Juízes 5

Punjabi Bible (GL_PUNJABI) vs NTLH

Sair da comparação
NTLH Nova Tradução na Linguagem de Hoje 2000
1 ਦਬੋਰਾਹ ਦਾ ਗੀਤ ਉਸ ਦਿਨ, ਜਦੋਂ ਇਸਰਾਏਲ ਦੇ ਲੋਕਾਂ ਨੇ ਸੀਸਰਾ ਨੂੰ ਹਰਾਇਆ, ਦਬੋਰਾਹ ਅਤੇ ਅਬੀਨੋਅਮ ਦੇ ਪੁੱਤਰ ਬਾਰਾਕ ਨੇ ਇਹ ਗੀਤ ਗਾਇਆ:"
1 Naquele dia Débora e Baraque, filho de Abinoão, cantaram assim:
2 “ਇਸਰਾਏਲ ਦੇ ਲੋਕ ਯੁੱਧ ਲਈ ਤਿਆਰ ਹੋ ਗਏ। ਉਨ੍ਹਾਂ ਨੇ ਆਪਣੀ ਇੱਛਾ ਅਨੁਸਾਰ ਆਪਣੇ-ਆਪ ਨੂੰ ਯੁੱਧ ਲਈ ਸਮਰਪਿਤ ਕਰ ਦਿੱਤਾ, ਯਹੋਵਾਹ ਦੀ ਉਸਤਤਿ ਕਰੋ!"
2 Louvem a Deus, o Senhor ! Os israelitas resolveram lutar, e o povo se apresentou alegremente!
3 “ਰਾਜਿਓ ਸੁਣੋ। ਹਾਕਮੋ ਧਿਆਨ ਦੇਵੋ, ਮੈਂ ਗਾਵਾਂਗੀ। ਮੈਂ ਖੁਦ ਯਹੋਵਾਹ ਲਈ ਗੀਤ ਗਾਵਾਂਗੀ। ਮੈਂ ਯਹੋਵਾਹ ਲਈ, ਇਸਰਾਏਲ ਦੇ ਲੋਕਾਂ ਦੇ ਪਰਮੇਸ਼ੁਰ ਲਈ, ਸੰਗੀਤ ਛੇੜਾਂਗੀ।"
3 Ouçam, reis! Prestem atenção, governadores! Eu tocarei música e cantarei ao
4 “ਹੇ ਯਹੋਵਾਹ, ਜਦੋਂ ਤੂੰ ਸੇਈਰ ਤੋਂ ਆਵੇਂ, ਜਦੋਂ ਤੂੰ ਅਦੋਮ ਧਰਤੀ ਤੋਂ ਕੂਚ ਕੀਤਾ ਧਰਤੀ ਹਿੱਲ ਗਈ। ਅਕਾਸ਼ ਵਰਿਆ ਅਤੇ, ਬੱਦਲਾਂ ਨੇ ਪਾਣੀ ਸੁੱਟਿਆ।"
4 Ó Senhor Deus, quando saíste das montanhas de Seir, quando vieste da região de Edom, a terra tremeu, e as chuvas caíram do céu. Sim, caiu muita água das nuvens.
5 ਯਹੋਵਾਹ ਸੀਨਈ ਪਰਬਤ ਦੇ ਪਰਮੇਸ਼ੁਰ ਦੇ ਸਾਹਮਣੇ ਪਰਬਤ ਹਿੱਲੇ, ਇਸਰਾਏਲ ਦੇ ਪਰਮੇਸ਼ੁਰ ਦੇ ਸਾਹਮਣੇ।"
5 As montanhas tremeram diante do Senhor , o Deus do monte Sinai, diante do
6 “ਅਨਾਥ ਦੇ ਪੁੱਤਰ ਸ਼ਮਗਰ ਦੇ ਦਿਨਾਂ ਵਿੱਚ, ਅਤੇ ਯਾਏਲ ਦੇ ਦਿਨਾਂ ਅੰਦਰ, ਮੁਖ ਸੜਕਾਂ ਸਨ ਸੱਖਣੀਆਂ। ਕਾਰਵਾਨ ਅਤੇ ਮੁਸਾਫ਼ਰ ਸਫ਼ਰ ਕਰਦੇ ਸਨ ਪਿੱਛਲੀਆਂ ਸੜਕਾਂ ਉੱਤੇ।"
6 Nos dias de Sangar, filho de Anate, nos dias de Jael, as estradas estavam desertas, e os viajantes usavam os desvios.
7 “ਉੱਥੇ ਕੋਈ ਯੋਧੇ ਨਹੀਂ ਸਨ। ਦਬੋਰਾਹ ਤੇਰੇ ਆਉਣ ਤੀਕ, ਇਸਰਾਏਲ ਵਿੱਚ ਕੋਈ ਸਿਪਾਹੀ ਨਹੀਂ ਸਨ। ਜਦੋਂ ਤੀਕ ਤੂੰ ਇਸਰਾਏਲ ਦੀ ਮਾਂ ਬਣਕੇ ਨਹੀਂ ਖਲੋਤੀ ਸੀ।"
7 Nas cidades de Israel não havia ninguém; elas ficaram vazias até que você, Débora, veio, para ser mãe de Israel.
8 “ਚੁਣੇ ਪਰਮੇਸ਼ੁਰ ਨੇ ਨਵੇਂ ਆਗੂ ਲੜਨ ਲਈ ਸ਼ਹਿਰ ਦੇ ਦਰਵਾਜ਼ਿਆਂ ਉੱਤੇ। ਮਿਲਦਾ ਨਹੀਂ ਸੀ ਕਿਸੇ ਨੂੰ ਢਾਲ ਜਾਂ ਨੇਜਾ ਕੋਈ ਇਸਰਾਏਲ ਦੇ 40,000 ਸਿਪਾਹੀਆਂ ਵਿੱਚ।"
8 Os israelitas escolheram novos deuses, e então houve guerra no país. E dos quarenta mil homens de Israel nenhum carregava
9 “ਮੇਰਾ ਦਿਲ ਇਸਰਾਏਲ ਦੇ ਉਨ੍ਹਾਂ ਕਮਾਂਡਰਾਂ ਨਾਲ ਹੈ ਜਿਹੜੇ ਆਪਣੀ ਰਜ਼ਾ ਨਾਲ ਜੰਗ ਨੂੰ ਗਏ ਸਨ! ਯਹੋਵਾਹ ਨੂੰ ਅਸੀਸ ਦੇਵੋ!"
9 O meu coração está com os comandantes de Israel, com o povo que se ofereceu alegremente. Louvem a Deus, o
10 “ਤੁਸੀਂ ਲੋਕੋ ਜੋ ਚਿੱਟੇ ਖੋਤਿਆਂ ਉੱਤੇ ਸਵਾਰੀ ਕਰਦਿਆਂ ਕਾਠੀਆਂ ਉੱਤੇ ਬੈਠੇ ਹੋਏ, ਅਤੇ ਸੜਕ ਉੱਤੇ ਤੁਰੇ ਜਾਂਦਿਆਂ ਇਸ ਬਾਰੇ ਗੱਲ ਕਰੋ!"
10 Falem disso, vocês que montam jumentos brancos, sentados nas suas selas, e os que viajam a pé.
11 ਪਾਣੀ ਦੀਆਂ ਥਾਵਾਂ ਉੱਤੇ ਅਸੀਂ ਖੜਤਾਲਾਂ ਦੀ ਅਵਾਜ਼ ਸੁਣਦੇ ਹਾਂ। ਲੋਕ ਯਹੋਵਾਹ ਦੀਆਂ ਜਿੱਤਾਂ ਬਾਰੇ ਅਤੇ ਉਸ ਦੇ ਇਸਰਾਏਲ ਦੇ ਸਿਪਾਹੀਆਂ ਦੀਆਂ ਜਿੱਤਾਂ ਬਾਰੇ ਗਾਉਂਦੇ ਹਨ ਜਦੋਂ ਯਹੋਵਾਹ ਦੇ ਲੋਕ ਸ਼ਹਿਰ ਦਿਆਂ ਦਰਵਾਜ਼ਿਆਂ ਉੱਤੇ ਲੜੇ ਸਨ ਅਤੇ ਜਿੱਤ ਗਏ ਸਨ।"
11 Escutem! A multidão barulhenta em volta dos poços está falando das vitórias do das vitórias do povo de Israel! Então o povo do
12 “ਉੱਠ, ਉੱਠ ਦਬੋਰਾਹ! ਉੱਠ, ਉੱਠ ਅਤੇ ਗੀਤ ਗਾ! ਉੱਠ ਬਾਰਾਕ! ਜਾਕੇ ਆਪਣੇ ਦੁਸ਼ਮਣਾ ਨੂੰ ਫ਼ੜ ਲੈ ਅਬੀਨੋਅਮ ਦੇ ਪੁੱਤਰ!"
12 Levante-se, Débora, levante-se! Levante-se! Cante uma canção! Levante-se! Marche, Baraque, filho de Abinoão, e leve presos os que o prenderam!
13 “ਫ਼ੇਰ ਬਚੇ ਹੋਏ ਤਕੜਿਆਂ ਨਾਲ ਲੜਨ ਲਈ ਹੇਠਾਂ ਚੱਲੇ ਗਏ। ਯਹੋਵਾਹ ਦੇ ਲੋਕ ਮੇਰੇ ਲਈ ਯੋਧਿਆਂ ਦੇ ਖਿਲਾਫ਼ ਲੜਨ ਲਈ ਹੇਠਾਂ ਗਏ।"
13 Então os que tinham fé foram para onde estavam os seus chefes, e o povo de Deus, o foi encontrar-se com Baraque.
14 “ਇਫ਼ਰਾਈਮ ਦੇ ਲੋਕ ਅਮਾਲੇਕ ਦੇ ਪਹਾੜੀ ਪ੍ਰਦੇਸ਼ ਵਿੱਚੋਂ ਆਏ। ਹੇ ਬਿਨਯਾਮੀਨ, ਪਿੱਛਾ ਕੀਤਾ ਉਨ੍ਹਾਂ ਨੇ ਤੇਰਾ ਅਤੇ ਤੇਰੇ ਲੋਕਾਂ ਦਾ। ਅਤੇ ਕਮਾਂਡਰ ਸਨ ਉੱਥੇ ਮਾਕੀਰ ਦੇ ਪਰਿਵਾਰ ਵਿੱਚੋਂ। ਜ਼ਬੂਲੁਨ ਦੇ ਪਰਿਵਾਰ-ਸਮੂਹ ਦੇ ਸਰਦਾਰ ਆਪਣੀਆਂ ਡਾਂਗਾ ਨਾਲ ਆਏ।"
14 Eles saíram de Efraim e foram para o vale, atrás da De Maquir desceram os comandantes, e de Zebulom vieram os oficiais.
15 ਯਿੱਸਾਕਾਰ ਦੇ ਆਗੂ ਦਬੋਰਾਹ ਦੇ ਨਾਲ ਸਨ। ਯਿੱਸਾਕਾਰ ਦਾ ਪਰਿਵਾਰ ਬਾਰਾਕ ਨਾਲ ਵਫ਼ਾਦਾਰ ਸੀ। ਉਹ ਉਸਦੀ ਕਮਾਨ ਥੱਲੇ ਵਾਦੀ ਅੰਦਰ ਭੇਜੇ ਗਏ ਸਨ। “ਰਊਬੇਨ ਨੇ ਫ਼ੌਜੀ ਸਮੂਹਾਂ ਦਰਮਿਆਨ, ਮਹਾਨ ਹਸਤੀਆਂ ਵਾਦ-ਵਿਵਾਦ ਕਰ ਰਹੀਆਂ ਸਨ ਕਿ ਕੀ ਕਰੀਏ।"
15 Os chefes de Issacar foram com Débora. Sim, a tribo de Issacar foi, e Baraque também. Eles o seguiram até o vale. Mas a tribo de Rúben estava dividida; eles discutiram e não foram.
16 ਇਸ ਲਈ ਤੂੰ ਕਿਉਂ ਉੱਥੇ ਆਪਣੀਆਂ ਭੇਡਾਂ ਦੇ ਵਾੜੇ ਦੀਆਂ ਕੰਧਾਂ ਕੋਲ ਬੈਠਾ ਸੀ। ਰਊਬੇਨ ਦਿਆਂ ਬਹਾਦੁਰ ਸਿਪਾਹੀਆਂ ਨੇ ਜੰਗ ਬਾਰੇ ਬਹੁਤ ਸੋਚਿਆ। ਪਰ ਉਹ, ਆਪਣੀ ਭੇਡਾਂ ਲਈ ਵਜਾਏ ਸੰਗੀਤ ਨੂੰ ਸੁਣਦਿਆਂ, ਘਰਾਂ ਅੰਦਰ ਰੁਕੇ ਰਹੇ।"
16 Por que resolveram ficar lá com as ovelhas? Será que foi para ouvir os pastores chamarem o rebanho? Sim, a tribo de Rúben estava dividida; eles discutiram e não foram.
17 ਗਿਲਆਦ ਦੇ ਲੋਕ ਆਪਣਿਆਂ ਡੇਰਿਆਂ ਅਤੇ ਯਰਦਨ ਨਦੀ ਦੇ ਪਰਲੇ ਪਾਸੇ ਰੁਕੇ ਰਹੇ ਸਨ। ਤੁਸੀਂ, ਦਾਨ ਦੇ ਲੋਕੋ, ਕਿਉਂ ਤੁਸੀਂ ਆਪਣੇ ਜਹਾਜ਼ਾਂ ਕੋਲ ਰੁਕੇ ਰਹੋ? ਆਸ਼ੇਰ ਦੇ ਲੋਕ ਸਮੁੰਦਰ ਲਾਗੇ ਆਪਣਿਆਂ ਸੁਰੱਖਿਅਤ ਬੰਦਰਗਾਹਾਂ ਉੱਤੇ ਡੇਰਾ ਲਾਈ ਰੁਕੇ ਰਹੇ।"
17 A tribo de Gade ficou a leste do rio Jordão, e a tribo de Dã, nas pastagens. A tribo de Aser parou perto do mar e ficou na beira das praias.
18 “ਪਰ ਜ਼ਬੂਲੁਨ ਅਤੇ ਨਫ਼ਤਾਲੀ ਦੇ ਲੋਕਾਂ, ਉਨ੍ਹਾਂ ਪਹਾੜੀਆਂ ਉੱਤੇ ਜੰਗ ਕਰਦਿਆਂ ਆਪਣੀਆਂ ਜਿੰਦਾਂ ਖਤਰੇ’ਚ ਪਾਈਆਂ।"
18 Mas o povo de Zebulom e de Naftali arriscou a sua vida no campo de batalha.
19 ਕਨਾਨ ਦੇ ਰਾਜੇ ਲੜਨ ਲਈ ਆਏ, ਪਰ ਉਹ ਕੋਈ ਖਜ਼ਾਨੇ ਲੈ ਕੇ ਨਹੀਂ ਗਏ! ਉਹ ਮਗਿੱਦੋ ਦੇ ਝਰਨਿਆਂ ਨੇੜੇ ਤਆਨਾਕ ਸ਼ਹਿਰ ਵਿਖੇ ਲੜੇ।"
19 Os reis vieram e lutaram em Taanaque, perto do riacho de Megido. Os reis de Canaã lutaram, mas não tomaram dos inimigos nenhuma prata.
20 ਅਕਾਸ਼ ਦੇ ਤਾਰੇ ਉਨ੍ਹਾਂ ਨਾਲ ਲੜੇ, ਉਹ ਅਕਾਸ਼ ਤੋਂ ਪਾਰ ਆਪਣੀਆਂ ਦਿਸ਼ਾਵਾਂ ਤੋਂ ਸੀਸਰਾ ਦੇ ਖਿਲਾਫ਼ ਲੜੇ।"
20 Até as estrelas lutaram: enquanto caminhavam pelo céu, elas lutaram contra Sísera.
21 ਕੀਸ਼ੋਨ ਨਦੀ, ਉਹ ਬੁੱਢੀ ਨਦੀ, ਸੀਸਰਾ ਦੇ ਬੰਦਿਆਂ ਨੂੰ ਰੋੜ੍ਹ ਕੇ ਲੈ ਗਈ। ਹੇ ਮੇਰੀ ਜਾਨ, ਤਾਕਤ ਨਾਲ ਅਗਾਂਹ ਵੱਧ!"
21 Os inimigos foram arrastados por uma enchente do rio Quisom, o velho rio Quisom. Eu marcharei, marcharei com firmeza!
22 ਘੋੜਿਆਂ ਦੇ ਸੁੰਮ ਧਰਤੀ ਉੱਤੇ ਵੱਜੇ ਸੀਸਰਾ ਦੇ ਸ਼ਕਤੀਸ਼ਾਲੀ ਘੋੜੇ ਦੌੜਦੇ ਗਏ ਦੌੜਦੇ ਗਏ।"
22 Então os cavalos galoparam e galoparam, socando a terra com os seus cascos.
23 “ਯਹੋਵਾਹ ਦੇ ਦੂਤ ਨੇ ਆਖਿਆ, ‘ਮੇਰੋਜ਼ ਦੇ ਸ਼ਹਿਰ ਨੂੰ ਸਰਾਪ ਦੇਵੋ। ਉੱਥੋਂ ਦੇ ਲੋਕਾਂ ਨੂੰ ਸਰਾਪ ਦੇਵੋ! ਉਹ ਤਾਕਤਵਰਾਂ ਦੇ ਖਿਲਾਫ਼ ਯਹੋਵਾਹ ਦੀ ਮਦਦ ਕਰਨ ਲਈ ਨਹੀਂ ਆਏ।’"
23 “Amaldiçoem a cidade de Meroz”, diz o Anjo do “amaldiçoem, amaldiçoem os seus moradores, pois eles não vieram ajudar o não vieram como soldados para lutar por ele.”
24 ਯਾਏਲ ਕੇਨੀ ਹਬਰ ਦੀ ਪਤਨੀ ਸੀ। ਉਹ ਸਾਰੀਆਂ ਔਰਤਾਂ ਨਾਲੋਂ ਵੱਧੇਰੇ ਧੰਨ ਹੋਵੇਗੀ।"
24 A mais feliz das mulheres é Jael, a mulher de Héber, o queneu. Ela é a mais feliz das mulheres que vivem em barracas.
25 ਸੀਸਰਾ ਨੇ ਪਾਣੀ ਮੰਗਿਆ ਯਾਏਲ ਨੇ ਉਸ ਨੂੰ ਦੁੱਧ ਦਿੱਤਾ। ਉਹ ਰਾਜੇ ਦੇ ਯੋਗ ਪਿਆਲੇ ਅੰਦਰ ਕਰੀਮ ਲੈ ਆਈ ਸੀ।"
25 Sísera pediu água, porém ela lhe deu leite; trouxe nata para ele numa linda taça.
26 ਫ਼ੇਰ ਯਾਏਲ ਨੇ ਹੱਥ ਵੱਧਾਇਆ ਅਤੇ ਤੰਬੂ ਦੀ ਕਿੱਲੀ ਫ਼ੜ ਲਈ। ਉਸਦਾ ਸੱਜਾ ਹੱਥ ਹਥੌੜੇ ਤੀਕ ਜਾ ਪਹੁੰਚਿਆ ਜਿਸ ਨੂੰ ਕਾਮੇ ਵਰਤਦੇ ਨੇ। ਫ਼ੇਰ ਉਸ ਨੇ ਹਥੌੜਾ ਸੀਸਰਾ ਉੱਤੇ ਵਰਤਿਆ! ਉਸ ਨੇ ਉਸ ਦੇ ਸਿਰ ਉੱਤੇ ਸੱਟ ਮਾਰੀ ਅਤੇ ਉਸਦੀ ਪੁੜਪੁੜੀ ਅੰਦਰ ਸੁਰਾਖ ਕਰ ਦਿੱਤਾ।"
26 Pegou a estaca com uma das mãos e a marreta com a outra. Deu um golpe em Sísera e esmagou a sua cabeça; furou e quebrou a sua cabeça em pedaços.
27 ਉਹ ਯਾਏਲ ਦੇ ਪੈਰਾਂ ਵਿੱਚਕਾਰ ਡਿੱਗ ਪਿਆ। ਉਹ ਡਿੱਗਿਆ। ਉਹ ਉੱਥੇ ਹੀ ਪਿਆ ਰਿਹਾ। ਉਹ ਉਸ ਦੇ ਪੈਰਾਂ ਵਿੱਚਕਾਰ ਡਿੱਗ ਪਿਆ ਜਿੱਥੇ ਸੀਸਰਾ ਡੁੱਬਿਆ, ਉਹ ਉੱਥੇ ਡਿੱਗਿਆ, ਤਬਾਹ ਹੋ ਗਿਆ।"
27 Ele caiu de joelhos, tombou e ficou estendido a seus pés. A seus pés ele caiu de joelhos e tombou; ele caiu morto no chão.
28 “ਦੇਖੋ, ਉਹ ਸੀਸਰਾ ਦੀ ਮਾਂ ਖੜੀ, ਬਾਰੀ ਵਿੱਚੋਂ ਦੇਖ ਰਹੀ ਹੈ, ਪਰਦਿਆਂ ਵਿੱਚੋਂ ਦੇਖ ਰਹੀ ਅਤੇ ਰੋ ਰਹੀ ਹੈ। ‘ਸੀਸਰਾ ਦੇ ਰੱਥ ਨੇ ਇੰਨੀ ਦੇਰ ਕਿਉਂ ਲਾ ਦਿੱਤੀ ਹੈ? ਮੈਨੂੰ ਉਸ ਦੇ ਰੱਥਾਂ ਦੀ ਆਵਾਜ਼ ਕਿਉਂ ਸੁਣਦੀ ਨਹੀਂ?’"
28 A mãe de Sísera olhou pela janela da sua casa; olhou bem, pela grade da janela, e disse: “Por que o seu carro demora tanto para chegar? Por que os seus cavalos andam tão devagar?”
29 “ਸਭ ਤੋਂ ਸੂਝਵਾਨ ਔਰਤ ਉਸ ਨੂੰ ਜਵਾਬ ਦਿੰਦੀ ਹੈ, ਹਾਂ ਉਹ ਜਵਾਬ ਦਿੰਦੀ ਹੈ।"
29 As suas acompanhantes mais sábias respondiam, e ela repetia para si mesma:
30 ‘ਮੈਨੂੰ ਯਕੀਨ ਹੈ ਕਿ ਉਹ ਜੰਗ ਜਿੱਤ ਗਏ ਹਨ ਅਤੇ ਹਰਾਏ ਹੋਏ ਲੋਕਾਂ ਤੋਂ ਉਨ੍ਹਾਂ ਦੀਆਂ ਚੀਜ਼ਾਂ ਖੋਹ ਰਹੇ ਹਨ। ਉਹ ਆਪਸ ਵਿੱਚ ਲੁੱਟ ਦਾ ਮਾਲ ਵੰਡ ਰਹੇ ਹਨ। ਹਰ ਸਿਪਾਹੀ ਇੱਕ ਜਾਂ ਦੋ ਕੁੜੀਆਂ ਲਿਜਾ ਰਿਹਾ ਹੈ। ਸੀਸਰਾ ਨੂੰ ਰੰਗਦਾਰ ਕੱਪੜੇ ਲੱਭ ਗਏ ਹੋਣਗੇ। ਹਾਂ, ਸੀਸਰਾ ਨੂੰ ਰੰਗਦਾਰ ਜੇਤੂ ਦੀ ਗਰਦਨ ਲਈ ਕੱਢਾਈ ਕੀਤੇ ਹੋਏ ਇੱਕ ਜਾਂ ਦੋ ਰੰਗਦਾਰ ਸਕਾਫ਼ ਲੱਭ ਗਏ- ਜਾਂ ਸ਼ਾਇਦ ਦੋ-ਵਿਜੇਈ ਸੀਸਰਾ ਦੇ ਪਹਿਨਣ ਵਾਸਤੇ।’"
30 “Eles devem estar dividindo as coisas que tomaram: uma ou duas moças para cada soldado, roupas luxuosas para Sísera e panos bordados para o pescoço da rainha.”
31 “ਰਥ ਕਰੇ ਇਵੇਂ ਹੀ ਮਰਨ ਦੁਸ਼ਮਣ ਤੁਹਾਡੇ, ਯਹੋਵਾਹ ਜੀ! ਅਤੇ ਕਾਸ਼ ਉਹ ਲੋਕ ਸਾਰੇ ਜਿਹੜੇ ਪਿਆਰ ਕਰਨ ਤੁਹਾਨੂੰ ਹੋ ਜਾਵਣ ਤਕੜੇ ਚਢ਼ਦੇ ਸੂਰਜ ਵਾਗਰਾਂ!” ਇਸ ਤਰ੍ਹਾਂ ਉੱਥੇ 40 ਸਾਲਾਂ ਤੀਕ ਸ਼ਾਂਤੀ ਰਹੀ।"
31 Assim, ó Senhor Deus, morram todos os teus inimigos, porém que os teus amigos brilhem como a forte luz do sol nascente! E houve paz no país durante quarenta anos.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Juízes 5, comparar traduções ou montar um estudo — tudo direto pelo WhatsApp.