Lucas 10

Punjabi Bible (GL_PUNJABI) vs VC

Sair da comparação
VC Versão Católica
1 ਯਿਸੂ ਵੱਲੋਂ 72 ਮਨੁੱਖ ਭੇਜੇ ਜਾਣੇ ਇਸਤੋਂ ਬਾਦ ਪ੍ਰਭੂ ਨੇ 72 ਹੋਰ ਆਦਮੀ ਚੁਣੇ। ਉਸ ਨੇ ਉਨ੍ਹਾਂ ਨੂੰ ਦੋ-ਦੋ ਆਦਮੀਆਂ ਦੇ ਸਮੂਹਾਂ ਵਿੱਚ ਕੀਤਾ। ਅਤੇ ਉਨ੍ਹਾਂ ਨੂੰ ਸਾਰੇ ਨਗਰਾਂ ਅਤੇ ਸਾਰੀਆਂ ਥਾਵਾਂ ਤੇ ਆਪਣੇ ਅੱਗੇ-ਅੱਗੇ ਭੇਜਿਆ ਜਿੱਥੇ ਉਹ ਖੁਦ ਜਾਣ ਵਾਲਾ ਸੀ।"
1 Depois disso, designou o Senhor ainda setenta e dois outros discípulos e mandou-os, dois a dois, adiante de si, por todas as cidades e lugares para onde ele tinha de ir.
2 ਉਸ ਨੇ ਉਨ੍ਹਾਂ ਨੂੰ ਕਿਹਾ, “ਫ਼ਸਲ ਤਾਂ ਬਹੁਤ ਹੈ ਪਰ ਵਾਢੇ ਥੋੜੇ ਹਨ, ਇਸ ਲਈ ਤੁਸੀਂ ਫ਼ਸਲ ਦੇ ਪਰਮੇਸ਼ੁਰ ਅੱਗੇ ਬੇਨਤੀ ਕਰੋ ਜੋ ਉਹ ਆਪਣੀ ਫ਼ਸਲ ਵੱਢਣ ਲਈ ਵਾਢੇ ਭੇਜੇ।"
2 Disse-lhes: Grande é a messe, mas poucos são os operários. Rogai ao Senhor da messe que mande operários para a sua messe.
3 “ਤੁਸੀਂ ਜਾਓ। ਪਰ ਸਾਵੱਧਾਨ ਰਹੋ! ਮੈਂ ਤੁਹਾਨੂੰ ਬਘਿਆੜਾਂ ਵਿੱਚ ਲੇਲਿਆਂ ਵਾਂਗ ਭੇਜ ਰਿਹਾ ਹਾਂ।"
3 Ide; eis que vos envio como cordeiros entre lobos.
4 ਆਪਣੇ ਨਾਲ ਕੋਈ ਪੈਸਾ, ਥੈਲਾ, ਜਾਂ ਜੁੱਤੇ ਵਗੈਰਾ ਨਾ ਲੈਣਾ ਅਤੇ ਨਾ ਹੀ ਰਾਹ ਜਾਂਦੇ ਲੋਕਾਂ ਨਾਲ ਗੱਲੀ ਲੱਗਣਾ।"
4 Não leveis bolsa nem mochila, nem calçado e a ninguém saudeis pelo caminho.
5 ਜਿਸ ਘਰ ਵਿੱਚ ਵੀ ਤੁਸੀਂ ਜਾਵੋ ਪਹਿਲਾਂ ਇਹ ਆਖੋ ਕਿ ‘ਇਸ ਘਰ ਵਿੱਚ ਸ਼ਾਂਤੀ ਰਹੇ।’"
5 Em toda casa em que entrardes, dizei primeiro: Paz a esta casa!
6 ਜੇਕਰ ਉੱਥੇ ਕੋਈ ਸ਼ਾਂਤੀ ਨੂੰ ਪਿਆਰ ਕਰਨ ਵਾਲਾ ਬੰਦਾ ਹੈ, ਤੁਹਾਡੀ ਸ਼ਾਂਤੀ ਦੀ ਅਸੀਸ ਉਸ ਦੇ ਨਾਲ ਹੋਵੇਗੀ। ਜੇਕਰ ਨਹੀਂ ਤਾਂ ਤੁਹਾਡੀ ਸ਼ਾਂਤੀ ਦੀ ਅਸੀਸ ਤੁਹਾਡੇ ਕੋਲ ਵਾਪਸ ਆ ਜਾਵੇਗੀ।"
6 Se ali houver algum homem pacífico, repousará sobre ele a vossa paz; mas, se não houver, ela tornará para vós.
7 ਉਸ ਘਰ ਵਿੱਚ ਰਹਿਣਾ ਜੋ ਸ਼ਾਂਤੀ ਨੂੰ ਪਿਆਰ ਕਰਦਾ ਹੈ। ਅਤੇ ਉਹ ਜੋ ਖਾਣ-ਪੀਣ ਨੂੰ ਦੇਣ ਉਹੀ ਖਾਣਾ। ਕਿਉਂਕਿ ਇੱਕ ਕਾਮਾ ਆਪਣੀ ਮਜੂਰੀ ਦਾ ਹੱਕਦਾਰ ਹੁੰਦਾ ਹੈ। ਤੁਸੀਂ ਇੱਕ ਘਰ ਛੱਡ ਕੇ ਦੂਜੇ ਘਰ ਨਾ ਜਾਣਾ।"
7 Permanecei na mesma casa, comei e bebei do que eles tiverem, pois o operário é digno do seu salário. Não andeis de casa em casa.
8 “ਅਤੇ ਜਦੋਂ ਤੁਸੀਂ ਇੱਕ ਨਗਰ ਵਿੱਚ ਪ੍ਰਵੇਸ਼ ਕਰੋ ਅਤੇ ਲੋਕ ਤੁਹਾਡਾ ਸੁਆਗਤ ਕਰਨ ਤਾਂ ਉਹੀ ਭੋਜਨ ਖਾਓ ਜੋ ਉਹ ਤੁਹਾਨੂੰ ਦੇਣ।"
8 Em qualquer cidade em que entrardes e vos receberem, comei o que se vos servir.
9 ਅਤੇ ਉੱਥੇ ਦੋ ਬਿਮਾਰ ਲੋਕਾਂ ਨੂੰ ਜਾਕੇ ਰਾਜੀ ਕਰਨਾ ਅਤੇ ਉਨ੍ਹਾਂ ਨੂੰ ਜਾਕੇ ਆਖਣਾ, ‘ਪਰਮੇਸ਼ੁਰ ਦਾ ਰਾਜ ਤੁਹਾਡੇ ਨੇੜੇ ਆ ਰਿਹਾ ਹੈ।’"
9 Curai os enfermos que nela houver e dizei-lhes: O Reino de Deus está próximo.
10 “ਅਤੇ ਜਦੋਂ ਤੁਸੀਂ ਕਿਸੇ ਨਗਰ ਵਿੱਚ ਜਾਓ ਅਤੇ ਲੋਕ ਤੁਹਾਡਾ ਸੁਆਗਤ ਨਾ ਕਰਨ ਤਾਂ ਉਸ ਸ਼ਹਿਰ ਦੀਆਂ ਗਲੀਆਂ ਵਿੱਚ ਜਾਓ ਅਤੇ ਕਹੋ,"
10 Mas se entrardes nalguma cidade e não vos receberem, saindo pelas suas praças, dizei:
11 ‘ਅਸੀਂ ਤੁਹਾਡੇ ਨਗਰ ਦੀ ਧੂੜ, ਵੀ ਝਾੜ ਰਹੇ ਹਾਂ ਜੋ ਸਾਡੇ ਪੈਰਾਂ ਨਾਲ ਲੱਗ ਗਈ ਸੀ। ਪਰ ਇਹ ਯਾਦ ਰੱਖਣਾ ਕਿ ਜਲਦੀ ਹੀ ਪਰਮੇਸ਼ੁਰ ਦਾ ਰਾਜ ਆਉਣ ਵਾਲਾ ਹੈ।’"
11 Até o pó que se nos pegou da vossa cidade, sacudimos contra vós; sabei, contudo, que o Reino de Deus está próximo.
12 ਮੈਂ ਤੁਹਾਨੂੰ ਦੱਸਦਾ ਹਾਂ, ਕਿ ਨਿਆਂ ਦੇ ਦਿਨ ਸਦੂਮ ਦੇ ਲੋਕਾਂ ਦਾ ਹਾਲ ਇਨ੍ਹਾਂ ਲੋਕਾਂ ਨਾਲੋਂ ਵੱਧੇਰੇ ਚੰਗਾ ਹੋਵੇਗਾ।”"
12 Digo-vos: naqueles dias haverá um tratamento menos rigoroso para Sodoma.
13 ਯਿਸੂ ਵੱਲੋਂ ਨਿਹਚਾਹੀਣਾ ਨੂੰ ਚੌਕਸੀ “ਖੁਰਾਜ਼ੀਨ ਤੇਰੇ ਤੇ ਲਾਹਨਤ, ਬੈਤਸੈਦਾ ਤੇਰੇ ਤੇ ਲਾਹਨਤ। ਮੈਂ ਤੁਹਾਡੇ ਦਰਮਿਆਨ ਬਹੁਤ ਸਾਰੇ ਕਰਿਸ਼ਮੇ ਕੀਤੇ। ਜੇ ਮੈਂ ਉਹ ਕਰਿਸ਼ਮੇ ਸੂਰ ਅਤੇ ਸੈਦਾ ਵਿੱਚ ਕੀਤੇ ਹੁੰਦੇ ਤਾਂ ਉਨ੍ਹਾਂ ਨੇ ਕਦੋਂ ਦੇ ਆਪਣੇ ਜੀਵਨ ਬਦਲ ਲਏ ਹੁੰਦੇ। ਅਤੇ ਤੱਪੜ ਪਹਿਨ ਕੇ ਆਪਣੇ ਉੱਪਰ ਸੁਆਹ ਮਲ ਲੈਂਦੇ ਇਹ ਦਰਸ਼ਾਉਣ ਲਈ ਕਿ ਉਹ ਆਪਣੇ ਪਾਪਾਂ ਲਈ ਮਾਫ਼ੀ ਮੰਗਦੇ ਹਨ।"
13 Ai de ti, Corozaim! Ai de ti, Betsaida! Porque, se em Tiro e Sidônia tivessem sido feitos os prodígios que foram realizados em vosso meio, há muito tempo teriam feito penitência, cobrindo-se de saco e cinza.
14 ਪਰ ਨਿਆਂ ਦੇ ਦਿਨ ਸੂਰ ਅਤੇ ਸੈਦਾ ਕੋਲੋਂ ਤੁਹਾਡਾ ਹਸ਼ਰ ਵੱਧ ਮਾੜਾ ਹੋਵੇਗਾ।"
14 Por isso haverá no dia do juízo menos rigor para Tiro e Sidônia do que para vós.
15 ਅਤੇ ਤੂੰ ਕਫ਼ਰਨਾਹੂਮ! ਕੀ ਤੂੰ ਸੋਚਦਾ ਹੈਂ ਕਿ ਤੂੰ ਸੁਰਗਾਂ ਤੱਕ ਉੱਚਾ ਚੁੱਕਿਆ ਜਾਵੇਗਾ? ਨਹੀਂ! ਤੂੰ ਮੌਤ ਦੀ ਥਾਵੇਂ ਥੱਲੇ ਸੁੱਟਿਆ ਜਾਵੇਂਗਾ।"
15 E tu, Cafarnaum, que te elevas até o céu, serás precipitada até aos infernos.
16 “ਜੇਕਰ ਕੋਈ ਮਨੁੱਖ ਤੁਹਡੀ ਸੁਣਦਾ ਹੈ ਤਾਂ ਜਾਣੋ ਉਹ ਮੈਨੂੰ ਹੀ ਸੁਣਦਾ ਹੈ। ਪਰ ਜੇਕਰ ਕੋਈ ਤੁਹਾਨੂੰ ਮੰਨਣ ਤੋਂ ਇਨਕਾਰ ਕਰਦਾ ਹੈ ਤਾਂ ਉਹ ਮੇਰੇ ਤੋਂ ਵੀ ਇਨਕਾਰੀ ਹੁੰਦਾ ਹੈ। ਅਤੇ ਉਹ ਜੋ ਮੈਨੂੰ ਨਾਮੰਜ਼ੂਰ ਕਰਦਾ ਹੈ ਉਸ ਨੂੰ ਨਾਮੰਜ਼ੂਰ ਕਰਦਾ ਹੈ ਜਿਸਨੇ ਮੈਨੂੰ ਭੇਜਿਆ ਹੈ।”"
16 Quem vos ouve, a mim ouve; e quem vos rejeita, a mim rejeita; e quem me rejeita, rejeita aquele que me enviou.
17 ਸ਼ੈਤਾਨ ਦਾ ਡਿੱਗਣਾ ਜਦੋਂ 72 ਆਦਮੀ ਆਪਣੀ ਯਾਤਰਾ ਤੋਂ ਵਾਪਸ ਮੁੜੇ ਤਾਂ ਉਹ ਬੜੇ ਖੁਸ਼ ਸਨ। ਉਨ੍ਹਾਂ ਆਖਿਆ, “ਪ੍ਰਭੂ, ਜਦੋਂ ਅਸੀਂ ਤੇਰੇ ਨਾਮ ਦਾ ਜ਼ਿਕਰ ਕੀਤਾ ਤਾਂ ਭੂਤਾਂ ਨੇ ਵੀ ਸਾਡੀ ਆਗਿਆ ਦਾ ਪਾਲਣ ਕੀਤਾ।”"
17 Voltaram alegres os setenta e dois, dizendo: Senhor, até os demônios se nos submetem em teu nome!
18 ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੈਂ ਸ਼ੈਤਾਨ ਨੂੰ ਅਕਾਸ਼ ਤੋਂ ਬਿਜਲੀ ਵਾਂਗ ਡਿੱਗਦਿਆਂ ਵੇਖਿਆ।"
18 Jesus disse-lhes: Vi Satanás cair do céu como um raio.
19 ਸੁਣੋ! ਮੈਂ ਤੁਹਾਨੂੰ ਸਪਾਂ ਅਤੇ ਠੂੰਹਿਆਂ ਨੂੰ ਮਿਧਣ ਦੀ ਅਤੇ ਤੁਹਾਨੂੰ ਤੁਹਾਡੇ ਦੁਸ਼ਮਣ ਦੀ ਸ਼ਕਤੀ ਨੂੰ ਹਰਾਉਣ ਦੀ ਤਾਕਤ ਦਿੱਤੀ ਹੈ। ਕੋਈ ਵੀ ਤੁਹਾਨੂੰ ਸੱਟ ਨਹੀਂ ਮਾਰੇਗਾ।"
19 Eis que vos dei poder para pisar serpentes, escorpiões e todo o poder do inimigo.
20 ਪਰ ਪ੍ਰਸੰਨ ਨਾ ਹੋਵੋ ਕਿ ਰੂਹਾਂ ਤੁਹਾਡੀ ਆਗਿਆ ਮੰਨਦੀਆਂ ਹਨ। ਸਗੋਂ ਖੁਸ਼ ਹੋਵੋ ਕਿ ਤੁਹਾਡੇ ਨਾਮ ਸਵਰਗ ਵਿੱਚ ਲਿਖੇ ਗਏ ਹਨ।”"
20 Contudo, não vos alegreis porque os espíritos vos estão sujeitos, mas alegrai-vos de que os vossos nomes estejam escritos nos céus.
21 ਯਿਸੂ ਦਾ ਪਿਤਾ ਅੱਗੇ ਪ੍ਰਾਰਥਨਾ ਕਰਨਾ ਉਸੇ ਪਲ ਪਵਿੱਤਰ-ਆਤਮਾ ਨੇ ਯਿਸੂ ਨੂੰ ਖੁਸ਼ੀ ਮਹਿਸੂਸ ਕਰਵਾਈ ਤਾਂ ਯਿਸੂ ਨੇ ਆਖਿਆ, “ਹੇ ਪਿਤਾ! ਸਵਰਗ ਅਤੇ ਧਰਤੀ ਦੇ ਮਾਲਕ, ਮੈਂ ਤੇਰੀ ਉਸਤਤਿ ਕਰਦਾ ਹਾਂ। ਕਿਉਂਕਿ ਤੂੰ ਇਨ੍ਹਾਂ ਗੱਲਾਂ ਨੂੰ ਗਿਆਨੀਆਂ ਅਤੇ ਚਾਲਾਕ ਲੋਕਾਂ ਤੋਂ ਲੁਕਾਇਆ, ਪਰ ਬੱਚਿਆਂ ਨੂੰ ਪ੍ਰਕਾਸ਼ਮਾਨ ਕੀਤਾ ਹੈ। ਮੇਰੇ ਪਿਤਾ, ਤੂੰ ਇਹ ਸਭ ਇਸ ਲਈ ਕੀਤਾ ਕਿਉਂਕਿ ਤੂੰ ਅਜਿਹਾ ਕਰਕੇ ਸੱਚਮੁੱਚ ਪ੍ਰਸੰਨ ਸੀ।"
21 Naquele mesma hora, Jesus exultou de alegria no Espírito Santo e disse: Pai, Senhor do céu e da terra, eu te dou graças porque escondeste estas coisas aos sábios e inteligentes e as revelaste aos pequeninos. Sim, Pai, bendigo-te porque assim foi do teu agrado.
22 “ਮੇਰੇ ਪਿਤਾ ਨੇ ਮੈਨੂੰ ਸਭ ਕੁਝ ਸੌਂਪਿਆ ਹੈ। ਕੋਈ ਮਨੁੱਖ ਨਹੀਂ ਜਾਣਦਾ ਹੈ ਕਿ ਪੁੱਤਰ ਕੌਣ ਹੈ, ਕੇਵਲ ਪਿਤਾ ਜਾਣਦਾ ਹੈ। ਅਤੇ ਇਹ ਵੀ ਕੇਵਲ ਪੁੱਤਰ ਹੀ ਜਾਣਦਾ ਹੈ ਕਿ ਪਿਤਾ ਕੌਣ ਹੈ। ਅਤੇ ਜਿਹੜੇ ਲੋਕਾਂ ਨੂੰ ਪੁੱਤਰ ਪ੍ਰਗਟ ਕਰਨਾ ਚਾਹੇਗਾ ਕਿ ਪਿਤਾ ਕੌਣ ਹੈ ਕੇਵਲ ਓਹੀ ਪਿਤਾ ਨੂੰ ਜਾਣ ਸੱਕਣਗੇ।”"
22 Todas as coisas me foram entregues por meu Pai. Ninguém conhece quem é o Filho senão o Pai, nem quem é o Pai senão o Filho, e aquele a quem o Filho o quiser revelar.
23 ਤਦ ਉਹ ਆਪਣੇ ਚੇਲਿਆਂ ਵੱਲ ਮੁੜਿਆ, ਅਤੇ ਉਨ੍ਹਾਂ ਨੂੰ ਗੁਪਤ ਤਰੀਕੇ ਨਾਲ ਕਿਹਾ, “ਧੰਨ ਹਨ ਉਹ ਅੱਖੀਆਂ ਜੋ ਇਹ ਵੇਖਦੀਆਂ ਹਨ ਜੋ ਤੁਸੀਂ ਵੇਖਦੇ ਹੋ।"
23 E voltou-se para os seus discípulos, e disse: Ditosos os olhos que vêem o que vós vedes,
24 ਕਿਉਂਕਿ ਮੈਂ ਤੁਹਾਨੂੰ ਦੱਸਦਾ ਹਾਂ ਬਹੁਤ ਸਾਰੇ ਰਾਜੇ ਨਬੀ ਵੀ ਉਹ ਗੱਲਾਂ ਦੇਖਣੀਆਂ ਚਾਹੁੰਦੇ ਹਨ ਜੋ ਉਹ ਨਹੀਂ ਵੇਖ ਸੱਕੇ। ਉਹ ਉਹੀ ਸੁਨਣਾ ਚਾਹੁੰਦੇ ਹਨ ਜੋ ਤੁਸੀਂ ਸੁਣਦੇ ਹੋ। ਪਰ ਸੁਣ ਨਾ ਸੱਕੇ।”"
24 pois vos digo que muitos profetas e reis desejaram ver o que vós vedes, e não o viram; e ouvir o que vós ouvis, e não o ouviram.
25 ਨੇਕ ਸਾਮਰੀਆਂ ਬਾਰੇ ਦ੍ਰਿਸ਼ਟਾਂਤ ਤਦ ਇੱਕ ਨੇਮ ਦਾ ਉਪਦੇਸ਼ਕ ਉੱਠ ਖਲੋਇਆ। ਉਹ ਯਿਸੂ ਨੂੰ ਪਰੱਖਣਾ ਚਾਹੁੰਦਾ ਸੀ ਤਾਂ ਉਸ ਨੇ ਕਿਹਾ, “ਗੁਰੂ ਜੀ! ਸਦੀਪਕ ਜੀਵਨ ਪਾਉਣ ਲਈ ਮੈਨੂੰ ਕੀ ਕਰਨਾ ਚਾਹੀਦਾ ਹੈ।”"
25 Levantou-se um doutor da lei e, para pô-lo à prova, perguntou: Mestre, que devo fazer para possuir a vida eterna?
26 ਯਿਸੂ ਨੇ ਆਖਿਆ, “ਨੇਮ ਵਿੱਚ ਕੀ ਲਿਖਿਆ ਹੋਇਆ ਹੈ? ਤੂੰ ਉਸ ਵਿੱਚ ਕੀ ਪੜ੍ਹਿਆ ਹੈ?”"
26 Disse-lhe Jesus: Que está escrito na lei? Como é que lês?
27 ਉਸ ਨੇ ਜਵਾਬ ਦਿੱਤਾ, “‘ਪ੍ਰਭੂ ਆਪਣੇ ਪਰਮੇਸ਼ੁਰ ਨੂੰ ਪੂਰੇ ਦਿਲ ਨਾਲ, ਪੂਰੇ ਆਤਮਾ ਨਾਲ, ਆਪਣੀ ਪੂਰੀ ਤਾਕਤ ਨਾਲ ਅਤੇ ਆਪਣੇ ਪੂਰੇ ਦਿਮਾਗ ਨਾਲ ਪਿਆਰ ਕਰੋ।’ ਅਤੇ, ‘ਆਪਣੇ ਗੁਆਂਢੀ ਨਾਲ ਵੀ ਇੰਝ ਪਿਆਰ ਕਰੋ ਜਿਵੇਂ ਤੁਸੀਂ ਆਪਣੇ-ਆਪ ਨੂੰ ਕਰਦੇ ਹੋ।’”"
27 Respondeu ele: Amarás o Senhor teu Deus de todo o teu coração, de toda a tua alma, de todas as tuas forças e de todo o teu pensamento {Dt 6,5}; e a teu próximo como a ti mesmo {Lv 19,18}.
28 ਯਿਸੂ ਨੇ ਉਸ ਨੂੰ ਆਖਿਆ, “ਤੂੰ ਬਿਲਕੁਲ ਦਰੁਸਤ ਜਵਾਬ ਦਿੱਤਾ ਹੈ, ਇਸ ਤੇ ਅਮਲ ਕਰੇਂ ਤਾਂ ਤੂੰ ਜਿਉਂਦਾ ਰਹੇਂਗਾ।”"
28 Falou-lhe Jesus: Respondeste bem; faze isto e viverás.
29 ਉਹ ਆਦਮੀ ਦਰਸ਼ਾਉਣਾ ਚਾਹੁੰਦਾ ਸੀ ਕਿ ਉਹ ਸਵਾਲ ਪੁੱਛਣ ਵਿੱਚ ਸਹੀ ਸੀ, ਇਸ ਲਈ ਉਸ ਨੇ ਯਿਸੂ ਨੂੰ ਆਖਿਆ, “ਮੇਰਾ ਗੁਆਂਢੀ ਕੌਣ ਹੈ?”"
29 Mas ele, querendo justificar-se, perguntou a Jesus: E quem é o meu próximo?
30 ਇਸ ਗੱਲ ਦਾ ਜਵਾਬ ਦਿੰਦਿਆਂ ਯਿਸੂ ਨੇ ਕਿਹਾ, “ਇੱਕ ਆਦਮੀ ਯਰੂਸ਼ਲਮ ਤੋਂ ਯਰੀਹੋ ਵੱਲ ਨੂੰ ਜਾ ਰਿਹਾ ਸੀ। ਕੁਝ ਡਾਕੂਆਂ ਨੇ ਉਸ ਨੂੰ ਘੇਰ ਲਿਆ। ਉਨ੍ਹਾਂ ਨੇ ਉਸ ਦੇ ਕੱਪੜੇ ਪਾੜ ਦਿੱਤੇ ਉਸ ਨੂੰ ਬੁਰੀ ਤਰ੍ਹਾਂ ਕੁੱਟਿਆ ਅਤੇ ਉਸ ਨੂੰ ਅੱਧ ਮੋਇਆ ਛੱਡ ਕੇ ਚੱਲੇ ਗਏ।"
30 Jesus então contou: Um homem descia de Jerusalém a Jericó, e caiu nas mãos de ladrões, que o despojaram; e depois de o terem maltratado com muitos ferimentos, retiraram-se, deixando-o meio morto.
31 “ਸੱਬਬ ਨਾਲ ਇੱਕ ਯਹੂਦੀ ਜਾਜਕ ਉਸ ਸੜਕ ਤੋਂ ਲੰਘ ਰਿਹਾ ਸੀ, ਜਿਸ ਵਕਤ ਉਸ ਜਾਜਕ ਨੇ ਉਸ ਅਧਮਰੇ ਮਨੁੱਖ ਨੂੰ ਸੜਕ ਤੇ ਪਿਆ ਵੇਖਿਆ ਤਾਂ ਉਹ ਉਸਦੀ ਮਦਦ ਕਰਨ ਲਈ ਰੁਕਿਆ ਨਹੀਂ ਸਗੋਂ ਅਗ੍ਹਾਂ, ਲੰਘ ਗਿਆ।"
31 Por acaso desceu pelo mesmo caminho um sacerdote, viu-o e passou adiante.
32 ਇੱਕ ਲੇਵੀ ਵੀ ਉਸ ਰਾਹ ਤੋਂ ਲੰਘ ਰਿਹਾ ਸੀ ਅਤੇ ਉਹ ਵੀ ਉਸ ਆਦਮੀ ਨੂੰ ਵੇਖਕੇ ਇੱਕ ਪਾਸੇ ਹੋਕੇ ਲੰਘ ਗਿਆ, ਉਹ ਵੀ ਉਸਦੀ ਮਦਦ ਲਈ ਨਹੀਂ ਰੁਕਿਆ।"
32 Igualmente um levita, chegando àquele lugar, viu-o e passou também adiante.
33 “ਉਸ ਰਾਹ ਫ਼ਿਰ ਇੱਕ ਸਾਮਰੀ ਆਇਆ। ਉਹ ਉਸ ਜਗ੍ਹਾ ਪਹੁੰਚਿਆ ਜਿੱਥੇ ਉਹ ਅੱਧ ਮੋਇਆ ਮਨੁੱਖ ਬੇਹਾਲ ਪਿਆ ਸੀ। ਜਦੋਂ ਉਹ ਨੇੜੇ ਆਇਆ ਅਤੇ ਬੰਦੇ ਨੂੰ ਵੇਖਿਆ, ਅਤੇ ਉਸ ਉੱਤੇ ਤਰਸ ਖਾਧਾ।"
33 Mas um samaritano que viajava, chegando àquele lugar, viu-o e moveu-se de compaixão.
34 ਉਹ ਉਸ ਦੇ ਨੇੜੇ ਆਇਆ ਅਤੇ ਜੈਤੂਨ ਦੇ ਤੇਲ ਅਤੇ ਮੈਅ ਨਾਲ ਉਸ ਦੇ ਜਖਮਾਂ ਤੇ ਪੱਟੀ ਕੀਤੀ। ਉਸ ਸਾਮਰੀ ਕੋਲ ਇੱਕ ਗਧਾ ਸੀ ਉਸ ਨੇ ਜਖਮੀ ਮਨੁੱਖ ਨੂੰ ਉਸ ਉੱਪਰ ਬਿਠਾਇਆ ਅਤੇ ਉਸ ਨੂੰ ਇੱਕ ਸਰ੍ਹਾਂ ਵਿੱਚ ਲੈ ਗਿਆ ਅਤੇ ਉੱਥੇ ਜਾਕੇ ਉਸਦੀ ਟਹਿਲ ਕੀਤੀ।"
34 Aproximando-se, atou-lhe as feridas, deitando nelas azeite e vinho; colocou-o sobre a sua própria montaria e levou-o a uma hospedaria e tratou dele.
35 ਅਗਲੇ ਦਿਨ ਉਸ ਨੇ ਦੋ ਚਾਂਦੀ ਦੇ ਸਿੱਕੇ ਕੱਢੇ ਅਤੇ ਸਰ੍ਹਾਂ ਵਾਲੇ ਨੂੰ ਦਿੱਤੇ ਅਤੇ ਉਸ ਨੂੰ ਆਖਿਆ, ‘ਇਸ ਘਾਇਲ ਮਨੁੱਖ ਦੀ ਦੇਖਭਾਲ ਕਰੀ। ਜੇਕਰ ਤੂੰ ਇਸਤੋਂ ਵੱਧ ਪੈਸਾ ਇਸ ਮਨੁੱਖ ਉੱਪਰ ਖਰਚ ਕਰੇ ਤਾਂ ਜਦੋਂ ਮੈਂ ਇੱਥੇ ਦੋਬਾਰਾ ਵਾਪਸ ਆਵਾਂਗਾ ਤਾਂ ਤੈਨੂੰ ਮੋੜ ਦੇਵਾਂਗਾ।’”"
35 No dia seguinte, tirou dois denários e deu-os ao hospedeiro, dizendo-lhe: Trata dele e, quanto gastares a mais, na volta to pagarei.
36 ਮੈਨੂੰ ਦੱਸੋ, “ਇਨ੍ਹਾਂ ਤਿੰਨਾਂ ਆਦਮੀਆਂ ਵਿੱਚੋਂ ਕਿਸ ਆਦਮੀ ਨੇ ਉਸ ਬੰਦੇ ਨਾਲ ਗੁਆਂਢੀ ਹੋਣ ਦਾ ਸਬੂਤ ਦਿੱਤਾ ਜਿਸ ਉੱਤੇ ਡਾਕੂਆਂ ਨੇ ਹਮਲਾ ਕੀਤਾ ਸੀ?”"
36 Qual destes três parece ter sido o próximo daquele que caiu nas mãos dos ladrões?
37 ਨੇਮ ਦੇ ਉਪਦੇਸ਼ਕ ਨੇ ਆਖਿਆ, “ਉਸ ਆਦਮੀ ਨੇ, ਜਿਸਨੇ ਉਸ ਉੱਪਰ ਰਹਿਮ ਦਰਸਾਇਆ।” ਤਾਂ ਯਿਸੂ ਨੇ ਉਸ ਨੂੰ ਕਿਹਾ, “ਤਾਂ ਜਾ, ਤੂੰ ਵੀ ਜਾਕੇ ਇਵੇਂ ਹੀ ਕਰ।”"
37 Respondeu o doutor: Aquele que usou de misericórdia para com ele. Então Jesus lhe disse: Vai, e faze tu o mesmo.
38 ਮਰਿਯਮ ਅਤੇ ਮਾਰਥਾ ਜਦੋਂ ਯਿਸੂ ਅਤੇ ਉਸ ਦੇ ਚੇਲੇ ਸਫ਼ਰ ਤੇ ਸਨ ਤਾਂ ਉਹ ਇੱਕ ਨਗਰ ਵਿੱਚ ਪਹੁੰਚੇ। ਮਾਰਥਾ ਨਾਉਂ ਦੀ ਇੱਕ ਔਰਤ ਨੇ ਉਸ ਨੂੰ ਆਪਣੇ ਘਰ ਨਿਉਂਤਾ ਦਿੱਤਾ।"
38 Estando Jesus em viagem, entrou numa aldeia, onde uma mulher, chamada Marta, o recebeu em sua casa.
39 ਮਾਰਥਾ ਦੀ ਇੱਕ ਭੈਣ ਸੀ ਜਿਸਦਾ ਨਾਉਂ ਮਰਿਯਮ ਸੀ। ਮਰਿਯਮ ਯਿਸੂ ਦੇ ਚਰਨਾਂ ਵਿੱਚ ਬੈਠਕੇ ਉਸ ਦੇ ਬਚਨ ਸੁਣ ਰਹੀ ਸੀ।"
39 Tinha ela uma irmã por nome Maria, que se assentou aos pés do Senhor para ouvi-lo falar.
40 ਪਰ ਮਾਰਥਾ ਨੂੰ ਸਭ ਕੁਝ ਤਿਆਰ ਕਰਨ ਲਈ ਇੰਨਾ ਕੰਮ ਸੀ। ਇਸ ਲਈ ਉਹ ਸਿੱਧੀ ਯਿਸੂ ਕੋਲ ਗਈ ਅਤੇ ਉਸ ਨੂੰ ਪੁੱਛਿਆ, “ਪ੍ਰਭੂ, ਕੀ ਤੁਹਾਨੂੰ ਚਿੰਤਾ ਨਹੀਂ ਕਿ ਮੇਰੀ ਭੈਣ ਇੰਨਾ ਸਾਰਾ ਕੰਮ ਮੇਰੇ ਇੱਕਲਿਆਂ ਕਰਨ ਲਈ ਛੱਡ ਗਈ ਹੈ। ਉਸ ਨੂੰ ਆਖੋ ਕਿ ਮੇਰੀ ਮਦਦ ਕਰੇ।”"
40 Marta, toda preocupada na lida da casa, veio a Jesus e disse: Senhor, não te importas que minha irmã me deixe só a servir? Dize-lhe que me ajude.
41 ਪਰ ਪ੍ਰਭੂ ਨੇ ਆਖਿਆ, “ਮਾਰਥਾ! ਓ ਮਾਰਥਾ! ਤੂੰ ਬਹੁਤ ਸਾਰੀਆਂ ਗੱਲਾਂ ਬਾਰੇ ਚਿੰਤਿਤ ਅਤੇ ਘਬਰਾਈ ਹੋਈ ਹੈਂ।"
41 Respondeu-lhe o Senhor: Marta, Marta, andas muito inquieta e te preocupas com muitas coisas;
42 ਪਰ ਸਿਰਫ਼ ਇੱਕ ਹੀ ਗੱਲ ਜਰੂਰੀ ਹੈ। ਮਰਿਯਮ ਨੇ ਆਪਣੇ ਲਈ ਇਸ ਨੇਕ ਕੰਮ ਦੀ ਚੋਣ ਕੀਤੀ ਹੈ। ਅਤੇ ਇਹ ਉਸਤੋਂ ਨਹੀਂ ਖੋਹਿਆ ਜਾਵੇਗਾ।”"
42 no entanto, uma só coisa é necessária; Maria escolheu a boa parte, que lhe não será tirada.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Lucas 10, comparar traduções ou montar um estudo — tudo direto pelo WhatsApp.