Lucas 19

Punjabi Bible (GL_PUNJABI) vs NAA

Sair da comparação
NAA Nova Almeida Atualizada 2017
1 ਜ਼ੱਕੀ ਯਿਸੂ ਯਰੀਹੋ ਸ਼ਹਿਰ ਦੇ ਵਿੱਚੋਂ ਦੀ ਲੰਘ ਰਿਹਾ ਸੀ।"
1 Entrando em Jericó, Jesus atravessava a cidade.
2 ਯਰੀਹੋ ਵਿੱਚ ਜ਼ੱਕੀ ਨਾਂ ਦਾ ਇੱਕ ਆਦਮੀ ਸੀ, ਉਹ ਇੱਕ ਅਮੀਰ ਅਤੇ ਪ੍ਰਧਾਨ ਮਸੂਲੀਆ ਸੀ।"
2 Eis que um homem rico, chamado Zaqueu, chefe dos publicanos,
3 ਉਹ ਵੇਖਣਾ ਚਾਹੁੰਦਾ ਸੀ ਕਿ ਇਹ ਯਿਸੂ ਕੌਣ ਹੈ? ਹੋਰ ਵੀ ਬੜੇ ਲੋਕ ਉੱਥੇ ਸਨ ਜਿਹੜੇ ਕਿ ਉਸ ਨੂੰ ਵੇਖਣਾ ਚਾਹੁੰਦੇ ਸਨ। ਕਿਉਂਕਿ ਜ਼ੱਕੀ ਮਧਰਾ ਸੀ, ਉਹ ਭੀੜ ਵਿੱਚ ਯਿਸੂ ਨੂੰ ਨਾ ਵੇਖ ਸੱਕਿਆ।"
3 procurava ver quem era Jesus, mas não podia, por causa da multidão, por ser ele de pequena estatura.
4 ਇਸ ਲਈ ਉਹ ਰਾਹ ਦੇ ਉਸ ਹਿੱਸੇ ਵੱਲ ਅੱਗੇ ਨੱਸਿਆ ਜਿੱਧਰੋਂ ਯਿਸੂ ਆ ਰਿਹਾ ਸੀ। ਫ਼ਿਰ ਉਹ ਉਸ ਨੂੰ ਵੇਖਣ ਲਈ ਗੁੱਲਰ ਦੇ ਰੁੱਖ ਤੇ ਚੜ੍ਹ੍ਹ ਗਿਆ।"
4 Então, correndo adiante, subiu num sicômoro a fim de ver Jesus, porque ele havia de passar por ali.
5 ਜਦੋਂ ਯਿਸੂ ਉਸ ਥਾਵੇਂ ਅੱਪੜਿਆ, ਉਸ ਉੱਪਰ ਤੱਕਿਆ ਅਤੇ ਜ਼ੱਕੀ ਨੂੰ ਰੁੱਖ ਉੱਤੇ ਵੇਖਿਆ। ਯਿਸੂ ਨੇ ਉਸ ਨੂੰ ਆਖਿਆ, “ਜ਼ੱਕੀ, ਜਲਦੀ ਹੇਠਾਂ ਉੱਤਰ ਆ! ਅੱਜ ਮੈਂ ਤੇਰੇ ਘਰ ਰੁਕਣਾ ਹੈ।”"
5 Quando Jesus chegou àquele lugar, olhando para cima, disse:
6 ਜ਼ੱਕੀ ਫ਼ਟਾਫ਼ਟ ਹੇਠਾਂ ਉੱਤਰਿਆ ਅਤੇ ਉਸ ਨੇ ਖੁਸ਼ੀ ਨਾਲ ਯਿਸੂ ਨੂੰ ਆਪਣੇ ਘਰ ਸੱਦਾ ਦਿੱਤਾ।"
6 Zaqueu desceu depressa e o recebeu com alegria.
7 ਸਭ ਲੋਕਾਂ ਨੇ ਇਹ ਨਜ਼ਾਰਾ ਵੇਖਿਆ ਅਤੇ ਉਹ ਸ਼ਿਕਾਇਤ ਕਰਨ ਲੱਗੇ, “ਵੇਖੋ! ਯਿਸੂ ਇੱਕ ਪਾਪੀ ਦੇ ਘਰ ਠਹਿਰਣ ਗਿਆ ਹੈ।”"
7 Todos os que viram isto murmuravam, dizendo que Jesus tinha se hospedado com um homem pecador.
8 ਪਰ ਜ਼ੱਕੀ ਉੱਪਰ ਉੱਠਿਆ ਅਤੇ ਆਖਿਆ, “ਪ੍ਰਭੂ, ਮੈਂ ਆਪਣਾ ਅੱਧਾ ਧਨ ਗਰੀਬਾਂ ਨੂੰ ਦੇਣ ਦਾ ਇਕਰਾਰ ਕਰਦਾ ਹਾਂ। ਜੇਕਰ ਮੈਂ ਕਿਸੇ ਨਲ ਧੋਖਾ ਕਰਾਂ ਤਾਂ ਉਸਦਾ ਚੌਗੁਣਾ ਉਸ ਮਨੁੱਖ ਨੂੰ ਮੋੜਾਂਗਾ।”"
8 Zaqueu, por sua vez, se levantou e disse ao Senhor: — Senhor, vou dar a metade dos meus bens aos pobres. E, se roubei alguma coisa de alguém, vou restituir quatro vezes mais.
9 ਯਿਸੂ ਨੇ ਕਿਹਾ, “ਅੱਜ, ਇਸ ਖਾਨਦਾਨ ਲਈ ਮੁਕਤੀ ਆਈ ਹੈ। ਕਿਉਂਕਿ ਇਹ ਮਸੂਲੀਆਂ ਵੀ ਪਰਮੇਸ਼ੁਰ ਦੇ ਚੁਣੇ ਹੋਏ ਲੋਕਾਂ ਵਿੱਚੋਂ ਇੱਕ ਹੈ।"
9 Então Jesus lhe disse:
10 ਮਨੁੱਖ ਦਾ ਪੁੱਤਰ ਗੁਆਚੇ ਹੋਇਆਂ ਨੂੰ ਲੱਭਣ ਅਤੇ ਬਚਾਉਣ ਲਈ ਆਇਆ ਹੈ।”"
10 Porque o Filho do Homem veio buscar e salvar o perdido.
11 ਪਰਮੇਸ਼ੁਰ ਤੁਹਾਨੂੰ ਜੋ ਦੇਵੇ ਸੋ ਵਰਤੋ ਲੋਕ ਉਨ੍ਹਾਂ ਗੱਲਾਂ ਨੂੰ ਸੁਣ ਰਹੇ ਸਨ ਜੋ ਯਿਸੂ ਨੇ ਉਨ੍ਹਾਂ ਨੂੰ ਆਖੀਆਂ। ਪਰ ਹੁਣ, ਉਹ ਯਰੂਸ਼ਲਮ ਦੇ ਨੇੜੇ ਆ ਗਿਆ, ਇਸ ਲਈ ਕੁਝ ਲੋਕਾਂ ਨੇ ਸੋਚਿਆ ਕਿ ਪਰਮੇਸ਼ੁਰ ਦਾ ਰਾਜ ਜਲਦੀ ਆਵੇਗਾ।"
11 Ouvindo eles estas coisas, Jesus contou uma parábola, visto estar perto de Jerusalém e lhes parecer que o Reino de Deus havia de manifestar-se imediatamente.
12 ਯਿਸੂ ਜਾਣਦਾ ਸੀ ਕਿ ਲੋਕ ਇੰਝ ਸੋਚ ਰਹੇ ਹਨ ਤਾਂ ਇਸ ਆਧਾਰ ਤੇ ਉਸ ਨੇ ਲੋਕਾਂ ਨੂੰ ਇੱਕ ਦ੍ਰਿਸ਼ਟਾਂਤ ਸੁਣਾਇਆ, “ਇੱਕ ਸ਼ਹਿਜ਼ਾਦਾ ਕਿਸੇ ਦੂਰ ਦੇਸ਼ ਜਾਣ ਲਈ ਤਿਆਰ ਹੋ ਰਿਹਾ ਸੀ, ਜਿੱਥੇ ਉਸ ਨੂੰ ਰਾਜਾ ਬਣਾ ਦਿੱਤਾ ਜਾਣਾ ਸੀ ਅਤੇ ਫ਼ੇਰ ਉਸ ਨੇ ਆਪਣੇ ਦੇਸ਼ ਵਾਪਸ ਆਉਣਾ ਸੀ।"
12 Por isso, Jesus disse:
13 ਇਸ ਲਈ ਉਸ ਨੇ ਆਪਣੇ ਦਸ ਨੋਕਰਾਂ ਨੂੰ ਇਕੱਠਿਆਂ ਕੀਤਾ। ਉਸ ਨੇ ਹਰ ਇੱਕ ਨੂੰ ਦੌਲਤ ਦਾ ਇੱਕ ਥੈਲਾ ਦਿੱਤਾ। ਅਤੇ ਉਨ੍ਹਾਂ ਨੂੰ ਕਿਹਾ, ‘ਜਦ ਤੱਕ ਮੈਂ ਵਾਪਸ ਮੁੜਾਂ ਤੁਸੀਂ ਇਸ ਧਨ ਨਾਲ ਵਪਾਰ ਕਰਨਾ।’"
13 Chamou dez dos seus servos, confiou-lhes dez minas e disse-lhes: “Negociem até que eu volte.”
14 ਪਰ ਉਸ ਦੇ ਰਾਜ ਵਿੱਚ ਲੋਕਾਂ ਨੇ ਉਸ ਨੂੰ ਨਫ਼ਰਤ ਕੀਤੀ। ਇਸ ਲਈ ਲੋਕਾਂ ਨੇ ਕਾਸਦਾਂ ਦਾ ਇੱਕ ਗੁਟ ਉਸ ਆਦਮੀ ਦੇ ਮਗਰ ਦੂਜੇ ਦੇਸ਼ ਭੇਜਿਆ। ਦੂਜੇ ਦੇਸ਼ ਵਿੱਚ ਜਾਕੇ ਕਾਸਦਾਂ ਦੇ ਹੱਥ ਸੁਨੇਹਾ ਭੇਜਿਆ, ‘ਅਸੀਂ ਉਸ ਨੂੰ ਆਪਣਾ ਰਾਜਾ ਬਨਾਉਣਾ ਨਹੀਂ ਚਾਹੁੰਦੇ।’"
14 Mas os seus concidadãos o odiavam e enviaram após ele uma embaixada, dizendo: “Não queremos que este reine sobre nós.”
15 “ਪਰ ਉਹ ਆਦਮੀ ਰਾਜਾ ਬਣ ਗਿਆ। ਜਦੋਂ ਉਹ ਮੁੜ ਆਇਆ, ਉਸ ਨੇ ਆਖਿਆ, ‘ਉਨ੍ਹਾਂ ਨੋਕਰਾਂ ਨੂੰ ਸੱਦੋ ਜਿਨ੍ਹਾਂ ਨੂੰ ਮੈਂ ਧਨ ਦਿੱਤਾ ਸੀ। ਮੈਂ ਜਾਨਣਾ ਚਾਹੁੰਦਾ ਹਾਂ ਕਿ ਉਸ ਧਨ ਨਾਲ ਉਨ੍ਹਾਂ ਨੇ ਕਿੰਨਾ ਨਫ਼ਾ ਕਮਾਇਆ ਹੈ।’"
15 — Quando ele voltou, depois de ter tomado posse do reino, mandou chamar os servos a quem tinha dado o dinheiro, a fim de saber quanto tinham conseguido ganhar em seus negócios.
16 ਪਹਿਲਾ ਨੋਕਰ ਆਇਆ ਤੇ ਆਖਿਆ, ‘ਮਾਲਕ! ਜੋ ਧਨ ਤੁਸੀਂ ਮੈਨੂੰ ਦੇ ਗਏ ਸੀ, ਉਸ ਨੂੰ ਲਗਾ ਕੇ ਮੈਂ ਦਸ ਗੁਣਾ ਕਰ ਲਿਆ ਹੈ।’"
16 — O primeiro se apresentou e disse: “Senhor, a sua mina rendeu dez.”
17 ਬਾਦਸ਼ਾਹ ਨੇ ਉਸ ਨੂੰ ਕਿਹਾ, ‘ਸ਼ਾਬਾਸ਼! ਤੂੰ ਇੱਕ ਚੰਗਾ ਸੇਵਕ ਹੈ। ਤੂੰ ਇਹ ਸਾਬਤ ਕਰ ਦਿੱਤਾ ਹੈ ਕਿ ਤੂੰ ਛੋਟੀਆਂ ਚੀਜ਼ਾਂ ਵਿੱਚ ਵਿਸ਼ਵਾਸਯੋਗ ਹੈ, ਇਸ ਲਈ ਮੈਂ ਹੁਣ ਤੈਨੂੰ ਦਸ ਸ਼ਹਿਰਾਂ ਦਾ ਹਾਕਮ ਬਣਾਵਾਂਗਾ।’"
17 O senhor lhe disse: “Muito bem, servo bom! E porque você foi fiel no pouco, terá autoridade sobre dez cidades.”
18 “ਦੂਜੇ ਨੇ ਆਖਿਆ, ‘ਮਾਲਕ! ਮੈਂ ਤੁਹਾਡੇ ਇੱਕ ਧਨ ਦੇ ਥੈਲੇ ਨਾਲ ਪੰਜ ਗੁਣਾ ਧਨ ਕਮਾਇਆ ਹੈ।’"
18 — O segundo servo veio e disse: “Senhor, a sua mina rendeu cinco.”
19 ਬਾਦਸ਼ਾਹ ਨੇ ਉਸ ਨੌਕਰ ਨੂੰ ਕਿਹਾ, ‘ਮੈਂ ਤੈਨੂੰ ਪੰਜ ਸ਼ਹਿਰਾਂ ਦਾ ਹਾਕਮ ਬਣਾਵਾਂਗਾ।’"
19 A este o senhor disse: “Você terá autoridade sobre cinco cidades.”
20 “ਤਦ ਇੱਕ ਹੋਰ ਨੋਕਰ ਅੰਦਰ ਆਇਆ ਅਤੇ ਉਸ ਨੇ ਆਣਕੇ ਕਿਹਾ, ‘ਸੁਆਮੀ, ਇਹ ਰਿਹਾ ਤੁਹਾਡਾ ਧਨ ਵਾਲਾ ਥੈਲਾ। ਮੈਂ ਇਸ ਨੂੰ ਵੱਡੇ ਕੱਪੜੇ ਵਿੱਚ ਲਪੇਟ ਕੇ ਲੁਕਾ ਦਿੱਤਾ ਸੀ।"
20 — Então veio outro servo, dizendo: “Senhor, aqui está a sua mina, que eu guardei embrulhada num lenço.
21 ਮੈਂ ਤੁਹਾਡੇ ਕੋਲੋਂ ਡਰਦਾ ਸੀ ਕਿਉਂਕਿ ਤੁਸੀਂ ਸਖਤ ਤਬੀਅਤ ਦੇ ਆਦਮੀ ਹੋ। ਤੁਸੀਂ ਉਹ ਧਨ ਲੈਂਦੇ ਹੋ ਜੋ ਤੁਸੀਂ ਕਮਾਇਆ ਨਹੀਂ ਸੀ ਅਤੇ ਜੋ ਬੀਜਿਆ ਨਹੀਂ ਸੀ ਸੋ ਵਢਦੇ ਹੋ।’"
21 Porque tive medo do senhor, que é homem rigoroso. O senhor retira o que não depositou e colhe o que não semeou.”
22 “ਤਦ ਰਾਜੇ ਨੇ ਨੋਕਰ ਨੂੰ ਆਖਿਆ, ‘ਓ ਦੁਸ਼ਟ ਨੋਕਰ! ਮੈਂ ਤੇਰੇ ਆਪਣੇ ਹੀ ਸ਼ਬਦਾਂ ਨਾਲ ਤੇਰੀ ਨਿਖੇਧੀ ਕਰਾਂਗਾ, ਤੂੰ ਆਖਿਆ ਹੈ ਕਿ ਮੈਂ ਸਖਤ ਦਿਲ ਆਦਮੀ ਹਾਂ ਅਤੇ ਮੈਂ ਉਹ ਧਨ ਲੈਂਦਾ ਹਾਂ ਜੋ ਮੈਂ ਕਮਾਇਆ ਨਹੀਂ ਅਤੇ ਉਹ ਅੰਨ ਲੈ ਲੈਂਦਾ ਹਾਂ ਜੋ ਮੈਂ ਬੀਜਿਆ ਨਹੀਂ।"
22 Mas o senhor respondeu: “Servo mau, eu o julgarei usando as suas próprias palavras. Você sabia que eu sou homem rigoroso, que retiro o que não depositei e colho o que não semeei.
23 ਜੇਕਰ ਇਹ ਸੱਚ ਹੈ, ਤਾਂ ਤੈਨੂੰ ਮੇਰੇ ਧਨ ਨੂੰ ਸਰਾਫ਼ੇ ਦੀ ਹੱਟੀ ਵਿੱਚ ਰੱਖਣਾ ਚਾਹੀਦਾ ਸੀ, ਤਾਂ ਜੋ ਜਦੋਂ ਮੈਂ ਵਾਪਸ ਪਰਤਦਾ, ਮੈਂ ਆਪਣਾ ਧਨ ਕੁਝ ਬਿਆਜ ਨਾਲ ਪ੍ਰਾਪਤ ਕੀਤਾ ਹੁੰਦਾ।’"
23 Por que você não pôs o meu dinheiro no banco? E, então, na minha vinda, eu o receberia com juros.”
24 ਤਦ ਜਿਹੜੇ ਆਦਮੀ ਖੜ੍ਹੇ ਇਹ ਸਭ ਵੇਖ ਰਹੇ ਸਨ ਉਸ ਨੇ ਉਨ੍ਹਾਂ ਨੂੰ ਕਿਹਾ, ‘ਧਨ ਦਾ ਇਹ ਝੋਲਾ ਇਸ ਨੋਕਰ ਤੋਂ ਲੈ ਲਵੋ ਅਤੇ ਉਸ ਨੋਕਰ ਨੂੰ ਦੇ ਦੇਵੋ ਜਿਸਨੇ ਧਨ ਦੇ ਦਸ ਝੋਲੇ ਕਮਾਏ ਹਨ।’"
24 — E disse aos que estavam ali: “Tirem dele a mina e deem ao que tem as dez.”
25 “ਉਨ੍ਹਾਂ ਮਨੁੱਖਾਂ ਨੇ ਰਾਜੇ ਨੂੰ ਕਿਹਾ, ‘ਪਰ ਸੁਆਮੀ! ਉਸ ਆਦਮੀ ਕੋਲ ਤਾਂ ਪਹਿਲਾਂ ਹੀ ਧਨ ਦੇ ਦਸ ਝੋਲੇ ਹਨ।’"
25 Eles ponderaram: “Senhor, ele já tem dez.”
26 “ਫ਼ੇਰ ਰਾਜੇ ਨੇ ਆਖਿਆ, ‘ਮੈਂ ਤੁਹਾਨੂੰ ਦੱਸਦਾ ਹਾਂ ਕਿ ਹਰ ਉਸ ਨੂੰ ਜਿਸ ਕੋਲ ਹੈ, ਜ਼ਿਆਦਾ ਦਿੱਤਾ ਜਾਵੇਗਾ, ਪਰ ਹਰ ਕੋਈ ਜਿਸ ਕੋਲ ਨਹੀਂ ਹੈ ਜੋ ਉਸ ਕੋਲ ਹੈ ਉਹ ਵੀ ਲੈ ਲਿਆ ਜਾਵੇਗਾ।"
26 Ao que o senhor respondeu: “Pois eu declaro a vocês que a todo o que tem será dado ainda mais; mas ao que não tem, até o que tem lhe será tirado.
27 ਹੁਣ ਕਿੱਥੇ ਹਨ ਮੇਰੇ ਵੈਰੀ? ਕਿੱਥੇ ਹਨ ਉਹ ਜੋ ਮੈਨੂੰ ਆਪਣਾ ਰਾਜਾ ਨਹੀਂ ਬਨਾਉਣਾ ਚਾਹੁੰਦੇ ਸਨ? ਮੇਰੇ ਵੈਰੀਆਂ ਨੂੰ ਇੱਥੇ ਲਿਆਕੇ ਮਾਰ ਸੁੱਟੋ। ‘ਮੈਂ ਉਨ੍ਹਾਂ ਨੂੰ ਮਰਦੇ ਹੋਏ ਵੇਖਾਂਗਾ।’”"
27 Mas quanto a esses meus inimigos, que não quiseram que eu reinasse sobre eles, tragam-nos aqui e os matem na minha presença.”
28 ਯਿਸੂ ਦਾ ਯਰੂਸ਼ਲਮ ਵਿੱਚ ਪ੍ਰਵੇਸ਼ ਇਹ ਸਭ ਗੱਲਾਂ ਆਖਣ ਤੋਂ ਬਾਦ ਯਿਸੂ ਯਰੂਸ਼ਲਮ ਵੱਲ ਨੂੰ ਗਿਆ।"
28 E, depois de dizer isto, Jesus prosseguia a sua viagem para Jerusalém.
29 ਜਦ ਉਹ ਬੈਤਫਗਾ ਅਤੇ ਬੈਤਅਨੀਆ ਪਹੁੰਚਿਆ, ਜੋ ਕਿ ਜ਼ੈਤੂਨ ਦੇ ਪਹਾੜ ਤੇ ਹੈ, ਉਸ ਨੇ ਆਪਣੇ ਦੋ ਚੇਲਿਆਂ ਨੂੰ ਇਹ ਕਹਿ ਕੇ ਭੇਜਿਆ,"
29 E aconteceu que, ao aproximar-se de Betfagé e de Betânia, junto ao monte das Oliveiras, Jesus enviou dois dos seus discípulos,
30 “ਉਹ ਸ਼ਹਿਰ, ਜੋ ਤੁਹਾਨੂੰ ਇੱਥੋਂ ਨਜ਼ਰ ਆ ਰਿਹਾ ਹੈ, ਉੱਥੇ ਜਾਵੋ। ਜਦੋਂ ਤੁਸੀਂ ਸ਼ਹਿਰ ਵਿੱਚ ਪ੍ਰਵੇਸ਼ ਕਰੋ, ਤੁਹਾਨੂੰ ਇੱਕ ਗਧੀ ਦਾ ਬੱਚਾ ਬੰਨ੍ਹਿਆ ਹੋਇਆ ਲੱਭੇਗਾ ਹਾਲੇ ਤੱਕ ਇਸ ਉੱਤੇ ਕਿਸੇ ਨੇ ਵੀ ਸਵਾਰੀ ਨਹੀਂ ਕੀਤੀ। ਤੁਸੀਂ ਉਸ ਨੂੰ ਖੋਲ੍ਹਕੇ ਮੇਰੇ ਕੋਲ ਲੈ ਆਵੋ।"
30 dizendo-lhes:
31 ਜੇਕਰ ਤੁਹਾਨੂੰ ਕੋਈ ਪੁੱਛੇ, ‘ਤੁਸੀਂ ਇਸ ਨੂੰ ਕਿਉਂ ਲਿਜਾ ਰਹੇ ਹੋ?’ ਉਸ ਨੂੰ ਆਖੋ, ‘ਸੁਆਮੀ ਨੂੰ ਇਸਦੀ ਲੋੜ ਹੈ।’”"
31 Se alguém perguntar: “Por que o estão desprendendo?”, respondam assim: “Porque o Senhor precisa dele.”
32 “ਦੋਨੋ ਚੇਲੇ ਸ਼ਹਿਰ ਅੰਦਰ ਚੱਲੇ ਗਏ। ਉਨ੍ਹਾਂ ਨੇ ਉੱਥੇ ਇੱਕ ਗਧਾ ਬੰਨ੍ਹਿਆ ਹੋਇਆ ਵੇਖਿਆ ਜਿਵੇਂ ਯਿਸੂ ਨੇ ਦੱਸਿਆ ਸੀ।"
32 E, indo os que foram mandados, acharam tudo conforme Jesus lhes tinha dito.
33 ਜਿਵੇਂ ਹੀ ਉਹ ਇਸ ਨੂੰ ਖੋਲ੍ਹ ਰਹੇ ਸਨ, ਮਾਲਕ ਬਾਹਰ ਆਏ ਅਤੇ ਉਨ੍ਹਾਂ ਨੂੰ ਪੁੱਛਿਆ, “ਤੁਸੀਂ ਸਾਡੇ ਗਧੇ ਨੂੰ ਕਿਉਂ ਖੋਲ੍ਹ ਰਹੇ ਹੋ?”"
33 Quando eles estavam soltando o jumentinho, os donos do animal disseram: — Por que estão desprendendo o jumentinho?
34 ਚੇਲਿਆਂ ਨੇ ਜਵਾਬ ਦਿੱਤਾ, “ਸੁਆਮੀ ਨੂੰ ਇਸਦੀ ਲੋੜ ਹੈ।”"
34 Eles responderam: — Porque o Senhor precisa dele.
35 ਤਾਂ ਉਹ ਚੇਲੇ ਉਸ ਗਧੀ ਦੇ ਬੱਚੇ ਨੂੰ ਯਿਸੂ ਕੋਲ ਲੈ ਆਏ। ਉਨ੍ਹਾਂ ਨੇ ਆਪਣੇ ਵਸਤਰ ਗਧੇ ਦੇ ਉੱਪਰ ਵਿਛਾਏ ਅਤੇ ਯਿਸੂ ਨੂੰ ਉਸ ਉੱਪਰ ਬਿਠਾ ਦਿੱਤਾ।"
35 Então trouxeram o jumentinho até Jesus e, pondo as suas capas sobre o animal, ajudaram Jesus a montar.
36 ਜਿਓ ਹੀ ਯਿਸੂ ਸਵਾਰੀ ਕਰਦਾ ਅੱਗੇ ਵੱਧਿਆ, ਲੋਕਾਂ ਨੇ ਆਪਣੇ ਕੱਪੜੇ ਰਾਹ ਤੇ ਖਿਲਾਰ ਦਿੱਤੇ।"
36 À medida que Jesus avançava, as pessoas estendiam as suas capas no caminho.
37 ਉਹ ਯਰੂਸ਼ਲਮ ਦੇ ਨੇੜੇ ਪਹੁੰਚ ਰਿਹਾ ਸੀ। ਉਹ ਤਕਰੀਬਨ ਜੈਤੂਨ ਦੀ ਪਹਾੜੀ ਦੀ ਉਤਰਾਈ ਤੇ ਪਹੁੰਚਿਆ। ਚੇਲਿਆਂ ਦੀ ਸਾਰੀ ਭੀੜ ਖੁਸ਼ ਸੀ, ਅਤੇ ਉਨ੍ਹਾਂ ਨੇ ਜੋ ਸਾਰੇ ਕਰਿਸ਼ਮੇ ਵੇਖੇ ਸਨ ਉਨ੍ਹਾਂ ਲਈ ਉੱਚੀ ਅਵਾਜ਼ ਨਾਲ ਪਰਮੇਸ਼ੁਰ ਦੀ ਉਸਤਤਿ ਕੀਤੀ। ਉਨ੍ਹਾਂ ਨੇ ਜੋ ਵੀ ਸ਼ਕਤੀਸ਼ਾਲੀ ਵਸਤਾਂ ਵੇਖੀਆਂ ਉਨ੍ਹਾਂ ਸਭਨਾਂ ਲਈ ਪਰਮੇਸ਼ੁਰ ਦਾ ਸ਼ੁਕਰ ਕੀਤਾ।"
37 E, quando Jesus se aproximava da descida do monte das Oliveiras, toda a multidão dos discípulos começou, com muita alegria, a louvar a Deus em alta voz, por todos os milagres que tinham visto.
38 ਉਨ੍ਹਾਂ ਨੇ ਆਖਿਆ, “‘ਧੰਨ ਹੈ! ਜੋ ਪ੍ਰਭੂ ਦੇ ਨਾਂ ਤੇ ਆਉਂਦਾ ਹੈ।’ ਸੁਰਗ ਵਿੱਚ ਸ਼ਾਂਤੀ ਹੋਵੇ ਅਤੇ ਪਰਮੇਸ਼ੁਰ ਨੂੰ ਮਹਿਮਾ।”"
38 Diziam: “Bendito é o Rei que vem em nome do Senhor! Paz no céu e glória nas maiores alturas!”
39 ਭੀੜ ਵਿੱਚੋਂ ਕੁਝ ਫਰੀਸੀਆਂ ਨੇ ਯਿਸੂ ਨੂੰ ਆਖਿਆ, “ਸੁਆਮੀ! ਆਪਣੇ ਚੇਲਿਆਂ ਨੂੰ ਆਖੋ ਕਿ ਇੰਝ ਕਹਿਣ ਤੋਂ ਬਾਜ ਆਉਣ!”"
39 Alguns dos fariseus lhe disseram em meio à multidão: — Mestre, repreenda os seus discípulos!
40 ਪਰ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਦੱਸਦਾ ਹਾਂ ਇਹ ਗੱਲਾਂ ਜ਼ਰੂਰ ਆਖਣੀਆਂ ਚਾਹੀਦੀਆਂ ਹਨ। ਜੇਕਰ ਮੇਰੇ ਚੇਲੇ ਚੁੱਪ ਕਰ ਜਾਣਗੇ ਤਾਂ ਇਹ ਪੱਥਰ ਅਜਿਹਾ ਬੋਲ ਉੱਠਣਗੇ।”"
40 Mas Jesus respondeu:
41 ਯਿਸੂ ਦੀ ਯਰੂਸ਼ਲਮ ਲਈ ਪੁਕਾਰ ਜਦੋਂ ਯਿਸੂ ਯਰੂਸ਼ਲਮ ਦੇ ਨੇੜੇ ਆਇਆ, ਉਸ ਨੇ ਸ਼ਹਿਰ ਨੂੰ ਵੇਖਿਆ ਅਤੇ ਉਸ ਲਈ ਰੋਇਆ।"
41 Quando Jesus ia chegando a Jerusalém, vendo a cidade, chorou por ela,
42 ਉਸ ਨੇ ਯਰੂਸ਼ਲਮ ਨੂੰ ਆਖਿਆ, “ਕਾਸ਼ ਕਿ ਤੂੰ ਅੱਜ ਇਹ ਜਾਣਦਾ ਕਿ ਤੇਰੇ ਲਈ ਕਿਹੜੀਆਂ ਗੱਲਾਂ ਸ਼ਾਂਤੀ ਲਿਆਉਣਗੀਆਂ। ਪਰ ਤੂੰ ਇਸ ਨੂੰ ਨਹੀਂ ਜਾਣ ਸੱਕਦਾ ਕਿਉਂਕਿ ਇਹ ਤੈਥੋਂ ਲੁਕੀਆਂ ਹੋਈਆਂ ਹਨ।"
42 dizendo:
43 ਇੱਕ ਸਮਾਂ ਆਵੇਗਾ ਜਦੋਂ ਤੇਰੇ ਵੈਰੀ ਤੇਰੇ ਦੁਆਲੇ ਮੋਰਚਾ ਬੰਨ੍ਹਣਗੇ ਅਤੇ ਤੈਨੂੰ ਸਾਰੇ ਪਾਸਿਓ ਘੇਰਾ ਪਾ ਲੈਣਗੇ ਅਤੇ ਦਬਾਉ ਪਾਉਣਗੇ।"
43 Pois virão dias em que os seus inimigos cercarão você de trincheiras e apertarão o cerco por todos os lados;
44 ਉਹ ਤੈਨੂੰ ਅਤੇ ਤੇਰੇ ਲੋਕਾਂ ਨੂੰ ਨਸ਼ਟ ਕਰ ਦੇਣਗੇ। ਉਹ ਇੱਕ ਪੱਥਰ ਨੂੰ ਦੂਜੇ ਪੱਥਰ ਉੱਤੇ ਟਿਕਿਆ ਨਹੀਂ ਰਹਿਣ ਦੇਣਗੇ। ਇਹ ਸਭ ਇਸ ਲਈ ਵਾਪਰੇਗਾ ਕਿਉਂਕਿ ਜਦੋਂ ਪਰਮੇਸ਼ੁਰ ਤੈਨੂੰ ਬਚਾਉਣ ਲਈ ਆਇਆ ਤੂੰ ਉਸ ਨੂੰ ਮਹਿਸੂਸ ਨਾ ਕੀਤਾ।”"
44 e vão arrasar você e matar todos os seus moradores. Não deixarão pedra sobre pedra, porque você não reconheceu o tempo em que Deus veio visitá-la.
45 ਯਿਸੂ ਦਾ ਮੰਦਰ ਵਿੱਚ ਜਾਣਾ ਯਿਸੂ ਮੰਦਰ ਦੇ ਖੇਤਰ ਵਿੱਚ ਗਿਆ। ਅਤੇ ਉਸ ਨੇ ਉਨ੍ਹਾਂ ਲੋਕਾਂ ਨੂੰ ਬਾਹਰ ਕੱਢਣਾ ਸ਼ੁਰੂ ਕੀਤਾ, ਜੋ ਅੰਦਰ ਚੀਜ਼ਾਂ ਵੇਚ ਰਹੇ ਸਨ।"
45 Depois, entrando no templo, Jesus começou a expulsar os que ali vendiam,
46 ਯਿਸੂ ਨੇ ਕਿਹਾ, “ਇਹ ਪੋਥੀਆਂ ਵਿੱਚ ਲਿਖਿਆ ਹੈ, ‘ਮੇਰਾ ਘਰ ਇੱਕ ਪ੍ਰਾਰਥਨਾ ਦਾ ਘਰ ਹੋਵੇਗਾ’, ਪਰ ਤੁਸੀਂ ਇਸ ਨੂੰ, ‘ਡਾਕੂਆਂ ਦੇ ਲੁਕਣ ਦੀ ਜਗ੍ਹਾ’ ਵਿੱਚ ਬਦਲ ਦਿੱਤਾ ਹੈ।”"
46 dizendo-lhes:
47 ਯਿਸੂ ਨੇ ਹਰ ਰੋਜ਼ ਮੰਦਰ ਵਿੱਚ ਉਪਦੇਸ਼ ਦਿੱਤੇ। ਪ੍ਰਧਾਨ ਜਾਜਕ, ਨੇਮ ਦੇ ਉਪਦੇਸ਼ਕ ਅਤੇ ਕੁਝ ਲੋਕ ਤੇ ਆਗੂ ਯਿਸੂ ਨੂੰ ਮਾਰਨ ਦਾ ਮੌਕਾ ਤਾੜ ਰਹੇ ਸਨ।"
47 Diariamente, Jesus ensinava no templo. Os principais sacerdotes, os escribas e os maiorais do povo procuravam tirar-lhe a vida,
48 ਪਰ ਉਹ ਉਸ ਨੂੰ ਮਾਰਨ ਦਾ ਰਾਹ ਨਾ ਲੱਭ ਸੱਕੇ ਕਿਉਂਕਿ ਸਭ ਲੋਕ ਬੜੇ ਧਿਆਨ ਨਾਲ ਯਿਸੂ ਦੇ ਉਪਦੇਸ਼ਾਂ ਨੂੰ ਸੁਣ ਰਹੇ ਸਨ।"
48 mas não achavam uma forma de fazer isso, porque todo o povo, ao ouvi-lo, era cativado por ele.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Lucas 19, comparar traduções ou montar um estudo — tudo direto pelo WhatsApp.