Lucas 2

Punjabi Bible (GL_PUNJABI) vs ARIB

Sair da comparação
ARIB Almeida Revisada Imprensa Bíblica
1 ਯਿਸੂ ਦਾ ਜਨਮ ਉਸ ਸਮੇਂ ਔਗੁਸਤੁਸ ਕੈਸਰ ਵੱਲੋਂ ਇਹ ਆਦੇਸ਼ ਹੋਇਆ ਕਿ ਸਾਰੇ ਰੋਮ ਵਾਸੀਆਂ ਨੂੰ ਮਰਦੁਮ-ਸ਼ੁਮਾਰੀ ਵਾਸਤੇ ਆਪਣੇ ਨਾਮ ਦਰਜ ਕਰਾਉਣੇ ਚਾਹੀਦੇ ਹਨ।"
1 Naqueles dias saiu um decreto da parte de César Augusto, para que todo o mundo fosse recenseado.
2 ਇਹ ਪਹਿਲੀ ਵਾਰੀ ਸੀ, ਜੋ ਮਰਦੁਮ-ਸ਼ੁਮਾਰੀ ਦੀਆਂ ਕਿਤਾਬਾਂ ਵਿੱਚ ਸਾਰੇ ਲੋਕਾਂ ਨੂੰ ਦਰਜ ਕੀਤਾ ਜਾਣਾ ਸੀ। ਇਹ ਉਸ ਸਮੇਂ ਕੀਤਾ ਗਿਆ ਸੀ ਜਦੋਂ ਸੂਰੀਆਂ ਦਾ ਰਾਜਪਾਲ ਕੁਰੇਨਯੁਸ ਸੀ।"
2 Este primeiro recenseamento foi feito quando Quirínio era governador da Síria.
3 ਇਸ ਲਈ ਹਰ ਕੋਈ ਆਪੋ-ਆਪਣੇ ਨਗਰ ਵਿੱਚ ਆਪਣਾ ਨਾਉਂ ਦਰਜ ਕਰਵਾਉਣ ਲਈ ਗਿਆ।"
3 E todos iam alistar-se, cada um à sua própria cidade.
4 ਤਾਂ ਯੂਸੁਫ਼ ਗਲੀਲ ਦੇ ਸ਼ਹਿਰ ਨਾਸਰਤ ਤੋਂ ਵਿਦਾ ਹੋਇਆ। ਉਹ ਯਹੂਦਿਯਾ ਵਿੱਚ ਬੈਤਲਹਮ ਦੇ ਨਗਰ ਨੂੰ ਗਿਆ। ਇਹ ਨਗਰ ਦਾਊਦ ਦਾ ਨਗਰ ਕਹਾਉਂਦਾ ਸੀ। ਯੂਸੁਫ਼ ਉੱਥੇ ਇਸ ਲਈ ਗਿਆ ਕਿਉਂਕਿ ਉਹ ਦਾਊਦ ਦੇ ਘਰਾਣੇ ਵਿੱਚੋਂ ਸੀ।"
4 Subiu também José, da Galiléia, da cidade de Nazaré, à cidade de Davi, chamada Belém, porque era da casa e família de Davi,
5 ਤਾਂ ਉਹ ਵੀ ਮਰਿਯਮ ਨਾਲ ਆਪਣੇ ਨਾਮ ਦਰਜ ਕਰਵਾਉਣ ਗਿਆ ਕਿਉਂਕਿ ਮਰਿਯਮ ਉਸ ਨਾਲ ਵਿਆਹ ਲਈ ਮੰਗੀ ਹੋਈ ਸੀ ਪਰ ਹੁਣ ਮਰਿਯਮ ਗਰਭਵਤੀ ਸੀ।"
5 a fim de alistar-se com Maria, sua esposa, que estava grávida.
6 ਜਦੋਂ ਯੂਸੁਫ਼ ਅਤੇ ਮਰਿਯਮ ਬੈਤਲਹਮ ਵਿੱਚ ਸਨ ਤਾਂ ਮਰਿਯਮ ਦਾ ਬੱਚਾ ਜਣਨ ਦਾ ਸਮੇਂ ਆ ਗਿਆ।"
6 Enquanto estavam ali, chegou o tempo em que ela havia de dar à luz,
7 ਉਸ ਨੇ ਆਪਣੇ ਪਹਿਲੇ ਪੁੱਤਰ ਯਿਸੂ ਨੂੰ ਉੱਥੇ ਜਨਮ ਦਿੱਤਾ। ਪਰ ਉਸ ਘਰ ਵਿੱਚ ਉਨ੍ਹਾਂ ਦੇ ਰਹਿਣ ਲਈ ਕਾਫ਼ੀ ਜਗ੍ਹਾ ਨਹੀਂ ਸੀ, ਮਰਿਯਮ ਨੇ ਬਾਲਕ ਨੂੰ ਕੱਪੜੇ ਵਿੱਚ ਲਪੇਟਿਆ ਅਤੇ ਬਾਲਕ ਨੂੰ ਇੱਕ ਬਕਸੇ ਵਿੱਚ ਪਾਕੇ ਜਿੱਥੇ ਪਸ਼ੂਆਂ ਨੂੰ ਚਾਰਾ ਖੁਆਇਆ ਜਾਂਦਾ ਸੀ ਉੱਥੇ ਇੱਕ ਖੁਰਲੀ ਵਿੱਚ ਰੱਖਿਆ।"
7 e teve a seu filho primogênito; envolveu-o em faixas e o deitou em uma manjedoura, porque não havia lugar para eles na estalagem.
8 ਕੁਝ ਆਜੜੀਆਂ ਨੇ ਯਿਸੂ ਬਾਰੇ ਸੁਣਿਆ ਉਸੇ ਰਾਤ, ਉਸ ਇਲਾਕੇ ਵਿੱਚ ਕੁਝ ਆਜੜੀ ਆਪਣੀਆਂ ਭੇਡਾਂ ਦੀ ਰਾਖੀ ਕਰ ਰਹੇ ਸਨ।"
8 Ora, havia naquela mesma região pastores que estavam no campo, e guardavam durante as vigílias da noite o seu rebanho.
9 ਪ੍ਰਭੂ ਦਾ ਦੂਤ ਆਜੜੀਆਂ ਦੇ ਸਾਹਮਣੇ ਆਕੇ ਖੜ੍ਹਾ ਹੋ ਗਿਆ। ਪ੍ਰਭੂ ਦੀ ਮਹਿਮਾ ਉਨ੍ਹਾਂ ਦੇ ਚੁਫ਼ੇਰੇ ਚਮਕੀ ਤਾਂ ਆਜੜੀ ਬਹੁਤ ਡਰ ਗਏ।"
9 E um anjo do Senhor apareceu-lhes, e a glória do Senhor os cercou de resplendor; pelo que se encheram de grande temor.
10 ਦੂਤ ਨੇ ਉਨ੍ਹਾਂ ਨੂੰ ਆਖਿਆ, “ਡਰੋ ਨਹੀਂ, ਮੈਂ ਤੁਹਾਨੂੰ ਖੁਸ਼ਖਬਰੀ ਦੱਸ ਰਿਹਾ ਹਾਂ, ਜੋ ਸਾਰਿਆਂ ਲੋਕਾਂ ਨੂੰ ਬਹੁਤ ਪ੍ਰਸੰਨ ਕਰ ਦੇਵੇਗੀ।"
10 O anjo, porém, lhes disse: Não temais, porquanto vos trago novas de grande alegria que o será para todo o povo:
11 ਖੁਸ਼ਖਬਰੀ ਇਹ ਹੈ ਕਿ ਅੱਜ ਦਾਊਦ ਦੇ ਨਗਰ ਵਿੱਚ ਤੁਹਾਡੇ ਲਈ ਇੱਕ ਮੁਕਤੀਦਾਤੇ ਨੇ ਜਨਮ ਲਿਆ ਹੈ, ਜੋ ਮਸੀਹਾ ਪ੍ਰਭੂ ਹੈ।"
11 É que vos nasceu hoje, na cidade de Davi, o Salvador, que é Cristo, o Senhor.
12 ਤੁਸੀਂ ਉਸਦੀ ਪਛਾਣ ਇਸ ਤਰ੍ਹਾਂ ਕਰ ਸੱਕਦੇ ਹੋ ਕਿ ਤੁਸੀਂ ਇੱਕ ਬਾਲਕ ਨੂੰ ਕੱਪੜੇ ਵਿੱਚ ਲਪੇਟਿਆ ਅਤੇ ਖੁਰਲੀ ਵਿੱਚ ਪਿਆ ਹੋਇਆ ਪਾਵੋਗੇ।”"
12 E isto vos será por sinal: Achareis um menino envolto em faixas, e deitado em uma manjedoura.
13 ਉੱਥੇ ਬਹੁਤ ਸਾਰੇ ਦੂਤਾਂ ਨੇ ਦੂਸਰੇ ਦੂਤ ਕੋਲ ਖੜ੍ਹੇ ਹੋਕੇ ਪ੍ਰਭੂ ਪਰਮੇਸ਼ੁਰ ਦੀ ਉਸਤਤਿ ਵਿੱਚ ਕਿਹਾ:"
13 Então, de repente, apareceu junto ao anjo grande multidão da milícia celestial, louvando a Deus e dizendo:
14 “ਸਵਰਗ ਵਿੱਚ ਪਰਮੇਸ਼ੁਰ ਦੀ ਉਸਤਤਿ ਹੋਵੇ, ਅਤੇ ਧਰਤੀ ਉੱਤੇ ਉਨ੍ਹਾਂ ਲੋਕਾਂ ਨੂੰ ਸ਼ਾਂਤੀ ਜਿਨ੍ਹਾਂ ਤੋਂ ਉਹ ਪ੍ਰਸੰਨ ਹੈ।”"
14 Glória a Deus nas maiores alturas, e paz na terra entre os homens de boa vontade.
15 ਦੂਤ ਆਜੜੀਆਂ ਨੂੰ ਛੱਡ ਕੇ ਫ਼ੇਰ ਸੁਰਗ ਨੂੰ ਵਾਪਸ ਮੁੜ ਗਏ। ਆਜੜੀ ਇੱਕ ਦੂਜੇ ਨੂੰ ਆਖਣ ਲੱਗੇ, “ਆਓ ਹੁਣ ਬੈਤਲਹਮ ਨੂੰ ਚੱਲੀਏ, ਅਤੇ ਉਸ ਗੱਲ ਨੂੰ ਵੇਖੀਏ ਜਿਸਦੀ ਖਬਰ ਸਾਨੂੰ ਪ੍ਰਭੂ ਦੁਆਰਾ ਦਿੱਤੀ ਗਈ ਹੈ।”"
15 E logo que os anjos se retiraram deles para o céu, diziam os pastores uns aos outros: Vamos já até Belém, e vejamos isso que aconteceu e que o Senhor nos deu a conhecer.
16 ਉਹ ਛੇਤੀ ਹੀ ਚੱਲੇ ਗਏ ਅਤੇ ਉੱਥੇ ਉਨ੍ਹਾਂ ਨੇ ਯੂਸੁਫ਼ ਅਤੇ ਮਰਿਯਮ ਨੂੰ ਵੇਖਿਆ ਅਤੇ ਬਾਲਕ ਨੂੰ ਖੁਰਲੀ ਵਿੱਚ ਪਿਆ ਹੋਇਆ ਵੇਖਿਆ।"
16 Foram, pois, a toda a pressa, e acharam Maria e José, e o menino deitado na manjedoura;
17 ਜਦੋਂ ਆਜੜੀਆਂ ਨੇ ਉਸ ਬਾਲਕ ਨੂੰ ਵੇਖਿਆ ਤਾਂ ਉਨ੍ਹਾਂ ਨੇ ਉਸ ਸੰਦੇਸ਼ ਨੂੰ ਫ਼ੈਲਾਇਆ ਜਿਹੜਾ ਇਸ ਬਾਲਕ ਬਾਰੇ ਉਨ੍ਹਾਂ ਨੂੰ ਦਿੱਤਾ ਗਿਆ ਸੀ।"
17 e, vendo-o, divulgaram a palavra que acerca do menino lhes fora dita;
18 ਉਹ ਸਾਰੇ ਲੋਕ ਜਿਨ੍ਹਾਂ ਨੇ ਆਜੜੀਆਂ ਦਾ ਸੰਦੇਸ਼ ਸੁਣਿਆ, ਹੈਰਾਨ ਸਨ।"
18 e todos os que a ouviram se admiravam do que os pastores lhes diziam.
19 ਪਰ ਮਰਿਯਮ ਨੇ ਇਹ ਸਾਰੀਆਂ ਗੱਲਾਂ ਆਪਣੇ ਦਿਲ ਵਿੱਚ ਰੱਖੀਆਂ, ਅਤੇ ਉਨ੍ਹਾਂ ਬਾਰੇ ਲਗਾਤਾਰ ਸੋਚਣਾ ਜਾਰੀ ਰੱਖਿਆ।"
19 Maria, porém, guardava todas estas coisas, meditando-as em seu coração.
20 ਆਜੜੀ ਉਹ ਸਭ ਗੱਲਾਂ ਬਾਰੇ ਵੇਖ-ਸੁਣਕੇ ਪਰਮੇਸ਼ੁਰ ਦਾ ਧੰਨਵਾਦ ਤੇ ਉਸਤਤਿ ਕਰਦੇ ਹੋਏ ਆਪਣੇ ਘਰਾਂ ਵੱਲ ਵਾਪਸ ਮੁੜ ਗਏ। ਸਭ ਕੁਝ ਉਵੇਂ ਹੀ ਵਾਪਰਿਆ ਜਿਵੇਂ ਉਨ੍ਹਾਂ ਨੂੰ ਦੱਸਿਆ ਗਿਆ ਸੀ।"
20 E voltaram os pastores, glorificando e louvando a Deus por tudo o que tinham ouvido e visto, como lhes fora dito.
21 ਜਦੋਂ ਬਾਲਕ ਅੱਠਾਂ ਦਿਨਾਂ ਦਾ ਹੋਇਆ, ਤਾਂ ਉਸਦੀ ਸੁੰਨਤ ਹੋਈ ਅਤੇ ਉਸਦਾ ਨਾਮ ਯਿਸੂ ਰੱਖਿਆ ਗਿਆ। ਇਹ ਨਾਮ ਬਾਲਕ ਦੇ ਮਰਿਯਮ ਦੀ ਕੁੱਖ ਚੋਂ ਪੈਦਾ ਹੋਣ ਤੋਂ ਪਹਿਲਾਂ ਹੀ ਇੱਕ ਦੂਤ ਨੇ ਰੱਖਿਆ ਸੀ।"
21 Quando se completaram os oito dias para ser circuncidado o menino, foi-lhe dado o nome de Jesus, que pelo anjo lhe fora posto antes de ser concebido.
22 ਯਿਸੂ ਦਾ ਮੰਦਰ ਵਿੱਚ ਸਮਰਪਣ ਜਦੋਂ ਮਰਿਯਮ ਲਈ ਮੂਸਾ ਦੀ ਸ਼ਰ੍ਹਾ ਮੁਤਾਬਕ ਸ਼ੁੱਧ ਹੋਣ ਦਾ ਸਮਾਂ ਆਇਆ ਤਾਂ ਮਰਿਯਮ ਅਤੇ ਯੂਸੁਫ਼ ਯਿਸੂ ਨੂੰ, ਪ੍ਰਭੂ ਨੂੰ ਸਮਰਪਿਤ ਕਰਨ ਲਈ, ਯਰੂਸ਼ਲਮ ਵਿੱਚ ਲਿਆਏ।"
22 Terminados os dias da purificação, segundo a lei de Moisés, levaram-no a Jerusalém, para apresentá-lo ao Senhor
23 ਜਿਵੇਂ ਕਿ ਇਹ ਪ੍ਰਭੂ ਦੀ ਸ਼ਰ੍ਹਾ ਵਿੱਚ ਲਿਖਿਆ ਹੋਇਆ ਹੈ ਕਿ, “ਹਰ ਪਰਿਵਾਰ ਦਾ ਪਹਿਲਾ ਜਨਮਿਆਂ ਨਰ ਬੱਚਾ ‘ਪ੍ਰਭੂ ਨੂੰ ਅਰਪਿਤ ਕੀਤਾ ਜਾਣਾ ਚਾਹੀਦਾ ਹੈ।’”"
23 {conforme está escrito na lei do Senhor: Todo primogênito será consagrado ao Senhor},
24 ਪ੍ਰਭੂ ਦੇ ਨੇਮ ਤਾਂ ਇਹ ਵੀ ਆਖਦਾ ਹੈ ਕਿ ਤੁਹਾਨੂੰ, “ਦੋ ਘੁੱਗੀਆਂ ਦਾ ਜੋੜਾਂ ਜਾਂ ਦੋ ਕਬੂਤਰਾਂ ਦਾ ਬਲੀਦਾਨ ਜ਼ਰੂਰ ਦੇਣਾ ਚਾਹੀਦਾ ਹੈ।” ਤਾਂ ਯੂਸੁਫ਼ ਅਤੇ ਮਰਿਯਮ ਵੀ ਯਰੂਸ਼ਲਮ ਵਿੱਚ ਇਸੇ ਮਕਸਦ ਲਈ ਗਏ ਸਨ।"
24 e para oferecerem um sacrifício segundo o disposto na lei do Senhor: um par de rolas, ou dois pombinhos.
25 ਸਿਮਓਨ ਯਿਸੂ ਨੂੰ ਵੇਖਦਾ ਹੈ ਉੱਥੇ ਯਰੂਸ਼ਲਮ ਵਿੱਚ ਸਿਮਓਨ ਨਾਉਂ ਦਾ ਇੱਕ ਆਦਮੀ ਸੀ ਜੋ ਕਿ ਧਰਮੀ ਅਤੇ ਚੰਗਾ ਮਨੁੱਖ ਸੀ। ਉਹ ਇਸ ਉਡੀਕ ਵਿੱਚ ਸੀ ਕਿ ਕਦੋਂ ਪਰਮੇਸ਼ੁਰ ਇਸਰਾਏਲ ਨੂੰ ਬਚਾਵੇਗਾ। ਉਸ ਅੰਦਰ ਪਵਿੱਤਰ ਆਤਮਾ ਦਾ ਵਾਸਾ ਸੀ।"
25 Ora, havia em Jerusalém um homem cujo nome era Simeão; e este homem, justo e temente a Deus, esperava a consolação de Israel; e o Espírito Santo estava sobre ele.
26 ਸਿਮਓਨ ਨੂੰ ਪਵਿੱਤਰ ਆਤਮਾ ਨੇ ਦੱਸਿਆ ਕਿ ਜਦ ਤੱਕ ਉਹ ਪ੍ਰਭੂ ਦੇ ਮਸੀਹ ਨੂੰ ਵੇਖਦਾ ਨਹੀਂ, ਉਹ ਨਹੀਂ ਮਰ ਸੱਕਦਾ।"
26 E lhe fora revelado pelo Espírito Santo que ele não morreria antes de ver o Cristo do Senhor.
27 ਸਿਮਓਨ ਆਤਮਾ ਦੀ ਅਗਵਾਈ ਨਾਲ ਮੰਦਰ ਵਿੱਚ ਆਇਆ। ਉਸ ਸਮੇਂ ਯੂਸੁਫ਼ ਅਤੇ ਮਰਿਯਮ ਯਹੂਦੀਆਂ ਦੀ ਸ਼ਰ੍ਹਾ ਅਨੁਸਾਰ ਕਰਨ ਲਈ ਮੰਦਰ ਵਿੱਚ ਗਏ। ਉਹ ਬਾਲਕ ਯਿਸੂ ਨੂੰ ਮੰਦਰ ਵਿੱਚ ਲਿਆਏ।"
27 Assim pelo Espírito foi ao templo; e quando os pais trouxeram o menino Jesus, para fazerem por ele segundo o costume da lei,
28 ਸਿਮਓਨ ਨੇ ਬਾਲਕ ਨੂੰ ਆਪਣੀਆਂ ਬਾਹਾਂ ਵਿੱਚ ਲਿਆ ਅਤੇ ਪਰਮੇਸ਼ੁਰ ਦਾ ਧੰਨਵਾਦ ਕਰਨ ਲੱਗਾ:"
28 Simeão o tomou em seus braços, e louvou a Deus, e disse:
29 “ਪ੍ਰਭੂ! ਹੁਣ ਤੂੰ ਮੈਨੂੰ ਆਪਣੇ ਵਚਨ ਅਨੁਸਾਰ ਆਪਣੇ ਦਾਸ ਨੂੰ ਸ਼ਾਂਤੀ ਨਾਲ ਮਰ ਜਾਣ ਦੇ।"
29 Agora, Senhor, despedes em paz o teu servo, segundo a tua palavra;
30 ਮੈਂ ਤੇਰੀ ਮੁਕਤੀ ਨੂੰ ਆਪਣੀ ਅੱਖੀਂ ਵੇਖਿਆ ਹੈ।"
30 pois os meus olhos já viram a tua salvação,
31 ਤੂੰ ਉਸ ਨੂੰ ਸਾਰੀਆਂ ਕੌਮਾਂ ਅੱਗੇ ਤਿਆਰ ਕੀਤਾ ਹੈ।"
31 a qual tu preparaste ante a face de todos os povos;
32 ਇਹ ਬਾਲਕ ਗੈਰ-ਯਹੂਦੀਆਂ ਨੂੰ ਤੇਰਾ ਰਸਤਾ ਦਰਸਾਉਣ ਲਈ ਜੋਤ ਹੈ ਅਤੇ ਉਹ ਤੇਰੇ ਇਸਰਾਏਲ ਦੇ ਆਪਣੇ ਲੋਕਾਂ ਲਈ ਮਹਿਮਾ ਹੈ।”"
32 luz para revelação aos gentios, e para glória do teu povo Israel.
33 ਉਸ ਦੇ ਮਾਤਾ-ਪਿਤਾ, ਯਿਸੂ ਬਾਰੇ ਜੋ ਆਖਿਆ ਗਿਆ ਸੀ, ਸੁਣਕੇ ਹੈਰਾਨ ਰਹਿ ਗਏ।"
33 Enquanto isso, seu pai e sua mãe se admiravam das coisas que deles se diziam.
34 ਤਦ ਸਿਮਓਨ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਉਸਦੀ ਮਾਤਾ ਮਰਿਯਮ ਨੂੰ ਆਖਿਆ, “ਇਸ ਬਾਲਕ ਦੇ ਕਾਰਣ ਬਹੁਤ ਸਾਰੇ ਇਸਰਾਏਲੀ ਡਿੱਗਣਗੇ ਅਤੇ ਬਹੁਤ ਸਾਰੇ ਉੱਠਣਗੇ। ਉਹ ਪਰਮੇਸ਼ੁਰ ਵੱਲੋਂ ਇੱਕ ਅਜਿਹਾ ਨਿਸ਼ਾਨ ਹੋਵੇਗਾ ਜਿਸਦਾ ਲੋਕਾਂ ਦੁਆਰਾ ਵਿਰੋਧ ਕੀਤਾ ਜਾਵੇਗਾ।"
34 E Simeão os abençoou, e disse a Maria, mãe do menino: Eis que este é posto para queda e para levantamento de muitos em Israel, e para ser alvo de contradição,
35 ਇਹ ਨਿਸ਼ਾਨ ਬਹੁਤ ਸਾਰੇ ਲੋਕਾਂ ਦੀਆਂ ਸੋਚਾਂ ਨੂੰ ਪ੍ਰਕਾਸ਼ਮਾਨ ਕਰੇਗਾ। ਅਤੇ ਤੂੰ ਵੀ ਬਹੁਤ ਗੰਭੀਰ ਦਰਦ ਅਨੁਭਵ ਕਰੇਂਗਾ ਜਿਵੇਂ ਕਿ ਤਲਵਾਰ ਤੇਰੇ ਦਿਲ ਵਿੱਚ ਧਸ ਰਹੀ ਹੋਵੇ।”"
35 sim, e uma espada traspassará a tua própria alma, para que se manifestem os pensamentos de muitos corações.
36 ਆੱਨਾ ਦਾ ਯਿਸੂ ਨੂੰ ਵੇਖਣਾ ਆੱਨਾ ਨਾਉਂ ਦੀ ਇੱਕ ਨਬੀਆ ਸੀ, ਅਤੇ ਉਹ ਅਸ਼ੇਰ ਦੇ ਘਰਾਣੇ ਵਿੱਚੋਂ ਫ਼ਨੂਏਲ ਦੀ ਧੀ ਸੀ। ਉਹ ਬੜੀ ਬਜ਼ੁਰਗ ਸੀ। ਉਹ ਵਿਆਹ ਤੋਂ ਬਾਅਦ ਆਪਣੇ ਪਤੀ ਨਾਲ 7 ਸਾਲ ਰਹੀ ਸੀ।"
36 Havia também uma profetisa, Ana, filha de Fanuel, da tribo de Aser. Era já avançada em idade, tendo vivido com o marido sete anos desde a sua virgindade;
37 ਉਹ ਇੱਕ ਵਿਧਵਾ ਸੀ ਅਤੇ ਹੁਣ ਉਹ 84 ਸਾਲਾਂ ਦੀ ਸੀ। ਉਸ ਨੇ ਕਦੇ ਮੰਦਰ ਨਹੀਂ ਸੀ ਛੱਡਿਆ। ਉਹ ਵਰਤ ਰੱਖਦੀ ਅਤੇ ਦਿਨ-ਰਾਤ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰਦੀ।"
37 e era viúva, de quase oitenta e quatro anos. Não se afastava do templo, servindo a Deus noite e dia em jejuns e orações.
38 ਉਸੇ ਵਕਤ ਉਹ ਅੰਦਰ ਆਈ ਅਤੇ ਪਰਮੇਸ਼ੁਰ ਦੀ ਉਸਤਤਿ ਕਰਨ ਲੱਗੀ। ਉਸ ਨੇ ਉਨ੍ਹਾਂ ਸਾਰਿਆਂ ਲੋਕਾਂ ਨੂੰ ਬਾਲਕ ਬਾਰੇ ਦੱਸਿਆ ਜੋ ਪਰਮੇਸ਼ੁਰ ਦੇ ਇੰਤਜ਼ਾਰ ਵਿੱਚ ਸਨ, ਕਿ ਉਹ ਆਕੇ ਯਰੂਸ਼ਲਮ ਦਾ ਛੁਟਕਾਰਾ ਕਰੇ।"
38 Chegando ela na mesma hora, deu graças a Deus, e falou a respeito do menino a todos os que esperavam a redenção de Jerusalém.
39 ਯੂਸੁਫ਼ ਅਤੇ ਮਰਿਯਮ ਵਾਪਸ ਘਰ ਨੂੰ ਪਰਤੇ ਯੂਸੁਫ਼ ਅਤੇ ਮਰਿਯਮ, ਪ੍ਰਭੂ ਦੇ ਨੇਮ ਅਨੁਸਾਰ ਸਭ ਕੁਝ ਕਰਨ ਤੋਂ ਬਾਦ ਗਲੀਲ ਵੱਲ ਆਪਣੇ ਨਗਰ ਨਾਸਰਤ ਨੂੰ ਆਏ।"
39 Assim que cumpriram tudo segundo a lei do Senhor, voltaram à Galiléia, para sua cidade de Nazaré.
40 ਬਾਲਕ ਵੱਡਾ ਹੋਇਆ ਅਤੇ ਤਾਕਤਵਰ ਬਣ ਗਿਆ। ਉਹ ਸਿਆਣਪ ਨਾਲ ਭਰਪੂਰ ਸੀ, ਅਤੇ ਪਰਮੇਸ਼ੁਰ ਦੀ ਕਿਰਪਾ ਉਸ ਦੇ ਨਾਲ ਸੀ।"
40 E o menino ia crescendo e fortalecendo-se, ficando cheio de sabedoria; e a graça de Deus estava sobre ele.
41 ਯਿਸੂ ਇੱਕ ਬੱਚੇ ਦੇ ਰੂਪ ਵਿੱਚ ਹਰ ਸਾਲ ਯਿਸੂ ਦੇ ਮਾਂ-ਬਾਪ ਪਸਾਹ ਦੇ ਤਿਉਹਾਰ ਤੇ ਯਰੂਸ਼ਲਮ ਜਾਂਦੇ ਹੁੰਦੇ ਸਨ।"
41 Ora, seus pais iam todos os anos a Jerusalém, à festa da páscoa.
42 ਜਦ ਯਿਸੂ ਬਾਰ੍ਹਾਂ ਵਰ੍ਹਿਆਂ ਦਾ ਸੀ ਤਾਂ ਉਹ ਹਮੇਸ਼ਾ ਵਾਂਗ ਤਿਉਹਾਰ ਤੇ ਗਏ।"
42 Quando Jesus completou doze anos, subiram eles segundo o costume da festa;
43 ਜਦੋਂ ਤਿਉਹਾਰ ਖਤਮ ਹੋ ਗਿਆ ਅਤੇ ਜਦੋਂ ਉਹ ਵਾਪਸ ਘਰ ਪਰਤ ਰਹੇ ਸਨ ਤਾਂ ਬਾਲਕ ਯਿਸੂ ਯਰੂਸ਼ਲਮ ਵਿੱਚ ਹੀ ਠਹਿਰ ਗਿਆ, ਪਰ ਉਸ ਦੇ ਮਾਪੇ ਇਸ ਬਾਰੇ ਨਹੀਂ ਜਾਣਦੇ ਸਨ।"
43 e, terminados aqueles dias, ao regressarem, ficou o menino Jesus em Jerusalém sem o saberem seus pais;
44 ਇਹ ਸੋਚਕੇ ਕਿ ਉਹ ਯਾਤਰੀਆਂ ਦੇ ਸਮੂਹ ਵਿੱਚ ਹੀ ਹੋਵੇਗਾ ਉਹ ਸਾਰਾ ਦਿਨ ਸਫ਼ਰ ਕਰਦੇ ਰਹੇ, ਤਾਂ ਕੁਝ ਦੇਰ ਬਾਦ ਉਨ੍ਹਾਂ ਨੇ ਉਸ ਨੂੰ ਆਪਣੇ ਨਜ਼ਦੀਕੀ ਮਿੱਤਰਾਂ ਅਤੇ ਰਿਸ਼ਤੇਦਾਰਾਂ ਵਿੱਚੋਂ ਲੱਭਣਾ ਸ਼ੁਰੂ ਕੀਤਾ।"
44 julgando, porém, que estivesse entre os companheiros de viagem, andaram caminho de um dia, e o procuravam entre os parentes e conhecidos;
45 ਫ਼ੇਰ ਜਦੋਂ ਉਹ ਉਸ ਨੂੰ ਨਾ ਲੱਭ ਸੱਕੇ ਤਾਂ ਉਹ ਉਸ ਨੂੰ ਲੱਭਦੇ ਹੋਏ ਯਰੂਸ਼ਲਮ ਵਾਪਸ ਚੱਲੇ ਗਏ।"
45 e não o achando, voltaram a Jerusalém em busca dele.
46 ਤਿੰਨਾਂ ਦਿਨਾਂ ਬਾਦ ਉਨ੍ਹਾਂ ਨੇ ਉਸ ਨੂੰ ਮੰਦਰ ਵਿੱਚ ਗੁਰੂਆਂ ਵਿੱਚਕਾਰ ਬੈਠਿਆਂ, ਉਨ੍ਹਾਂ ਨੂੰ ਸੁਣਦਿਆਂ ਅਤੇ ਉਨ੍ਹਾਂ ਨੂੰ ਪ੍ਰਸ਼ਨ ਪੁੱਛਦਿਆਂ ਲੱਭਿਆ।"
46 E aconteceu que, passados três dias, o acharam no templo, sentado no meio dos doutores, ouvindo-os, e interrogando-os.
47 ਸਭ ਸੁਣਨ ਵਾਲੇ ਉਸ ਦੇ ਸਵਾਲਾਂ-ਜਵਾਬਾਂ ਅਤੇ ਸਮਝ ਨੂੰ ਵੇਖਕੇ ਹੈਰਾਨ ਹੋ ਰਹੇ ਸਨ।"
47 E todos os que o ouviam se admiravam da sua inteligência e das suas respostas.
48 ਜਦੋਂ ਯਿਸੂ ਦੇ ਮਾਪਿਆਂ ਨੇ ਉਸ ਨੂੰ ਵੇਖਿਆ ਤਾਂ ਉਹ ਹੈਰਾਨ ਰਹਿ ਗਏ। ਉਸਦੀ ਮਾਤਾ ਨੇ ਉਸ ਨੂੰ ਆਖਿਆ, “ਪੁੱਤਰ, ਤੂੰ ਸਾਡੇ ਨਾਲ ਇੰਝ ਕਿਉਂ ਕੀਤਾ? ਤੇਰੇ ਪਿਤਾ ਅਤੇ ਮੈਂ ਤੇਰੇ ਲਈ ਕਿੰਨੇ ਫ਼ਿਕਰਮੰਦ ਸਾਂ, ਅਤੇ ਤੈਨੂੰ ਲੱਭ ਰਹੇ ਸਾਂ।”"
48 Quando o viram, ficaram maravilhados, e disse-lhe sua mãe: Filho, por que procedeste assim para conosco? Eis que teu pai e eu ansiosos te procurávamos.
49 ਯਿਸੂ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਮੈਨੂੰ ਕਿਉਂ ਲੱਭ ਰਹੇ ਸੀ? ਕੀ ਤੁਸੀਂ ਨਹੀਂ ਜਾਣਦੇ ਕਿ ਮੈਨੂੰ ਮੇਰੇ ਪਿਤਾ ਦੇ ਘਰ ਵਿੱਚ ਹੋਣਾ ਚਾਹੀਦਾ ਸੀ।”"
49 Respondeu-lhes ele: Por que me procuráveis? Não sabíeis que eu devia estar na casa de meu Pai?
50 ਪਰ ਉਹ ਯਿਸੂ ਦੇ ਉੱਤਰ ਨੂੰ ਨਾ ਸਮਝ ਸੱਕੇ।"
50 Eles, porém, não entenderam as palavras que lhes dissera.
51 ਤਾਂ ਯਿਸੂ ਆਪਣੇ ਮਾਪਿਆਂ ਦੇ ਨਾਲ ਨਾਸਰਤ ਨੂੰ ਆਇਆ ਅਤੇ ਜੋ ਉਹ ਕਹਿੰਦੇ ਰਹੇ ਉਨ੍ਹਾਂ ਦਾ ਹੁਕਮ ਮੰਨਦਾ ਰਿਹਾ। ਉਸਦੀ ਮਾਤਾ ਨੇ ਇਹ ਸਭ ਗੱਲਾਂ ਧਿਆਨ ਨਾਲ ਆਪਣੇ ਦਿਲ ਵਿੱਚ ਰੱਖੀਆਂ।"
51 Então, descendo com eles, foi para Nazaré, e era-lhes sujeito. E sua mãe guardava todas estas coisas em seu coração.
52 ਯਿਸੂ ਸਿਆਣਪ ਅਤੇ ਸ਼ਰੀਰਕ ਤੌਰ ਤੇ ਵੱਧਿਆ, ਅਤੇ ਉਸ ਨੂੰ ਪਰਮੇਸ਼ੁਰ ਅਤੇ ਲੋਕਾਂ ਦੋਨਾਂ ਵੱਲੋਂ ਕਿਰਪਾ ਪ੍ਰਾਪਤ ਸੀ।"
52 E crescia Jesus em sabedoria, em estatura e em graça diante de Deus e dos homens.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Lucas 2, comparar traduções ou montar um estudo — tudo direto pelo WhatsApp.