Lucas 14

Punjabi Bible (GL_PUNJABI) vs VC

Sair da comparação
VC Versão Católica
1 ਕੀ ਸਬਤ ਦੇ ਦਿਨ ਕਿਸੇ ਨੂੰ ਰਾਜੀ ਕਰਨਾ ਯੋਗ ਹੈ? ਇੱਕ ਸਬਤ ਦੇ ਦਿਨ ਯਿਸੂ ਇੱਕ ਪ੍ਰਧਾਨ ਫ਼ਰੀਸੀ ਦੇ ਘਰ ਉਸ ਨਾਲ ਭੋਜਨ ਕਰਨ ਲਈ ਗਿਆ। ਉੱਥੇ ਸਭ ਲੋਕ ਬੜੇ ਧਿਆਨ ਨਾਲ ਯਿਸੂ ਨੂੰ ਵੇਖ ਰਹੇ ਸਨ।"
1 Jesus entrou num sábado em casa de um fariseu notável, para uma refeição; eles o observavam.
2 ਇੱਕ ਆਦਮੀ ਜਿਸ ਨੂੰ ਜਲੋਧਰੀ ਸੀ ਉਸ ਦੇ ਸਾਹਮਣੇ ਕੀਤਾ ਗਿਆ।"
2 Havia ali um homem hidrópico.
3 ਯਿਸੂ ਨੇ ਫ਼ਰੀਸੀਆਂ ਅਤੇ ਨੇਮ ਦੇ ਉਪਦੇਸ਼ਕਾਂ ਨੂੰ ਪੁੱਛਿਆ, “ਸਬਤ ਦੇ ਦਿਨ ਕਿਸੇ ਨੂੰ ਰਾਜੀ ਕਰਨਾ ਠੀਕ ਹੈ ਜਾਂ ਗਲਤ?”"
3 Jesus dirigiu-se aos doutores da lei e aos fariseus: É permitido ou não fazer curas no dia de sábado?
4 ਪਰ ਉਹ ਚੁੱਪ ਵੱਟੀ ਰਹੇ। ਤਾਂ ਯਿਸੂ ਨੇ ਉਸ ਆਦਮੀ ਨੂੰ ਫ਼ੜਕੇ, ਰਾਜੀ ਕੀਤਾ ਅਤੇ ਉਸ ਨੂੰ ਭੇਜ ਦਿਤਾ।"
4 Eles nada disseram. Então Jesus, tomando o homem pela mão, curou-o e despediu-o.
5 ਯਿਸੂ ਨੇ ਫ਼ਰੀਸੀਆਂ ਅਤੇ ਨੇਮ ਦੇ ਉਪਦੇਸ਼ਕਾਂ ਨੂੰ ਕਿਹਾ, “ਜੇਕਰ ਤੁਹਾਡਾ ਪੁੱਤਰ ਜਾਂ ਕੋਈ ਕੰਮ ਕਰਦਾ ਜਾਨਵਰ, ਖੂਹ ਵਿੱਚ ਸਬਤ ਦੇ ਦਿਨ ਡਿੱਗ ਪਵੇ, ਤਾਂ ਤੁਸੀਂ ਜਾਣਦੇ ਹੋ ਕਿ ਤੁਸੀਂ ਝੱਟ ਉਸ ਨੂੰ ਖੂਹ ਵਿੱਚੋਂ ਕੱਢ ਲਵੋਂਗੇ।”"
5 Depois, dirigindo-se a eles, disse: Qual de vós que, se lhe cair o jumento ou o boi num poço, não o tira imediatamente, mesmo em dia de sábado?
6 ਫ਼ਰੀਸੀ ਅਤੇ ਨੇਮ ਦੇ ਉਪਦੇਸ਼ਕ ਉਸਦਾ ਜਵਾਬ ਨਾ ਦੇ ਸੱਕੇ, ਜੋ ਯਿਸੂ ਨੇ ਕਿਹਾ ਸੀ।"
6 A isto nada lhe podiam replicar.
7 ਆਪਣੇ-ਆਪ ਨੂੰ ਬਹੁਤਾ ਮਹੱਤਵਪੂਰਣ ਨਾ ਸਮਝੋ ਉਸ ਸਮੇਂ ਯਿਸੂ ਨੇ ਵੇਖਿਆ ਕਿ ਉਨ੍ਹਾਂ ਵਿੱਚੋਂ ਕੁਝ ਮਹਿਮਾਨ, ਆਪਣੇ ਵਾਸਤੇ, ਉਸ ਖਾਣੇ ਦੀ ਮੇਜ ਤੇ ਮਹੱਤਵਪੂਰਣ ਥਾਵਾਂ ਚੁਣ ਰਹੇ ਸਨ ਤਾਂ ਉਸ ਨੇ ਇਹ ਦ੍ਰਿਸ਼ਟਾਂਤ ਦਿੱਤਾ,"
7 Observando também como os convivas escolhiam os primeiros lugares, propôs-lhes a seguinte parábola:
8 “ਜੇਕਰ ਕੋਈ ਵਿਅਕਤੀ ਤੁਹਾਨੂੰ ਵਿਆਹ ਤੇ ਨਿਉਂਤਾ ਦਿੰਦਾ ਹੈ ਤਾਂ ਸਭ ਤੋਂ ਵੱਧੀਆ ਜਗ੍ਹਾ ਤੇ ਨਾ ਬੈਠੇ ਕਿਉਂਕਿ ਹੋ ਸੱਕਦਾ ਹੈ ਕਿ ਮੇਜਬਾਨ ਨੇ ਤੁਹਾਡੇ ਤੋਂ ਵੀ ਵੱਧ ਮਹੱਤਵਪੂਰਣ ਵਿਅਕਤੀ ਨੂੰ ਨਿਉਂਤਾ ਦਿੱਤਾ ਹੋਵੇ।"
8 Quando fores convidado às bodas, não te sentes no primeiro lugar, pois pode ser que seja convidada outra pessoa de mais consideração do que tu,
9 ਜਦੋਂ ਤੁਸੀਂ ਸਭ ਤੋਂ ਵੱਧੀਆ ਜਗ੍ਹਾ ਤੇ ਬੈਠੋ ਹੋ, ਤਾਂ ਹੋ ਸੱਕਦਾ ਕਿ ਮੇਜਬਾਨ ਤੁਹਾਡੇ ਕੋਲ ਆਣਕੇ ਤੁਹਾਨੂੰ ਆਖੇ, ‘ਆਪਣੀ ਜਗ੍ਹਾ ਇਸ ਆਦਮੀ ਨੂੰ ਦਿਉ!’ ਫ਼ੇਰ ਤੁਹਾਨੂੰ ਅਪਮਾਣਿਤਾਂ ਵਾਂਗ ਸਭ ਤੋਂ ਪਿੱਛਲੀ ਥਾਂ ਤੇ ਜਾਕੇ ਬੈਠਣਾ ਪਵੇਗਾ।"
9 e vindo o que te convidou, te diga: Cede o lugar a este. Terias então a confusão de dever ocupar o último lugar.
10 “ਇਸ ਲਈ ਜਦੋਂ ਤੁਹਾਨੂੰ ਕੋਈ ਬੁਲਾਵਾ ਦਿੰਦਾ ਹੈ ਤਾਂ ਜਾਵੋ ਤੇ ਅਜਿਹੀ ਥਾਂ ਤੇ ਬੈਠੋ ਜਿਹੜੀ ਆਮ ਹੋਵੇ ਖਾਸ ਨਹੀਂ। ਤਾਂ ਉਹ ਮਨੁੱਖ ਜਿਸਨੇ ਤੁਹਾਨੂੰ ਸੱਦਾ ਦਿੱਤਾ ਸੀ ਤੁਹਾਡੇ ਕੋਲ ਆਕੇ ਤੁਹਾਨੂੰ ਆਖੇਗਾ, ‘ਮਿੱਤਰ, ਆ ਅਤੇ ਇਸ ਵੱਧ ਮਹੱਤਵਪੂਰਣ ਜਗ੍ਹਾ ਤੇ ਬੈਠ।’ ਤਾਂ ਫ਼ਿਰ ਬਾਕੀ ਸਾਰੇ ਮਹਿਮਾਨਾਂ ਦੇ ਸਾਹਮਣੇ ਤੇਰੀ ਇੱਜ਼ਤ ਹੋਵੇਗੀ।"
10 Mas, quando fores convidado, vai tomar o último lugar, para que, quando vier o que te convidou, te diga: Amigo, passa mais para cima. Então serás honrado na presença de todos os convivas.
11 ਹਰ ਕੋਈ ਜੋ ਆਪਣੇ-ਆਪ ਨੂੰ ਮਹਾਨ ਬਣਾਉਂਦਾ ਹੈ ਉਹ ਨਿਮ੍ਰ ਬਣਾਇਆ ਜਾਵੇਗਾ। ਪਰ ਜੋ ਆਪਣੇ-ਆਪ ਨੂੰ ਨਿਮ੍ਰ ਬਣਾਉਂਦਾ ਹੈ ਉਸ ਨੂੰ ਮਹਾਨ ਬਣਾਇਆ ਜਾਵੇਗਾ।”"
11 Porque todo aquele que se exaltar será humilhado, e todo aquele que se humilhar será exaltado.
12 ਤੁਹਾਨੂੰ ਇਨਾਮ ਦਿੱਤਾ ਜਾਵੇਗਾ ਤਾਂ ਯਿਸੂ ਨੇ ਉਸ ਫ਼ਰੀਸੀ ਨੂੰ ਕਿਹਾ, ਜਿਸਨੇ ਉਸ ਨੂੰ ਸੱਦਾ ਦਿੱਤਾ ਸੀ, “ਜਦੋਂ ਤੂੰ ਦੁਪਿਹਰ ਜਾਂ ਰਾਤ ਦੇ ਭੋਜਨ ਲਈ ਲੋਕਾਂ ਨੂੰ ਨਿਉਂਤਾ ਦੇਵੇ ਤਾਂ ਸਿਰਫ਼ ਆਪਣੇ ਮਿੱਤਰਾਂ, ਭਰਾਵਾਂ, ਰਿਸ਼ਤੇਦਾਰਾਂ ਅਤੇ ਧਨਵਾਨ ਗੁਆਂਢੀਆਂ ਨੂੰ ਹੀ ਸੱਦਾ ਨਾ ਦੇਵੀ। ਜੇ ਤੂੰ ਉਨ੍ਹਾਂ ਨੂੰ ਨਿਉਂਤਾ ਦਿੰਦਾ ਹੈਂ ਤਾਂ, ਉਹ ਵੀ ਤੈਨੂੰ ਸੱਦਾ ਦੇਣਗੇ ਅਤੇ ਤੂੰ ਆਪਣਾ ਇਨਾਮ ਪ੍ਰਾਪਤ ਕਰ ਲਵੇਂਗਾ।"
12 Dizia igualmente ao que o tinha convidado: Quando deres alguma ceia, não convides os teus amigos, nem teus irmãos, nem os parentes, nem os vizinhos ricos. Porque, por sua vez, eles te convidarão e assim te retribuirão.
13 ਇਸ ਦੀ ਬਜਾਇ, ਜਦੋਂ ਵੀ ਤੂੰ ਦਾਵਤ ਦੇਵੇਂ ਤਾਂ ਗਰੀਬਾਂ, ਲੰਗੜਿਆਂ, ਟੁੰਡਿਆਂ, ਅਤੇ ਅੰਨ੍ਹਿਆਂ ਲੋਕਾਂ ਨੂੰ ਨਿਉਂਤਾ ਦੇ।"
13 Mas, quando deres uma ceia, convida os pobres, os aleijados, os coxos e os cegos.
14 ਤਾਂ ਤੇਰੇ ਤੇ ਕਿਰਪਾ ਹੋਵੇਗੀ, ਕਿਉਂਕਿ ਇਨ੍ਹਾਂ ਲੋਕਾਂ ਕੋਲ ਤੈਨੂੰ ਬਦਲੇ ਵਿੱਚ ਵਾਪਸ ਦੇਣ ਲਈ ਕੁਝ ਨਹੀਂ ਹੋਵੇਗਾ। ਤਾਂ ਜਦੋਂ ਧਰਮੀ ਲੋਕ ਮੁਰਦਿਆਂ ਵਿੱਚੋਂ ਜੀਅ ਉੱਠਣਗੇ ਤਦ, ਤੈਨੂੰ ਤੇਰਾ ਫ਼ਲ ਦਿੱਤਾ ਜਾਵੇਗਾ।”"
14 Serás feliz porque eles não têm com que te retribuir, mas ser-te-á retribuído na ressurreição dos justos.
15 ਵੱਡੇ ਭੋਜਨ ਬਾਰੇ ਇੱਕ ਦ੍ਰਿਸ਼ਟਾਂਤ ਯਿਸੂ ਨਾਲ ਮੇਜ ਤੇ ਬੈਠਾ ਇੱਕ ਆਦਮੀ ਇਹ ਸਾਰੀਆਂ ਗੱਲਾਂ ਸੁਣ ਰਿਹਾ ਸੀ। ਤਾਂ ਉਸ ਆਦਮੀ ਨੇ ਯਿਸੂ ਨੂੰ ਕਿਹਾ, “ਧੰਨ ਹੋਵੇਗਾ ਉਹ ਮਨੁੱਖ ਜਿਹੜਾ ਪਰਮੇਸ਼ੁਰ ਦੇ ਰਾਜ ਵਿੱਚ ਰੋਟੀ ਖਾਵੇਗਾ।”"
15 A estas palavras, disse a Jesus um dos convidados: Feliz daquele que se sentar à mesa no Reino de Deus!
16 ਯਿਸੂ ਨੇ ਉਸ ਨੂੰ ਆਖਿਆ, “ਇੱਕ ਵਾਰ ਇੱਕ ਆਦਮੀ ਨੇ ਇੱਕ ਬਹੁਤ ਵੱਡੀ ਦਾਅਵਤ ਦਿੱਤੀ ਅਤੇ ਉਸ ਨੇ ਬਹੁਤ ਸਾਰੇ ਲੋਕਾਂ ਨੂੰ ਨਿਉਂਤਾ ਦਿੱਤਾ।"
16 Respondeu-lhe Jesus: Um homem deu uma grande ceia e convidou muitas pessoas.
17 ਜਦੋਂ ਖਾਣ ਦਾ ਵੇਲਾ ਹੋਇਆ ਉਸ ਆਦਮੀ ਨੇ ਆਪਣੇ ਨੌਕਰ ਨੂੰ ਮਹਿਮਾਨਾਂ ਨੂੰ ਬੁਲਾਉਣ ਲਈ ਅਤੇ ਇਹ ਆਖਣ ਲਈ ਭੇਜਿਆ, ‘ਆ ਜਾਵੋ! ਖਾਣਾ ਤਿਆਰ ਹੈ।’"
17 E à hora da ceia, enviou seu servo para dizer aos convidados: Vinde, tudo já está preparado.
18 ਪਰ ਸਾਰੇ ਮਹਿਮਾਨਾਂ ਨੇ ਆਖਿਆ ਕਿ ਉਹ ਨਹੀਂ ਆ ਸੱਕਦੇ। ਹਰ ਇੱਕ ਆਦਮੀ ਨੇ ਕੋਈ ਨਾ ਕੋਈ ਬਹਾਨਾ ਲਗਾ ਦਿੱਤਾ। ਪਹਿਲੇ ਆਦਮੀ ਨੇ ਕਿਹਾ, ‘ਮੈਂ ਹੁਣੇ-ਹੁਣੇ ਜ਼ਮੀਨ ਖਰੀਦੀ ਹੈ ਤੇ ਮੈਂ ਉਹ ਜਾਕੇ ਵੇਖਣੀ ਹੈ। ਇਸ ਲਈ ਕਿਰਪਾ ਕਰਕੇ ਮੈਨੂੰ ਖਿਮਾ ਕਰਨਾ।’"
18 Mas todos, um a um, começaram a escusar-se. Disse-lhe o primeiro: Comprei um terreno e preciso sair para vê-lo; rogo-te me dês por escusado.
19 ਦੂਜੇ ਮਨੁੱਖ ਨੇ ਕਿਹਾ, ‘ਮੈਂ ਬਲਦਾਂ ਦੀਆਂ ਪੰਜ ਜੋੜੀਆਂ ਹੁਣੇ-ਹੁਣੇ ਖਰੀਦੀਆਂ ਹਨ, ਅਤੇ ਮੈਂ ਹੁਣ ਉਨ੍ਹਾਂ ਨੂੰ ਦੇਖਣ ਜਾ ਰਿਹਾ ਹਾਂ ਕਿ ਉਹ ਕਿਵੇ ਕੰਮ ਕਰਦੇ ਹਨ, ਇਸ ਲਈ ਮੈਨੂੰ ਖਿਮਾ ਕਰੋ।’"
19 Disse outro: Comprei cinco juntas de bois e vou experimentá-las; rogo-te me dês por escusado.
20 ਤੀਜੇ ਮਨੁੱਖ ਨੇ ਕਿਹਾ, ‘ਮੇਰਾ ਹੁਣੇ-ਹੁਣੇ ਵਿਆਹ ਹੋਇਆ ਹੈ, ਮੈਂ ਨਹੀਂ ਆ ਸੱਕਦਾ।’"
20 Disse também um outro: Casei-me e por isso não posso ir.
21 “ਇਉਂ ਨੌਕਰ ਇਹ ਸਭ ਸੁਣਦਾ ਮਾਲਕ ਕੋਲ ਵਾਪਸ ਪਰਤਿਆ ਤੇ ਸਾਰਾ ਹਾਲ ਜਾ ਸੁਣਾਇਆ। ਤਾਂ ਮਾਲਕ ਬੜਾ ਗੁੱਸੇ ਵਿੱਚ ਆ ਗਿਆ ਅਤੇ ਕਹਿਣ ਲੱਗਾ, ‘ਜਲਦੀ ਕਰੋ! ਸ਼ਹਿਰ ਦੀਆਂ ਗਲੀਆਂ ਵਿੱਚ, ਅਤੇ ਰਾਹਾਂ ਤੇ ਜਾਓ ਅਤੇ ਗਰੀਬਾਂ, ਟੁੰਡਿਆਂ, ਲੰਗਿਆਂ ਅਤੇ ਅੰਨ੍ਹਿਆਂ ਨੂੰ ਇੱਥੇ ਦਾਵਤ ਵਾਲੇ ਕਮਰੇ ਅੰਦਰ ਲੈ ਆਓ।’"
21 Voltou o servo e referiu isto a seu senhor. Então, irado, o pai de família disse a seu servo: Sai, sem demora, pelas praças e pelas ruas da cidade e introduz aqui os pobres, os aleijados, os cegos e os coxos.
22 “ਬਾਦ ਵਿੱਚ ਨੌਕਰ ਨੇ ਆਕੇ ਕਿਹਾ, ‘ਮਾਲਕ ਤੂੰ ਮੈਨੂੰ ਜੋ ਕਰਨ ਲਈ ਕਿਹਾ ਮੈਂ ਓਹੀ ਕੀਤਾ, ਹੋਰ ਲੋਕਾਂ ਲਈ ਹਾਲੇ ਵੀ ਬਹੁਤ ਥਾਂ ਖਾਲੀ ਪਈ ਹੈ।’"
22 Disse o servo: Senhor, está feito como ordenaste e ainda há lugar.
23 ਮਾਲਕ ਨੇ ਨੌਕਰ ਨੂੰ ਕਿਹਾ, ‘ਵੱਡੀਆਂ ਸੜਕਾਂ ਅਤੇ ਨਗਰਾਂ ਵੱਲ ਜਾ ਅਤੇ ਉਨ੍ਹਾਂ ਲੋਕਾਂ ਨੂੰ ਆਉਣ ਲਈ ਮਜਬੂਰ ਕਰ। ਮੈਂ ਆਪਣੇ ਘਰ ਨੂੰ ਲੋਕਾਂ ਨਾਲ ਭਰਿਆ ਵੇਖਣਾ ਚਾਹੁੰਦਾ ਹਾਂ।"
23 O senhor ordenou: Sai pelos caminhos e atalhos e obriga todos a entrar, para que se encha a minha casa.
24 ਮੈਂ ਤੁਹਾਨੂੰ ਦੱਸਦਾ ਹਾਂ ਕਿ ਜਿਨ੍ਹਾਂ ਲੋਕਾਂ ਨੂੰ ਪਹਿਲਾਂ ਵੀ ਨਿਉਂਤਾ ਦਿੱਤਾ ਗਿਆ ਸੀ। ਉਹ ਮੇਰਾ ਰਾਤ ਦਾ ਭੋਜਨ ਕਦੇ ਨਹੀਂ ਕਰਨਗੇ।’”"
24 Pois vos digo: nenhum daqueles homens, que foram convidados, provará a minha ceia.
25 ਤੁਹਾਨੂੰ ਅਵਸ਼ ਪਹਿਲਾਂ ਵਿਉਂਤ ਬਨਾਉਣੀ ਚਾਹੀਦੀ ਹੈ ਯਿਸੂ ਨਾਲ ਵੱਡੀ ਭੀੜ ਚੱਲ ਰਹੀ ਸੀ, ਅਤੇ ਯਿਸੂ ਉਨ੍ਹਾਂ ਵੱਲ ਮੁੜਿਆ ਅਤੇ ਆਖਿਆ।"
25 Muito povo acompanhava Jesus. Voltando-se, disse-lhes:
26 “ਜੇਕਰ ਕੋਈ ਮਨੁੱਖ ਮੇਰੇ ਕੋਲ ਆਉਂਦਾ ਹੈ ਪਰ ਉਹ ਆਪਣੇ ਪਿਤਾ, ਮਾਤਾ, ਪਤਨੀ, ਬੱਚਿਆਂ ਭਰਾਵਾਂ ਜਾਂ ਭੈਣਾਂ ਨੂੰ ਮੇਰੇ ਨਾਲੋਂ ਵੱਧ ਪਿਆਰ ਕਰਦਾ ਹੈ ਤਾਂ ਉਹ ਮਨੁੱਖ ਮੇਰਾ ਚੇਲਾ ਨਹੀਂ ਹੋ ਸੱਕਦਾ। ਬੰਦੇ ਨੂੰ ਹੋਰ ਕਿਸੇ ਵੀ ਚੀਜ਼ ਨਾਲੋਂ ਵੱਧ ਆਪਣੀ ਜ਼ਿੰਦਗੀ ਨਾਲੋਂ ਵੀ ਵੱਧ, ਮੈਨੂੰ ਪਿਆਰ ਕਰਨਾ ਚਾਹੀਦਾ ਹੈ।"
26 Se alguém vem a mim e não odeia seu pai, sua mãe, sua mulher, seus filhos, seus irmãos, suas irmãs e até a sua própria vida, não pode ser meu discípulo.
27 ਕੋਈ ਵੀ ਮਨੁੱਖ ਜਿਹੜਾ ਆਪਣੀ ਸਲੀਬ ਚੁੱਕ ਕੇ ਮੇਰੇ ਮਗਰ ਨਹੀਂ ਆ ਸੱਕਦਾ ਉਹ ਮੇਰਾ ਚੇਲਾ ਨਹੀਂ ਹੋ ਸੱਕਦਾ।"
27 E quem não carrega a sua cruz e me segue, não pode ser meu discípulo.
28 “ਜੇਕਰ ਤੁਸੀਂ ਕੋਈ ਇਮਾਰਤ ਬਨਾਉਣਾ ਚਾਹੁੰਦੇ ਹੋ ਤਾਂ ਤੁਹਾਨੂੰ ਪਹਿਲਾਂ ਬੈਠਕੇ ਸੋਚਣਾ ਚਾਹੀਦਾ ਹੈ ਕਿ ਇਸ ਉੱਤੇ ਕਿੰਨਾ ਖਰਚਾ ਹੋਵੇਗਾ। ਤੇ ਤੁਹਾਨੂੰ ਇਹ ਵੀ ਹਿਸਾਬ ਲਗਾਉਣਾ ਪਵੇਗਾ ਕਿ ਇਸ ਕਾਰਜ ਦੇ ਪੂਰਾ ਕਰਨ ਲਈ ਕੀ ਤੁਹਾਡੇ ਪਾਸ ਕਾਫ਼ੀ ਧਨ ਹੈ।"
28 Quem de vós, querendo fazer uma construção, antes não se senta para calcular os gastos que são necessários, a fim de ver se tem com que acabá-la?
29 ਜੇਕਰ ਤੁਸੀਂ ਇੰਝ ਨਹੀਂ ਕਰਦੇ ਹੋ ਤਾਂ ਹੋ ਸੱਕਦਾ ਹੈ ਕਿ ਤੁਸੀਂ ਕੰਮ ਸ਼ੁਰੂ ਤਾਂ ਕਰਵਾ ਲਵੋ ਪਰ ਪੂਰਾ ਕਰਨ ਦੇ ਸਮਰੱਥ ਨਾ ਹੋਵੋ। ਜੇਕਰ ਤੁਸੀਂ ਇਸ ਨੂੰ ਪੂਰਾ ਨਹੀਂ ਕਰ ਸੱਕਦੇ, ਤਾਂ ਜੋ ਕੋਈ ਇਸ ਨੂੰ ਵੇਖੇਗਾ ਤੁਹਾਡੇ ਉੱਤੇ ਹੱਸਣਾ ਸ਼ੁਰੂ ਕਰ ਦੇਵੇਗਾ।"
29 Para que, depois que tiver lançado os alicerces e não puder acabá-la, todos os que o virem não comecem a zombar dele,
30 ਉਹ ਆਖਣਗੇ ‘ਇਸ ਆਦਮੀ ਨੇ ਬਨਾਉਣਾ ਤਾਂ ਸ਼ੁਰੂ ਕਰ ਲਿਆ ਪਰ ਉਹ ਇਸ ਨੂੰ ਮੁਕੰਮਲ ਨਹੀਂ ਕਰ ਸੱਕਾ।’"
30 dizendo: Este homem principiou a edificar, mas não pode terminar.
31 “ਜੇਕਰ ਕੋਈ ਬਾਦਸ਼ਾਹ ਕਿਸੇ ਦੂਸਰੇ ਬਾਦਸ਼ਾਹ ਦੇ ਵਿਰੁੱਧ ਜੰਗ ਕਰਨਾ ਚਾਹੁੰਦਾ ਹੈ ਤਾਂ ਉਸ ਨੂੰ ਬੈਠਕੇ ਸੋਚਣਾ ਚਾਹੀਦਾ ਹੈ ਕਿ ਕੀ ਉਹ ਆਪਣੀ ਦਸ ਹਜ਼ਾਰ ਸੈਨਕਾਂ ਦੀ ਸੈਨਾ ਨਾਲ ਉਸ ਰਾਜੇ ਨੂੰ ਹਰਾ ਸੱਕਦਾ ਹੈ ਜੋ ਉਸ ਦੇ ਵਿਰੁੱਧ ਵੀਹ ਹਜ਼ਾਰ ਸੈਨਕਾਂ ਦੀ ਸੈਨਾ ਲੈ ਕੇ ਆਉਂਦਾ ਹੈ?"
31 Ou qual é o rei que, estando para guerrear com outro rei, não se senta primeiro para considerar se com dez mil homens poderá enfrentar o que vem contra ele com vinte mil?
32 ਜੇਕਰ ਉਹ ਸੋਚਦਾ ਹੈ ਕਿ ਉਹ ਉਸ ਦੂਜੇ ਰਾਜੇ ਨੂੰ ਹਰਾਉਣ ਦੇ ਯੋਗ ਨਹੀਂ ਹੈ, ਤਾਂ ਉਹ ਸ਼ਾਂਤੀ ਦੇ ਕਰਾਰ ਨਾਲ ਆਪਣੇ ਕੁਝ ਆਦਮੀਆਂ ਨੂੰ ਉਸ ਕੋਲ ਭੇਜੇਗਾ।"
32 De outra maneira, quando o outro ainda está longe, envia-lhe embaixadores para tratar da paz.
33 “ਇਸੇ ਤਰ੍ਹਾਂ ਤੁਹਾਡੇ ਵਿੱਚੋਂ ਹਰ ਇੱਕ ਨੂੰ ਮੇਰੇ ਪਿੱਛੇ ਲੱਗਣ ਤੋਂ ਪਹਿਲਾਂ ਵਿਉਂਤ ਬਨਾਉਣੀ ਚਾਹੀਦੀ ਹੈ। ਮੇਰੇ ਪਿੱਛੇ ਲੱਗਣ ਲਈ ਤੁਹਾਨੂੰ ਆਪਣੀ ਹਰ ਚੀਜ਼ ਛੱਡਣੀ ਪਵੇਗੀ। ਜੇਕਰ ਤੁਸੀਂ ਅਜਿਹਾ ਨਹੀਂ ਕਰੋਂਗੇ, ਤਾਂ ਤੁਸੀਂ ਮੇਰੇ ਚੇਲੇ ਨਹੀਂ ਹੋ ਸੱਕਦੇ।"
33 Assim, pois, qualquer um de vós que não renuncia a tudo o que possui não pode ser meu discípulo.
34 ਆਪਣਾ ਪ੍ਰਭਾਵ ਨਾ ਛੱਡੋ “ਲੂਣ ਚੰਗਾ ਹੈ, ਪਰ ਜੇਕਰ ਇਹ ਆਪਣਾ ਲੂਣਾਪਣ ਗੁਆ ਲਵੇ ਤਾਂ ਫ਼ਿਰ ਇਹ ਵਿਅਰਥ ਹੈ। ਤੁਸੀਂ ਫ਼ਿਰ ਇਸ ਨੂੰ ਸਲੂਣਾ ਨਹੀਂ ਕਰ ਸੱਕਦੇ।"
34 O sal é uma coisa boa, mas se ele perder o seu sabor, com que o recuperará?
35 ਨਾ ਤਾਂ ਇਹ ਮਿੱਟੀ ਲਈ ਇਸਤੇਮਾਲ ਹੁੰਦਾ ਹੈ ਅਤੇ ਨਾ ਹੀ ਇਸ ਨੂੰ ਖਾਦ ਵਾਂਗ ਇਸਤੇਮਾਲ ਕੀਤਾ ਜਾ ਸੱਕਦਾ ਹੈ। ਲੋਕ ਇਸ ਨੂੰ ਇਵੇਂ ਹੀ ਸੁੱਟ ਦਿੰਦੇ ਹਨ। “ਕੰਨਾਂ ਵਾਲੇ ਵਿਅਕਤੀ ਨੂੰ ਸੁਨਣ ਦਿਉ।”"
35 Não servirá nem para a terra nem para adubo, mas lançar-se-á fora. O que tem ouvidos para ouvir, ouça!

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Lucas 14, comparar traduções ou montar um estudo — tudo direto pelo WhatsApp.