Lucas 16
Punjabi Bible (GL_PUNJABI) vs NTLH
NTLH Nova Tradução na Linguagem de Hoje 2000
1 ਸੱਚਾ ਧਨ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਇੱਕ ਵਾਰ ਇੱਕ ਬੜਾ ਧਨਵਾਨ ਆਦਮੀ ਸੀ। ਉਸ ਨੇ ਆਪਣਾ ਕਾਰੋਬਾਰ ਸੰਭਾਲਣ ਲਈ ਇੱਕ ਮੁਖਤਿਆਰ ਰੱਖਿਆ। ਬਾਦ ਵਿੱਚ ਉਸ ਨੂੰ ਪਤਾ ਚੱਲਿਆ ਕਿ ਉਸਦਾ ਮੁਖਤਿਆਰ ਉਸ ਨਾਲ ਧੋਖਾ ਕਰ ਰਿਹਾ ਹੈ।"
1 Jesus disse aos seus discípulos:
2 ਤਾਂ ਉਸ ਨੇ ਉਸ ਨੂੰ ਅੰਦਰ ਬੁਲਾਇਆ ਅਤੇ ਕਿਹਾ, ‘ਤੇਰੇ ਬਾਰੇ ਮੈਂ ਇਹ ਸਭ ਕੀ ਸੁਣ ਰਿਹਾ ਹਾਂ। ਮੈਨੂੰ ਮੇਰੇ ਸਾਰੇ ਪੈਸੇ ਦਾ ਹਿਸਾਬ ਦੇ। ਤੂੰ ਇਸ ਤੋਂ ਬਾਦ ਮੇਰਾ ਮੁਖਤਿਆਰ ਨਹੀਂ ਹੋ ਸੱਕਦਾ।’"
2 Por isso ele o chamou e disse: “Eu andei ouvindo umas coisas a respeito de você. Agora preste contas da sua administração porque você não pode mais continuar como meu administrador.”
3 “ਬਾਅਦ ਵਿੱਚ ਮੁਖਤਿਆਰ ਨੇ ਆਪਣੇ ਮਨ ਵਿੱਚ ਸੋਚਿਆ, ‘ਹੁਣ ਮੈਂ ਕੀ ਕਰਾਂਗਾ? ਮੇਰਾ ਮਾਲਕ ਤਾਂ ਮੈਨੂੰ ਮੇਰੀ ਨੋਕਰੀ ਤੋਂ ਹਟਾ ਰਿਹਾ ਹੈ। ਮੇਰੇ ਵਿੱਚ ਖੋਦਣ ਦੀ ਤਾਕਤ ਨਹੀਂ ਹੈ ਅਤੇ ਭੀਖ ਮੰਗਣ ਤੋਂ ਮੈਨੂੰ ਸ਼ਰਮ ਆਉਂਦੀ ਹੈ।"
3 — Aí o administrador pensou: “O patrão está me despedindo. E, agora, o que é que eu vou fazer? Não tenho forças para cavar a terra e tenho vergonha de pedir esmola.
4 ਮੈਂ ਜਾਣ ਗਿਆ ਕਿ ਮੈਂ ਕੀ ਕਰਾਂ, ਜਿਸ ਵੇਲੇ ਮੈਂ ਮੁਖਤਿਆਰੀ ਤੋਂ ਹਟਾਇਆ ਜਾਵਾਂਗਾ, ਮੈਂ ਕੁਝ ਅਜਿਹਾ ਕਰਾਂਗਾ ਕਿ ਲੋਕ ਆਪਣੇ ਘਰਾਂ ਵਿੱਚ ਮੇਰਾ ਸਵਾਗਤ ਕਰਨਗੇ।’"
4 Ah! Já sei o que vou fazer… Assim, quando for mandado embora, terei amigos que me receberão nas suas casas.”
5 “ਤਾਂ ਉਸ ਨੇ ਆਪਣੇ ਮਾਲਕ ਦੇ ਕਰਜਾਈਆਂ ਨੂੰ ਇੱਕ-ਇੱਕ ਕਰਕੇ ਆਪਣੇ ਕੋਲ ਸੱਦਿਆ ਅਤੇ ਪਹਿਲੇ ਨੂੰ ਕਿਹਾ, ‘ਤੂੰ ਮੇਰੇ ਮਾਲਕ ਦਾ ਕਿੰਨਾ ਦੇਣਾ ਹੈ।’"
5 — Então ele chamou todos os devedores do patrão e perguntou para o primeiro: “Quanto é que você está devendo para o meu patrão?”
6 ਉਸ ਮਨੁੱਖ ਨੇ ਆਖਿਆ, ‘ਮੈਂ ਉਸ ਦੇ ਜੈਤੂਨ ਦੇ ਤੇਲ ਦੇ ਅੱਠ ਹਜ਼ਾਰ ਪੌਂਡ ਦੇਣੇ ਹਨ।’ ਤਾਂ ਮੁਖਤਿਆਰ ਨੇ ਉਸ ਨੂੰ ਕਿਹਾ, ‘ਆਪਣੀ ਵਹੀ ਲੈ ਅਤੇ ਬੈਠਕੇ ਚਾਰ ਹਜ਼ਾਰ ਪੌਂਡ ਲਿਖ ਦੇ।’"
6 — “Cem barris de azeite!” — respondeu ele.
7 “ਤਾਂ ਮੁਖਤਿਆਰ ਨੇ ਦੂਸਰੇ ਆਦਮੀ ਨੂੰ ਸੱਦਿਆ, ‘ਤੂੰ ਮੇਰੇ ਮਾਲਕ ਦੇ ਕਿੰਨੇ ਦੇਣੇ ਹਨ?’ ਉਸ ਮਨੁੱਖ ਨੇ ਜਵਾਬ ਦਿੱਤਾ, ‘ਮੈਂ ਉਸ ਨੂੰ ਕਣਕ ਦੇ ਸੱਠ ਹਜ਼ਾਰ ਪੌਂਡ ਦੇਣਦਾਰ ਹਾਂ’, ਮੁਖਤਿਆਰ ਨੇ ਉਸ ਨੂੰ ਆਖਿਆ, ‘ਆਪਣੀ ਵਹੀ ਲੈ ਅਤੇ ਛੇਤੀ ਬੈਠ ਕੇ ਪੰਜਾਹ ਹਜ਼ਾਰ ਪੌਂਡ ਲਿਖ ਦੇ।’"
7 — Para o outro ele perguntou: “E você, quanto está devendo?”
8 “ਬਾਅਦ ਵਿੱਚ ਮਾਲਕ ਨੇ ਆਪਣੇ ਬੇਈਮਾਨ ਮੁਖਤਿਆਰ ਨੂੰ ਕਿਹਾ ਕਿ ਉਸ ਨੇ ਬੜੀ ਚਲਾਕੀ ਖੇਡੀ ਹੈ। ਹਾਂ! ਦੁਨਿਆਵੀ ਲੋਕ ਆਤਮਕ ਲੋਕਾਂ ਨਾਲੋਂ ਆਪਣੇ ਸਮੇਂ ਦੇ ਦੂਜੇ ਲੋਕਾਂ ਨਾਲ ਵੱਧੇਰੇ ਚਲਾਕੀ ਕਰਦੇ ਹਨ।"
8 — E o patrão desse administrador desonesto o elogiou pela sua esperteza. E Jesus continuou:
9 “ਮੈਂ ਤੁਹਾਨੂੰ ਦੱਸਦਾ ਹਾਂ ਕਿ ਆਪਣੇ ਲਈ ਦੋਸਤ ਪ੍ਰਾਪਤ ਕਰਨ ਵਾਸਤੇ ਤੁਹਾਡੇ ਕੋਲ ਜਿੰਨੀ ਵੀ ਦੁਨਿਆਵੀ ਦੌਲਤ ਹੈ, ਇਸਤੇਮਾਲ ਕਰੋ। ਜਦੋਂ ਦੁਨਿਆਵੀ ਦੌਲਤ ਮੁੱਕ ਜਾਵੇਗੀ ਤਾਂ ਤੁਹਾਡਾ ਸਦੀਵੀ ਘਰਾਂ ਵਿੱਚ ਸੁਆਗਤ ਕੀਤਾ ਜਾਵੇਗਾ।"
9 Por isso eu digo a vocês: usem as riquezas deste mundo para conseguir amigos a fim de que, quando as riquezas faltarem, eles recebam vocês no lar eterno.
10 ਜੇਕਰ ਕੋਈ ਮਨੁੱਖ ਛੋਟੀਆਂ ਵਸਤਾਂ ਬਾਰੇ ਭਰੋਸੇਮੰਦ ਹੈ, ਉਸਤੇ ਵੱਡੀਆਂ ਵਸਤਾਂ ਬਾਰੇ ਵੀ ਭਰੋਸਾ ਕੀਤਾ ਜਾ ਸੱਕਦਾ ਹੈ। ਪਰ ਜੇਕਰ ਕੋਈ ਮਨੁੱਖ ਛੋਟੀਆਂ ਚੀਜ਼ਾਂ ਵਿੱਚ ਬੇਇਮਾਨ ਹੋਵੇਗਾ ਤਾਂ ਉਹ ਵੱਡੀਆਂ ਵਸਤਾਂ ਵਿੱਚ ਵੀ ਬੇਈਮਾਨੀ ਕਰ ਸੱਕਦਾ ਹੈ।"
10 Quem é fiel nas coisas pequenas também será nas grandes; e quem é desonesto nas coisas pequenas também será nas grandes.
11 ਜੇਕਰ ਤੁਸੀਂ ਇਹ ਸਾਬਤ ਨਹੀਂ ਕਰ ਸੱਕਦੇ ਕਿ ਤੁਸੀਂ ਦੁਨਿਆਵੀ ਦੌਲਤ ਨਾਲ ਵਿਸ਼ਵਾਸਯੋਗ ਹੋ, ਤਾਂ ਫ਼ਿਰ ਤੁਹਾਨੂੰ ਸੱਚੀ ਦੌਲਤ ਕੌਣ ਸੌਂਪੇਗਾ?"
11 Pois, se vocês não forem honestos com as riquezas deste mundo, quem vai pôr vocês para tomar conta das riquezas verdadeiras?
12 ਜੇਕਰ ਤੁਸੀਂ ਇਹ ਸਾਬਤ ਨਹੀਂ ਕਰਦੇ ਕਿ ਤੁਸੀਂ ਦੂਜਿਆਂ ਦੀ ਮਲਕੀਅਤ ਨਾਲ ਵਫਾਦਾਰ ਨਹੀਂ ਹੋ ਤਾਂ ਫ਼ਿਰ ਤੁਹਾਨੂੰ ਆਪਣੇ ਲਈ ਕੌਣ ਮਲਕੀਅਤ ਦੇਵੇਗਾ?"
12 E, se não forem honestos com o que é dos outros, quem lhes dará o que é de vocês?
13 “ਕੋਈ ਵੀ ਸੇਵਕ ਇੱਕੋ ਵੇਲੇ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸੱਕਦਾ। ਉਹ ਇੱਕ ਨੂੰ ਪਿਆਰ ਕਰੇਗਾ ਅਤੇ ਦੂਜੇ ਨੂੰ ਨਫ਼ਰਤ ਜਾਂ ਇੱਕ ਨਾਲ ਵਫਾਦਾਰ ਹੋਵੇਗਾ ਅਤੇ ਦੂਜੇ ਨਾਲ ਅਣਗਹਿਲੀ ਕਰੇਗਾ। ਤੁਸੀਂ ਪਰਮੇਸ਼ੁਰ ਅਤੇ ਪੈਸੇ ਦੀ ਇੱਕੋ ਵੇਲੇ ਸੇਵਾ ਨਹੀਂ ਕਰ ਸੱਕਦੇ।”"
13 — Um escravo não pode servir a dois donos ao mesmo tempo, pois vai rejeitar um e preferir o outro; ou será fiel a um e desprezará o outro. Vocês não podem servir a Deus e também servir ao dinheiro.
14 ਪਰਮੇਸ਼ੁਰ ਦਾ ਨੇਮ ਨਹੀਂ ਬਦਲਿਆ ਜਾ ਸੱਕਦਾ ਜਦੋਂ ਪੈਸੇ ਨੂੰ ਪਿਆਰ ਕਰਨ ਵਾਲੇ ਫਰੀਸੀਆਂ ਨੇ ਇਹ ਸੁਣਿਆ ਤਾਂ ਉਨ੍ਹਾਂ ਨੇ ਯਿਸੂ ਦਾ ਮਜਾਕ ਉਡਾਇਆ।"
14 Os fariseus ouviram isso e zombaram de Jesus porque amavam o dinheiro.
15 ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਲੋਕਾਂ ਸਾਹਮਣੇ ਆਪਣੇ-ਆਪ ਨੂੰ ਬੜਾ ਚੰਗਾ ਕਰਕੇ ਵਿਖਾਉਂਦੇ ਹੋ, ਪਰ ਪਰਮੇਸ਼ੁਰ ਤੁਹਾਡੇ ਦਿਲਾਂ ਦੀਆਂ ਜਾਣਦਾ ਹੈ। ਜਿਸ ਕਾਸੇ ਨੂੰ ਵੀ ਲੋਕ ਮੁੱਲਵਾਨ ਸਮਝਦੇ ਹਨ, ਪਰਮੇਸ਼ੁਰ ਲਈ ਉਸਦੀ ਕੋਈ ਕੀਮਤ ਨਹੀਂ।”"
15 Então Jesus disse a eles:
16 “ਪਰਮੇਸ਼ੁਰ ਜਾਣਦਾ ਹੈ ਕਿ ਲੋਕ ਮੂਸਾ ਦੀ ਸ਼ਰ੍ਹਾ ਅਤੇ ਨਬੀਆਂ ਦੀਆਂ ਲਿਖਤਾਂ ਦੀ ਯੂਹੰਨਾ ਦੇ ਸਮੇਂ ਤੱਕ ਮੁਨਾਦੀ ਹੋ ਚੁੱਕੀ ਸੀ। ਉਸਤੋਂ ਬਾਦ ਪਰਮੇਸ਼ੁਰ ਦੇ ਰਾਜ ਦੇ ਸੰਦੇਸ਼ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ। ਬਹੁਤ ਸਾਰੇ ਪਰਮੇਸ਼ੁਰ ਦੇ ਰਾਜ ਵਿੱਚ ਆਉਣ ਲਈ ਜੋਰ-ਜਬਰਦਸਤੀ ਕਰ ਰਹੇ ਹਨ।"
16 — A
17 ਸ਼ਰ੍ਹਾ ਦੇ ਇੱਕ ਅੱਖਰ ਦੇ ਇੱਕ ਹਿੱਸੇ ਦੇ ਬਦਲਣ ਨਾਲੋਂ ਅਕਾਸ਼ ਅਤੇ ਧਰਤੀ ਦਾ ਮਿਟ ਜਾਣਾ ਸੌਖਾ ਹੈ।"
17 — É mais fácil o céu e a terra desaparecerem do que ser tirado um simples acento de qualquer palavra da Lei.
18 ਤਲਾਕ ਅਤੇ ਦੂਜਾ ਵਿਆਹ “ਕੋਈ ਵੀ ਜੋ ਆਪਣੀ ਔਰਤ ਨੂੰ ਤਲਾਕ ਦਿੰਦਾ ਹੈ ਅਤੇ ਦੂਜੀ ਔਰਤ ਨਾਲ ਵਿਆਹ ਕਰਦਾ ਹੈ ਉਹ ਇੱਕ ਬਦਕਾਰ ਹੈ। ਇਸੇ ਤਰ੍ਹਾਂ ਹੀ ਉਹ ਆਦਮੀ ਜੋ ਤਲਾਕ ਦਿੱਤੀ ਹੋਈ ਔਰਤ ਨਾਲ ਵਿਆਹ ਕਰਦਾ ਹੈ ਉਹ ਵੀ ਇੱਕ ਬਦਕਾਰ ਹੈ।”"
18 — Se um homem se divorciar e casar com outra mulher, comete adultério. E quem casar com a mulher divorciada também comete adultério.
19 ਅਮੀਰ ਆਦਮੀ ਅਤੇ ਲਾਜ਼ਰ ਯਿਸੂ ਨੇ ਆਖਿਆ, “ਇੱਕ ਅਮੀਰ ਆਦਮੀ ਸੀ। ਉਹ ਮਹੀਨ ਕੀਮਤੀ ਵਸਤਰ ਪਹਿਨਦਾ ਅਤੇ ਹਰ ਰੋਜ਼ ਐਸ਼ ਪ੍ਰਸਤੀ ਦੀ ਜਿੰਦਗੀ ਜਿਉਂਦਾ ਸੀ।"
19 Jesus continuou:
20 ਉੱਥੇ ਇੱਕ ਲਾਜ਼ਰ ਨਾਂ ਦਾ ਮੰਗਤਾ ਸੀ ਜਿਸਦਾ ਸਾਰਾ ਸਰੀਰ ਫ਼ੋੜਿਆਂ ਨਾਲ ਭਰਿਆ ਹੋਇਆ ਸੀ। ਉਹ ਅਕਸਰ ਅਮੀਰ ਆਦਮੀ ਦੇ ਦਰ ਅੱਗੇ ਪਿਆ ਹੁੰਦਾ ਸੀ।"
20 Havia também um homem pobre, chamado Lázaro, que tinha o corpo coberto de feridas, e que costumavam largar perto da casa do rico.
21 ਉਸ ਨੂੰ ਅਮੀਰ ਆਦਮੀ ਦੀ ਮੇਜ਼ ਤੋਂ ਬਚੇ ਹੋਏ ਭੋਜਨ ਲਈ ਵੀ ਤੀਬ੍ਰ ਇੱਛਾ ਰਹਿੰਦੀ ਸੀ। ਸਗੋਂ ਕੁੱਤੇ ਆਕੇ ਉਸ ਦੇ ਫ਼ੋੜਿਆਂ ਨੂੰ ਵੀ ਚੱਟਦੇ।"
21 Lázaro ficava ali, procurando matar a fome com as migalhas que caíam da mesa do homem rico. E até os cachorros vinham lamber as suas feridas.
22 “ਫ਼ੇਰ ਗਰੀਬ ਲਾਜ਼ਰ ਮਰ ਗਿਆ ਦੂਤਾਂ ਨੇ ਉਸ ਨੂੰ ਲਿਆ ਅਤੇ ਅਬਰਾਹਾਮ ਗੋਦ ਵਿੱਚ ਜਾ ਰੱਖਿਆ, ਫ਼ੇਰ ਉਹ ਅਮੀਰ ਆਦਮੀ ਵੀ ਮਰ ਗਿਆ ਅਤੇ ਦਫ਼ਨਾਇਆ ਗਿਆ।"
22 O pobre morreu e foi levado pelos anjos para junto de Abraão, na festa do céu. O rico também morreu e foi sepultado.
23 ਉਸ ਨੇ ਪਤਾਲ ਵਿੱਚੋਂ ਜਿੱਥੇ ਉਹ ਦੁੱਖ ਝੱਲ ਰਿਹਾ ਸੀ ਆਪਣੀਆਂ ਅੱਖਾਂ ਚੁੱਕੀਆਂ ਅਤੇ ਦੂਰੋਂ ਲਾਜ਼ਰ ਨੂੰ ਅਬਰਾਹਾਮ ਦੀ ਗੋਦ ਵਿੱਚ ਵੇਖਿਆ।"
23 Ele sofria muito no
24 ਤਾਂ ਉਸ ਨੇ ਅਵਾਜ਼ ਮਾਰਕੇ ਕਿਹਾ, ‘ਪਿਤਾ ਅਬਰਾਹਾਮ! ਮੇਰੇ ਤੇ ਮਿਹਰ ਕਰ। ਲਾਜ਼ਰ ਨੂੰ ਪਾਣੀ ਵਿੱਚ ਆਪਣੀ ਉਂਗਲ ਭਿਉਂ ਕੇ ਮੇਰੀ ਜੀਭ ਗਿੱਲੀ ਕਰਨ ਲਈ ਭੇਜ, ਕਿਉਂਕਿ ਮੈਂ ਇਸ ਅੱਗ ਵਿੱਚ ਦੁੱਖ ਝੱਲ ਰਿਹਾ ਹਾਂ।’"
24 Então gritou: “Pai Abraão, tenha pena de mim! Mande que Lázaro molhe o dedo na água e venha refrescar a minha língua porque estou sofrendo muito neste fogo!”
25 “ਪਰ ਅਬਰਾਹਾਮ ਨੇ ਆਖਿਆ, ‘ਮੇਰੇ ਪੁੱਤਰ, ਯਾਦ ਕਰ ਜੋ ਤੂੰ ਧਰਤੀ ਤੇ ਆਪਣੇ ਜਿਉਂਦੇ ਜੀ ਆਪਣੀਆਂ ਸਾਰੀਆਂ ਵਸਤਾਂ ਭੋਗ ਚੁੱਕਾ ਹੈਂ ਅਤੇ ਲਾਜ਼ਰ ਨੇ ਸਾਰੀਆਂ ਮਾੜੀਆਂ ਵਸਤਾਂ ਭੋਗੀਆਂ ਹਨ। ਇਸ ਲਈ ਉਹ ਹੁਣ ਸੁੱਖ ਭੋਗ ਰਿਹਾ ਹੈ ਤੇ ਤੂੰ ਦੁੱਖ।"
25 — Mas Abraão respondeu: “Meu filho, lembre que você recebeu na sua vida todas as coisas boas, porém Lázaro só recebeu o que era mau. E agora ele está feliz aqui, enquanto você está sofrendo.
26 ਇਸਤੋਂ ਇਲਾਵਾ ਤੁਹਾਡੇ ਤੇ ਸਾਡੇ ਵਿੱਚਕਾਰ ਇੱਕ ਗਹਿਰੀ ਖੱਡ ਹੈ, ਇਸ ਲਈ ਅਗਰ ਕੋਈ ਵੀ, ਜੋ ਤੇਰੀ ਮਦਦ ਕਰਨੀ ਚਾਹੁੰਦਾ ਹੈ, ਤਾਂ ਉਹ ਉਧਰ ਨਹੀਂ ਜਾ ਸੱਕਦਾ ਅਤੇ ਨਾ ਹੀ ਕੋਈ ਉਧਰੋਂ ਇਧਰ ਆ ਸੱਕਦਾ ਹੈ।’"
26 Além disso, há um grande abismo entre nós, de modo que os que querem atravessar daqui até vocês não podem, como também os daí não podem passar para cá.”
27 “ਤਾਂ ਅਮੀਰ ਆਦਮੀ ਨੇ ਕਿਹਾ ‘ਫ਼ੇਰ ਪਿਤਾ ਅਬਰਾਹਾਮ ਮੈਂ ਤੇਰੇ ਅੱਗੇ ਲਾਜ਼ਰ ਨੂੰ ਧਰਤੀ ਤੇ ਮੇਰੇ ਪਿਤਾ ਦੇ ਘਰ ਭੇਜਣ ਦੀ ਬੇਨਤੀ ਕਰਦਾ ਹਾਂ, ਕਿਉਂਕਿ ਮੇਰੇ ਪੰਜ ਭਰਾ ਹਨ।"
27 — O rico disse: “Nesse caso, Pai Abraão, peço que mande Lázaro até a casa do meu pai
28 ਲਾਜ਼ਰ ਜਾਕੇ ਮੇਰੇ ਭਰਾਵਾਂ ਨੂੰ ਚੁਕੰਨਾ ਕਰ ਆਵੇ ਕਿ ਉਹ ਇਸ ਪਤਾਲ ਦੇ ਨਰਕ ਕੁੰਡ ਵਿੱਚ ਨਾ ਆਉਣ।’"
28 porque eu tenho cinco irmãos. Deixe que ele vá e os avise para que assim não venham para este lugar de sofrimento.”
29 “ਪਰ ਅਬਰਾਹਾਮ ਨੇ ਆਖਿਆ, ‘ਉਨ੍ਹਾਂ ਕੋਲ ਮੂਸਾ ਦੇ ਨੇਮ ਅਤੇ ਨਬੀਆਂ ਦੀਆਂ ਲਿਖਤਾਂ ਹਨ, ਉਨ੍ਹਾਂ ਨੂੰ ਉਨ੍ਹਾਂ ਦੇ ਉਪਦੇਸ਼ ਦਾ ਅਨੁਸਰਣ ਕਰਨ ਦੇ।’"
29 — Mas Abraão respondeu: “Os seus irmãos têm a
30 “ਪਰ ਉਸ ਧਨਵਾਨ ਨੇ ਕਿਹਾ, ‘ਨਹੀਂ ਪਿਤਾ ਅਬਰਾਹਾਮ! ਜੇਕਰ ਕੋਈ ਮੁਰਦਿਆਂ ਵਿੱਚੋਂ ਉਨ੍ਹਾਂ ਕੋਲ ਜਾਵੇ ਤਾਂ ਉਹ ਵਿਸ਼ਵਾਸ ਕਰਨਗੇ ਅਤੇ ਆਪਣੇ ਦਿਲ ਅਤੇ ਜੀਵਨ ਬਦਲ ਲੈਣਗੇ।’"
30 — “Só isso não basta, Pai Abraão!”, respondeu o rico. “Porém, se alguém ressuscitar e for falar com eles, aí eles se arrependerão dos seus pecados.”
31 “ਪਰ ਅਬਰਾਹਾਮ ਨੇ ਉਸ ਨੂੰ ਆਖਿਆ, ‘ਜੇਕਰ ਉਹ ਮੂਸਾ ਅਤੇ ਨਬੀਆਂ ਨੂੰ ਨਹੀਂ ਸੁਣਨਗੇ, ਤਾਂ ਫ਼ੇਰ ਉਹ ਉਸ ਨੂੰ ਵੀ ਨਹੀਂ ਸੁਣਨਗੇ ਜੋ ਮੁਰਦਿਆਂ ਵਿੱਚੋਂ ਜੀਅ ਉੱਠਿਆ ਹੋਵੇ।’”"
31 — Mas Abraão respondeu: “Se eles não escutarem Moisés nem os profetas, não crerão, mesmo que alguém ressuscite.”
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Lucas 16, comparar traduções ou montar um estudo — tudo direto pelo WhatsApp.