Juízes 12

Punjabi Bible (GL_PUNJABI) vs ACF

Sair da comparação
ACF Almeida Corrigida Fiel
1 ਯਿਫ਼ਤਾਹ ਅਤੇ ਇਫ਼ਰਾਈਮ ਇਫ਼ਰਾਈਮ ਦੇ ਪਰਿਵਾਰ-ਸਮੂਹ ਦੇ ਆਦਮੀਆਂ ਨੇ ਆਪਨੇ ਸਾਰੇ ਸਿਪਾਹੀਆਂ ਨੂੰ ਇਕੱਠਿਆਂ ਕੀਤਾ। ਫ਼ੇਰ ਉਹ ਨਦੀ ਪਾਰ ਕਰਕੇ ਸਾਪੋਨ ਸ਼ਹਿਰ ਵੱਲ ਗਏ। ਉਨ੍ਹਾਂ ਨੇ ਯਿਫ਼ਤਾਹ ਨੂੰ ਆਖਿਆ, “ਤੂੰ ਅੰਮੋਨੀ ਲੋਕਾਂ ਨਾਲ ਲੜਨ ਲਈ ਸਾਨੂੰ ਕਿਉਂ ਨਹੀਂ ਸੱਦਿਆ? ਅਸੀਂ ਤੇਰੇ ਘਰ ਨੂੰ ਤੇਰੇ ਸਣੇ ਅੱਗ ਲਾ ਦਿਆਂਗੇ?”"
1 Então se convocaram os homens de Efraim, e passaram para o norte, e disseram a Jefté: Por que passaste a combater contra os filhos de Amom, e não nos chamaste para ir contigo? Queimaremos a fogo a tua casa contigo.
2 ਯਿਫ਼ਤਾਹ ਨੇ ਉਨ੍ਹਾਂ ਨੂੰ ਜਵਾਬ ਦਿੱਤਾ, “ਮੇਰਾ ਅਤੇ ਮੇਰੇ ਲੋਕਾਂ ਦਾ ਅੰਮੋਨੀਆਂ ਨਾਲ ਗੰਭੀਰ ਮਤਭੇਦ ਸੀ। ਇਸ ਲਈ ਅਸੀਂ ਉਨ੍ਹਾਂ ਦੇ ਵਿਰੁੱਧ ਲੜਾਈ ਕੀਤੀ। ਮੈਂ ਤੁਹਾਨੂੰ ਬੁਲਾਇਆ ਸੀ ਪਰ ਤੁਸੀਂ ਸਾਡੀ ਸਹਾਇਤਾ ਕਰਨ ਲਈ ਨਹੀਂ ਆਏ।"
2 E Jefté lhes disse: Eu e o meu povo tivemos grande contenda com os filhos de Amom; e chamei-vos, e não me livrastes da sua mão;
3 ਮੈਂ ਦੇਖ ਲਿਆ ਕਿ ਤੁਸੀਂ ਸਾਡੀ ਸਹਾਇਤਾ ਨਹੀਂ ਕਰੋਂਗੇ। ਇਸ ਲਈ ਮੈਂ ਆਪਣੀ ਜ਼ਿੰਦਗੀ ਨੂੰ ਖਤਰੇ ਵਿੱਚ ਪਾਇਆ। ਮੈਂ ਨਦੀ ਪਾਰ ਕਰਕੇ ਅੰਮੋਨੀ ਲੋਕਾਂ ਨਾਲ ਲੜਨ ਲਈ ਗਿਆ। ਯਹੋਵਾਹ ਨੇ ਉਨ੍ਹਾਂ ਨੂੰ ਹਰਾਉਣ ਵਿੱਚ ਮੇਰੀ ਮਦਦ ਕੀਤੀ। ਹੁਣ ਤੁਸੀਂ ਅੱਜ ਮੇਰੇ ਖਿਲਾਫ਼ ਲੜਨ ਲਈ ਕਿਉਂ ਆਏ ਹੋ?”"
3 E, vendo eu que não me livráveis, arrisquei a minha vida, e passei contra os filhos de Amom, e o Senhor mos entregou nas mãos; por que, pois, subistes vós hoje, para combater contra mim?
4 ਫ਼ੇਰ ਯਿਫ਼ਾਤਾਹ ਨੇ ਗਿਲਆਦ ਦੇ ਸਾਰੇ ਲੋਕਾਂ ਨੂੰ ਇਕੱਠਿਆਂ ਕੀਤਾ। ਉਹ ਇਫ਼ਰਾਈਮ ਦੇ ਪਰਿਵਾਰ-ਸਮੂਹ ਦੇ ਨਾਲ ਲੜੇ ਕਿਉਂਕਿ ਉਨ੍ਹਾਂ ਨੇ ਗਿਲਆਦ ਦੇ ਬੰਦਿਆਂ ਦੀ ਬੇਇੱਜ਼ਤੀ ਕੀਤੀ ਸੀ। ਅਤੇ ਆਖਿਆ ਸੀ, “ਤੁਸੀਂ ਗਿਲਆਦ, ਇਫ਼ਰਾਈਮ ਅਤੇ ਮਨੱਸ਼ਹ ਦੇ ਵਿੱਚਕਾਰ ਦੀ ਧਰਤੀ ਉੱਤੇ ਇਫ਼ਰਾਈਮ ਦੇ ਭਗੌੜੇ ਹੋ।” ਗਿਲਆਦ ਦੇ ਲੋਕਾਂ ਨੇ ਇਫ਼ਰਾਈਮ ਦੇ ਲੋਕਾਂ ਨੂੰ ਹਰਾ ਦਿੱਤਾ।"
4 E ajuntou Jefté a todos os homens de Gileade, e combateu contra Efraim; e os homens de Gileade feriram a Efraim; porque este dissera-lhe: Fugitivos sois de Efraim, vós gileaditas que habitais entre Efraim e Manassés,
5 ਗਿਲਆਦ ਦੇ ਬੰਦਿਆਂ ਨੇ ਉਨ੍ਹਾਂ ਥਾਵਾਂ ਉੱਤੇ ਕਬਜ਼ਾ ਕਰ ਲਿਆ ਜਿੱਥੇ ਲੋਕ ਯਰਦਨ ਨਦੀ ਪਾਰ ਕਰਦੇ ਸਨ। ਉਹ ਥਾਵਾਂ ਇਫ਼ਰਾਈਮ ਦੇ ਦੇਸ਼ ਵੱਲ ਪੈਂਦੀਆਂ ਸਨ। ਜਦੋਂ ਵੀ ਕਦੇ ਇਫ਼ਰਾਈਮ ਦਾ, ਬਚ ਕੇ ਨਿਕਲਿਆ ਬੰਦਾ ਨਦੀ ਕੋਲ ਆਉਂਦਾ ਅਤੇ ਆਖਦਾ, “ਮੈਨੂੰ ਪਾਰ ਜਾਣ ਦਿਉ”, ਗਿਲਆਦ ਦੇ ਬੰਦੇ ਉਸ ਨੂੰ ਪੁੱਛਦੇ, “ਕੀ ਤੂੰ ਇਫ਼ਰਾਈਮ ਤੋਂ ਹੈ?” ਜੇ ਉਹ ਆਖਦਾ, “ਨਹੀਂ,”"
5 Porque tomaram os gileaditas aos efraimitas os vaus do Jordão; e sucedeu que, quando algum dos fugitivos de Efraim dizia: Deixai-me passar; então os gileaditas perguntavam: És tu efraimita? E dizendo ele: Não,
6 ਫ਼ੇਰ ਉਹ ਆਖਦੇ, “‘ਸ਼ਿੱਬੋਲਥ’ ਸ਼ਬਦ ਬੋਲ।” ਇਫ਼ਰਾਈਮ ਦੇ ਲੋਕ ਉਸ ਸ਼ਬਦ ਨੂੰ ਸਹੀ ਢੰਗ ਨਾਲ ਨਹੀਂ ਉੱਚਾਰ ਸੱਕਦੇ ਸਨ। ਉਹ “ਸਿੱਬੋਲਥ” ਬੋਲਦੇ ਸਨ। ਇਸ ਲਈ ਜੇ ਕੋਈ ਬੰਦਾ ਆਖਦਾ, “ਸਿੱਬੋਲਥ” ਤਾਂ ਗਿਲਆਦ ਦੇ ਬੰਦਿਆਂ ਨੂੰ ਪਤਾ ਲੱਗ ਜਾਂਦਾ ਕਿ ਉਹ ਇਫ਼ਰਾਈਮ ਤੋਂ ਸੀ। ਤਾਂ ਉਹ ਉਸ ਨੂੰ ਯਰਦਨ ਨਦੀ ਦੇ ਪਾਰ ਲੰਘਣ ਵਾਲੇ ਸਥਾਨ ਤੇ ਲੈ ਜਾਂਦੇ ਅਤੇ ਮਾਰ ਦਿੰਦੇ। ਉਨ੍ਹਾਂ ਨੇ ਇਫ਼ਰਾਈਮ ਦੇ 42,000 ਲੋਕ ਮਾਰ ਦਿੱਤੇ।"
6 Então lhe diziam: Dize, pois, Chibolete; porém ele dizia: Sibolete; porque não o podia pronunciar bem; então pegavam dele, e o degolavam nos vaus do Jordão; e caíram de Efraim naquele tempo quarenta e dois mil.
7 ਯਿਫ਼ਤਾਹ ਇਸਰਾਏਲ ਦੇ ਲੋਕਾਂ ਲਈ ਛੇ ਸਾਲ ਤੱਕ ਨਿਆਂਕਾਰ ਰਿਹਾ। ਫ਼ੇਰ ਗਿਲਆਦ ਦੇ ਯਿਫ਼ਤਾਹ ਦਾ ਦੇਹਾਂਤ ਹੋ ਗਿਆ। ਉਨ੍ਹਾਂ ਨੇ ਉਸ ਨੂੰ ਉਸ ਦੇ ਆਪਣੇ ਕਸਬੇ ਗਿਲਆਦ ਵਿੱਚ ਹੀ ਦਫ਼ਨਾ ਦਿੱਤਾ।"
7 E Jefté julgou a Israel seis anos; e Jefté, o gileadita, faleceu, e foi sepultado numa das cidades de Gileade.
8 ਨਿਆਂਕਾਰ ਇਬਸਾਨ ਯਿਫ਼ਤਾਨ ਤੋਂ ਮਗਰੋਂ ਇਬਸਾਨ ਨਾਮ ਦਾ ਬੰਦਾ ਇਸਰਾਏਲ ਦੇ ਲੋਕਾਂ ਦਾ ਨਿਆਂਕਾਰ ਸੀ। ਇਬਸਾਨ ਬੈਤਲਹਮ ਸ਼ਹਿਰ ਦਾ ਸੀ।"
8 E depois dele julgou a Israel Ibzã de Belém.
9 ਇਬਸਾਨ ਦੇ 30 ਪੁੱਤਰ ਅਤੇ 30 ਧੀਆਂ ਸਨ। ਉਸ ਨੇ ਆਪਣੀਆਂ 30 ਧੀਆਂ ਨੂੰ ਉਨ੍ਹਾਂ ਆਦਮੀਆਂ ਨਾਲ ਸ਼ਾਦੀ ਕਰਨ ਲਈ ਆਖਿਆ ਜੋ ਉਸ ਦੇ ਰਿਸ਼ਤੇਦਾਰ ਨਹੀਂ ਸਨ। ਅਤੇ ਉਸ ਨੇ 30 ਕੁੜੀਆਂ ਲੱਭੀਆਂ ਜਿਹੜੀਆਂ ਉਸਦੀਆਂ ਇਰਸ਼ਤੇਦਾਰ ਨਹੀਂ ਸਨ, ਅਤੇ ਆਪਣੇ 30 ਪੁੱਤਰਾਂ ਦੀ ਸ਼ਾਦੀ ਉਨ੍ਹਾਂ ਨਾਲ ਕਰ ਦਿੱਤੀ। ਇਬਸਾਨ ਇਸਰਾਏਲ ਦੇ ਲੋਕਾਂ ਦਾ ਸੱਤ ਸਾਲ ਨਿਆਂਕਾਰ ਰਿਹਾ।"
9 E tinha este trinta filhos, e trinta filhas que casou fora; e trinta filhas trouxe de fora para seus filhos; e julgou a Israel sete anos.
10 ਫ਼ੇਰ ਇਬਸਾਨ ਦਾ ਦੇਹਾਂਤ ਹੋ ਗਿਆ। ਉਸ ਨੂੰ ਬੈਤਲਹਮ ਸ਼ਹਿਰ ਵਿੱਚ ਦਫ਼ਨਾਇਆ ਗਿਆ।"
10 Então faleceu Ibzã, e foi sepultado em Belém.
11 ਨਿਆਂਕਾਰ ਏਲੋਨ ਇਬਸਾਨ ਤੋਂ ਮਗਰੋਂ ਏਲੋਨ ਨਾਮ ਦਾ ਆਦਮੀ ਇਸਰਾਏਲ ਦੇ ਲੋਕਾਂ ਦਾ ਨਿਆਂਕਾਰ ਰਿਹਾ। ਏਲੋਨ ਜ਼ਬੂਲੁਨ ਦੇ ਪਰਿਵਾਰ-ਸਮੂਹ ਵਿੱਚੋਂ ਸੀ। ਉਹ ਇਸਰਾਏਲ ਦੇ ਲੋਕਾਂ ਦਾ ਦਸ ਸਾਲ ਤੱਕ ਨਿਆਂਕਾਰ ਰਿਹਾ।"
11 E depois dele julgou a Israel Elom, o zebulonita; e julgou a Israel dez anos.
12 ਫ਼ੇਰ ਜ਼ਬੂਲੁਨ ਦੇ ਪਰਿਵਾਰ-ਸਮੂਹ ਦਾ ਏਲੋਨ ਮਰ ਗਿਆ ਅਤੇ ਜ਼ਬੂਲੁਨ ਦੇ ਅੱਯਾਲੋਨ ਸ਼ਹਿਰ ਵਿੱਚ ਦਫ਼ਨਾਇਆ ਗਿਆ।"
12 E faleceu Elom, o zebulonita, e foi sepultado em Aijalom, na terra de Zebulom.
13 ਨਿਆਂਕਾਰ ਅਬਦੋਨ ਜਦੋਂ ਏਲੋਨ ਮਰਿਆ ਤਾਂ ਅਬਦੋਨ ਨਾਮ ਦਾ ਬੰਦਾ ਜਿਹੜਾ ਹਿੱਲੇਲ ਦਾ ਪੁੱਤਰ ਸੀ, ਇਸਰਾਏਲ ਦੇ ਲੋਕਾਂ ਦਾ ਨਿਆਂਕਾਰ ਰਿਹਾ। ਅਬਦੋਨ ਫ਼ਿਰਾਤੋਂਨ ਸ਼ਹਿਰ ਦਾ ਸੀ।"
13 E depois dele julgou a Israel Abdom, filho de Hilel, o piratonita.
14 ਅਬਦੋਨ ਦੇ 40 ਪੁੱਤਰ ਅਤੇ 30 ਪੋਤਰੇ ਸਨ। ਉਹ 70 ਖੋਤਿਆਂ ਦੀ ਸਵਾਰੀ ਕਰਦੇ ਸਨ। ਅਬਦੋਨ ਇਸਰਾਏਲ ਦੇ ਲੋਕਾਂ ਦਾ ਅੱਠ ਸਾਲ ਨਿਆਂਕਾਰ ਰਿਹਾ।"
14 E tinha este quarenta filhos, e trinta netos, que cavalgavam sobre setenta jumentos; e julgou a Israel oito anos.
15 ਫ਼ੇਰ ਹਿੱਲੇਲ ਦਾ ਪੁੱਤਰ ਅਬਦੋਨ ਮਰ ਗਿਆ। ਉਸ ਨੂੰ ਫ਼ਿਰਾਤੋਂਨ ਸ਼ਹਿਰ ਵਿੱਚ ਦਫ਼ਨਾਇਆ ਗਿਆ। ਫ਼ਿਰਾਤੋਂਨ ਇਫ਼ਰਾਈਮ ਦੀ ਧਰਤੀ ਉੱਤੇ ਹੈ। ਇਹ ਉਸ ਪਹਾੜੀ ਪ੍ਰਦੇਸ਼ ਵਿੱਚ ਹੈ ਜਿੱਥੇ ਅਮਾਲੇਕੀ ਲੋਕ ਰਹਿੰਦੇ ਸਨ।"
15 Então faleceu Abdom, filho de Hilel, o piratonita; e foi sepultado em Piratom, na terra de Efraim, no monte dos amalequitas.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Juízes 12, comparar traduções ou montar um estudo — tudo direto pelo WhatsApp.