Lucas 4
Punjabi Bible (GL_PUNJABI) vs NTLH
NTLH Nova Tradução na Linguagem de Hoje 2000
1 ਯਿਸੂ ਦਾ ਸ਼ੈਤਾਨ ਵੱਲੋਂ ਪਰਤਾਇਆ ਜਾਣਾ ਯਿਸੂ ਪਵਿੱਤਰ ਆਤਮਾ ਨਾਲ ਭਰਪੂਰ ਹੋਕੇ ਯਰਦਨ ਨਦੀ ਤੋਂ ਮੁੜਿਆ ਤਾਂ ਆਤਮਾ ਉਸ ਨੂੰ ਉਜਾੜ ਵਿੱਚ ਲੈ ਗਿਆ।"
1 Jesus, cheio do Espírito Santo, voltou do rio Jordão e foi levado pelo Espírito ao deserto.
2 ਉੱਥੇ ਯਿਸੂ ਨੂੰ ਸ਼ੈਤਾਨ ਨੇ ਚਾਲੀ ਦਿਨਾਂ ਤੱਕ ਪਰੱਖਿਆ, ਅਤੇ ਉਨੇ ਦਿਨ ਯਿਸੂ ਨੇ ਕੁਝ ਨਹੀਂ ਖਾਧਾ। ਜਦੋਂ ਉਹ ਸਮਾਂ ਖਤਮ ਹੋਇਆ, ਤਾਂ ਉਸ ਨੂੰ ਬੜੀ ਭੁੱਖ ਲੱਗੀ।"
2 Ali ele foi tentado pelo Diabo durante quarenta dias. Nesse tempo todo ele não comeu nada e depois sentiu fome.
3 ਸ਼ੈਤਾਨ ਨੇ ਯਿਸੂ ਨੂੰ ਕਿਹਾ, “ਜੇਕਰ ਤੂੰ ਪਰਮੇਸ਼ੁਰ ਦਾ ਪੁੱਤਰ ਹੈ ਤਾਂ ਇਸ ਪੱਥਰ ਨੂੰ ਆਖ ਕਿ ਰੋਟੀ ਬਣ ਜਾਵੇ।”"
3 Então o Diabo lhe disse: — Se você é o Filho de Deus, mande que esta pedra vire pão.
4 ਯਿਸੂ ਨੇ ਜਵਾਬ ਦਿੱਤਾ, “ਇਹ ਲਿਖਿਆ ਗਿਆ ਹੈ ਕਿ: ‘ਇਹ ਸਿਰਫ਼ ਰੋਟੀ ਹੀ ਨਹੀਂ ਜੋ ਮਨੁੱਖ ਨੂੰ ਜਿਉਂਦਾ ਰੱਖਦੀ ਹੈ।’”"
4 Jesus respondeu:
5 ਫ਼ਿਰ ਸ਼ੈਤਾਨ ਉਸ ਨੂੰ ਇੱਕ ਉੱਚੇ ਪਹਾੜ ਤੇ ਲੈ ਗਿਆ ਅਤੇ ਇੱਕ ਪਲ ਵਿੱਚ ਦੁਨੀਆਂ ਦੀਆਂ ਤਮਾਮ ਪਾਤਸ਼ਾਹੀਆਂ ਵਿਖਾਈਆਂ।"
5 Aí o Diabo levou Jesus para o alto, mostrou-lhe num instante todos os reinos do mundo
6 ਸ਼ੈਤਾਨ ਨੇ ਯਿਸੂ ਨੂੰ ਕਿਹਾ, “ਮੈਂ ਇਹ ਤਮਾਮ ਰਾਜਾਂ ਦਾ ਅਧਿਕਾਰ ਅਤੇ ਮਹਿਮਾ ਤੈਨੂੰ ਦਿੰਦਾ ਹਾਂ। ਕਿਉਂ ਕਿ ਇਹ ਸਭ ਮੈਨੂੰ ਦਿੱਤਾ ਗਿਆ ਹੈ। ਅਤੇ ਮੈਂ ਇਹ ਤਾਕਤ ਜਿਸ ਮਨੁੱਖ ਨੂੰ ਚਾਹਾਂ ਦੇ ਸੱਕਦਾ ਹਾਂ।"
6 e disse: — Eu lhe darei todo este poder e toda esta riqueza, pois tudo isto me foi dado, e posso dar a quem eu quiser.
7 ਅਤੇ ਜੇਕਰ ਤੂੰ ਮੇਰੇ ਚਰਨਾਂ ਤੇ ਡਿੱਗ ਮੇਰੀ ਉਪਾਸਨਾ ਕਰੇਂ ਮੈਂ ਇਹ ਸਭ ਰਾਜ ਤੈਨੂੰ ਦਿੰਦਾ ਹਾਂ।”"
7 Isto tudo será seu se você se ajoelhar diante de mim e me adorar.
8 ਯਿਸੂ ਨੇ ਜਵਾਬ ਦਿੱਤਾ, “ਇਹ ਪਵਿੱਤਰ ਪੋਥੀ ਵਿੱਚ ਲਿਖਿਆ ਹੈ ਕਿ: ‘ਤੈਨੂੰ ਪ੍ਰਭੂ ਤੇਰੇ ਪਰਮੇਸ਼ੁਰ ਦੀ ਉਪਾਸਨਾ ਕਰਨੀ ਚਾਹੀਦੀ ਹੈ ਅਤੇ ਉਸ ਇੱਕਲੇ ਦੀ ਹੀ ਸੇਵਾ ਕਰ।’”"
8 Jesus respondeu:
9 ਤਦ ਸ਼ੈਤਾਨ ਉਸ ਨੂੰ ਯਰੂਸ਼ਲਮ ਵਿੱਚ ਲੈ ਗਿਆ ਅਤੇ ਉਸ ਨੂੰ ਮੰਦਰ ਦੇ ਸਭ ਤੋਂ ਉੱਚੇ ਸਥਾਨ ਤੇ ਖੜ੍ਹਾ ਕਰ ਦਿੱਤਾ ਅਤੇ ਆਖਿਆ, “ਜੇਕਰ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ, ਤਾਂ ਇੱਥੋਂ ਥੱਲੇ ਕੁੱਦ ਜਾ।"
9 Depois o Diabo o levou a Jerusalém e o colocou na parte mais alta do Templo e disse: — Se você é o Filho de Deus, jogue-se daqui,
10 ਇਹ ਪਵਿੱਤਰ ਪੋਥੀਆਂ ਵਿੱਚ ਲਿਖਿਆ ਹੈ ਕਿ: ‘ਪਰਮੇਸ਼ੁਰ ਤੇਰੇ ਲਈ ਆਪਣੇ ਦੂਤਾਂ ਨੂੰ ਧਿਆਨ ਨਾਲ ਤੇਰੀ ਰੱਖਿਆ ਕਰਨ ਦਾ ਹੁਕਮ ਦੇਵੇਗਾ।’"
10 pois as Escrituras Sagradas afirmam: “Deus mandará que os seus anjos cuidem de você.
11 ਅਤੇ ਇਹ ਵੀ ਲਿਖਿਆ ਹੋਇਆ ਹੈ ਕਿ! ‘ਉਹ ਤੈਨੂੰ ਆਪਣੇ ਹੱਥਾਂ ਵਿੱਚ ਬੋਚ ਲੈਣਗੇ ਤਾਂ ਜੋ ਪੱਥਰ ਨਾਲ ਤੇਰੇ ਪੈਰ ਨੂੰ ਸੱਟ ਨਾ ਲੱਗੇ।’”"
11 Eles vão segurá-lo com as suas mãos, para que nem mesmo os seus pés sejam feridos nas pedras.”
12 ਯਿਸੂ ਨੇ ਜਵਾਬ ਦਿੱਤਾ, “ਪਰ ਪੋਥੀਆਂ ਵਿੱਚ ਇਹ ਵੀ ਲਿਖਿਆ ਗਿਆ ਹੈ ਕਿ: ‘ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਨਾ ਪਰਤਾ।’”"
12 Então Jesus respondeu:
13 ਤਾਂ ਸ਼ੈਤਾਨ ਜਦੋਂ ਸਾਰਾ ਪਰਤਾਵਾ ਕਰ ਚੁੱਕਾ ਤਾਂ ਫ਼ੇਰ ਕਿਸੇ ਹੋਰ ਚੰਗੇ ਵਕਤ ਦੀ ਉਡੀਕ ਕਰਦਾ ਉਸ ਕੋਲੋਂ ਦੂਰ ਚੱਲਾ ਗਿਆ।"
13 Quando o Diabo acabou de tentar Jesus de todas as maneiras, foi embora por algum tempo.
14 ਯਿਸੂ ਦਾ ਲੋਕਾਂ ਨੂੰ ਉਪਦੇਸ਼ ਦੇਣਾ ਯਿਸੂ ਪਵਿੱਤਰ ਆਤਮਾ ਦੀ ਸ਼ਕਤੀ ਨਾਲ ਗਲੀਲ ਨੂੰ ਵਾਪਸ ਆਇਆ, ਅਤੇ ਉਸ ਇਲਾਕੇ ਦੇ ਹਰ ਪਾਸੇ ਉਸਦੀ ਕੀਰਤੀ ਫ਼ੈਲ ਗਈ।"
14 Jesus voltou para a região da Galileia, e o poder do Espírito Santo estava com ele. As notícias a respeito dele se espalhavam por toda aquela região.
15 ਯਿਸੂ ਨੇ ਉਨ੍ਹਾਂ ਦੇ ਪ੍ਰਾਰਥਨਾ ਸਥਾਨਾਂ ਵਿੱਚ ਉਪਦੇਸ਼ ਦੇਣੇ ਸ਼ੁਰੂ ਕਰ ਦਿੱਤੇ। ਹਰੇਕ ਨੇ ਉਸਦੀ ਉਸਤਤਿ ਕੀਤੀ।"
15 Ele ensinava nas sinagogas e era elogiado por todos.
16 ਯਿਸੂ ਦਾ ਆਪਣੇ ਨਗਰ ਵਿੱਚ ਜਾਣਾ ਫ਼ਿਰ ਯਿਸੂ ਨਾਸਰਤ ਸ਼ਹਿਰ ਵਿੱਚ ਆਇਆ, ਜਿੱਥੇ ਉਹ ਵੱਡਾ ਹੋਇਆ ਸੀ। ਸਬਤ ਦੇ ਦਿਨ ਉਹ ਪ੍ਰਾਰਥਨਾ ਸਥਾਨ ਤੇ ਗਿਆ, ਜਿਵੇਂ ਕਿ ਉਹ ਹਮੇਸ਼ਾ ਕਰਦਾ ਸੀ ਉਵੇ ਹੀ ਉਹ ਉਸ ਦਿਨ ਪੜ੍ਹਨ ਲਈ ਖੜ੍ਹਾ ਹੋ ਗਿਆ।"
16 Jesus foi para a cidade de Nazaré, onde havia crescido. No sábado, conforme o seu costume, foi até a sinagoga . Ali ele se levantou para ler as Escrituras Sagradas ,
17 ਯਸਾਯਾਹ ਨਬੀ ਦੀ ਪੋਥੀ ਉਸ ਨੂੰ ਦਿੱਤੀ ਗਈ ਅਤੇ ਉਸ ਨੇ ਇਹ ਪੋਥੀ ਖੋਲ੍ਹਕੇ ਉਹ ਸਫ਼ਾ ਕੱਢਿਆ, ਜਿੱਥੇ ਇਹ ਲਿਖਿਆ ਹੋਇਆ ਸੀ:"
17 e lhe deram o livro do profeta Isaías. Ele abriu o livro e encontrou o lugar onde está escrito assim:
18 “ਪ੍ਰਭੂ ਦਾ ਆਤਮਾ ਮੇਰੇ ਨਾਲ ਹੈ। ਉਸ ਨੇ ਮੈਨੂੰ ਗਰੀਬਾਂ ਨੂੰ ਖੁਸ਼ਖਬਰੀ ਦੇਣ ਲਈ ਮਸਹ ਕੀਤਾ ਹੈ। ਉਸ ਨੇ ਮੈਨੂੰ ਕੈਦੀਆਂ ਨੂੰ ਇਹ ਐਲਾਨ ਕਰਨ ਲਈ ਭੇਜਿਆ ਕਿ ਉਹ ਮੁਕਤ ਹਨ ਅਤੇ ਅੰਨ੍ਹਿਆਂ ਨੂੰ ਕਿ ਉਹ ਦ੍ਰਿਸ਼ਟੀ ਵਾਪਸ ਪ੍ਰਾਪਤ ਕਰਣਗੇ ਅਤੇ ਸਤਾਏ ਹੋਇਆਂ ਨੂੰ ਅਤਿਆਚਾਰੀਆਂ ਤੋਂ ਮੁਕਤ ਕਰਾਉਣ ਲਈ,"
18 “O Senhor me deu o seu Espírito.
19 ਅਤੇ ਲੋਕਾਂ ਨੂੰ ਇਸ ਗੱਲ ਦਾ ਐਲਾਨ ਕਰਨ ਲਈ ਕਿ ਪ੍ਰਭੂ ਦਾ ਆਪਣੀ ਮਿਹਰ ਪ੍ਰਗਟ ਕਰਨ ਦਾ ਨਿਯੁਕਤ ਸਮਾਂ ਨੇੜੇ ਆ ਗਿਆ ਹੈ।”"
19 e anunciar que chegou o tempo
20 ਫ਼ਿਰ ਯਿਸੂ ਨੇ ਪੁਸਤਕ ਬੰਦ ਕਰਕੇ ਸੇਵਕ ਨੂੰ ਦਿੱਤੀ ਅਤੇ ਥੱਲੇ ਬੈਠ ਗਿਆ। ਪ੍ਰਾਰਥਨਾ ਸਥਾਨ ਵਿੱਚ ਹਰ ਇੱਕ ਦੀ ਨਜ਼ਰ ਉਸਤੇ ਜੰਮ ਗਈ।"
20 Jesus fechou o livro, entregou-o para o ajudante da sinagoga e sentou-se. Todas as pessoas ali presentes olhavam para Jesus sem desviar os olhos.
21 ਫ਼ਿਰ ਯਿਸੂ ਨੇ ਉਨ੍ਹਾਂ ਨੂੰ ਆਖਣਾ ਸ਼ੁਰੂ ਕੀਤਾ, ਅਤੇ ਕਿਹਾ, “ਜਿਹੜਾ ਅਗੰਮੀ ਵਾਕ ਹੁਣੇ ਤੁਸੀਂ ਪੋਥੀਆਂ ਵਿੱਚੋਂ ਸੁਣਿਆ ਹੈ, ਹੁਣ ਪੂਰਣ ਹੈ।”"
21 Então ele começou a falar. Ele disse:
22 ਸਭ ਲੋਕ ਉਸਦੀ ਉਸਤਤਿ ਕਰ ਰਹੇ ਸਨ। ਉਸ ਦੇ ਮੂਹੋਂ ਕਿਰਪਾ ਦੇ ਸ਼ਬਦ ਸੁਣਕੇ ਸਭ ਲੋਕ ਹੈਰਾਨ ਸਨ। ਉਨ੍ਹਾਂ ਨੇ ਕਿਹਾ, “ਉਹ ਇਹੋ ਜਿਹੀਆਂ ਗੱਲਾਂ, ਕਿਵੇਂ ਬੋਲ ਸੱਕਦਾ ਹੈ? ਕੀ ਭਲਾ ਇਹ ਯੂਸੁਫ਼ ਦਾ ਪੁੱਤਰ ਨਹੀਂ?”"
22 Todos começaram a elogiar Jesus, admirados com a sua maneira agradável e simpática de falar, e diziam: — Ele não é o filho de José?
23 ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੈਂ ਜਾਣਦਾ ਹਾਂ ਤੁਸੀਂ ਇਹ ਕਹਾਵਤ ਜ਼ਰੂਰ ਮੇਰੇ ਉੱਤੇ ਲਾਗੂ ਕਰੋਂਗੇ ਕਿ ‘ਹੇ ਵੈਦ! ਆਪਣੇ-ਆਪ ਨੂੰ ਰਾਜੀ ਕਰ।’ ਜੋ ਕੁਝ ਤੂੰ ਕਫ਼ਰਨਾਹੂਮ ਵਿੱਚ ਕੀਤਾ ਹੈ ‘ਅਸੀਂ ਉਹ ਸੁਣਿਆ ਹੈ, ਉਹ ਗੱਲਾਂ ਤੂੰ ਇੱਥੇ ਆਪਣੇ ਨਗਰ ਵਿੱਚ ਵੀ ਕਰ!’”"
23 Então Jesus disse:
24 ਤਦ ਯਿਸੂ ਨੇ ਕਿਹਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਕੋਈ ਵੀ ਨਬੀ ਕਦੇ ਆਪਣੇ ਨਗਰ ਵਿੱਚ ਪਰਵਾਨ ਨਹੀਂ ਹੁੰਦਾ।"
24 E continuou:
25 “ਜੋ ਮੈਂ ਆਖ ਰਿਹਾ ਹਾਂ ਉਹ ਸੱਚ ਹੈ ਕਿ ਏਲੀਯਾਹ ਦੇ ਸਮੇਂ ਸਾਢੇ ਤਿੰਨ ਸਾਲਾਂ ਤੱਕ ਮੀਂਹ ਨਾ ਪਿਆ। ਇਸਰਾਏਲ ਵਿੱਚ ਅਜਿਹਾ ਕਾਲ ਪਿਆ ਕਿ, ਉਸ ਸਮੇਂ ਉੱਥੇ ਬਹੁਤ ਵਿਧਵਾਵਾਂ ਸਨ।"
25 Eu digo a vocês que, de fato, havia muitas viúvas em Israel no tempo do profeta Elias, quando não choveu durante três anos e meio, e houve uma grande fome em toda aquela terra.
26 ਪਰ ਏਲੀਯਾਹ ਨੂੰ ਉਨ੍ਹਾਂ ਵਿੱਚੋਂ ਕਿਸੇ ਵਿਧਵਾ ਕੋਲ ਨਹੀਂ ਭੇਜਿਆ ਗਿਆ। ਉਸ ਨੂੰ ਸੈਦਾ ਇਲਾਕੇ ਦੇ ਨਗਰ ਵਿੱਚ ਸਿਰਫ਼ ਸਰਿਪਥ ਦੀ ਵਿਧਵਾ ਕੋਲ ਭੇਜਿਆ ਗਿਆ ਸੀ।"
26 Porém Deus não enviou Elias a nenhuma das viúvas que viviam em Israel, mas somente a uma viúva que morava em Sarepta, perto de Sidom.
27 “ਅਤੇ ਅਲੀਸ਼ਾ ਨਬੀ ਦੇ ਸਮੇਂ ਇਸਰਾਏਲ ਵਿੱਚ ਬਹੁਤ ਸਾਰੇ ਕੋੜ੍ਹੀ ਸਨ, ਪਰ ਉਨ੍ਹਾਂ ਵਿੱਚੋਂ ਸੀਰਿਆ ਦੇਸ਼ ਦੇ ਨਾਮਨ ਤੋਂ ਬਿਨਾ ਕਿਸੇ ਵੀ ਕੋੜ੍ਹੀ ਨੂੰ ਰਾਜੀ ਨਾ ਕੀਤਾ ਗਿਆ।”"
27 Havia também muitos leprosos em Israel no tempo do profeta Eliseu, mas nenhum deles foi curado. Só Naamã, o sírio, foi curado.
28 ਪ੍ਰਾਰਥਨਾ ਸਥਾਨ ਵਿੱਚ ਬੈਠੇ ਤਮਾਮ ਲੋਕਾਂ ਨੇ ਇਹ ਸਭ ਗੱਲਾਂ ਸੁਣੀਆਂ ਤਾਂ ਉਹ ਬੜੇ ਗੁੱਸੇ ਵਿੱਚ ਆਏ।"
28 Quando ouviram isso, todos os que estavam na sinagoga ficaram com muita raiva.
29 ਉਹ ਖੜ੍ਹੇ ਹੋਏ ਅਤੇ ਯਿਸੂ ਨੂੰ ਨਗਰੋਂ ਬਾਹਰ ਕੱਢਿਆ। ਉਨ੍ਹਾਂ ਨੇ ਉਸਦਾ ਪਹਾੜੀ ਦੀ ਟਿਸੀ ਤੱਕ, ਜਿੱਥੇ ਉਨ੍ਹਾਂ ਦਾ ਨਗਰ ਉਸਾਰਿਆ ਸੀ, ਪਿੱਛਾ ਕੀਤਾ ਤਾਂ ਜੋ ਉਹ ਉਸ ਨੂੰ ਖੜ੍ਹੀ ਚੱਟਾਨ ਤੋਂ ਹੇਠਾਂ ਸੁੱਟ ਸੱਕਣ।"
29 Então se levantaram, arrastaram Jesus para fora da cidade e o levaram até o alto do monte onde a cidade estava construída, para o jogar dali abaixo.
30 ਪਰ ਯਿਸੂ ਉਨ੍ਹਾਂ ਵਿੱਚੋਂ ਦੀ ਲੰਘਕੇ ਆਪਣੇ ਰਾਹ ਚੱਲਿਆ ਗਿਆ।"
30 Mas ele passou pelo meio da multidão e foi embora.
31 ਯਿਸੂ ਦਾ ਇੱਕ ਮਨੁੱਖ ਨੂੰ ਠੀਕ ਕਰਨਾ ਜਿਸ ਅੰਦਰ ਪ੍ਰੇਤ ਆਤਮਾ ਸੀ ਜਦੋਂ ਉਹ ਗਲੀਲ ਦੇ ਕਫ਼ਰਨਾਹੂਮ ਵਿੱਚ ਪਹੁੰਚਿਆ ਤਾਂ ਉਸ ਨੇ ਸਬਤ ਦੇ ਦਿਨ ਲੋਕਾਂ ਨੂੰ ਉਪਦੇਸ਼ ਦੇਣਾ ਸ਼ੁਰੂ ਕਰ ਦਿੱਤਾ।"
31 Então Jesus foi para Cafarnaum, uma cidade da região da Galileia. Ali ele ensinava o povo nos sábados.
32 ਲੋਕ ਉਸ ਦੇ ਉਪਦੇਸ਼ ਤੇ ਹੈਰਾਨ ਹੋ ਗਏ ਕਿਉਂਕਿ ਉਹ ਅਧਿਕਾਰ ਨਾਲ ਬੋਲਿਆ।"
32 Eles estavam muito admirados com a sua maneira de ensinar, pois Jesus falava com autoridade.
33 ਪ੍ਰਾਰਥਨਾ ਸਥਾਨ ਤੇ ਇੱਕ ਮਨੁੱਖ ਸੀ ਜਿਸ ਨੂੰ ਭਰਿਸ਼ਟ ਆਤਮਾ ਚਿੰਬੜਿਆ ਹੋਇਆ ਸੀ, ਉਹ ਆਦਮੀ ਉੱਚੀ ਅਵਾਜ਼ ਵਿੱਚ ਚੀਕਿਆ,"
33 Havia um homem na sinagoga que estava dominado por um demônio. O homem gritou:
34 “ਹੇ ਨਾਸਰਤ ਦੇ ਯਿਸੂ! ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਇੱਥੇ ਸਾਨੂੰ ਤਬਾਹ ਕਰਨ ਆਇਆ ਹੈਂ? ਮੈਂ ਤੈਨੂੰ ਜਾਣਦਾ ਹਾਂ ਕਿ ਤੂੰ ਕੌਣ ਹੈਂ ਤੂੰ ਪਰਮੇਸ਼ੁਰ ਦਾ ਪਵਿੱਤਰ ਪੁਰੱਖ ਹੈਂ।”"
34 — Ei, Jesus de Nazaré! O que você quer de nós? Você veio para nos destruir? Sei muito bem quem é você: é o Santo que Deus enviou!
35 ਪਰ ਯਿਸੂ ਨੇ ਉਸ ਨੂੰ ਰੋਕਕੇ ਤਾੜਨਾ ਕੀਤੀ ਅਤੇ ਕਿਹਾ, “ਚੁੱਪ ਕਰ! ਅਤੇ ਇਸ ਮਨੁੱਖ ਵਿੱਚੋਂ ਨਿਕਲ ਜਾ।” ਭਰਿਸ਼ਟ ਆਤਮਾ ਨੇ ਸਾਰੇ ਲੋਕਾਂ ਦੇ ਸਾਹਮਣੇ ਉਸ ਮਨੁੱਖ ਨੂੰ ਠਾਹ ਜ਼ਮੀਨ ਤੇ ਪਟਕਿਆ ਅਤੇ ਫ਼ੇਰ ਭਰਿਸ਼ਟ ਆਤਮਾ ਬਿਨਾ ਉਸ ਆਦਮੀ ਨੂੰ ਸੱਟ ਪਹੁੰਚਾਏ ਉਸ ਵਿੱਚੋਂ ਨਿਕਲ ਗਿਆ।"
35 Então Jesus ordenou ao demônio: Em frente de todos, o demônio atirou o homem no chão e saiu dele sem lhe causar nenhum ferimento.
36 ਲੋਕ ਹੈਰਾਨ ਹੋਏ ਤੇ ਇੱਕ ਦੂਜੇ ਨੂੰ ਕਹਿਣ ਲੱਗੇ, “ਇਹ ਕਿਸ ਤਰ੍ਹਾਂ ਦੇ ਉਪਦੇਸ਼ ਹਨ? ਕਿ ਉਹ ਭਰਿਸ਼ਟ ਆਤਮਿਆਂ ਨੂੰ ਸ਼ਕਤੀ ਅਤੇ ਅਧਿਕਾਰ ਨਾਲ ਹੁਕਮ ਦਿੰਦਾ ਹੈ ਅਤੇ ਉਹ ਬਾਹਰ ਆ ਜਾਂਦੇ ਹਨ।”"
36 Todos ficaram espantados e diziam uns para os outros: — Que tipo de palavras são essas? Este homem, com autoridade e poder, expulsa os espíritos maus, e eles vão embora.
37 ਉਸ ਖੇਤ੍ਰ ਦੇ ਸਾਰੇ ਭਾਗਾਂ ਵਿੱਚ ਯਿਸੂ ਬਾਰੇ ਖਬਰ ਫ਼ੈਲਣੀ ਸ਼ੁਰੂ ਹੋ ਗਿਆ।"
37 E as notícias a respeito de Jesus se espalharam por toda aquela região.
38 ਯਿਸੂ ਦਾ ਪਤਰਸ ਦੀ ਮਾਤਾ ਨੂੰ ਰਾਜੀ ਕਰਨਾ ਫ਼ਿਰ ਉਹ ਪ੍ਰਾਰਥਨਾ ਸਥਾਨ ਤੋਂ ਉੱਠ ਕੇ ਸ਼ਮਊਨ ਦੇ ਘਰ ਗਿਆ। ਸ਼ਮਊਨ ਦੀ ਸੱਸ ਬੜੀ ਬਿਮਾਰ ਸੀ, ਉਸ ਨੂੰ ਬੜਾ ਤੇਜ ਬੁਖਾਰ ਸੀ। ਉਨ੍ਹਾਂ ਨੇ ਯਿਸੂ ਨੂੰ ਉਸਦੀ ਮਦਦ ਕਰਨ ਲਈ ਕਿਹਾ।"
38 Jesus saiu da sinagoga e foi até a casa de Simão. A sogra de Simão estava doente, com febre alta; e contaram isso a Jesus.
39 ਯਿਸੂ ਨੇ ਉਸ ਦੇ ਬਿਸਤਰੇ ਦੇ ਨਜ਼ਦੀਕ ਖੜ੍ਹਾ ਹੋਕੇ ਬੁਖਾਰ ਨੂੰ ਝਿੜਕਿਆ। ਬੁਖਾਰ ਨੇ ਉਸ ਨੂੰ ਛੱਡ ਦਿੱਤਾ। ਉਹ ਤੁਰੰਤ ਹੀ ਖੜ੍ਹੀ ਹੋ ਗਈ ਅਤੇ ਉਨ੍ਹਾਂ ਦੀ ਸੇਵਾ ਕਰਨ ਲੱਗ ਪਈ।"
39 Aí ele foi, parou ao lado da cama dela e deu uma ordem à febre. A febre saiu da mulher, e, no mesmo instante, ela se levantou e começou a cuidar deles.
40 ਯਿਸੂ ਦਾ ਹੋਰ ਬਹੁਤ ਸਾਰੇ ਲੋਕਾਂ ਨੂੰ ਰਾਜੀ ਕਰਨਾ ਸੂਰਜ ਡੁੱਬਣ ਦੇ ਸਮੇਂ ਜਿਨ੍ਹਾਂ ਦੇ ਘਰ ਬਿਮਾਰ ਲੋਕ, ਭਿੰਨ-ਭਿੰਨ ਬਿਮਾਰੀਆਂ ਤੋਂ ਪੀੜਿਤ ਸਨ, ਉਨ੍ਹਾਂ ਨੂੰ ਉਹ ਯਿਸੂ ਕੋਲ ਲਿਆਏ। ਯਿਸੂ ਨੇ ਹਰ ਇੱਕ ਉੱਪਰ ਆਪਣਾ ਹੱਥ ਰੱਖਕੇ ਉਨ੍ਹਾਂ ਨੂੰ ਨਿਰੋਗ ਕਰ ਦਿੱਤਾ।"
40 Depois de anoitecer , todos os que tinham amigos enfermos, com várias doenças, os levaram a Jesus. Ele pôs as suas mãos sobre cada um deles e os curou.
41 ਕਈ ਲੋਕਾਂ ਵਿੱਚੋਂ ਭੂਤ ਰੌਲਾ ਪਾਉਂਦੇ ਹੋਏ ਬਾਹਰ ਨਿਕਲੇ, “ਤੂੰ ਪਰਮੇਸ਼ੁਰ ਦਾ ਪੁੱਤਰ ਹੈਂ” ਪਰ ਯਿਸੂ ਨੇ ਉਨ੍ਹਾਂ ਨੂੰ ਝਿੜਕਿਆ ਅਤੇ ਉਨ੍ਹਾਂ ਨੂੰ ਬੋਲਣ ਨਾ ਦਿੱਤਾ ਕਿਉਂਕਿ ਉਹ ਜਾਣਦੇ ਸਨ ਕਿ ਉਹ ਹੀ ਮਸੀਹ ਸੀ।"
41 Os demônios saíram de muitas pessoas, gritando: — Você é o Filho de Deus! Eles sabiam que Jesus era o
42 ਯਿਸੂ ਦਾ ਹੋਰ ਸ਼ਹਿਰਾਂ ਵਿੱਚ ਜਾਣਾ ਜਿਵੇਂ ਦਿਨ ਸ਼ੁਰੂ ਹੋਇਆ, ਯਿਸੂ ਉਹ ਥਾਂ ਛੱਡ ਕੇ ਇੱਕ ਇੱਕਾਂਤ ਥਾਂ ਤੇ ਚੱਲਾ ਗਿਆ ਪਰ ਭੀੜ ਉਸਦੀ ਭਾਲ ਵਿੱਚ ਗਈ ਅਤੇ ਆਖਿਰ ਰਾਤ ਵੇਲੇ ਉਸ ਜਗ੍ਹਾ ਪਹੁੰਚ ਗਈ, ਜਿੱਥੇ ਉਹ ਸੀ। ਅਤੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਕਿ ਉਹ ਉੱਥੋਂ ਨਾ ਜਾਵੇ।"
42 Quando amanheceu, Jesus saiu da cidade e foi para um lugar deserto. Mas a multidão começou a procurá-lo, e, quando o encontraram, eles não queriam deixá-lo ir embora.
43 ਪਰ ਉਸ ਨੇ ਉਨ੍ਹਾਂ ਨੂੰ ਆਖਿਆ, “ਮੈਂ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਦਾ ਪ੍ਰਚਾਰ ਕਰਨ ਲਈ ਹੋਰ ਨਗਰਾਂ ਵਿੱਚ ਵੀ ਜਾਣਾ ਹੈ। ਕਿਉਂਕਿ ਮੈਂ ਇਸੇ ਉਦੇਸ਼ ਲਈ ਭੇਜਿਆ ਗਿਆ ਹਾਂ।”"
43 Mas Jesus disse:
44 ਇਸ ਤਰ੍ਹਾਂ ਯਿਸੂ ਨੇ ਯਹੂਦਿਯਾ ਦੇ ਪ੍ਰਾਰਥਨਾ ਸਥਾਨਾਂ ਵਿੱਚ ਪ੍ਰਚਾਰ ਕਰਨਾ ਜਾਰੀ ਰੱਖਿਆ।"
44 E ele anunciava a mensagem nas sinagogas de todo o país.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Lucas 4, comparar traduções ou montar um estudo — tudo direto pelo WhatsApp.