Lucas 12

Punjabi Bible (GL_PUNJABI) vs ARC

Sair da comparação
ARC Almeida Revista e Corrigida 2009
1 ਫ਼ਰੀਸੀਆਂ ਵਰਗੇ ਨਾ ਬਣੋ ਇਸੇ ਵਿੱਚਕਾਰ ਕਈ ਹਜ਼ਾਰ ਲੋਕ ਇਕੱਠੇ ਹੋ ਗਏ ਅਤੇ ਇੱਕ ਦੂਜੇ ਉੱਤੇ ਡਿੱਗਣ ਲੱਗੇ। ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਫ਼ਰੀਸੀਆਂ ਦੇ ਖਮੀਰ ਤੋਂ ਹੁਸ਼ਿਆਰ ਰਹਿਣਾ ਜੋ ਉਨ੍ਹਾਂ ਦਾ ਕਪਟ ਹੈ।"
1 Ajuntando-se, entretanto, muitos milhares de pessoas, de sorte que se atropelavam uns aos outros, começou a dizer aos seus discípulos: Acautelai-vos, primeiramente, do fermento dos fariseus, que é a hipocrisia.
2 ਅਜਿਹੀ ਕੋਈ ਚੀਜ਼ ਛੁਪੀ ਹੋਈ ਨਹੀਂ ਹੈ ਜੋ ਜਾਹਿਰ ਨਹੀਂ ਕੀਤੀ ਜਾਵੇਗੀ। ਅਜਿਹਾ ਕੁਝ ਵੀ ਗੁਪਤ ਨਹੀਂ ਹੈ ਜੋ ਦੱਸਿਆ ਨਹੀਂ ਜਾਵੇਗਾ।"
2 Mas nada há encoberto que não haja de ser descoberto; nem oculto, que não haja de ser sabido.
3 ਜੋ ਕੁਝ ਤੁਸੀਂ ਹਨੇਰੇ ਵਿੱਚ ਆਖਿਆ ਉਹ ਚਾਨਣ ਵਿੱਚ ਸੁਣਿਆ ਜਾਵੇਗ਼ਾ। ਅਤੇ ਜੋ ਕੁਝ ਗੱਲਾਂ ਤੁਸੀਂ ਬੰਦ ਕਮਰਿਆਂ ਵਿੱਚ ਖੁਸਰ-ਫੁਸਰ ਕਰਦੇ ਹੋ, ਘਰ ਦੇ ਕੋਠਿਆਂ ਉੱਪਰੋਂ ਪੁਕਾਰ ਕੇ ਸੁਣਾਈਆਂ ਜਾਣਗੀਆਂ।”"
3 Porquanto tudo o que em trevas dissestes à luz será ouvido; e o que falastes ao ouvido no gabinete sobre os telhados será apregoado.
4 ਸਿਰਫ਼ ਪਰਮੇਸ਼ੁਰ ਤੋਂ ਡਰੋ ਤਾਂ ਯਿਸੂ ਨੇ ਲੋਕਾਂ ਨੂੰ ਕਿਹਾ, “ਮੇਰੇ ਮਿੱਤਰੋ, ਮੈਂ ਤੁਹਾਨੂੰ ਦੱਸਦਾ ਹਾਂ ਕਿ ਉਨ੍ਹਾਂ ਤੋਂ ਨਾ ਡਰੋ ਜੋ ਸਰੀਰ ਨੂੰ ਮਾਰ ਸੱਕਦੇ ਹਨ, ਪਰ ਇਸਤੋਂ ਵੱਧ ਉਹ ਕੁਝ ਨਹੀਂ ਕਰ ਸੱਕਦੇ।"
4 E digo-vos, amigos meus: não temais os que matam o corpo e depois não têm mais o que fazer.
5 ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਤੁਹਾਨੂੰ ਕਿਸ ਕੋਲੋਂ ਡਰਨਾ ਚਾਹੀਦਾ ਹੈ? ਤੁਹਾਨੂੰ ਉਸ ਕੋਲੋਂ ਡਰਨਾ ਚਾਹੀਦਾ ਹੈ ਜੋ ਤੁਹਾਨੂੰ ਮਾਰਨ ਤੋਂ ਬਾਦ ਨਰਕਾਂ ਵਿੱਚ ਸੁੱਟਣ ਦਾ ਇਖਤਿਆਰ ਰੱਖਦਾ ਹੈ। ਹਾਂ, ਉਹੀ ਹੈ ਜਿਸ ਕੋਲੋਂ ਤੁਹਾਨੂੰ ਡਰਨਾ ਚਾਹੀਦਾ ਹੈ।"
5 Mas eu vos mostrarei a quem deveis temer: temei aquele que, depois de matar, tem poder para lançar no inferno; sim, vos digo, a esse temei.
6 “ਕੀ ਪੰਜ ਚਿੱੜੀਆਂ ਦੋ ਪੈਸਿਆਂ ਲਈ ਨਹੀਂ ਵਿੱਕਦੀਆਂ? ਪਰ ਪਰਮੇਸ਼ੁਰ ਉਨ੍ਹਾਂ ਵਿੱਚੋਂ ਕਿਸੇ ਇੱਕ ਨੂੰ ਵੀ ਨਹੀਂ ਭੁੱਲਦਾ।"
6 Não se vendem cinco passarinhos por dois ceitis? E nenhum deles está esquecido diante de Deus.
7 ਹਾਂ ਪਰਮੇਸ਼ੁਰ ਜਾਣਦਾ ਹੈ ਕਿ ਤੁਹਾਡੇ ਸਿਰ ਉੱਪਰ ਕਿੰਨੇ ਵਾਲ ਹਨ। ਡਰੋ ਨਹੀਂ, ਤੁਸੀਂ ਬਹੁਤ ਸਾਰੇ ਪੰਛੀਆਂ ਨਾਲੋਂ ਕਿਤੇ ਉੱਤਮ ਹੋ।"
7 E até os cabelos da vossa cabeça estão todos contados. Não temais, pois; mais valeis vós do que muitos passarinhos.
8 ਯਿਸੂ ਤੋਂ ਸ਼ਰਮਿੰਦਾ ਨਾ ਹੋਵੇ “ਮੈਂ ਤੁਹਾਨੂੰ ਆਖਦਾ ਹਾਂ ਕਿ ਜੇਕਰ ਕੋਈ ਲੋਕਾਂ ਅੱਗੇ ਇਹ ਇਕਰਾਰ ਕਰੇ ਕਿ ਉਹ ਮੇਰੇ ਨਾਲ ਸੰਬੰਧਿਤ ਹੈ ਤਾਂ ਮਨੁੱਖ ਦਾ ਪੁੱਤਰ ਵੀ ਉਸਦਾ ਇਕਰਾਰ ਪਰਮੇਸ਼ੁਰ ਦੇ ਦੂਤਾਂ ਅੱਗੇ ਕਰੇਗਾ ਕਿ ਉਹ ਵਿਅਕਤੀ ਉਸ ਨਾਲ ਸੰਬੰਧਿਤ ਹੈ।"
8 E digo-vos que todo aquele que me confessar diante dos homens, também o Filho do Homem o confessará diante dos anjos de Deus.
9 ਪਰ ਜੇਕਰ ਕੋਈ ਲੋਕਾਂ ਅੱਗੇ ਮੇਰਾ ਇਨਕਾਰ ਕਰੇ ਤਾਂ ਪਰਮੇਸ਼ੁਰ ਦੇ ਦੂਤਾਂ ਅੱਗੇ ਉਸਦਾ ਵੀ ਇਨਕਾਰ ਕੀਤਾ ਜਾਵੇਗਾ।"
9 Mas quem me negar diante dos homens será negado diante dos anjos de Deus.
10 “ਜੇਕਰ ਕੋਈ ਮਨੁੱਖ ਦੇ ਪੁੱਤਰ ਦੇ ਵਿਰੁੱਧ ਕੁਝ ਕਹਿੰਦਾ ਹੈ ਤਾਂ ਮਾਫ਼ ਕੀਤਾ ਜਾ ਸੱਕਦਾ ਹੈ ਪਰ ਜੇ ਕੋਈ ਪਵਿੱਤਰ ਆਤਮਾ ਦੇ ਖਿਲਾਫ਼ ਮੰਦੀਆਂ ਗੱਲਾਂ ਕਹਿੰਦਾ ਹੈ ਤਾਂ ਉਸ ਨੂੰ ਮਾਫ਼ ਨਹੀਂ ਕੀਤਾ ਜਾਵੇਗਾ।"
10 E a todo aquele que disser uma palavra contra o Filho do Homem ser-lhe-á perdoada, mas ao que blasfemar contra o Espírito Santo não lhe será perdoado.
11 “ਇਸ ਲਈ ਜੇਕਰ ਲੋਕ ਤੁਹਾਨੂੰ ਪ੍ਰਾਰਥਨਾ ਸਥਾਨਾ ਅੱਗੇ, ਹਾਕਮਾਂ ਅਤੇ ਅਧਿਕਾਰੀਆਂ ਅੱਗੇ ਲਿਆਉਂਦੇ ਹਨ ਤਾਂ ਇਹ ਚਿੰਤਾ ਨਾ ਕਰੋ ਕਿ ਤੁਸੀਂ ਆਪਣੇ ਆਪ ਨੂੰ ਕਿਵੇਂ ਬਚਾਵੋਂਗੇ ਜਾਂ ਤੁਹਾਨੂੰ ਕੀ ਆਖਣਾ ਚਾਹੀਦਾ ਹੈ।"
11 E, quando vos conduzirem às sinagogas, aos magistrados e potestades, não estejais solícitos de como ou do que haveis de responder, nem do que haveis de dizer.
12 ਘਬਰਾਓ ਨਹੀਂ ਕਿਉਂਕਿ ਉਸ ਸਮੇਂ ਪਵਿੱਤਰ ਆਤਮਾ ਤੁਹਾਨੂੰ ਸੂਝ ਦੇਵੇਗਾ ਕਿ ਤੁਹਾਨੂੰ ਕੀ ਆਖਣਾ ਚਾਹੀਦਾ ਹੈ।”"
12 Porque na mesma hora vos ensinará o Espírito Santo o que vos convenha falar.
13 ਯਿਸੂ ਦਾ ਸੁਆਰਥ ਬਾਰੇ ਖਬਰਦਾਰ ਕਰਨਾ ਭੀੜ ਵਿੱਚੋਂ ਇੱਕ ਮਨੁੱਖ ਨੇ ਯਿਸੂ ਨੂੰ ਕਿਹਾ, “ਗੁਰੂ ਜੀ, ਮੇਰੇ ਭਰਾ ਨੂੰ ਸਾਡੇ ਪਿਤਾ ਦੀ ਸੰਪਤੀ ਮੇਰੇ ਨਾਲ ਵੰਡਣ ਲਈ ਕਹੋ।”"
13 E disse-lhe um da multidão: Mestre, dize a meu irmão que reparta comigo a herança.
14 ਪਰ ਯਿਸੂ ਨੇ ਉਸ ਨੂੰ ਕਿਹਾ, “ਹੇ ਆਦਮੀ, ਮੈਨੂੰ ਤੁਹਾਡਾ ਮੁਨਸਫ਼ ਜਾਂ ਫ਼ੈਸਲਾ ਕਰਨ ਵਾਲਾ ਕਿਸਨੇ ਬਣਾਇਆ ਹੈ?”"
14 Mas ele lhe disse: Homem, quem me pôs a mim por juiz ou repartidor entre vós?
15 ਤਾਂ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਸਾਵੱਧਾਨ ਰਹੋ! ਅਤੇ ਹਰ ਲੋਭ-ਲਾਲਚ ਤੋਂ ਆਪਣੇ ਆਪ ਨੂੰ ਦੂਰ ਰੱਖੋ ਕਿਉਂਕਿ ਕੋਈ ਬੰਦਾ ਆਪਣੀ ਵੱਡੀ ਦੌਲਤ ਤੋਂ ਜੀਵਨ ਪ੍ਰਾਪਤ ਨਹੀਂ ਕਰ ਸੱਕਦਾ।”"
15 E disse-lhes: Acautelai-vos e guardai-vos da avareza, porque a vida de qualquer não consiste na abundância do que possui.
16 ਤਾਂ ਯਿਸੂ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦਿੱਤਾ, “ਕਿਸੇ ਆਦਮੀ ਦੀ ਜ਼ਮੀਨ ਤੇ ਬਹੁਤ ਅਧਿਕ ਅਨਾਜ ਹੁੰਦਾ ਸੀ।"
16 E propôs-lhes uma parábola, dizendo: a herdade de um homem rico tinha produzido com abundância.
17 ਤਾਂ ਉਸ ਨੇ ਆਪਣੇ ਮਨ ਵਿੱਚ ਸੋਚਿਆ, ‘ਮੈਂ ਕੀ ਕਰਾਂ? ਮੇਰੇ ਕੋਲ ਫ਼ਸਲ ਸਾਂਭਣ ਲਈ ਕੋਈ ਥਾਂ ਨਹੀਂ।’"
17 E arrazoava ele entre si, dizendo: Que farei? Não tenho onde recolher os meus frutos.
18 “ਤਦ ਅਮੀਰ ਆਦਮੀ ਨੇ ਕਿਹਾ, ‘ਮੈਂ ਜਾਣਦਾ ਹਾਂ ਮੈਂ ਕੀ ਕਰਾਂਗਾ? ਮੈਂ ਆਪਣੇ ਗੁਦਾਮਾਂ ਨੂੰ ਢਾਹ ਕੇ ਵੱਡੇ ਗੁਦਾਮ ਬਣਾਵਾਂਗਾ ਅਤੇ ਮੈਂ ਆਪਣੀ ਕਣਕ ਤੇ ਹੋਰ ਚੰਗੀਆਂ ਵਸਤਾਂ ਨੂੰ ਉਨ੍ਹਾਂ ਵਿੱਚ ਰੱਖਾਂਗਾ।"
18 E disse: Farei isto: derribarei os meus celeiros, e edificarei outros maiores, e ali recolherei todas as minhas novidades e os meus bens;
19 ਤਾਂ ਮੈਂ ਆਪਣੇ-ਆਪ ਨੂੰ ਕਹਾਂਗਾ ਕਿ ਮੇਰੇ ਕੋਲ ਕਾਫੀ ਵੱਧੀਆਂ ਚੀਜ਼ਾਂ ਹਨ ਜਿਹੜੀਆਂ ਬਹੁਤ ਸਾਲਾਂ ਲਈ ਕਾਫੀ ਹਨ। ਇਸ ਲਈ ਅਰਾਮ ਕਰੋ ਖਾਵੋ-ਪੀਵੋ ਅਤੇ ਮੌਜ ਕਰੋ!’"
19 e direi à minha alma: alma, tens em depósito muitos bens, para muitos anos; descansa, come, bebe
20 “ਪਰ ਪਰਮੇਸ਼ੁਰ ਨੇ ਉਸ ਮਨੁੱਖ ਨੂੰ ਕਿਹਾ, ‘ਹੇ ਮੂਰਖ! ਅੱਜ ਰਾਤ ਹੀ ਤੂੰ ਮਰ ਜਾਵੇਂਗਾ! ਫ਼ਿਰ ਜਿਹੜੀਆਂ ਵਸਤਾਂ ਤੂੰ ਤਿਆਰ ਕੀਤੀਆਂ ਹਨ ਕਿਸ ਦੀਆਂ ਹੋਣਗੀਆਂ?’"
20 Mas Deus lhe disse: Louco, esta noite te pedirão a tua alma, e o que tens preparado para quem será?
21 “ਹਰ ਉਸ ਬੰਦੇ ਨਾਲ ਵੀ ਇਵੇਂ ਹੀ ਹੋਵੇਗਾ ਜੋ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਅਮੀਰ ਨਹੀਂ ਹੈ ਅਤੇ ਆਪਣੇ ਲਈ ਅਮੀਰੀ ਜਮ੍ਹਾਂ ਕਰਦਾ ਹੈ।”"
21 Assim é aquele que para si ajunta tesouros e não é rico para com Deus.
22 ਪਰਮੇਸ਼ੁਰ ਦਾ ਰਾਜ ਪਹਿਲਾਂ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਮੈਂ ਤੁਹਾਨੂੰ ਆਖਦਾ ਹਾਂ ਕਿ ਤੁਹਾਨੂੰ ਜਿਉਂਣ ਲਈ ਜੋ ਖਾਣ ਦੀ ਲੋੜ ਹੈ ਤੁਸੀਂ ਉਸਦੀ ਚਿੰਤਾ ਨਾ ਕਰੋ ਅਤੇ ਨਾ ਹੀ ਸਰੀਰ ਢੱਕਣ ਲਈ ਕੱਪੜਿਆਂ ਦੀ ਫ਼ਿਕਰ ਕਰੋ।"
22 E disse aos seus discípulos: Portanto, vos digo: não estejais apreensivos pela vossa vida, sobre o que comereis, nem pelo corpo, sobre o que vestireis.
23 ਕਿਉਂਕਿ ਜ਼ਿੰਦਗੀ ਖਾਣ ਤੋਂ ਕਿਤੇ ਵੱਧ ਮਹੱਤਵਯੋਗ ਹੈ ਅਤੇ ਸਰੀਰ ਕੱਪੜਿਆਂ ਨਾਲੋਂ।"
23 Mais é a vida do que o sustento, e o corpo, mais do que as vestes.
24 ਪੰਛੀਆਂ ਵੱਲ ਵੇਖੋ ਉਹ ਬੀਜਦੇ ਜਾਂ ਵਢਦੇ ਨਹੀਂ ਨਾ ਹੀ ਉਹ ਘਰਾਂ ਜਾਂ ਕੋਠਿਆਂ ਵਿੱਚ ਅਨਾਜ ਜਮ੍ਹਾਂ ਕਰਦੇ ਹਨ, ਪਰ ਫ਼ੇਰ ਵੀ ਪਰਮੇਸ਼ੁਰ ਉਨ੍ਹਾਂ ਨੂੰ ਭੋਜਨ ਦਿੰਦਾ ਹੈ। ਤੁਸੀਂ ਪੰਛੀਆਂ ਨਾਲੋਂ ਵੀ ਬਹੁਤ ਵੱਧ ਮੁੱਲਵਾਨ ਹੋ।"
24 Considerai os corvos, que nem semeiam, nem segam, nem têm despensa nem celeiro, e Deus os alimenta; quanto mais valeis vós do que as aves?
25 ਤੁਹਾਡੇ ਵਿੱਚੋਂ ਕੌਣ ਹੈ ਜਿਹੜਾ ਚਿੰਤਾ ਕਰਕੇ ਆਪਣੀ ਜ਼ਿੰਦਗੀ ਦਾ ਇੱਕ ਵੀ ਪਲ ਵੱਧਾ ਸੱਕਦਾ ਹੈ।"
25 E qual de vós, sendo solícito, pode acrescentar um côvado à sua estatura?
26 ਇਸ ਲਈ ਜੇਕਰ ਤੁਸੀਂ ਇੰਨੀ ਛੋਟੀ ਗੱਲ ਵੀ ਨਹੀਂ ਕਰ ਸੱਕਦੇ ਤਾਂ ਫ਼ਿਰ ਤੁਸੀਂ ਬਾਕੀ ਗੱਲਾਂ ਬਾਰੇ ਚਿੰਤਾ ਕਿਉਂ ਕਰਦੇ ਹੋ?"
26 Pois, se nem ainda podeis as coisas mínimas, por que estais ansiosos pelas outras?
27 “ਜੰਗਲੀ ਫ਼ੁੱਲਾਂ ਵੱਲ ਵੇਖੋ! ਦੇਖੋ ਉਹ ਕਿਵੇਂ ਵੱਧਦੇ ਹਨ! ਉਹ ਨਾ ਹੀ ਸਖਤ ਮਿਹਨਤ ਕਰਦੇ ਹਨ ਅਤੇ ਨਾ ਹੀ ਕੱਤਦੇ ਹਨ, ਤਾਂ ਵੀ ਉਹ ਇੰਨੇ ਵੱਧੀਆ ਦਿਸਦੇ ਹਨ ਕਿ ਸੁਲੇਮਾਨ ਵੀ ਆਪਣੇ ਪੂਰੇ ਤੇਜ ਵਿੱਚ ਇੰਨ੍ਹਾਂ ਵਿੱਚੋਂ ਇੱਕ ਜਿੰਨਾ ਵੀ ਸਜਿਆ ਨਹੀਂ ਹੋਇਆ ਸੀ।"
27 Considerai os lírios, como eles crescem; não trabalham, nem fiam; e digo-vos que nem ainda Salomão, em toda a sua glória, se vestiu como um deles.
28 ਪਰਮੇਸ਼ੁਰ ਤਾਂ ਖੇਤ ਵਿੱਚਲੇ ਘਾਹ ਨੂੰ ਵੀ ਇਉਂ ਪਹਿਰਾਵਾ ਦਿੰਦਾ ਹੈ, ਉਹ ਘਾਹ ਜਿਹੜਾ ਅੱਜ ਜਿਉਂਦਾ ਹੈ ਅਤੇ ਕੱਲ ਭਠੀ ਵਿੱਚ ਮੱਚ ਜਾਣਾ ਹੈ। ਤਾਂ ਹੇ ਥੋੜੀ ਪਰਤੀਤ ਵਾਲੇ ਲੋਕੋ, ਕੀ ਉਹ ਤੁਹਾਨੂੰ ਉਨ੍ਹਾਂ ਨਾਲੋਂ ਵੱਧੇਰੇ ਨਹੀਂ ਸਜਾਵੇਗਾ।"
28 E, se Deus assim veste a erva, que hoje está no campo e amanhã é lançada no forno, quanto mais a vós,
29 “ਇਸ ਬਾਰੇ ਨਾ ਸੋਚਦੇ ਰਹੋ ਕਿ ਤੁਸੀਂ ਕੀ ਖਾਵੋਂਗੇ ਅਤੇ ਕੀ ਪੀਵੋਂਗੇ? ਚਿੰਤਾ ਨਾ ਕਰੋ।"
29 Não pergunteis, pois, que haveis de comer ou que haveis de beber, e não andeis inquietos.
30 ਕਿਉਂਕਿ ਇਸ ਦੁਨੀਆਂ ਦੀਆਂ ਸਾਰੀਂ ਕੌਮਾਂ ਇਨ੍ਹਾਂ ਚੀਜ਼ਾਂ ਭਾਲਦੀਆਂ ਹਨ ਪਰ ਤੁਹਾਡਾ ਪਿਤਾ ਜਾਣਦਾ ਹੈ ਕਿ ਤੁਹਾਨੂੰ ਕਿਨ੍ਹਾਂ ਚੀਜ਼ਾਂ ਦੀ ਲੋੜ ਹੈ।"
30 Porque os gentios do mundo buscam todas essas
31 ਪਰ ਪਹਿਲਾਂ ਤੁਸੀਂ ਪਰਮੇਸ਼ੁਰ ਦੇ ਰਾਜ ਲਈ ਚਾਹਨਾ ਕਰੋ। ਤਾਂ ਫ਼ੇਰ ਇਹ ਬਾਕੀ ਦੀਆਂ ਵਸਤਾਂ ਵੀ ਤੁਹਾਨੂੰ ਦਿੱਤੀਆਂ ਜਾਣਗੀਆਂ।"
31 Buscai, antes, o Reino de Deus, e todas essas
32 ਧਨ ਉੱਤੇ ਨਿਰਭਰ ਨਾ ਹੋਵੋ “ਛੋਟੇ ਇੱਜੜ, ਡਰ ਨਾ! ਕਿਉਂਕਿ ਤੇਰਾ ਪਿਤਾ ਤਾਂ ਤੈਨੂੰ ਰਾਜ ਦੇਣਾ ਚਾਹੁੰਦਾ ਹੈ।"
32 Não temas, ó pequeno rebanho, porque a vosso Pai agradou dar-vos o Reino.
33 ਇਸ ਲਈ ਆਪਣੀ ਸਾਰੀ ਸੰਪੰਤੀ ਵੇਚ ਦੇ ਅਤੇ ਧਨ ਗਰੀਬਾਂ ਵਿੱਚ ਵੰਡ ਦੇ। ਇਸ ਸੰਸਾਰ ਦੀ ਅਮੀਰੀ ਬਹੁਤੇ ਲੰਬੇ ਸਮੇਂ ਤੱਕ ਨਹੀਂ ਰਹਿੰਦੀ। ਇਸ ਲਈ ਆਪਣੇ ਖਜਾਨੇ ਸੁਰਗ ਵਿੱਚ ਰੱਖੋ। ਇਹ ਹਮੇਸ਼ਾ ਲਈ ਰਹਿੰਦਾ ਹੈ ਕਿਉਂਕਿ ਸੁਰਗ ਵਿੱਚ ਨਾ ਤਾਂ ਇਸ ਨੂੰ ਚੋਰ ਚੁਰਾ ਸੱਕਦਾ ਹੈ ਅਤੇ ਨਾ ਹੀ ਇਸ ਨੂੰ ਕੀੜੇ ਨਸ਼ਟ ਕਰ ਸੱਕਦੇ ਹਨ।"
33 Vendei o que tendes, dai esmolas, e fazei para vós bolsas que não se envelheçam, tesouro nos céus que nunca acabe, aonde não chega ladrão, e a traça não rói.
34 ਕਿਉਂਕਿ ਜਿੱਥੇ ਤੁਹਾਡਾ ਖਜਾਨਾ ਹੋਵੇਗਾ ਤੁਹਾਡਾ ਦਿਲ ਵੀ ਉੱਥੇ ਹੀ ਹੋਵੇਗਾ।"
34 Porque onde estiver o vosso tesouro, ali estará também o vosso coração.
35 ਹਮੇਸ਼ਾ ਤਿਆਰ ਰਹੋ “ਹਮੇਸ਼ਾ ਸੇਵਾ ਕਰਨ ਲਈ ਤਿਆਰ ਰਹੋ ਅਤੇ ਆਪਣੀ ਰੋਸ਼ਨੀ ਚਮਕਦੀ ਰੱਖੋ।"
35 Estejam cingidos os vossos lombos, e acesas, as vossas candeias.
36 ਤੁਸੀਂ ਉਨ੍ਹਾਂ ਮਨੁੱਖਾਂ ਵਰਗੇ ਹੋਵੋ ਜਿਹੜੇ ਆਪਣੇ ਮਾਲਕ ਦੀ ਕਿਸੇ ਵਿਆਹ ਦੀ ਦਾਅਵਤ ਤੋਂ ਵਾਪਸ ਆਉਣ ਦੀ ਉਡੀਕ ਵਿੱਚ ਹੁੰਦੇ ਹਨ। ਜਦੋਂ ਮਾਲਕ ਆਉਂਦਾ ਹੈ ਤਾਂ ਬੂਹਾ ਖੜਕਾਉਂਦਾ ਹੈ ਅਤੇ ਨੌਕਰ ਝੱਟ ਆਪਣੇ ਮਾਲਕ ਨੂੰ ਬੂਹਾ ਖੋਲ ਦਿੰਦਾ ਹੈ।"
36 E sede vós semelhantes aos homens que esperam o seu senhor, quando houver de voltar das bodas, para que, quando vier e bater, logo possam abrir-lhe.
37 ਧੰਨ ਹਨ ਅਜਿਹੇ ਨੌਕਰ ਜਿਨ੍ਹਾਂ ਨੂੰ ਜਦੋਂ ਉਨ੍ਹਾਂ ਦਾ ਮਾਲਕ ਆਉਂਦਾ ਤਿਆਰ ਅਤੇ ਉਸਦਾ ਇੰਤਜਾਰ ਕਰਦੇ ਹੋਏ ਪਾਉਂਦਾ ਹੈ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮਾਲਕ ਖੁਦ ਲੱਕ ਬੰਨ੍ਹਕੇ ਉਨ੍ਹਾਂ ਨੂੰ ਖਾਣ ਲਈ ਬਿਠਾਵੇਗਾ ਅਤੇ ਖੁਦ ਉਨ੍ਹਾਂ ਦੀ ਟਹਿਲ ਕਰੇਗਾ।"
37 Bem-aventurados aqueles servos, os quais, quando o Senhor vier, achar vigiando! Em verdade vos digo que se cingirá, e os fará assentar à
38 ਇਨ੍ਹਾਂ ਨੌਕਰਾਂ ਨੂੰ ਭਾਵੇਂ ਅੱਧੀ ਰਾਤ ਤੱਕ ਜਾਂ ਉਸਤੋਂ ਦੇਰ ਤੱਕ ਵੀ ਆਪਣੇ ਮਾਲਕ ਦੇ ਆਉਣ ਦੀ ਉਡੀਕ ਕਰਨੀ ਪਵੇ। ਪਰ ਉਹ ਬੜੇ ਖੁਸ਼ ਹੋਣਗੇ ਜੇਕਰ ਉਨ੍ਹਾਂ ਦਾ ਮਾਲਕ ਆਉਂਦਾ ਹੈ ਅਤੇ ਉਨ੍ਹਾਂ ਨੂੰ ਆਪਣੀ ਉਡੀਕ ਵਿੱਚ ਪਾਉਂਦਾ ਹੈ।"
38 E, se vier na segunda vigília, e se vier na terceira vigília, e
39 “ਹਮੇਸ਼ਾ ਇਹ ਗੱਲ ਯਾਦ ਰੱਖਣਾ: ਜੇਕਰ ਘਰ ਦਾ ਮਾਲਕ ਜਾਣਦਾ ਹੁੰਦਾ ਕਿ ਕਿਸ ਵਕਤ ਚੋਰ ਨੇ ਘਰ ਵਿੱਚ ਆਉਣਾ ਹੈ, ਤਾਂ ਉਹ ਉਸ ਚੋਰ ਨੂੰ ਆਪਣੇ ਘਰ ਅੰਦਰ ਵੜਨ ਹੀ ਨਾ ਦਿੰਦਾ।"
39 Sabei, porém, isto: se o pai de família soubesse a que hora havia de vir o ladrão, vigiaria e não deixaria minar a sua casa.
40 ਇਸੇ ਲਈ ਤੁਹਾਨੂੰ ਵੀ ਤਿਆਰ ਰਹਿਣਾ ਚਾਹੀਦਾ ਹੈ। ਮਨੁੱਖ ਦਾ ਪੁੱਤਰ ਉਸ ਵੇਲੇ ਆ ਜਾਵੇਗਾ ਜਿਸ ਵਕਤ ਤੁਹਾਨੂੰ ਉਸ ਦੇ ਆਉਣ ਦੀ ਕੋਈ ਆਸ ਵੀ ਨਹੀਂ ਹੋਵੇਗੀ।”"
40 Portanto, estai vós também apercebidos; porque virá o Filho do Homem à hora que não imaginais.
41 ਵਫਾਦਾਰ ਸੇਵਕ ਕੌਣ ਹੈ? ਪਤਰਸ ਨੇ ਕਿਹਾ, “ਪ੍ਰਭੂ! ਕੀ ਇਹ ਸਿਰਫ਼ ਸਾਡੇ ਲਈ ਆਖ ਰਿਹਾ ਹੈਂ ਜਾਂ ਸਭਨਾ ਲਈ।”"
41 E disse-lhe Pedro: Senhor, dizes essa parábola a nós ou também a todos?
42 ਤਾਂ ਪ੍ਰਭੂ ਨੇ ਆਖਿਆ, “ਉਹ ਕਿਹੜਾ ਸਿਆਣਾ ਅਤੇ ਵਿਸ਼ਵਾਸਯੋਗ ਨੌਕਰ ਹੈ ਜਿਸ ਨੂੰ ਮਾਲਕ ਦੂਜੇ ਨੌਕਰਾਂ ਉੱਤੇ ਉਨ੍ਹਾਂ ਨੂੰ ਠੀਕ ਸਮੇਂ ਤੇ ਭੋਜਨ ਸਮਗਰੀ ਦੀ ਪੂਰਤੀ ਲਈ ਨਿਯੁਕਤ ਕਰੇਗ਼ਾ?"
42 E disse o Senhor: Qual é, pois, o mordomo fiel e prudente, a quem o senhor pôs sobre os seus servos, para
43 ਧੰਨ ਹੈ ਉਹ ਨੌਕਰ ਜਿਸ ਨੂੰ ਜਦੋਂ ਉਸਦਾ ਮਾਲਕ ਆਵੇ ਤਾਂ ਦਿੱਤਾ ਹੋਇਆ ਕੰਮ ਕਰਦਾ ਪਾਵੇ।"
43 Bem-aventurado aquele servo a quem o senhor, quando vier, achar fazendo assim.
44 ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਉਹ ਉਸ ਨੂੰ ਆਪਣੀ ਸਾਰੀ ਸੰਪਤੀ ਦਾ ਨਿਗਰਾਨ ਨਿਯੁਕਤ ਕਰੇਗ਼ਾ।"
44 Em verdade vos digo que sobre todos os seus bens o porá.
45 “ਪਰ ਉਸ ਨੌਕਰ ਦਾ ਕੀ ਹੋਵੇਗ਼ਾ ਜਿਹੜਾ ਇਹ ਸੋਚਦਾ ਹੈ ਕਿ ਨਿਕਟ ਭੱਵਿਖ ਵਿੱਚ ਉਸਦਾ ਮਾਲਕ ਨਹੀਂ ਪਰਤੇਗਾ। ਅਤੇ ਦੂਸਰੇ ਨੌਕਰ ਨੌਕਰਾਣੀਆਂ ਨੂੰ ਕੁੱਟਣਾ ਸ਼ੁਰੂ ਕਰ ਦੇਵੇ ਅਤੇ ਖਾਣ ਪੀਣ ਵਿੱਚ ਮਦਮਸਤ ਹੋ ਜਾਵੇ?"
45 Mas, se aquele servo disser em seu coração: O meu senhor tarda em vir, e começar a espancar os criados e criadas, e a comer, e a beber, e a embriagar-se,
46 ਅਤੇ ਫ਼ੇਰ ਉਸਦਾ ਮਾਲਕ ਉਦੋਂ ਵਾਪਸ ਆਵੇਗਾ ਜਦੋਂ ਉਸ ਨੂੰ ਉਸਦੀ ਉਡੀਕ ਵੀ ਨਹੀਂ ਹੋਵੇਗੀ ਅਤੇ ਵਕਤ ਤੋਂ ਅਵੇਸਲਾ ਹੋਵੇਗਾ। ਫ਼ਿਰ ਮਾਲਕ ਉਸ ਨੌਕਰ ਨੂੰ ਸਖਤ ਸਜ਼ਾ ਦੇਵੇਗਾ ਅਤੇ ਉਸ ਨੂੰ ਦੂਜੇ ਵਿਸ਼ਵਾਸ ਘਾਤੀ ਨੌਕਰਾਂ ਨਾਲ ਰਹਿਣ ਲਈ ਭੇਜ ਦੇਵੇਗਾ।"
46 virá o Senhor daquele servo no dia em que
47 “ਜਿਹੜਾ ਨੌਕਰ ਇਹ ਜਾਣਦਾ ਸੀ ਕਿ ਉਸਦਾ ਮਾਲਕ ਉਸਤੋਂ ਕੀ ਕਰਾਉਣਾ ਚਾਹੁੰਦਾ ਹੈ ਅਤੇ ਫ਼ੇਰ ਵੀ ਉਹ ਆਪਣੇ-ਆਪ ਨੂੰ ਤਿਆਰ ਨਹੀਂ ਕਰਦਾ ਅਤੇ ਜੋ, ਉਸਦਾ ਮਾਲਕ ਚਾਹੁੰਦਾ ਸੀ ਉਹ ਨਹੀਂ ਕਰਦਾ, ਤਾਂ ਉਸ ਨੌਕਰ ਨੂੰ ਸਖਤ ਸਜ਼ਾ ਦਿੱਤੀ ਜਾਵੇਗੀ।"
47 E o servo que soube a vontade do seu senhor e não se aprontou, nem fez conforme a sua vontade, será castigado com muitos açoites.
48 ਪਰ ਜਿਹੜਾ ਨੌਕਰ ਇਹ ਨਹੀਂ ਜਾਣਦਾ ਸੀ ਕਿ ਉਸਦਾ ਮਾਲਕ ਉਸਤੋਂ ਕੀ ਕਰਾਉਣਾ ਚਾਹੁੰਦਾ ਹੈ ਅਤੇ ਫ਼ਿਰ ਵੀ ਉਸ ਨੇ ਕੁਝ ਅਜਿਹਾ ਕੀਤਾ ਜੋ ਸਜ਼ਾ ਦੇ ਯੋਗ ਹੈ ਤਾਂ ਉਸ ਨੂੰ ਘੱਟ ਸਜ਼ਾ ਮਿਲੇਗੀ। ਇਸ ਲਈ ਜਿਸ ਕਿਸੇ ਨੂੰ ਬਹੁਤਾ ਦਿੱਤਾ ਗਿਆ ਹੈ ਉਸ ਨੂੰ ਬਹੁਤੇ ਦਾ ਲੇਖਾ ਦੇਣਾ ਪਵੇਗਾ। ਅਤੇ ਜਿਸ ਨੂੰ ਵੱਧੇਰੇ ਸੌਂਪਿਆ ਗਿਆ ਹੈ ਉਸਤੋਂ ਹੋਰ ਵੀ ਵੱਧੇਰੇ ਮੰਗਿਆ ਜਾਵੇਗਾ।”"
48 Mas o que
49 ਲੋਕ ਯਿਸੂ ਬਾਰੇ ਅਸਹਿਮਤ ਹੋਣਗੇ ਯਿਸੂ ਲਗਾਤਾਰ ਕਹਿੰਦਾ ਰਿਹਾ, “ਮੈਂ ਇਸ ਧਰਤੀ ਉੱਤੇ ਅੱਗ ਲਾਉਣ ਆਇਆ ਹਾਂ ਅਤੇ ਕਾਸ਼ ਕਿ ਹੁਣ ਤੱਕ ਇਹ ਜਲ ਰਹੀ ਹੁੰਦੀ।"
49 Vim lançar fogo na terra e que mais quero, se já está aceso?
50 ਮੈਨੂੰ ਇੱਕ ਅਜਿਹਾ ਬਪਤਿਸਮਾ ਲੈਣਾ ਪਵੇਗਾ, ਜੋ ਵੱਖਰੀ ਤਰ੍ਹਾਂ ਦਾ ਹੈ ਅਤੇ ਜਦੋਂ ਤੱਕ ਇਹ ਪੂਰਨ ਨਹੀਂ ਹੁੰਦਾ ਮੈਨੂੰ ਕਸ਼ਟ ਹੋਵੇਗਾ।"
50 Importa, porém, que eu seja batizado com um certo batismo, e como me angustio até que venha a cumprir-se!
51 ਤੁਸੀਂ ਕੀ ਸੋਚਦੇ ਹੋ ਕਿ ਮੈਂ ਧਰਤੀ ਉੱਤੇ ਸ਼ਾਂਤੀ ਦੇਣ ਆਇਆ ਹਾਂ? ਨਹੀਂ! ਮੈਂ ਦੁਨੀਆਂ ਨੂੰ ਵੰਡਣ ਆਇਆ ਹਾਂ।"
51 Cuidais vós que vim trazer paz à terra? Não, vos digo, mas, antes, dissensão.
52 ਹੁਣ ਤੋਂ ਬਾਦ ਪੰਜਾਂ ਜਾਣਿਆਂ ਦੇ ਘਰ ਨੂੰ ਇੱਕ-ਦੂਸਰੇ ਦੇ ਵਿਰੁੱਧ ਵੰਡਿਆ ਜਾਵੇਗਾ। ਤਿੰਨ ਦੋਹਾਂ ਦੇ ਵਿਰੁੱਧ ਹੋਣਗੇ ਅਤੇ ਦੋ ਤਿੰਨਾ ਦੇ ਵਿਰੁੱਧ।"
52 Porque, daqui em diante, estarão cinco divididos numa casa: três contra dois, e dois contra três.
53 ਪਿਤਾ ਅਤੇ ਪੁੱਤਰ ਵਿੱਚ ਵੰਡ ਪੈ ਜਾਵੇਗੀ ਪੁੱਤਰ ਪਿਉ ਦੇ ਵਿਰੁੱਧ ਹੋ ਜਾਵੇਗਾ ਅਤੇ ਪਿਉ ਪੁੱਤਰ ਦੇ। ਮਾਂ ਅਤੇ ਧੀ ਵਿੱਚ ਵੀ ਵੰਡ ਪੈ ਜਾਵੇਗੀ ਮਾਂ ਧੀ ਦੇ ਅਤੇ ਧੀ ਮਾਂ ਦੇ ਵਿਰੁੱਧ ਹੋ ਜਾਵੇਗੀ। ਸੱਸ ਅਤੇ ਨੂੰਹ ਵਿੱਚ ਵੀ ਵੰਡ ਪੈ ਜਾਵੇਗੀ। ਸੱਸ ਆਪਣੀ ਨੂੰਹ ਦੇ ਅਤੇ ਨੂੰਹ ਆਪਣੀ ਸੱਸ ਦੇ ਵਿਰੁੱਧ ਹੋ ਜਾਵੇਗੀ।”"
53 O pai estará dividido contra o filho, e o filho, contra o pai, a mãe, contra a filha, e a filha, contra a mãe, a sogra, contra sua nora, e a nora, contra sua sogra.
54 ਵਕਤ ਨੂੰ ਸਮਝਣਾ ਤਦ ਯਿਸੂ ਨੇ ਲੋਕਾਂ ਨੂੰ ਕਿਹਾ, “ਜਦੋਂ ਤੁਸੀਂ ਲਹਿੰਦੇ ਪਾਸਿਓ ਬੱਦਲ ਉੱਠਦਾ ਵੇਖਦੇ ਹੋ ਤਾਂ ਆਖਦੇ ਹੋ, ‘ਮੀਂਹ ਪੈਣ ਵਾਲਾ ਹੈ’ ਅਤੇ ਨਿਸ਼ਚਿਤ ਹੀ ਮੀਂਹ ਪੈਂਦਾ ਹੈ।"
54 E dizia também à multidão: Quando vedes a nuvem que vem do ocidente, logo dizeis: Lá vem chuva; e assim sucede.
55 ਜਦੋਂ ਤੁਸੀਂ ਦੱਖਣ ਵੱਲੋਂ ਹਵਾ ਵਗਦੀ ਮਹਿਸੂਸ ਕਰਦੇ ਹੋ ਤਾਂ ਆਖਦੇ ਹੋ, ‘ਅੱਜ ਗਰਮੀ ਹੋਵੇਗੀ’, ਅਤੇ ਹਾਂ, ਤੁਸੀਂ ਠੀਕ ਆਖਦੇ ਹੋ।"
55 E, quando assopra o vento sul, dizeis: Haverá calma; e
56 ਕਪਟੀਓ! ਜੇਕਰ ਤੁਸੀਂ ਮੌਸਮ ਦੇ ਸੰਕੇਤ ਸਮਝ ਸੱਕਦੇ ਹੋ ਤਾਂ ਤੁਸੀਂ ਉਸ ਨੂੰ ਕਿਉਂ ਨਹੀਂ ਸਮਝ ਸੱਕਦੇ ਜੋ ਹੁਣ ਵਾਪਰ ਰਿਹਾ ਹੈ?"
56 Hipócritas, sabeis discernir a face da terra e do céu; como não sabeis, então, discernir este tempo?
57 ਆਪਣੀਆਂ ਮੁਸੀਬਤਾਂ ਹੱਲ ਕਰੋ “ਤੁਸੀਂ ਆਪਣੇ-ਆਪ ਲਈ ਜੋ ਠੀਕ ਹੈ ਉਸਦਾ ਫ਼ੈਸਲਾ ਕਿਉਂ ਨਹੀਂ ਕਰਦੇ?"
57 E por que não julgais também por vós mesmos o que é justo?
58 ਮੰਨ ਲਵੋ ਕਿ ਇੱਕ ਆਦਮੀ ਤੁਹਾਨੂੰ ਕਚਿਹਰੀ ਲੈ ਜਾ ਰਿਹਾ ਹੈ ਤਾਂ ਰਸਤੇ ਵਿੱਚ ਹੀ ਉਸ ਨਾਲ ਝਗੜ੍ਹੇ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰੋ। ਜੇਕਰ ਤੁਸੀਂ ਅਜਿਹਾ ਨਹੀਂ ਕਰਦੇ ਤਾਂ ਉਹ ਤੁਹਾਨੂੰ ਮੁਨਸਫ਼ ਦੇ ਕੋਲ ਲੈ ਜਾਵੇਗਾ ਅਤੇ ਮੁਨਸਫ਼ ਤੁਹਾਨੂੰ ਕੈਦ ਵਿੱਚ ਪਾ ਸੱਕਦਾ ਹੈ।"
58 Quando, pois, vais com o teu adversário ao magistrado, procura livrar-te dele no caminho; para que não suceda que te conduza ao juiz, e o juiz te entregue ao meirinho, e o meirinho te encerre na prisão.
59 ਮੈਂ ਤੁਹਾਨੂੰ ਦੱਸਦਾ ਹਾਂ ਕਿ ਤੁਸੀਂ ਉੱਥੋਂ ਉਦੋਂ ਤੱਕ ਬਾਹਰ ਨਹੀਂ ਜਾਵੋਂਗੇ ਜਦੋਂ ਤੱਕ ਕਿ ਤੁਸੀਂ ਉਹ ਆਖਰੀ ਪੈਸਾ ਵੀ ਨਹੀਂ ਦੇ ਦਿੰਦੇ ਜਿਸਦੇ ਤੁਸੀਂ ਦੇਣਦਾਰ ਹੋ।”"
59 Digo-te que não sairás dali enquanto não pagares o derradeiro ceitil.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Lucas 12, comparar traduções ou montar um estudo — tudo direto pelo WhatsApp.