Juízes 13
Punjabi Bible (GL_PUNJABI) vs NTLH
NTLH Nova Tradução na Linguagem de Hoje 2000
1 ਸਮਸੂਠ ਦਾ ਜਨਮ ਫ਼ੇਰ ਤੋਂ ਇਸਰਾਏਲ ਦੇ ਲੋਕਾਂ ਨੇ ਉਹ ਕਰਨੀਆਂ ਕੀਤੀਆਂ ਜੋ ਯਹੋਵਾਹ ਦੁਆਰਾ ਬਦ ਮੰਨੀਆਂ ਜਾਂਦੀਆਂ ਸਨ। ਇਸ ਲਈ ਯਹੋਵਾਹ ਨੇ 40 ਵਰ੍ਹਿਆਂ ਲਈ ਉਨ੍ਹਾਂ ਨੂੰ ਫ਼ਲਸਤੀਆਂ ਦੇ ਹੱਥਾਂ ਵਿੱਚ ਸੌਂਪ ਦਿੱਤਾ।"
1 Os israelitas pecaram outra vez contra Deus, o Senhor , e por isso ele deixou que sofressem quarenta anos nas mãos dos filisteus.
2 ਉੱਥੇ ਸਾਰਾਹ ਸ਼ਹਿਰ ਦਾ ਇੱਕ ਬੰਦਾ ਸੀ। ਉਸ ਬੰਦੇ ਦਾ ਨਾਮ ਮਾਨੋਆਹ ਸੀ। ਉਹ ਦਾਨ ਦੇ ਪਰਿਵਾਰ-ਸਮੂਹ ਵਿੱਚੋਂ ਸੀ। ਮਾਨੋਆਹ ਦੀ ਇੱਕ ਪਤਨੀ ਸੀ। ਪਰ ਉਸ ਦੇ ਕੋਈ ਔਲਾਦ ਨਹੀਂ ਸੀ।"
2 Havia um homem chamado Manoá, que era da cidade de Zora e pertencia à tribo de Dã. A sua mulher não podia ter filhos.
3 ਯਹੋਵਾਹ ਦਾ ਦੂਤ ਮਾਨੋਆਹ ਦੀ ਪਤਨੀ ਸਾਹਮਣੇ ਪ੍ਰਗਟ ਹੋਇਆ। ਉਸ ਨੇ ਆਖਿਆ, “ਤੇਰੀ ਹਾਲੇ ਤੀਕ ਔਲਾਦ ਨਹੀਂ। ਪਰ ਤੂੰ ਗਰਭਵਤੀ ਹੋਵੇਂਗੀ ਅਤੇ ਇੱਕ ਪੁੱਤਰ ਨੂੰ ਜਨਮ ਦੇਵੇਂਗੀ।"
3 O Anjo do Senhor apareceu a ela e disse: — Você não podia ter filhos e por isso nunca foi mãe. Mas agora você ficará grávida e terá um filho.
4 ਕੋਈ ਮੈਅ ਜਾਂ ਹੋਰ ਤੇਜ਼ ਚੀਜ਼ ਨਾ ਪੀਵੀਂ। ਅਜਿਹਾ ਭੋਜਨ ਨਾ ਕਰੀਂ ਜਿਹੜਾ ਨਾਪਾਕ ਹੈ।"
4 Não tome vinho nem cerveja e não coma nenhuma comida proibida
5 ਕਿਉਂਕਿ ਤੂੰ ਗਰਭਵਤੀ ਹੈਂ ਅਤੇ ਤੂੰ ਇੱਕ ਪੁੱਤਰ ਨੂੰ ਜਨਮ ਦੇਵੇਂਗੀ। ਉਹ ਖਾਸ ਢੰਗ ਨਾਲ ਪਰਮੇਸ਼ੁਰ ਨੂੰ ਸਮਰਪਿਤ ਕੀਤਾ ਜਾਵੇਗਾ ਉਹ ਨਜ਼ੀਰ ਹੋਵੇਗਾ। ਤੂੰ ਕਦੇ ਵੀ ਉਸ ਦੇ ਵਾਲ ਨਾ ਕੱਟੀ। ਉਹ ਜੰਮਣ ਤੋਂ ਪਹਿਲਾਂ ਹੀ ਪਰਮੇਸ਼ੁਰ ਦਾ ਖਾਸ ਬੰਦਾ ਹੋਵੇਗਾ। ਉਹ ਇਸਰਾਏਲ ਦੇ ਲੋਕਾਂ ਨੂੰ ਫ਼ਲਿਸਤੀ ਲੋਕਾਂ ਦੀ ਤਾਕਤ ਤੋਂ ਬਚਾਵੇਗਾ।”"
5 porque você ficará grávida e dará à luz um filho. Não corte nunca o cabelo dele, pois ele será consagrado a Deus como nazireu desde o dia do seu nascimento. Ele vai começar a livrar o povo de Israel do poder dos filisteus.
6 ਫ਼ੇਰ ਉਹ ਔਰਤ ਆਪਣੇ ਪਤੀ ਕੋਲ ਗਈ ਅਤੇ ਜੋ ਕੁਝ ਵਾਪਰਿਆ ਸੀ, ਉਸ ਨੂੰ ਦੱਸ ਦਿੱਤਾ। ਉਸ ਨੇ ਆਖਿਆ, “ਪਰਮੇਸ਼ੁਰ ਵੱਲੋਂ ਇੱਕ ਬੰਦਾ ਮੇਰੇ ਕੋਲ ਆਇਆ। ਉਹ ਪਰਮੇਸ਼ੁਰ ਦਾ ਫ਼ਰਿਸ਼ਤਾ ਜਾਪਦਾ ਸੀ। ਉਸ ਨੇ ਮੈਨੂੰ ਭੈਭੀਤ ਕਰ ਦਿੱਤਾ। ਮੈਂ ਉਸ ਨੂੰ ਇਹ ਨਹੀਂ ਪੁੱਛਿਆ ਕਿ ਉਹ ਕਿੱਥੋਂ ਦਾ ਸੀ। ਉਸ ਨੇ ਮੈਨੂੰ ਆਪਣਾ ਨਾਮ ਨਹੀਂ ਦੱਸਿਆ।"
6 Então a mulher procurou o marido e disse: — Um homem de Deus falou comigo. Ele parecia um anjo de Deus, e isso me deixou apavorada. Eu não perguntei de onde ele vinha, e ele não me disse como se chamava.
7 ਪਰ ਉਸ ਨੇ ਮੈਨੂੰ ਆਖਿਆ, ‘ਤੂੰ ਗਰਭਵਤੀ ਹੈਂ ਅਤੇ ਤੂੰ ਇੱਕ ਪੁੱਤਰ ਨੂੰ ਜਨਮ ਦੇਵੇਂਗੀ। ਕੋਈ ਮੈਅ ਜਾਂ ਹੋਰ ਤੇਜ਼ ਚੀਜ਼ ਨਾ ਪੀਵੀਂ। ਕੋਈ ਨਾਪਾਕ ਭੋਜਨ ਨਾ ਕਰੀਂ। ਕਿਉਂਕਿ ਇਹ ਲੜਕਾ ਖਾਸ ਢੰਗ ਨਾਲ ਪਰਮੇਸ਼ੁਰ ਨੂੰ ਸਮਰਪਿਤ ਹੋਵੇਗਾ। ਇਹ ਲੜਕਾ ਆਪਣੇ ਜਨਮ ਤੋਂ ਪਹਿਲਾਂ ਤੋਂ ਅਤੇ ਮੌਤ ਦੇ ਦਿਨ ਤੀਕ ਪਰਮੇਸ਼ੁਰ ਦਾ ਖਾਸ ਬੰਦਾ ਹੋਵੇਗਾ।’”"
7 Mas prometeu que eu ficarei grávida e que terei um filho. E mandou que eu não beba vinho nem cerveja e não coma nenhuma comida proibida, pois o menino será dedicado a Deus como nazireu por toda a vida.
8 ਤਾਂ ਮਾਨੋਆਹ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ। ਉਸ ਨੇ ਆਖਿਆ, “ਯਹੋਵਾਹ ਜੀ, ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਉਸ ਪਰਮੇਸ਼ੁਰ ਦੇ ਬੰਦੇ ਨੂੰ ਇੱਕ ਵਾਰੀ ਫ਼ੇਰ ਸਾਡੇ ਕੋਲ ਭੇਜੋ। ਅਸੀਂ ਚਾਹੁੰਦੇ ਹਾਂ ਕਿ ਉਹ ਸਾਨੂੰ ਇਹ ਸਿੱਖਾਵੇ ਕਿ ਅਸੀਂ ਉਸ ਲੜਕੇ ਲਈ ਕੀ ਕਰੀਏ, ਜਿਹੜਾ ਛੇਤੀ ਹੀ ਪੈਦਾ ਹੋਣ ਵਾਲਾ ਹੈ।”"
8 Então Manoá orou ao Senhor , dizendo: — Ó meu Deus, peço que mandes de volta o homem de Deus que enviaste, para ele nos dizer o que devemos fazer com o menino quando nascer.
9 ਪਰਮੇਸ਼ੁਰ ਨੇ ਮਾਨੋਆਹ ਦੀ ਪ੍ਰਾਰਥਨਾ ਸੁਣ ਲਈ। ਪਰਮੇਸ਼ੁਰ ਦਾ ਦੂਤ ਇੱਕ ਵਾਰ ਫ਼ੇਰ ਔਰਤ ਕੋਲ ਆਇਆ। ਉਹ ਇੱਕ ਖੇਤ ਅੰਦਰ ਬੈਠੀ ਹੋਈ ਸੀ ਅਤੇ ਉਸਦਾ ਪਤੀ ਮਾਨੋਆਹ ਉਸ ਦੇ ਕੋਲ ਨਹੀਂ ਸੀ।"
9 Deus fez o que Manoá pediu: o Anjo apareceu de novo à sua mulher quando ela estava sentada no campo. E o marido não estava por perto.
10 ਇਸ ਲਈ ਉਹ ਔਰਤ ਆਪਣੇ ਪਤੀ ਨੂੰ ਭੱਜਕੇ ਦੱਸਣ ਗਈ, “ਉਹ ਆਦਮੀ ਵਾਪਸ ਆ ਗਿਆ ਹੈ! ਉਹੀ ਬੰਦਾ ਜਿਹੜਾ ਪਿੱਛਲੇ ਦਿਨ ਮੇਰੇ ਕੋਲ ਆਇਆ ਸੀ ਇੱਥੇ ਹੀ ਹੈ!”"
10 Então ela correu depressa para o lugar onde ele estava e disse: — O homem que falou comigo outro dia apareceu novamente.
11 ਮਾਨੋਆਹ ਉੱਠ ਪਿਆ ਅਤੇ ਆਪਣੀ ਪਤਨੀ ਦੇ ਪਿੱਛੇ-ਪਿੱਛੇ ਗਿਆ। ਜਦੋਂ ਉਹ ਉਸ ਆਦਮੀ ਕੋਲ ਅਇਆ। ਉਸ ਨੇ ਆਖਿਆ, “ਕੀ ਤੂੰ ਉਹੀ ਆਦਮੀ ਹੈਂ ਜਿਸਨੇ ਪਹਿਲਾਂ ਮੇਰੀ ਪਤਨੀ ਨਾਲ ਗੱਲ ਕੀਤੀ ਸੀ?” ਦੂਤ ਨੇ ਆਖਿਆ, “ਮੈਂ ਹੀ ਹਾਂ।”"
11 Manoá se levantou e seguiu a mulher. Foi até onde estava o homem e perguntou: — Você é o homem que falou com a minha mulher? — Sim! — respondeu ele.
12 ਇਸ ਲਈ ਮਾਨੋਆਹ ਨੇ ਆਖਿਆ, “ਮੈਨੂੰ ਆਸ ਹੈ ਕਿ ਜੋ ਤੂੰ ਆਖਦਾ ਹੈਂ ਉਹੀ ਵਾਪਰੇਗਾ। ਮੈਨੂੰ ਦੱਸ ਕਿ ਇਹ ਲੜਕਾ ਕਿਹੋ ਜਿਹੀ ਜ਼ਿੰਦਗੀ ਜੀਵੇਗਾ? ਉਹ ਕੀ ਕਰੇਗਾ?”"
12 Então Manoá disse: — Quando acontecer o que você falou, como é que o menino deverá agir? O que deverá fazer?
13 ਯਹੋਵਾਹ ਦੇ ਦੂਤ ਨੇ ਮਾਨੋਆਹ ਨੂੰ ਆਖਿਆ, “ਤੇਰੀ ਪਤਨੀ ਨੂੰ ਉਹ ਗੱਲਾਂ ਜ਼ਰੂਰ ਕਰਨੀਆਂ ਚਾਹੀਦੀਆਂ ਹਨ ਜੋ ਮੈਂ ਆਖੀਆਂ ਸਨ।"
13 O Anjo do Senhor respondeu: — A sua mulher deve fazer tudo o que eu já disse a ela.
14 ਉਸ ਨੂੰ ਕੋਈ ਵੀ ਅਜਿਹੀ ਚੀਜ਼ ਨਹੀਂ ਖਾਣੀ ਚਾਹੀਦੀ ਜੋ ਅੰਗੂਰੀ ਵੇਲ ਉੱਤੇ ਪੈਦਾ ਹੁੰਦੀ ਹੈ। ਉਸ ਨੂੰ ਮੈਅ ਜਾਂ ਕੋਈ ਹੋਰ ਨਸ਼ੇ ਵਾਲੀ ਚੀਜ਼ ਨਹੀਂ ਪੀਣੀ ਚਾਹੀਦੀ। ਉਸ ਨੂੰ ਕੋਈ ਵੀ ਨਾਪਾਕ ਭੋਜਨ ਨਹੀਂ ਕਰਨਾ ਚਾਹੀਦਾ। ਉਸ ਨੂੰ ਹਰ ਉਹ ਗੱਲ ਕਰਨੀ ਚਾਹੀਦੀ ਹੈ ਜਿਸਦਾ ਮੈਂ ਆਦੇਸ਼ ਦਿੱਤਾ ਹੈ।”"
14 Não vai comer nada que seja feito de uvas. Não vai tomar nem vinho nem cerveja e não vai comer nenhuma comida proibida. Ela deve fazer tudo o que eu disse. — Por favor, não vá embora ainda. Espere, que nós vamos cozinhar um cabrito para você. — Se eu ficar, não comerei a sua comida! — respondeu o Anjo. — Mas, se você quiser prepará-la, então queime-a como oferta ao
15 ਫ਼ੇਰ ਮਾਨੋਆਹ ਨੇ ਯਹੋਵਾਹ ਦੇ ਦੂਤ ਨੂੰ ਆਖਿਆ, “ਅਸੀਂ ਚਾਹੁੰਦੇ ਹਾਂ ਕਿ ਤੁਸੀਂ ਕੁਝ ਚਿਰ ਠਹਿਰੋ। ਅਸੀਂ ਤੁਹਾਡੇ ਲਈ ਭੋਜਨ ਵਾਸਤੇ ਇੱਕ ਬੱਕਰਾ ਰਿੰਨਣਾ ਚਾਹੁੰਦੇ ਹਾਂ।”"
15 — ausente —
16 ਤਦ ਯਹੋਵਾਹ ਦੇ ਦੂਤ ਨੇ ਮਾਨੋਆਹ ਨੂੰ ਆਖਿਆ, “ਜੇ ਤੂੰ ਮੈਨੂੰ ਜਾਣ ਤੋਂ ਰੋਕੇਂਗਾ ਵੀ ਤਾਂ ਮੈਂ ਤੁਹਾਡਾ ਭੋਜਨ ਨਹੀਂ ਖਾਵਾਂਗਾ। ਪਰ ਜੇ ਤੂੰ ਕੁਝ ਭੇਟ ਕਰਨਾ ਹੀ ਚਾਹੁੰਦਾ ਹੈਂ ਤਾਂ ਯਹੋਵਾਹ ਨੂੰ ਇੱਕ ਹੋਮ ਦੀ ਭੇਟ ਚੜ੍ਹਾ।” (ਮਾਨੋਆਹ ਨੂੰ ਪਤਾ ਨਹੀਂ ਸੀ ਕਿ ਉਹ ਆਦਮੀ ਸੱਚਮੁੱਚ ਯਹੋਵਾਹ ਦਾ ਦੂਤ ਸੀ।)"
16 — ausente —
17 ਤਾਂ ਮਾਨੋਆਹ ਨੇ ਯਹੋਵਾਹ ਦੇ ਦੂਤ ਨੂੰ ਪੁੱਛਿਆ, “ਤੇਰਾ ਨਾਮ ਕੀ ਹੈ? ਅਸੀਂ ਜਾਨਣਾ ਚਾਹੁੰਦੇ ਹਾਂ ਤਾਂ ਜੋ ਤੇਰੀਆਂ ਆਖੀਆਂ ਸਾਰੀਆਂ ਗੱਲਾਂ ਸੱਚਮੁੱਚ ਵਾਪਰ ਜਾਣ, ਅਸੀਂ ਤੇਰਾ ਆਦਰ ਕਰ ਸੱਕੀਏ!”"
17 Manoá disse: — Qual é o seu nome? Nós precisamos saber para poder prestar-lhe uma homenagem quando acontecer aquilo que você disse.
18 ਯਹੋਵਾਹ ਦੇ ਦੂਤ ਨੇ ਆਖਿਆ, “ਤੁਸੀਂ ਮੇਰਾ ਨਾਮ ਕਿਉਂ ਪੁੱਛਦੇ ਹੋਂ? ਇਹ ਗੁਪਤ ਹੈ ਅਤੇ ਇਹ ਸਮਝ ਤੋਂ ਪਾਰ ਹੈ।”"
18 — Por que você quer saber o meu nome? — perguntou o Anjo. — O meu nome é um mistério.
19 ਤਾਂ ਮਾਨੋਆਹ ਨੇ ਇੱਕ ਚੱਟਾਨ ਉੱਤੇ ਬੱਕਰੀ ਦੀ ਬਲੀ ਦਿੱਤੀ। ਉਸ ਨੇ ਯਹੋਵਾਹ ਨੂੰ ਬੱਕਰੀ ਅਤੇ ਅਨਾਜ ਦੀ ਭੇਟ ਚੜ੍ਹਾਈ ਫ਼ੇਰ ਯਹੋਵਾਹ ਨੇ ਕੁਝ ਅਦਭੁਤ ਕੀਤਾ, ਜਦੋਂ ਮਾਨੋਆਹ ਅਤੇ ਉਸਦੀ ਪਤਨੀ ਵੇਖ ਰਹੇ ਸਨ।"
19 Então Manoá pegou o cabrito e cereais e os ofereceu numa pedra ao Senhor , o Deus dos mistérios.
20 ਮਾਨੋਆਹ ਅਤੇ ਉਸਦੀ ਪਤਨੀ ਜੋ ਵਾਪਰ ਰਿਹਾ ਸੀ ਉਸ ਵੱਲ ਦੇਖ ਰਹੇ ਸਨ। ਜਿਉਂ ਹੀ ਜਗਵੇਦੀ ਤੋਂ ਲਾਟਾਂ ਉੱਠੀਆਂ, ਯਹੋਵਾਹ ਦਾ ਦੂਤ ਲਾਟਾਂ ਵਿੱਚੋਂ ਹੋਕੇ ਆਕਾਸ਼ ਨੂੰ ਉਤਾਹਾਂ ਚੱਲਿਆ ਗਿਆ! ਜਦੋਂ ਮਾਨੋਆਹ ਅਤੇ ਉਸਦੀ ਪਤਨੀ ਨੇ ਇਹ ਦੇਖਿਆ, ਉਹ ਜ਼ਮੀਨ ਉੱਤੇ ਝੁਕ ਗਏ।"
20 Enquanto as chamas subiam do altar, Manoá e a sua mulher viram o Anjo do Senhor subir para o céu, no meio das chamas. Aí se ajoelharam e encostaram o rosto no chão.
21 ਆਖਰਕਾਰ ਮਾਨੋਆਹ ਨੂੰ ਸਮਝ ਆ ਗਈ ਕਿ ਉਹ ਆਦਮੀ ਸੱਚਮੁੱਚ ਯਹੋਵਾਹ ਦਾ ਦੂਤ ਹੀ ਸੀ। ਯਹੋਵਾਹ ਦਾ ਦੂਤ ਫ਼ੇਰ ਕਦੇ ਮਾਨੋਆਹ ਦੇ ਸਾਹਮਣੇ ਪ੍ਰਗਟ ਨਹੀਂ ਹੋਇਆ।"
21 Manoá e a sua mulher nunca mais viram o Anjo. E Manoá compreendeu que aquele homem era o Anjo do Senhor .
22 ਮਾਨੋਆਹ ਨੇ ਆਪਣੀ ਪਤਨੀ ਨੂੰ ਆਖਿਆ, “ਅਸੀਂ ਪਰਮੇਸ਼ੁਰ ਦਾ ਦੀਦਾਰ ਕੀਤਾ ਹੈ! ਅਸੀਂ ਕਿਸੇ ਕਾਰਣ ਅਵੱਸ਼ ਮਰ ਜਾਵਾਂਗੇ!”"
22 Então disse à mulher: — Nós vamos morrer porque vimos Deus!
23 ਪਰ ਉਸਦੀ ਪਤਨੀ ਨੇ ਉਸ ਨੂੰ ਆਖਿਆ, “ਯਹੋਵਾਹ ਸਾਨੂੰ ਮਾਰਨਾ ਨਹੀਂ ਚਾਹੁੰਦਾ। ਜੇ ਯਹੋਵਾਹ ਸਾਨੂੰ ਮਾਰਨਾ ਚਾਹੁੰਦਾ ਤਾਂ ਉਸ ਨੇ ਸਾਡੀ ਹੋਮ ਦੀ ਭੇਟ ਅਤੇ ਅਨਾਜ ਦੀ ਭੇਟ ਪ੍ਰਵਾਨ ਨਹੀਂ ਕਰਨੀ ਸੀ। ਉਸ ਨੇ ਸਾਨੂੰ ਇਹ ਸਾਰੀਆਂ ਚੀਜ਼ਾਂ ਨਹੀਂ ਦਰਸਾਉਣੀਆਂ ਸਨ। ਅਤੇ ਉਸ ਨੇ ਸਾਨੂੰ ਇਹ ਗੱਲਾਂ ਨਹੀਂ ਦੱਸਣੀਆਂ ਸਨ।”"
23 Porém ela respondeu: — Se o
24 ਇਸ ਲਈ ਔਰਤ ਦੇ ਇੱਕ ਲੜਕਾ ਪੈਦਾ ਹੋਇਆ। ਉਸ ਨੇ ਉਸਦਾ ਨਾਮ ਸਮਸੂਨ ਰੱਖਿਆ। ਸਮਸੂਨ ਵੱਡਾ ਹੋਇਆ ਅਤੇ ਯਹੋਵਾਹ ਨੇ ਉਸ ਨੂੰ ਅਸੀਸ ਦਿੱਤੀ।"
24 A mulher de Manoá deu à luz um filho e pôs nele o nome de Sansão. O menino cresceu, e o Senhor o abençoou.
25 ਯਹੋਵਾਹ ਦੇ ਆਤਮੇ ਨੇ ਸਮਸੂਨ ਅੰਦਰ ਉਦੋਂ ਹੀ ਕਾਰਜ ਕਰਨਾ ਆਰੰਭ ਕਰ ਦਿੱਤਾ ਜਦੋਂ ਉਹ ਸਾਰਾਹ ਅਤੇ ਅਸ਼ਤਾਓਲ ਦੇ ਸ਼ਹਿਰਾਂ ਵਿੱਚਕਾਰ ਮਹਨੇਹ ਦਾਨ ਵਿੱਚ ਸੀ।"
25 Sansão estava no campo de Dã, entre Zora e Estaol, quando começou a sentir que o Espírito do Senhor o dirigia.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Juízes 13, comparar traduções ou montar um estudo — tudo direto pelo WhatsApp.