Juízes 14
Punjabi Bible (GL_PUNJABI) vs ARA
ARA Almeida Revista e Atualizada 1993
1 ਸਮਸੂਨ ਦਾ ਵਿਆਹ ਸਮਸੂਨ ਤਿਮਨਾਯ ਸ਼ਹਿਰ ਵਿੱਚ ਗਿਆ। ਉੱਥੇ ਉਸ ਨੂੰ ਇੱਕ ਨੌਜਵਾਨ ਫ਼ਲਿਸਤੀ ਔਰਤ ਮਿਲੀ।"
1 Desceu Sansão a Timna; vendo em Timna uma das filhas dos filisteus,
2 ਜਦੋਂ ਉਹ ਘਰ ਵਾਪਸ ਆਇਆ ਤਾਂ ਉਸ ਨੇ ਆਪਣੇ ਮਾਤਾ-ਪਿਤਾ ਨੂੰ ਆਖਿਆ, “ਮੈਂ ਤਿਮਨਾਯ ਵਿਖੇ ਇੱਕ ਫ਼ਲਿਸਤੀ ਔਰਤ ਵੇਖੀ ਹੈ। ਮੈਂ ਚਾਹੁੰਦਾ ਹਾਂ ਕਿ ਤੁਸੀਂ ਉਸ ਨੂੰ ਮੇਰੇ ਲਈ ਲੈ ਆਓ। ਮੈਂ ਉਸ ਨਾਲ ਸ਼ਾਦੀ ਕਰਨਾ ਚਾਹੁੰਦਾ ਹਾਂ।”"
2 subiu, e declarou-o a seu pai e a sua mãe, e disse: Vi uma mulher em Timna, das filhas dos filisteus; tomai-ma, pois, por esposa.
3 ਉਸ ਦੇ ਮਾਤਾ ਪਿਤਾ ਨੇ ਜਵਾਬ ਦਿੱਤਾ, “ਇਸਰਾਏਲ ਦੇ ਲੋਕਾਂ ਵਿੱਚ ਵੀ ਤਾਂ ਕੋਈ ਅਜਿਹੀ ਕੁੜੀ ਜ਼ਰੂਰ ਹੈ ਜਿਸ ਨਾਲ ਤੂੰ ਵਿਆਹ ਕਰ ਸੱਕਦਾ ਹੈਂ। ਕੀ ਤੇਰੇ ਲਈ ਫ਼ਲਿਸਤੀ ਕੁੜੀ ਨਾਲ ਸ਼ਾਦੀ ਕਰਨੀ ਜ਼ਰੂਰੀ ਹੈ? ਉਨ੍ਹਾਂ ਲੋਕਾਂ ਦੀ ਸੁੰਨਤ ਵੀ ਨਹੀਂ ਹੋਈ ਹੁੰਦੀ।” ਪਰ ਸਮਸੂਨ ਨੇ ਆਖਿਆ, “ਉਸ ਕੁੜੀ ਨੂੰ ਮੇਰੇ ਲਈ ਲਿਆਓ! ਉਹ ਮੈਨੂੰ ਪ੍ਰਸੰਨ ਕਰਦੀ ਹੈ!”"
3 Porém seu pai e sua mãe lhe disseram: Não há, porventura, mulher entre as filhas de teus irmãos ou entre todo o meu povo, para que vás tomar esposa dos filisteus, daqueles incircuncisos? Disse Sansão a seu pai: Toma-me esta, porque só desta me agrado.
4 (ਸਮਸੂਨ ਦੇ ਮਾਪੇ ਇਹ ਨਹੀਂ ਜਾਣਦੇ ਸਨ ਕਿ ਯਹੋਵਾਹ ਚਾਹੁੰਦਾ ਸੀ ਕਿ ਅਜਿਹਾ ਵਾਪਰੇ। ਯਹੋਵਾਹ ਫ਼ਲਿਸਤੀ ਲੋਕਾਂ ਦੇ ਵਿਰੁੱਧ ਕੁਝ ਕਰਨ ਦੀ ਤਲਾਸ਼ ਵਿੱਚ ਸੀ। ਫ਼ਲਿਸਤੀ ਲੋਕ ਉਸ ਵੇਲੇ ਇਸਰਾਏਲ ਦੇ ਲੋਕਾਂ ਉੱਤੇ ਹਕੂਮਤ ਕਰ ਰਹੇ ਸਨ।)"
4 Mas seu pai e sua mãe não sabiam que isto vinha do Senhor , pois este procurava ocasião contra os filisteus; porquanto, naquele tempo, os filisteus dominavam sobre Israel.
5 ਸਮਸੂਨ ਆਪਣੇ ਮਾਤਾ ਪਿਤਾ ਨਾਲ ਤਿਮਨਾਯ ਸ਼ਹਿਰ ਨੂੰ ਗਿਆ। ਉਹ ਉੱਥੋਂ ਤੀਕ ਗਏ ਜਿੱਥੇ ਸ਼ਹਿਰ ਦੇ ਨੇੜੇ ਅੰਗੂਰਾਂ ਦੇ ਖੇਤ ਸਨ। ਉਸੇ ਥਾਂ ਉੱਤੇ ਇੱਕ ਜਵਾਨ ਸ਼ੇਰ ਅਚਾਨਕ ਦਹਾੜਿਆ ਅਤੇ ਸਮਸੂਨ ਉੱਤੇ ਕੁੱਦ ਪਿਆ!"
5 Desceu, pois, com seu pai e sua mãe a Timna; e, chegando às vinhas de Timna, eis que um leão novo, bramando, lhe saiu ao encontro.
6 ਯਹੋਵਾਹ ਦਾ ਆਤਮਾ ਵੱਡੀ ਤਾਕਤ ਨਾਲ ਸਮਸੂਨ ਵਿੱਚ ਆ ਗਈ। ਉਸ ਨੇ ਆਪਣੇ ਨੰਗੇ ਹੱਥਾਂ ਨਾਲ ਸ਼ੇਰ ਨੂੰ ਚੀਰ ਸੁੱਟਿਆ। ਇਹ ਉਸ ਨੂੰ ਬਹੁਤ ਆਸਾਨ ਲੱਗਿਆ। ਇਹ ਇੰਨਾ ਹੀ ਆਸਾਨ ਸੀ ਜਿੰਨਾ ਕਿਸੇ ਬੱਕਰੇ ਨੂੰ ਚੀਰ ਸੁੱਟਣਾ। ਪਰ ਸਮਸੂਨ ਨੇ ਆਪਣੇ ਮਾਤਾ ਪਿਤਾ ਨੂੰ ਇਹ ਨਹੀਂ ਦੱਸਿਆ ਕਿ ਉਸ ਨੇ ਕੀ ਕੀਤਾ ਸੀ।"
6 Então, o Espírito do Senhor de tal maneira se apossou dele, que ele o rasgou como quem rasga um cabrito, sem nada ter na mão; todavia, nem a seu pai nem a sua mãe deu a saber o que fizera.
7 ਇਸ ਲਈ ਸਮਸੂਨ ਸ਼ਹਿਰ ਵਿੱਚ ਗਿਆ ਅਤੇ ਫ਼ਲਿਸਤੀ ਕੁੜੀ ਨਾਲ ਗੱਲ ਕੀਤੀ ਅਤੇ ਉਹ ਉਸ ਨਾਲ ਪ੍ਰਸੰਨ ਸੀ।"
7 Desceu, e falou àquela mulher, e dela se agradou.
8 ਕਈ ਦਿਨਾਂ ਮਗਰੋਂ ਸਮਸੂਨ ਫ਼ਲਿਸਤੀ ਔਰਤ ਨਾਲ ਸ਼ਾਦੀ ਕਰਨ ਲਈ ਵਾਪਸ ਆ ਗਿਆ। ਆਉਂਦਿਆਂ ਹੋਇਆਂ ਰਸਤੇ ਵਿੱਚ ਉਹ ਮਰੇ ਹੋਏ ਸ਼ੇਰ ਨੂੰ ਵੇਖਣ ਲਈ ਗਿਆ। ਉਸ ਨੇ ਸ਼ੇਰ ਦੀ ਲਾਸ਼ ਵਿੱਚ ਮਧੂ ਮੱਖੀਆਂ ਦਾ ਝੁੰਡ ਦੇਖਿਆ। ਉਨ੍ਹਾਂ ਨੇ ਕੁਝ ਸ਼ਹਿਦ ਬਣਾ ਲਿਆ ਸੀ।"
8 Depois de alguns dias, voltou ele para a tomar; e, apartando-se do caminho para ver o corpo do leão morto, eis que, neste, havia um enxame de abelhas com mel.
9 ਸਮਸੂਨ ਨੇ ਕੁਝ ਸ਼ਹਿਦ ਹੱਥਾਂ ਨਾਲ ਕੱਢ ਲਿਆ। ਉਹ ਸ਼ਹਿਦ ਖਾਂਦੇ ਹੋਏ ਤੁਰਨ ਲੱਗਾ। ਜਦੋਂ ਉਹ ਆਪਣੇ ਮਾਪਿਆਂ ਕੋਲ ਆਇਆ ਤਾਂ ਉਨ੍ਹਾਂ ਨੂੰ ਕੁਝ ਸ਼ਹਿਦ ਦਿੱਤਾ। ਉਨ੍ਹਾਂ ਨੇ ਵੀ ਉਹ ਖਾ ਲਿਆ। ਪਰ ਸਮਸੂਨ ਨੇ ਆਪਣੇ ਮਾਪਿਆਂ ਨੂੰ ਇਹ ਨਹੀਂ ਦੱਸਿਆ ਕਿ ਉਸ ਨੇ ਸ਼ਹਿਦ ਮੁਰਦਾ ਸ਼ੇਰ ਦੀ ਲਾਸ਼ ਤੋਂ ਲਿਆਂਦਾ ਸੀ।"
9 Tomou o favo nas mãos e se foi andando e comendo dele; e chegando a seu pai e a sua mãe, deu-lhes do mel, e comeram; porém não lhes deu a saber que do corpo do leão é que o tomara.
10 ਸਮਸੂਨ ਦਾ ਪਿਤਾ ਫ਼ਲਿਸਤੀ ਕੁੜੀ ਨੂੰ ਦੇਖਣ ਲਈ ਗਿਆ। ਰਿਵਾਜ਼ ਇਹ ਸੀ ਕਿ ਦੂਲ੍ਹਾ ਦਾਵਤ ਦੇਵੇ। ਇਸ ਲਈ ਸਮਸੂਨ ਨੇ ਦਾਵਤ ਦਿੱਤੀ।"
10 Descendo, pois, seu pai à casa daquela mulher, fez Sansão ali um banquete; porque assim o costumavam fazer os moços.
11 ਜਦੋਂ ਫ਼ਲਿਸਤੀ ਲੋਕਾਂ ਨੇ ਦੇਖਿਆ ਕਿ ਉਹ ਦਾਵਤ ਦੇ ਰਿਹਾ ਹੈ ਤਾਂ ਉਨ੍ਹਾਂ ਨੇ ਉਸ ਵਿੱਚ ਸ਼ਾਮਿਲ ਹੋਣ ਲਈ 30 ਆਦਮੀ ਭੇਜੇ।"
11 Sucedeu que, como o vissem, convidaram trinta companheiros para estarem com ele.
12 ਸਮਸੂਨ ਨੇ 30 ਆਦਮੀਆਂ ਨੂੰ ਆਖਿਆ, “ਮੈਂ ਤੁਹਾਨੂੰ ਇੱਕ ਕਹਾਣੀ ਸੁਨਾਉਣਾ ਚਾਹੁੰਦਾ ਹਾਂ। ਇਹ ਦਾਵਤ ਸੱਤ ਦਿਨ ਚੱਲੇਗੀ। ਉਸ ਸਮੇਂ ਦੌਰਾਨ ਜਵਾਬ ਲੱਭਣ ਦੀ ਕੋਸ਼ਿਸ਼ ਕਰਨਾ। ਜੇ ਤੁਸੀਂ ਉਸ ਸਮੇਂ ਦੇ ਅੰਦਰ ਬੁਝਾਰਤ ਬੁੱਝ ਲਈ ਤਾਂ ਮੈਂ ਤੁਹਾਨੂੰ 30 ਮਹੀਨ ਕੱਪੜੇ ਦੀਆਂ ਕਮੀਜ਼ਾਂ ਅਤੇ 30 ਬਦਲਵੇਂ ਕੱਪੜੇ ਦੇਵਾਂਗਾ।"
12 Disse-lhes, pois, Sansão: Dar-vos-ei um enigma a decifrar; se, nos sete dias das bodas, mo declarardes e descobrirdes, dar-vos-ei trinta camisas e trinta vestes festivais;
13 ਪਰ ਜੇ ਤੁਸੀਂ ਬੁਝਾਰਤ ਨਾ ਬੁਝ ਸੱਕੇ ਤਾਂ ਤੁਹਾਨੂੰ 30 ਮਹੀਨ ਕੱਪੜੇ ਦੀਆਂ ਕਮੀਜ਼ਾਂ ਅਤੇ 30 ਬਦਲਵੇਂ ਕੱਪੜੇ ਮੈਨੂੰ ਦੇਣੇ ਪੈਣਗੇ।” ਇਸ ਲਈ 30 ਆਦਮੀਆਂ ਨੇ ਆਖਿਆ, “ਆਪਣੀ ਬੁਝਾਰਤ ਦੱਸੋ ਅਸੀਂ ਸੁਣਨਾ ਚਾਹੁੰਦੇ ਹਾਂ।”"
13 se mo não puderdes declarar, vós me dareis a mim as trinta camisas e as trinta vestes festivais. E eles lhe disseram: Dá-nos o teu enigma a decifrar, para que o ouçamos.
14 ਸਮਸੂਨ ਨੇ ਉਨ੍ਹਾਂ ਨੂੰ ਇਹ ਬੁਝਾਰਤ ਪਾਈ: “ਖਾਣ ਵਾਲੇ ਵਿੱਚੋਂ ਕੁਝ ਚੀਜ਼ ਖਾਣ ਵਾਲੀ ਆਈ। ਤਾਕਤਵਰ ਵਿੱਚ ਆਈ ਮਿੱਠੀ ਜਿਹੀ ਚੀਜ਼।” 30 ਆਦਮੀਆਂ ਨੇ ਤਿੰਨ ਦਿਨ ਤੱਕ ਜਵਾਬ ਲੱਭਣ ਦੀ ਕੋਸ਼ਿਸ਼ ਕੀਤੀ ਪਰ ਉਹ ਲੱਭ ਨਹੀਂ ਸੱਕੇ।"
14 Então, lhes disse: Do comedor saiu comida, e do forte saiu doçura. E, em três dias, não puderam decifrar o enigma.
15 ਚੌਥੇ ਦਿਨ, ਆਦਮੀ ਸਮਸੂਨ ਦੀ ਪਤਨੀ ਕੋਲ ਆਏ। ਉਨ੍ਹਾਂ ਆਖਿਆ, “ਕੀ ਤੂੰ ਸਾਨੂੰ ਇੱਥੇ ਸਿਰਫ਼ ਗਰੀਬ ਬਨਾਉਣਾ ਲਈ ਸੱਦਾ ਭੇਜਿਆ ਸੀ? ਤੈਨੂੰ ਇਸ ਬੁਝਾਰਤ ਦਾ ਜਵਾਬ ਹਾਸਿਲ ਕਰਨ ਲਈ ਆਪਨੇ ਪਤੀ ਨਾਲ ਛਲ ਕਰਨਾ ਚਾਹੀਦਾ। ਜੇ ਤੂੰ ਸਾਡੇ ਲਈ ਇਸ ਬੁਝਾਰਤ ਦਾ ਜਵਾਬ ਨਹੀਂ ਕੱਢਾਵੇਂਗੀ ਤਾਂ ਅਸੀਂ ਤੈਨੂੰ ਅਤੇ ਤੇਰੇ ਸਾਰੇ ਪਰਿਵਾਰ ਨੂੰ ਸਾੜਕੇ ਮਾਰ ਦਿਆਂਗੇ।”"
15 Ao sétimo dia, disseram à mulher de Sansão: Persuade a teu marido que nos declare o enigma, para que não queimemos a ti e a casa de teu pai. Convidastes-nos para vos apossardes do que é nosso, não é assim?
16 ਇਸ ਲਈ ਸਮਸੂਨ ਦੀ ਪਤਨੀ ਉਸ ਕੋਲ ਗਈ ਅਤੇ ਰੋਣ ਲੱਗ ਪਈ। ਉਸ ਨੇ ਆਖਿਆ, “ਤੂੰ ਮੈਨੂੰ ਨਫ਼ਰਤ ਕਰਦਾ ਹੈਂ, ਤੂੰ ਸੱਚਮੁੱਚ ਮੈਨੂੰ ਪਿਆਰ ਨਹੀਂ ਕਰਦਾ! ਤੂੰ ਮੇਰੇ ਲੋਕਾਂ ਨੂੰ ਇੱਕ ਬੁਝਾਰਤ ਪਾਈ ਹੈ ਅਤੇ ਤੂੰ ਮੈਨੂੰ ਇਸਦਾ ਜਵਾਬ ਵੀ ਨਹੀਂ ਦੱਸਦਾ।” ਉਸ ਨੇ ਉਸ ਨੂੰ ਜਵਾਬ ਦਿੱਤਾ, “ਵੇਖ, ਮੈਂ ਆਪਣੇ ਪਿਉ ਅਤੇ ਮਾਂ ਨੂੰ ਵੀ ਨਹੀਂ ਦੱਸਿਆ ਫ਼ੇਰ ਮੈਂ ਤੈਨੂੰ ਕਿਉਂ ਦੱਸਾਂ?”"
16 A mulher de Sansão chorou diante dele e disse: Tão somente me aborreces e não me amas; pois deste aos meus patrícios um enigma a decifrar e ainda não mo declaraste a mim. E ele lhe disse: Nem a meu pai nem a minha mãe o declarei e to declararia a ti?
17 ਸਮਸੂਨ ਦੀ ਪਤਨੀ ਦਾਵਤ ਦੇ ਰਹਿੰਦੇ ਸੱਤ ਦਿਨਾਂ ਤੱਕ ਰੋਂਦੀ ਰਹੀ। ਇਸ ਲਈ ਆਖਰਕਾਰ ਉਸ ਨੇ ਸੱਤਵੇਂ ਦਿਨ ਬੁਝਾਰਤ ਦਾ ਉੱਤਰ ਦੇ ਦਿੱਤਾ। ਉਸ ਨੇ ਉਸ ਨੂੰ ਇਸ ਲਈ ਦੱਸ ਦਿੱਤਾ ਕਿਉਂਕਿ ਉਹ ਉਸ ਨੂੰ ਪਰੇਸ਼ਾਨ ਕਰਦੀ ਰਹੀ ਸੀ। ਫ਼ੇਰ ਉਹ ਆਪਣੇ ਲੋਕਾਂ ਕੋਲ ਗਈ ਅਤੇ ਉਨ੍ਹਾਂ ਨੂੰ ਬੁਝਾਰਤ ਦਾ ਜਵਾਬ ਦੱਸ ਦਿੱਤਾ।"
17 Ela chorava diante dele os sete dias em que celebravam as bodas; ao sétimo dia, lhe declarou, porquanto o importunava; então, ela declarou o enigma aos seus patrícios.
18 ਇਸ ਲਈ ਸੱਤਵੇਂ ਦਿਨ ਸੂਰਜ ਛਿਪਣ ਤੋਂ ਪਹਿਲਾਂ-ਪਹਿਲਾਂ ਫ਼ਲਿਸਤੀ ਆਦਮੀਆਂ ਕੋਲ ਉੱਤਰ ਸੀ। ਉਹ ਸਮਸੂਨ ਕੋਲ ਆਏ ਅਤੇ ਆਖਿਆ, “ਸ਼ਹਿਦ ਨਾਲੋਂ ਮਿਠਾ ਕੀ ਹੈ? ਸ਼ੇਰ ਨਾਲੋ ਤਕੜਾ ਕੌਣ ਹੈ?” ਤਾਂ ਸਮਸੂਨ ਨੇ ਉਨ੍ਹਾਂ ਨੂੰ ਆਖਿਆ, “ਜੇ ਤੁਸੀਂ ਮੇਰੀ ਗਾਂ ਨਾਲ ਹੱਲ ਨਾ ਵਾਹਿਆ ਹੁੰਦਾ ਤੁਸੀਂ ਮੇਰੀ ਬੁਝਾਰਤ ਨਹੀਂ ਸੀ ਬੁੱਝ ਸੱਕਦੇ!”"
18 Disseram, pois, a Sansão os homens daquela cidade, ao sétimo dia, antes de se pôr o sol: Que coisa há mais doce do que o mel e mais forte do que o leão? E ele lhes citou o provérbio: Se vós não lavrásseis com a minha novilha, nunca teríeis descoberto o meu enigma.
19 ਫ਼ੇਰ ਯਹੋਵਾਹ ਆਤਮਾ ਸਮਸੂਨ ਵਿੱਚ ਬੜੀ ਤਾਕਤ ਨਾਲ ਆਇਆ ਅਤੇ ਉਹ ਅਸ਼ਕਲੋਨ ਨਗਰ ਵਿੱਚ ਚੱਲਾ ਗਿਆ ਅਤੇ ਜਾਕੇ 30 ਫ਼ਲਿਸਤੀਆਂ ਨੂੰ ਮਾਰ ਦਿੱਤਾ। ਫ਼ੇਰ ਉਸ ਨੇ ਲਾਸ਼ਾਂ ਤੋਂ ਕੱਪੜੇ ਅਤੇ ਹੋਰ ਸਾਮਾਨ ਉਤਾਰ ਲਿਆ। ਅਤੇ ਇਨ੍ਹਾਂ ਨੂੰ ਵਾਪਸ ਲਿਆਕੇ ਉਨ੍ਹਾਂ ਲੋਕਾਂ ਨੂੰ ਦੇ ਦਿੱਤੇ ਜਿਨ੍ਹਾਂ ਨੇ ਬੁਝਾਰਤ ਬੁੱਝੀ ਸੀ। ਉਹ ਬਹੁਤ ਨਾਰਾਜ਼ ਸੀ ਇਸ ਲਈ ਉਹ ਆਪਨੇ ਪਿਤਾ ਦੇ ਘਰ ਗਿਆ।"
19 Então, o Espírito do Senhor de tal maneira se apossou dele, que desceu aos asquelonitas, matou deles trinta homens, despojou-os e as suas vestes festivais deu aos que declararam o enigma; porém acendeu-se a sua ira, e ele subiu à casa de seu pai.
20 ਤਾਂ ਸਮਸੂਨ ਦੀ ਪਤਨੀ ਉਸ ਦੇ ਦੋਸਤ ਦੀ ਪਤਨੀ ਬਣ ਗਈ, ਜੋ ਉਸਦਾ ਸਭ ਤੋਂ ਚੰਗਾ ਆਦਮੀ ਸੀ।"
20 Ao companheiro de honra de Sansão foi dada por mulher a esposa deste.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Juízes 14, comparar traduções ou montar um estudo — tudo direto pelo WhatsApp.