Juízes 2
Punjabi Bible (GL_PUNJABI) vs VC
VC Versão Católica
1 ਬੋਕੀਮ ਵਿਖੇ ਯਹੋਵਾਹ ਦਾ ਦੂਤ ਯਹੋਵਾਹ ਦਾ ਦੂਤ ਗਿਲਗਾਲ ਸ਼ਹਿਰ ਤੋਂ ਬੋਕੀਮ ਦੇ ਸ਼ਹਿਰ ਵੱਲ ਗਿਆ। ਦੂਤ ਨੇ ਇਸਰਾਏਲ ਦੇ ਲੋਕਾਂ ਨੂੰ ਯਹੋਵਾਹ ਦਾ ਸੰਦੇਸ਼ ਸੁਣਾਇਆ। ਸੰਦੇਸ਼ ਇਹ ਸੀ: “ਮੈਂ ਤੁਹਾਨੂੰ ਮਿਸਰ ਤੋਂ ਬਾਹਰ ਲਿਆਂਦਾ। ਮੈਂ ਤੁਹਾਡੀ ਅਗਵਾਈ ਉਸ ਧਰਤੀ ਤੱਕ ਕੀਤੀ ਜਿਹੜੀ ਮੈਂ ਤੁਹਾਡੇ ਪੁਰਖਿਆਂ ਨੂੰ ਦੇਣ ਦਾ ਇਕਰਾਰ ਕੀਤਾ ਸੀ। ਮੈਂ ਤੁਹਾਨੂੰ ਦੱਸਿਆ ਸੀ ਕਿ ਮੈਂ ਕਦੇ ਵੀ ਤੁਹਾਡੇ ਨਾਲ ਕੀਤਾ ਇਕਰਾਰਨਾਮਾ ਨਹੀਂ ਤੋੜਾਂਗਾ।"
1 O anjo do Senhor subiu de Gálgala a Boquim e disse: Eu vos fiz subir do Egito e vos conduzi a esta terra que eu tinha prometido com juramento a vossos pais. E vos tinha dito: jamais hei de romper a aliança que fiz convosco;
2 ਪਰ ਇਸਦੇ ਬਦਲੇ, ਤੁਹਾਨੂੰ ਇਸ ਧਰਤੀ ਉੱਤੇ ਰਹਿੰਦੇ ਲੋਕਾਂ ਨਾਲ ਕੋਈ ਇਕਰਾਰਨਾਮਾ ਨਹੀਂ ਬਨਾਉਣਾ ਚਾਹੀਦਾ। ਤੁਹਾਨੂੰ ਉਨ੍ਹਾਂ ਦੀਆਂ ਜਗਵੇਦੀਆਂ ਤਬਾਹ ਕਰ ਦੇਣੀਆਂ ਚਾਹੀਦੀਆਂ ਹਨ। ਮੈਂ ਤੁਹਾਨੂੰ ਇਹ ਕਰਨ ਲਈ ਆਖਿਆ ਸੀ, ਪਰ ਤੁਸੀਂ ਮੇਰਾ ਕਹਿਣਾ ਨਹੀਂ ਮੰਨਿਆ!"
2 vós, porém, não fareis aliança com os habitantes desta terra e lançareis por terra os seus altares! Ora, vós não obedecestes à minha voz.
3 “ਹੁਣ ਮੈਂ ਤੁਹਾਨੂੰ ਇਹ ਆਖਦਾ ਹਾਂ, ‘ਮੈਂ ਹੋਰਨਾਂ ਲੋਕਾਂ ਨੂੰ ਇਹ ਧਰਤੀ ਛੱਡਣ ਲਈ ਹੋਰ ਮਜ਼ਬੂਰ ਨਹੀਂ ਕਰਾਂਗਾ। ਇਹ ਲੋਕ ਤੁਹਾਡੇ ਲਈ ਸਮੱਸਿਆ ਬਣ ਜਾਣਗੇ। ਇਹ ਤੁਹਾਡੇ ਲਈ ਇੱਕ ਤਰ੍ਹਾਂ ਦੀ ਫ਼ਾਹੀ ਹੋਣਗੇ। ਉਨ੍ਹਾਂ ਦੇ ਝੂਠੇ ਦੇਵਤੇ ਤੁਹਾਨੂੰ ਫ਼ਾਹੁਣ ਲਈ ਇੱਕ ਤਰ੍ਹਾਂ ਦਾ ਜਾਲ ਹੋਣਗੇ।’”"
3 Por que fizestes isso? Por essa razão eu disse: não os expulsarei de diante de vós; eles permanecerão ao vosso lado e os seus deuses vos serão um laço.
4 ਜਦੋਂ ਦੂਤ ਇਸਰਾਏਲ ਦੇ ਲੋਕਾਂ ਨੂੰ ਯਹੋਵਾਹ ਦਾ ਇਹ ਸੰਦੇਸ਼ ਦੇ ਹਟਿਆ ਤਾਂ ਲੋਕ ਉੱਚੀ-ਉੱਚੀ ਰੋਣ ਲੱਗੇ।"
4 Ao dizer o anjo do Senhor estas palavras aos filhos de Israel, o povo pôs-se a chorar.
5 ਇਸ ਲਈ ਇਸਰਾਏਲ ਦੇ ਲੋਕਾਂ ਨੇ ਉਸ ਥਾ ਦਾ ਨਾਮ, ਜਿੱਥੇ ਉਹ ਰੋਏ ਸਨ ਬੋਕੀਮ ਰੱਖ ਦਿੱਤਾ। ਬੋਕੀਮ ਵਿਖੇ ਇਸਰਾਏਲ ਦੇ ਲੋਕਾਂ ਨੇ ਯਹੋਵਾਹ ਨੂੰ ਬਲੀਆਂ ਚੜ੍ਹਾਈਆਂ।"
5 Pelo que chamaram àquele lugar Boquim, e ofereceram ali sacrifícios ao Senhor.
6 ਹੁਕਮ ਅਦੂਲੀ ਅਤੇ ਹਾਰ ਜਦੋਂ ਯਹੋਸ਼ੁਆ ਨੇ ਲੋਕਾਂ ਨੂੰ ਜਾਣ ਦਿੱਤਾ ਹਰ ਪਰਿਵਾਰ-ਸਮੂਹ ਜ਼ਮੀਨ ਹਾਸਿਲ ਕਰਨ ਲਈ ਅਤੇ ਆਪਣੇ ਵਿਰਸੇ’ਚ ਮਿਲੇ ਨਿਵਾਸ ਸਥਾਨਾਂ ਵਿੱਚ ਰਹਿਣ ਲਈ ਚੱਲਾ ਗਿਆ।"
6 Josué despediu o povo, e os israelitas foram cada um para a sua herança, a fim de tomar posse da terra.
7 ਇਸਰਾਏਲ ਦੇ ਲੋਕਾਂ ਨੇ ਯਹੋਵਾਹ ਦੀ ਸੇਵਾ ਓਨਾ ਚਿਰ ਕੀਤੀ ਜਦੋਂ ਤੱਕ ਯਹੋਸ਼ੁਆ ਜੀਵਿਤ ਸੀ। ਉਹ ਯਹੋਵਾਹ ਦੀ ਸੇਵਾ ਉਨ੍ਹਾਂ ਬਜ਼ੁਰਗਾਂ ਦੇ ਜੀਵਨ ਕਾਲ ਦੌਰਾਨ ਕਰਦੇ ਰਹੇ ਜਿਹੜੇ ਯਹੋਸ਼ੁਆ ਦੇ ਦੇਹਾਂਤ ਤੋਂ ਬਾਦ ਜਿਉਂਦੇ ਰਹੇ। ਇਨ੍ਹਾਂ ਬਜ਼ੁਰਗ ਬੰਦਿਆਂ ਨੇ ਉਨ੍ਹਾਂ ਸਾਰੀਆਂ ਮਹਾਨ ਗੱਲਾਂ ਨੂੰ ਦੇਖਿਆ ਸੀ ਜਿਹੜੀਆਂ ਯਹੋਵਾਹ ਨੇ ਇਸਰਾਏਲ ਦੇ ਲੋਕਾਂ ਲਈ ਕੀਤੀਆਂ ਸਨ।"
7 Durante toda a vida de Josué e dos anciãos que lhe sobreviveram, e que tinham testemunhado a grande obra que o Senhor tinha feito em favor de Israel, o povo serviu o Senhor.
8 ਨੂਨ ਦਾ ਪੁੱਤਰ ਯਹੋਸ਼ੁਆ, ਯਹੋਵਾਹ ਦਾ ਸੇਵਕ, 110 ਵਰ੍ਹਿਆਂ ਦੀ ਉਮਰ ਵਿੱਚ ਸੁਰਗਵਾਸ ਹੋਇਆ।"
8 Josué, filho de Nun, servo do Senhor, morreu com a idade de cento e dez anos.
9 ਇਸਰਾਏਲ ਦੇ ਲੋਕਾਂ ਨੇ ਯਹੋਸ਼ੁਆ ਨੂੰ ਦਫ਼ਨ ਕਰ ਦਿੱਤਾ। ਉਨ੍ਹਾਂ ਨੇ ਯਹੋਸ਼ੁਆ ਨੂੰ ਉਸੇ ਧਰਤੀ ਉੱਤੇ ਦਫ਼ਨ ਕੀਤਾ ਜਿਹੜੀ ਉਸ ਨੂੰ ਦਿੱਤੀ ਗਈ ਸੀ। ਇਹ ਗਾਸ਼ ਪਰਬਤ ਦੇ ਉੱਤਰ ਵੱਲ, ਇਫ਼ਰਾਈਮ ਦੇ ਪਹਾੜੀ ਪ੍ਰਦੇਸ਼ ਵਿੱਚ ਤਿਮਨਾਥ ਹਰਸ ਵਿਖੇ ਸੀ।"
9 Sepultaram-no no território de sua possessão, em Tamnat-Heres, na montanha de Efraim, ao norte do monte de Gaas.
10 ਉਸ ਪੂਰੀ ਪੀੜੀ ਦੇ ਦੇਹਾਂਤ ਤੋਂ ਮਗਰੋਂ ਅਗਲੀ ਪੀੜੀ ਜਵਾਨ ਹੋਈ। ਇਹ ਨਵੀਂ ਪੀੜੀ ਯਹੋਵਾਹ ਬਾਰੇ ਜਾਂ ਯਹੋਵਾਹ ਦੇ ਇਸਰਾਏਲ ਲਈ ਕੀਤੇ ਕੰਮਾਂ ਬਾਰੇ ਕੁਝ ਨਹੀਂ ਜਾਣਦੀ ਸੀ।"
10 Toda aquela geração se foi também unir a seus pais, e sucedeu-lhe outra que não conhecia o Senhor, nem o que ele tinha feito em favor de Israel.
11 ਇਸ ਲਈ ਇਸਰਾਏਲ ਦੇ ਲੋਕਾਂ ਨੇ ਉਹ ਕਰਨੀਆਂ ਕੀਤੀਆਂ ਜੋ ਯਹੋਵਾਹ ਦੁਆਰਾ ਬਦ ਸਮਝੀਆਂ ਜਾਂਦੀਆਂ ਸਨ ਅਤੇ ਬਆਲ ਵਰਗੇ ਝੂਠੇ ਦੇਵਤਿਆਂ ਦੀ ਉਪਾਸਨਾ ਕੀਤੀ।"
11 Os israelitas fizeram então o mal aos olhos do Senhor e serviram os Baal.
12 ਯਹੋਵਾਹ ਇਸਰਾਏਲ ਦੇ ਲੋਕਾਂ ਨੂੰ ਮਿਸਰ ਤੋਂ ਬਾਹਰ ਲੈ ਕੇ ਆਇਆ ਸੀ। ਅਤੇ ਉਨ੍ਹਾਂ ਲੋਕਾਂ ਦੇ ਪੁਰਖਿਆਂ ਨੇ ਯਹੋਵਾਹ ਦੀ ਉਪਾਸਨਾ ਕੀਤੀ ਸੀ। ਪਰ ਇਸਰਾਏਲ ਦੇ ਲੋਕਾਂ ਨੇ ਯਹੋਵਾਹ ਦੇ ਪਿੱਛੇ ਲੱਗਣਾ ਛੱਡ ਦਿੱਤਾ। ਇਸਰਾਏਲ ਦੇ ਲੋਕ ਆਪਣੇ ਆਲੇ-ਦੁਆਲੇ ਰਹਿੰਦੇ ਲੋਕਾਂ ਦੇ ਝੂਠੇ ਦੇਵਤਿਆਂ ਦੀ ਉਪਾਸਨਾ ਕਰਨ ਲੱਗ ਪਏ। ਇਸਨੇ ਯਹੋਵਾਹ ਨੂੰ ਕਹਿਰਵਾਨ ਕਰ ਦਿੱਤਾ।"
12 Abandonaram o Senhor, o Deus de seus pais, que os tinha tirado do Egito, e seguiram outros deuses, os dos povos que habitavam em torno deles; prostraram-se diante deles, excitando assim a cólera do Senhor.
13 ਇਸਰਾਏਲ ਦੇ ਲੋਕਾਂ ਨੇ ਯਹੋਵਾਹ ਨੂੰ ਮੰਨਣਾ ਛੱਡ ਦਿੱਤਾ ਅਤੇ ਬਆਲ ਦੇਵਤਿਆਂ ਅਤੇ ਅਸ਼ਤਾਰੋਥ ਦੇਵੀਆਂ ਦੀ ਉਪਾਸਨਾ ਕਰਨ ਲੱਗੇ ਪਏ।"
13 Abandonaram o Senhor para servirem Baal e Astarot.
14 ਯਹੋਵਾਹ ਇਸਰਾਏਲ ਦੇ ਲੋਕਾਂ ਨਾਲ ਨਾਰਾਜ਼ ਸੀ। ਇਸ ਲਈ ਯਹੋਵਾਹ ਦੇ ਦੁਸ਼ਮਣਾਂ ਨੂੰ ਇਸਰਾਏਲ ਦੇ ਲੋਕਾਂ ਉੱਤੇ ਹਮਲਾ ਕਰਨ ਅਤੇ ਉਨ੍ਹਾਂ ਨੂੰ ਲੁੱਟਣ ਦਿੱਤਾ। ਯਹੋਵਾਹ ਨੇ ਉਨ੍ਹਾਂ ਦੇ ਆਲੇ-ਦੁਆਲੇ ਰਹਿੰਦੇ ਦੁਸ਼ਮਣਾ ਕੋਲੋਂ ਉਨ੍ਹਾਂ ਨੂੰ ਹਰਾਇਆ। ਇਸਰਾਏਲ ਦੇ ਲੋਕ ਹੋਰ ਵੱਧੇਰੇ ਆਪਣੇ-ਆਪ ਨੂੰ ਆਪਣੇ ਦੁਸ਼ਮਣਾਂ ਕੋਲੋਂ ਨਾ ਬਚਾ ਸੱਕੇ।"
14 A cólera do Senhor inflamou-se contra Israel, e ele entregou-os nas mãos de piratas, que os despojaram, e vendeu-os aos inimigos dos arredores, de sorte que não puderam mais resistir-lhes.
15 ਜਦੋਂ ਵੀ ਇਸਰਾਏਲ ਦੇ ਲੋਕ ਲੜਾਈ ਲਈ ਗਏ, ਉਹ ਹਮੇਸ਼ਾ ਹਾਰੇ। ਉਹ ਇਸ ਲਈ ਹਾਰੇ ਕਿਉਂਕਿ ਯਹੋਵਾਹ ਉਨ੍ਹਾਂ ਵੱਲ ਨਹੀਂ ਸੀ। ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨੂੰ ਪਹਿਲਾਂ ਹੀ ਚਿਤਾਵਨੀ ਦੇ ਦਿੱਤੀ ਸੀ ਕਿ ਜੇ ਉਹ ਆਪਣੇ ਆਲੇ-ਦੁਆਲੇ ਰਹਿੰਦੇ ਲੋਕਾਂ ਦੇ ਦੇਵਤਿਆਂ ਦੀ ਸੇਵਾ ਕਰਨਗੇ ਤਾਂ ਹਾਰ ਜਾਣਗੇ। ਇਸਰਾਏਲ ਦੇ ਲੋਕਾਂ ਨੇ ਬਹੁਤ ਦੁੱਖ ਭੋਗਿਆ।"
15 Para onde quer que fossem, a mão do Senhor estava contra eles para fazer-lhes mal, como o Senhor lhes tinha dito e jurado, e viram-se em grande aflição.
16 ਫ਼ੇਰ ਯਹੋਵਾਹ ਨੇ ਉਨ੍ਹਾਂ ਆਗੂਆਂ ਨੂੰ ਚੁਣਿਆ ਜਿਨ੍ਹਾਂ ਨੂੰ ਨਿਆਂਕਾਰ ਆਖਿਆ ਜਾਂਦਾ ਸੀ। ਇਨ੍ਹਾਂ ਆਗੂਆਂ ਨੇ ਇਸਰਾਏਲ ਦੇ ਲੋਕਾਂ ਨੂੰ ਉਨ੍ਹਾਂ ਦੁਸ਼ਮਣਾ ਕੋਲੋਂ ਬਚਾਇਆ ਜਿਨ੍ਹਾਂ ਨੇ ਉਨ੍ਹਾਂ ਨੂੰ ਲੁੱਟ ਲਿਆ ਸੀ।"
16 {Entretanto} o Senhor suscitava-lhes juízes que os livraram das mãos dos opressores,
17 ਇਸਰਾਏਲੀਆਂ ਨੇ ਆਪਣੇ ਨਿਆਂਕਾਰਾ ਦੀ ਗੱਲ ਨਹੀਂ ਸੁਣੀ। ਉਹ ਪਰਮੇਸ਼ੁਰ ਦੇ ਵਫ਼ਾਦਾਰ ਨਹੀਂ ਸਨ, ਉਹ ਹੋਰਨਾਂ ਦੇਵਤਿਆਂ ਦੇ ਪਿੱਛੇ ਲੱਗੇ। ਅਤੀਤ ਵਿੱਚ, ਇਸਰਾਏਲੀਆਂ ਦੇ ਪੁਰਖਿਆਂ ਨੇ ਯਹੋਵਾਹ ਦੇ ਹੁਕਮ ਮੰਨੇ ਸਨ। ਪਰ ਹੁਣ ਇਸਰਾਏਲੀ ਬਦਲ ਗਏ ਸਨ ਅਤੇ ਯਹੋਵਾਹ ਦਾ ਕਹਿਣਾ ਮੰਨਣੋ ਹਟ ਗਏ ਸਨ।"
17 mas nem mesmo os seus juízes ouviam e continuavam prostituindo-se a outros deuses, adorando-os. Abandonaram depressa o caminho que tinham seguido seus pais, na obediência aos mandamentos do Senhor, e não os imitaram.
18 ਅਨੇਕਾਂ ਵਾਰੀ ਇਸਰਾਏਲ ਦੇ ਦੁਸ਼ਮਣਾਂ ਨੇ ਲੋਕਾਂ ਨਾਲ ਬੁਰਾ ਸਲੂਕ ਕੀਤਾ। ਇਸ ਲਈ ਇਸਰਾਏਲ ਦੇ ਲੋਕ ਸਹਾਇਤਾ ਲਈ ਪੁਕਾਰਦੇ। ਅਤੇ ਹਰ ਵਾਰੀ, ਯਹੋਵਾਹ ਨੇ ਲੋਕਾਂ ਲਈ ਦੁੱਖ ਮਹਿਸੂਸ ਕੀਤਾ। ਹਰ ਵਾਰੀ ਉਸ ਨੇ ਲੋਕਾਂ ਨੂੰ ਉਨ੍ਹਾਂ ਦੇ ਦੁਸ਼ਮਣ ਤੋਂ ਬਚਾਉਣ ਲਈ ਕਿਸੇ ਨਿਆਂਕਾਰ ਨੂੰ ਭੇਜਿਆ। ਯਹੋਵਾਹ ਹਮੇਸ਼ਾ ਉਨ੍ਹਾਂ ਨਿਆਂਕਾਰਾਂ ਦੇ ਨਾਲ ਸੀ। ਇਸ ਲਈ ਹਰ ਵਾਰੀ ਇਸਰਾਏਲ ਦੇ ਲੋਕ ਆਪਣੇ ਦੁਸ਼ਮਣਾ ਕੋਲੋਂ ਬਚ ਗਏ।"
18 Ora, quando o Senhor suscitava juízes, ele estava com o juiz para livrá-los de seus inimigos enquanto vivesse o juiz: o Senhor compadecia-se dos gemidos que soltavam diante de seus inimigos e de seus opressores.
19 ਪਰ ਜਦੋਂ ਹਰੇਕ ਨਿਆਂਕਾਰ ਦਾ ਦੇਹਾਂਤ ਹੋਇਆ, ਇਸਰਾਏਲ ਦੇ ਲੋਕ ਫ਼ੇਰ ਪਾਪ ਕਰਨ ਲੱਗੇ ਅਤੇ ਝੂਠੇ ਦੇਵਤਿਆਂ ਦੀ ਉਪਾਸਨਾ ਕਰਨ ਲੱਗ ਪਏ। ਇਸਰਾਏਲ ਦੇ ਲੋਕ ਬਹੁਤ ਜ਼ਿੱਦੀ ਸਨ-ਉਨ੍ਹਾਂ ਨੇ ਆਪਣੇ ਬਦੀ ਵਾਲੇ ਰਾਹਾਂ ਨੂੰ ਬਦਲਣ ਤੋਂ ਇਨਕਾਰ ਕੀਤਾ। ਉਹ ਆਪਣੇ ਪੁਰਖਿਆਂ ਨਾਲੋਂ ਵੀ ਵੱਧੇਰੇ ਦੁਸ਼ਟ ਸਨ।"
19 Mas, depois que o juiz morria, corrompiam-se e se tornavam ainda piores do que seus pais, seguindo outros deuses, servindo-os e adorando-os; e não renunciavam aos seus crimes e à sua obstinação.
20 ਇਸ ਲਈ ਯਹੋਵਾਹ ਇਸਰਾਏਲੀਆਂ ਉੱਤੇ ਕਹਿਰਵਾਨ ਹੋ ਗਿਆ ਅਤੇ ਆਖਿਆ, “ਇਸ ਕੌਮ ਨੇ ਉਸ ਇਕਰਾਰਨਾਮੇ ਨੂੰ ਤੋੜ ਦਿੱਤਾ ਹੈ ਜਿਹੜਾ ਮੈਂ ਉਨ੍ਹਾਂ ਦੇ ਪੁਰਖਿਆਂ ਨਾਲ ਕੀਤਾ ਸੀ। ਉਨ੍ਹਾਂ ਨੇ ਮੇਰੀ ਗੱਲ ਨਹੀਂ ਸੁਣੀ।"
20 Inflamou-se, pois, contra Israel a cólera do Senhor: Visto que este povo violou o meu pacto, dizia ele, a aliança que eu tinha feito com seus pais, e não obedeceram à minha voz,
21 ਇਸ ਲਈ ਮੈਂ ਹੁਣ ਫ਼ੇਰ ਕੌਮਾਂ ਨੂੰ ਨਹੀਂ ਹਰਾਵਾਂਗਾ ਅਤੇ ਇਸਰਾਏਲ ਦੇ ਲੋਕਾਂ ਲਈ ਰਾਹ ਪੱਧਰਾ ਨਹੀਂ ਕਰਾਂਗਾ। ਉਹ ਕੌਮਾਂ ਹਾਲੇ ਵੀ ਇਸ ਧਰਤੀ ਉੱਤੇ ਸਨ ਜਦੋਂ ਯਹੋਸ਼ੁਆ ਦਾ ਦੇਹਾਂਤ ਹੋਇਆ ਸੀ। ਅਤੇ ਮੈਂ ਉਨ੍ਹਾਂ ਕੌਮਾਂ ਨੂੰ ਇਸ ਧਰਤੀ ਉੱਤੇ ਟਿਕੇ ਰਹਿਣ ਦਿਆਂਗਾ।"
21 também eu não expulsarei de diante deles nenhuma das nações que Josué deixou ao morrer.
22 ਮੈਂ ਉਨ੍ਹਾਂ ਕੌਮਾਂ ਦੀ ਵਰਤੋਂ ਇਸਰਾਏਲ ਦੇ ਲੋਕਾਂ ਦੀ ਪਰਖ ਕਰਨ ਲਈ ਕਰਾਂਗਾ। ਮੈਂ ਦੇਖਾਂਗਾ ਕਿ ਕੀ ਇਸਰਾਏਲ ਦੇ ਲੋਕ ਆਪਣੇ ਪੁਰਖਿਆਂ ਵਾਂਗ ਯਹੋਵਾਹ ਦੇ ਆਦੇਸ਼ਾਂ ਦਾ ਪਾਲਣ ਕਰ ਸੱਕਦੇ ਹਨ।”"
22 Por elas, queria o Senhor provar os israelitas, e ver se eles seguiriam ou não o caminho do Senhor, como o tinham feito seus pais.
23 ਯਹੋਵਾਹ ਨੇ ਉਨ੍ਹਾਂ ਕੌਮਾਂ ਨੂੰ ਧਰਤੀ ਉੱਤੇ ਰਹਿਣ ਦਿੱਤਾ। ਉਸ ਨੇ ਇਨ੍ਹਾਂ ਕੌਮਾਂ ਨੂੰ ਛੇਤੀ-ਛੇਤੀ ਧਰਤੀ ਛੱਡ ਜਾਣ ਲਈ ਮਜ਼ਬੂਰ ਨਹੀਂ ਕੀਤਾ ਅਤੇ ਯਹੋਸ਼ੁਆ ਦੀ ਫ਼ੌਜ ਦੀ ਉਨ੍ਹਾਂ ਨੂੰ ਹਰਾਉਣ ਵਿੱਚ ਸਹਾਇਤਾ ਨਹੀਂ ਕੀਤੀ।"
23 E o Senhor deixou subsistir todas essas nações que não tinha entregue nas mãos de Josué, e não as quis expulsar logo.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Juízes 2, comparar traduções ou montar um estudo — tudo direto pelo WhatsApp.