Lucas 3

Punjabi Bible (GL_PUNJABI) vs ARIB

Sair da comparação
ARIB Almeida Revisada Imprensa Bíblica
1 ਯੂਹੰਨਾ ਦੇ ਪ੍ਰਚਾਰ ਤਿਬਿਰਿਯੁਸ ਕੈਸਰ ਦੇ ਪੰਦਰ੍ਹਵੇਂ ਵਰ੍ਹੇ ਵਿੱਚ, ਇਹ ਆਦਮੀ ਕੈਸਰ ਦੇ ਅਧੀਨ ਸਨ: ਪੁੰਤਿਯੁਸ ਪਿਲਾਤੁਸ ਯਹੂਦਿਯਾ ਦਾ ਹਾਕਮ, ਹੇਰੋਦੇਸ ਯਹੂਦਿਯਾ ਦਾ ਹਾਕਮ, ਹੇਰੋਦੇਸ ਦਾ ਭਰਾ ਫ਼ਿਲਿਪੁੱਸ ਇਤੂਰਿਯਾ ਅਤੇ ਤ੍ਰੱਖੋਨੀਤਿਸ, ਲੁਸਨਿਯੁਸ ਅਬਿਲੇਨੇ ਦਾ ਹਾਕਮ।"
1 No décimo quinto ano do reinado de Tibério César, sendo Pôncio Pilatos governador da Judéia, Herodes tetrarca da Galiléia, seu irmão Filipe tetrarca da região da Ituréia e de Traconites, e Lisânias tetrarca de Abilene,
2 ਅਨਾਸ ਅਤੇ ਕਯਾਫ਼ਾ ਸਰਦਾਰ ਜਾਜਕ ਸਨ। ਉਸ ਸਮੇਂ ਜ਼ਕਰਯਾਹ ਦੇ ਪੁੱਤਰ ਯੂਹੰਨਾ ਨੂੰ, ਉਜਾੜ ਵਿੱਚ ਪਰਮੇਸ਼ੁਰ ਦਾ ਸੰਦੇਸ਼ ਪਹੁੰਚਿਆ।"
2 sendo Anás e Caifás sumos sacerdotes, veio a palavra de Deus a João, filho de Zacarias, no deserto.
3 ਤਾਂ ਉਹ ਯਰਦਨ ਨਦੀ ਦੇ ਆਸ-ਪਾਸ ਦੇ ਸਾਰੇ ਇਲਾਕਿਆਂ ਵਿੱਚ ਗਿਆ ਅਤੇ ਲੋਕਾਂ ਨੂੰ ਪ੍ਰਚਾਰ ਕੀਤਾ ਕਿ ਉਹ ਆਪਣੇ ਦਿਲਾਂ ਅਤੇ ਜੀਵਨ ਨੂੰ ਬਦਲਣ ਅਤੇ ਆਪਣੇ ਪਾਪਾਂ ਦੀ ਮੁਆਫ਼ੀ ਲਈ ਬਪਤਿਸਮਾ ਲੈਣ।"
3 E ele percorreu toda a circunvizinhança do Jordão, pregando o batismo de arrependimento para remissão de pecados;
4 ਜਿਵੇਂ ਯਸਾਯਾਹ ਨਬੀ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ: “ਉਜਾੜ ਵਿੱਚ ਇੱਕ ਅਵਾਜ਼ ਹੋਕਾ ਦੇ ਰਹੀ ਹੈ: ‘ਪ੍ਰਭੂ ਦੇ ਰਸਤੇ ਨੂੰ ਤਿਆਰ ਕਰੋ ਉਸ ਦੇ ਮਾਰਗ ਨੂੰ ਸਿੱਧਾ ਕਰੋ।"
4 como está escrito no livro das palavras do profeta Isaías: Voz do que clama no deserto: Preparai o caminho do Senhor; endireitai as suas veredas.
5 ਹਰ ਘਾਟੀ ਭਰੀ ਜਾਵੇਗੀ, ਹਰ ਪਹਾੜ ਅਤੇ ਟਿੱਬਾ ਪੱਧਰਾ ਕੀਤਾ ਜਾਵੇਗਾ। ਟੇਢੇ ਰਾਹਾਂ ਨੂੰ ਸਿੱਧਿਆਂ ਕੀਤਾ ਜਾਵੇਗਾ ਅਤੇ ਉੱਚੇ ਨੀਵੇਂ ਰਾਹਾਂ ਨੂੰ ਸਮਤਲ ਕੀਤਾ ਜਾਵੇਗਾ।"
5 Todo vale se encherá, e se abaixará todo monte e outeiro; o que é tortuoso se endireitará, e os caminhos escabrosos se aplanarão;
6 ਅਤੇ ਹਰ ਇੱਕ ਮਨੁੱਖ ਪਰਮੇਸ਼ੁਰ ਦੀ ਮੁਕਤੀ ਬਾਰੇ ਜਾਣ ਜਾਵੇਗਾ।’”"
6 e toda a carne verá a salvação de Deus.
7 ਯੂਹੰਨਾ ਨੇ ਉਸ ਭੀੜ ਨੂੰ ਆਖਿਆ, ਜੋ ਉਸ ਕੋਲ ਬਪਤਿਸਮਾ ਲੈਣ ਆਈ ਸੀ, “ਤੁਸੀਂ ਜ਼ਹਿਰੀਲੇ ਨਾਗਾਂ ਵਰਗੇ ਹੋ! ਤੁਹਾਨੂੰ ਆਉਣ ਵਾਲੀ ਕਰੋਪੀ ਤੋਂ ਭੱਜਣਾ ਕਿਸਨੇ ਦੱਸਿਆ?"
7 João dizia, pois, às multidões que saíam para ser batizadas por ele: Raça de víboras, quem vos ensina a fugir da ira vindoura?
8 ਤੁੱਹਾਨੂੰ ਉਹ ਗੱਲਾਂ ਕਰਨੀਆਂ ਚਾਹੀਦੀਆਂ ਹਨ ਜੋ ਇਹ ਪ੍ਰਮਾਣਿਤ ਕਰਨ ਕਿ ਤੁਸੀਂ ਸੱਚਮੁੱਚ ਆਪਣੇ ਹਿਰਦੇ ਬਦਲੇ ਹਨ। ਤੁਸੀਂ ਆਪਣੇ ਆਪ ਵਿੱਚ ਇਹ ਨਾ ਆਖੋ ‘ਅਬਰਾਹਾਮ ਸਾਡਾ ਪਿਤਾ ਹੈ।’ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ੁਰ ਅਬਰਾਹਾਮ ਦੇ ਲਈ ਤਾਂ ਇਨ੍ਹਾਂ ਪੱਥਰਾਂ ਵਿੱਚੋਂ ਵੀ ਬਾਲਕ ਪੈਦਾ ਕਰ ਸੱਕਦਾ ਹੈ।"
8 Produzi, pois, frutos dignos de arrependimento; e não comeceis a dizer em vós mesmos: Temos por pai a Abrão; porque eu vos digo que até destas pedras Deus pode suscitar filhos a Abrão.
9 ਕੁਲਹਾੜਾ ਹੁਣ ਬਿਰਛਾਂ ਨੂੰ ਵੱਢਣ ਲਈ ਤਿਆਰ ਹੈ। ਜਿਹੜਾ ਵੀ ਬਿਰਛ ਚੰਗੇ ਫ਼ਲ ਨਹੀਂ ਦੇਵੇਗਾ, ਉਸ ਨੂੰ ਵੱਢੱਕੇ ਅੱਗ ਵਿੱਚ ਸੁੱਟਿਆ ਜਾਵੇਗਾ।”"
9 Também já está posto o machado à raiz das árvores; toda árvore, pois, que não produz bom fruto, é cortada e lançada no fogo.
10 ਤਾਂ ਲੋਕਾਂ ਨੇ ਯੂਹੰਨਾ ਤੋਂ ਪੁੱਛਿਆ, “ਸਾਨੂੰ ਕੀ ਕਰਨਾ ਚਾਹੀਦਾ ਹੈ?”"
10 Ao que lhe perguntavam as multidões: Que faremos, pois?
11 ਉਸ ਨੇ ਉੱਤਰ ਦਿੱਤਾ, “ਜੇਕਰ ਕਿਸੇ ਕੋਲ ਦੋ ਕਮੀਜ਼ਾਂ ਹਨ, ਤਾਂ ਉਸ ਨੂੰ ਉਨ੍ਹਾਂ ਨਾਲ ਸਾਂਝਿਆਂ ਕਰਨ ਦਿਉ ਜਿਸ ਕੋਲ ਇੱਕ ਵੀ ਨਹੀਂ ਹੈ। ਅਤੇ ਜੇਕਰ ਕਿਸੇ ਕੋਲ ਭੋਜਨ ਹੈ ਤਾਂ ਉਸ ਨੂੰ ਉਨ੍ਹਾਂ ਲੋਕਾਂ ਨਾਲ ਸਾਂਝਾ ਕਰਨ ਦਿਉ ਜਿਨ੍ਹਾਂ ਕੋਲ ਨਹੀਂ ਹੈ।”"
11 Respondia-lhes então: Aquele que tem duas túnicas, reparta com o que não tem nenhuma, e aquele que tem alimentos, faça o mesmo.
12 ਮਸੂਲੀਏ ਵੀ ਬਪਤਿਸਮਾ ਲੈਣ ਲਈ ਆਏ। ਉਨ੍ਹਾਂ ਨੇ ਉਸ ਨੂੰ ਪੁੱਛਿਆ, “ਗੁਰੂ ਜੀ! ਸਾਨੂੰ ਕੀ ਕਰਨਾ ਚਾਹੀਦਾ ਹੈ?”"
12 Chegaram também uns publicanos para serem batizados, e perguntaram-lhe: Mestre, que havemos nós de fazer?
13 ਉਸ ਲਈ ਉਸ ਨੇ ਜਵਾਬ ਦਿੱਤਾ, “ਜਿੰਨੇ ਦਾ ਤੁਹਾਨੂੰ ਆਦੇਸ਼ ਹੈ ਉਸਤੋਂ ਵੱਧ ਇੱਕਤਰ ਨਾ ਕਰੋ।”"
13 Respondeu-lhes ele: Não cobreis além daquilo que vos foi prescrito.
14 ਸਿਪਾਹੀਆਂ ਨੇ ਯੂਹੰਨਾ ਨੂੰ ਆਖਿਆ, “ਸਾਨੂੰ ਦੱਸ ਕਿ ਸਾਨੂੰ ਕੀ ਕਰਨਾ ਚਾਹੀਦਾ ਹੈ?” ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, “ਜਬਰਦਸਤੀ ਕਿਸੇ ਤੋਂ ਪੈਸਾ ਇਕੱਠਾ ਨਾ ਕਰੋ। ਕਿਸੇ ਤੇ ਕੋਈ ਇਲਜ਼ਾਮ ਲਾਕੇ ਕੁਝ ਨਾ ਲਵੋ, ਸਿਰਫ਼ ਆਪਣੀ ਤਨਖਾਹ ਉੱਤੇ ਹੀ ਖੁਸ਼ ਰਹੋ।”"
14 Interrogaram-no também uns soldados: E nós, que faremos? Disse-lhes: A ninguém queirais extorquir coisa alguma; nem deis denúncia falsa; e contentai-vos com o vosso soldo.
15 ਸਭ ਲੋਕ ਮਸੀਹ ਨੂੰ ਉਡੀਕ ਰਹੇ ਸਨ ਅਤੇ ਸਭ ਆਪਣੇ ਮਨਾਂ ਵਿੱਚ ਯੂਹੰਨਾ ਬਾਰੇ ਇਹ ਵਿੱਚਾਰ ਕਰ ਰਹੇ ਸਨ ਕਿ “ਹੋ ਸੱਕਦਾ ਉਹ ਖੁਦ ਮਸੀਹ ਹੋਵੇ।”"
15 Ora, estando o povo em expectativa e arrazoando todos em seus corações a respeito de João, se porventura seria ele o Cristo,
16 ਫ਼ਿਰ ਯੂਹੰਨਾ ਨੇ ਸਾਰਿਆਂ ਨੂੰ ਜਵਾਬ ਦਿੱਤਾ, “ਮੈਂ ਤਾਂ ਤੁਹਾਨੂੰ ਪਾਣੀ ਵਿੱਚ ਬਪਤਿਸਮਾ ਦਿੰਦਾ ਹਾਂ, ਪਰ ਮੇਰੇ ਤੋਂ ਬਾਦ ਜਿਹੜਾ ਮਨੁੱਖ ਆ ਰਿਹਾ ਹੈ ਉਹ ਮੇਰੇ ਤੋਂ ਕਿਤੇ ਵਡੇਰੇ ਤੇ ਉੱਚੇ ਕੰਮ ਕਰੇਗਾ। ਮੈਂ ਤਾਂ ਉਸਦੀ ਜੁੱਤੀ ਦਾ ਤਸਮਾ ਖੋਲਣ ਦੇ ਜੋਗ ਵੀ ਨਹੀਂ ਹਾਂ। ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ।"
16 respondeu João a todos, dizendo: Eu, na verdade, vos batizo em água, mas vem aquele que é mais poderoso do que eu, de quem não sou digno de desatar a correia das alparcas; ele vos batizará no Espírito Santo e em fogo.
17 ਉਸ ਦੇ ਹੱਥ ਵਿੱਚ ਇੱਕ ਤੰਗਲੀ ਹੈ ਜਿਸ ਨਾਲ ਉਹ ਗਾਹੇ ਹੋਏ ਦਾਣਿਆਂ ਨੂੰ ਸਾਫ਼ ਕਰੇਗਾ। ਉਹ ਕਣਕ ਨੂੰ ਇਕੱਠਾ ਕਰਕੇ ਆਪਣੇ ਗੁਦਾਮ ਵਿੱਚ ਪਾਵੇਗਾ ਅਤੇ ਤੂੜੀ ਨੂੰ ਅਲੱਗ ਕਰਕੇ, ਉਸ ਅੱਗ ਵਿੱਚ ਸੁੱਟ ਦੇਵੇਗਾ ਜਿਹੜੀ ਕਿ ਕਦੇ ਬੁੱਝਣ ਵਾਲੀ ਨਹੀਂ ਹੈ।”"
17 A sua pá ele tem na mão para limpar bem a sua eira, e recolher o trigo ao seu celeiro; mas queimará a palha em fogo inextinguível.
18 ਇਸ ਤਰ੍ਹਾਂ, ਉਹ ਉਨ੍ਹਾਂ ਨੂੰ ਹੋਰ ਬਹੁਤ ਸਾਰੇ ਬਚਨ ਦੱਸਦਾ ਅਤੇ ਉਨ੍ਹਾਂ ਵਿੱਚ ਖੁਸ਼ਖਬਰੀ ਦਾ ਪ੍ਰਚਾਰ ਕਰਦਾ।"
18 Assim pois, com muitas outras exortações ainda, anunciava o evangelho ao povo.
19 ਯੂਹੰਨਾ ਦੇ ਕਾਰਜ ਕਿਵੇਂ ਖਤਮ ਹੋਏ ਯੂਹੰਨਾ ਨੇ ਹਾਕਮ ਹੇਰੋਦੇਸ ਨੂੰ ਉਸ ਦੇ ਆਪਣੇ ਭਰਾ ਦੀ ਪਤਨੀ ਹੇਰੋਦਿਆਸ ਨਾਲ ਨਾਜਾਇਜ਼ ਸੰਬੰਧ ਹੋਣ ਲਈ ਝਿੜਕਿਆ।"
19 Mas o tetrarca Herodes, sendo repreendido por ele por causa de Herodias, mulher de seu irmão, e por todas as maldades que havia feito,
20 ਇਸ ਤਰ੍ਹਾਂ ਹੇਰੋਦੇਸ ਨੇ ਯੂਹੰਨਾ ਨੂੰ ਕੈਦ ਕਰ ਦਿੱਤਾ ਅਤੇ ਇੱਕ ਹੋਰ ਦੁਸ਼ਟ ਕਰਨੀ ਆਪਣੀਆਂ ਦੁਸ਼ਟ ਕਰਨੀਆਂ ਦੀ ਸੂਚੀ ਵਿੱਚ ਸ਼ਾਮਿਲ ਕਰ ਲਈ।"
20 acrescentou a todas elas ainda esta, a de encerrar João no cárcere.
21 ਯੂਹੰਨਾ ਨੇ ਯਿਸੂ ਨੂੰ ਬਪਤਿਸਮਾ ਦਿੱਤਾ ਜਦੋਂ ਸਾਰੇ ਲੋਕਾਂ ਨੂੰ ਬਪਤਿਸਮਾ ਦਿੱਤਾ ਜਾ ਰਿਹਾ ਸੀ, ਤਦ ਯਿਸੂ ਨੂੰ ਵੀ ਬਪਤਿਸਮਾ ਦਿੱਤਾ ਗਿਆ ਅਤੇ ਜਦੋਂ ਯਿਸੂ ਪ੍ਰਾਰਥਨਾ ਕਰ ਰਿਹਾ ਸੀ ਤਾਂ ਅਕਾਸ਼ ਖੁਲ੍ਹ ਗਿਆ,"
21 Quando todo o povo fora batizado, tendo sido Jesus também batizado, e estando ele a orar, o céu se abriu;
22 ਪਵਿੱਤਰ ਆਤਮਾ ਘੁੱਗੀ ਦੇ ਰੂਪ ਵਿੱਚ ਉਸ ਉੱਪਰ ਆਇਆ ਅਤੇ ਫ਼ੇਰ ਸੁਰਗਾਂ ਤੋਂ ਇੱਕ ਬਾਣੀ ਆਈ, “ਤੂੰ ਮੇਰਾ ਪਿਆਰਾ ਪੁੱਤਰ ਹੈ! ਮੈਂ ਤੈਨੂੰ ਪਿਆਰ ਕਰਦਾ ਹਾਂ ਅਤੇ ਤੇਰੇ ਤੇ ਬਹੁਤ ਖੁਸ਼ ਹਾਂ।”"
22 e o Espírito Santo desceu sobre ele em forma corpórea, como uma pomba; e ouviu-se do céu esta voz: Tu és o meu Filho amado; em ti me comprazo.
23 ਯੂਸੁਫ਼ ਦਾ ਪਾਰਿਵਾਰਿਕ ਇਤਿਹਾਸ ਜਦੋਂ ਯਿਸੂ ਨੇ ਉਪਦੇਸ਼ ਦੇਣੇ ਸ਼ੁਰੂ ਕੀਤੇ, ਉਸ ਵਕਤ ਉਹ ਤਕਰੀਬਨ ਤੀਹ ਕੁ ਸਾਲਾਂ ਦਾ ਸੀ। ਉਹ ਯੂਸੁਫ਼ ਦਾ ਪੁੱਤਰ ਮੰਨਿਆ ਜਾਂਦਾ ਸੀ। ਜੋ ਕਿ ਹੇਲੀ ਦਾ ਪੁੱਤਰ ਸੀ।"
23 Ora, Jesus, ao começar o seu ministério, tinha cerca de trinta anos; sendo {como se cuidava} filho de José, filho de Eli;
24 ਹੇਲੀ ਮੱਥਾਤ ਦਾ ਪੁੱਤਰ ਸੀ ਅਤੇ ਮੱਥਾਤ ਲੇਵੀ ਦਾ। ਲੇਵੀ ਮਲਕੀ ਦਾ ਪੁੱਤਰ ਸੀ ਅਤੇ ਮਲਕੀ ਯੰਨਾਈ ਦਾ ਅਤੇ ਯੰਨਾਈ ਯੂਸੁਫ਼ ਦਾ ਪੁੱਤਰ ਸੀ।"
24 Eli de Matate, Matate de Levi, Levi de Melqui, Melqui de Janai, Janai de José,
25 ਯੂਸੁਫ਼ ਮਤਿੱਥਯਾਹ ਦਾ ਪੁੱਤਰ ਸੀ ਅਤੇ ਮਤਿੱਥਯਾਹ ਅਮੋਸ਼ ਦਾ। ਅਮੋਸ਼ ਨਹੂਮ ਦਾ ਪੁੱਤਰ ਸੀ ਅਤੇ ਨਹੂਮ ਹਸਲੀ ਦਾ। ਹਸਲੀ ਨਗਈ ਦਾ ਪੁੱਤਰ ਸੀ।"
25 José de Matatias, Matatias de Amós, Amós de Naum, Naum de Esli, Esli de Nagai,
26 ਨਗਈ ਮਾਹੱਥ ਦਾ ਪੁੱਤਰ ਸੀ ਅਤੇ ਮਾਹੱਥ ਮਤਿਥਯਾਹ ਦਾ ਪੁੱਤਰ ਸੀ ਤੇ ਮਤਿਥਯਾਹ ਸ਼ਿਮਈ ਦਾ। ਸ਼ਿਮਈ ਯੋਸੇਕ ਦਾ ਪੁੱਤਰ ਸੀ ਤੇ ਯੋਸੇਕ ਯਹੂਦਾਹ ਦਾ ਪੁੱਤਰ ਸੀ।"
26 Nagai de Maate, Maate de Matatias, Matatias de Semei, Semei de Joseque, Joseque de Jodá,
27 ਯਹੂਦਾਹ ਯੋਹਾਨਾਨ ਦਾ ਪੁੱਤਰ ਸੀ ਤੇ ਯੋਹਾਨਾਨ ਰੇਸਹ ਦਾ ਅਤੇ ਰੇਸਹ ਜ਼ਰੁੱਬਾਬਲ ਦਾ ਪੁੱਤਰ ਸੀ ਅਤੇ ਜ਼ਰੁੱਬਾਬਲ ਸ਼ਅਲਤੀਏਲ ਦਾ। ਸ਼ਾਲਤੀਏਲ ਨੇਰੀ ਦਾ ਪੁੱਤਰ ਸੀ"
27 Jodá de Joanã, Joanã de Resa, Resa de Zorobabel, Zorobabel de Salatiel, Salatiel de Neri,
28 ਨੇਰੀ ਮਲਕੀ ਦਾ, ਮਲਕੀ ਅੱਦੀ ਦਾ ਪੁੱਤਰ ਸੀ ਅਤੇ ਅੱਦੀ ਕੋਸਾਮ ਦਾ। ਕੋਸਾਮ ਅਲਮੋਦਾਮ ਦਾ ਪੁੱਤਰ ਸੀ ਅਤੇ ਅਲਮੋਦਾਮ ਏਰ ਦਾ।"
28 Neri de Melqui, Melqui de Adi, Adi de Cosão, Cosão de Elmodã, Elmodão de Er,
29 ਏਰ ਯੋਸ਼ੇ ਦਾ ਪੁੱਤਰ ਸੀ ਅਤੇ ਯੋਸ਼ੇ ਅਲੀਅਜ਼ਰ ਦਾ। ਅਲੀਅਜ਼ਰ ਯੋਰਾਮ ਦਾ ਪੁੱਤਰ ਸੀ, ਅਤੇ ਯੋਰਾਮ ਮੱਤਾਥ ਦਾ ਅਤੇ ਮੱਤਾਥ ਲੇਵੀ ਦਾ ਪੁੱਤਰ ਸੀ।"
29 Er de Josué, Josué de Eliézer, Eliézer de Jorim, Jorim de Matate, Matate de Levi,
30 ਲੇਵੀ ਸਿਮਓਨ ਦਾ ਪੁੱਤਰ ਸੀ ਤੇ ਸਿਮਓਨ ਯਹੂਦਾਹ ਦਾ। ਯਹੂਦਾਹ ਯੂਸੁਫ਼ ਦਾ ਪੁੱਤਰ ਅਤੇ ਯੂਸੁਫ਼ ਯੋਨਾਨ ਦਾ ਅਤੇ ਯੋਨਾਨ ਅਲਯਾਕੀਮ ਦਾ ਪੁੱਤਰ ਸੀ।"
30 Levi de Simeão, Simeão de Judá, Judá de José, José de Jonã, Jonã de Eliaquim,
31 ਅਲਯਾਕੀਮ ਮੱਲਯੇ ਦਾ ਪੁੱਤਰ ਸੀ, ਮੱਲਯੇ ਮੈਨਾਨ ਅਤੇ ਮੈਨਾਨ ਮਤਥੇ ਦਾ ਪੁੱਤਰ ਸੀ ਤੇ ਮਤਥੇ ਨਾਥਾਨ ਦਾ ਅਤੇ ਨਾਥਾਨ ਦਾਊਦ ਦਾ ਪੁੱਤਰ ਸੀ।"
31 Eliaquim de Meleá, Meleá de Mená, Mená de Matatá, Matatá de Natã, Natã de Davi,
32 ਦਾਊਦ ਯੱਸੀ ਦਾ ਪੁੱਤਰ ਸੀ, ਯੱਸੀ ਓਬੇਦ ਦਾ ਅਤੇ ਓਬੇਦ ਬੋਅਜ਼ ਦਾ ਅਤੇ ਬੋਅਜ਼ ਸਲਮੋਨ ਦਾ ਪੁੱਤਰ ਸੀ ਅਤੇ ਸਲਮੋਨ ਨਹਸ਼ੋਨ ਦਾ ਪੁੱਤਰ ਸੀ।"
32 Davi de Jessé, Jessé de Obede, Obede de Boaz, Boaz de Salá, Salá de Nasom,
33 ਨਹਸ਼ੋਨ ਅੰਮੀਨਾਦਾਬ ਦਾ ਪੁੱਤਰ ਸੀ ਅਤੇ ਉਹ ਅਰਨੀ ਦਾ। ਅਰਨੀ ਹਸਰੋਨ ਦਾ ਅਤੇ ਹਸਰੋਨ ਪਰਸ ਦਾ ਪੁੱਤਰ ਸੀ ਅਤੇ ਪਰਸ ਯਹੂਦਾਹ ਦਾ।"
33 Nasom de Aminadabe, Aminadabe de Admim, Admim de Arni, Arni de Esrom, Esrom de Farés, Farés de Judá,
34 ਯਹੂਦਾਹ ਯਾਕੂਬ ਦਾ ਪੁੱਤਰ ਸੀ, ਯਾਕੂਬ ਇਸਹਾਕ ਦਾ, ਇਸਹਾਕ ਅਬਰਾਹਾਮ ਦਾ ਪੁੱਤਰ ਸੀ ਅਤੇ ਅਬਰਾਹਾਮ ਤਾਰਹ ਦਾ ਪੁੱਤਰ ਸੀ ਅਤੇ ਤਾਰਹ ਨਹੋਰ ਦਾ ਪੁੱਤਰ ਸੀ।"
34 Judá de Jacó, Jacó de Isaque, Isaque de Abraão, Abraão de Tará, Tará de Naor,
35 ਨਹੋਰ ਸਰੂਗ ਦਾ ਪੁੱਤਰ ਸੀ, ਸਰੂਗ ਰਊ ਦਾ ਅਤੇ ਰਊ ਪਲਗ ਦਾ, ਪਲਗ ਏਬਰ ਦਾ ਅਤੇ ਏਬਰ ਸ਼ਲਹ ਦਾ ਪੁੱਤਰ ਸੀ।"
35 Naor de Seruque, Seruque de Ragaú, Ragaú de Faleque, Faleque de Eber, Eber de Salá,
36 ਸ਼ਲਹ ਕੇਨਾਨ ਦਾ ਪੁੱਤਰ ਸੀ, ਕੇਨਾਨ ਅਰਪਕਸ਼ਾਦ ਦਾ ਅਤੇ ਉਹ ਸ਼ੇਮ ਦਾ ਪੁੱਤਰ ਸੀ, ਸ਼ੇਮ ਨੂੰਹ ਦਾ ਪੁੱਤਰ ਸੀ ਅਤੇ ਨੂੰਹ ਲਾਮਕ ਦਾ ਪੁੱਤਰ ਸੀ।"
36 Salá de Cainã, Cainã de Arfaxade, Arfaxade de Sem, Sem de Noé, Noé de Lameque,
37 ਲਾਮਕ ਮਥੂਸਲਹ ਦਾ ਪੁੱਤਰ ਸੀ, ਮਥੂਸਲਹ ਹਨੋਕ ਦਾ, ਹਨੋਕ ਯਰਦ ਦਾ ਪੁੱਤਰ ਸੀ ਅਤੇ ਯਰਦ ਮਹਲਲੇਲ ਦਾ ਪੁੱਤਰ ਸੀ, ਮਹਲਲੇਲ ਕੇਨਾਨ ਦਾ ਪੁੱਤਰ ਸੀ।"
37 Lameque de Matusalém, Matusalém de Enoque, Enoque de Jarede, Jarede de Maleleel, Maleleel de Cainã,
38 ਕੇਨਾਨ ਅਨੋਸ਼ ਦਾ ਪੁੱਤਰ ਸੀ, ਅਨੋਸ਼ ਸੇਥ ਦਾ ਪੁੱਤਰ ਸੀ, ਸੇਥ ਆਦਮ ਦਾ ਪੁੱਤਰ ਸੀ ਅਤੇ ਆਦਮ ਪਰਮੇਸ਼ੁਰ ਦਾ ਪੁੱਤਰ ਸੀ।"
38 Cainã de Enos, Enos de Sete, Sete de Adão, e Adão de Deus.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Lucas 3, comparar traduções ou montar um estudo — tudo direto pelo WhatsApp.