮਗਰੋਂ ਯਹੋਵਾਹ ਲੋਕਾਂ ਨਾਲ ਕਰੋਧਵਾਨ ਨਹੀਂ ਸੀ।"
25 Disse Josué: "Por que você nos causou esta desgraça? Hoje o Senhor lhe causará desgraça". E todo o Israel o apedrejou, e depois apedrejou também os seus, e os queimou no fogo.
26 — ausente —
26 Sobre Acã ergueram um grande monte de pedras, que existe até hoje. Então o Senhor se afastou do fogo da sua ira. Por isso foi dado àquele lugar o nome de vale de Acor, nome que permanece até hoje.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Josué 7, comparar traduções ou montar um estudo — tudo direto pelo WhatsApp.