Lucas 18

Punjabi Bible (GL_PUNJABI) vs VC

Sair da comparação
VC Versão Católica
1 ਪਰਮੇਸ਼ੁਰ ਆਪਣੇ ਲੋਕਾਂ ਨੂੰ ਉੱਤਰ ਦੇਵੇਗਾ ਯਿਸੂ ਨੇ ਉਨ੍ਹਾਂ ਨੂੰ ਇਹ ਸਮਝਾਉਣ ਲਈ ਇੱਕ ਦ੍ਰਿਸ਼ਟਾਂਤ ਦਿੱਤਾ ਕਿ ਕਿਵੇਂ ਉਨ੍ਹਾਂ ਨੂੰ ਹਮੇਸ਼ਾ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਨੀ ਚਾਹੀਦੀ ਹੈ ਅਤੇ ਆਸ ਨਹੀਂ ਛੱਡਣੀ ਚਾਹੀਦੀ।"
1 Propôs-lhes Jesus uma parábola para mostrar que é necessário orar sempre sem jamais deixar de fazê-lo.
2 “ਇੱਕ ਵਾਰ, ਇੱਕ ਸ਼ਹਿਰ ਵਿੱਚ, ਇੱਕ ਨਿਆਂਕਾਰ ਸੀ ਜੋ ਪਰਮੇਸ਼ੁਰ ਤੋਂ ਨਹੀਂ ਡਰਦਾ ਸੀ ਅਤੇ ਨਾ ਹੀ ਲੋਕਾਂ ਵੱਲ ਧਿਆਨ ਦਿੰਦਾ ਸੀ ਕਿ ਉਹ ਉਸ ਬਾਰੇ ਕੀ ਸੋਚਦੇ ਹਨ।"
2 Havia em certa cidade um juiz que não temia a Deus, nem respeitava pessoa alguma.
3 ਉਸੇ ਸ਼ਹਿਰ ਵਿੱਚ, ਇੱਕ ਔਰਤ ਰਹਿੰਦੀ ਸੀ ਜਿਸਦਾ ਪਤੀ ਮਰ ਚੁੱਕਾ ਸੀ। ਉਹ ਔਰਤ ਉਸ ਹਾਕਮ ਪਾਸ ਬਹੁਤ ਵਾਰ ਆਈ ਅਤੇ ਕਿਹਾ, ‘ਇੱਕ ਆਦਮੀ ਮੈਨੂੰ ਕਸ਼ਟ ਦਿੰਦਾ ਹੈ। ਕਿਰਪਾ ਕਰਕੇ ਮੈਨੂੰ ਨਿਆਂ ਦੇਵੋ!’"
3 Na mesma cidade vivia também uma viúva que vinha com freqüência à sua presença para dizer-lhe: Faze-me justiça contra o meu adversário.
4 ਪਰ ਉਹ ਹਾਕਮ ਉਸ ਔਰਤ ਦੀ ਮਦਦ ਨਹੀਂ ਸੀ ਕਰਨਾ ਚਾਹੁੰਦਾ। ਬਹੁਤ ਦੇਰ ਬਾਦ ਹਾਕਮ ਨੇ ਆਪਣੇ ਮਨ ਵਿੱਚ ਸੋਚਿਆ, ‘ਨਾ ਤਾਂ ਮੈਂ ਪਰਮੇਸ਼ੁਰ ਤੋਂ ਡਰਦਾ ਹਾਂ ਅਤੇ ਨਾ ਹੀ ਇਸ ਗੱਲ ਦੀ ਪ੍ਰਵਾਹ ਕਰਦਾ ਹਾਂ ਕਿ ਲੋਕ ਮੇਰੇ ਬਾਰੇ ਕੀ ਸੋਚਦੇ ਹਨ।"
4 Ele, porém, por muito tempo não o quis. Por fim, refletiu consigo: Eu não temo a Deus nem respeito os homens;
5 ਪਰ ਇਹ ਔਰਤ ਮੈਨੂੰ ਕਿੰਨਾ ਦੁੱਖ ਦਿੰਦੀ ਹੈ। ਜੇਕਰ ਇਹ ਜੋ ਚਾਹੁੰਦੀ ਹੈ ਮੈਂ ਇਸ ਨੂੰ ਦੇ ਦੇਵਾਂ ਤਾਂ ਇਹ ਮੈਨੂੰ ਇੱਕਲਿਆਂ ਛੱਡ ਜਾਵੇਗੀ ਤੇ ਜੇਕਰ ਮੈਂ ਉਸਦੀ ਸਮੱਸਿਆ ਹੱਲ ਨਾ ਕੀਤੀ, ਉਹ ਆਉਣਾ ਜਾਰੀ ਰੱਖੇਗੀ ਅਤੇ ਮੈਨੂੰ ਪਰੇਸ਼ਾਨ ਕਰਦੀ ਰਹੇਗੀ।’”"
5 todavia, porque esta viúva me importuna, far-lhe-ei justiça, senão ela não cessará de me molestar.
6 ਫਿਰ ਪ੍ਰਭੂ ਨੇ ਆਖਿਆ, “ਸੁਣੋ! ਇਸ ਵਿੱਚ ਡੂੰਘਾ ਭਾਵ ਹੈ, ਜੋ ਕਿ ਹਾਕਮ ਨੇ ਕਿਹਾ।"
6 Prosseguiu o Senhor: Ouvis o que diz este juiz injusto?
7 ਜਦੋਂ ਪਰਮੇਸ਼ੁਰ ਦੇ ਚੁਣੇ ਹੋਏ ਲੋਕ ਦਿਨ-ਰਾਤ ਉਸ ਅੱਗੇ ਦੁਹਾਈ ਦਿੰਦੇ ਰਹਿੰਦੇ ਹਨ ਤਾਂ ਨਿਸ਼ਚਿਤ ਹੀ ਉਹ ਆਪਣੇ ਲੋਕਾਂ ਨੂੰ ਨਿਆਂ ਦੇਵੇਗਾ। ਉਹ ਬਿਨਾ ਦੇਰੀ ਕੀਤਿਆਂ ਆਪਣੇ ਚੁਣੇ ਹੋਏ ਲੋਕਾਂ ਨੂੰ ਜਵਾਬ ਦੇਵੇਗਾ।"
7 Por acaso não fará Deus justiça aos seus escolhidos, que estão clamando por ele dia e noite? Porventura tardará em socorrê-los?
8 ਮੈਂ ਤੁਹਾਨੂੰ ਦੱਸਦਾ ਹਾਂ ਕਿ ਪਰਮੇਸ਼ੁਰ ਛੇਤੀ ਹੀ ਆਪਣੇ ਲੋਕਾਂ ਦੀ ਮਦਦ ਕਰੇਗਾ ਅਤੇ ਉਨ੍ਹਾਂ ਨੂੰ ਨਿਆਂ ਦੇਵੇਗਾ। ਪਰ ਜਦੋਂ ਮਨੁੱਖ ਦਾ ਪੁੱਤਰ ਆਵੇਗਾ, ਕੀ ਉਹ ਧਰਤੀ ਤੇ ਉਨ੍ਹਾਂ ਲੋਕਾਂ ਨੂੰ ਲੱਭੇਗਾ ਜਿਨ੍ਹਾਂ ਨੂੰ ਉਸ ਵਿੱਚ ਵਿਸ਼ਵਾਸ ਹੈ?”"
8 Digo-vos que em breve lhes fará justiça. Mas, quando vier o Filho do Homem, acaso achará fé sobre a terra?
9 ਪਰਮੇਸ਼ੁਰ ਨੂੰ ਨਿਮ੍ਰਤਾ ਨਾਲ ਬੇਨਤੀ ਉੱਥੇ ਕੁਝ ਲੋਕ ਸਨ ਜੋ ਆਪਣੇ-ਆਪ ਨੂੰ ਬਹੁਤ ਭਲਾ ਸਮਝਦੇ ਸਨ। ਉਹ ਬਾਕੀ ਲੋਕਾਂ ਨੂੰ ਆਪਣੇ ਨਾਲੋਂ ਹੀਣੇ ਮੰਨਦੇ ਸਨ। ਤਾਂ ਯਿਸੂ ਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਦਿੱਤਾ।"
9 Jesus lhes disse ainda esta parábola a respeito de alguns que se vangloriavam como se fossem justos, e desprezavam os outros:
10 “ਇੱਕ ਵਾਰ ਇੱਕ ਫਰੀਸੀ ਅਤੇ ਇੱਕ ਮਸੂਲੀਆ ਸੀ। ਇੱਕ ਦਿਨ ਉਹ ਦੋਵੇ ਇਕੱਠੇ ਪ੍ਰਾਰਥਨਾ ਕਰਨ ਲਈ ਮੰਦਰ ਗਏ।"
10 Subiram dois homens ao templo para orar. Um era fariseu; o outro, publicano.
11 ਫਰੀਸੀ ਮਸੂਲੀਏ ਕੋਲੋਂ ਦੂਰ ਅਲੱਗ ਪ੍ਰਾਰਥਨਾ ਕਰਨ ਲਈ ਖੜ੍ਹਾ ਹੋਇਆ। ਜਦੋਂ ਫਰੀਸੀ ਪ੍ਰਾਰਥਨਾ ਕਰ ਰਿਹਾ ਸੀ ਤਾਂ ਉਸ ਨੇ ਆਖਿਆ, ‘ਹੇ ਪਰਮੇਸ਼ੁਰ! ਮੈਂ ਤੇਰਾ ਧੰਨਵਾਦ ਕਰਦਾ ਹਾਂ ਕਿਉਂਕਿ ਮੈਂ ਬਾਕੀ ਲੋਕਾਂ ਵਾਂਗ ਭੈੜਾ ਨਹੀਂ ਹਾਂ। ਮੈਂ ਕੋਈ ਚੋਰ ਜਾਂ ਧੋਖੇਬਾਜ ਜਾਂ ਕੋਈ ਬਦਕਾਰ ਨਹੀਂ ਹਾਂ। ਮੈਂ ਤੇਰਾ ਧੰਨਵਾਦ ਕਰਦਾ ਹਾਂ ਕਿਉਂਕਿ ਮੈਂ ਇਸ ਮਸੂਲੀਏ ਨਾਲੋਂ ਚੰਗਾ ਹਾਂ।"
11 O fariseu, em pé, orava no seu interior desta forma: Graças te dou, ó Deus, que não sou como os demais homens: ladrões, injustos e adúlteros; nem como o publicano que está ali.
12 ਮੈਂ ਚੰਗਾ ਹਾਂ, ਮੈਂ ਹਫਤੇ ਵਿੱਚ ਦੋ ਵਾਰ ਵਰਤ ਰੱਖਦਾ ਹਾਂ ਅਤੇ ਆਪਣੀ ਸਾਰੀ ਕਮਾਈ ਵਿੱਚੋਂ ਦਸਵੰਧ ਦਿੰਦਾ ਹਾਂ।’"
12 Jejuo duas vezes na semana e pago o dízimo de todos os meus lucros.
13 “ਮਸੂਲੀਆ ਇੱਕ ਖੂੰਜੇ ਵਿੱਚ ਖੜ੍ਹਾ ਹੋ ਗਿਆ, ਜਦੋਂ ਉਹ ਪ੍ਰਾਰਥਨਾ ਕਰ ਰਿਹਾ ਸੀ, ਉਸ ਨੇ ਆਪਣਾ ਸਿਰ ਵੀ ਸਵਰਗ ਵੱਲ ਚੁੱਕਣ ਦੀ ਦਲੇਰੀ ਨਾ ਕੀਤੀ। ਉਸ ਨੇ ਪਰਮੇਸ਼ੁਰ ਅੱਗੇ ਆਪਣੇ-ਆਪ ਨੂੰ ਬੜਾ ਨਿਮਾਣਾ ਪ੍ਰਗਟ ਕੀਤਾ ਅਤੇ ਆਖਿਆ, ‘ਹੇ ਪਰਮੇਸ਼ੁਰ! ਮੇਰੇ ਤੇ ਮਿਹਰ ਕਰ! ਮੈਂ ਇੱਕ ਪਾਪੀ ਹਾਂ!’"
13 O publicano, porém, mantendo-se à distância, não ousava sequer levantar os olhos ao céu, mas batia no peito, dizendo: Ó Deus, tem piedade de mim, que sou pecador!
14 ਮੈਂ ਤੁਹਾਨੂੰ ਦੱਸਦਾ ਹਾਂ ਕਿ ਇਹ ਆਦਮੀ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਧਰਮੀ ਬਣਕੇ ਘਰ ਗਿਆ, ਪਰ ਫਰੀਸੀ ਜਿਸਨੇ ਆਪਣੇ-ਆਪ ਨੂੰ ਇੱਕ ਚੰਗਾ ਆਦਮੀ ਸਮਝਿਆ, ਧਰਮੀ ਨਹੀਂ ਸੀ। ਕੋਈ ਵੀ ਜੋ ਆਪਣੇ-ਆਪ ਨੂੰ ਉੱਚਾ ਚੁੱਕਦਾ ਹੈ ਨੀਵਾਂ ਕੀਤਾ ਜਾਵੇਗਾ ਅਤੇ ਜੋ ਵਿਅਕਤੀ ਆਪਣੇ-ਆਪ ਨੂੰ ਨਿਮ੍ਰ ਬਣਾਉਂਦਾ ਹੈ ਸੋ ਉੱਚਾ ਚੁੱਕਿਆ ਜਾਵੇਗਾ।”"
14 Digo-vos: este voltou para casa justificado, e não o outro. Pois todo o que se exaltar será humilhado, e quem se humilhar será exaltado.
15 ਪਰਮੇਸ਼ੁਰ ਦੇ ਰਾਜ ਵਿੱਚ ਕੌਣ ਪਰਵੇਸ਼ ਕਰੇਗਾ? ਕੁਝ ਲੋਕ ਆਪਣੇ ਛੋਟੇ ਬੱਚਿਆਂ ਨੂੰ ਯਿਸੂ ਕੋਲ ਲਿਆਏ ਤਾਂ ਜੋ ਉਹ ਉਨ੍ਹਾਂ ਨੂੰ ਛੂਹਵੇ। ਪਰ ਜਦੋਂ ਉਸ ਦੇ ਚੇਲਿਆਂ ਨੇ ਵੇਖਿਆ ਤਾਂ ਉਨ੍ਹਾਂ ਨੇ ਉਨ੍ਹਾਂ ਨੂੰ ਝਿੜਕਿਆ।"
15 Trouxeram-lhe também criancinhas, para que ele as tocasse. Vendo isto, os discípulos as repreendiam.
16 ਪਰ ਯਿਸੂ ਨੇ ਛੋਟੇ ਬਾਲਕਾਂ ਨੂੰ ਆਪਣੇ ਕੋਲ ਬੁਲਾਇਆ ਅਤੇ ਆਪਣੇ ਚੇਲਿਆਂ ਨੂੰ ਆਖਿਆ, “ਬੱਚਿਆਂ ਨੂੰ ਮੇਰੇ ਕੋਲ ਆਉਣ ਦੇਵੋ! ਉਨ੍ਹਾਂ ਨੂੰ ਰੋਕੋ ਨਾ। ਕਿਉਂਕਿ ਪਰਮੇਸ਼ੁਰ ਦਾ ਰਾਜ ਉਨ੍ਹਾਂ ਲੋਕਾਂ ਨਾਲ ਸੰਬੰਧਿਤ ਹੈ ਜੋ ਇਨ੍ਹਾਂ ਬੱਚਿਆਂ ਵਰਗੇ ਹਨ।"
16 Jesus, porém, chamou-as e disse: Deixai vir a mim as criancinhas e não as impeçais, porque o Reino de Deus é daqueles que se parecem com elas.
17 ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਕੋਈ ਵੀ ਜਿਹੜਾ ਪਰਮੇਸ਼ੁਰ ਦੇ ਰਾਜ ਨੂੰ ਬੱਚਿਆਂ ਦੇ ਵਾਂਗ ਨਹੀਂ ਕਬੂਲਦਾ, ਉਹ ਕਦੀ ਵੀ ਪਰਮੇਸ਼ੁਰ ਦੇ ਰਾਜ ਅੰਦਰ ਪ੍ਰਵੇਸ਼ ਨਹੀਂ ਕਰੇਗਾ।”"
17 Em verdade vos declaro: quem não receber o Reino de Deus como uma criancinha, nele não entrará.
18 ਇੱਕ ਅਮੀਰ ਵਿਅਕਤੀ ਦਾ ਯਿਸੂ ਨੂੰ ਸਵਾਲ ਇੱਕ ਯਹੂਦੀ ਆਗੂ ਨੇ ਯਿਸੂ ਨੂੰ ਪੁੱਛਿਆ, “ਭੱਲੇ ਗੁਰੂ ਜੀ, ਸਦੀਪਕ ਜੀਵਨ ਪਾਉਣ ਵਾਸਤੇ ਮੈਂ ਕੀ ਕਰਾਂ?”"
18 Um homem de posição perguntou então a Jesus: Bom Mestre, que devo fazer para possuir a vida eterna?
19 ਯਿਸੂ ਨੇ ਉਸ ਨੂੰ ਆਖਿਆ, “ਤੂੰ ਮੈਨੂੰ ਭੱਲਾ ਕਿਉਂ ਆਖਦਾ ਹੈਂ। ਇੱਕਲਾ ਪਰਮੇਸ਼ੁਰ ਹੀ ਭੱਲਾ ਹੈ।"
19 Jesus respondeu-lhe: Por que me chamas bom? Ninguém é bom senão só Deus.
20 ਪਰ ਮੈਂ ਤੇਰੇ ਸਵਾਲ ਦਾ ਜਵਾਬ ਦੇਵਾਂਗਾ। ਤੂੰ ਹੁਕਮਨਾਮਿਆਂ ਨੂੰ ਜਾਣਦਾ ਹੈਂ? ‘ਤੈਨੂੰ ਬਦਕਾਰੀ ਦਾ ਪਾਪ ਨਹੀਂ ਕਰਨਾ ਚਾਹੀਦਾ, ਤੈਨੂੰ ਕਿਸੇ ਦਾ ਕਤਲ ਨਹੀਂ ਕਰਨਾ ਚਾਹੀਦਾ, ਤੈਨੂੰ ਚੋਰੀ ਨਹੀਂ ਕਰਨੀ ਚਾਹੀਦੀ, ਤੈਨੂੰ ਝੂਠੀ ਗਵਾਹੀ ਨਹੀਂ ਦੇਣੀ ਚਾਹੀਦੀ ਅਤੇ ਤੈਨੂੰ ਆਪਣੇ ਮਾਤਾ-ਪਿਤਾ ਦੀ ਇੱਜ਼ਤ ਕਰਨੀ ਚਾਹੀਦੀ ਹੈ।’”"
20 Conheces os mandamentos: não cometerás adultério; não matarás; não furtarás; não dirás falso testemunho; honrarás pai e mãe.
21 ਪਰ ਆਗੂ ਨੇ ਕਿਹਾ, “ਇਹ ਸਾਰੇ ਹੁਕਮ ਤਾਂ ਮੈਂ ਬਚਪਨ ਤੋਂ ਮੰਨਦਾ ਚੱਲਿਆ ਆ ਰਿਹਾ ਹਾਂ।”"
21 Disse ele: Tudo isso tenho guardado desde a minha mocidade.
22 ਜਦੋਂ ਯਿਸੂ ਨੇ ਇਹ ਸੁਣਿਆ ਤਾਂ ਉਸ ਨੇ ਆਗੂ ਨੂੰ ਆਖਿਆ, “ਅਜੇ ਵੀ ਇੱਕ ਚੀਜ ਹੈ ਜਿਸਦੀ ਤੇਰੇ ਵਿੱਚ ਘਾਟ ਹੈ। ਉਹ ਇਹ ਕਿ ਤੇਰੇ ਕੋਲ ਜਿੰਨੀ ਵੀ ਦੌਲਤ ਹੈ ਉਸ ਨੂੰ ਵੇਚਕੇ ਧਨ ਗਰੀਬਾਂ ਵਿੱਚ ਵੰਡ ਦੇ। ਤੈਨੂੰ ਸਵਰਗ ਵਿੱਚ ਤੇਰਾ ਖਜਾਨਾ ਮਿਲੇਗਾ। ਇਹ ਸਭ ਕਰਕੇ ਫਿਰ ਤੂੰ ਮੇਰੇ ਕੋਲ ਆ ਤੇ ਮੇਰੇ ਪਿੱਛੇ-ਪਿੱਛੇ ਚੱਲ।”"
22 A estas palavras, Jesus lhe falou: Ainda te falta uma coisa: vende tudo o que tens, dá-o aos pobres e terás um tesouro no céu; depois, vem e segue-me.
23 ਪਰ ਜਦੋਂ ਉਸ ਆਗੂ ਨੇ ਇਹ ਸੁਣਿਆ ਤਾਂ ਉਹ ਬੜਾ ਉਦਾਸ ਹੋਇਆ ਕਿਉਂਕਿ ਉਹ ਬੜਾ ਅਮੀਰ ਸੀ ਅਤੇ ਸਾਰੀ ਦੌਲਤ ਆਪਣੇ ਕੋਲ ਰੱਖਣੀ ਚਾਹੁੰਦਾ ਸੀ।"
23 Ouvindo isto, ele se entristeceu, pois era muito rico.
24 ਜਦੋਂ ਯਿਸੂ ਨੇ ਵੇਖਿਆ ਕਿ ਉਹ ਮਨੁੱਖ ਬੜਾ ਉਦਾਸ ਹੋ ਗਿਆ ਹੈ ਤਾਂ ਉਸ ਨੇ ਆਖਿਆ “ਧਨਵਾਨ ਵਾਸਤੇ ਪਰਮੇਸ਼ੁਰ ਦੇ ਰਾਜ ਵਿੱਚ ਜਾਣਾ ਬੜਾ ਔਖਾ ਹੈ।"
24 Vendo-o entristecer-se, disse Jesus: Como é difícil aos ricos entrar no Reino de Deus!
25 ਅਮੀਰ ਆਦਮੀ ਲਈ ਪਰਮੇਸ਼ੁਰ ਦੇ ਰਾਜ ਵਿੱਚ ਵੜਨ ਨਾਲੋਂ ਇੱਕ ਊਠ ਦਾ ਸੂਈ ਦੇ ਨੱਕੇ ਵਿੱਚੋਂ ਲੰਘਣਾ ਸੌਖਾ ਹੈ।”"
25 É mais fácil passar o camelo pelo fundo duma agulha do que um rico entrar no Reino de Deus.
26 ਕੌਣ ਬਚਾਇਆ ਜਾ ਸੱਕਦਾ ਹੈ ਜਦੋਂ ਲੋਕਾਂ ਨੇ ਇਹ ਸੁਣਿਆ ਤਾਂ ਆਖਣ ਲੱਗੇ, “ਫਿਰ ਕੌਣ ਬਚਾਇਆ ਜਾ ਸੱਕਦਾ ਹੈ?”"
26 Perguntaram os ouvintes: Quem então poderá salvar-se?
27 ਯਿਸੂ ਨੇ ਆਖਿਆ, “ਜਿਹੜੀਆਂ ਗੱਲਾਂ ਮਨੁੱਖਾਂ ਲਈ ਅਣਹੋਣੀਆਂ ਹਨ, ਉਹ ਪਰਮੇਸ਼ੁਰ ਤੋਂ ਹੋ ਸੱਕਦੀਆਂ ਹਨ।”"
27 Respondeu Jesus: O que é impossível aos homens é possível a Deus.
28 ਪਤਰਸ ਨੇ ਕਿਹਾ, “ਵੇਖ, ਅਸੀਂ ਆਪਣਾ ਸਭ ਕੁਝ ਛੱਡ ਕੇ ਤੇਰੇ ਮਗਰ ਹੋ ਤੁਰੇ ਹਾਂ।”"
28 Pedro então disse: Vê, nós abandonamos tudo e te seguimos.
29 ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਉਹ ਹਰ ਕੋਈ, ਜਿਸਨੇ ਆਪਣੇ ਘਰ, ਪਤਨੀ, ਭਰਾਵਾਂ, ਮਾਪਿਆਂ, ਅਤੇ ਬੱਚਿਆਂ ਨੂੰ ਪਰਮੇਸ਼ੁਰ ਦੇ ਰਾਜ ਵਾਸਤੇ ਛੱਡਿਆ ਹੈ,"
29 Jesus respondeu: Em verdade vos declaro: ninguém há que tenha abandonado, por amor do Reino de Deus, sua casa, sua mulher, seus irmãos, seus pais ou seus filhos,
30 ਉਹ ਆਪਣੇ ਛੱਡੇ ਤੋਂ ਕਿਤੇ ਵੱਧ ਪਾਵੇਗਾ। ਉਹ ਆਪਣੀ ਜ਼ਿੰਦਗੀ ਵਿੱਚ ਛੱਡੇ ਹੋਏ ਤੋਂ ਕਿਤੇ ਵੱਧੇਰੇ ਪ੍ਰਾਪਤ ਕਰੇਗਾ ਅਤੇ ਜਦੋਂ ਉਹ ਮਰੇਗਾ, ਉਸਦਾ ਵਾਸਾ ਹਮੇਸ਼ਾ ਪਰਮੇਸ਼ੁਰ ਦੇ ਨਾਲ ਹੋਵੇਗਾ।”"
30 que não receba muito mais neste mundo e no mundo vindouro a vida eterna.
31 ਯਿਸੂ ਮੌਤ ਤੋਂ ਜੀਅ ਉੱਠੇਗਾ ਫਿਰ ਯਿਸੂ ਬਾਰ੍ਹਾਂ ਰਸੂਲਾਂ ਨੂੰ ਇੱਕ ਪਾਸੇ ਲਿਆਇਆ ਅਤੇ ਉਨ੍ਹਾਂ ਨੂੰ ਆਖਿਆ, “ਸੁਣੋ! ਅਸੀਂ ਯਰੂਸ਼ਲਮ ਨੂੰ ਜਾ ਰਹੇ ਹਾਂ। ਉਹ ਸਾਰੀਆਂ ਗੱਲਾਂ ਜੋ ਨਬੀਆਂ ਨੇ ਮਨੁੱਖ ਦੇ ਪੁੱਤਰ ਬਾਰੇ ਲਿਖੀਆਂ ਹਨ, ਪੂਰਨ ਹੋ ਜਾਣਗੀਆਂ।"
31 Em seguida, Jesus tomou à parte os Doze e disse-lhes: Eis que subimos a Jerusalém. Tudo o que foi escrito pelos profetas a respeito do Filho do Homem será cumprido.
32 ਉਸ ਨੂੰ ਗੈਰ-ਯਹੂਦੀ ਲੋਕਾਂ ਦੇ ਹੱਥਾਂ ਵਿੱਚ ਦੇ ਦਿੱਤਾ ਜਾਵੇਗਾ। ਉਹ ਉਸਦਾ ਮਜ਼ਾਕ ਉਡਾਉਣਗੇ, ਉਸਦੀ ਬੇਇੱਜ਼ਤੀ ਕਰਨਗੇ ਅਤੇ ਉਸ ਉੱਪਰ ਥੁੱਕਣਗੇ।"
32 Ele será entregue aos pagãos. Hão de escarnecer dele, ultrajá-lo, desprezá-lo;
33 ਉਸ ਨੂੰ ਕੁੱਟਣਗੇ ਅਤੇ ਫੇਰ ਉਸ ਨੂੰ ਮਾਰ ਦੇਣਗੇ। ਪਰ ਉਹ ਤੀਜੇ ਦਿਨ ਮੁਰਦਿਆਂ ਵਿੱਚੋਂ ਜੀਅ ਉੱਠੇਗਾ।”"
33 bater-lhe-ão com varas e o farão morrer; e ao terceiro dia ressurgirá.
34 ਰਸੂਲਾਂ ਨੇ ਉਸਦੀ ਗੱਲ ਨੂੰ ਸਮਝਣ ਦੀ ਕੋਸ਼ਿਸ਼ ਕੀਤੀ, ਪਰ ਉਹ ਸਮਝ ਨਾ ਸੱਕੇ, ਉਨ੍ਹਾਂ ਲਈ ਅਰਥ ਗੁਪਤ ਰੱਖਿਆ ਗਿਆ ਸੀ।"
34 Mas eles nada disto compreendiam, e estas palavras eram-lhes um enigma cujo sentido não podiam entender.
35 ਯਿਸੂ ਦਾ ਇੱਕ ਅੰਨ੍ਹੇ ਆਦਮੀ ਨੂੰ ਠੀਕ ਕਰਨਾ ਜਦੋਂ ਯਿਸੂ ਯਰੀਹੋ ਦੇ ਨੇੜੇ ਆਇਆ ਉੱਥੇ, ਪੈਸੇ ਮੰਗਦਾ ਹੋਇਆ ਇੱਕ ਅੰਨ੍ਹਾ ਸੜਕ ਦੇ ਕਿਨਾਰੇ ਬੈਠਾ ਸੀ।"
35 Ao aproximar-se Jesus de Jericó, estava um cego sentado à beira do caminho, pedindo esmolas.
36 ਜਦੋਂ ਉਸ ਨੇ ਭੀੜ ਲੰਘਦੀ ਨੂੰ ਸੁਣਿਆ ਤਾਂ ਉਸ ਨੇ ਪੁੱਛਿਆ, “ਇਹ ਕੀ ਹੋ ਰਿਹਾ ਹੈ?”"
36 Ouvindo o ruído da multidão que passava, perguntou o que havia.
37 ਲੋਕਾਂ ਨੇ ਉਸ ਨੂੰ ਦੱਸਿਆ, “ਯਿਸੂ ਨਾਸਰੀ, ਇੱਥੇ ਆ ਰਿਹਾ ਹੈ।”"
37 Responderam-lhe: É Jesus de Nazaré, que passa.
38 ਅੰਨ੍ਹਾ ਆਦਮੀ ਬੜਾ ਉਤਸਾਹਤ ਹੋਇਆ ਅਤੇ ਆਖਣ ਲੱਗਾ, “ਯਿਸੂ, ਦਾਊਦ ਦੇ ਪੁੱਤਰ ਮੇਰੇ ਤੇ ਦਯਾ ਕਰ!”"
38 Ele então exclamou: Jesus, filho de Davi, tem piedade de mim!
39 ਜਿਹੜੇ ਲੋਕ ਅੱਗੇ ਆਗੂ ਬਣਕੇ ਚਲ ਰਹੇ ਸਨ ਉਨ੍ਹਾਂ ਨੇ ਅੰਨ੍ਹੇ ਆਦਮੀ ਨੂੰ ਇਉਂ ਬੋਲਣ ਤੋਂ ਵਰਜਿਆ। ਪਰ ਅੰਨ੍ਹਾ ਆਦਮੀ ਹੋਰ ਵੀ ਜੋਰ ਦੀ ਰੌਲਾ ਪਾਉਣ ਲੱਗਾ, “ਯਿਸੂ, ਦਾਊਦ ਦੇ ਪੁੱਤਰ, ਮੇਰੇ ਤੇ ਮਿਹਰ ਕਰ!”"
39 Os que vinham na frente repreendiam-no rudemente para que se calasse. Mas ele gritava ainda mais forte: Filho de Davi, tem piedade de mim!
40 ਯਿਸੂ ਉੱਥੇ ਰੁਕਿਆ ਅਤੇ ਆਖਿਆ, “ਉਸ ਅੰਨ੍ਹੇ ਆਦਮੀ ਨੂੰ ਮੇਰੇ ਕੋਲ ਲਿਆਵੋ।” ਜਦੋਂ ਅੰਨ੍ਹਾ ਆਦਮੀ ਨੇੜੇ ਆਇਆ ਤਾਂ ਉਸ ਨੇ ਉਸ ਨੂੰ ਪੁੱਛਿਆ,"
40 Jesus parou e mandou que lho trouxessem. Chegando ele perto, perguntou-lhe:
41 “ਤੂੰ ਮੈਥੋਂ ਆਪਣੇ ਵਾਸਤੇ ਕੀ ਕਰਾਉਣਾ ਚਾਹੁੰਦਾ ਹੈ?” ਉਸ ਨੇ ਆਖਿਆ, “ਪ੍ਰਭੂ! ਮੈਂ ਵੇਖਣਾ ਚਾਹੁੰਦਾ ਹਾਂ।”"
41 Que queres que te faça? Respondeu ele: Senhor, que eu veja.
42 ਯਿਸੂ ਨੇ ਉਸ ਨੂੰ ਕਿਹਾ, “ਆਪਣੀ ਦ੍ਰਿਸ਼ਟੀ ਪ੍ਰਾਪਤ ਕਰ! ਤੇਰੇ ਵਿਸ਼ਵਾਸ ਨੇ ਤੈਨੂੰ ਰਾਜੀ ਕੀਤਾ ਹੈ।”"
42 Jesus lhe disse: Vê! Tua fé te salvou.
43 ਤਦ ਉਹ ਮਨੁੱਖ ਵੇਖਣ ਦੇ ਸਮਰਥ ਸੀ। ਉਹ ਪਰਮੇਸ਼ੁਰ ਦੀ ਉਸਤਤਿ ਕਰਦਾ ਹੋਇਆ ਯਿਸੂ ਦਾ ਅਨੁਸਰਣ ਕਰਨ ਲੱਗਾ। ਜਿਨ੍ਹਾ ਸਾਰੇ ਲੋਕਾਂ ਨੇ ਇਹ ਵੇਖਿਆ ਉਨ੍ਹਾਂ ਨੇ ਵੀ ਪਰਮੇਸ਼ੁਰ ਦੀ ਉਸਤਤਿ ਕੀਤੀ।"
43 E imediatamente ficou vendo e seguia a Jesus, glorificando a Deus. Presenciando isto, todo o povo deu glória a Deus.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Lucas 18, comparar traduções ou montar um estudo — tudo direto pelo WhatsApp.