Juízes 4

Punjabi Bible (GL_PUNJABI) vs VC

Sair da comparação
VC Versão Católica
1 ਔਰਤ ਨਿਆਂਕਾਰ, ਦਬੋਰਾਹ ਏਹੂਦ ਦੇ ਦੇਹਾਂਤ ਤੋਂ ਮਗਰੋਂ, ਇਸਰਾਏਲ ਦੇ ਲੋਕਾਂ ਨੇ ਫ਼ੇਰ ਉਹੀ ਗੱਲਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਜਿਹੜੀਆਂ ਯਹੋਵਾਹ ਦੁਆਰਾ ਬਦ ਸਮਝੀਆਂ ਜਾਂਦੀਆਂ ਸਨ।"
1 Depois da morte de Aod, os israelitas continuaram a fazer o mal aos olhos do Senhor.
2 ਇਸ ਲਈ ਯਹੋਵਾਹ ਨੇ ਕਨਾਨ ਦੇ ਰਾਜੇ ਯਾਬੀਨ ਨੂੰ ਇਸਰਾਏਲ ਦੇ ਲੋਕਾਂ ਨੂੰ ਹਰਾਉਣ ਦੀ ਇਜਾਜ਼ਤ ਦੇ ਦਿੱਤੀ। ਯਾਬੀਨ ਹਸੋਰ ਨਾਮ ਦੇ ਸ਼ਹਿਰ ਵਿੱਚ ਰਾਜ ਕਰਦਾ ਸੀ। ਸੀਸਰਾ ਨਾਮ ਦਾ ਇੱਕ ਆਦਮੀ ਰਾਜੇ ਯਾਬੀਨ ਦੀ ਫ਼ੌਜ ਦਾ ਕਮਾਂਡਰ ਸੀ। ਸੀਸਰਾ ਹਰੋਸ਼ਥ ਹਾਗੋਯਿਮ ਨਾਮ ਦੇ ਕਸਬੇ ਵਿੱਚ ਰਹਿੰਦਾ ਸੀ।"
2 Então o Senhor entregou-os nas mãos de Jabin, rei de Canaã, que reinava em Asor. Seu exército era chefiado por Sísara, que habitava em Haroset-Goim.
3 ਸੀਸਰਾ ਕੋਲ 900 ਲੋਹੇ ਦੇ ਰੱਥ ਸਨ, ਅਤੇ ਉਸ ਨੇ 20 ਸਾਲਾਂ ਤੱਕ ਇਸਰਾਏਲ ਦੇ ਲੋਕਾਂ ਨੂੰ ਬਹੁਤ ਜ਼ਿਆਦਾ ਸਤਾਇਆ। ਇਸ ਲਈ ਉਨ੍ਹਾਂ ਨੇ ਯਹੋਵਾਹ ਅੱਗੇ ਪੁਕਾਰ ਕੀਤੀ।"
3 Os filhos de Israel clamaram ao Senhor, porque Jabin tinha novecentos carros de ferro e oprimia-os duramente já fazia vinte anos.
4 ਉੱਥੇ ਇੱਕ ਔਰਤ ਨਬੀ ਸੀ ਜਿਸਦਾ ਨਾਮ ਦਬੋਰਾਹ ਸੀ। ਉਹ ਲੱਪੀਦੋਥ ਨਾਮ ਦੇ ਇੱਕ ਆਦਮੀ ਦੀ ਪਤਨੀ ਸੀ। ਉਹ ਉਸ ਵੇਲੇ ਇਸਰਾਏਲ ਦੀ ਨਿਆਂਕਾਰ ਸੀ।"
4 Naquela época, a profetisa Débora mulher de Lapidot, era juíza em Israel.
5 ਦਬੋਰਾਹ ਇੱਕ ਰੁੱਖ ਹੇਠਾਂ ਬੈਠੀ ਹੁੰਦੀ ਸੀ ਜੋ, “ਦਬੋਰਾਹ ਦਾ ਖਜ਼ੂਰ ਦਾ ਰੁੱਖ” ਕਹਾਉਂਦਾ ਸੀ। ਇਸਰਾਏਲ ਦੇ ਲੋਕ ਉਸ ਕੋਲ ਨਿਆਂ ਲਈ ਆਏ। ਦਬੋਰਾਹ ਦਾ ਖਜ਼ੂਰ ਦਾ ਰੁੱਖ ਇਫ਼ਰਾਈਮ ਦੇ ਪਹਾੜੀ ਪ੍ਰਦੇਸ਼ ਵਿੱਚ ਰਾਮਾਹ ਅਤੇ ਬੈਤੇਲ ਦੇ ਸ਼ਹਿਰਾਂ ਦੇ ਵਿੱਚਕਾਰ ਸੀ।"
5 Sentava-se sob a palmeira de Débora, entre Ramá e Betel, na montanha de Efraim, e os israelitas iam ter com ela para que julgasse suas questões.
6 ਦਬੋਰਾਹ ਨੇ ਬਾਰਕ ਨਾਮ ਦੇ ਇੱਕ ਆਦਮੀ ਨੂੰ ਸੰਦੇਸ਼ ਭੇਜਿਆ। ਉਸ ਨੇ, ਉਸ ਨੂੰ ਆਕੇ ਮਿਲਣ ਲਈ ਆਖਿਆ, ਬਾਰਾਕ, ਅਬੀਨੋਅਮ ਨਾਮ ਦੇ ਇੱਕ ਆਦਮੀ ਦਾ ਪੁੱਤਰ ਸੀ। ਬਾਰਾਕ ਕਦਸ਼ ਦੇ ਸ਼ਹਿਰ ਵਿੱਚ ਰਹਿੰਦਾ ਸੀ, ਜਿਹੜਾ ਨਫ਼ਤਾਲੀ ਦੇ ਇਲਾਕੇ ਅੰਦਰ ਹੈ। ਦਬੋਰਾਹ ਨੇ ਬਰਾਕ ਨੂੰ ਆਖਿਆ, “ਇਸਰਾਏਲ ਦਾ ਯਹੋਵਾਹ ਪਰਮੇਸ਼ੁਰ ਤੈਨੂੰ ਆਦੇਸ਼ ਦਿੰਦਾ ਹੈ: ‘ਜਾ ਅਤੇ ਜਾਕੇ ਨਫ਼ਤਾਲੀ ਅਤੇ ਜ਼ਬੂਲੁਨ ਦੇ ਪਰਿਵਾਰ-ਸਮੂਹਾਂ ਵਿੱਚ 10,000 ਆਦਮੀ ਇਕੱਠੇ ਕਰ। ਉਨ੍ਹਾਂ ਆਦਮੀਆਂ ਦੀ ਤਬੋਰ ਪਰਬਤ ਉੱਤੇ ਅਗਵਾਈ ਕਰ।"
6 Ela mandou chamar Barac, filho de Abinoem, de Cedes em Neftali, e disse-lhe: Eis o que te ordena o Senhor, Deus de Israel: vai ao monte Tabor; toma contigo dez mil homens dos filhos de Neftali e de Zabulon.
7 ਮੈਂ ਰਾਜੇ ਯਬੀਨ ਦੀ ਫ਼ੌਜ ਦੇ ਕਮਾਂਡਰ ਸੀਸਰਾਂ ਨੂੰ ਤੇਰੇ ਕੋਲ ਆਉਣ ਲਈ ਮਜ਼ਬੂਰ ਕਰ ਦਿਆਂਗਾ। ਮੈਂ ਸੀਸਰਾ, ਉਸ ਦੇ ਰੱਥਾਂ ਅਤੇ ਉਸਦੀ ਫ਼ੌਜ ਨੂੰ ਕੀਸ਼ੋਨ ਨਦੀ ਵੱਲ ਆਉਣ ਲਈ ਮਜ਼ਬੂਰ ਕਰ ਦਿਆਂਗਾ। ਮੈਂ ਉੱਥੇ ਸੀਸਰਾ ਨੂੰ ਹਰਾਉਣ ਵਿੱਚ ਤੇਰੀ ਮਦਦ ਕਰਾਂਗਾ।’”"
7 Quando estiveres na torrente de Cison, conduzir-te-ei Sísara, chefe do exército de Jabin, com seus carros e suas tropas, e to entregarei.
8 ਤਾਂ ਬਾਰਾਕ ਨੇ ਦਬੋਰਾਹ ਨੂੰ ਆਖਿਆ, “ਮੈਂ ਜਾਵਾਂਗਾ ਅਤੇ ਇਹੋ ਕੁਝ ਕਰਾਂਗਾ ਪਰ ਜੇ ਤੂੰ ਵੀ ਮੇਰੇ ਨਾਲ ਚੱਲੇਂ। ਪਰ ਜੇ ਤੂੰ ਮੇਰੇ ਨਾਲ ਨਹੀਂ ਚੱਲੇਂਗੀ ਤਾਂ ਮੈਂ ਨਹੀਂ ਜਾਵਾਂਗਾ।”"
8 Barac respondeu-lhe: Se vieres comigo, irei; mas se não quiseres vir comigo, não irei.
9 “ਬੇਸ਼ਕ ਮੈਂ ਤੇਰੇ ਨਾਲ ਚੱਲਾਂਗੀ” ਦਬੋਰਾਹ ਨੇ ਜਵਾਬ ਦਿੱਤਾ। “ਪਰ ਆਪਣੇ ਵਤੀਰੇ ਕਾਰਣ ਜਦੋਂ ਸੀਸਰਾ ਹਾਰ ਗਿਆ ਤਾਂ ਤੇਰਾ ਆਦਰ ਨਹੀਂ ਹੋਵੇਗਾ। ਯਹੋਵਾਹ ਇੱਕ ਔਰਤ ਨੂੰ ਸੀਸਰਾ ਨੂੰ ਹਰਾਉਣ ਦੀ ਇਜਾਜ਼ਤ ਦੇਵੇਗਾ।” ਇਸ ਲਈ ਦਬੋਰਾਹ ਬਾਰਾਕ ਦੇ ਨਾਲ ਕੇਦਸ਼ ਸ਼ਹਿਰ ਵੱਲ ਗਈ।"
9 Sim, disse ela, irei contigo; mas a glória da expedição não será tua, porque o Senhor entregará Sísara nas mãos de uma mulher. E Débora foi com Barac a Cedes.
10 ਕੇਦਸ਼ ਸ਼ਹਿਰ ਵਿਖੇ, ਬਾਰਾਕ ਨੇ ਜ਼ਬੂਲੁਨ ਅਤੇ ਨਫ਼ਤਾਲੀ ਦੇ ਪਰਿਵਾਰ-ਸਮੂਹਾਂ ਨੂੰ ਇਕੱਠਿਆਂ ਕੀਤਾ। ਬਾਰਾਕ ਨੇ ਉਨ੍ਹਾਂ ਪਰਿਵਾਰ-ਸਮੂਹਾਂ ਦੇ 10,000 ਆਦਮੀਆਂ ਨੂੰ ਆਪਣੇ ਪਿੱਛੇ ਆਉਣ ਲਈ ਇਕੱਠਿਆਂ ਕੀਤਾ। ਦਬੋਰਾਹ ਵੀ ਬਾਰਾਕ ਦੇ ਨਾਲ ਗਈ।"
10 Barac convocou ali Zabulon e Neftali: dez mil homens levantaram-se e seguiram-no, tendo Débora em sua companhia.
11 ਉੱਥੇ ਕੇਨੀ ਲੋਕਾਂ ਵਿੱਚੋਂ ਹਬਰ ਨਾਮ ਦਾ ਇੱਕ ਬੰਦਾ ਸੀ। ਹਬਰ ਨੇ ਹੋਰਨਾਂ ਲੋਕਾਂ ਨੂੰ ਛੱਡ ਦਿੱਤਾ ਸੀ। ਕੇਨੀ ਲੋਕ ਹੋਬਾਬ ਪਰਿਵਾਰ ਦੇ ਉੱਤਰਾਧਿਕਾਰੀ ਸਨ। ਹੋਬਾਬ ਮੂਸਾ ਦਾ ਸੌਹਰਾ ਸੀ। ਹਬਰ ਨੇ ਸਅਨਈਮ ਵਿਖੇ ਇੱਕ ਬੋਹੜ ਦੇ ਰੁੱਖ ਦੇ ਲਾਗੇ ਆਪਣਾ ਘਰ ਬਣਾਇਆ ਹੋਇਆ ਸੀ, ਕੇਦਸ਼ ਦੇ ਸ਼ਹਿਰ ਦੇ ਨਜ਼ਦੀਕ ਇੱਕ ਸ਼ਹਿਰ।"
11 Ora, Heber, o cineu, tinha-se separado dos cineus da família de Hobab, cunhado de Moisés, e tinha levantado suas tendas até o carvalhal de Senim, perto de Cedes.
12 ਕਿਸੇ ਨੇ ਸੀਸਰਾ ਨੂੰ ਜਾ ਦੱਸਿਆ ਕਿ ਅੱਬੀਨੋਅਮ ਦਾ ਪੁੱਤਰ ਬਾਰਾਕ ਤਾਬੋਰ ਪਰਬਤ ਵਿਖੇ ਸੀ।"
12 Foi anunciado a Sísara que Barac, filho de Abinoem, estava em marcha para o monte Tabor.
13 ਇਸ ਲਈ ਸੀਸਰਾ ਨੇ ਆਪਣੇ 900 ਲੋਹੇ ਦੇ ਰੱਥ ਇਕੱਠੇ ਕਰ ਲਏ। ਸੀਸਰਾ ਨੇ ਆਪਣੇ ਸਾਰੇ ਬੰਦੇ ਵੀ ਇਕੱਠੇ ਕਰ ਲਈ। ਉਨ੍ਹਾਂ ਨੇ ਹਾਰੋਸਥ ਹਾਗੋਯਿਮ ਸ਼ਹਿਰ ਤੋਂ ਕੀਸ਼ੋਨ ਨਦੀ ਵੱਲ ਕੂਚ ਕਰ ਦਿੱਤਾ।"
13 Mandou então vir de Haroset-Goim todos os seus carros, novecentos carros de ferro, e todo o povo que estava com ele até a torrente de Cison.
14 ਤਾਂ ਦਬੋਰਾਹ ਨੇ ਬਾਰਾਕ ਨੂੰ ਆਖਿਆ, “ਅੱਜ ਯਹੋਵਾਹ ਤੇਰੀ ਸੀਸਰਾ ਨੂੰ ਹਰਾਉਣ ਵਿੱਚ ਮਦਦ ਕਰੇਗਾ। ਅਵੱਸ਼ ਹੀ ਤੂੰ ਜਾਣਦਾ ਹੈਂ ਕਿ ਯਹੋਵਾਹ ਨੇ ਪਹਿਲਾਂ ਹੀ ਤੇਰੇ ਲਈ ਰਸਤਾ ਸਾਫ਼ ਕਰ ਦਿੱਤਾ ਹੈ।” ਇਸ ਲਈ ਬਾਰਾਕ ਨੇ 10,000 ਬੰਦਿਆਂ ਦੀ ਤਾਬੋਰ ਪਰਬਤ ਤੋਂ ਅਗਵਾਈ ਕੀਤੀ।"
14 Débora disse a Barac: Vai-te, porque este é o dia em que o Senhor te entregará Sísara. O Senhor mesmo marcha adiante de ti. Barac desceu do monte Tabor com dez mil homens.
15 ਬਾਰਾਕ ਅਤੇ ਉਸ ਦੇ ਬੰਦਿਆਂ ਨੇ ਸੀਸਰਾ ਉੱਤੇ ਹਮਲਾ ਕਰ ਦਿੱਤਾ। ਲੜਾਈ ਦੇ ਦੌਰਾਨ, ਯਹੋਵਾਹ ਨੇ ਸੀਸਰਾ ਅਤੇ ਫ਼ੌਜ ਅਤੇ ਰੱਥਾਂ ਨੂੰ ਭੰਭਲ-ਭੂਸੇ ਵਿੱਚ ਪਾ ਦਿੱਤਾ। ਉਨ੍ਹਾਂ ਨੂੰ ਪਤਾ ਨਹੀਂ ਸੀ ਕਿ ਕੀ ਕੀਤਾ ਜਾਵੇ। ਇਸ ਲਈ ਬਾਰਾਕ ਅਤੇ ਉਸ ਦੇ ਬੰਦਿਆਂ ਨੇ ਸੀਸਰਾ ਦੀ ਫ਼ੌਜ ਨੂੰ ਹਰਾ ਦਿੱਤਾ। ਪਰ ਸੀਸਰਾ ਆਪਣਾ ਰੱਥ ਛੱਡ ਕੇ ਪੈਦਲ ਦੌੜ ਗਿਆ।"
15 E o Senhor desbaratou Sísara com todos os seus carros e todo o seu exército, que caíram ao fio da espada, diante de Barac. Sísara, saltando do seu carro, fugiu a pé,
16 ਬਾਰਾਕ ਨੇ ਸੀਸਰਾ ਦੀ ਫ਼ੌਜ ਨਾਲ ਲੜਾਈ ਜਾਰੀ ਰੱਖੀ। ਬਾਰਾਕ ਅਤੇ ਉਸ ਦੇ ਬੰਦਿਆਂ ਨੇ ਸੀਸਰਾ ਦੇ ਰੱਥਾਂ ਅਤੇ ਉਸਦੀ ਫ਼ੌਜ ਦਾ ਹਾਰੋਸ਼ਥ ਹਾਗੋਯਿਮ ਤੱਕ ਪਿੱਛਾ ਕੀਤਾ। ਬਾਰਾਕ ਅਤੇ ਉਸ ਦੇ ਬੰਦਿਆਂ ਨੇ ਆਪਣੀਆਂ ਤਲਵਾਰਾਂ ਨਾਲ ਸੀਸਰਾ ਦੇ ਸਾਰੇ ਆਦਮੀਆਂ ਨੂੰ ਮਾਰ ਦਿੱਤਾ। ਸੀਸਰਾ ਦਾ ਕੋਈ ਵੀ ਬੰਦਾ ਜਿਉਂਦਾ ਨਹੀਂ ਬਚਿਆ।"
16 enquanto Barac perseguia os carros e o exército até Haroset-Goim. Todo o exército de Sísara foi passado ao fio da espada, sem escapar um só homem.
17 ਪਰ ਸੀਸਰਾ ਭੱਜ ਗਿਆ। ਉਹ ਇੱਕ ਤੰਬੂ ਕੋਲ ਆਇਆ ਜਿੱਥੇ ਯਾਏਲ ਨਾਮ ਦੀ ਇੱਕ ਔਰਤ ਰਹਿੰਦੀ ਸੀ। ਯਾਏਲ ਹਬਰ ਨਾਮ ਦੇ ਬੰਦੇ ਦੀ ਪਤਨੀ ਸੀ। ਉਹ ਕੇਨੀ ਲੋਕਾਂ ਵਿੱਚੋਂ ਸੀ। ਹਬਰ ਦੇ ਪਰਿਵਾਰ ਦਾ ਹਸੋਰ ਦੇ ਰਾਜੇ ਯਾਬੀਨ ਨਾਲ ਸ਼ਾਂਤੀ ਦਾ ਸਮਝੌਤਾ ਸੀ। ਇਸ ਲਈ ਸੀਸਰਾ ਯਾਏਲ ਦੇ ਤੰਬੂ ਵੱਲ ਭੱਜਿਆ।"
17 Sísara, fugindo a pé, chegou à tenda de Jael, mulher de Heber, o cineu, porque havia paz entre Jabin, rei de Asor e a casa de Heber, o cineu.
18 ਯਾਏਲ ਨੇ ਸੀਸਰਾ ਨੂੰ ਆਉਂਦਿਆਂ ਦੇਖਿਆ, ਇਸ ਲਈ ਉਹ ਬਾਹਰ ਆਕੇ ਉਸ ਨੂੰ ਮਿਲਣ ਆਈ। ਯਾਏਲ ਨੇ ਸੀਸਰਾ ਨੂੰ ਆਖਿਆ, “ਸ਼੍ਰੀ ਮਾਨ ਜੀ, ਮੇਰੇ ਤੰਬੂ ਵਿੱਚ ਆ ਜਾਉ। ਆ ਜਾਓ ਡਰੋ ਨਾ।” ਇਸ ਲਈ ਸੀਸਰਾ ਯਾਏਲ ਦੇ ਤੰਬੂ ਵਿੱਚ ਚੱਲਾ ਗਿਆ ਅਤੇ ਉਸ ਨੇ ਉਸ ਨੂੰ ਇੱਕ ਦਰੀ ਨਾਲ ਢੱਕ ਦਿੱਤਾ।"
18 Jael, saindo ao encontro de Sísara, disse-lhe: Entra, meu senhor, em minha casa, e não temas. Ele entrou na tenda e ela o ocultou sob um manto.
19 ਸੀਸਰਾ ਨੇ ਯਾਏਲ ਨੂੰ ਆਖਿਆ, “ਮੈਨੂੰ ਪਿਆਸ ਲੱਗੀ ਹੈ ਕਿਰਪਾ ਕਰਕੇ ਮੈਨੂੰ ਪੀਣ ਲਈ ਥੋੜਾ ਪਾਣੀ ਦੇ।” ਯਾਏਲ ਕੋਲ ਪਾਣੀ ਦੀ ਇੱਕ ਮਸ਼ਕ ਸੀ ਜਿਸ ਵਿੱਚ ਉਸ ਨੇ ਦੁੱਧ ਰੱਖਿਆ ਹੋਇਆ ਸੀ। ਉਸ ਨੇ ਸੀਸਰਾ ਨੂੰ ਪੀਣ ਲਈ ਉਸ ਵਿੱਚੋਂ ਥੋੜਾ ਜਿਹਾ ਦੁੱਧ ਦਿੱਤਾ। ਫ਼ੇਰ ਉਸ ਨੇ ਸੀਸਰਾ ਨੂੰ ਢੱਕ ਦਿੱਤਾ।"
19 Ele disse à mulher: Peço-te que me dês um pouco de água, porque tenho sede. Ela abriu um odre de leite, deu-lhe de beber e recobriu-o.
20 ਤਾਂ ਸੀਸਰਾ ਨੇ ਯਾਏਲ ਨੂੰ ਆਖਿਆ, “ਜਾ ਜਾਕੇ ਤੰਬੂ ਦੇ ਪ੍ਰਵੇਸ਼ ਉੱਤੇ ਖੜੀ ਹੋ ਜਾ। ਜੇ ਕੋਈ ਆਵੇ ਅਤੇ ਤੈਨੂੰ ਪੁੱਛੇ, ‘ਅੰਦਰ ਕੋਈ ਹੈ?’ ਤਾਂ ਉਸ ਨੂੰ ਆਖੀਂ, ‘ਨਹੀਂ ਕੋਈ ਨਹੀਂ।’”"
20 Sísara disse-lhe ainda: Põe-te à entrada da tenda, e se qualquer pessoa te perguntar se há alguém aqui, responderás que não.
21 ਪਰ ਯਾਏਲ ਨੇ ਤੰਬੂ ਦੀ ਕਿੱਲੀ ਅਤੇ ਹਥੌੜਾ ਲਿਆ। ਅਤੇ ਚੁੱਪਚਾਪ ਸੀਸਰਾ ਕੋਲ ਗਈ। ਸੀਸਰਾ ਬਹੁਤ ਥੱਕਿਆ ਹੋਇਆ ਸੀ, ਇਸ ਲਈ ਉਹ ਸੌਂ ਗਿਆ ਸੀ ਯਾਏਲ ਨੇ ਸੀਸਰਾ ਦੇ ਸਿਰ ਦੇ ਇੱਕ ਪਾਸੇ ਤੰਬੂ ਦੀ ਕਿੱਲੀ ਰੱਖੀ ਅਤੇ ਹਥੌੜੇ ਨਾਲ ਠੋਕ ਦਿੱਤੀ। ਕਿੱਲੀ ਉਸ ਦੇ ਸਿਰ ਵਿੱਚੋਂ ਪਾਰ ਹੁੰਦੀ ਹੋਈ ਧਰਤੀ ਵਿੱਚ ਚਲੀ ਗਈ ਅਤੇ ਸੀਸਰਾ ਮਰ ਗਿਆ।"
21 Jael, pois, mulher de Heber, tomou um prego da tenda juntamente com um martelo e, aproximando-se devagarinho, enterrou o prego na fonte de Sísara, pregando-o assim na terra enquanto ele dormia profundamente por causa da muita fadiga. Sísara morreu.
22 ਉਸੇ ਵੇਲੇ ਬਾਰਾਕ ਸੀਸਰਾ ਨੂੰ ਲੱਭਦਾ ਹੋਇਆ ਯਾਏਲ ਦੇ ਤੰਬੂ ਕੋਲ ਆਇਆ। ਯਾਏਲ ਬਾਰਾਕ ਨੂੰ ਮਿਲਣ ਬਾਹਰ ਆਈ ਅਤੇ ਉਸ ਨੇ ਆਖਿਆ, “ਅੰਦਰ ਲੰਘ ਆਓ, ਅਤੇ ਮੈਂ ਤੁਹਾਨੂੰ ਉਹ ਬੰਦਾ ਦਿਖਾਵਾਂਗੀ ਜਿਸ ਨੂੰ ਤੁਸੀਂ ਲੱਭ ਰਹੇ ਹੋ।” ਇਸ ਲਈ ਬਾਰਾਕ ਯਾਏਲ ਦੇ ਨਾਲ ਤੰਬੂ ਵਿੱਚ ਦਾਖਲ ਹੋ ਗਿਆ। ਉੱਥੇ ਬਾਰਾਕ ਨੇ ਸੀਸਰਾ ਨੂੰ ਧਰਤੀ ਉੱਤੇ ਮਰਿਆ ਪਿਆ ਦੇਖਿਆ, ਜਿਸ ਦੇ ਸਿਰ ਦੇ ਪਾਸੇ ਤੰਬੂ ਵਾਲੀ ਕਿੱਲੀ ਧਸੀ ਹੋਈ ਸੀ।"
22 Entrementes, chegou Barac logo após Sísara. Jael saindo-lhe ao encontro, disse-lhe: Vem, vou mostrar-te o homem que buscas. Ele entrou e viu Sísara que jazia morto por terra, com o prego cravado em sua fonte.
23 ਉਸ ਦਿਨ ਪਰਮੇਸ਼ੁਰ ਨੇ ਇਸਰਾਏਲ ਦੇ ਲੋਕਾਂ ਲਈ ਕਨਾਨ ਦੇ ਰਾਜੇ ਯਾਬੀਨ ਨੂੰ ਹਾਰ ਦਿੱਤੀ।"
23 Foi assim que Deus, naquele dia, humilhou Jabin, rei de Canaã, diante dos israelitas;
24 ਇਸ ਤਰ੍ਹਾਂ ਇਸਰਾਏਲ ਦੇ ਲੋਕ ਉਦੋਂ ਤੱਕ ਹੋਰ-ਹੋਰ ਤਾਕਤਵਰ ਹੁੰਦੇ ਗਏ ਜਦੋਂ ਤੀਕ ਕਿ ਉਨ੍ਹਾਂ ਨੇ ਕਨਾਨ ਦੇ ਰਾਜੇ ਯਾਬੀਨ ਨੂੰ ਹਰਾ ਨਹੀਂ ਦਿੱਤਾ। ਇਸਰਾਏਲ ਦੇ ਲੋਕਾਂ ਨੇ ਆਖਿਰਕਾਰ ਕਨਾਨ ਦੇ ਰਾਜੇ ਯਾਬੀਨ ਨੂੰ ਤਬਾਹ ਕਰ ਦਿੱਤਾ।"
24 e a mão dos filhos de Israel pesava cada vez mais sobre Jabin, rei de Canaã, até que o exterminaram.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Juízes 4, comparar traduções ou montar um estudo — tudo direto pelo WhatsApp.