Juízes 15

Punjabi Bible (GL_PUNJABI) vs NAA

Sair da comparação
NAA Nova Almeida Atualizada 2017
1 ਸਮਸੂਨ ਫ਼ਲਿਸਤੀਆਂ ਲਈ ਮੁਸ਼ਕਿਲਾਂ ਖੜੀਆਂ ਕਰਦਾ ਹੈ ਕਣਕ ਦੀ ਵਾਢੀ ਵੇਲੇ ਸਮਸੂਨ ਆਪਣੀ ਪਤਨੀ ਨੂੰ ਮਿਲਣ ਲਈ ਗਿਆ। ਉਸ ਨੇ ਇੱਕ ਜਵਾਨ ਬੱਕਰਾ ਸੁਗਾਤ ਵਜੋਂ ਨਾਲ ਲੈ ਲਿਆ। ਉਸ ਨੇ ਆਖਿਆ, “ਮੈਂ ਆਪਣੀ ਪਤਨੀ ਦੇ ਕਮਰੇ ਵਿੱਚ ਜਾ ਰਿਹਾ ਹਾਂ।” ਪਰ ਉਸਦਾ ਪਿਤਾ ਸਮਸੂਨ ਨੂੰ ਅੰਦਰ ਨਾ ਆਉਣ ਦੇਵੇ।"
1 Passado algum tempo, nos dias da colheita do trigo, Sansão, levando um cabrito, foi visitar a sua mulher. E dizia: — Vou entrar no quarto da minha mulher. Porém o pai dela não o deixou entrar
2 ਉਸ ਦੇ ਪਿਤਾ ਨੇ ਸਮਸੂਨ ਨੂੰ ਆਖਿਆ, “ਮੈਂ ਤਾਂ ਸੋਚਿਆ ਸੀ ਕਿ ਤੂੰ ਉਸ ਨੂੰ ਨਫ਼ਰਤ ਕਰਦਾ ਹੈਂ। ਇਸ ਲਈ ਮੈਂ ਉਸਦੀ ਸ਼ਾਦੀ ਤੇਰੇ ਸਭ ਤੋਂ ਚੰਗੇ ਆਦਮੀ ਨਾਲ ਹੀ ਕਰਨ ਦਿੱਤੀ ਹੈ। ਉਸਦੀ ਛੋਟੀ ਭੈਣ ਉਸ ਨਾਲੋਂ ਵੀ ਵੱਧੇਰੇ ਸੋਹਣੀ ਹੈ, ਤੂੰ ਉਸ ਨਾਲ ਵਿਆਹ ਕਰ ਸੱਕਦਾ ਹੈਂ।”"
2 e lhe disse: — Eu realmente pensei que você tinha muito ódio por ela e, por isso, a dei ao seu companheiro. Mas você não concorda que a irmã mais nova é mais bonita do que ela? Fique com ela em lugar da outra.
3 ਪਰ ਸਮਸੂਨ ਨੇ ਉਸ ਨੂੰ ਆਖਿਆ, “ਹੂਣ ਮੇਰੇ ਕੋਲ ਤੁਹਾਨੂੰ ਫ਼ਲਿਸਤੀ ਲੋਕਾਂ ਨੂੰ ਨੁਕਸਾਨ ਪਹੁੰਚਾਉਣ ਦਾ ਚੰਗਾ ਕਾਰਣ ਹੈ। ਹੁਣ ਕੋਈ ਵੀ ਮੈਨੂੰ ਕਸੂਰਵਾਰ ਨਹੀਂ ਠਹਿਰਾਵੇਗਾ।”"
3 Mas Sansão disse: — Desta vez sou inocente para com os filisteus, quando lhes fizer algum mal.
4 ਇਸ ਲਈ ਸਮਸੂਨ ਬਾਹਰ ਗਿਆ ਅਤੇ 300 ਲੂੰਮੜੀਆਂ ਫ਼ੜ ਲਿਆਇਆ? ਉਸ ਨੇ ਦੋ-ਦੋ ਲੂੰਮੜੀਆਂ ਲਈਆਂ ਅਤੇ ਉਨ੍ਹਾਂ ਦੀਆਂ ਪੂਛਾਂ ਬੰਨ੍ਹਕੇ ਜੋੜੇ ਬਣਾ ਦਿੱਤੇ। ਫ਼ੇਰ ਉਸ ਨੇ ਲੂੰਮੜੀਆਂ ਦੇ ਹਰ ਜੋੜੇ ਦੀਆਂ ਪੂਛਾਂ ਦੇ ਵਿਚਕਾਰ ਇੱਕ-ਇੱਕ ਮਸ਼ਾਲ ਬੰਨ੍ਹ ਦਿੱਤੀ।"
4 Então saiu, apanhou trezentas raposas e pegou um bom número de tochas. Amarrou as raposas duas a duas pela cauda e prendeu uma tocha em cada par.
5 ਸਮਸੂਨ ਨੇ ਉਹ ਮਸ਼ਾਲਾਂ ਬਾਲ ਦਿੱਤੀਆਂ ਜਿਹੜੀਆਂ ਉਸ ਨੇ ਲੂੰਮੜੀਆਂ ਦੀਆਂ ਪੂਛਾਂ ਵਿੱਚਕਾਰ ਬੰਨ੍ਹੀਆਂ ਸਨ। ਫ਼ੇਰ ਉਸ ਨੇ ਲੂੰਮੜੀਆਂ ਨੂੰ ਫ਼ਲਿਸਤੀਆਂ ਦੇ ਕਣਕ ਦੇ ਖੇਤਾਂ ਵਿੱਚ ਭੱਜਣ ਲਈ ਛੱਡ ਦਿੱਤਾ। ਇੰਝ ਉਸ ਨੇ ਉਨ੍ਹਾਂ ਦੇ ਖੇਤਾਂ ਵਿੱਚ ਉੱਗੇ ਬੂਟਿਆਂ, ਅਤੇ ਕੱਟੇ ਹੋਏ ਅਨਾਜ ਦੀਆਂ ਢੇਰੀਆਂ, ਉਨ੍ਹਾਂ ਦੇ ਅੰਗੂਰਾਂ ਦੇ ਬਾਗਾਂ ਅਤੇ ਜ਼ੈਤੂਨ ਦੇ ਬਗੀਚਿਆਂ ਨੂੰ ਨਾਸ਼ ਕਰ ਦਿੱਤਾ।"
5 Pôs fogo nas tochas e largou as raposas nas plantações dos filisteus. Assim, incendiou tanto os feixes como o cereal que ainda estava por ser colhido, além das vinhas e dos olivais.
6 ਫ਼ਲਿਸਤੀ ਲੋਕਾਂ ਨੇ ਪੁੱਛਿਆ, “ਇਹ ਕਿਸਨੇ ਕੀਤਾ ਹੈ?” ਕਿਸਨੇ ਉਨ੍ਹਾਂ ਨੂੰ ਦੱਸਿਆ, “ਤਿਮਨਾਥ ਦੇ ਬੰਦੇ ਜਵਾਈ ਸਮਸੂਨ ਨੇ ਅਜਿਹਾ ਕੀਤਾ ਹੈ। ਉਸ ਨੇ ਅਜਿਹਾ ਇਸ ਲਈ ਕੀਤਾ ਹੈ ਕਿਉਂਕਿ ਉਸ ਦੇ ਸੌਹਰੇ ਨੇ ਸਮਸੂਨ ਦੀ ਪਤਨੀ ਵਿਆਹ ਵੇਲੇ ਦੇ ਸਰਬਾਲ੍ਹੇ ਨੂੰ ਦੇ ਦਿੱਤੀ।” ਇਸ ਲਈ ਫ਼ਲਿਸਤੀ ਲੋਕਾਂ ਨੇ ਸਮਸੂਨ ਦੀ ਪਤਨੀ ਅਤੇ ਉਸ ਦੇ ਪਿਤਾ ਨੂੰ ਅੱਗ ਲਾਕੇ ਸਾੜ ਦਿੱਤਾ।"
6 Os filisteus perguntaram: — Quem fez isso? Responderam: — Sansão, o genro do timnita, porque o sogro lhe tirou a mulher e a deu ao amigo dele. Então os filisteus foram e queimaram a mulher e o pai dela.
7 ਫ਼ੇਰ ਸਮਸੂਨ ਨੇ ਫ਼ਲਿਸਤੀ ਲੋਕਾਂ ਨੂੰ ਆਖਿਆ, “ਤੁਸੀਂ ਮੇਰੇ ਨਾਲ ਇਹ ਬੁਰਾ ਸਲੂਕ ਕੀਤਾ ਹੈ। ਇਸ ਲਈ ਹੁਣ ਮੈਂ ਵੀ ਤੁਹਾਡੇ ਨਾਲ ਬੁਰਾ ਸਲੂਕ ਕਰਾਂਗਾ। ਤਾਂ ਮੇਰਾ ਤੁਹਾਡੇ ਨਾਲ ਹਿਸਾਬ ਬਰਾਬਰ ਹੋਵੇਗਾ।”"
7 E Sansão disse a eles: — Se é assim que vocês fazem, não desistirei enquanto não me vingar.
8 ਤਾਂ ਸਮਸੂਨ ਨੇ ਫ਼ਲਿਸਤੀ ਲੋਕਾਂ ਉੱਤੇ ਹਮਲਾ ਕਰ ਦਿੱਤਾ। ਉਸ ਨੇ ਉਨ੍ਹਾਂ ਵਿੱਚੋਂ ਬਹੁਤ ਸਾਰੇ ਬੰਦੇ ਮਾਰ ਦਿੱਤੇ। ਫ਼ੇਰ ਉਹ ਚੱਲਿਆ ਗਿਆ ਅਤੇ ਇੱਕ ਗੁਫ਼ਾ ਵਿੱਚ ਰਹਿਣ ਲੱਗਾ। ਉਹ ਗੁਫ਼ਾ ਏਟਾਮ ਦੀ ਚੱਟਾਨ ਨਾਮ ਦੇ ਸਥਾਨ ਉੱਤੇ ਸੀ।"
8 E ele os atacou com fúria, matando muitos deles. Depois desceu e habitou numa caverna da rocha de Etã.
9 ਫ਼ੇਰ ਫ਼ਲਿਸਤੀ ਲੋਕ ਯਹੂਦਾਹ ਦੀ ਧਰਤੀ ਉੱਤੇ ਗਏ। ਉਹ ਲੇਹੀ ਨਾਮ ਦੇ ਇੱਕ ਸਥਾਨ ਉੱਤੇ ਰੁਕ ਗਏ। ਉਨ੍ਹਾਂ ਦੀ ਫ਼ੌਜ ਨੇ ਉੱਥੇ ਡੇਰਾ ਲਾ ਲਿਆ (ਅਤੇ ਜੰਗ ਦੀ ਤਿਆਰੀ ਕਰਨ ਲੱਗੀ।)"
9 Então os filisteus subiram e acamparam em Judá, espalhando-se por Leí.
10 ਯਹੂਦਾਹ ਦੇ ਪਰਿਵਾਰ-ਸਮੂਹ ਦੇ ਆਦਮੀਆਂ ਨੇ ਉਨ੍ਹਾਂ ਨੂੰ ਪੁੱਛਿਆ, “ਤੁਸੀਂ ਫ਼ਲਿਸਤੀ ਲੋਕ ਇੱਥੇ ਸਾਡੇ ਨਾਲ ਲੜਨ ਲਈ ਕਿਉਂ ਆਏ ਹੋ?” ਉਸ ਨੇ ਜਵਾਬ ਦਿੱਤਾ, “ਅਸੀਂ ਸਮਸੂਨ ਨੂੰ ਫ਼ੜਨ ਆਏ ਹਾਂ। ਅਸੀਂ ਉਸ ਨੂੰ ਆਪਣਾ ਕੈਦੀ ਬਨਾਉਣਾ ਚਾਹੁੰਦੇ ਹਾਂ। ਅਸੀਂ ਉਸ ਨੂੰ ਉਨ੍ਹਾਂ ਗੱਲਾਂ ਦੀ ਸਜ਼ਾ ਦੇਣੀ ਚਾਹੁੰਦੇ ਹਾਂ ਜਿਹੜੀਆਂ ਉਸ ਨੇ ਸਾਡੇ ਲੋਕਾਂ ਨਾਲ ਕੀਤੀਆਂ ਹਨ।”"
10 Os homens de Judá perguntaram aos filisteus: — Por que vocês estão nos atacando? Responderam: — Viemos prender Sansão, para fazer com ele o mesmo que ele fez conosco.
11 ਫ਼ੇਰ ਯਹੂਦਾਹ ਦੇ ਪਰਿਵਾਰ-ਸਮੂਹ ਦੇ 3,000 ਆਦਮੀ ਸਮਸੂਨ ਕੋਲ ਗਏ। ਉਹ ਏਟਾਮ ਦੀ ਚੱਟਾਨ ਨੇੜੇ ਦੀ ਗੁਫ਼ਾ ਕੋਲ ਗਏ। ਉਨ੍ਹਾਂ ਨੇ ਉਸ ਨੂੰ ਆਖਿਆ, “ਤੂੰ ਸਾਡੇ ਨਾਲ ਕੀ ਕੀਤਾ ਹੈ? ਕੀ ਤੈਨੂੰ ਨਹੀਂ ਪਤਾ ਕਿ ਫ਼ਲਿਸਤੀ ਲੋਕ ਸਾਡੇ ਉੱਤੇ ਹਕੂਮਤ ਕਰਦੇ ਹਨ?” ਸਮਸੂਨ ਨੇ ਜਵਾਬ ਦਿੱਤਾ, “ਮੈਂ ਸਿਰਫ਼ ਉਨ੍ਹਾਂ ਨੂੰ ਉਨ੍ਹਾਂ ਦੇ ਕੰਮਾਂ ਲਈ ਸਜ਼ਾ ਦਿੱਤੀ ਹੈ ਜਿਹੜੇ ਉਨ੍ਹਾਂ ਨੇ ਮੇਰੇ ਨਾਲ ਕੀਤੇ ਹਨ।”"
11 Então três mil homens de Judá foram até a caverna da rocha de Etã e disseram a Sansão: — Você não sabia que os filisteus dominam sobre nós? Por que, então, você nos fez isto? Ele lhes respondeu: — Assim como fizeram comigo eu fiz com eles.
12 ਫ਼ੇਰ ਉਨ੍ਹਾਂ ਨੇ ਸਮਸੂਨ ਨੂੰ ਆਖਿਆ, “ਅਸੀਂ ਤੈਨੂੰ ਬੰਨ੍ਹਣ ਲਈ ਆਏ ਹਾਂ। ਅਸੀਂ ਤੈਨੂੰ ਫ਼ਲਿਸਤੀ ਲੋਕਾਂ ਦੇ ਹਵਾਲੇ ਕਰ ਦਿਆਂਗੇ।” ਸਮਸੂਨ ਨੇ ਯਹੂਦਾਹ ਦੇ ਬੰਦਿਆਂ ਨੂੰ ਆਖਿਆ, “ਇਕਰਾਰ ਕਰੋ ਕਿ ਤੁਸੀਂ ਖੁਦ ਮੈਨੂੰ ਕੋਈ ਨੁਕਸਾਨ ਨਹੀਂ ਪਹੁੰਚਾਉਂਗੇ।”"
12 Os homens de Judá disseram a Sansão: — Viemos para amarrar você, para o entregar nas mãos dos filisteus. Sansão disse: — Jurem para mim que vocês não me matarão.
13 ਫ਼ੇਰ ਯਹੂਦਾਹ ਦੇ ਬੰਦਿਆਂ ਨੇ ਆਖਿਆ, “ਸਾਨੂੰ ਮਨਜ਼ੂਰ ਹੈ। ਅਸੀਂ ਬਸ ਤੈਨੂੰ ਬੰਨ੍ਹਾਂਗੇ ਅਤੇ ਤੈਨੂੰ ਫ਼ਲਿਸਤੀ ਲੋਕਾਂ ਦੇ ਹਵਾਲੇ ਕਰ ਦਿਆਂਗੇ। ਅਸੀਂ ਇਕਰਾਰ ਕਰਦੇ ਹਾਂ ਕਿ ਅਸੀਂ ਤੈਨੂੰ ਨਹੀਂ ਮਾਰਾਂਗੇ।” ਇਸ ਲਈ ਉਨ੍ਹਾਂ ਨੇ ਸਮਸੂਨ ਨੂੰ ਦੋ ਨਵੇਂ ਰੱਸਿਆਂ ਨਾਲ ਬੰਨ੍ਹ ਦਿੱਤਾ। ਉਹ ਉਸ ਨੂੰ ਗੁਫ਼ਾ ਵਿੱਚੋਂ ਬਾਹਰ ਲੈ ਆਏ।"
13 Eles lhe disseram: — Não! Nós somente vamos amarrar você e entregá-lo nas mãos dos filisteus. Mas de maneira nenhuma vamos matar você. Então o amarraram com duas cordas novas e o fizeram sair da caverna.
14 ਜਦੋਂ ਸਮਸੂਨ ਲਹੀ ਨਾਮ ਦੇ ਸਥਾਨ ਉੱਤੇ ਅੱਪੜਿਆ, ਫ਼ਲਿਸਤੀ ਲੋਕ ਉਸ ਨੂੰ ਮਿਲਣ ਲਈ ਆਏ। ਉਹ ਖੁਸ਼ੀ ਨਾਲ ਚੀਕਾਂ ਮਾਰ ਰਹੇ ਸਨ। ਫ਼ੇਰ ਯਹੋਵਾਹ ਆਤਮਾ ਵੱਡੀ ਤਾਕਤ ਨਾਲ ਸਮਸੂਨ ਵਿੱਚ ਆ ਗਿਆ। ਸਮਸੂਨ ਨੇ ਰੱਸੇ ਤੋੜ ਦਿੱਤੇ। ਰੱਸੇ ਸੜੀਆਂ ਹੋਈਆਂ ਕਮਜ਼ੋਰ ਰਸੀਆਂ ਵਰਗੇ ਜਾਪਦੇ ਸਨ। ਰੱਸੇ ਉਸ ਦੇ ਬਾਜੂਆਂ ਤੋਂ ਇਸ ਤਰ੍ਹਾਂ ਡਿੱਗ ਪਏ ਜਿਵੇਂ ਉਹ ਪਿਘਲ ਗਏ ਹੋਣ।"
14 Quando Sansão chegou a Leí, os filisteus foram gritando ao encontro dele. Mas o Espírito do Senhor de tal maneira se apossou de Sansão, que as cordas que ele tinha nos braços se tornaram como fios de linho queimados, e as amarras que ele tinha nas mãos se soltaram.
15 ਸਮਸੂਨ ਨੂੰ ਇੱਕ ਮਰੇ ਹੋਏ ਖੋਤੇ ਦਾ ਜਬੜਾ ਮਿਲ ਗਿਆ। ਉਸ ਨੇ ਜਬੜੇ ਦੀ ਹੱਡੀ ਫ਼ੜੀ ਅਤੇ 1,000 ਫ਼ਲਿਸਤੀ ਲੋਕਾਂ ਨੂੰ ਇਸਦੇ ਨਾਲ ਮਾਰ ਦਿੱਤਾ।"
15 Achou uma queixada de jumento, ainda fresca, pegou-a na mão e com ela matou mil homens.
16 ਫ਼ੇਰ ਸਮਸੂਨ ਨੇ ਆਖਿਆ, “ਇੱਕ ਖੋਤੇ ਦੇ ਜਬੜੇ ਦੀ ਹੱਡੀ ਨਾਲ ਮੈਂ 1,000 ਬੰਦਿਆਂ ਨੂੰ ਮਾਰ ਦਿੱਤਾ, ਇੱਕ ਖੋਤੇ ਦੇ ਜਬੜੇ ਦੀ ਹੱਡੀ ਨਾਲ ਮੈਂ ਉਨ੍ਹਾਂ ਦੀ ਇੱਕ ਵੱਡੀ ਢੇਰੀ ਲਾ ਦਿੱਤੀ ਹੈ।”"
16 E disse: Com uma queixada de jumento um montão, outro montão. Com uma queixada de jumento matei mil homens.
17 ਜਦੋਂ ਸਮਸੂਨ ਬੋਲ ਹਟਿਆ, ਉਸ ਨੇ ਜਬੜੇ ਦੀ ਹੱਡੀ ਹੇਠਾਂ ਸੁੱਟ ਦਿੱਤੀ। ਇਸ ਲਈ ਉਸਦਾ ਨਾਮ ਰਾਮਥ ਲਹੀ ਰੱਖਿਆ ਗਿਆ।"
17 Quando acabou de falar, jogou fora a queixada. E aquele lugar foi chamado de Ramate-Leí.
18 ਸਮਸੂਨ ਬਹੁਤ ਪਿਆਸਾ ਸੀ। ਇਸ ਲਈ ਉਸ ਨੇ ਯਹੋਵਾਹ ਅੱਗੇ ਪ੍ਰਾਰਥਨਾ ਕਿਤੀ। ਉਸ ਨੇ ਆਖਿਆ, “ਮੈਂ ਤੁਹਾਡਾ ਸੇਵਕ ਹਾਂ। ਤੁਸੀਂ ਮੈਨੂੰ ਇਹ ਮਹਾਨ ਜਿੱਤ ਬਖਸ਼ੀ ਹੈ। ਮਿਹਰ ਕਰਕੇ ਹੁਣ ਮੈਨੂੰ ਪਿਆਸਾ ਨਾ ਮਰਨ ਦਿਉ। ਮਿਹਰ ਕਰਕੇ ਮੈਨੂੰ ਉਨ੍ਹਾਂ ਲੋਕਾਂ ਦੇ ਹੱਥ ਨਾ ਪੈਣ ਦਿਉ ਜਿਨ੍ਹਾਂ ਦੀ ਸੁੰਨਤ ਵੀ ਨਹੀਂ ਹੋਈ!”"
18 Sentindo muita sede, Sansão clamou ao Senhor e disse: — Por meio de teu servo deste esta grande salvação. Será que agora vou morrer de sede e cair nas mãos desses incircuncisos?
19 ਲਹੀ ਵਿਖੇ ਧਰਤੀ ਵਿੱਚ ਇੱਕ ਸੁਰਾਖ ਹੈ। ਪਰਮੇਸ਼ੁਰ ਨੇ ਉਸ ਸੁਰਾਖ ਨੂੰ ਪਾੜਕੇ ਖੋਲ੍ਹ ਦਿੱਤਾ, ਅਤੇ ਪਾਣੀ ਬਾਹਰ ਨਿਕਲ ਆਇਆ। ਸਮਸੂਨ ਨੇ ਪਾਣੀ ਪੀਤਾ ਅਤੇ ਬਿਹਤਰ ਮਹਿਸੂਸ ਕੀਤਾ। ਉਸ ਨੇ ਆਪਣੇ-ਆਪ ਨੂੰ ਫ਼ੇਰ ਸ਼ਕਤੀਸ਼ਾਲੀ ਮਹਿਸੂਸ ਕੀਤਾ। ਇਸ ਲਈ ਉਸ ਨੇ ਪਾਣੀ ਦੇ ਉਸ ਚਸ਼ਮੇ ਨੂੰ ਏਨ ਹੱਕੋਰੇ ਨਾਮ ਦਿੱਤਾ। ਉਹ ਹਾਲੇ ਵੀ ਲਹੀ ਦੇ ਸ਼ਹਿਰ ਵਿੱਚ ਹੈ।"
19 Então o Senhor fendeu a cavidade que estava em Leí, e dela saiu água. Sansão bebeu, recobrou alento e reviveu. Por isso aquele lugar se chama En-Hacoré até o dia de hoje.
20 ਇਸ ਲਈ ਸਮਸੂਨ ਇਸਰਾਏਲ ਦੇ ਲੋਕਾਂ ਦਾ 20 ਸਾਲ ਤੱਕ ਨਿਆਂਕਾਰ ਰਿਹਾ। ਇਹ ਗੱਲ ਫ਼ਲਿਸਤੀਨ ਲੋਕਾਂ ਦੇ ਵੇਲੇ ਦੀ ਹੈ।"
20 Sansão julgou Israel, nos dias dos filisteus, durante vinte anos.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Juízes 15, comparar traduções ou montar um estudo — tudo direto pelo WhatsApp.