Juízes 16

Punjabi Bible (GL_PUNJABI) vs VC

Sair da comparação
VC Versão Católica
1 ਸਮਸੂਨ ਅੱਜ਼ਾਹ ਸ਼ਹਿਰ ਨੂੰ ਜਾਂਦਾ ਹੈ ਇੱਕ ਦਿਨ ਸਮਸੂਨ ਅੱਜ਼ਾਹ ਸ਼ਹਿਰ ਵਿੱਚ ਗਿਆ। ਉਸ ਨੇ ਉੱਥੇ ਇੱਕ ਵੇਸਵਾ ਦੇਖੀ। ਉਹ ਰਾਤ ਉਸ ਕੋਲ ਠਹਿਰਨ ਲਈ ਚੱਲਾ ਗਿਆ।"
1 Sansão foi a Gaza, onde viu uma mulher meretriz, e foi procurá-la.
2 ਕੁਝ ਲੋਕਾਂ ਨੇ ਅੱਜ਼ਾਹ ਦੇ ਲੋਕਾਂ ਨੂੰ ਦੱਸਿਆ, “ਸਮਸੂਨ ਇੱਥੇ ਆਇਆ ਹੈ”, ਉਹ ਸਮਸੂਨ ਨੂੰ ਮਾਰ ਦੇਣਾ ਚਾਹੁੰਦੇ ਸਨ ਇਸ ਲਈ ਉਨ੍ਹਾਂ ਨੇ ਸ਼ਹਿਰ ਨੂੰ ਘੇਰਾ ਪਾ ਲਿਆ। ਉਹ ਸ਼ਹਿਰ ਦੇ ਦਰਵਾਜ਼ੇ ਨੇੜੇ ਛੁਪ ਗਏ ਅਤੇ ਸਾਰੀ ਰਾਤ ਸਮਸੂਨ ਨੂੰ ਉਡੀਕਦੇ ਰਹੇ। ਉਹ ਸਾਰੀ ਰਾਤ ਬਹੁਤ ਖਾਮੋਸ਼ ਰਹੇ। ਉਨ੍ਹਾਂ ਨੇ ਇੱਕ ਦੂਸਰੇ ਨੂੰ ਆਖਿਆ, “ਜਦੋਂ ਸਵੇਰ ਹੋਵੇਗੀ ਅਸੀਂ ਸਮਸੂਨ ਨੂੰ ਮਾਰ ਦਿਆਂਗੇ।”"
2 E a notícia correu pela cidade: Sansão está aqui. Puseram-se de emboscada nos arredores durante toda a noite, junto às portas da cidade, e ficaram quietos toda a noite, dizendo: Ao romper do dia, matá-lo-emos.
3 ਪਰ ਸਮਸੂਨ ਸਿਰਫ਼ ਅੱਧੀ ਰਾਤ ਤੱਕ ਹੀ ਵੇਸਵਾ ਕੋਲ ਠਹਿਰਿਆ। ਸਮਸੂਨ ਨੇ ਅੱਧੀ ਰਾਤ ਨੂੰ ਉੱਠ ਕੇ ਸ਼ਹਿਰ ਦੇ ਦਰਵਾਜ਼ਿਆਂ ਨੂੰ ਹੱਥਾਂ ਵਿੱਚ ਫ਼ੜਿਆ ਅਤੇ ਉਨ੍ਹਾਂ ਨੂੰ ਦਰਵਾਜ਼ੇ ਦੇ ਢਾਂਚੇ, ਦਰਵਾਜ਼ੇ ਉੱਤੇ ਤਾਲਾ ਲਾਉਣ ਵਾਲੀ ਛੜ ਸਮੇਤ ਕੰਧਾਂ ਵਿੱਚੋਂ ਬਾਹਰ ਖਿੱਚ ਲਿਆ। ਸਮਸੂਨ ਉਨ੍ਹਾਂ ਚੀਜ਼ਾਂ ਨੂੰ ਆਪਣੇ ਮੋਢਿਆਂ ਉੱਤੇ ਚੁੱਕ ਕੇ ਹਬਰੋਨ ਸ਼ਹਿਰ ਦੇ ਨੇੜੇ ਦੀ ਪਹਾੜੀ ਦੀ ਚੋਟੀ ਉੱਤੇ ਲੈ ਗਿਆ।"
3 Sansão dormiu até a meia-noite. E levantando-se pela meia-noite tomou os batentes da porta de Gaza, com os seus postes, arrancou-os juntamente com o ferrolho, pô-los sobre os ombros e levou-os até o alto da montanha que está defronte de Hebron.
4 ਸਮਸੂਨ ਅਤੇ ਦਲੀਲਾਹ ਬਾਦ ਵਿੱਚ ਸਮਸੂਨ ਇੱਕ ਦਲੀਲਾਹ ਨਾਮ ਦੀ ਔਰਤ ਨੂੰ ਪਿਆਰ ਕਰਨ ਲੱਗ ਪਿਆ। ਉਹ ਸੋਰੇਕ ਦੀ ਵਾਦੀ ਤੋਂ ਸੀ।"
4 Depois disto, enamorou-se de uma mulher que habitava no vale de Sorec, chamada Dalila.
5 ਫ਼ਲਿਸਤੀ ਹਾਕਮਾਂ ਨੇ ਦਲੀਲਾਹ ਕੋਲ ਜਾਕੇ ਆਖਿਆ, “ਅਸੀਂ ਜਾਨਣਾ ਚਾਹੁੰਦੇ ਹਾਂ ਕਿ ਸਮਸੂਨ ਨੂੰ ਇੰਨੀ ਤਾਕਤ ਕਿੱਥੋਂ ਮਿਲਦੀ ਹੈ। ਉਸ ਨੂੰ ਫ਼ਸਾ ਅਤੇ ਉਸਦੀ ਮਹਾਨ ਸ਼ਕਤੀ ਦੇ ਰਾਜ ਦਾ ਪਤਾ ਲੱਗਾ। ਅਤੇ ਪਤਾ ਕਰ ਕਿ ਅਸੀਂ ਕਿਵੇਂ ਉਸ ਉੱਤੇ ਕਾਬੂ ਪਾ ਸੱਕਦੇ ਹਾਂ ਤਾਂ ਜੋ ਅਸੀਂ ਉਸ ਨੂੰ ਫ਼ੜਕੇ ਬੰਨ੍ਹ ਸੱਕੀਏ। ਜੇ ਤੂੰ ਅਜਿਹਾ ਕਰੇਂਗੀ ਤਾਂ ਸਾਡੇ ਵਿੱਚੋਂ ਹਰੇਕ ਜਣਾ ਤੈਨੂੰ 28 ਪੌਂਡ ਚਾਂਦੀ ਦੇਵੇਗਾ।”"
5 Os príncipes dos filisteus foram ter com ela e disseram-lhe: Procura seduzi-lo e vê se descobres de onde lhe vem sua força e como o poderemos vencer, a fim de o amarrarmos para dominá-lo. Se fizeres isto, dar-te-emos cada um de nós mil e cem moedas de prata.
6 ਇਸ ਲਈ ਦਲੀਲਾਹ ਨੇ ਸਮਸੂਨ ਨੂੰ ਆਖਿਆ, “ਮੈਨੂੰ ਇਹ ਦੱਸ ਕਿ ਤੂੰ ਇਤਨਾ ਤਾਕਤਵਰ ਕਿਉਂ ਹੈਂ। ਕੋਈ ਤੈਨੂੰ ਕਿਵੇਂ ਬੰਨ੍ਹ ਸੱਕਦਾ ਹੈ ਅਤੇ ਮਜ਼ਬੂਰ ਕਰਦਾ ਹੈਂ?”"
6 Dalila disse a Sansão: Dize-me, de onde vem tua força? E de que modo se precisaria ligar-te para que fosses dominado?
7 ਸਮਸੂਨ ਨੇ ਜਵਾਬ ਦਿੱਤਾ, “ਕਿਸੇ ਬੰਦੇ ਨੂੰ ਮੈਨੂੰ ਸੱਤ ਤਾਜ਼ੇ, ਨਵੇਂ ਕਮਾਣ ਦੇ ਧਾਗਿਆਂ ਨਾਲ ਬੰਨ੍ਹਣਾ ਪਵੇਗਾ। ਜੇ ਕਿਸੇ ਨੇ ਅਜਿਹਾ ਕਰ ਦਿੱਤਾ ਤਾਂ ਮੈਂ ਹਰ ਕਿਸੇ ਵਾਂਗ ਕਮਜ਼ੋਰ ਹੋਵਾਂਗਾ।”"
7 Sansão respondeu-lhe: Se me amarrassem com sete cordas de nervos ainda frescas e úmidas, eu me tornaria tão fraco como qualquer homem.
8 ਫ਼ੇਰ ਫ਼ਲਿਸਤੀ ਲੋਕਾਂ ਦੇ ਹਾਕਮਾਂ ਨੇ ਸੱਤ ਤਾਜੇ ਨਵੇਂ ਕਮਾਣ ਦੇ ਧਾਗੇ ਲਿਆਕੇ ਦਲੀਲਾਹ ਨੂੰ ਦਿੱਤੇ। ਦਲੀਲਾਹ ਨੇ ਸਮਸੂਨ ਨੂੰ ਕਮਾਣ ਦੇ ਧਾਗਿਆਂ ਨਾਲ ਬੰਨ੍ਹ ਦਿੱਤਾ।"
8 Os príncipes dos filisteus trouxeram a Dalila sete cordas de nervos bem frescas e úmidas, com as quais ela o ligou.
9 ਕੁਝ ਲੋਕ ਦੂਸਰੇ ਕਮਰੇ ਵਿੱਚ ਛੁੱਪੇ ਹੋਏ ਸਨ। ਦਲੀਲਾਹ ਨੇ ਸਮਸੂਨ ਨੂੰ ਆਖਿਆ, “ਸਮਸੂਨ ਫ਼ਲਿਸਤੀ ਲੋਕ ਤੈਨੂੰ ਫ਼ੜਨ ਵਾਲੇ ਹਨ!” ਪਰ ਸਮਸੂਨ ਨੇ ਆਸਾਨੀ ਨਾਲ ਧਾਗਿਆਂ ਨੂੰ ਤੋੜ ਦਿੱਤਾ। ਉਹ ਉਸ ਧਾਗੇ ਵਾਂਗ ਟੁੱਟ ਗਏ ਜਿਹੜਾ ਲਾਟ ਦੇ ਬਹੁਤ ਨੇੜੇ ਆ ਜਾਂਦਾ ਹੈ। ਇਸ ਲਈ ਫ਼ਲਿਸਤੀ ਲੋਕਾਂ ਨੇ ਸਮਸੂਨ ਦੀ ਤਾਕਤ ਦਾ ਭੇਤ ਨਹੀਂ ਪਾਇਆ।"
9 Ora, estando eles de emboscada no quarto, ela gritou: Sansão, os filisteus vêm contra ti! E ele rompeu as cordas com se rompe um cordão de estopa, mal se lhe chega o fogo. Assim, permaneceu oculto o segredo de sua força.
10 ਫ਼ੇਰ ਦਲੀਲਾਹ ਨੇ ਸਮਸੂਨ ਨੂੰ ਆਖਿਆ, “ਤੂੰ ਮੇਰੇ ਨਾਲ ਝੂਠ ਬੋਲਿਆ! ਤੂੰ ਮੈਨੂੰ ਮੂਰਖ ਬਣਾਇਆ। ਮਿਹਰਬਾਨੀ ਕਰਕੇ ਮੈਨੂੰ ਸੱਚ ਦੱਸ ਕਿ ਤੈਨੂੰ ਕੋਈ ਜਣਾ ਕਿਵੇਂ ਬੰਨ੍ਹ ਸੱਕਦਾ ਹੈ?”"
10 Dalila disse-lhe: Tu zombaste de mim, mentindo-me. Dize-me agora com que se precisaria ligar-te.
11 ਸਮਸੂਨ ਨੇ ਆਖਿਆ, “ਕਿਸੇ ਨੂੰ ਮੈਨੂੰ ਨਵੇਂ ਰੱਸਿਆਂ ਨਾਲ ਬੰਨ੍ਹਣਾ ਪਵੇਗਾ। ਉਨ੍ਹਾਂ ਨੂੰ ਮੈਨੂੰ ਉਨ੍ਹਾਂ ਰੱਸਿਆ ਨਾਲ ਬੰਨ੍ਹਣਾ ਪਵੇਗਾ ਜਿਨ੍ਹਾਂ ਨੂੰ ਪਹਿਲਾਂ ਕਦੇ ਨਾ ਵਰਤਿਆ ਗਿਆ ਹੋਵੇ। ਜੇ ਕਿਸੇ ਨੇ ਅਜਿਹਾ ਕਰ ਦਿੱਤਾ ਤਾਂ ਮੈਂ ਹੋਰ ਕਿਸੇ ਵੀ ਬੰਦੇ ਵਾਂਗ ਕਮਜ਼ੋਰ ਹੋ ਜਾਵਾਂਗਾ।”"
11 Se me amarrassem com cordas novas, disse ele, que ainda não tenham servido, eu me tornaria tão fraco como qualquer homem.
12 ਇਸ ਲਈ ਦਲੀਲਾਹ ਨੇ ਕੁਝ ਨਵੇਂ ਰੱਸੇ ਲਈ ਅਤੇ ਸਮਸੂਨ ਨੂੰ ਬੰਨ੍ਹ ਦਿੱਤਾ। ਕੁਝ ਲੋਕ ਦੂਸਰੇ ਕਮਰੇ ਵਿੱਚ ਛੁੱਪੇ ਹੋਏ ਸਨ। ਤਾਂ ਦਲੀਲਾਹ ਨੇ ਉਸ ਨੂੰ ਆਵਾਜ਼ ਦਿੱਤੀ, “ਸਮਸੂਨ, ਫ਼ਲਿਸਤੀ ਲੋਕ ਤੈਨੂੰ ਫ਼ੜਨ ਵਾਲੇ ਹਨ!” ਪਰ ਉਸ ਨੇ ਆਸਾਨੀ ਨਾਲ ਰੱਸਿਆਂ ਨੂੰ ਤੋੜ ਦਿੱਤਾ। ਉਸ ਨੇ ਉਨ੍ਹਾਂ ਨੂੰ ਧਾਗਿਆਂ ਵਾਂਗ ਤੋੜ ਦਿੱਤਾ।"
12 Dalila tomou, pois, cordas novas, amarrou-o com elas e gritou: Sansão, os filisteus vêm contra ti! Ora, estavam eles de emboscada no quarto, mas Sansão rompeu como se fossem um fio as cordas que lhe amarravam os braços.
13 ਫ਼ੇਰ ਦਲੀਲਾਹ ਨੇ ਸਮਸੂਨ ਨੂੰ ਆਖਿਆ, “ਤੂੰ ਫ਼ੇਰ ਮੇਰੇ ਨਾਲ ਝੂਠ ਬੋਲਿਆ! ਤੂੰ ਮੈਨੂੰ ਮੂਰਖ ਬਣਾਇਆ। ਹੁਣ, ਮੈਨੂੰ ਦੱਸ ਕਿ ਕੋਈ ਤੈਨੂੰ ਕਿਵੇਂ ਬੰਨ੍ਹ ਸੱਕਦਾ ਹੈ?” ਸਮਸੂਨ ਨੇ ਆਖਿਆ, “ਜੇ ਤੂੰ ਖੱਡੀ ਉੱਤੇ ਕੱਪੜੇ ਨਾਲ ਮੇਰੇ ਸਿਰ ਦੀਆਂ ਸੱਤ ਲਿਟਾਂ ਨੂੰ ਬੁਣੇ ਅਤੇ ਉਨ੍ਹਾਂ ਨੂੰ ਸੂਈ ਨਾਲ ਬੰਨ੍ਹ ਦੇਵੋ ਤਾਂ ਮੈਂ ਕਿਸੇ ਵੀ ਦੂਸਰੇ ਬੰਦੇ ਵਾਂਗ ਕਮਜ਼ੋਰ ਹੋ ਜਾਵਾਂਗਾ।”"
13 Até ao presente, disse-lhe Dalila, só tens zombado de mim e só me tens dito mentiras. Dize-me com que será preciso amarrar-te. Bastará, respondeu Sansão, que teças as sete tranças de minha cabeça com a urdidura do teu tear.
14 ਬਾਦ ਵਿੱਚ ਸਮਸੂਨ ਸੌਂ ਗਿਆ। ਇਸ ਲਈ ਦਲੀਲਾਹ ਨੇ ਉਸ ਦੇ ਸਿਰ ਦੀਆਂ ਸੱਤ ਲਿਟਾਂ ਨੂੰ ਬੁਣਿਆ। ਫ਼ੇਰ ਦਲੀਲਾਹ ਨੇ ਤੰਬੂ ਦੇ ਕਿੱਲੇ ਨੂੰ ਧਰਤੀ ਵਿੱਚ ਗੱਡ ਦਿੱਤਾ ਅਤੇ ਉਸ ਨਾਲ ਉਸ ਦੇ ਵਾਲ ਬੰਨ੍ਹ ਦਿੱਤੇ। ਇੱਕ ਵਾਰੀ ਫ਼ੇਰ ਉਸ ਨੇ ਉਸ ਨੂੰ ਆਵਾਜ਼ ਦਿੱਤੀ, “ਸਮਸੂਨ, ਫ਼ਲਿਸਤੀ ਬੰਦੇ ਤੈਨੂੰ ਫ਼ੜਨ ਵਾਲੇ ਹਨ!” ਸਮਸੂਨ ਆਪਣੀ ਨੀਂਦ ਵਿੱਚੋਂ ਜਾਗਿਆ ਅਤੇ ਧਰਤੀ ਵਿੱਚੋਂ ਕਿੱਲੇ ਨੂੰ ਖੱਡੀ ਅਤੇ ਫ਼ਿਰਕੀ ਸਮੇਤ ਪੁੱਟ ਲਿਆ।"
14 Ela fixou-as com o torno do tear, e gritou: Sansão, os filisteus vêm contra ti! Ele, despertando do sono, arrancou o torno do tear com os liços.
15 ਫ਼ੇਰ ਦਲੀਲਾਹ ਨੇ ਸਮਸੂਨ ਨੂੰ ਆਖਿਆ, “ਤੂੰ ਇਹ ਕਿਵੇਂ ਆਖ ਸੱਕਦਾ ਹੈਂ, ‘ਮੈਂ ਤੈਨੂੰ ਪਿਆਰ ਕਰਦਾ ਹਾਂ।’ ਜਦੋਂ ਕਿ ਤੂੰ ਮੇਰੇ ਉੱਤੇ ਵੀ ਭਰੋਸਾ ਨਹੀਂ ਕਰਦਾ? ਤੂੰ ਮੈਨੂੰ ਆਪਣਾ ਭੇਤ ਦੱਸਣ ਤੋਂ ਇਨਕਾਰ ਕਰਦਾ ਹੈ। ਇਹ ਤੀਜੀ ਵਾਰੀ ਹੈ ਕਿ ਤੂੰ ਮੈਨੂੰ ਮੂਰਖ ਬਣਾਇਆ ਹੈ। ਤੂੰ ਮੈਨੂੰ ਆਪਣੀ ਮਹਾਨ ਸ਼ਕਤੀ ਦਾ ਭੇਤ ਨਹੀਂ ਦੱਸਿਆ।”"
15 Dalila disse-lhe: Como podes dizer que me amas, se o teu coração não está comigo? Eis já três vezes que me enganas, e não me queres dizer onde reside a tua força.
16 ਉਹ੍ਹ ਸਮਸੂਨ ਨੂੰ ਹਰ ਰੋਜ਼ ਤੰਗ ਕਰਦੀ ਰਹੀ। ਉਹ ਆਪਣੇ ਭੇਤ ਬਾਰੇ ਉਸ ਦੇ ਪੁੱਛਣ ਤੋਂ ਇੰਨਾ ਥੱਕ ਗਿਆ ਕਿ ਉਸ ਨੂੰ ਮਹਿਸੂਸ ਹੋਣ ਲੱਗਾ ਜਿਵੇਂ ਉਹ ਮਰਨ ਵਾਲਾ ਹੈ।"
16 Ela o importunava cada dia com suas perguntas, instando com ele e molestando-o de tal sorte, que ele sentiu com isso uma impaciência mortal.
17 ਆਖਰਕਾਰ ਸਮਸੂਨ ਨੇ ਦਲੀਲਾਹ ਨੂੰ ਸਭ ਕੁਝ ਦੱਸ ਦਿੱਤਾ। ਉਸ ਨੇ ਆਖਿਆ, “ਮੈਂ ਕਦੇ ਵੀ ਆਪਣੇ ਵਾਲ ਨਹੀਂ ਕੱਟੇ। ਮੈਂ ਆਪਣੇ ਜਨਮ ਤੋਂ ਪਹਿਲਾਂ ਹੀ ਪਰਮੇਸ਼ੁਰ ਨੂੰ ਸਮਰਪਿਤ ਹੋ ਚੁੱਕਾ ਸਾਂ। ਜੇ ਕੋਈ ਮੇਰਾ ਸਿਰ ਮੁੰਨ ਦੇਵੇ ਤਾਂ ਮੇਰੀ ਤਾਕਤ ਖਤਮ ਹੋ ਜਾਵੇਗੀ। ਫ਼ੇਰ ਮੈਂ ਕਿਸੇ ਵੀ ਹੋਰ ਬੰਦੇ ਵਰਗਾ ਕਮਜ਼ੋਰ ਹੋ ਜਾਵਾਂਗਾ।”"
17 E Sansão acabou por confiar-lhe o seu segredo: Sobre minha cabeça, disse ele, nunca passou a navalha, porque sou nazareno de Deus desde o seio de minha mãe. Se me for rapada a cabeça, a minha força me abandonará e serei então fraco como qualquer homem.
18 ਦਲੀਲਾਹ ਨੇ ਦੇਖਿਆ ਕਿ ਸਮਸੂਨ ਨੇ ਉਸ ਨੂੰ ਆਪਣਾ ਭੇਤ ਦੱਸ ਦਿੱਤਾ ਹੈ। ਉਸ ਨੇ ਫ਼ਲਿਸਤੀ ਲੋਕਾਂ ਦੇ ਹਾਕਮਾਂ ਨੂੰ ਸੰਦੇਸ਼ ਭੇਜ ਦਿੱਤਾ। ਉਸ ਨੇ ਆਖਿਆ, “ਇੱਕ ਵਾਰੀ ਫ਼ੇਰ ਵਾਪਸ ਆ ਜਾਓ। ਸਮਸੂਨ ਨੇ ਮੈਨੂੰ ਸਭ ਕੁਝ ਦੱਸ ਦਿੱਤਾ ਹੈ।” ਇਸ ਲਈ ਫ਼ਲਿਸਤੀ ਲੋਕਾਂ ਦੇ ਹਾਕਮ ਦਲੀਲਾਹ ਕੋਲ ਵਾਪਸ ਆ ਗਏ। ਉਹ ਆਪਣੇ ਨਾਲ ਉਹ ਪੈਸਾ ਵੀ ਲੈ ਆਏ ਜਿਸਦਾ ਉਨ੍ਹਾਂ ਨੇ ਉਸ ਨੂੰ ਦੇਣ ਲਈ ਇਕਰਾਰ ਕੀਤਾ ਸੀ।"
18 Dalila sentiu que ele lhe tinha aberto todo o seu coração; e mandou dizer aos príncipes dos filisteus: Subi agora; porque ele me abriu todo o seu coração. E os príncipes dos filisteus foram ter com ela, levando o dinheiro em suas mãos.
19 ਦਲੀਲਾਹ ਨੇ ਸਮਸੂਨ ਨੂੰ, ਜਦੋਂ ਉਹ ਉਸਦੀ ਗੋਦੀ ਵਿੱਚ ਲੇਟਿਆ ਸੀ, ਸੁਲਾ ਦਿੱਤਾ। ਫ਼ੇਰ ਉਸ ਨੇ ਇੱਕ ਬੰਦੇ ਨੂੰ ਸਮਸੂਨ ਦੇ ਵਾਲਾਂ ਦੀਆਂ ਸੱਤ ਲਿਟਾਂ ਮੁੰਨਣ ਲਈ ਸੱਦਿਆ। ਇਸ ਤਰ੍ਹਾਂ ਉਸ ਨੇ ਸਮਸੂਨ ਨੂੰ ਕਮਜ਼ੋਰ ਬਣਾ ਦਿੱਤਾ। ਸਮਸੂਨ ਦੀ ਤਾਕਤ ਉਸ ਪਾਸੋਂ ਚਲੀ ਗਈ।"
19 Dalila fez que seu marido adormecesse nos seus joelhos, e chamando um homem, mandou-lhe que rapasse as sete tranças de sua cabeça. Ela começou a dominá-lo, pois sua força o deixou.
20 ਫ਼ੇਰ ਦਲੀਲਾਹ ਨੇ ਉਸ ਨੂੰ ਪੁਕਾਰਿਆ, “ਸਮਸੂਨ, ਫ਼ਲਿਸਤੀ ਬੰਦੇ ਤੈਨੂੰ ਫ਼ੜਨ ਵਾਲੇ ਹਨ।” ਉਹ ਜਾਗ ਪਿਆ ਅਤੇ ਉਸ ਨੇ ਸੋਚਿਆ, “ਮੈਂ ਪਹਿਲਾਂ ਵਾਂਗ ਹੀ ਆਪਣੇ-ਆਪ ਨੂੰ ਛੁਡਾ ਲਵਾਂਗਾ।” ਪਰ ਸਮਸੂਨ ਨੂੰ ਨਹੀਂ ਸੀ ਪਤਾ ਕਿ ਯਹੋਵਾਹ ਨੇ ਉਸ ਨੂੰ ਛੱਡ ਦਿੱਤਾ ਸੀ।"
20 E disse: Sansão, os filisteus vêm contra ti! Despertando ele do sono, disse consigo mesmo: Desembaraçar-me-ei deles como das outras vezes e me livrarei. Ignorava Sansão que o Senhor se tinha retirado dele.
21 ਫ਼ਲਿਸਤੀ ਆਦਮੀਆਂ ਨੇ ਸਮਸੂਨ ਨੂੰ ਫ਼ੜ ਲਿਆ। ਉਨ੍ਹਾਂ ਨੇ ਉਸ ਦੀਆਂ ਅੱਖਾਂ ਕੱਢ ਦਿੱਤੀਆਂ ਅਤੇ ਉਸ ਨੂੰ ਅੱਜ਼ਾਹ ਸ਼ਹਿਰ ਵਿੱਚ ਲੈ ਗਏ। ਫ਼ੇਰ ਉਨ੍ਹਾਂ ਨੇ ਉਸ ਨੂੰ ਜੰਜ਼ੀਰਾਂ ਨਾਲ ਬੰਨ੍ਹ ਦਿੱਤਾ ਤਾਂ ਜੋ ਭੱਜ ਨਾ ਸੱਕੇ। ਉਨ੍ਹਾਂ ਨੇ ਸਮਸੂਨ ਨੂੰ ਕੈਦ ਵਿੱਚ ਡੱਕ ਦਿੱਤਾ ਅਤੇ ਉਸ ਨੂੰ ਅਨਾਜ ਪੀਸਣ ਦਾ ਕੰਮ ਦੇ ਦਿੱਤਾ।"
21 E os filisteus, tomando-o, furaram-lhe os olhos e levaram-no a Gaza ligado com uma dupla cadeia de bronze, e ali meteram-no na prisão, fazendo-o girar a mó.
22 ਪਰ ਸਮਸੂਨ ਦੇ ਵਾਲ ਫ਼ੇਰ ਉੱਗਣੇ ਸ਼ੁਰੂ ਹੋ ਗਏ।"
22 Entretanto, os seus cabelos recomeçavam a crescer.
23 ਫ਼ਲਿਸਤੀ ਲੋਕਾਂ ਦੇ ਹਾਕਮ ਜਸ਼ਨ ਮਨਾਉਣ ਲਈ ਇਕੱਠੇ ਹੋਕੇ ਆ ਗਏ। ਉਹ ਆਪਣੇ ਦੇਵਤੇ ਦਾਗੋਨ ਅੱਗੇ ਇੱਕ ਵੱਡੀ ਬਲੀ ਚੜ੍ਹਾਉਣ ਜਾ ਰਹੇ ਸਨ। ਉਨ੍ਹਾਂ ਨੇ ਆਖਿਆ, “ਸਾਡੇ ਦੇਵਤੇ ਨੇ ਸਾਡੇ ਦੁਸ਼ਮਣ ਸਮਸੂਨ ਨੂੰ ਹਰਾਉਣ ਵਿੱਚ ਸਾਡੀ ਸਹਾਇਤਾ ਕੀਤੀ ਹੈ।”"
23 Ora, os príncipes dos filisteus reuniram-se para oferecer um grande sacrifício a Dagon, seu deus, e celebrar uma festa. Nosso deus, diziam eles, entregou-nos Sansão nosso inimigo.
24 ਜਦੋਂ ਫ਼ਲਿਸਤੀ ਲੋਕਾਂ ਨੇ ਸਮਸੂਨ ਨੂੰ ਦੇਖਿਆ ਤਾਂ ਉਨ੍ਹਾਂ ਨੇ ਆਪਣੇ ਦੇਵਤੇ ਦੀ ਉਸਤਤਿ ਕੀਤੀ। ਉਨ੍ਹਾਂ ਨੇ ਆਖਿਆ, “ਇਸ ਆਦਮੀ ਨੇ ਸਾਡੇ ਲੋਕਾਂ ਨੂੰ ਤਬਾਹ ਕੀਤਾ ਸੀ ਇਸ ਆਦਮੀ ਨੇ ਸਾਡੇ ਬਹੁਤ ਸਾਰੇ ਬੰਦਿਆਂ ਨੂੰ ਮਾਰ ਦਿੱਤਾ ਸੀ ਪਰ ਸਾਡੇ ਦੇਵਤੇ ਨੇ ਆਪਨੇ ਦੁਸ਼ਮਣਾਂ ਨੂੰ ਫ਼ੜਨ ਵਿੱਚ ਮਦਦ ਕੀਤੀ!”"
24 Também o povo, vendo isso, louvava o seu deus, dizendo: O nosso deus entregou-nos o nosso inimigo, aquele que devastava nossa terra e matava tantos dos nossos.
25 ਲੋਕ ਜਸ਼ਨ ਵੇਲੇ ਮੌਜ ਮਸਤੀ ਕਰ ਰਹੇ ਸਨ। ਇਸ ਲਈ ਉਨ੍ਹਾਂ ਨੇ ਆਖਿਆ, “ਸਮਸੂਨ ਨੂੰ ਬਾਹਰ ਲਿਆਓ। ਅਸੀਂ ਉਸਦਾ ਮਜ਼ਾਕ ਉਡਾਉਣਾ ਚਾਹੁੰਦੇ ਹਾਂ।” ਇਸ ਲਈ ਉਨ੍ਹਾਂ ਨੇ ਸਮਸੂਨ ਨੂੰ ਕੈਦ ਵਿੱਚੋਂ ਬਾਹਰ ਲੈ ਆਂਦਾ ਅਤੇ ਉਸਦਾ ਮਜ਼ਾਕ ਉਡਾਇਆ। ਉਨ੍ਹਾਂ ਨੇ ਸਮਸੂਨ ਨੂੰ ਦਾਗੋਨ ਦੇਵਤੇ ਦੇ ਮੰਦਰ ਦੇ ਥੰਮਾਂ ਦੇ ਵਿੱਚਕਾਰ ਖੜ੍ਹਾ ਹੋਣ ਲਈ ਮਜ਼ਬੂਰ ਕੀਤਾ।"
25 E estando eles de coração alegre, exclamaram: Mandai vir Sansão para nos divertir! Tiraram-no da prisão, e Sansão teve que dançar diante deles. Tendo sido colocado entre as colunas,
26 ਇੱਕ ਨੌਕਰ ਨੇ ਸਮਸੂਨ ਦਾ ਹੱਥ ਫ਼ੜਿਆ ਹੋਇਆ ਸੀ। ਸਮਸੂਨ ਨੇ ਉਸ ਨੂੰ ਆਖਿਆ, “ਮੈਨੂੰ ਉਸ ਥਾਂ ਉੱਤੇ ਖੜ੍ਹਾ ਕਰਦੇ ਜਿੱਥੇ ਮੈਂ ਉਨ੍ਹਾਂ ਥੰਮਾਂ ਨੂੰ ਮਹਿਸੂਸ ਕਰ ਸੱਕਾਂ ਜਿਨ੍ਹਾਂ ਨੇ ਇਸ ਮੰਦਰ ਨੂੰ ਚੁੱਕਿਆ ਹੋਇਆ ਹੈ। ਮੈਂ ਉਨ੍ਹਾਂ ਉੱਤੇ ਝੁਕਣਾ ਚਾਹੁੰਦਾ ਹਾਂ।”"
26 Sansão disse ao jovem que o conduzia pela mão: Deixa que eu toque as colunas que sustêm o templo, e que me apóie a elas.
27 ਮੰਦਰ ਵਿੱਚ ਆਦਮੀਆਂ ਅਤੇ ਔਰਤਾਂ ਦੀ ਭੀੜ ਜੁੜੀ ਸੀ। ਫ਼ਲਿਸਤੀ ਲੋਕਾਂ ਦੇ ਸਾਰੇ ਹਾਕਮ ਉੱਥੇ ਹੀ ਸਨ। ਤਕਰੀਬਨ 3,000 ਆਦਮੀ ਅਤੇ ਔਰਤਾਂ ਮੰਦਰ ਦੀ ਛੱਤ ਉੱਤੇ ਸਨ। ਉਹ ਹੱਸ ਰਹੇ ਸਨ ਅਤੇ ਸਮਸੂਨ ਦਾ ਮਜ਼ਾਕ ਉਡਾ ਰਹੇ ਸਨ।"
27 Ora, o templo estava repleto de homens e mulheres, e estavam ali todos os príncipes dos filisteus; havia cerca de três mil pessoas, homens e mulheres, que do teto olhavam o prisioneiro dançar.
28 ਫ਼ੇਰ ਸਮਸੂਨ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ। ਉਸ ਨੇ ਆਖਿਆ, “ਹੇ ਸਰਬਸ਼ਕਤੀਮਾਨ ਯਹੋਵਾਹ, ਮੈਨੂੰ ਯਾਦ ਕਰੋ। ਜੇ ਪਰਮੇਸ਼ੁਰ, ਮੈਨੂੰ ਇੱਕ ਵਾਰੀ ਫ਼ੇਰ ਸ਼ਕਤੀ ਦਿਉ। ਮੈਨੂੰ ਇਨ੍ਹਾਂ ਫ਼ਲਿਸਤੀਆਂ ਨੂੰ, ਮੇਰੀਆਂ ਦੇਵੋ ਅੱਖਾਂ ਕੱਢਣ ਲਈ, ਇੱਕ ਵਾਰੀ ਸਜ਼ਾ ਦੇ ਲੈਣ ਦਿਉ!”"
28 Sansão, porém, invocando o Senhor, disse: Senhor Javé, rogo-vos que vos lembreis de mim. Dai-me, ó Deus, ainda esta vez, força para vingar-me dos filisteus pela perda de meus olhos.
29 ਫ਼ੇਰ ਸਮਸੂਨ ਨੇ ਮੰਦਰ ਦੇ ਵਿੱਚਕਾਰਲੇ ਦੋ ਥੰਮਾਂ ਨੂੰ ਫ਼ੜ ਲਿਆ। ਇਨ੍ਹਾਂ ਦੋਹਾਂ ਥੰਮਾਂ ਨੇ ਸਾਰੇ ਮੰਦਰ ਨੂੰ ਟਿਕਾਇਆ ਹੋਇਆ ਸੀ। ਉਸ ਨੇ ਆਪਣੇ-ਆਪ ਨੂੰ ਦੋਹਾਂ ਥੰਮਾਂ ਦੇ ਵਿੱਚਕਾਰ ਕਸ ਲਿਆ। ਇੱਕ ਥੰਮ ਉਸ ਦੇ ਸੱਜੇ ਪਾਸੇ ਸੀ ਅਤੇ ਇੱਕ ਉਸ ਦੇ ਖੱਬੇ ਪਾਸੇ।"
29 Abraçando então as duas colunas centrais sobre as quais repousava todo o edifício, pegou numa com a mão direita e noutra com a mão esquerda, e gritou:
30 ਸਮਸੂਨ ਨੇ ਆਖਿਆ, “ਮੈਨੂੰ ਇਨ੍ਹਾਂ ਫ਼ਲਿਸਤੀਆਂ ਦੇ ਨਾਲ ਹੀ ਮਰਨ ਦਿਉ!” ਫ਼ੇਰ ਉਸ ਨੇ ਆਪਣੀ ਪੂਰੀ ਤਾਕਤ ਨਾਲ ਧੱਕਾ ਲਾਇਆ। ਅਤੇ ਮੰਦਰ ਹਾਕਮਾਂ ਅਤੇ ਇਸ ਵਿੱਚਲੇ ਸਾਰੇ ਲੋਕਾਂ ਉੱਪਰ ਡਿੱਗ ਪਿਆ। ਇਸ ਤਰ੍ਹਾਂ ਨਾਲ, ਸਮਸੂਨ ਨੇ ਆਪਣੇ ਜਿਉਂਦੇ ਸਮੇਂ ਨਾਲੋਂ ਆਪਣੀ ਮੌਤ ਦੇ ਸਮੇਂ ਵੱਧੇਰੇ ਫ਼ਲਿਸਤੀ ਲੋਕਾਂ ਨੂੰ ਮਾਰਿਆ।"
30 Morra eu com os filisteus! Dizendo isso, sacudiu com todas as suas forças o edifício, que ruiu sobre os príncipes e sobre todo o povo reunido. Desse modo, matou pela sua própria morte muito mais homens do que os que matara em toda a sua vida.
31 ਸਮਸੂਨ ਦੇ ਭਰਾ ਅਤੇ ਉਸ ਦੇ ਪਿਤਾ ਦੇ ਪਰਿਵਾਰ ਦੇ ਸਾਰੇ ਲੋਕ ਉਸਦੀ ਲਾਸ਼ ਲੈਣ ਲਈ ਗਏ। ਉਨ੍ਹਾਂ ਨੇ ਉਸ ਨੂੰ ਵਾਪਸ ਲਿਆਂਦਾ ਅਤੇ ਉਸ ਦੇ ਪਿਤਾ ਦੇ ਮਕਬਰੇ ਵਿੱਚ ਉਸ ਨੂੰ ਦਫ਼ਨ ਕਰ ਦਿੱਤਾ। ਇਹ ਮਕਬਰਾ ਸਾਰਾਹ ਅਤੇ ਅਸ਼ਤਾਓਲ ਸ਼ਹਿਰਾਂ ਦੇ ਵਿੱਚਕਾਰ ਹੈ। ਸਮਸੂਨ ਇਸਰਾਏਲ ਦੇ ਲੋਕਾਂ ਲਈ 20 ਸਾਲ ਤੱਕ ਨਿਆਂਕਾਰ ਰਿਹਾ।"
31 Então desceram a Gaza os seus irmãos e toda a sua família paterna, tomaram-no, e tendo voltado, sepultaram-no no túmulo de seu pai, entre Sorea e Estaol. Sansão fora juiz em Israel durante vinte anos.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Juízes 16, comparar traduções ou montar um estudo — tudo direto pelo WhatsApp.