Lucas 21

Punjabi Bible (GL_PUNJABI) vs ARA

Sair da comparação
ARA Almeida Revista e Atualizada 1993
1 ਸੱਚੀ ਦੇਣ ਯਿਸੂ ਨੇ ਕੁਝ ਅਮੀਰ ਆਦਮੀਆਂ ਨੂੰ ਮੰਦਰ ਦੇ ਗੋਲਕ ਵਿੱਚ ਆਪਣਾ ਪੈਸਾ ਪਾਉਂਦਿਆਂ ਵੇਖਿਆ।"
1 Estando Jesus a observar, viu os ricos lançarem suas ofertas no gazofilácio.
2 ਤਦ ਉਸ ਨੇ ਇੱਕ ਗਰੀਬ ਵਿਧਵਾ ਵੇਖੀ।"
2 Viu também certa viúva pobre lançar ali duas pequenas moedas;
3 ਉਸ ਨੇ ਤਾਂਬੇ ਦੇ ਦੋ ਸਿੱਕੇ ਗੋਲਕ ਵਿੱਚ ਪਾਏ। ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਭਾਵੇਂ ਇਸ ਔਰਤ ਨੇ ਦੋ ਛੋਟੇ ਸਿੱਕੇ ਪਾਏ ਹਨ, ਅਸਲ ਵਿੱਚ ਉਸ ਨੇ ਅਮੀਰ ਲੋਕਾਂ ਨਾਲੋਂ ਵੱਧ ਪਾਇਆ ਹੈ।"
3 e disse: Verdadeiramente, vos digo que esta viúva pobre deu mais do que todos.
4 ਅਮੀਰ ਲੋਕਾਂ ਕੋਲ ਬਹੁਤ ਅਧਿਕ ਧਨ ਹੈ। ਉਨ੍ਹਾਂ ਨੇ ਸਿਰਫ਼ ਉਹ ਦਿੱਤਾ ਜੋ ਉਨ੍ਹਾਂ ਨੂੰ ਲੋੜੀਦਾ ਨਹੀਂ ਸੀ। ਇਹ ਔਰਤ ਬਹੁਤ ਗਰੀਬ ਹੈ, ਪਰ ਜੋ ਕੁਝ ਇਸ ਕੋਲ ਸੀ ਉਸ ਨੇ ਸਭ ਦੇ ਦਿੱਤਾ ਜਦ ਕਿ ਇਹ ਪੈਸੇ ਉਸ ਨੂੰ ਜਿਉਣ ਵਾਸਤੇ ਚਾਹੀਦੇ ਸਨ।”"
4 Porque todos estes deram como oferta daquilo que lhes sobrava; esta, porém, da sua pobreza deu tudo o que possuía, todo o seu sustento.
5 ਮੰਦਰ ਦੀ ਤਬਾਹੀ ਕੁਝ ਚੇਲੇ ਆਪਸ ਵਿੱਚ ਮੰਦਰ ਬਾਰੇ ਗੱਲਾਂ ਕਰਦੇ ਹੋਏ ਕਹਿ ਰਹੇ ਸਨ, “ਇਹ ਬੜਾ ਖੂਬਸੂਰਤ ਮੰਦਰ ਹੈ, ਜੋ ਕਿ ਸਭ ਤੋਂ ਵੱਧੀਆ ਪੱਥਰਾਂ ਦਾ ਬਣਿਆ ਹੋਇਆ ਹੈ। ਵੇਖੋ, ਇਸ ਮੰਦਰ ਨੂੰ ਸਜਾਉਣ ਵਾਸਤੇ ਕਿੰਨੇ ਤੋਹਫ਼ੇ ਭੇਂਟ ਕੀਤੇ ਗਏ ਹਨ।”"
5 Falavam alguns a respeito do templo, como estava ornado de belas pedras e de dádivas;
6 ਪਰ ਯਿਸੂ ਨੇ ਕਿਹਾ, “ਇੱਕ ਸਮਾਂ ਆਵੇਗਾ ਜਦੋਂ ਤੁਸੀਂ ਵੇਖੋਂਗੇ ਕਿ ਜੋ ਕੁਝ ਵੀ ਇੱਥੇ ਦਿਸ ਰਿਹਾ ਹੈ ਸਭ ਨਸ਼ਟ ਹੋ ਜਾਵੇਗਾ। ਇਸ ਮੰਦਰ ਦੇ ਹਰ ਪੱਥਰ ਨੂੰ ਥੱਲੇ ਧਰਤੀ ਤੇ ਸੁੱਟਿਆ ਜਾਵੇਗਾ। ਇੱਕ ਵੀ ਪੱਥਰ ਦੂਜੇ ਪੱਥਰ ਉੱਤੇ ਟਿਕਿਆ ਨਹੀਂ ਰਹੇਗਾ।”"
6 então, disse Jesus: Vedes estas coisas? Dias virão em que não ficará pedra sobre pedra que não seja derribada.
7 ਚੇਲਿਆਂ ਨੇ ਯਿਸੂ ਨੂੰ ਪੁੱਛਿਆ, “ਗੁਰੂ ਜੀ, ਇਹ ਗੱਲਾਂ ਕਦੋਂ ਹੋਣਗੀਆਂ? ਕਿਹੜਾ ਨਿਸ਼ਾਨ ਵਿਖਾਵੇਗਾ ਕਿ ਇਹ ਇਨ੍ਹਾਂ ਗੱਲਾਂ ਦੇ ਹੋਣ ਦਾ ਸਮਾਂ ਹੈ?”"
7 Perguntaram-lhe: Mestre, quando sucederá isto? E que sinal haverá de quando estas coisas estiverem para se cumprir?
8 ਯਿਸੂ ਨੇ ਕਿਹਾ, “ਸਾਵੱਧਾਨ ਰਹੋ! ਤਾਂ ਜੋ ਕੋਈ ਵੀ ਤੁਹਾਨੂੰ ਮੂਰਖ ਨਾ ਬਣਾ ਸੱਕੇ। ਬਹੁਤ ਸਾਰੇ ਲੋਕ ਮੇਰੇ ਨਾਂ ਤੇ ਆਉਣਗੇ ਅਤੇ ਆਖਣਗੇ, ‘ਮੈਂ ਮਸੀਹ ਹਾਂ’, ਅਤੇ ‘ਸਹੀ ਵਕਤ ਆ ਗਿਆ ਹੈ!’ ਪਰ ਉਨ੍ਹਾਂ ਦੇ ਪਿੱਛੇ ਨਾ ਲੱਗਿਓ।"
8 Respondeu ele: Vede que não sejais enganados; porque muitos virão em meu nome, dizendo: Sou eu! E também: Chegou a hora! Não os sigais.
9 ਪਰ ਜਦੋਂ ਤੁਸੀਂ ਲੜਾਈਆਂ ਅਤੇ ਦੰਗਿਆਂ ਬਾਰੇ ਸੁਣੋ ਤਾਂ ਡਰਿਓ ਨਾ। ਇਹ ਸਭ ਕੁਝ ਪਹਿਲੋਂ ਹੋਣਾ ਹੈ, ਪਰ ਅੰਤ ਬਾਦ ਵਿੱਚ ਆਵੇਗਾ।”"
9 Quando ouvirdes falar de guerras e revoluções, não vos assusteis; pois é necessário que primeiro aconteçam estas coisas, mas o fim não será logo.
10 ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਕੌਮਾਂ ਇੱਕ ਦੂਸਰੇ ਦੇ ਖਿਲਾਫ਼ ਯੁੱਧ ਕਰਨਗੀਆਂ, ਅਤੇ ਰਾਜ ਇੱਕ ਦੂਸਰੇ ਦੇ ਖਿਲਾਫ਼ ਯੁੱਧ ਕਰਨਗੇ।"
10 Então, lhes disse: Levantar-se-á nação contra nação, e reino, contra reino;
11 ਇੱਥੇ ਬਹੁਤ ਵੱਡੇ ਭੁਚਾਲ ਆਉਣਗੇ, ਕਾਲ ਪੈਣਗੇ ਅਤੇ ਵੱਖ-ਵੱਖ ਥਾਵਾਂ ਤੇ ਮਹਾਮਾਰੀ ਪਵੇਗੀ, ਕੁਝ ਡਰਾਉਣੀਆਂ ਗੱਲਾਂ ਵਾਪਰਨਗੀਆਂ ਕੁਝ ਮਹਾਨ ਨਿਸ਼ਾਨ ਲੋਕਾਂ ਨੂੰ ਚੇਤਾਵਨੀ ਦੇਣ ਲਈ ਅਕਾਸ਼ ਤੋਂ ਆਉਣਗੇ।"
11 haverá grandes terremotos, epidemias e fome em vários lugares, coisas espantosas e também grandes sinais do céu.
12 “ਪਰ ਇਹ ਸਭ ਗੱਲਾਂ ਵਾਪਰਨ ਤੋਂ ਪਹਿਲਾਂ, ਤੁਸੀਂ ਗਿਰਫ਼ਤਾਰ ਕੀਤੇ ਜਾਵੋਂਗੇ ਅਤੇ ਤੁਹਾਨੂੰ ਤਸੀਹੇ ਦਿੱਤੇ ਜਾਣਗੇ। ਲੋਕ ਪ੍ਰਾਰਥਨਾ ਸਥਾਨਾਂ ਵਿੱਚ ਤੁਹਾਡਾ ਨਿਰਨਾ ਕਰਨਗੇ ਅਤੇ ਤੁਹਾਨੂੰ ਕੈਦ ਵਿੱਚ ਪਾ ਦੇਣਗੇ। ਤੁਹਾਨੂੰ ਮੇਰੇ ਕਾਰਣ ਰਾਜਿਆਂ ਅਤੇ ਰਾਜਪਾਲਾਂ ਸਾਹਮਣੇ ਖੜ੍ਹੇ ਹੋਣ ਲਈ ਮਜਬੂਰ ਕੀਤਾ ਜਾਵੇਗਾ।"
12 Antes, porém, de todas estas coisas, lançarão mão de vós e vos perseguirão, entregando-vos às sinagogas e aos cárceres, levando-vos à presença de reis e governadores, por causa do meu nome;
13 ਇਹ ਸਭ ਗੱਲਾਂ ਮੇਰੇ ਬਾਰੇ ਗਵਾਹੀ ਦੇਣ ਲਈ ਤੁਹਾਨੂੰ ਅਵਸਰ ਦੇਣਗੀਆਂ।"
13 e isto vos acontecerá para que deis testemunho.
14 ਪਰ ਆਪਣੇ ਮਨਾਂ ਨੂੰ ਪੱਕਿਆਂ ਕਰੋ ਪਹਿਲਾਂ ਤੋਂ ਹੀ ਇਸ ਗੱਲੋਂ ਨਾ ਘਬਰਾਓ ਕਿ ਤੁਹਾਨੂੰ ਖੁਦ ਦੀ ਰੱਖਿਆ ਕਰਨ ਲਈ ਕੀ ਆਖਣਾ ਚਾਹੀਦਾ ਹੈ।"
14 Assentai, pois, em vosso coração de não vos preocupardes com o que haveis de responder;
15 ਮੈਂ ਤੁਹਾਨੂੰ ਇਸ ਬਾਰੇ ਸਿਆਣਪ ਦੇਵਾਂਗਾਂ ਕਿ ਤੁਹਾਨੂੰ ਕੀ ਜਵਾਬ ਦੇਣਾ ਚਾਹੀਦਾ ਹੈ, ਤਾਂ ਜੋ ਤੁਹਾਡਾ ਕੋਈ ਵੀ ਵੈਰੀ ਇਹ ਸਾਬਤ ਕਰਨ ਦੇ ਯੋਗ ਨਾ ਹੋ ਸੱਕੇ ਕਿ ਜੋ ਤੁਸੀਂ ਆਖਿਆ ਹੈ ਉਹ ਗਲਤ ਹੈ ਜਾਂ ਉਹ ਤੁਹਾਨੂੰ ਉੱਤਰ ਦੇਣ ਦੇ ਯੋਗ ਹੋ ਸੱਕੇ।"
15 porque eu vos darei boca e sabedoria a que não poderão resistir, nem contradizer todos quantos se vos opuserem.
16 ਇੱਥੋਂ ਤੱਕ ਕਿ ਤੁਹਾਡੇ ਮਾਂ-ਬਾਪ, ਭਰਾ, ਰਿਸ਼ਤੇਦਾਰ, ਦੋਸਤ ਤੁਹਾਡਾ ਵਿਰੋਧ ਕਰਨਗੇ। ਉਹ ਤੁਹਾਡੇ ਵਿੱਚੋਂ ਕਈਆਂ ਨੂੰ ਮਾਰ ਵੀ ਦੇਣਗੇ।"
16 E sereis entregues até por vossos pais, irmãos, parentes e amigos; e matarão alguns dentre vós.
17 ਸਭ ਲੋਕ ਤੁਹਾਨੂੰ ਨਫਰਤ ਕਰਨਗੇ ਕਿਉਂਕਿ ਤੁਸੀਂ ਮੇਰੇ ਪਿੱਛੇ ਤੁਰੇ।"
17 De todos sereis odiados por causa do meu nome.
18 ਪਰ ਇਹ ਸਭ ਚੀਜਾਂ ਤੁਹਾਡਾ ਕੁਝ ਵੀ ਨਹੀਂ ਵਿਗਾੜ ਸੱਕਦੀਆਂ।"
18 Contudo, não se perderá um só fio de cabelo da vossa cabeça.
19 ਤੁਸੀਂ ਆਪਣੇ ਵਿਸ਼ਵਾਸ ਵਿੱਚ ਤਕੜੇ ਰਹਿਕੇ ਆਪਣੇ-ਆਪ ਨੂੰ ਬਚਾ ਲਵੋਂਗੇ।"
19 É na vossa perseverança que ganhareis a vossa alma.
20 ਯਰੂਸ਼ਲਮ ਦਾ ਨਾਸ਼ “ਤੁਸੀਂ ਵੇਖੋਂਗੇ ਫੌਜਾਂ ਯਰੂਸ਼ਲਮ ਨੂੰ ਘੇਰਨਗੀਆਂ। ਤਾਂ ਤੁਸੀਂ ਸਮਝ ਜਾਵੋਂਗੇ ਕਿ ਯਰੂਸ਼ਲਮ ਦੇ ਨਸ਼ਟ ਹੋਣ ਦਾ ਵੇਲਾ ਆ ਗਿਆ ਹੈ।"
20 Quando, porém, virdes Jerusalém sitiada de exércitos, sabei que está próxima a sua devastação.
21 ਉਸ ਵੇਲੇ, ਉਹ ਜਿਹੜੇ ਯਹੂਦਿਯਾ ਵਿੱਚ ਹਨ, ਪਹਾੜਾਂ ਵੱਲ ਫ਼ਰਾਰ ਹੋ ਜਾਣ ਅਤੇ ਉਨ੍ਹਾਂ ਸਾਰਿਆਂ ਨੂੰ, ਜਿਹੜੇ ਯਰੂਸ਼ਲਮ ਵਿੱਚ ਹਨ ਉੱਥੋਂ ਭੱਜ ਜਾਣਾ ਚਾਹੀਦਾ ਹੈ। ਜੇਕਰ ਤੁਸੀਂ ਸ਼ਹਿਰ ਦੇ ਕੋਲ ਹੋਵੋ ਤਾਂ ਅੰਦਰ ਨਾ ਵੜੋ।"
21 Então, os que estiverem na Judeia, fujam para os montes; os que se encontrarem dentro da cidade, retirem-se; e os que estiverem nos campos, não entrem nela.
22 ਨਬੀਆਂ ਨੇ ਉਸ ਸਮੇਂ ਬਾਰੇ ਬੜੀਆਂ ਗੱਲਾਂ ਲਿਖਿਆਂ ਹਨ ਜਦੋਂ ਪਰਮੇਸ਼ੁਰ ਆਪਣੇ ਲੋਕਾਂ ਨੂੰ ਸਜਾਵਾਂ ਦੇਵੇਗਾ। ਇਹ ਸਮਾਂ ਹੁਣ ਹੈ ਜਦੋਂ ਇਹ ਸਭ ਵਾਪਰੇਗਾ।"
22 Porque estes dias são de vingança, para se cumprir tudo o que está escrito.
23 “ਇਹ ਸਮਾਂ ਗਰਭਵਤੀ ਔਰਤਾਂ ਵਾਸਤੇ ਬੜਾ ਵਿਕਰਾਲ ਹੋਵੇਗਾ, ਅਤੇ ਉਨ੍ਹਾਂ ਮਾਵਾਂ ਵਾਸਤੇ ਵੀ, ਜਿਨ੍ਹਾਂ ਕੋਲ ਦੁੱਧ ਪੀਂਦੇ ਨਿਆਣੇ ਹਨ। ਕਿਉਂਕਿ ਇਸ ਧਰਤੀ ਤੇ ਬਹੁਤ ਮਾੜਾ ਸਮਾਂ ਆਉਣ ਵਾਲਾ ਹੈ। ਪਰਮੇਸ਼ੁਰ ਇਨ੍ਹਾਂ ਲੋਕਾਂ ਨਾਲ ਬੜੇ ਕਰੋਧ ਵਿੱਚ ਹੋਵੇਗਾ।"
23 Ai das que estiverem grávidas e das que amamentarem naqueles dias! Porque haverá grande aflição na terra e ira contra este povo.
24 ਇਨ੍ਹਾਂ ਵਿੱਚੋਂ ਕੁਝ ਲੋਕ ਸਿਪਾਹੀਆਂ ਹੱਥੋਂ ਮਾਰੇ ਜਾਣਗੇ, ਕੁਝ ਲੋਕ ਕੈਦੀ ਬਣਾ ਕੇ ਸਭ ਕੌਮਾਂ ਅਤੇ ਦੇਸ਼ਾਂ ਵਿੱਚ ਪਹੁੰਚਾਏ ਜਾਣਗੇ। ਗੈਰ-ਯਹੂਦੀ ਯਰੂਸ਼ਲਮ ਤੇ ਕਬਜ਼ਾ ਕਰਨਗੇ ਅਤੇ ਜਦੋਂ ਤੱਕ ਉਨ੍ਹਾਂ ਦਾ ਸਮਾਂ ਪੂਰਾ ਨਹੀਂ ਹੁੰਦਾ ਉਹ ਇਸ ਨੂੰ ਪੈਰਾਂ ਥੱਲੇ ਮਿੱਧਣਗੇ।"
24 Cairão a fio de espada e serão levados cativos para todas as nações; e, até que os tempos dos gentios se completem, Jerusalém será pisada por eles.
25 ਘਬਰਾਉਣਾ ਨਹੀਂ “ਸੂਰਜ-ਚੰਦ ਅਤੇ ਤਾਰਿਆਂ ਵਿੱਚ ਹੈਰਾਨੀਜਨਕ ਨਿਸ਼ਾਨ ਦਿਖਾਈ ਦੇਣਗੇ। ਜਦੋਂ ਧਰਤੀ ਦੀਆਂ ਕੌਮਾਂ ਸਮੁੰਦਰ ਦਾ ਉੱਛਲਨਾ ਅਤੇ ਗਰਜਨਾ ਵੇਖਣਗੀਆਂ ਤਾਂ ਡਰ ਅਤੇ ਵਿਆਕੁਲਤਾ ਮਹਿਸੂਸ ਕਰਨਗੀਆਂ।"
25 Haverá sinais no sol, na lua e nas estrelas; sobre a terra, angústia entre as nações em perplexidade por causa do bramido do mar e das ondas;
26 ਲੋਕ ਘਬਰਾ ਜਾਣਗੇ ਅਤੇ ਉਹ ਇਸ ਗੱਲੋਂ ਚਿੰਤਿਤ ਹੋਣਗੇ ਕਿ ਦੁਨੀਆ ਦਾ ਕੀ ਬਣੇਗਾ ਹਰ ਚੀਜ਼ ਅਕਾਸ਼ ਵਿੱਚ ਬਦਲ ਜਾਵੇਗੀ।"
26 haverá homens que desmaiarão de terror e pela expectativa das coisas que sobrevirão ao mundo; pois os poderes dos céus serão abalados.
27 ਫ਼ਿਰ ਲੋਕ ਮਨੁੱਖ ਦੇ ਪੁੱਤਰ ਨੂੰ ਸ਼ਕਤੀ ਅਤੇ ਮਹਾਨ ਮਹਿਮਾ ਨਾਲ ਬੱਦਲਾਂ ਉੱਤੇ ਆਉਂਦਿਆਂ ਵੇਖਣਗੇ।"
27 Então, se verá o Filho do Homem vindo numa nuvem, com poder e grande glória.
28 ਜਦੋਂ ਇਹ ਗੱਲਾਂ ਵਾਪਰਨੀਆਂ ਸ਼ੁਰੂ ਹੋਣ, ਖੜ੍ਹੇ ਹੋਵੋ ਅਤੇ ਹੌਂਸਲਾ ਰੱਖੋ, ਕਿਉਂਕਿ ਤੁਹਾਡੇ ਛੁਟਕਾਰੇ ਦਾ ਸਮਾਂ ਨੇੜੇ ਹੈ।”"
28 Ora, ao começarem estas coisas a suceder, exultai e erguei a vossa cabeça; porque a vossa redenção se aproxima.
29 ਮੇਰੇ ਸ਼ਬਦ ਹਮੇਸ਼ਾ ਲਈ ਰਹਿਣਗੇ ਤਦ ਯਿਸੂ ਨੇ ਇਹ ਦ੍ਰਿਸ਼ਟਾਂਤ ਕਹੀ, “ਅੰਜੀਰ ਦੇ ਰੁੱਖ ਨੂੰ ਅਤੇ ਸਾਰੇ ਰੁੱਖਾਂ ਨੂੰ ਵੇਖੋ। ਅੰਜੀਰ ਦਾ ਰੁੱਖ ਇੱਕ ਵੱਧੀਆ ਮਿਸਾਲ ਹੈ।"
29 Ainda lhes propôs uma parábola, dizendo: Vede a figueira e todas as árvores.
30 ਜਦੋਂ ਇਸ ਉੱਪਰ ਹਰੇ ਪੱਤੇ ਨਿਕਲਦੇ ਹਨ ਤਾਂ ਤੁਸੀਂ ਜਾਣ ਜਾਂਦੇ ਹੋ ਕਿ ਗਰਮੀ ਦੀ ਰੁੱਤ ਨੇੜੇ ਆ ਗਈ ਹੈ।"
30 Quando começam a brotar, vendo-o, sabeis, por vós mesmos, que o verão está próximo.
31 ਇਸੇ ਤਰ੍ਹਾਂ ਹੀ ਜੋ ਗੱਲਾਂ ਮੈਂ ਤੁਹਾਨੂੰ ਆਖੀਆਂ ਵਾਪਰਨੀਆਂ ਹਨ। ਜਦੋਂ ਤੁਸੀਂ ਇਹ ਸਭ ਗੱਲਾਂ ਵਾਪਰਦੀਆਂ ਵੇਖੋਂਗੇ ਤਾਂ ਤੁਸੀਂ ਜਾਣ ਜਾਵੋਂਗੇ ਕਿ ਪਰਮੇਸ਼ੁਰ ਦਾ ਰਾਜ ਬਹੁਤ ਨਜ਼ਦੀਕ ਹੈ।”"
31 Assim também, quando virdes acontecerem estas coisas, sabei que está próximo o reino de Deus.
32 “ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਇਸ ਸਮੇਂ ਦੇ ਲੋਕਾਂ ਦੇ ਜਿਉਂਦੇ ਜੀਅ ਇਹ ਸਭ ਗੱਲਾਂ ਵਾਪਰਨਗੀਆਂ।"
32 Em verdade vos digo que não passará esta geração, sem que tudo isto aconteça.
33 ਪੂਰੀ ਦੁਨੀਆਂ, ਧਰਤੀ ਅਤੇ ਅਕਾਸ਼ ਸਭ ਨਸ਼ਟ ਹੋ ਜਾਣਗੇ ਪਰ ਜੋ ਵਾਕ ਮੈਂ ਬੋਲ ਰਿਹਾ ਹਾਂ ਕਦੇ ਵੀ ਨਸ਼ਟ ਨਹੀਂ ਕੀਤੇ ਜਾਣਗੇ।”"
33 Passará o céu e a terra, porém as minhas palavras não passarão.
34 ਹਰ ਵਕਤ ਤਿਆਰ ਰਹਿਣਾ “ਸਚੇਤ ਰਹੋ! ਅਸੱਭਿਅਤ ਦਾਅਵਤਾਂ ਬਾਰੇ, ਪੀਣ ਬਾਰੇ, ਅਤੇ ਦੁਨਿਆਵੀ ਚੀਜ਼ਾਂ ਬਾਰੇ ਚਿੰਤਾ ਕਰਨ ਵਿੱਚ ਆਪਣਾ ਸਮਾਂ ਬਰਬਾਦ ਨਾ ਕਰੋ। ਜੇਕਰ ਤੁਸੀਂ ਅਜਿਹਾ ਕਰੋਂਗੇ ਤਾਂ ਤੁਸੀਂ ਸਹੀ ਸੋਚਣ ਦੇ ਯੋਗ ਨਹੀਂ ਹੋਵੋਂਗੇ। ਅਤੇ ਜਦੋਂ ਤੁਸੀਂ ਹਾਲੇ ਤਿਆਰ ਵੀ ਨਹੀਂ ਹੋਵੋਂਗੇ ਕਿ ਅੰਤ ਤੁਹਾਨੂੰ ਫ਼ੜ ਲਵੇਗਾ।"
34 Acautelai-vos por vós mesmos, para que nunca vos suceda que o vosso coração fique sobrecarregado com as consequências da orgia, da embriaguez e das preocupações deste mundo, e para que aquele dia não venha sobre vós repentinamente, como um laço.
35 ਕਿਉਂਕਿ ਉਹ ਦਿਨ ਧਰਤੀ ਉੱਤੇ ਸਾਰੇ ਲੋਕਾਂ ਲਈ ਅਚਾਨਕ ਇੱਕ ਝਾਂਸੇ ਵਾਂਗ ਆਵੇਗਾ।"
35 Pois há de sobrevir a todos os que vivem sobre a face de toda a terra.
36 ਇਸ ਲਈ ਹਰ ਵਕਤ ਤਿਆਰ ਰਹੋ ਅਤੇ ਪ੍ਰਾਰਥਨਾ ਕਰੋ ਕਿ ਤੁਸੀਂ ਇਨ੍ਹਾਂ ਸਾਰੀਆਂ ਗੱਲਾਂ ਤੋਂ ਜਿਹੜੀਆਂ ਹੋਣ ਵਾਲੀਆਂ ਹਨ, ਬਚ ਸੱਕੋ। ਅਤੇ ਤੁਸੀਂ ਮਨੁੱਖ ਦੇ ਪੁੱਤਰ ਦੇ ਸਾਹਮਣੇ ਖੜਨ ਦੇ ਯੋਗ ਹੋਵੋਂ।”"
36 Vigiai, pois, a todo tempo, orando, para que possais escapar de todas estas coisas que têm de suceder e estar em pé na presença do Filho do Homem.
37 ਹਰ ਦਿਨ ਯਿਸੂ ਮੰਦਰ ਵਿੱਚ ਉਪਦੇਸ਼ ਦਿੰਦਾ ਅਤੇ ਹਰ ਸ਼ਾਮ ਉਹ ਜੈਤੂਨ ਦੇ ਪਹਾੜ ਤੇ ਜਾਕੇ ਰਾਤ ਵਤੀਤ ਕਰਦਾ ਹੁੰਦਾ ਸੀ।"
37 Jesus ensinava todos os dias no templo, mas à noite, saindo, ia pousar no monte chamado das Oliveiras.
38 ਹਰ ਸਵੇਰ ਲੋਕ ਤੜਕਸਾਰ ਉੱਠ ਕੇ, ਮੰਦਰ ਵਿੱਚ ਯਿਸੂ ਦੇ ਉਪਦੇਸ਼ ਸੁਨਣ ਲਈ ਜਾਂਦੇ।"
38 E todo o povo madrugava para ir ter com ele no templo, a fim de ouvi-lo.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Lucas 21, comparar traduções ou montar um estudo — tudo direto pelo WhatsApp.