Josué 9

Punjabi Bible (GL_PUNJABI) vs VC

Sair da comparação
VC Versão Católica
1 ਗਿਬਓਨੀਆਂ ਦੀ ਯਹੋਸ਼ੁਆ ਨਾਲ ਚਲਾਕੀ ਯਰਦਨ ਨਦੀ ਦੇ ਪੱਛਮ ਵੱਲ ਦੇ ਸਾਰੇ ਰਾਜਿਆਂ ਨੇ ਇਨ੍ਹਾਂ ਗੱਲਾਂ ਬਾਰੇ ਸੁਣਿਆ। ਰਾਜੇ ਹਿੱਤੀ ਲੋਕਾਂ, ਅਮੋਰੀ ਲੋਕਾਂ, ਕਨਾਨੀ ਲੋਕਾਂ, ਫ਼ਰਿੱਜ਼ੀਆਂ ਲੋਕਾਂ, ਹਿੱਵੀ ਲੋਕਾਂ ਅਤੇ ਯਬੂਸੀ ਲੋਕਾਂ ਦੇ ਸਨ। ਉਹ ਪਹਾੜੀ ਇਲਾਕੇ ਅਤੇ ਮੈਦਾਨਾ ਵਿੱਚ ਰਹਿੰਦੇ ਸਨ। ਉਹ ਭੂਮੱਧ ਸਾਗਰ ਦੇ ਕੰਢੇ ਦੇ ਨਾਲ-ਨਾਲ ਲਬਾਨੋਨ ਤੱਕ ਰਹਿੰਦੇ ਸਨ।"
1 À notícia de tais acontecimentos, todos os reis de além do Jordão, da montanha e da planície, do litoral do mar Grande defronte do Líbano, os hiteus, os amorreus, os cananeus, os ferezeus,
2 ਉਹ ਸਾਰੇ ਰਾਜੇ ਇਕੱਠੇ ਹੋ ਗਏ। ਉਨ੍ਹਾਂ ਨੇ ਯਹੋਸ਼ੁਆ ਅਤੇ ਇਸਰਾਏਲ ਦੇ ਲੋਕਾਂ ਵਿਰੁੱਧ ਲੜਨ ਦੀਆਂ ਵਿਉਂਤਾ ਬਣਾਈਆਂ।"
2 os heveus e os jebuseus coligaram-se para combater Josué e Israel.
3 ਗਿਬਓਨ ਦੇ ਲੋਕਾਂ ਨੇ ਇਹ ਗੱਲ ਸੁਣੀ ਕਿ ਯਹੋਸ਼ੁਆ ਨੇ ਯਰੀਹੋ ਅਤੇ ਅਈ ਨੂੰ ਕਿਵੇਂ ਹਰਾਇਆ ਸੀ।"
3 Mas os habitantes de Gabaon, sabendo o que Josué tinha feito a Jericó e a Hai, usaram de astúcia.
4 ਇਸ ਲਈ ਉਨ੍ਹਾਂ ਲੋਕਾਂ ਨੇ ਇਸਰਾਏਲ ਦੇ ਲੋਕਾਂ ਨਾਲ ਚਲਾਕੀ ਖੇਡਣ ਦੀ ਵਿਉਂਤ ਬਣਾਈ। ਉਨ੍ਹਾਂ ਦੀ ਵਿਉਂਤ ਇਹ ਸੀ: ਉਨ੍ਹਾਂ ਨੇ ਮੈਅ ਦੀਆਂ ਪੁਰਾਣੀਆਂ ਮਸ਼ਕਾ ਇਕੱਠੀਆਂ ਕੀਤੀਆਂ ਜਿਹੜੀਆਂ ਫ਼ਟੀਆਂ ਅਤੇ ਸੁਧਾਰੀਆਂ ਹੋਈਆਂ ਸਨ ਅਤੇ ਉਹ ਆਪਣੇ ਪਸ਼ੂਆਂ ਦੀਆਂ ਪਿੱਠਾਂ ਉੱਤੇ ਪਾ ਦਿੱਤੀਆਂ। ਉਨ੍ਹਾਂ ਨੇ ਆਪਣੇ ਪਸ਼ੂਆਂ ਉੱਤੇ ਪੁਰਾਣੀਆਂ ਪਾਟੀਆਂ ਹੋਈਆਂ ਬੋਰੀਆਂ ਵੀ ਪਾ ਦਿੱਤੀਆਂ ਜਿਸ ਤੋਂ ਲੱਗੇ ਕਿ ਉਨ੍ਹਾਂ ਨੇ ਬਹੁਤ ਲੰਬਾ ਸਫ਼ਰ ਕੀਤਾ ਹੈ।"
4 Puseram-se a caminho, munidos de provisões, seus jumentos carregados de sacos velhos, e odres de vinho rotos e recosidos.
5 ਆਦਮੀਆਂ ਨੇ ਆਪਣੇ ਪੈਰਾਂ ਵਿੱਚ ਪੁਰਾਣੀਆਂ ਜੁੱਤੀਆਂ ਪਾ ਲਈਆਂ। ਆਦਮੀਆਂ ਨੇ ਪੁਰਾਣੇ ਕੱਪੜੇ ਪਾ ਲਏ। ਉਨ੍ਹਾਂ ਆਦਮੀਆਂ ਨੇ ਕੁਝ ਬੇਹੀ ਰੋਟੀ ਲੱਭੀ ਜਿਹੜੀ ਸੁੱਕੀ ਅਤੇ ਉੱਲੀ ਵਾਲੀ ਸੀ। ਇਸ ਤਰ੍ਹਾਂ ਉਹ ਲੋਕ ਇਉਂ ਜਾਪਦੇ ਸਨ ਜਿਵੇਂ ਬਹੁਤ ਦੂਰੋਂ ਸਫ਼ਰ ਕਰਕੇ ਆਏ ਸਨ।"
5 Levavam nos pés calçado muito velho e remendado, vestiam-se de roupas muito usadas, e o pão de suas provisões estava seco e estragado.
6 ਫ਼ਿਰ ਉਹ ਆਦਮੀ ਇਸਰਾਏਲ ਦੇ ਲੋਕਾਂ ਦੇ ਡੇਰੇ ਵਿੱਚ ਗਏ। ਡੇਰਾ ਗਿਲਗਾਲ ਦੇ ਨੇੜੇ ਸੀ। ਆਦਮੀ ਯਹੋਸ਼ੁਆ ਕੋਲ ਗਏ ਅਤੇ ਉਸ ਨੂੰ ਆਖਿਆ, “ਅਸੀਂ ਬਹੁਤ ਦੂਰ ਦੇਸ਼ੋਂ ਸਫ਼ਰ ਕਰਕੇ ਆਏ ਹਾਂ, ਅਸੀਂ ਤੁਹਾਡੇ ਨਾਲ ਇੱਕ ਸ਼ਾਂਤੀ ਦਾ ਇਕਰਾਰਨਾਮਾ ਕਰਨਾ ਚਾਹੁੰਦੇ ਹਾਂ।”"
6 Foram assim ter com Josué no acampamento de Gálgala, e disseram-lhe, bem como a todo o Israel: Viemos de uma terra longínqua; fazei aliança conosco.
7 ਇਸਰਾਏਲ ਦੇ ਲੋਕਾਂ ਨੇ (ਗਿਬਓਨ ਦੇ ਆਦਮੀਆਂ) ਹਿੱਵੀਆਂ ਨੂੰ ਆਖਿਆ, “ਸ਼ਾਇਦ ਤੁਸੀਂ ਸਾਡੇ ਨਾਲ ਚਲਾਕੀ ਕਰਨ ਦੀ ਕੋਸ਼ਿਸ਼ ਕਰ ਰਹੇ ਹੋ। ਸ਼ਾਇਦ ਤੁਸੀਂ ਸਾਡੇ ਬਹੁਤ ਹੀ ਨੇੜੇ ਰਹਿੰਦੇ ਹੋ। ਅਸੀਂ ਤੁਹਾਡੇ ਨਾਲ ਉਦੋਂ ਤੱਕ ਸ਼ਾਂਤੀ ਦਾ ਇਕਰਾਰਨਾਮਾ ਨਹੀਂ ਕਰਾਂਗੇ ਜਿੰਨੀ ਦੇਰ ਤੱਕ ਅਸੀਂ ਇਹ ਨਾ ਜਾਣ ਲਈਏ ਕਿ ਤੁਸੀਂ ਕਿੱਥੋਂ ਆਏ।”"
7 Os israelitas responderam: Talvez habiteis perto de nós; como, pois, poderíamos fazer aliança convosco?
8 ਇਨ੍ਹਾਂ ਹਿੱਵੀ ਆਦਮੀਆਂ ਨੇ ਯਹੋਸ਼ੁਆ ਨੂੰ ਆਖਿਆ, “ਅਸੀਂ ਤੁਹਾਡੇ ਸੇਵਕ ਹਾਂ” ਪਰ ਯਹੋਸ਼ੁਆ ਨੇ ਆਖਿਆ, “ਤੁਸੀਂ ਕੌਣ ਹੋ? ਤੁਸੀਂ ਕਿੱਥੋਂ ਆਏ ਹੋ?”"
8 Mas eles disseram a Josué: Somos teus servos. Josué disse-lhes: Quem sois vós? De onde vindes? Eles responderam-lhe:
9 ਆਦਮੀਆਂ ਨੇ ਜਵਾਬ ਦਿੱਤਾ, “ਅਸੀਂ ਤੁਹਾਡੇ ਸੇਵਕ ਹਾਂ। ਅਸੀਂ ਬਹੁਤ ਦੂਰ ਦੇਸ਼ ਤੋਂ ਆਏ ਹਾਂ। ਅਸੀਂ ਇਸ ਲਈ ਆਏ ਹਾਂ ਕਿਉਂਕਿ ਅਸੀਂ ਯਹੋਵਾਹ, ਤੁਹਾਡੇ ਪਰਮੇਸ਼ੁਰ, ਦੀ ਮਹਾਨ ਸ਼ਕਤੀ ਬਾਰੇ ਸੁਣਿਆ ਹੈ। ਅਸੀਂ ਉਨ੍ਹਾਂ ਗੱਲਾਂ ਬਾਰੇ ਸੁਣਿਆ ਹੈ ਜਿਹੜੀਆਂ ਉਸ ਨੇ ਕੀਤੀਆਂ ਹਨ। ਅਸੀਂ ਮਿਸਰ ਵਿੱਚ ਉਸ ਵੱਲੋਂ ਕੀਤੀ ਹਰ ਗੱਲ ਬਾਰੇ ਸੁਣਿਆ।"
9 Teus servos vêm de uma terra muito distante por causa do nome do Senhor, teu Deus; pois ouvimos falar dele e de tudo o que fez no Egito,
10 ਅਤੇ ਅਸੀਂ ਇਹ ਵੀ ਸੁਣਿਆ ਹੈ ਕਿ ਉਸ ਨੇ ਯਰਦਨ ਨਦੀ ਦੇ ਪੂਰਬ ਵੱਲ ਅਮੋਰੀ ਲੋਕਾਂ ਦੇ ਦੋ ਰਾਜਿਆਂ ਨੂੰ ਹਰਾ ਦਿੱਤਾ ਹੈ। ਇਹ ਅਸ਼ਤਾਰੋਥ ਦੀ ਧਰਤੀ ਉੱਤੇ ਹਸ਼ਬੋਨ ਦਾ ਰਾਜਾ ਸੀਹੋਨ ਸੀ ਅਤੇ ਬਾਸ਼ਾਨ ਦਾ ਰਾਜਾ ਓਗ ਸੀ।"
10 e de como tratou os dois reis dos amorreus além do Jordão, Seon, rei de Hesebon e Og, rei de Basã, que moravam em Astarot.
11 ਇਸ ਲਈ ਸਾਡੇ ਬਜ਼ੁਰਗਾਂ ਅਤੇ ਸਾਡੇ ਲੋਕਾਂ ਨੇ ਸਾਨੂੰ ਆਖਿਆ, ‘ਆਪਣੇ ਸਫ਼ਰ ਲਈ ਕਾਫ਼ੀ ਭੋਜਨ ਲੈ ਲਓ। ਜਾਓ ਅਤੇ ਇਸਰਾਏਲ ਦੇ ਲੋਕਾਂ ਨੂੰ ਮਿਲੋ।’ ਉਨ੍ਹਾਂ ਨੂੰ ਆਖੋ, ‘ਅਸੀਂ ਤੁਹਾਡੇ ਸੇਵਕ ਹਾਂ। ਸਾਡੇ ਨਾਲ ਸ਼ਾਂਤੀ ਦਾ ਇਕਰਾਰਨਾਮਾ ਕਰ ਲਵੋ।’"
11 Por isso, nossos anciãos e todos os habitantes de nossa terra nos disseram: tomai convosco provisões para o caminho, ide ao seu encontro e dizei-lhes: somos vossos servos; fazei aliança conosco.
12 “ਸਾਡੀ ਰੋਟੀ ਵੱਲ ਦੇਖੋ! ਜਦੋਂ ਅਸੀਂ ਘਰੋਂ ਚੱਲੇ ਸਾਂ ਇਹ ਗਰਮ ਅਤੇ ਤਾਜੀ ਸੀ। ਪਰ ਹੁਣ ਤੁਸੀਂ ਦੇਖ ਸੱਕਦੇ ਹੋ ਕਿ ਇਹ ਸੁੱਕੀ ਅਤੇ ਬੇਹੀ ਹੈ।"
12 Vede o nosso pão. Nós o tínhamos tomado quente quando partimos de nossas casas para vir ter convosco: ei-lo como está agora seco e mofado.
13 ਸਾਡੀਆਂ ਮੈਅ ਦੀਆਂ ਮਸ਼ਕਾ ਦੇਖੋ! ਜਦੋਂ ਅਸੀਂ ਘਰੋਂ ਚੱਲੇ ਸਾਂ ਇਹ ਨਵੀਆਂ ਸਨ ਅਤੇ ਮੈਅ ਨਾਲ ਭਰੀਆਂ ਹੋਈਆਂ ਸਨ। ਹੁਣ ਤੁਸੀਂ ਦੇਖ ਸੱਕਦੇ ਹੋ ਕਿ ਇਹ ਫ਼ਟੀਆਂ ਪੁਰਾਣੀਆਂ ਹੋ ਗਈਆਂ ਹਨ। ਸਾਡੇ ਕੱਪੜਿਆਂ ਅਤੇ ਜੁੱਤੀਆਂ ਵੱਲ ਦੇਖੋ। ਤੁਸੀਂ ਦੇਖ ਸੱਕਦੇ ਹੋ ਕਿ ਲੰਮੇ ਸਫ਼ਰ ਨੇ ਇਨ੍ਹਾਂ ਪਹਿਨਣ ਵਾਲੀਆਂ ਚੀਜ਼ਾਂ ਨੂੰ ਤਕਰੀਬਨ ਬਰਬਾਦ ਕਰ ਦਿੱਤਾ ਹੈ।”"
13 Estes odres de vinho que tínhamos enchido novos, agora estão rotos e descosidos; nossas vestes e nossos calçados estão gastos por causa da longa viagem que fizemos.
14 ਇਸਰਾਏਲ ਦੇ ਆਦਮੀ ਇਹ ਜਾਨਣਾ ਚਾਹੁੰਦੇ ਸਨ ਕਿ ਕੀ ਇਹ ਲੋਕ ਸੱਚ ਆਖ ਰਹੇ ਸਨ। ਇਸ ਲਈ ਉਨ੍ਹਾਂ ਨੇ ਰੋਟੀ ਦਾ ਸਵਾਦ ਚੱਖਿਆ-ਪਰ ਉਨ੍ਹਾਂ ਨੇ ਯਹੋਵਾਹ ਨੂੰ ਨਹੀਂ ਪੁੱਛਿਆ ਕਿ ਉਨ੍ਹਾਂ ਨੂੰ ਕੀ ਕਰਨਾ ਚਾਹੀਦਾ ਹੈ।"
14 Os israelitas, sem ter consultado o Senhor, aceitaram as suas provisões.
15 ਯਹੋਸ਼ੁਆ ਉਨ੍ਹਾਂ ਨਾਲ ਸ਼ਾਂਤੀ ਦਾ ਇਕਰਾਰਨਾਮਾ ਕਰਨ ਲਈ ਰਾਜ਼ੀ ਹੋ ਗਿਆ। ਉਹ ਉਨ੍ਹਾਂ ਨੂੰ ਜਿਉਂਦੇ ਛੱਡਣ ਲਈ ਮੰਨ ਗਿਆ। ਇਸਰਾਏਲ ਦੇ ਲੋਕ ਵੀ ਯਹੋਸ਼ੁਆ ਦੇ ਇਸ ਇਕਰਾਰ ਨਾਲ ਸਹਿਮਤ ਹੋ ਗਏ।"
15 Josué concedeu-lhes a paz e fez com eles uma aliança que lhes assegurava a vida, e os principais da assembléia confirmaram-na com juramento.
16 ਤਿੰਨ ਦਿਨਾ ਮਗਰੋਂ, ਇਸਰਾਏਲ ਦੇ ਲੋਕਾਂ ਨੂੰ ਪਤਾ ਲੱਗਿਆ ਕਿ ਉਹ ਲੋਕ ਉਨ੍ਹਾਂ ਦੇ ਡੇਰੇ ਦੇ ਬਹੁਤ ਨੇੜੇ ਹੀ ਰਹਿੰਦੇ ਸਨ।"
16 Três dias depois desse tratado, souberam que aquela gente era vizinha e habitava no meio deles.
17 ਇਸ ਲਈ ਇਸਰਾਏਲ ਦੇ ਲੋਕ ਉਸ ਥਾਂ ਗਏ ਜਿੱਥੇ ਉਹ ਰਹਿੰਦੇ ਸਨ। ਤੀਸਰੇ ਦਿਨ ਇਸਰਾਏਲ ਦੇ ਲੋਕ ਗਿਬਓਨ, ਕਫ਼ੀਰਾਹ, ਬਏਰੋਥ ਅਤੇ ਕਿਰਯਥ-ਯਾਰੀਮ ਸ਼ਹਿਰ ਵਿੱਚ ਆਏ।"
17 Então os israelitas puseram-se a caminho e ao terceiro dia chegaram às suas cidades, cujos nomes são estes: Gabaon, Cafira, Berot e Cariatiarim.
18 ਪਰ ਇਸਰਾਏਲ ਦੀ ਫ਼ੌਜ ਨੇ ਉਨ੍ਹਾਂ ਸ਼ਹਿਰਾਂ ਦੇ ਵਿਰੁੱਧ ਲੜਨ ਦੀ ਕੋਸ਼ਿਸ਼ ਨਹੀਂ ਕੀਤੀ। ਉਨ੍ਹਾਂ ਨੇ ਉਨ੍ਹਾਂ ਲੋਕਾਂ ਨਾਲ ਸ਼ਾਂਤੀ ਦਾ ਇਕਰਾਰਨਾਮਾ ਕਰ ਲਿਆ ਸੀ। ਉਨ੍ਹਾਂ ਨੇ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਦੇ ਸਾਹਮਣੇ ਇਨ੍ਹਾਂ ਲੋਕਾਂ ਨਾਲ ਇਕਰਾਰ ਕੀਤਾ ਸੀ। ਸਾਰੇ ਲੋਕਾਂ ਨੇ ਉਨ੍ਹਾਂ ਆਗੂਆਂ ਦੇ ਵਿਰੁੱਧ ਸ਼ਿਕਾਇਤ ਕੀਤੀ ਜਿਨ੍ਹਾਂ ਨੇ ਇਕਰਾਰਨਾਮਾ ਕੀਤਾ ਸੀ।"
18 Eles não os feriram por causa do juramento que lhes tinham feito os principais da assembléia em nome do Senhor, Deus de Israel. E toda a assembléia começou a murmurar contra eles.
19 ਪਰ ਆਗੂਆਂ ਨੇ ਜਵਾਬ ਦਿੱਤਾ, “ਅਸੀਂ ਆਪਣਾ ਇਕਰਾਰ ਦੇ ਦਿੱਤਾ ਹੈ। ਅਸੀਂ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੇ ਸਾਹਮਣੇ ਇਕਰਾਰ ਕੀਤਾ ਹੈ। ਹੁਣ ਅਸੀਂ ਉਨ੍ਹਾਂ ਦੇ ਖਿਲਾਫ਼ ਨਹੀਂ ਲੜ ਸੱਕਦੇ।"
19 Eles responderam: Fizemos-lhes um juramento em nome do Senhor, Deus de Israel, e não podemos tocar neles.
20 ਸਾਨੂੰ ਹੁਣ ਇਹ ਜ਼ਰੂਰ ਕਰਨਾ ਚਾਹੀਦਾ ਹੈ। ਸਾਨੂੰ ਉਨ੍ਹਾਂ ਨੂੰ ਜਿਉਂਦੇ ਰਹਿਣ ਦੇਣਾ ਚਾਹੀਦਾ ਹੈ। ਅਸੀਂ ਉਨ੍ਹਾਂ ਨੂੰ ਨੁਕਸਾਨ ਨਹੀਂ ਪਹੁਚਾ ਸੱਕਦੇ, ਨਹੀਂ ਤਾਂ ਪਰਮੇਸ਼ੁਰ ਸਾਡੇ ਨਾਲ ਇਸ ਕਰਕੇ ਨਾਰਾਜ਼ ਹੋ ਜਾਵੇਗਾ ਕਿਉਂਕਿ ਅਸੀਂ ਉਨ੍ਹਾਂ ਨਾਲ ਕੀਤਾ ਹੋਇਆ ਇਕਰਾਰ ਤੋੜਿਆ।"
20 Eis, porém, como havemos de tratá-los: deixá-los-emos vivos, para que não se excite contra nós a ira do Senhor, se faltarmos ao juramento.
21 ਇਸ ਲਈ ਉਨ੍ਹਾਂ ਨੂੰ ਜਿਉਣ ਦਿਉ। ਪਰ ਉਹ ਸਾਡੇ ਸੇਵਕ ਹੋਣਗੇ ਉਹ ਸਾਡੇ ਲਈ ਲੱਕੜੀਆਂ ਕੱਟਣਗੇ ਅਤੇ ਸਾਡੇ ਲੋਕਾਂ ਦਾ ਪਾਣੀ ਢੋਣਗੇ।” ਇਸ ਲਈ ਆਗੂਆਂ ਨੇ ਉਨ੍ਹਾਂ ਲੋਕਾਂ ਨਾਲ ਕੀਤੇ ਸ਼ਾਂਤੀ ਦੇ ਇਕਰਾਰ ਨੂੰ ਨਹੀਂ ਤੋੜਿਆ।"
21 Ficarão vivos, declararam os chefes, mas serão empregados em cortar lenha e carregar água para toda a assembléia. Inteirado da decisão dos chefes,
22 ਯਹੋਸ਼ੁਆ ਨੇ ਗਿਬਓਨੀ ਲੋਕਾਂ ਨੂੰ ਸੱਦਿਆ। ਉਸ ਨੇ ਆਖਿਆ, “ਤੁਸੀਂ ਸਾਡੇ ਨਾਲ ਝੂਠ ਕਿਉਂ ਬੋਲਿਆ? ਤੁਹਾਡੀ ਜ਼ਮੀਨ ਸਾਡੇ ਡੇਰੇ ਦੇ ਕੋਲ ਸੀ। ਪਰ ਤੁਸੀਂ ਸਾਨੂੰ ਆਖਿਆ ਸੀ ਕਿ ਤੁਸੀਂ ਕਿਸੇ ਦੂਰ ਦੇਸ਼ ਤੋਂ ਆਏ ਹੋ।"
22 Josué convocou-os e interpelou-os: Por que nos enganastes dizendo que éreis de uma terra longínqua, quando habitáveis no meio de nós?
23 ਹੁਣ ਤੁਹਾਡੇ ਲੋਕਾਂ ਨੂੰ ਬਹੁਤ ਸਾਰੀਆਂ ਮੁਸੀਬਤਾਂ ਦਾ ਸਾਹਮਣਾ ਕਰਨਾ ਪਵੇਗਾ। ਤੁਹਾਡੇ ਵਿੱਚੋਂ ਕੁਝ ਲੋਕ ਹਮੇਸ਼ਾ ਲਈ ਗੁਲਾਮ ਹੋਣਗੇ। ਉਨ੍ਹਾਂ ਨੂੰ ਪਰਮੇਸ਼ੁਰ ਦੇ ਘਰ ਲਈ ਲੱਕੜਾਂ ਕੱਟਣੀਆਂ ਪੈਣਗੀਆਂ ਅਤੇ ਪਾਣੀ ਭਰਨਾ ਪਵੇਗਾ।”"
23 Agora malditos sejais: vossa servidão não cessará jamais e continuareis a cortar lenha e a carregar água para a casa do meu Deus.
24 ਗਿਬਓਨੀ ਲੋਕਾਂ ਨੇ ਜਵਾਬ ਦਿੱਤਾ, “ਅਸੀਂ ਤੁਹਾਡੇ ਨਾਲ ਇਸ ਲਈ ਝੂਠ ਬੋਲਿਆ ਕਿਉਂਕਿ ਅਸੀਂ ਡਰਦੇ ਸਾਂ ਕਿ ਤੁਸੀਂ ਸਾਨੂੰ ਮਾਰ ਦਿਉਂਗੇ। ਅਸੀਂ ਸੁਣਿਆ ਸੀ ਕਿ ਪਰਮੇਸ਼ੁਰ ਨੇ ਆਪਣੇ ਸੇਵਕ ਮੂਸਾ ਨੂੰ ਇਹ ਸਾਰੀ ਧਰਤੀ ਦੇਣ ਦਾ ਆਦੇਸ਼ ਦਿੱਤਾ ਸੀ। ਅਤੇ ਪਰਮੇਸ਼ੁਰ ਨੇ ਤੁਹਾਨੂੰ ਆਖਿਆ ਸੀ ਕਿ ਇਸ ਧਰਤੀ ਉੱਤੇ ਰਹਿਣ ਵਾਲੇ ਸਾਰੇ ਲੋਕਾਂ ਨੂੰ ਮਾਰ ਦਿੱਤਾ ਜਾਵੇ। ਇਸੇ ਲਈ ਅਸੀਂ ਤੁਹਾਨੂੰ ਝੂਠ ਆਖਿਆ।"
24 Eles responderam a Josué: A nós, teus servos, chegou a notícia de que o Senhor teu Deus havia ordenado a Moisés, seu servo, que vos desse toda a terra e exterminasse todos os seus habitantes diante de vós. Tivemos, pois, muito medo à vossa aproximação e, temendo por nossas vidas, tomamos esse expediente.
25 ਹੁਣ ਅਸੀਂ ਤੁਹਾਡੇ ਸੇਵਕ ਹਾਂ। ਤੁਸੀਂ ਜੋ ਠੀਕ ਸਮਝੋ ਕਰ ਸੱਕਦੇ ਹੋ।”"
25 Agora, eis-nos em tuas mãos; trata-nos como te parecer justo e bom.
26 ਇਸ ਲਈ ਗਿਬਓਨ ਦੇ ਲੋਕ ਗੁਲਾਮ ਬਣ ਗਏ। ਪਰ ਯਹੋਸ਼ੁਆ ਨੇ ਉਨ੍ਹਾਂ ਨੂੰ ਜਿਉਣ ਦਿੱਤਾ। ਯਹੋਸ਼ੁਆ ਨੇ ਇਸਰਾਏਲ ਦੇ ਲੋਕਾਂ ਨੂੰ ਉਨ੍ਹਾਂ ਨੂੰ ਮਾਰਨ ਦੀ ਇਜਾਜ਼ਤ ਨਹੀਂ ਦਿੱਤੀ।"
26 Fez Josué como tinha dito, e livrou-os das mãos dos filhos de Israel, que os não mataram.
27 ਯਹੋਸ਼ੁਆ ਨੇ ਗਿਬਓਨ ਦੇ ਲੋਕਾਂ ਨੂੰ ਇਸਰਾਏਲ ਦੇ ਲੋਕਾਂ ਦੇ ਗੁਲਾਮ ਬਣ ਜਾਣ ਦਿੱਤਾ। ਉਨ੍ਹਾਂ ਨੇ ਇਸਰਾਏਲ ਦੇ ਲੋਕਾਂ ਲਈ ਅਤੇ ਯਹੋਵਾਹ ਦੀ ਜਗਵੇਦੀ ਲਈ ਲੱਕੜਾ ਕੱਟੀਆਂ ਅਤੇ ਪਾਣੀ ਭਰਿਆ-ਜਿੱਥੇ ਵੀ ਯਹੋਵਾਹ ਨੇ ਇਸ ਗੱਲ ਦੀ ਚੋਣ ਕੀਤੀ। ਉਹ ਲੋਕ ਅੱਜ ਵੀ ਗੁਲਾਮ ਹਨ।"
27 Determinou naquele dia que fossem empregados no serviço da comunidade e do altar, cortando lenha e carregando água para o lugar que o Senhor escolhesse, funções que exercem ainda hoje.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Josué 9, comparar traduções ou montar um estudo — tudo direto pelo WhatsApp.