Juízes 17

Punjabi Bible (GL_PUNJABI)

1 ਮੀਕਾਹ ਦੇ ਬੁੱਤ ਇੱਕ ਆਦਮੀ ਸੀ ਜਿਸਦਾ ਨਾਮ ਸੀ ਮੀਕਾਹ ਜਿਹੜਾ ਇਫ਼ਰਾਈਮ ਦੇ ਪਹਾੜੀ ਪ੍ਰਦੇਸ਼ ਵਿੱਚ ਰਹਿੰਦਾ ਸੀ।"

2 ਮੀਕਾਹ ਨੇ ਆਪਣੀ ਮਾਂ ਨੂੰ ਆਖਿਆ, “ਕੀ ਤੈਨੂੰ ਚੇਤੇ ਹੈ ਕਿ ਕਿਸੇ ਨੇ ਤੇਰੀ 28 ਪੌਂਡ ਚਾਂਦੀ ਚੁਰਾ ਲਈ ਸੀ। ਮੈਂ ਉਸ ਬਾਰੇ ਤੈਨੂੰ ਇੱਕ ਸਰਾਪ ਦਿੰਦਿਆਂ ਸੁਣਿਆ ਸੀ। ਅੱਛਾ, ਮੇਰੇ ਕੋਲ ਉਹ ਚਾਂਦੀ ਹੈ। ਇਹ ਮੈਂ ਚੁਰਾਈ ਸੀ।” ਉਸਦੀ ਮਾਂ ਨੇ ਆਖਿਆ, “ਯਹੋਵਾਹ ਤੇਰਾ ਭਲਾ ਕਰੇ, ਮੇਰੇ ਪੁੱਤਰ।”"

3 ਮੀਕਾਹ ਨੇ ਆਪਣੀ ਮਾਂ ਨੂੰ ਉਹ 28 ਪੌਂਡ ਚਾਂਦੀ ਵਾਪਸ ਕਰ ਦਿੱਤੀ। ਫ਼ੇਰ ਉਸ ਨੇ ਆਖਿਆ, “ਮੈਂ ਇਹ ਚਾਂਦੀ ਯਹੋਵਾਹ ਨੂੰ ਖਾਸ ਸੁਗਾਤ ਵਜੋਂ ਭੇਟ ਕਰਾਂਗੀ। ਮੈਂ ਇਹ ਆਪਨੇ ਪੁੱਤਰ ਨੂੰ ਦੇ ਦਿਆਂਗੀ ਤਾਂ ਜੋ ਉਹ ਇੱਕ ਬੁੱਤ ਬਣਾ ਸੱਕੇ ਅਤੇ ਇਸ ਚਾਂਦੀ ਨਾਲ ਉਸ ਨੂੰ ਢੱਕ ਸੱਕੇ। ਇਸ ਲਈ ਪੁੱਤਰ, ਹੁਣ ਮੈਂ ਇਹ ਚਾਂਦੀ ਤੈਨੂੰ ਵਾਪਸ ਦਿੰਦੀ ਹਾਂ।”"

4 ਪਰ ਮੀਕਾਹ ਨੇ ਉਹ ਚਾਂਦੀ ਆਪਣੀ ਮਾਂ ਨੂੰ ਵਾਪਸ ਕਰ ਦਿੱਤੀ। ਇਸ ਲਈ ਉਸ ਨੇ ਤਕਰੀਬਨ 5 ਪੌਂਡ ਚਾਂਦੀ ਲੈ ਕੇ ਇੱਕ ਚਾਂਦੀ ਦੇ ਗਹਿਣੇ ਬਨਾਉਣ ਵਾਲੇ ਨੂੰ ਦੇ ਦਿੱਤੀ। ਚਾਂਦੀ ਦੇ ਗਹਿਣੇ ਬਨਾਉਣ ਵਾਲੇ ਨੇ ਇੱਕ ਮੂਰਤੀ ਬਣਾਕੇ ਇਸ ਨੂੰ ਚਾਂਦੀ ਨਾਲ ਢੱਕ ਦਿੱਤਾ। ਫ਼ੇਰ ਮੀਕਾਹ ਦੀ ਮਾਂ ਨੇ ਇਸ ਨੂੰ ਮੀਕਾਹ ਦੇ ਘਰ ਰੱਖ ਦਿੱਤਾ ਗਿਆ।"

5 ਮੀਕਾਹ ਦੇ ਘਰ ਬੁੱਤਾਂ ਦੀ ਉਪਾਸਨਾ ਕਰਨ ਵਾਲਾ ਇੱਕ ਮੰਦਰ ਸੀ। ਉਸ ਨੇ ਇੱਕ ਏਫ਼ੋਦ ਅਤੇ ਕੁਝ ਘਰੋਗੀ ਬੁੱਤ ਬਣਾਏ। ਫ਼ੇਰ ਮੀਕਾਹ ਨੇ ਆਪਣੇ ਪੁੱਤਰਾਂ ਵਿੱਚੋਂ ਇੱਕ ਨੂੰ ਆਪਣਾ ਜਾਜਕ ਬਣਾਇਆ।"

6 (ਉਸ ਸਮੇਂ ਇਸਰਾਏਲ ਦੇ ਲੋਕਾਂ ਦਾ ਕੋਈ ਰਾਜਾ ਨਹੀਂ ਸੀ ਹੁੰਦਾ। ਇਸ ਲਈ ਹਰ ਬੰਦਾ ਉਹੀ ਕਰਦਾ ਸੀ ਜਿਸ ਨੂੰ ਉਹ ਠੀਕ ਸਮਝਦਾ ਸੀ।)"

7 ਇੱਕ ਜਵਾਨ ਆਦਮੀ ਸੀ ਜਿਹੜਾ ਕਿ ਲੇਵੀ ਸੀ। ਉਹ ਯਹੂਦਾਹ ਦੇ ਬੈਤਲਹਮ ਸ਼ਹਿਰ ਦਾ ਵਾਸੀ ਸੀ। ਉਹ ਯਹੂਦਾਹ ਦੇ ਪਰਿਵਾਰ-ਸਮੂਹ ਦਰਮਿਆਨ ਰਹਿੰਦਾ ਰਿਹਾ ਸੀ।"

8 ਉਸ ਜਵਾਨ ਆਦਮੀ ਨੇ ਬੈਤਲਹਮ, ਯਹੂਦਾਹ ਛੱਡ ਦਿੱਤਾ। ਉਹ ਰਹਿਣ ਲਈ ਕਿਸੇ ਹੋਰ ਸਥਾਨ ਦੀ ਤਲਾਸ ਵਿੱਚ ਸੀ। ਜਦੋਂ ਉਹ ਸਫ਼ਰ ਕਰ ਰਿਹਾ ਸੀ ਤਾਂ ਉਹ ਮੀਕਾਹ ਦੇ ਘਰ ਆਇਆ। ਮੀਕਾਹ ਦਾ ਘਰ ਇਫ਼ਰਾਈਮ ਦੀ ਧਰਤੀ ਉੱਤੇ ਪਹਾੜੀ ਪ੍ਰਦੇਸ਼ ਵਿੱਚ ਸੀ।"

9 ਮੀਕਾਹ ਨੇ ਉਸ ਨੂੰ ਪੁੱਛਿਆ, “ਤੂੰ ਕਿੱਥੋਂ ਆਇਆ ਹੈਂ?” ਜਵਾਨ ਆਦਮੀ ਨੇ ਜਵਾਬ ਦਿੱਤਾ, “ਮੈਂ ਲੇਵੀ ਹਾਂ ਅਤੇ ਯਹੂਦਾਹ ਦੇ ਬੈਤਲਹਮ ਸ਼ਹਿਰ ਤੋਂ ਹਾਂ। ਮੈਂ ਰਹਿਣ ਵਾਸਤੇ ਕੋਈ ਥਾਂ ਲੱਭ ਰਿਹਾ ਹਾਂ।”"

10 ਫ਼ੇਰ ਮੀਕਾਹ ਨੇ ਉਸ ਨੂੰ ਆਖਿਆ, “ਮੇਰੇ ਨਾਲ ਰਹਿ ਲੈ। ਮੇਰਾ ਪਿਤਾ ਅਤੇ ਮੇਰਾ ਜਾਜਕ ਬਣ ਜਾ। ਮੈਂ ਤੈਨੂੰ ਹਰ ਸਾਲ 4 ਔਂਸ ਚਾਂਦੀ ਦਿਆਂ ਕਰਾਂਗਾ। ਮੈਂ ਤੈਨੂੰ ਕੱਪੜੇ ਅਤੇ ਭੋਜਨ ਵੀ ਦਿਆਂਗਾ।” ਲੇਵੀ ਨੇ ਉਹੀ ਕੀਤਾ ਜੋ ਮੀਕਾਹ ਨੇ ਆਖਿਆ ਸੀ।"

11 ਉਹ ਜਵਾਨ ਲੇਵੀ ਮੀਕਾਹ ਦੇ ਨਾਲ ਰਹਿਣ ਲਈ ਮੰਨ ਗਿਆ। ਉਹ ਜਵਾਨ ਆਦਮੀ ਮੀਕਾਹ ਦੇ ਆਪਣੇ ਪੁੱਤਰਾਂ ਵਰਗਾ ਬਣ ਗਿਆ।"

12 ਮੀਕਾਹ ਨੇ ਉਸ ਨੂੰ ਆਪਣਾ ਜਾਜਕ ਬਣਾ ਲਿਆ। ਇਸ ਲਈ ਉਹ ਜਵਾਨ ਆਦਮੀ ਜਾਜਕ ਬਣ ਗਿਆ ਅਤੇ ਮੀਕਾਹ ਦੇ ਘਰ ਰਹਿਣ ਲੱਗਾ।"

13 ਅਤੇ ਮੀਕਾਹ ਨੇ ਆਖਿਆ, “ਹੁਣ ਮੈਂ ਜਾਣਦਾ ਹਾਂ ਕਿ ਯਹੋਵਾਹ ਮੇਰੇ ਉੱਤੇ ਮਿਹਰ ਕਰੇਗਾ। ਮੈਂ ਇਹ ਗੱਲ ਜਾਣਦਾ ਹਾਂ ਕਿਉਂਕਿ ਮੇਰੇ ਕੋਲ ਲੇਵੀ ਪਰਿਵਾਰ-ਸਮੂਹ ਦਾ ਇੱਕ ਬੰਦਾ ਮੇਰਾ ਜਾਜਕ ਬਣਿਆ ਹੋਇਆ ਹੈ।”"

Ler em outra tradução

Comparar lado a lado

Estude este capítulo no WhatsApp

Peça à IA da Bíblia Fala para explicar Juízes 17, comparar traduções ou montar um estudo — tudo direto pelo WhatsApp.