Lucas 15

Punjabi Bible (GL_PUNJABI) vs NTLH

Sair da comparação
NTLH Nova Tradução na Linguagem de Hoje 2000
1 ਸੁਰਗ ਵਿੱਚ ਮੌਜ ਬਹੁਤ ਸਾਰੇ ਮਸੂਲੀਏ ਅਤੇ ਪਾਪੀ ਲੋਕ ਯਿਸੂ ਕੋਲ ਉਸ ਨੂੰ ਸੁਨਣ ਲਈ ਆਏ।"
1 Certa ocasião, muitos cobradores de impostos e outras pessoas de má fama chegaram perto de Jesus para o ouvir.
2 ਤਦ ਫ਼ਰੀਸੀ ਅਤੇ ਨੇਮ ਦੇ ਉਪਦੇਸ਼ਕ ਸ਼ਿਕਾਇਤ ਕਰਨ ਲੱਗੇ, “ਵੇਖੋ! ਇਹ ਆਦਮੀ ਪਾਪੀ ਲੋਕਾਂ ਨੂੰ ਕਬੂਲਦਾ ਹੈ ਅਤੇ ਉਨ੍ਹਾਂ ਨਾਲ ਖਾਂਦਾ ਪੀਂਦਾ ਵੀ ਹੈ।”"
2 Os fariseus e os mestres da Lei criticavam Jesus, dizendo: — Este homem se mistura com gente de má fama e toma refeições com eles.
3 ਫ਼ਿਰ ਯਿਸੂ ਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਬਿਆਨ ਕੀਤਾ:"
3 Então Jesus contou esta parábola :
4 “ਮੰਨ ਲਵੋ ਤੁਹਾਡੇ ਵਿੱਚੋਂ ਕਿਸੇ ਕੋਲ ਸੌ ਭੇਡਾਂ ਹੋਣ, ਪਰ ਉਹ ਉਨ੍ਹਾਂ ਵਿੱਚੋਂ ਇੱਕ ਗੁਆਚ ਜਾਵੇ। ਤਾਂ ਕੀ ਉਹ ਬਾਕੀ ਦੀਆਂ ਨੜਿੰਨਵੇ ਭੇਡਾਂ ਨੂੰ ਇੱਕਲੀਆਂ ਛੱਡ ਕੇ ਉਸ ਇੱਕ ਗੁਆਚੀ ਹੋਈ ਭੇਡ ਦੀ ਭਾਲ ਵਿੱਚ ਨਹੀਂ ਜਾਵੇਗਾ? ਜਦ ਤੱਕ ਕਿ ਆਦਮੀ ਉਸ ਨੂੰ ਲੱਭ ਨਾ ਲਵੇ।"
4 — Se algum de vocês tem cem ovelhas e perde uma, por acaso não vai procurá-la? Assim, deixa no campo as outras noventa e nove e vai procurar a ovelha perdida até achá-la.
5 ਤੇ ਜਦੋਂ ਉਸ ਨੂੰ ਉਹ ਗੁਆਚੀ ਹੋਈ ਭੇਡ ਲੱਭ ਜਾਂਦੀ ਹੈ, ਤਾਂ ਉਹ ਮਨੁੱਖ ਬੜਾ ਖੁਸ਼ ਹੁੰਦਾ ਹੈ ਅਤੇ ਖੁਸ਼ੀ ਨਾਲ ਉਸ ਨੂੰ ਆਪਣੇ ਮੋਢਿਆ ਉੱਤੇ ਚੁੱਕ ਲੈਂਦਾ ਹੈ।"
5 Quando a encontra, fica muito contente e volta com ela nos ombros.
6 ਉਹ ਘਰ ਜਾਂਦਾ ਹੈ। ਉਹ ਆਪਣੇ ਮਿੱਤਰਾਂ ਅਤੇ ਗੁਆਂਢੀਆਂ ਨੂੰ ਇਕੱਠਿਆਂ ਕਰਦਾ ਹੈ ਅਤੇ ਉਨ੍ਹਾਂ ਨੂੰ ਆਖਦਾ ਹੈ, ‘ਮੇਰੇ ਨਾਲ ਖੁਸ਼ੀ ਮਨਾਓ ਕਿਉਂਕਿ ਮੈਨੂੰ ਆਪਣੀ ਗੁਆਚੀ ਹੋਈ ਭੇਡ ਮਿਲ ਗਈ ਹੈ।’"
6 Chegando à sua casa, chama os amigos e vizinhos e diz: “Alegrem-se comigo porque achei a minha ovelha perdida.”
7 ਇਸੇ ਤਰ੍ਹਾਂ ਹੀ, ਮੈਂ ਤੁਹਾਨੂੰ ਦੱਸਦਾ ਹਾਂ ਕਿ ਉਨ੍ਹਾਂ ਨੜਿੰਨਵਿਆਂ ਚੰਗਿਆਂ ਬੰਦਿਆਂ ਨਾਲੋਂ, ਜਿਨ੍ਹਾਂ ਨੂੰ ਆਪਣੇ ਦਿਲ ਬਦਲਣ ਦੀ ਜ਼ਰੂਰਤ ਨਹੀਂ, ਇੱਕ ਪਾਪੀ ਬੰਦੇ ਲਈ ਸਵਰਗ ਵਿੱਚ ਵੱਧੇਰੇ ਖੁਸ਼ੀ ਹੁਦੀ ਹੈ ਜੋ ਆਪਣੇ ਦਿਲ ਨੂੰ ਬਦਲ ਲੈਂਦਾ ਹੈ।"
7 — Pois eu lhes digo que assim também vai haver mais alegria no céu por um pecador que se arrepende dos seus pecados do que por noventa e nove pessoas boas que não precisam se arrepender.
8 “ਫ਼ਰਜ ਕਰੋ ਇੱਕ ਔਰਤ ਕੋਲ ਦਸ ਚਾਂਦੀ ਦੇ ਸਿੱਕੇ ਹਨ। ਉਨ੍ਹਾਂ ਵਿੱਚੋਂ ਇੱਕ ਗੁਆਚ ਜਾਂਦਾ ਹੈ, ਉਹ ਦੀਵਾ ਜਗਾਉਂਦੀ ਹੈ ਅਤੇ ਧਿਆਨ ਨਾਲ ਉਸ ਗੁਆਚੇ ਹੋਏ ਸਿੱਕੇ ਨੂੰ ਲੱਭਦੀ ਹੋਈ ਸੰਭਰਦੀ ਹੈ, ਜਦੋਂ ਤੱਕ ਕਿ ਉਹ ਉਸ ਨੂੰ ਲੱਭ ਨਹੀਂ ਲੈਂਦੀ।"
8 Jesus continuou:
9 ਜਦੋਂ ਉਹ ਆਪਣਾ ਗੁਆਚਿਆ ਹੋਇਆ ਸਿੱਕਾ ਲੱਭ ਲੈਂਦੀ ਹੈ ਤਾਂ ਉਹ ਆਪਣੇ ਮਿੱਤਰਾਂ ਤੇ ਗਆਂਢੀਆਂ ਨੂੰ ਇਕੱਠਿਆ ਕਰਦੀ ਹੈ ਤੇ ਆਖਦੀ ਹੈ, ‘ਮੇਰੇ ਨਾਲ ਰਲ ਕੇ ਖੁਸ਼ੀ ਮਨਾਓ ਕਿਉਂਕਿ ਮੈਨੂੰ ਮੇਰਾ ਗੁਆਚਾ ਹੋਇਆ ਸਿੱਕਾ ਲੱਭ ਪਿਆ ਹੈ।’"
9 E, quando a encontra, convida as amigas e vizinhas e diz: “Alegrem-se comigo porque achei a minha moeda perdida.”
10 ਇਸੇ ਤਰ੍ਹਾਂ ਹੀ ਪਰਮੇਸ਼ੁਰ ਦੇ ਦੂਤਾਂ ਦੇ ਅੱਗੇ ਉਦੋਂ ਪ੍ਰਸੰਨਤਾ ਹੁੰਦੀ ਹੈ ਜਦੋਂ ਇੱਕ ਪਾਪੀ ਆਪਣਾ ਦਿਲ ਬਦਲਦਾ ਹੈ।”"
10 — Pois eu digo a vocês que assim também os anjos de Deus se alegrarão por causa de um pecador que se arrepende dos seus pecados.
11 ਜਿਹੜਾ ਪੁੱਤਰ ਘਰ ਛੱਡ ਕੇ ਗਿਆ ਸੀ ਤਾਂ ਯਿਸੂ ਨੇ ਕਿਹਾ, “ਇੱਕ ਮਨੁੱਖ ਦੇ ਦੋ ਪੁੱਤਰ ਸਨ।"
11 E Jesus disse ainda:
12 ਛੋਟੇ ਪੁੱਤਰ ਨੇ ਆਪਣੇ ਪਿਤਾ ਨੂੰ ਕਿਹਾ, ‘ਮੈਨੂੰ ਮੇਰੀ ਜਾਇਦਾਦ ਦਾ ਹਿੱਸਾ ਦੇ ਦੇਵੋ।’ ਤਾਂ ਪਿਤਾ ਨੇ ਜਾਇਦਾਦ ਨੂੰ ਆਪਣੇ ਦੋਹਾਂ ਪੁੱਤਰਾ ਵਿੱਚ ਵੰਡ ਦਿੱਤਾ।"
12 Certo dia o mais moço disse ao pai: “Pai, quero que o senhor me dê agora a minha parte da herança.”
13 “ਥੋੜੇ ਹੀ ਸਮੇਂ ਬਾਅਦ ਛੋਟੇ ਪੁੱਤਰ ਨੇ ਆਪਣੀ ਜਾਇਦਾਦ ਦਾ ਸਾਰਾ ਹਿੱਸਾ ਇਕੱਠਾ ਕੀਤਾ ਅਤੇ ਇੱਕ ਦੂਸਰੇ ਦੇਸ਼ ਦੀ ਯਾਤਰਾ ਨੂੰ ਚੱਲਿਆ ਗਿਆ। ਉਸ ਨੇ ਉੱਥੇ ਜਾਕੇ ਮੂਰੱਖਾਂ ਵਾਂਗ ਆਪਣਾ ਧਨ ਉਡਾ ਦਿੱਤਾ।"
13 Poucos dias depois, o filho mais moço ajuntou tudo o que era seu e partiu para um país que ficava muito longe. Ali viveu uma vida cheia de pecado e desperdiçou tudo o que tinha.
14 ਉਸ ਕੋਲ ਜਿੰਨੀ ਵੀ ਪੂੰਜੀ ਸੀ ਉਸ ਨੇ ਸਭ ਖਰਚ ਦਿੱਤੀ। ਉਸਤੋਂ ਬਾਅਦ, ਉਸ ਦੇਸ਼ ਵਿੱਚ ਭਾਰੀ ਕਾਲ ਪੈ ਗਿਆ। ਛੋਟਾ ਪੁੱਤਰ ਔਖੀ ਹਾਲਤ ਵਿੱਚ ਸੀ ਕਿਉਂਕਿ ਉਸ ਕੋਲ ਨਾ ਤਾਂ ਕੋਈ ਪੈਸਾ ਸੀ ਅਤੇ ਨਾ ਹੀ ਖਾਣ ਲਈ ਭੋਜਨ।"
14 — O rapaz já havia gastado tudo, quando houve uma grande fome naquele país, e ele começou a passar necessidade.
15 ਉਹ ਉਸ ਦੇਸ਼ ਦੇ ਕਿਸੇ ਨਿਵਾਸੀ ਕੋਲ ਗਿਆ ਤਾਂ ਉਸ ਆਦਮੀ ਨੇ ਉਸ ਨੂੰ ਆਪਣੇ ਖੇਤਾਂ ਵਿੱਚ ਸੂਰਾਂ ਨੂੰ ਚਾਰਨ ਲਈ ਭੇਜਿਆ।"
15 Então procurou um dos moradores daquela terra e pediu ajuda. Este o mandou para a sua fazenda a fim de tratar dos porcos.
16 ਮੁੰਡਾ ਇੰਨਾ ਭੁੱਖਾ ਸੀ ਕਿ ਜਿਹੜੀਆਂ ਛਿਲਕਾਂ ਸੂਰ ਖਾਂਦੇ ਸਨ ਉਹ ਖਾਣੀਆਂ ਚਾਹੁੰਦਾ ਸੀ। ਪਰ ਕਿਸੇ ਨੇ ਉਸ ਨੂੰ ਖਾਣ ਲਈ ਕੁਝ ਨਾ ਦਿੱਤਾ।"
16 Ali, com fome, ele tinha vontade de comer o que os porcos comiam, mas ninguém lhe dava nada.
17 “ਤਾਂ ਉਸ ਲੜਕੇ ਨੂੰ ਮਹਿਸੂਸ ਹੋਇਆ ਕਿ ਉਹ ਕਿੰਨਾ ਮੂਰਖ ਸੀ। ਉਸ ਨੇ ਸੋਚਿਆ, ‘ਮੇਰੇ ਪਿਤਾ ਦੇ ਨੋਕਰਾਂ ਕੋਲ ਵੀ ਖਾਣ ਲਈ ਬਹੁਤ ਭੋਜਨ ਹੈ, ਪਰ ਮੈਂ ਇੱਥੇ ਭੁੱਖ ਨਾਲ ਮਰ ਰਿਹਾ ਹਾਂ।"
17 Caindo em si, ele pensou: “Quantos trabalhadores do meu pai têm comida de sobra, e eu estou aqui morrendo de fome!
18 ਮੈਂ ਇੱਥੋਂ ਉੱਠ ਕੇ ਆਪਣੇ ਪਿਤਾ ਕੋਲ ਜਾਵਾਂਗਾ ਤੇ ਜਾਕੇ ਉਸ ਨੂੰ ਆਖਾਂਗਾ, ਪਿਤਾ ਜੀ, ਮੈਂ ਪਰਮੇਸ਼ੁਰ ਅਤੇ ਤੁਹਾਡੇ ਵਿਰੁੱਧ ਅੱਗੇ ਪਾਪ ਕੀਤਾ ਹੈ।"
18 Vou voltar para a casa do meu pai e dizer: ‘Pai, pequei contra Deus e contra o senhor
19 ਮੈਂ ਤੁਹਾਡਾ ਪੁੱਤਰ ਕਹਾਉਣ ਦੇ ਕਾਬਿਲ ਨਹੀਂ ਹਾਂ ਇਸ ਲਈ ਤੁਸੀਂ ਮੈਨੂੰ ਆਪਣੇ ਇੱਕ ਨੋਕਰ ਦੀ ਤਰ੍ਹਾਂ ਹੀ ਰੱਖ ਲਵੋ।’"
19 e não mereço mais ser chamado de seu filho. Me aceite como um dos seus trabalhadores.’ ”
20 ਸੋ ਪੁੱਤਰ ਉੱਠਿਆ ਅਤੇ ਆਪਣੇ ਪਿਤਾ ਕੋਲ ਗਿਆ। ਪੁੱਤਰ ਦੀ ਵਾਪਸੀ “ਜਦੋਂ ਪੁੱਤਰ ਹਾਲੇ ਦੂਰ ਹੀ ਸੀ, ਉਸ ਦੇ ਪਿਤਾ ਨੇ ਉਸ ਨੂੰ ਆਉਂਦਿਆਂ ਵੇਖਿਆ ਅਤੇ ਉਸ ਉਪਰ ਤਰਸ ਆਇਆ ਅਤੇ ਉਹ ਉਸ ਵੱਲ ਭੱਜਿਆ ਅਤੇ ਉਸ ਨੂੰ ਗਲ ਨਾਲ ਲਾਇਆ ਅਤੇ ਉਸ ਨੂੰ ਚੁੰਮਿਆ।"
20 Então saiu dali e voltou para a casa do pai.
21 ਪੁੱਤਰ ਨੇ ਉਸ ਨੂੰ ਆਖਿਆ, ‘ਪਿਤਾ ਜੀ, ਮੈਂ ਪਰਮੇਸ਼ੁਰ ਦੇ ਵਿਰੁੱਧ ਅਤੇ ਤੁਹਾਡੇ ਅੱਗੇ ਪਾਪ ਕੀਤਾ ਹੈ, ਹੁਣ ਮੈਂ ਇਸ ਕਾਬਿਲ ਨਹੀਂ ਕਿ ਤੁਹਾਡਾ ਪੁੱਤਰ ਸਦਾਵਾਂ।’"
21 E o filho disse: “Pai, pequei contra Deus e contra o senhor e não mereço mais ser chamado de seu filho!”
22 “ਪਰ ਪਿਤਾ ਨੇ ਆਪਣੇ ਨੋਕਰਾਂ ਨੂੰ ਕਿਹਾ, ‘ਛੇਤੀ ਨਾਲ ਸਭ ਤੋਂ ਵੱਧੀਆ ਕੱਪੜੇ ਲਿਆਓ ਅਤੇ ਉਸ ਨੂੰ ਪੁਆਓ। ਉਸਦੀ ਉਂਗਲ ਚ ਛਾਪ ਪਾਓ ਅਤੇ ਉਸ ਦੇ ਪੈਰਾਂ ਵਿੱਚ ਜੁੱਤੀ ਪੁਆਵੋ।"
22 — Mas o pai ordenou aos empregados: “Depressa! Tragam a melhor roupa e vistam nele. Ponham um anel no dedo dele e sandálias nos seus pés.
23 ਇੱਕ ਮੋਟਾ ਵਛਾ ਲਿਆਓ ਅਤੇ ਉਸ ਨੂੰ ਕੱਟੋ। ਅਸੀਂ ਦਾਵਤ ਕਰੀਏ ਅਤੇ ਅਨੰਦ ਕਰੀਏ।"
23 Também tragam e matem o bezerro gordo. Vamos começar a festejar
24 ਕਿਉਂਕਿ ਮੇਰਾ ਇਹ ਪੁੱਤਰ ਮਰ ਗਿਆ ਸੀ ਪਰ ਹੁਣ ਇਹ ਜਿਉਂਦਾ ਹੈ। ਉਹ ਗੁਆਚ ਗਿਆ ਸੀ ਅਤੇ ਹੁਣ ਲੱਭ ਗਿਆ ਹੈ।’ ਤਾਂ ਸਾਰੇ ਜਸ਼ਨ ਮਨਾਉਣ ਲੱਗੇ।"
24 porque este meu filho estava morto e viveu de novo; estava perdido e foi achado.”
25 ਵੱਡੇ ਪੁੱਤਰ ਦਾ ਪਰਤਨਾ “ਵੱਡਾ ਪੁੱਤਰ ਖੇਤ ਵਿੱਚ ਸੀ। ਜਦੋਂ ਉਹ ਵਾਪਸ ਮੁੜ ਰਿਹਾ ਸੀ, ਅਤੇ ਘਰ ਦੇ ਨਜ਼ਦੀਕ ਆਇਆ ਤਾਂ ਉਸ ਨੇ ਨੱਚਣ ਅਤੇ ਗਾਉਣ ਦੀਆਂ ਅਵਾਜ਼ਾਂ ਸੁਣੀਆਂ।"
25 — Enquanto isso, o filho mais velho estava no campo. Quando ele voltou e chegou perto da casa, ouviu a música e o barulho da dança.
26 ਉਸ ਨੇ ਇੱਕ ਨੌਕਰ ਨੂੰ ਸੱਦਿਆ ਅਤੇ ਪੁੱਛਿਆ, ‘ਇਹ ਸਭ ਕੀ ਹੋ ਰਿਹਾ ਹੈ?’"
26 Então chamou um empregado e perguntou: “O que é que está acontecendo?”
27 ਨੌਕਰ ਨੇ ਆਖਿਆ, ‘ਤੁਹਾਡਾ ਭਰਾ ਵਾਪਸ ਆ ਗਿਆ ਹੈ। ਤੁਹਾਡੇ ਪਿਤਾ ਜੀ ਬਹੁਤ ਖੁਸ਼ ਹਨ, ਕਿਉਂਕਿ ਉਹ ਠੀਕ-ਠਾਕ ਘਰ ਵਾਪਸ ਆ ਗਿਆ ਹੈ, ਇਸ ਲਈ ਉਸ ਨੇ ਦਾਅਵਤ ਲਈ ਸਭ ਤੋਂ ਮੋਟਾ ਵੱਛਾ ਵੱਢਿਆ ਹੈ।’"
27 — O empregado respondeu: “O seu irmão voltou para casa vivo e com saúde. Por isso o seu pai mandou matar o bezerro gordo.”
28 “ਵੱਡਾ ਪੁੱਤਰ ਇੰਨਾ ਗੁੱਸੇ ਵਿੱਚ ਸੀ ਕਿ ਉਹ ਖੁਸ਼ੀ ਵਿੱਚ ਸ਼ਰੀਕ ਨਹੀਂ ਹੋਣਾ ਚਾਹੁੰਦਾ ਸੀ। ਫ਼ੇਰ ਉਸਦਾ ਪਿਤਾ ਬਾਹਰ ਆਇਆ ਅਤੇ ਉਸ ਨੂੰ ਅੰਦਰ ਆਉਣ ਦੀ ਬੇਨਤੀ ਕੀਤੀ।"
28 — O filho mais velho ficou zangado e não quis entrar. Então o pai veio para fora e insistiu com ele para que entrasse.
29 ਪੁੱਤਰ ਨੇ ਆਪਣੇ ਪਿਤਾ ਨੂੰ ਕਿਹਾ, ‘ਮੈਂ ਇੰਨੇ ਸਾਲਾਂ ਤੋਂ ਤੁਹਾਡੀ ਸੇਵਾ ਕਰ ਰਿਹਾ ਹਾਂ ਅਤੇ ਮੈਂ ਕਦੇ ਤੁਹਾਡਾ ਹੁਕਮ ਨਹੀਂ ਮੋੜਿਆ ਪਰ ਤੁਸੀਂ ਕਦੇ ਵੀ ਮੈਨੂੰ ਮੇਰੇ ਮਿੱਤਰਾਂ ਨਾਲ ਦਾਅਵਤ ਕਰਨ ਲਈ ਇੱਕ ਬੱਕਰੀ ਵੀ ਨਹੀਂ ਦਿੱਤੀ।"
29 Mas ele respondeu: “Faz tantos anos que trabalho como um escravo para o senhor e nunca desobedeci a uma ordem sua. Mesmo assim o senhor nunca me deu nem ao menos um cabrito para eu fazer uma festa com os meus amigos.
30 ਪਰ ਜਦੋਂ ਤੁਹਾਡਾ ਇਹ ਪੁੱਤਰ ਜਿਹੜਾ ਕੰਜਰੀਆਂ ਤੇ ਤੁਹਾਡਾ ਸਾਰਾ ਪੈਸਾ ਬਰਬਾਦ ਕਰਕੇ ਵਾਪਸ ਆਇਆ ਹੈ, ਉਸ ਲਈ ਤੁਸੀਂ ਮੋਟਾ ਵੱਛਾ ਵੱਢਿਆ ਹੈ।’"
30 Porém esse seu filho desperdiçou tudo o que era do senhor, gastando dinheiro com prostitutas. E agora ele volta, e o senhor manda matar o bezerro gordo!”
31 “ਪਰ ਪਿਤਾ ਨੇ ਵੱਡੇ ਪੁੱਤਰ ਨੂੰ ਕਿਹਾ, ‘ਪੁੱਤਰ ਤੂੰ ਹਮੇਸ਼ਾ ਮੇਰੇ ਕੋਲ ਹੈਂ, ਇਸ ਲਈ ਜੋ ਕੁਝ ਮੇਰਾ ਹੈ ਸੋ ਤੇਰਾ ਹੀ ਹੈ।"
31 — Então o pai respondeu: “Meu filho, você está sempre comigo, e tudo o que é meu é seu.
32 ਪਰ ਸਾਨੂੰ ਦਾਅਵਤ ਕਰਨੀ ਚਾਹੀਦੀ ਹੈ ਅਤੇ ਖੁਸ਼ ਹੋਣਾ ਚਾਹੀਦਾ ਹੈ ਕਿਉਂਕਿ ਇਹ ਤੇਰਾ ਭਰਾ, ਮਰ ਗਿਆ ਸੀ, ਪਰ ਉਹ ਫ਼ਿਰ ਜਿਉਂਦਾ ਹੋ ਗਿਆ ਹੈ। ਜਿਹੜਾ ਗੁਆਚਿਆ ਹੋਇਆ ਸੀ ਹੁਣ ਲੱਭ ਗਿਆ ਹੈ।’”"
32 Mas era preciso fazer esta festa para mostrar a nossa alegria. Pois este seu irmão estava morto e viveu de novo; estava perdido e foi achado.”

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Lucas 15, comparar traduções ou montar um estudo — tudo direto pelo WhatsApp.