Lucas 20
Punjabi Bible (GL_PUNJABI) vs ARA
ARA Almeida Revista e Atualizada 1993
1 ਪਰਤਾਵੇ ਲਈ ਪ੍ਰਸ਼ਨ ਇੱਕ ਦਿਨ ਯਿਸੂ ਮੰਦਰ ਵਿੱਚ ਉਪਦੇਸ਼ ਦੇ ਰਿਹਾ ਸੀ। ਉਹ ਲੋਕਾਂ ਸਾਹਮਣੇ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਬਾਰੇ ਬੋਲਿਆ। ਪ੍ਰਧਾਨ ਜਾਜਕ, ਨੇਮ ਦੇ ਉਪਦੇਸ਼ਕ ਅਤੇ ਬਜ਼ੁਰਗ ਯਹੂਦੀ ਆਗੂ ਯਿਸੂ ਨਾਲ ਗੱਲ ਬਾਤ ਕਰਨ ਲਈ ਆਏ।"
1 Aconteceu que, num daqueles dias, estando Jesus a ensinar o povo no templo e a evangelizar, sobrevieram os principais sacerdotes e os escribas, juntamente com os anciãos,
2 ਉਨ੍ਹਾਂ ਨੇ ਉਸ ਨੂੰ ਪੁੱਛਿਆ, “ਸਾਨੂੰ ਦੱਸ? ਤੂੰ ਇਹ ਸਭ ਗੱਲਾਂ ਕਿਸ ਅਧਿਕਾਰ ਨਾਲ ਕਰ ਰਿਹਾ ਹੈ? ਤੈਨੂੰ ਇਹ ਅਧਿਕਾਰ ਕਿਸਨੇ ਦਿੱਤਾ ਹੈ?”"
2 e o arguiram nestes termos: Dize-nos: com que autoridade fazes estas coisas? Ou quem te deu esta autoridade?
3 ਯਿਸੂ ਨੇ ਆਖਿਆ, “ਮੈਂ ਵੀ ਤੁਹਾਨੂੰ ਇੱਕ ਸਵਾਲ ਕਰਦਾ ਹਾਂ।"
3 Respondeu-lhes: Também eu vos farei uma pergunta; dizei-me:
4 ਤੁਸੀਂ ਮੈਨੂੰ ਦੱਸੋ; ਯੂਹੰਨਾ ਦੁਆਰਾ ਦਿੱਤਾ ਗਿਆ ਬਪਤਿਸਮਾ ਕੀ ਸੁਰਗ ਵੱਲੋਂ ਸੀ ਜਾਂ ਲੋਕਾਂ ਵੱਲੋਂ?”"
4 o batismo de João era dos céus ou dos homens?
5 ਜਾਜਕਾਂ, ਨੇਮ ਦੇ ਉਪਦੇਸ਼ਕਾਂ ਅਤੇ ਯਹੂਦੀ ਆਗੂਆਂ, ਸਭ ਨੇ ਇਸ ਬਾਰੇ ਚਰਚਾ ਕੀਤੀ ਅਤੇ ਇੱਕ ਦੂਜੇ ਨੂੰ ਕਿਹਾ, “ਜੇਕਰ ਅਸੀਂ ਕਿਹਾ ਕਿ ‘ਯੂਹੰਨਾ ਦਾ ਬਪਤਿਸਮਾ, ਪਰਮੇਸ਼ੁਰ ਵੱਲੋਂ ਸੀ ਤਾਂ ਉਹ ਆਖੇਗਾ ਕਿ ਫਿਰ ਤੁਸੀਂ ਯੂਹੰਨਾ ਤੇ ਵਿਸ਼ਵਾਸ ਕਿਉਂ ਨਹੀਂ ਕੀਤਾ?’"
5 Então, eles arrazoavam entre si: Se dissermos: do céu, ele dirá: Por que não acreditastes nele?
6 ਪਰ ਜੇਕਰ ਅਸੀਂ ਆਖਦੇ ਹਾਂ ਕਿ, ਯੂਹੰਨਾ ਦਾ ਬਪਤਿਸਮਾ ਲੋਕਾਂ ਵੱਲੋਂ ਸੀ।’ ਤਾਂ ਸਾਰੇ ਲੋਕ ਸਾਨੂੰ ਇਹ ਸੁਣਕੇ ਪੱਥਰਾਂ ਨਾਲ ਮਾਰ ਸੁੱਟਣਗੇ ਕਿਉਂਕਿ ਉਹ ਇਹੀ ਵਿਸ਼ਵਾਸ ਰੱਖਦੇ ਹਨ ਕਿ ਯੂਹੰਨਾ ਇੱਕ ਨਬੀ ਸੀ।”"
6 Mas, se dissermos: dos homens, o povo todo nos apedrejará; porque está convicto de ser João um profeta.
7 ਇਸ ਲਈ ਉਨ੍ਹਾਂ ਨੇ ਆਖਿਆ, “ਅਸੀਂ ਇਸ ਗੱਲ ਦਾ ਉੱਤਰ ਨਹੀਂ ਜਾਣਦੇ।”"
7 Por fim, responderam que não sabiam.
8 ਤਾਂ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤਾਂ ਮੈਂ ਵੀ ਤੁਹਾਨੂੰ ਨਹੀਂ ਦੱਸਾਂਗਾ ਇਹ ਸਭ ਕਰਨ ਲਈ ਮੈਂ ਕਿਹੜਾ ਅਧਿਕਾਰ ਇਸਤੇਮਾਲ ਕਰਦਾ ਹਾਂ?”"
8 Então, Jesus lhes replicou: Pois nem eu vos digo com que autoridade faço estas coisas.
9 ਪਰਮੇਸ਼ੁਰ ਆਪਣਾ ਪੁੱਤਰ ਭੇਜਦਾ ਫਿਰ ਯਿਸੂ ਨੇ ਲੋਕਾਂ ਨੂੰ ਇਹ ਉਦਾਹਰਣ ਦਿੱਤੀ: “ਇੱਕ ਆਦਮੀ ਨੇ ਅੰਗੂਰਾਂ ਦਾ ਬਾਗ ਲਾਇਆ ਅਤੇ ਕੁਝ ਕਿਸਾਨਾਂ ਨੂੰ ਠੇਕੇ ਤੇ ਦੇ ਦਿੱਤਾ, ਅਤੇ ਲੰਬੇ ਸਮੇਂ ਲਈ ਕਿਸੇ ਦੂਰ ਦੇਸ਼ ਨੂੰ ਚੱਲਿਆ ਗਿਆ।"
9 A seguir, passou Jesus a proferir ao povo esta parábola: Certo homem plantou uma vinha, arrendou-a a lavradores e ausentou-se do país por prazo considerável.
10 ਸਮਾਂ ਆਉਣ ਤੇ ਰੁੱਤ ਸਿਰ ਉਸ ਨੇ ਇੱਕ ਨੌਕਰ ਨੂੰ ਕਿਸਾਨਾਂ ਕੋਲ ਭੇਜਿਆ ਕਿ ਉਹ ਉਸ ਨੂੰ ਅੰਗੂਰਾਂ ਵਿੱਚੋਂ ਉਸਦਾ ਬਣਦਾ ਹਿੱਸਾ ਦੇਣ। ਪਰ ਕਿਸਾਨਾਂ ਨੇ ਨੌਕਰ ਨੂੰ ਕੁੱਟਿਆ ਅਤੇ ਉਸ ਨੂੰ ਖਾਲੀ ਹੱਥੀਂ ਵਾਪਸ ਭੇਜ ਦਿੱਤਾ।"
10 No devido tempo, mandou um servo aos lavradores para que lhe dessem do fruto da vinha; os lavradores, porém, depois de o espancarem, o despacharam vazio.
11 ਤਾਂ ਫ਼ਿਰ ਉਸ ਮਨੁੱਖ ਨੇ ਉਨ੍ਹਾਂ ਕੋਲ ਆਪਣਾ ਦੂਜਾ ਨੌਕਰ ਭੇਜਿਆ। ਉਨ੍ਹਾਂ ਨੇ ਇਸ ਨੂੰ ਵੀ ਕੁਟਿਆ ਅਤੇ ਬੇਇੱਜ਼ਤ ਕਰਕੇ ਉਸ ਨੂੰ ਖਾਲੀ ਹੱਥੀ ਭੇਜ ਦਿੱਤਾ।"
11 Em vista disso, enviou-lhes outro servo; mas eles também a este espancaram e, depois de o ultrajarem, o despacharam vazio.
12 ਫ਼ੇਰ ਉਸ ਆਦਮੀ ਨੇ ਕਿਸਾਨਾਂ ਕੋਲ ਇੱਕ ਤੀਜਾ ਨੌਕਰ ਭੇਜਿਆ। ਉਨ੍ਹਾਂ ਨੇ ਉਸ ਨੂੰ ਕੁਟਿਆ ਅਤੇ ਜ਼ਖਮੀ ਕਰਕੇ ਉਸ ਨੂੰ ਬਾਹਰ ਸੁੱਟ ਦਿੱਤਾ।"
12 Mandou ainda um terceiro; também a este, depois de o ferirem, expulsaram.
13 “ਉਸ ਖੇਤ ਦੇ ਮਾਲਕ ਨੇ ਸੋਚਿਆ, ‘ਮੈਂ ਹੁਣ ਕੀ ਕਰਾਂ? ਮੈਂ ਹੁਣ ਆਪਣੇ ਪਿਆਰੇ ਪੁੱਤਰ ਨੂੰ ਭੇਜਾਂਗਾ। ਇਹ ਕਿਸਾਨ ਮੇਰੇ ਪੁੱਤਰ ਨੂੰ ਇੱਜ਼ਤ ਦੇਣਗੇ!’"
13 Então, disse o dono da vinha: Que farei? Enviarei o meu filho amado; talvez o respeitem.
14 ਜਦੋਂ ਕਿਸਾਨਾਂ ਨੇ ਉਸ ਦੇ ਪੁੱਤਰ ਨੂੰ ਆਉਂਦਾ ਵੇਖਿਆ ਤਾਂ ਉਹ ਇੱਕ-ਦੂਜੇ ਨੂੰ ਆਖਣ ਲੱਗੇ, ‘ਇਹ ਮਾਲਕ ਦਾ ਪੁੱਤਰ ਹੈ ਜੋ ਕਿ ਇਸ ਅੰਗੂਰਾਂ ਦੇ ਬਾਗ ਦਾ ਵਾਰਸ ਹੈ, ਆਓ ਇਸ ਨੂੰ ਮਾਰ ਦੇਈਏ ਤਾਂ ਜੋ ਇਹ ਅੰਗੂਰਾਂ ਦਾ ਬਾਗ ਸਾਡਾ ਹੋ ਜਾਵੇਗਾ।’"
14 Vendo-o, porém, os lavradores, arrazoavam entre si, dizendo: Este é o herdeiro; matemo-lo, para que a herança venha a ser nossa.
15 ਇਸ ਲਈ ਕਿਸਾਨਾਂ ਨੇ ਉਸ ਦੇ ਪੁੱਤਰ ਨੂੰ ਬਾਹਰ ਲਿਆਂਦਾ ਅਤੇ ਮਾਰ ਦਿੱਤਾ। “ਤਾਂ ਹੁਣ ਅੰਗੂਰਾਂ ਦੇ ਬਾਗ ਦਾ ਮਾਲਕ ਕੀ ਕਰੇਗਾ?"
15 E, lançando-o fora da vinha, o mataram. Que lhes fará, pois, o dono da vinha?
16 ਉਹ ਆਵੇਗਾ ਅਤੇ ਉਨ੍ਹਾਂ ਕਿਸਾਨਾਂ ਨੂੰ ਮਾਰ ਦੇਵੇਗਾ। ਅਤੇ ਅੰਗੂਰਾਂ ਦੇ ਬਾਗ ਨੂੰ ਦੂਸਰੇ ਕਿਸਾਨਾਂ ਨੂੰ ਠੇਕੇ ਤੇ ਦੇ ਦੇਵੇਗਾ।” ਜਦੋਂ ਲੋਕਾਂ ਨੇ ਇਹ ਦ੍ਰਿਸ਼ਟਾਂਤ ਸੁਣਿਆ ਤਾਂ ਉਹ ਆਖਣ ਲੱਗੇ, “ਰੱਬ ਨਾ ਕਰੇ ਕਿ ਅਜਿਹਾ ਹੋਵੇ।”"
16 Virá, exterminará aqueles lavradores e passará a vinha a outros. Ao ouvirem isto, disseram: Tal não aconteça!
17 ਪਰ ਯਿਸੂ ਨੇ ਉਨ੍ਹਾਂ ਦੀਆਂ ਅੱਖਾਂ ਵਿੱਚ ਝਾਕਿਆ ਅਤੇ ਆਖਿਆ, “ਤਾਂ ਫ਼ੇਰ ਇਸ ਲਿਖਤ ਦਾ ਕੀ ਅਰਥ: ‘ਜਿਸ ਪੱਥਰ ਨੂੰ ਰਾਜਾਂ ਨੇ ਰੱਦ ਕੀਤਾ ਉਹ ਖੂੰਜੇ ਦਾ ਪੱਥਰ ਬਣ ਗਿਆ।’"
17 Mas Jesus, fitando-os, disse: Que quer dizer, pois, o que está escrito:
18 ਹਰ ਕੋਈ ਜੋ ਉਸ ਪੱਥਰ ਤੇ ਡਿੱਗੇਗਾ ਟੁਕੜੇ-ਟੁਕੜੇ ਹੋ ਜਾਵੇਗਾ। ਅਤੇ ਜਿਸ ਉੱਤੇ ਉਹ ਪੱਥਰ ਡਿੱਗੇਗਾ ਉਹ ਕੁਚੱਲਿਆ ਜਾਵੇਗਾ।”"
18 Todo o que cair sobre esta pedra ficará em pedaços; e aquele sobre quem ela cair ficará reduzido a pó.
19 ਯਹੂਦੀ ਆਗੂਆਂ ਨੇ ਇਹ ਦ੍ਰਿਸ਼ਟਾਂਤ ਸੁਣਿਆ ਅਤੇ ਮਹਿਸੂਸ ਕੀਤਾ ਕਿ ਇਹ ਦ੍ਰਿਸ਼ਟਾਂਤ ਉਨ੍ਹਾਂ ਬਾਰੇ ਕਿਹਾ ਗਿਆ ਸੀ। ਇਸ ਲਈ ਉਹ ਉਸ ਨੂੰ ਉਸ ਵੇਲੇ ਫੜਨਾ ਚਾਹੁੰਦੇ ਸਨ ਪਰ ਉਹ ਲੋਕਾਂ ਕੋਲੋਂ ਡਰਦੇ ਸਨ ਉਹ ਖਬਰੇ ਕੀ ਕਰਨਗੇ?"
19 Naquela mesma hora, os escribas e os principais sacerdotes procuravam lançar-lhe as mãos, pois perceberam que, em referência a eles, dissera esta parábola; mas temiam o povo.
20 ਯਹੂਦੀ ਆਗੂਆਂ ਨੇ ਯਿਸੂ ਨਾਲ ਚਾਲ ਖੇਡੀ ਇਸ ਲਈ ਨੇਮ ਦੇ ਉਪਦੇਸ਼ਕ ਅਤੇ ਜਾਜਕ ਯਿਸੂ ਨੂੰ ਫ਼ੜਨ ਦੀ ਸਹੀ ਤਾਕ ਵਿੱਚ ਰਹੇ ਅਤੇ ਉਨ੍ਹਾਂ ਨੇ ਉਸ ਕੋਲ ਕੁਝ ਜਸੂਸ ਭੇਜੇ ਜਿਨ੍ਹਾਂ ਨੇ ਚੰਗੇ ਮਨੁੱਖ ਹੋਣ ਦਾ ਨਾਟਕ ਕੀਤਾ। ਉਹ ਯਿਸੂ ਦੀਆਂ ਗੱਲਾਂ ਵਿੱਚੋਂ ਕੋਈ ਗਲਤੀ ਲੱਭਣਾ ਚਾਹੁੰਦੇ ਸਨ ਤਾਂ ਜੋ ਉਹ ਯਿਸੂ ਨੂੰ ਰਾਜਪਾਲ ਦੇ ਹੱਥੀ ਸੌਂਪ ਸੱਕਣ, ਜਿਸ ਕੋਲ ਯਿਸੂ ਉੱਤੇ ਸ਼ਕਤੀ ਅਤੇ ਅਧਿਕਾਰ ਸੀ।"
20 Observando-o, subornaram emissários que se fingiam de justos para verem se o apanhavam em alguma palavra, a fim de entregá-lo à jurisdição e à autoridade do governador.
21 ਤਾਂ ਇਨ੍ਹਾਂ ਆਦਮੀਆਂ ਨੇ ਯਿਸੂ ਨੂੰ ਪੁੱਛਿਆ, “ਗੁਰੂ ਜੀ, ਅਸੀਂ ਜਾਣਦੇ ਹਾਂ ਕਿ ਜੋ ਤੁਸੀਂ ਆਖਦੇ ਹੋ ਅਤੇ ਉਪਦੇਸ਼ ਦਿੰਦੇ ਹੋ ਉਹ ਸਹੀ ਹੈ ਤੁਸੀਂ ਕਿਸੇ ਦੀ ਵੀ ਤਰਫ਼ਦਾਰੀ ਨਹੀਂ ਕਰਦੇ ਸਗੋਂ ਪਰਮੇਸ਼ੁਰ ਦੇ ਮਾਰਗ ਬਾਰੇ ਸੱਚਾਈ ਦਾ ਉਪਦੇਸ਼ ਦਿੰਦੇ ਹੋ।"
21 Então, o consultaram, dizendo: Mestre, sabemos que falas e ensinas retamente e não te deixas levar de respeitos humanos, porém ensinas o caminho de Deus segundo a verdade;
22 ਤੁਸੀਂ ਸਾਨੂੰ ਇਹ ਦੱਸੋ ਕਿ ਕੀ ਕੈਸਰ ਨੂੰ ਮਸੂਲ ਦੇਣਾ ਠੀਕ ਹੈ ਕਿ ਗਲਤ?”"
22 é lícito pagar tributo a César ou não?
23 ਪਰ ਯਿਸੂ ਜਾਣਦਾ ਸੀ ਕਿ ਇਹ ਆਦਮੀ ਉਸ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਤਾਂ ਉਸ ਨੇ ਉਨ੍ਹਾਂ ਨੂੰ ਕਿਹਾ,"
23 Mas Jesus, percebendo-lhes o ardil, respondeu:
24 “ਮੈਨੂੰ ਇੱਕ ਸਿੱਕਾ ਦਿਖਾਵੋ? ਅਤੇ ਇਹ ਦੱਸੋ ਕਿ ਇਸ ਉੱਪਰ ਕਿਸਦਾ ਨਾਮ ਅਤੇ ਤਸਵੀਰ ਹੈ?” ਉਨ੍ਹਾਂ ਕਿਹਾ, “ਇਹ ਕੈਸਰ ਦੀ ਹੈ।”"
24 Mostrai-me um denário. De quem é a efígie e a inscrição? Prontamente disseram: De César. Então, lhes recomendou Jesus:
25 ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤਾਂ ਫ਼ੇਰ ਜੋ ਕੈਸਰ ਦਾ ਹੈ ਉਹ ਕੈਸਰ ਨੂੰ ਦੇਵੋ ਅਤੇ ਜੋ ਪਰਮੇਸ਼ੁਰ ਦਾ ਹੈ ਉਹ ਪਰਮੇਸ਼ੁਰ ਨੂੰ ਦੇਵੋ।”"
25 Dai, pois, a César o que é de César e a Deus o que é de Deus.
26 ਲੋਕ ਉਸ ਦੇ ਇੰਨੇ ਬੁੱਧੀਮਾਨ ਜਵਾਬ ਤੇ ਹੈਰਾਨ ਰਹਿ ਗਏ ਅਤੇ ਕੁਝ ਨਾ ਆਖ ਸੱਕੇ। ਉਹ ਭੀੜ ਅੱਗੇ ਯਿਸੂ ਦੀਆਂ ਗੱਲਾਂ ਵਿੱਚੋਂ ਕੋਈ ਗਲਤੀ ਲੱਭਣ ਵਿੱਚ ਅਸਮਰਥ ਸਨ।"
26 Não puderam apanhá-lo em palavra alguma diante do povo; e, admirados da sua resposta, calaram-se.
27 ਕੁਝ ਸਦੂਕੀਆਂ ਨੇ ਯਿਸੂ ਨਾਲ ਚਾਲ ਖੇਡੀ ਕੁਝ ਸਦੂਕੀ ਯਿਸੂ ਕੋਲ ਆਏ। ਉਹ ਇਹ ਵਿਸ਼ਵਾਸ ਨਹੀਂ ਕਰਦੇ ਕਿ ਪੁਨਰ ਉੱਥਾਨ ਹੈ।"
27 Chegando alguns dos saduceus, homens que dizem não haver ressurreição,
28 ਉਨ੍ਹਾਂ ਉਸ ਨੂੰ ਪੁੱਛਿਆ, “ਮੂਸਾ ਨੇ ਲਿਖਿਆ ਹੈ ਕਿ ਜੇਕਰ ਕੋਈ ਵਿਆਹਿਆ ਮਰਦ ਬਿਨ ਔਲਾਦ ਮਰ ਜਾਵੇ, ਤਾਂ ਉਸ ਦੇ ਭਰਾ ਨੂੰ ਉਸਦੀ ਔਰਤ ਨਾਲ ਵਿਆਹ ਕਰਾ ਲੈਣਾ ਚਾਹੀਦਾ ਹੈ। ਤਾਂ ਜੋ ਉਹ ਮਰੇ ਹੋਏ ਭਰਾ ਵਾਸਤੇ ਸੰਤਾਨ ਪੈਦਾ ਕਰ ਸੱਕੇ।"
28 perguntaram-lhe: Mestre, Moisés nos deixou escrito que, se morrer o irmão de alguém, sendo aquele casado e não deixando filhos, seu irmão deve casar com a viúva e suscitar descendência ao falecido.
29 ਇੱਕ ਵਾਰ ਸੱਤ ਭਰਾ ਸਨ। ਪਹਿਲੇ ਭਰਾ ਨੇ ਜੋ ਸਭ ਤੋਂ ਵੱਡਾ ਸੀ, ਇੱਕ ਔਰਤ ਨਾਲ ਵਿਆਹ ਕਰਵਾਇਆ ਪਰ ਉਹ ਮਰ ਗਿਆ, ਉਸ ਦੇ ਕੋਈ ਉਲਾਦ ਨਾ ਹੋਈ।"
29 Ora, havia sete irmãos: o primeiro casou e morreu sem filhos;
30 ਫਿਰ ਦੂਜੇ ਭਰਾ ਨੇ ਉਸ ਔਰਤ ਨਾਲ ਵਿਆਹ ਕੀਤਾ ਪਰ ਉਹ ਵੀ ਮਰ ਗਿਆ।"
30 o segundo e o terceiro também desposaram a viúva;
31 ਉਸ ਦੇ ਤੀਜੇ ਭਰਾ ਨੇ ਉਸ ਔਰਤ ਨਾਲ ਵਿਆਹ ਕਰਵਾ ਲਿਆ ਪਰ ਉਹ ਵੀ ਮਰ ਗਿਆ। ਇੰਝ ਹੀ ਸੱਤਾਂ ਭਰਾਵਾਂ ਨਾਲ ਵਾਪਰਿਆ। ਵਾਰੀ-ਵਾਰੀ ਉਨ੍ਹਾਂ ਸਭਨਾਂ ਨੇ ਉਸ ਨਾਲ ਵਿਆਹ ਕਰਵਾਇਆ ਅਤੇ ਉਹ ਸਾਰੇ ਦੇ ਸਾਰੇ ਹੀ ਬਿਨ ਔਲਾਦ ਹੀ ਮਰ ਗਏ।"
31 igualmente os sete não tiveram filhos e morreram.
32 ਅੰਤ ਵਿੱਚ, ਔਰਤ ਵੀ ਮਰ ਗਈ। ਪਰ ਉਨ੍ਹਾਂ ਸੱਤਾਂ ਭਰਾਵਾਂ ਨੇ ਉਸ ਨਾਲ ਵਿਆਹ ਕੀਤਾ,"
32 Por fim, morreu também a mulher.
33 ਹੁਣ, ਪੁਨਰ ਉੱਥਾਨ ਦੇ ਦਿਨ, ਉਹ ਕਿਸ ਦੀ ਵਹੁਟੀ ਹੋਵੇਗੀ, ਕਿਉਂਕਿ ਸੱਤਾਂ ਹੀ ਭਰਾਵਾਂ ਨੇ ਉਸ ਨਾਲ ਵਿਆਹ ਕੀਤਾ?”"
33 Esta mulher, pois, no dia da ressurreição, de qual deles será esposa? Porque os sete a desposaram.
34 ਯਿਸੂ ਨੇ ਸਦੂਕੀਆਂ ਨੂੰ ਕਿਹਾ, “ਧਰਤੀ ਤੇ ਲੋਕਾਂ ਦਾ ਵਿਆਹ ਇੱਕ ਦੂਜੇ ਨਾਲ ਹੁੰਦਾ ਹੈ।"
34 Então, lhes acrescentou Jesus: Os filhos deste mundo casam-se e dão-se em casamento;
35 ਪਰ ਉਹ ਲੋਕ ਜਿਹੜੇ ਮੁਰਦਿਆਂ ਵਿੱਚੋਂ ਜੀਅ ਉੱਠਦੇ ਹਨ ਅਤੇ ਪਰਮੇਸ਼ੁਰ ਦੀ ਨਵੀਂ ਦੁਨੀਆਂ ਵਿੱਚ ਜਿਉਣਗੇ, ਉਹ ਵਿਆਹ ਨਹੀਂ ਕਰਨਗੇ।"
35 mas os que são havidos por dignos de alcançar a era vindoura e a ressurreição dentre os mortos não casam, nem se dão em casamento.
36 ਅਤੇ ਉਹ ਹੋਰ ਨਹੀਂ ਮਰ ਸੱਕਦੇ, ਕਿਉਂਕਿ ਮੌਤ ਤੋਂ ਉਨ੍ਹਾਂ ਦਾ ਪੁਨਰ ਉੱਥਾਨ ਕੀਤਾ ਗਿਆ ਹੈ ਉਹ ਦੂਤਾਂ ਵਰਗੇ ਹਨ ਅਤੇ ਪਰਮੇਸ਼ੁਰ ਦੇ ਬੱਚੇ ਹਨ।"
36 Pois não podem mais morrer, porque são iguais aos anjos e são filhos de Deus, sendo filhos da ressurreição.
37 ਮੂਸਾ ਨੇ ਵੀ ਇਹ ਦਰਸਾਇਆ ਹੈ ਕਿ ਮੁਰਦਾ ਲੋਕ ਜੀਅ ਉੱਠਣਗੇ। ਉਸ ਨੇ ਅਜਿਹਾ ਮਚਦੀ ਹੋਈ ਝਾੜੀ ਵਾਲੀ ਘਟਨਾ ਵੇਲੇ ਦਰਸਾਇਆ ਜਦੋਂ ਉਸ ਨੇ ਪ੍ਰਭੂ ਨੂੰ ‘ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ’ ਬੁਲਾਇਆ ਸੀ।"
37 E que os mortos hão de ressuscitar, Moisés o indicou no trecho referente à sarça, quando chama ao Senhor o Deus de Abraão, o Deus de Isaque e o Deus de Jacó.
38 ਉਹ ਮਰੇ ਹੋਏ ਲੋਕਾਂ ਦਾ ਨਹੀਂ ਸਗੋਂ ਜਿਉਂਦਿਆਂ ਦਾ ਪਰਮੇਸ਼ੁਰ ਹੈ। ਉਸ ਲਈ ਸਭ ਲੋਕ ਜੀਵਿਤ ਹਨ।”"
38 Ora, Deus não é Deus de mortos, e sim de vivos; porque para ele todos vivem.
39 ਕੁਝ ਨੇਮ ਦੇ ਉਪਦੇਸ਼ਕਾਂ ਨੇ ਕਿਹਾ, “ਗੁਰੂ ਜੀ, ਤੁਸੀਂ ਸਹੀ ਆਖਿਆ ਹੈ।”"
39 Então, disseram alguns dos escribas: Mestre, respondeste bem!
40 ਉਸ ਵੇਲੇ ਤੋਂ, ਕੋਈ ਵੀ ਇੰਨਾ ਨਿੱਡਰ ਨਹੀਂ ਸੀ ਕਿ ਉਸ ਨੂੰ ਕੋਈ ਹੋਰ ਸਵਾਲ ਕਰ ਸੱਕੇ।"
40 Dali por diante, não ousaram mais interrogá-lo.
41 ਕੀ ਮਸੀਹ ਦਾਊਦ ਦਾ ਪੁੱਤਰ ਹੈ? ਤਦ ਯਿਸੂ ਨੇ ਆਖਿਆ, “ਲੋਕ ਇਹ ਕਿਉਂ ਆਖਦੇ ਹਨ ਕਿ ਮਸੀਹ ਦਾਊਦ ਦਾ ਪੁੱਤਰ ਹੈ?"
41 Mas Jesus lhes perguntou: Como podem dizer que o Cristo é filho de Davi?
42 ਜ਼ਬੂਰਾਂ ਦੀ ਪੁਸਤਕ ਵਿੱਚ ਦਾਊਦ ਖੁਦ ਕਹਿੰਦਾ ਹੈ: ‘ਪ੍ਰਭੂ ਨੇ ਮੇਰੇ ਪ੍ਰਭੂ ਨੂੰ ਕਿਹਾ, ਤੂੰ ਮੇਰੇ ਸੱਜੇ ਪਾਸੇ ਬੈਠ’"
42 Visto como o próprio Davi afirma no livro dos Salmos:
43 ਜਦੋਂ ਤੱਕ ਕਿ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਬਣਾ ਦੇਵਾਂ।’"
43 até que eu ponha os teus inimigos por estrado dos teus pés.
44 ਇਸ ਲਈ ਜਦੋਂ ਦਾਊਦ ਮਸੀਹ ਨੂੰ ‘ਪ੍ਰਭੂ’ ਬੁਲਾਉਦਾ ਹੈ। ਫ਼ੇਰ ਯਿਸੂ ਦਾਊਦ ਦਾ ਪੁੱਤਰ ਕਿਵੇਂ ਹੋ ਸੱਕਦਾ ਹੈ?”"
44 Assim, pois, Davi lhe chama Senhor, e como pode ser ele seu filho?
45 ਯਿਸੂ ਨੇਮ ਦੇ ਉਪਦੇਸ਼ਕਾਂ ਬਾਰੇ ਖਬਰਦਾਰ ਕਰਦਾ ਸਾਰੇ ਲੋਕ ਯਿਸੂ ਨੂੰ ਸੁਣ ਰਹੇ ਸਨ। ਉਸ ਨੇ ਆਪਣੇ ਚੇਲਿਆਂ ਨੂੰ ਕਿਹਾ,"
45 Ouvindo-o todo o povo, recomendou Jesus a seus discípulos:
46 “ਨੇਮ ਦੇ ਉਪਦੇਸ਼ਕਾਂ ਕੋਲੋਂ ਖਬਰਦਾਰ ਰਹੋ ਜਿਹੜੇ ਲੰਬੇ ਚੋਗੇ ਪਾਕੇ ਫਿਰਨਾ ਪਸੰਦ ਕਰਦੇ ਹਨ ਅਤੇ ਬਜ਼ਾਰਾਂ ਵਿੱਚ ਸਲਾਮ ਲੈਣਾ ਅਤੇ ਪ੍ਰਾਰਥਨਾ ਸਥਾਨਾਂ ਵਿੱਚ ਅਗਲੀਆਂ ਕੁਰਸੀਆਂ ਅਤੇ ਦਾਅਵਤਾਂ ਵਿੱਚ ਬਹੁਤ ਮਹੱਤਵਪੂਰਨ ਥਾਵਾਂ ਚਾਹੁੰਦੇ ਹਨ।"
46 Guardai-vos dos escribas, que gostam de andar com vestes talares e muito apreciam as saudações nas praças, as primeiras cadeiras nas sinagogas e os primeiros lugares nos banquetes;
47 ਉਹ ਵਿਧਵਾਵਾਂ ਦੇ ਘਰ ਲੁੱਟ ਲੈਂਦੇ ਹਨ ਅਤੇ ਬਾਦ ਵਿੱਚ ਲੰਬੀਆਂ-ਲੰਬੀਆਂ ਪ੍ਰਾਰਥਨਾ ਕਰਕੇ ਚੰਗੇ ਬਨਣ ਦਾ ਢੋਂਗ ਕਰਦੇ ਹਨ। ਉਨ੍ਹਾਂ ਨੂੰ ਵੱਧੇਰੇ ਸਜਾ ਮਿਲੇਗੀ।”"
47 os quais devoram as casas das viúvas e, para o justificar, fazem longas orações; estes sofrerão juízo muito mais severo.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Lucas 20, comparar traduções ou montar um estudo — tudo direto pelo WhatsApp.