Lucas 24
Punjabi Bible (GL_PUNJABI) vs NVI
NVI Nova Versão Internacional
1 ਯਿਸੂ ਦਾ ਪੁਨਰ ਉਥਾਨ ਹਫਤੇ ਦੇ ਪਹਿਲੇ ਦਿਨ ਅਮ੍ਰਿਤ ਵੇਲੇ, ਜੋ ਅਤਰ ਉਨ੍ਹਾਂ ਨੇ ਤਿਆਰ ਕੀਤੇ ਸਨ ਉਹ ਲੈ ਕੇ ਔਰਤਾਂ ਕਬਰ ਤੇ ਆਈਆਂ।"
1 No primeiro dia da semana, de manhã bem cedo, as mulheres tomaram as especiarias aromáticas que haviam preparado e foram ao sepulcro.
2 ਉਨ੍ਹਾਂ ਨੇ ਵੇਖਿਆ ਕਿ ਜਿਹੜਾ ਪੱਥਰ ਕਬਰ ਦੇ ਪ੍ਰਵੇਸ਼ ਦੁਆਰ ਤੇ ਰੱਖਿਆ ਗਿਆ ਸੀ, ਪਾਸੇ ਰੋਢ਼ਿਆ ਹੋਇਆ ਸੀ।"
2 Encontraram removida a pedra do sepulcro,
3 ਉਹ ਅੰਦਰ ਗਈਆਂ, ਪਰ ਉੱਥੇ ਉਨ੍ਹਾਂ ਨੂੰ ਪ੍ਰਭੂ ਯਿਸੂ ਦੀ ਦੇਹ ਨਾ ਲੱਭੀ।"
3 mas, quando entraram, não encontraram o corpo do Senhor Jesus.
4 ਜਦੋਂ ਹਾਲੇ ਉਹ ਇਸ ਬਾਰੇ ਅਚੰਭਿਤ ਹੀ ਸਨ, ਦੋ ਦੂਤ ਚਮਕੀਲੇ ਕੱਪੜੇ ਪਾਏ ਹੋਏ ਆਏ ਅਤੇ ਉਨ੍ਹਾਂ ਦੇ ਕੋਲ ਖੜ੍ਹੇ ਹੋ ਗਏ।"
4 Ficaram perplexas, sem saber o que fazer. De repente dois homens com roupas que brilhavam como a luz do sol colocaram-se ao lado delas.
5 ਡਰ ਦੇ ਕਾਰਣ ਉਨ੍ਹਾਂ ਨੇ ਆਪਣੇ ਸਿਰ ਝੁਕਾ ਲਏ। ਉਨ੍ਹਾਂ ਦੂਤਾਂ ਨੇ ਉਨ੍ਹਾਂ ਔਰਤਾਂ ਨੂੰ ਆਖਿਆ, “ਤੁਸੀਂ ਜਿਉਂਦਿਆਂ ਹੋਇਆਂ ਨੂੰ ਮੋਇਆਂ ਵਿੱਚ ਕਿਉਂ ਲੱਭ ਰਹੀਆਂ ਹੋ?"
5 Amedrontadas, as mulheres baixaram o rosto para o chão, e os homens lhes disseram: "Por que vocês estão procurando entre os mortos aquele que vive?
6 ਉਹ ਇੱਥੇ ਨਹੀਂ ਹੈ। ਉਹ ਮੁਰਦਿਆਂ ਵਿੱਚੋਂ ਜੀਅ ਉੱਠਿਆ ਹੈ। ਕੀ ਤੁਹਾਨੂੰ ਯਾਦ ਹੈ ਤੁਹਾਨੂੰ ਕੀ ਆਖਿਆ ਸੀ ਜਦੋਂ ਉਹ ਗਲੀਲ ਵਿੱਚ ਸੀ?"
6 Ele não está aqui! Ressuscitou! Lembrem-se do que ele lhes disse, quando ainda estava com vocês na Galiléia:
7 ਉਸ ਨੇ ਆਖਿਆ ਕਿ, ਮਨੁੱਖ ਦਾ ਪੁੱਤਰ ਭ੍ਰਿਸ਼ਟ ਲੋਕਾਂ ਦੇ ਹਵਾਲੇ ਕੀਤਾ ਜਾਣਾ ਚਾਹੀਦਾ ਹੈ ਅਤੇ, ਸੂਲੀ ਤੇ ਮਰਵਾਇਆ ਜਾਵੇਗਾ ਅਤੇ ਤੀਜੇ ਦਿਨ ਫ਼ਿਰ ਜੀਅ ਉੱਠੇਗਾ।”"
7 ‘É necessário que o Filho do homem seja entregue nas mãos de homens pecadores, seja crucificado e ressuscite no terceiro dia’ ".
8 ਤਦ ਉਨ੍ਹਾਂ ਔਰਤਾਂ ਨੂੰ ਯਿਸੂ ਦੇ ਕੀਤੇ ਬਚਨ ਯਾਦ ਆਏ।"
8 Então se lembraram das suas palavras.
9 ਤਦ ਔਰਤਾਂ ਕਬਰ ਤੋਂ ਵਿਦਾ ਹੋ ਗਈਆਂ ਅਤੇ ਗਿਆਰ੍ਹਾਂ ਰਸੂਲਾਂ ਅਤੇ ਬਾਕੀ ਦੇ ਸਾਰੇ ਚੇਲਿਆਂ ਕੋਲ ਆ ਗਈਆਂ। ਉਨ੍ਹਾਂ ਨੇ ਇਨ੍ਹਾਂ ਸਭ ਗੱਲਾਂ ਬਾਰੇ ਉਨ੍ਹਾਂ ਨੂੰ ਦਸਿਆ।"
9 Quando voltaram do sepulcro, elas contaram todas estas coisas aos Onze e a todos os outros.
10 ਇਹ ਔਰਤਾਂ ਮਰਿਯਮ ਮਗਦਲੀਨੀ, ਯੋਆਨਾ ਅਤੇ ਯਾਕੂਬ ਦੀ ਮਾਂ ਅਤੇ ਕੁਝ ਹੋਰ ਔਰਤਾਂ ਸਨ। ਉਨ੍ਹਾਂ ਨੇ ਇਹ ਗੱਲਾਂ ਰਸੂਲਾਂ ਨੂੰ ਕਹੀਆਂ।"
10 As que contaram estas coisas aos apóstolos foram Maria Madalena, Joana e Maria, mãe de Tiago, e as outras que estavam com elas.
11 ਪਰ ਰਸੂਲਾਂ ਨੇ ਔਰਤਾਂ ਦਾ ਵਿਸ਼ਵਾਸ ਨਹੀਂ ਕੀਤਾ, ਕਿਉਂਕਿ ਉਨ੍ਹਾਂ ਦੇ ਸ਼ਬਦ ਉਨ੍ਹਾਂ ਲਈ ਮੂਰੱਖਤਾ ਵਾਲੀਆਂ ਗੱਲਾਂ ਵਾਂਗ ਸਨ।"
11 Mas eles não acreditaram nas mulheres; as palavras delas lhes pareciam loucura.
12 ਪਰ ਪਤਰਸ ਉੱਠਿਆ ਅਤੇ ਕਬਰ ਵੱਲ ਨੂੰ ਦੌੜਿਆ, ਪਰ ਉਸ ਨੇ ਸਿਰਫ਼ ਮਲਮਲ ਦਾ ਕੱਪੜਾ ਵੇਖਿਆ ਜਿਸ ਵਿੱਚ ਯਿਸੂ ਦਾ ਸਰੀਰ ਲਪੇਟਿਆ ਹੋਇਆ ਸੀ। ਇਸ ਸਭ ਬਾਰੇ ਹੈਰਾਨੀ ਨਾਲ ਭਰਿਆ, ਉਹ ਉੱਥੋਂ ਚੱਲਾ ਗਿਆ।"
12 Pedro, todavia, levantou-se e correu ao sepulcro. Abaixando-se, viu as faixas de linho e mais nada; afastou-se, e voltou admirado com o que acontecera.
13 ਇੰਮਊਸ ਦੀ ਸੜਕ ਤੇ ਉਸੇ ਦਿਨ, ਯਿਸੂ ਦੇ ਦੋ ਚੇਲੇ ਇੰਮਊਸ ਸ਼ਹਿਰ ਨੂੰ ਜਾ ਰਹੇ ਸਨ ਜੋ ਕਿ ਯਰੂਸ਼ਲਮ ਤੋਂ ਸੱਤ ਮੀਲ ਸੀ।"
13 Naquele mesmo dia, dois deles estavam indo para um povoado chamado Emaús, a onze quilômetros de Jerusalém.
14 ਉਹ ਇੱਕ ਦੂਸਰੇ ਨਾਲ ਇਨ੍ਹਾਂ ਸਭ ਗੱਲਾਂ ਬਾਰੇ ਗੱਲਾਂ ਕਰ ਰਹੇ ਸਨ।"
14 No caminho, conversavam a respeito de tudo o que havia acontecido.
15 ਜਦੋਂ ਉਹ ਇਨ੍ਹਾਂ ਗੱਲਾਂ ਬਾਰੇ ਚਰਚਾ ਕਰ ਰਹੇ ਸਨ, ਯਿਸੂ ਖੁਦ ਉਨ੍ਹਾਂ ਨਾਲ ਰਲ ਗਿਆ ਅਤੇ ਉਨ੍ਹਾਂ ਨਾਲ ਚੱਲਣ ਲੱਗ ਪਿਆ।"
15 Enquanto conversavam e discutiam, o próprio Jesus se aproximou e começou a caminhar com eles;
16 ਪਰ ਉਨ੍ਹਾਂ ਦੀਆਂ ਅੱਖਾਂ ਨੇ ਉਸ ਨੂੰ ਪਛਾਨਣ ਨਹੀਂ ਦਿੱਤਾ।"
16 mas os olhos deles foram impedidos de reconhecê-lo.
17 ਤਦ ਯਿਸੂ ਨੇ ਕਿਹਾ, “ਜਦੋਂ ਤੁਸੀਂ ਤੁਰ ਰਹੇ ਸੀ ਉਹ ਕੀ ਸੀ ਜਿਸ ਬਾਰੇ ਤੁਸੀਂ ਚਰਚਾ ਕਰ ਰਹੇ ਸੀ?” ਉਹ ਦੋਨੋ ਮਨੁੱਖ ਖਲੋ ਗਏ, ਉਨ੍ਹਾਂ ਦੇ ਚਿਹਰੇ ਬੜੇ ਉਦਾਸ ਨਜ਼ਰ ਆ ਰਹੇ ਸਨ।"
17 Ele lhes perguntou: "Sobre o que vocês estão discutindo enquanto caminham? " Eles pararam, com os rostos entristecidos.
18 ਉਨ੍ਹਾਂ ਵਿੱਚੋਂ ਇੱਕ ਜਿਸਦਾ ਨਾਂ ਕਲਿਉਪਸ ਸੀ, ਨੇ ਕਿਹਾ, “ਯਰੂਸ਼ਲਮ ਸ਼ਹਿਰ ਵਿੱਚ ਤੂੰ ਹੀ ਇੱਕ ਅਜਿਹਾ ਮਨੁੱਖ ਹੋਵੇਂਗਾ ਜਿਸ ਨੂੰ ਇਹ ਨਹੀਂ ਪਤਾ ਕਿ ਉੱਥੇ ਪਿੱਛਲੇ ਕੁਝ ਦਿਨੀ ਕੀ ਵਾਪਰਿਆ ਸੀ।”"
18 Um deles, chamado Cleopas, perguntou-lhe: "Você é o único visitante em Jerusalém que não sabe das coisas que ali aconteceram nestes dias? "
19 ਯਿਸੂ ਨੇ ਉਨ੍ਹਾਂ ਨੂੰ ਪੁੱਛਿਆ, “ਤੁਸੀਂ ਕਿਸ ਬਾਰੇ ਗੱਲ ਕਰ ਰਹੇ ਹੋ?” ਉਨ੍ਹਾਂ ਨੇ ਉਸ ਨੂੰ ਕਿਹਾ, “ਇਹ ਨਾਸਰਤ ਦੇ ਯਿਸੂ ਬਾਰੇ ਹੈ। ਉਹ ਪਰਮੇਸ਼ੁਰ ਅਤੇ ਲੋਕਾਂ ਲਈ ਇੱਕ ਮਹਾਨ ਨਬੀ ਸੀ। ਇਹ ਉਸ ਨੇ ਸ਼ਕਤੀਸ਼ਾਲੀ ਬਚਨਾਂ ਅਤੇ ਕਰਨੀਆ ਦੁਆਰਾ ਸਾਬਤ ਕਰ ਦਿੱਤਾ।"
19 "Que coisas? ", perguntou ele. "O que aconteceu com Jesus de Nazaré", responderam eles. "Ele era um profeta, poderoso em palavras e em obras diante de Deus e de todo o povo.
20 ਪਰ ਸਾਡੇ ਪ੍ਰਧਾਨ ਜਾਜਕਾਂ ਨੇ ਉਸ ਨੂੰ ਸਜ਼ਾ ਦੇਣ ਲਈ ਮੌਤ ਦੇ ਹਵਾਲੇ ਕਰ ਦਿੱਤਾ। ਅਤੇ ਉਨ੍ਹਾਂ ਨੇ ਉਸ ਨੂੰ ਸਲੀਬ ਉੱਪਰ ਠੋਕ ਦਿੱਤਾ।"
20 Os chefes dos sacerdotes e as nossas autoridades o entregaram para ser condenado à morte, e o crucificaram;
21 ਪਰ ਸਾਨੂੰ ਆਸ ਸੀ ਕਿ ਉਹੀ ਸੀ ਜੋ ਇਸਰਾਏਲ ਨੂੰ ਛੁਟਕਾਰਾ ਦੇ ਦਿੰਦਾ। ਪਰ ਉਸੇ ਦੌਰਾਨ ਇਹ ਸਭ ਵਾਪਰ ਗਿਆ। “ਯਿਸੂ ਨੂੰ ਮਰਿਆਂ ਤਿੰਨ ਦਿਨ ਹੋ ਗਏ ਹਨ।"
21 e nós esperávamos que era ele que ia trazer a redenção a Israel. E hoje é o terceiro dia desde que tudo isso aconteceu.
22 ਪਰ ਸਾਡੀਆਂ ਕੁਝ ਔਰਤਾਂ ਨੇ ਸਾਨੂੰ ਕੁਝ ਹੈਰਾਨੀਜਨਕ ਖਬਰ ਦਿੱਤੀ।"
22 Algumas das mulheres entre nós nos deram um susto hoje. Foram de manhã bem cedo ao sepulcro
23 ਅੱਜ ਸਵੇਰ ਵੇਲੇ ਇਹ ਔਰਤਾਂ ਯਿਸੂ ਦੀ ਕਬਰ ਵੱਲ ਗਈਆਂ। ਪਰ ਉਸਦਾ ਸਰੀਰ ਉਸ ਵਿੱਚ ਨਾ ਲੱਭਿਆ। ਉਹ ਆਈਆਂ ਅਤੇ ਸਾਨੂੰ ਕਿਹਾ ਕਿ ਉਨ੍ਹਾਂ ਨੇ ਇੱਕ ਦਰਸ਼ਨ ਵੇਖਿਆ ਹੈ ਅਤੇ ਦਰਸ਼ਨ ਵਿੱਚ ਦੂਤਾਂ ਨੇ ਉਨ੍ਹਾਂ ਨੂੰ ਕਿਹਾ ਕਿ ਯਿਸੂ ਜਿਉਂਦਾ ਹੈ।"
23 e não acharam o corpo dele. Voltaram e nos contaram que tinham tido uma visão de anjos, que disseram que ele está vivo.
24 ਸਾਡੇ ਸਮੂਹ ਦੇ ਕੁਝ ਲੋਕ ਵੀ ਕਬਰ ਵੇਖਣ ਲਈ ਗਏ, ਅਤੇ ਉਨ੍ਹਾਂ ਨੇ ਵੀ ਉਹੀ ਕੁਝ ਵੇਖਿਆ ਜੋ ਔਰਤਾਂ ਨੇ ਆਖਿਆ ਸੀ। ਉਨ੍ਹਾਂ ਨੇ ਕਬਰ ਵੇਖੀ ਪਰ ਉੱਥੇ ਯਿਸੂ ਨਾ ਲੱਭਿਆ।”"
24 Alguns dos nossos companheiros foram ao sepulcro e encontraram tudo exatamente como as mulheres tinham dito, mas não o viram".
25 ਤਦ ਯਿਸੂ ਨੇ ਉਨ੍ਹਾਂ ਮਨੁੱਖਾਂ ਨੂੰ ਕਿਹਾ, “ਤੁਸੀਂ ਮੂਰਖ ਹੋ ਅਤੇ ਸਮਝਣ ਵਿੱਚ ਢਿੱਲੇ ਹੋ। ਜੋ ਕੁਝ ਨਬੀਆਂ ਨੇ ਆਖਿਆ ਹੈ ਤੁਹਾਨੂੰ ਉਸ ਸਭ ਕਾਸੇ ਤੇ ਵਿਸ਼ਵਾਸ ਰੱਖਣਾ ਚਾਹੀਦਾ ਹੈ।"
25 Ele lhes disse: "Como vocês custam a entender e como demoram a crer em tudo o que os profetas falaram!
26 ਉਨ੍ਹਾਂ ਨੇ ਆਖਿਆ, ਕਿ ਮਸੀਹ ਨੂੰ ਆਪਣੀ ਮਹਿਮਾ ਵਿੱਚ ਪ੍ਰਵੇਸ਼ ਕਰਨ ਤੋਂ ਪਹਿਲਾਂ ਇਨ੍ਹਾਂ ਸਭ ਕਸ਼ਟਾਂ ਵਿੱਚੋਂ ਲੰਘਣਾ ਜ਼ਰੂਰੀ ਸੀ।”"
26 Não devia o Cristo sofrer estas coisas, para entrar na sua glória? "
27 ਫ਼ਿਰ ਯਿਸੂ ਨੇ ਮੁੱਢੋਂ ਮੂਸਾ ਅਤੇ ਹੋਰ ਸਭਨਾਂ ਨਬੀਆਂ ਤੋਂ, ਜੋ ਕੁਝ ਵੀ ਪੋਥੀਆਂ ਵਿੱਚ ਉਸ ਬਾਰੇ ਲਿਖਿਆ ਸੀ, ਵਰਨਣ ਕਰਨਾ ਸ਼ੁਰੂ ਕਰ ਦਿੱਤਾ।"
27 E começando por Moisés e todos os profetas, explicou-lhes o que constava a respeito dele em todas as Escrituras.
28 ਜਦੋਂ ਉਹ ਇੰਮਊਸ ਸ਼ਹਿਰ ਦੇ ਨੇੜੇ ਪਹੁੰਚੇ ਤਾਂ ਉਸ ਨੇ ਉੱਥੇ ਨਾ ਰੁਕਦੇ ਹੋਏ ਅੱਗੇ ਨੂੰ ਜਾਣ ਦਾ ਇਸ਼ਾਰਾ ਕੀਤਾ।"
28 Ao se aproximarem do povoado para o qual estavam indo, Jesus fez como quem ia mais adiante.
29 ਪਰ ਉਨ੍ਹਾਂ ਨੇ ਜੋਰ ਪੂਰਵਕ ਉਸ ਨੂੰ ਬੇਨਤੀ ਕੀਤੀ, “ਸਾਡੇ ਨਾਲ ਠਹਿਰ ਜਾ, ਕਾਫ਼ੀ ਸਮਾਂ ਹੋ ਗਿਆ ਹੈ, ਲੱਗਭੱਗ ਰਾਤ ਹੋ ਗਈ ਹੈ।” ਤਾਂ ਉਹ ਉਨ੍ਹਾਂ ਨਾਲ ਠਹਿਰਨ ਲਈ ਅੰਦਰ ਚੱਲਿਆ ਗਿਆ।"
29 Mas eles insistiram muito com ele: "Fique conosco, pois a noite já vem; o dia já está quase findando". Então, ele entrou para ficar com eles.
30 ਤਦ ਯਿਸੂ ਉਨ੍ਹਾਂ ਨਾਲ ਰੋਟੀ ਖਾਣ ਲਈ ਬੈਠ ਗਿਆ ਅਤੇ ਉਸ ਨੇ ਰੋਟੀ ਹੱਥ ਵਿੱਚ ਫ਼ੜਕੇ ਧੰਨਵਾਦ ਕੀਤਾ। ਫ਼ੇਰ ਉਸ ਨੇ ਰੋਟੀ ਤੋੜੀ ਅਤੇ ਉਨ੍ਹਾਂ ਨੂੰ ਦੇ ਦਿੱਤੀ।"
30 Quando estava à mesa com eles, tomou o pão, deu graças, partiu-o e o deu a eles.
31 ਉਸ ਵਕਤ ਉਨ੍ਹਾਂ ਮਨੁੱਖਾਂ ਦੀਆਂ ਅੱਖਾਂ ਖੁਲ੍ਹੀਆਂ ਅਤੇ ਉਨ੍ਹਾਂ ਨੇ ਯਿਸੂ ਨੂੰ ਪਛਾਣ ਲਿਆ। ਪਰ ਜਦੋਂ ਉਹ ਉਸ ਨੂੰ ਵੇਖਣ ਲੱਗੇ ਤਾਂ ਉਹ ਅਲੋਪ ਹੋ ਗਿਆ।"
31 Então os olhos deles foram abertos e o reconheceram, e ele desapareceu da vista deles.
32 ਜਦੋਂ ਰਾਹ ਵਿੱਚ ਯਿਸੂ ਸਾਡੇ ਨਾਲ ਗੱਲ ਕਰ ਰਿਹਾ ਸੀ ਅਤੇ ਸਾਨੂੰ ਪੋਥੀਆਂ ਦੇ ਸੱਚੇ ਅਰੱਥਾਂ ਦੀ ਵਿਆਖਿਆ ਕਰ ਰਿਹਾ ਸੀ ਤਾਂ ਇਹ ਸਾਡੇ ਦਿਲਾਂ ਅੰਦਰ ਅੱਗ ਮੱਚਣ ਵਾਂਗ ਸੀ।"
32 Perguntaram-se um ao outro: "Não estavam ardendo os nossos corações dentro de nós, enquanto ele nos falava no caminho e nos expunha as Escrituras? "
33 ਉਹ ਤੁਰੰਤ ਹੀ ਉੱਠੇ ਅਤੇ ਯਰੂਸ਼ਲਮ ਨੂੰ ਮੁੜੇ। ਉੱਥੇ ਉਨ੍ਹਾਂ ਨੇ ਗਿਆਰਾਂ ਰਸੂਲਾਂ ਅਤੇ ਬਾਕੀ ਚੇਲਿਆਂ ਨੂੰ ਇਕੱਠੇ ਹੋਏ ਦੇਖਿਆ।"
33 Levantaram-se e voltaram imediatamente para Jesuralém. Ali encontraram os Onze e os que estavam com eles reunidos,
34 ਉਹ ਕਹਿ ਰਹੇ ਸਨ, “ਪ੍ਰਭੂ ਯਿਸੂ ਸੱਚਮੁੱਚ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ। ਉਹ ਸ਼ਮਊਨ ਪਤਰਸ ਨੂੰ ਵਿਖਾਈ ਵੀ ਦਿੱਤਾ ਹੈ।”"
34 que diziam: "É verdade! O Senhor ressuscitou e apareceu a Simão! "
35 ਤਦ ਉਨ੍ਹਾਂ ਦੋਹਾਂ ਮਨੁੱਖਾਂ ਨੇ, ਰਸਤੇ ਵਿੱਚ ਜੋ ਘਟਨਾ ਵਾਪਰੀ ਸੀ ਉਨ੍ਹਾਂ ਨੂੰ ਉਸਦਾ ਹਾਲ ਸੁਣਾਇਆ। ਉਹਨਾਂ ਨੇ ਇਹ ਵੀ ਜਾਕੇ ਦੱਸਿਆ ਕਿ ਉਨ੍ਹਾਂ ਨੂੰ ਯਿਸੂ ਦੀ ਪਛਾਣ ਤਦ ਆਈ ਜਦੋਂ ਉਹ ਰੋਟੀ ਤੋੜ ਰਿਹਾ ਸੀ।"
35 Então os dois contaram o que tinha acontecido no caminho, e como Jesus fora reconhecido por eles quando partia o pão.
36 ਯਿਸੂ ਦਾ ਆਪਣੇ ਚੇਲਿਆਂ ਅੱਗੇ ਪ੍ਰਗਟ ਹੋਣਾ ਜਦੋਂ ਉਹ ਦੋ ਆਦਮੀ ਇਹ ਗੱਲਾਂ ਦੂਜਿਆਂ ਨੂੰ ਸੁਣਾ ਰਹੇ ਸਨ ਤਾਂ ਯਿਸੂ ਆਇਆ ਅਤੇ ਸਮੂਹ ਵਿੱਚ ਖੜ੍ਹਾ ਹੋ ਗਿਆ ਅਤੇ ਉਨ੍ਹਾਂ ਨੂੰ ਆਖਣ ਲੱਗਾ, “ਤੁਹਾਨੂੰ ਸ਼ਾਂਤੀ ਮਿਲੇ।”"
36 Enquanto falavam sobre isso, o próprio Jesus apresentou-se entre eles e lhes disse: "Paz seja com vocês! "
37 ਪਰ ਸਭ ਚੇਲੇ ਵਿਆਕੁਲ ਹੋਕੇ ਡਰ ਗਏ। ਉਹ ਇਹ ਸਮਝੇ ਕਿ ਉਹ ਕਿਸੇ ਭੂਤ ਨੂੰ ਵੇਖ ਰਹੇ ਹਨ।"
37 Eles ficaram assustados e com medo, pensando que estavam vendo um espírito.
38 ਪਰ ਯਿਸੂ ਨੇ ਕਿਹਾ, “ਤੁਸੀਂ ਜੋ ਵੇਖ ਰਹੇ ਹੋ ਉਸਤੇ ਸ਼ੰਕਾ ਕਿਉਂ ਕਰ ਰਹੇ ਹੋ?"
38 Ele lhes disse: "Por que vocês estão perturbados e por que se levantam dúvidas em seus corações?
39 ਵੇਖੋ! ਮੇਰੇ ਹੱਥਾਂ ਅਤੇ ਮੇਰੇ ਪੈਰਾਂ ਵੱਲ ਵੇਖੋ। ਇਹ ਮੈਂ ਹੀ ਹਾਂ, ਮੈਨੂੰ ਛੁਹਕੇ ਵੇਖੋ। ਮੈਂ ਜਿਉਂਦਾ-ਜਾਗਦਾ ਹਾਂ। ਭੂਤ ਦਾ ਸਰੀਰ ਇਵੇਂ ਦਾ ਤਾਂ ਨਹੀਂ ਹੁੰਦਾ।”"
39 Vejam as minhas mãos e os meus pés. Sou eu mesmo! Toquem-me e vejam; um espírito não tem carne nem ossos, como vocês estão vendo que eu tenho".
40 ਜਦੋਂ ਯਿਸੂ ਨੇ ਉਨ੍ਹਾਂ ਨੂੰ ਇਹ ਕੁਝ ਆਖਿਆ, ਉਸ ਨੇ ਇਸਦੇ ਨਾਲ ਆਪਣੇ ਹੱਥ ਅਤੇ ਪੈਰ ਵਿਖਾਏ।"
40 Tendo dito isso, mostrou-lhes as mãos e os pés.
41 ਚੇਲੇ ਹੈਰਾਨ ਸਨ ਅਤੇ ਯਿਸੂ ਨੂੰ ਜਿਉਂਦਾ ਵੇਖਕੇ ਅਨੰਦ ਨਾਲ ਭਰ ਗਏ। ਪਰ ਅਜੇ ਵੀ ਉਹ ਵਿਸ਼ਵਾਸ ਨਾ ਕਰ ਸੱਕੇ। ਫ਼ਿਰ ਯਿਸੂ ਨੇ ਉਨ੍ਹਾਂ ਨੂੰ ਪੁੱਛਿਆ, “ਕੀ ਇੱਥੇ ਤੁਹਾਡੇ ਕੋਲ ਖਾਣ ਲਈ ਕੁਝ ਭੋਜਨ ਹੈ?”"
41 E por não crerem ainda, tão cheios estavam de alegria e de espanto, ele lhes perguntou: "Vocês têm aqui algo para comer? "
42 ਉਨ੍ਹਾਂ ਨੇ ਉਸ ਨੂੰ ਭੁੱਜੀ ਮੱਛੀ ਦਾ ਟੁਕੜਾ ਦਿੱਤਾ।"
42 Deram-lhe um pedaço de peixe assado,
43 ਯਿਸੂ ਨੇ ਉਨ੍ਹਾਂ ਕੋਲੋਂ ਲੈ ਕੇ ਉਨ੍ਹਾਂ ਦੇ ਸਾਹਮਣੇ ਉਹ ਖਾ ਲਿਆ।"
43 e ele o comeu na presença deles.
44 ਯਿਸੂ ਨੇ ਉਨ੍ਹਾਂ ਨੂੰ ਕਿਹਾ, “ਯਾਦ ਕਰੋ ਜਦੋਂ ਪਹਿਲਾਂ ਮੈਂ ਤੁਹਾਡੇ ਨਾਲ ਸੀ, ਮੈਂ ਤੁਹਾਨੂੰ ਕੀ ਕਿਹਾ ਸੀ ਕਿ ਮੇਰੇ ਬਾਰੇ ਜੋ ਕੁਝ ਵੀ ਮੂਸਾ ਦੀ ਸ਼ਰ੍ਹਾ ਵਿੱਚ, ਨਬੀਆਂ ਦੀਆਂ ਪੁਸਤਕਾਂ ਵਿੱਚ ਅਤੇ ਜ਼ਬੂਰਾਂ ਦੀਆਂ ਪੋਥੀਆਂ ਵਿੱਚ ਲਿਖਿਆ ਗਿਆ ਹੈ, ਸੰਪੂਰਣ ਹੋਣਾ ਚਾਹੀਦਾ ਹੈ।”"
44 E disse-lhes: "Foi isso que eu lhes falei enquanto ainda estava com vocês: Era necessário que se cumprisse tudo o que a meu respeito estava escrito na Lei de Moisés, nos Profetas e nos Salmos".
45 ਫਿਰ ਯਿਸੂ ਨੇ ਉਨ੍ਹਾਂ ਦੇ ਮਨ ਖੋਲ੍ਹ ਦਿੱਤੇ ਤਾਂ ਜੋ ਉਹ ਪੋਥੀਆਂ ਨੂੰ ਸਮਝ ਸੱਕਣ।"
45 Então lhes abriu o entendimento, para que pudessem compreender as Escrituras.
46 ਫਿਰ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਇਹੀ ਹੈ ਜੋ ਲਿਖਿਆ ਗਿਆ ਹੈ: ਮਸੀਹ ਜ਼ਰੂਰ ਮਰੇਗਾ ਅਤੇ ਫੇਰ ਮੌਤ ਤੋਂ ਤੀਜੇ ਦਿਨ ਜੀਅ ਉੱਠੇਗਾ।"
46 E lhes disse: "Está escrito que o Cristo haveria de sofrer e ressuscitar dos mortos no terceiro dia,
47 ਜੋ ਕੁਝ ਵਾਪਰਿਆ ਹੈ ਤੁਸੀਂ ਉਸ ਦੇ ਗਵਾਹ ਹੋ। ਹੁਣ ਤੁਹਾਨੂੰ ਜਾਣਾ ਚਾਹੀਦਾ ਹੈ ਅਤੇ ਲੋਕਾਂ ਨੂੰ ਦੱਸੋ ਕਿ ਉਹਨਾਂ ਨੂੰ ਆਪਣੇ ਪਾਪਾਂ ਲਈ ਦੁੱਖੀ ਹੋਣਾ ਹੀ ਚਾਹੀਦਾ ਹੈ। ਅਤੇ ਆਪਣੇ ਦਿਲ ਬਦਲ ਲੈਣੇ ਚਾਹੀਦੇ ਹਨ, ਤਾਂ ਹੀ ਪਰਮੇਸ਼ੁਰ ਉਨ੍ਹਾਂ ਦੇ ਪਾਪ ਮਾਫ਼ ਕਰੇਗਾ। ਤੂਹਾਨੂੰ ਇਹ ਸੰਦੇਸ਼ ਮੇਰੇ ਨਾਮ ਤੇ ਯਰੂਸ਼ਲਮ ਤੋਂ ਲੈ ਕੇ ਧਰਤੀ ਦੀਆਂ ਸਾਰੀਆਂ ਕੌਮਾਂ ਵਿੱਚ ਪਰਚਾਰ ਕਰਨਾ ਚਾਹੀਦਾ ਹੈ।"
47 e que em seu nome seria pregado o arrependimento para perdão de pecados a todas as nações, começando por Jerusalém.
48 ਸੁਣੋ! ਜੋ ਮੇਰੇ ਪਿਤਾ ਨੇ ਤੁਹਾਡੇ ਨਾਲ ਵਾਦਾ ਕੀਤਾ ਹੈ ਕਿ ਮੈਂ ਤੁਹਾਨੂੰ ਭੇਜਾਂਗਾ। ਪਰ ਜਦ ਤੱਕ ਤੁਸੀਂ ਸਵਰਗ ਤੋਂ ਸ਼ਕਤੀ ਪ੍ਰਾਪਤ ਨਾ ਕਰ ਲਵੋਂ ਓਨਾ ਚਿਰ ਤੁਹਾਨੂੰ ਯਰੂਸ਼ਲਮ ਵਿੱਚ ਰਹਿਣਾ ਪਵੇਗਾ।”"
48 Vocês são testemunhas destas coisas.
49 ਯਿਸੂ ਦਾ ਸੁਰਗ ਨੂੰ ਪਰਤਨਾ ਯਦ ਯਿਸੂ ਆਪਣੇ ਚੇਲਿਆਂ ਨੂੰ ਯਰੂਸ਼ਲਮ ਤੋਂ ਬਾਹਰ ਬੈਤਅਨੀਆ ਦੇ ਸਾਹਮਣੇ ਲੈ ਗਿਆ। ਉਸ ਨੇ ਆਪਣੇ ਹੱਥ ਉਤਾਂਹ ਨੂੰ ਚੁੱਕੇ ਅਤੇ ਆਪਣੇ ਚੇਲਿਆਂ ਨੂੰ ਅਸੀਸ ਦਿੱਤੀ।"
49 Eu lhes envio a promessa de meu Pai; mas fiquem na cidade até serem revestidos do poder do alto".
50 ਜਦੋਂ ਯਿਸੂ ਉਨ੍ਹਾਂ ਨੂੰ ਅਸੀਸ ਦੇ ਰਿਹਾ ਸੀ ਤਾਂ ਉਸ ਨੂੰ ਉਨ੍ਹਾਂ ਤੋਂ ਅਲੱਗ ਕੀਤਾ ਗਿਆ ਅਤੇ ਸੁਰਗ ਵੱਲ ਲਿਜਾਇਆ ਗਿਆ।"
50 Tendo-os levado até as proximidades de Betânia, Jesus levantou as mãos e os abençoou.
51 ਉਸ ਦੇ ਚੇਲੇ ਉੱਥੇ ਉਸਦੀ ਉਪਾਸਨਾ ਕਰਦੇ ਰਹੇ ਅਤੇ ਉਸਤੋਂ ਬਾਦ ਉਹ ਸ਼ਹਿਰ ਵੱਲ ਨੂੰ ਮੁੜ ਆਏ। ਉਹ ਬਹੁਤ ਖੁਸ਼ ਸਨ।"
51 Estando ainda a abençoá-los, ele os deixou e foi elevado ao céu.
52 ਉਹ ਸਾਰੇ ਪਰਮੇਸ਼ੁਰ ਦੀ ਉਸਤਤਿ ਕਰਦੇ, ਮੰਦਰ ਵਿੱਚ ਰਹੇ।"
52 Então eles o adoraram e voltaram para Jerusalém com grande alegria.
53 — ausente —
53 E permaneciam constantemente no templo, louvando a Deus.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Lucas 24, comparar traduções ou montar um estudo — tudo direto pelo WhatsApp.