Lucas 6

Punjabi Bible (GL_PUNJABI) vs VC

Sair da comparação
VC Versão Católica
1 ਯਿਸੂ ਸਬਤ ਦੇ ਦਿਨ ਦਾ ਪ੍ਰਭੂ ਹੈ ਸਬਤ ਦੇ ਦਿਨ ਯਿਸੂ ਕਣਕ ਦੇ ਖੇਤਾਂ ਵਿੱਚੋਂ ਦੀ ਜਾ ਰਿਹਾ ਸੀ। ਉਸ ਦੇ ਕੁਝ ਚੇਲੇ ਕਣਕ ਦੇ ਸਿੱਟੇ ਤੋੜਕੇ ਆਪਣੇ ਹੱਥਾਂ ਤੇ ਮਲਕੇ ਖਾ ਰਹੇ ਸਨ।"
1 Em dia de sábado, Jesus atravessava umas plantações; seus discípulos iam colhendo espigas {de trigo}, as debulhavam na mão e comiam.
2 ਕੁਝ ਫ਼ਰੀਸੀਆਂ ਨੇ ਕਿਹਾ, “ਤੁਸੀਂ ਇਹ ਕਿਉਂ ਕਰ ਰਹੇ ਹੋ? ਸਬਤ ਦੇ ਦਿਨ ਨੇਮ ਦੇ ਮੁਤਾਬਿਕ ਇੰਝ ਕਰਨ ਦੀ ਇਜਾਜ਼ਤ ਨਹੀਂ ਹੈ।”"
2 Alguns dos fariseus lhes diziam: Por que fazeis o que não é permitido no sábado?
3 ਯਿਸੂ ਨੇ ਆਖਿਆ, “ਕੀ ਤੁਸੀਂ ਇਹ ਨਹੀਂ ਪੜ੍ਹਿਆ ਕਿ ਦਾਊਦ ਨੇ ਕੀ ਕੀਤਾ ਸੀ, ਜਦੋਂ ਉਹ ਅਤੇ ਉਸ ਦੇ ਸਾਥੀ ਭੁੱਖੇ ਸਨ।"
3 Jesus respondeu: Acaso não tendes lido o que fez Davi, quando teve fome, ele e os seus companheiros;
4 ਕੀ ਤੁਸੀਂ ਨਹੀਂ ਪੜ੍ਹਿਆ ਕਿ ਉਹ ਪਰਮੇਸ਼ੁਰ ਦੇ ਘਰ ਵੜਿਆ, ਤੇ ਉਸ ਨੇ ਉਹ ਰੋਟੀ ਚੁੱਕੀ ਜੋ ਕਿ ਪਰਮੇਸ਼ੁਰ ਨੂੰ ਭੇਂਟ ਕੀਤੀ ਗਈ ਸੀ ਕੁਝ ਖੁਦ ਖਾਧੀ ਅਤੇ ਕੁਝ ਉਨ੍ਹਾਂ ਲੋਕਾਂ ਨੂੰ ਦਿੱਤੀ, ਜੋ ਉਸ ਦੇ ਨਾਲ ਸਨ। ਇਹ ਨੇਮ ਦੇ ਵਿਰੁੱਧ ਸੀ ਜਦ ਕਿ ਨੇਮ ਤਾਂ ਇਹੀ ਆਖਦਾ ਹੈ ਕਿ ਕੇਵਲ ਜਾਜਕ ਹੀ ਉਸ ਰੋਟੀ ਦਾ ਸੇਵਨ ਕਰ ਸੱਕਦਾ ਹੈ।”"
4 como entrou na casa de Deus e tomou os pães da proposição e deles comeu e deu de comer aos seus companheiros, se bem que só aos sacerdotes era permitido comê-los?
5 ਤਦ ਯਿਸੂ ਨੇ ਫ਼ਰੀਸੀਆਂ ਨੂੰ ਕਿਹਾ, “ਮਨੁੱਖ ਦਾ ਪੁੱਤਰ ਸਬਤ ਦੇ ਦਿਨ ਦਾ ਪ੍ਰਭੂ ਹੈ।”"
5 E ajuntou: O Filho do Homem é senhor também do sábado.
6 ਯਿਸੂ ਸਬਤ ਦੇ ਦਿਨ ਇੱਕ ਆਦਮੀ ਨੂੰ ਰਾਜੀ ਕਰਦਾ ਹੈ ਇੱਕ ਹੋਰ ਸਬਤ ਦੇ ਦਿਨ ਉਹ ਯਹੂਦੀ ਪ੍ਰਾਰਥਨਾ ਸਥਾਨ ਵਿੱਚ ਉਪਦੇਸ਼ ਦੇਣ ਲਈ ਗਿਆ। ਉੱਥੇ ਇੱਕ ਆਦਮੀ ਸੀ ਜਿਸਦੇ ਸੱਜੇ ਹੱਥ ਨੂੰ ਅਧਰੰਗ ਸੀ।"
6 Em outro dia de sábado, Jesus entrou na sinagoga e ensinava. Achava-se ali um homem que tinha a mão direita seca.
7 ਨੇਮ ਦੇ ਉਪਦੇਸ਼ਕ ਅਤੇ ਫ਼ਰੀਸੀ ਇਸ ਉਡੀਕ ਵਿੱਚ ਸਨ ਕਿ ਵੇਖੀਏ ਯਿਸੂ ਇਸ ਨੂੰ ਸਬਤ ਦੇ ਦਿਨ ਰਾਜੀ ਕਰੇਗਾ ਕਿ ਨਹੀਂ। ਉਹ ਚਾਹੁੰਦੇ ਸਨ ਕਿ ਯਿਸੂ ਕੋਈ ਗਲਤ ਕੰਮ ਕਰੇ ਤੇ ਉਹ ਉਸ ਨੂੰ ਦੋਸ਼ੀ ਠਹਿਰਾ ਸੱਕਣ।"
7 Ora, os escribas e os fariseus observavam Jesus para ver se ele curaria no dia de sábado. Eles teriam então pretexto para acusá-lo.
8 ਯਿਸੂ ਉਨ੍ਹਾਂ ਦੀਆਂ ਸੋਚਾਂ ਨੂੰ ਜਾਣਦਾ ਸੀ। ਅਤੇ ਉਸ ਨੇ ਉਸ ਮਨੁੱਖ ਨੂੰ ਆਖਿਆ ਜਿਸਦੇ ਹੱਥ ਨੂੰ ਅਧਰੰਗ ਹੋਇਆ ਸੀ, “ਉੱਠ ਅਤੇ ਵਿੱਚਾਲੇ ਆਕੇ ਖੜ੍ਹਾ ਹੋ ਜਾ।” ਤਾਂ ਉਸ ਨੇ ਇੰਝ ਹੀ ਕੀਤਾ।"
8 Mas Jesus conhecia os pensamentos deles e disse ao homem que tinha a mão seca: Levanta-te e põe-te em pé, aqui no meio. Ele se levantou e ficou em pé.
9 ਤਦ ਯਿਸੂ ਨੇ ਲੋਕਾਂ ਨੂੰ ਪੁੱਛਿਆ, “ਮੈਂ ਤੁਹਾਨੂੰ ਪੁੱਛਦਾ ਹਾਂ ਕਿ ਸਬਤ ਦੇ ਦਿਨ ਕੀ ਕਰਨ ਦੀ ਇਜਾਜ਼ਤ ਹੈ? ਚੰਗਿਆਈ ਕਰਨ ਦੀ ਜਾਂ ਬਦੀ? ਕਿਸੇ ਦੇ ਪ੍ਰਾਣ ਨਸ਼ਟ ਕਰਨ ਦੀ ਜਾਂ ਕਿਸੇ ਦੇ ਪ੍ਰਾਣਾਂ ਨੂੰ ਬਚਾਉਣ ਦੀ?”"
9 Disse-lhes Jesus: Pergunto-vos se no sábado é permitido fazer o bem ou o mal; salvar a vida, ou deixá-la perecer.
10 ਯਿਸੂ ਦੇ ਆਲੇ-ਦੁਆਲੇ ਉਨ੍ਹਾਂ ਸਾਰਿਆਂ ਲੋਕਾਂ ਨੂੰ ਵੇਖਿਆ ਅਤੇ ਬਿਮਾਰ ਆਦਮੀ ਨੂੰ ਆਖਿਆ, “ਮੈਨੂੰ ਆਪਣਾ ਹੱਥ ਵਿਖਾ।” ਜਦ ਉਸ ਅਧਰੰਗੀ ਮਨੁੱਖ ਨੇ ਆਪਣਾ ਹੱਥ ਵਿਖਾਉਣ ਲਈ ਬਾਹਰ ਕੱਢਿਆ ਤਾਂ ਉਹ ਬਿਲਕੁਲ ਠੀਕ ਸੀ।"
10 E relanceando os olhos sobre todos, disse ao homem: Estende tua mão. Ele a estendeu, e foi-lhe restabelecida a mão.
11 ਤਦ ਫ਼ਰੀਸੀ ਅਤੇ ਨੇਮ ਦੇ ਉਪਦੇਸ਼ਕ ਇਹ ਵੇਖਕੇ ਬੜੇ ਕਰੋਧ ਵਿੱਚ ਆਏ ਅਤੇ ਇੱਕ ਦੂਜੇ ਨੂੰ ਕਹਿਣ ਲੱਗੇ, “ਆਪਾਂ ਯਿਸੂ ਨਾਲ ਕੀ ਕਰੀਏ?”"
11 Mas eles encheram-se de furor e indagavam uns aos outros o que fariam a Jesus.
12 ਯਿਸੂ ਦਾ ਬਾਰ੍ਹਾਂ ਰਸੂਲਾਂ ਨੂੰ ਚੁਨਣਾ ਉਨ੍ਹੀ ਦਿਨੀ ਯਿਸੂ ਇੱਕ ਪਹਾੜ ਤੇ ਗਿਆ ਅਤੇ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਦਿਆਂ ਸਾਰੀ ਰਾਤ ਬਿਤਾ ਦਿੱਤੀ।"
12 Naqueles dias, Jesus retirou-se a uma montanha para rezar, e passou aí toda a noite orando a Deus.
13 ਅਗਲੀ ਸਵੇਰ ਉਸ ਨੇ ਆਪਣੇ ਚੇਲਿਆਂ ਨੂੰ ਬੁਲਾਇਆ ਅਤੇ ਉਨ੍ਹਾਂ ਵਿੱਚੋਂ ਬਾਰ੍ਹਾਂ ਨੂੰ ਚੁਣਿਆ ਅਤੇ ਉਨ੍ਹਾਂ ਨੂੰ “ਰਸੂਲ” ਆਖਿਆ। ਉਨ੍ਹਾਂ ਬਾਰ੍ਹਾਂ ਰਸੂਲਾਂ ਦੇ ਨਾਂ ਸਨ:"
13 Ao amanhecer, chamou os seus discípulos e escolheu doze dentre eles que chamou de apóstolos:
14 ਸ਼ਮਊਨ (ਜਿਸ ਨੂੰ ਯਿਸੂ ਨੇ ਪਤਰਸ ਨਾਂ ਦਿੱਤਾ) ਅਤੇ ਉਸਦਾ ਭਰਾ ਅੰਦ੍ਰਿਯਾਸ, ਯਾਕੂਬ ਅਤੇ ਯੂਹੰਨਾ, ਫ਼ਿਲਿਪੁੱਸ ਅਤੇ ਬਰਥੁਲਮਈ,"
14 Simão, a quem deu o sobrenome de Pedro; André, seu irmão; Tiago, João, Filipe, Bartolomeu,
15 ਮੱਤੀ, ਥੋਮਾ ਅਤੇ ਹਲਫ਼ਈ ਦਾ ਪੁੱਤਰ ਯਾਕੂਬ ਅਤੇ ਸ਼ਮਊਨ ਜਿਹੜਾ ਜ਼ੇਲੇਤੇਸ ਕਹਾਉਂਦਾ ਸੀ।"
15 Mateus, Tomé, Tiago, filho de Alfeu; Simão, chamado Zelador;
16 ਯਾਕੂਬ ਦਾ ਪੁੱਤਰ ਯਹੂਦਾ ਅਤੇ ਯਹੂਦਾ ਇਸੱਕਰਿਯੋਤੀ (ਇਹ ਉਹੀ ਯਾਕੂਬ ਦਾ ਪੁੱਤਰ ਯਹੂਦਾ ਹੈ ਜੋ ਬਾਦ ਵਿੱਚ ਯਿਸੂ ਨੂੰ ਉਸ ਦੇ ਦੁਸ਼ਮਣਾਂ ਦੇ ਹੱਥ ਫ਼ੜਵਾਉਂਦਾ ਹੈ)।"
16 Judas, irmão de Tiago; e Judas Iscariotes, aquele que foi o traidor.
17 ਯਿਸੂ ਦਾ ਲੋਕਾਂ ਨੂੰ ਉਪਦੇਸ਼ ਦੇਣਾ ਅਤੇ ਰਾਜੀ ਕਰਨਾ ਯਿਸੂ ਅਤੇ ਰਸੂਲ ਪਹਾੜ ਤੋਂ ਉਤਰ ਕੇ ਇੱਕ ਪਧਰੀ ਜਗ੍ਹਾ ਤੇ ਆਕੇ ਖਲੋਤੇ। ਲੋਕਾਂ ਦਾ ਇੱਕ ਬਹੁਤ ਵੱਡਾ ਸਮੂਹ ਉੱਥੇ ਇਕੱਠਾ ਹੋਇਆ ਸੀ ਜੋ ਕਿ ਸਾਰੇ ਯਹੂਦਿਯਾ, ਯਰੂਸ਼ਲਮ, ਸੂਰ ਅਤੇ ਸੈਦਾ ਦੇ ਸਮੁੰਦਰ ਕੰਢੇ ਦੇ ਸ਼ਹਿਰਾਂ ਤੋਂ ਆਏ ਸਨ।"
17 Descendo com eles, parou numa planície. Aí se achava um grande número de seus discípulos e uma grande multidão de pessoas vindas da Judéia, de Jerusalém, da região marítima, de Tiro e Sidônia, que tinham vindo para ouvi-lo e ser curadas das suas enfermidades.
18 ਉਹ ਸਾਰੇ ਯਿਸੂ ਦੇ ਉਪਦੇਸ਼ ਸੁਨਣ ਅਤੇ ਆਪਣੇ ਰੋਗਾਂ ਤੋਂ ਚੰਗੇ ਹੋਣ ਲਈ ਉਸ ਕੋਲ ਆਏ ਸਨ। ਜਿਹੜੇ ਲੋਕ ਭਰਿਸ਼ਟ ਆਤਮਿਆਂ ਤੋਂ ਪੀੜਿਤ ਸਨ ਉਹ ਵੀ ਰਾਜੀ ਕੀਤੇ ਗਏ।"
18 E os que eram atormentados dos espíritos imundos ficavam livres.
19 ਸਾਰੇ ਲੋਕ ਯਿਸੂ ਨੂੰ ਛੂਹਣਾ ਚਾਹੁੰਦੇ ਸਨ ਕਿਉਂਕਿ ਉਸ ਵਿੱਚੋਂ ਸ਼ਕਤੀ ਨਿਕਲ ਕੇ ਲੋਕਾਂ ਨੂੰ ਰਾਜੀ ਕਰਦੀ ਸੀ।"
19 Todo o povo procurava tocá-lo, pois saía dele uma força que os curava a todos.
20 ਯਿਸੂ ਨੇ ਆਪਣੇ ਚੇਲਿਆਂ ਵੱਲ ਵੇਖਿਆ ਤੇ ਆਖਿਆ, “ਗਰੀਬ ਲੋਕੋ! ਤੁਸੀਂ ਧੰਨ ਹੋ, ਕਿਉਂਕਿ ਪਰਮੇਸ਼ੁਰ ਦਾ ਰਾਜ ਤੁਹਾਡਾ ਹੈ।"
20 Então ele ergueu os olhos para os seus discípulos e disse: Bem-aventurados vós que sois pobres, porque vosso é o Reino de Deus!
21 ਤੁਸੀਂ ਜੋ ਹੁਣ ਭੁੱਖੇ ਹੋ, ਧੰਨ ਹੋ ਕਿਉਂਕਿ ਤੁਹਾਨੂੰ ਸੰਤੁਸ਼ਟ ਕੀਤਾ ਜਾਵੇਗਾ। ਤੁਸੀਂ ਜੋ ਹੁਣ ਰੋ ਰਹੇ ਹੋ ਧੰਨ ਹੋ ਕਿਉਂਕਿ ਮਗਰੋਂ ਤੁਸੀਂ ਹੱਸੋਂਗੇ।"
21 Bem-aventurados vós que agora tendes fome, porque sereis fartos! Bem-aventurados vós que agora chorais, porque vos alegrareis!
22 “ਤੁਸੀਂ ਧੰਨ ਹੋ ਜਦੋਂ ਲੋਕ ਮਨੁੱਖ ਦੇ ਪੁੱਤਰ ਕਾਰਣ ਤੁਹਾਨੂੰ ਨਫ਼ਰਤ ਕਰਨ, ਤਿਆਗਣ, ਬੇਇੱਜਤੀ ਕਰਨ ਅਤੇ ਤੁਹਾਨੂੰ ਦੁਸ਼ਟ ਕਹਿਕੇ ਬੁਲਾਉਣ।"
22 Bem-aventurados sereis quando os homens vos odiarem, vos expulsarem, vos ultrajarem, e quando repelirem o vosso nome como infame por causa do Filho do Homem!
23 ਜਦੋਂ ਇਹ ਵਾਪਰੇ ਤਾਂ ਆਨੰਦ ਨਾਲ ਉਛਲੋ ਕਿਉਂਕਿ ਸੁਰਗ ਵਿੱਚ ਤੁਹਾਡਾ ਫ਼ਲ ਮਹਾਨ ਹੋਵੇਗਾ। ਉਨ੍ਹਾਂ ਦੇ ਪਿਉ-ਦਾਦਿਆਂ ਨੇ ਵੀ ਨਬੀਆਂ ਨਾਲ ਇਵੇਂ ਹੀ ਕੀਤਾ ਸੀ ਜਿਵੇਂ ਉਹ ਤੁਹਾਡੇ ਨਾਲ ਕਰਨਗੇ।"
23 Alegrai-vos naquele dia e exultai, porque grande é o vosso galardão no céu. Era assim que os pais deles tratavam os profetas.
24 “ਤੁਹਾਡੇ ਤੇ ਲਾਹਨਤ, ਅਮੀਰ ਲੋਕੋ, ਕਿਉਂਕਿ ਤੁਹਾਡੇ ਕੋਲ ਸਭ ਸੁੱਖ ਹਨ।"
24 Mas ai de vós, ricos, porque tendes a vossa consolação!
25 ਤੁਹਾਡੇ ਤੇ ਲਾਹਨਤ, ਜਿਹੜੇ ਹੁਣ ਰੱਜੇ ਹੋਏ ਹੋ ਮਗਰੋਂ ਤੁਸੀਂ ਭੁੱਖੇ ਰਹੋਂਗੇ। ਤੁਹਾਡਾ ਬੁਰਾ ਹੋਵੇਗਾ ਜੋ ਹੁਣ ਹੱਸ ਰਹੇ ਹੋ, ਮਗਰੋਂ ਤੁਸੀਂ ਕੁਰਲਾਉਂਗੇ ਅਤੇ ਅਫ਼ਸੋਸ ਕਰੋਂਗੇ।"
25 Ai de vós, que estais fartos, porque vireis a ter fome! Ai de vós, que agora rides, porque gemereis e chorareis!
26 “ਤੁਹਾਡੇ ਤੇ ਲਾਹਨਤ, ਜਦੋਂ ਸਾਰੇ ਲੋਕਾਂ ਦੁਆਰਾ ਤੁਹਾਡੀ ਉਸਤਤਿ ਹੁੰਦੀ ਹੈ। ਕਿਉਂਕਿ ਉਨ੍ਹਾਂ ਦੇ ਪੁਰਖਿਆਂ ਨੇ ਵੀ ਝੂਠੇ ਨਬੀਆਂ ਨਾਲ ਇਵੇਂ ਹੀ ਕੀਤਾ ਸੀ।"
26 Ai de vós, quando vos louvarem os homens, porque assim faziam os pais deles aos falsos profetas!
27 ਆਪਣੇ ਵੈਰੀਆਂ ਨਾਲ ਵੀ ਪਿਆਰ ਕਰੋ “ਪਰ ਤੁਸੀਂ, ਜੋ ਮੈਨੂੰ ਸੁਣ ਰਹੇ ਹੋ। ਮੈਂ ਤੁਹਾਨੂੰ ਦੱਸਦਾ ਹਾਂ ਕਿ ਆਪਣੇ ਵੈਰੀਆਂ ਨੂੰ ਵੀ ਪਿਆਰ ਕਰੋ। ਜਿਹੜੇ ਲੋਕ ਤੁਹਾਡੇ ਨਾਲ ਨਫ਼ਰਤ ਕਰਦੇ ਹਨ ਅਤੇ ਤੁਹਾਡਾ ਬੁਰਾ ਕਰਦੇ ਹਨ, ਉਨ੍ਹਾਂ ਦਾ ਵੀ ਭਲਾ ਕਰੋ।"
27 Digo-vos a vós que me ouvis: amai os vossos inimigos, fazei bem aos que vos odeiam,
28 ਜੋ ਤੁਹਾਨੂੰ ਸ਼ਰਾਪ ਦਿੰਦੇ ਹਨ ਉਨ੍ਹਾਂ ਨੂੰ ਅਸੀਸਾਂ ਦਿਉ, ਜੋ ਤੁਹਾਡੇ ਨਾਲ ਚੰਗਾ ਵਿਹਾਰ ਨਹੀਂ ਕਰਦੇ ਉਨ੍ਹਾਂ ਲਈ ਵੀ ਪ੍ਰਾਰਥਨਾ ਕਰੋ।"
28 abençoai os que vos maldizem e orai pelos que vos injuriam.
29 ਜੇਕਰ ਕੋਈ ਤੁਹਾਡੀ ਇੱਕ ਗਲ ਤੇ ਚਪੇੜ ਮਾਰਦਾ ਹੈ ਤਾਂ ਤੁਸੀਂ ਦੂਜੀ ਗਲ ਵੀ ਭੁਆ ਦਿਓ। ਜੇਕਰ ਕੋਈ ਤੁਹਾਡਾ ਚੋਗ਼ਾ ਖੋਂਹਦਾ ਹੈ ਤਾਂ ਉਸ ਨੂੰ ਆਪਣੀ ਕਮੀਜ ਖੋਹਣ ਤੋਂ ਵੀ ਨਾ ਰੋਕੋ।"
29 Ao que te ferir numa face, oferece-lhe também a outra. E ao que te tirar a capa, não impeças de levar também a túnica.
30 ਜੋ ਕੋਈ ਵੀ ਤੁਹਾਡੇ ਕੋਲੋ ਮੰਗੇ ਉਸ ਨੂੰ ਦੇ ਦੇਵੋ। ਜੇਕਰ ਕੋਈ ਤੁਹਾਡੀ ਕੋਈ ਵੀ ਵਸਤੂ ਲੈਂਦਾ ਹੈ ਤਾਂ ਉਸ ਨੂੰ ਵਾਪਸ ਨਾ ਮੰਗੋ।"
30 Dá a todo o que te pedir; e ao que tomar o que é teu, não lho reclames.
31 ਅਤੇ ਜਿਹੋ ਜਿਹਾ ਤੁਸੀਂ ਚਾਹੁੰਦੇ ਹੋ ਕਿ ਕੋਈ ਤੁਹਾਡੇ ਨਾਲ ਕਰੇ ਤੁਸੀਂ ਆਪ ਵੀ ਦੂਜਿਆਂ ਨਾਲ ਉਹੋ ਜਿਹਾ ਵਰਤਾਵਾ ਕਰੋ।"
31 O que quereis que os homens vos façam, fazei-o também a eles.
32 “ਜੇਕਰ ਤੁਸੀਂ ਕੇਵਲ ਉਨ੍ਹਾਂ ਨੂੰ ਹੀ ਪਿਆਰ ਕਰੋਂਗੇ, ਜੋ ਤੁਹਾਨੂੰ ਪਿਆਰ ਕਰਦੇ ਹਨ, ਤਾਂ ਤੁਸੀਂ ਪਰਮੇਸ਼ੁਰ ਵੱਲੋਂ ਕਿਹੜੀ ਵਡਿਆਈ ਦੀ ਆਸ ਰੱਖ ਸੱਕਦੇ ਹੋ? ਕਿਉਂਕਿ ਇੰਝ ਤਾਂ ਪਾਪੀ ਲੋਕ ਵੀ ਆਪਣੇ ਪਿਆਰ ਕਰਨ ਵਾਲਿਆਂ ਨਾਲ ਪਿਆਰ ਕਰਦੇ ਹਨ।"
32 Se amais os que vos amam, que recompensa mereceis? Também os pecadores amam aqueles que os amam.
33 ਜੇਕਰ ਤੁਸੀਂ ਸਿਰਫ਼ ਉਨ੍ਹਾਂ ਦਾ ਹੀ ਚੰਗਾ ਕਰੋ ਜੋ ਤੁਹਾਡੇ ਲਈ ਚੰਗਾ ਕਰਦੇ ਹਨ, ਤਾਂ ਤੁਸੀਂ ਪਰਮੇਸ਼ੁਰ ਵੱਲੋਂ ਕਿਹੜੀ ਵਡਿਆਈ ਦੀ ਆਸ ਰੱਖਦੇ ਹੋ। ਪਾਪੀ ਵੀ ਤਾਂ ਇਹੀ ਕਰਦੇ ਹਨ।"
33 E se fazeis bem aos que vos fazem bem, que recompensa mereceis? Pois o mesmo fazem também os pecadores.
34 ਜੇਕਰ ਤੁਸੀਂ ਸਿਰਫ਼ ਉਨ੍ਹਾਂ ਨੂੰ ਹੀ ਉਧਾਰ ਦਿਉ, ਜਿਨ੍ਹਾਂ ਕੋਲੋਂ ਵਾਪਸ ਆਉਣ ਦੀ ਆਸ ਹੋਵੇ ਤਾਂ ਤੁਸੀਂ ਪਰਮੇਸ਼ੁਰ ਵੱਲੋਂ ਕਿਹੜੀ ਵਡਿਆਈ ਦੀ ਆਸ ਰੱਖ ਸੱਕਦੇ ਹੋ? ਇੰਝ ਤਾਂ ਪਾਪੀ ਲੋਕ ਵੀ ਦੂਜੇ ਪਾਪੀ ਲੋਕਾਂ ਨੂੰ ਉਧਾਰ ਦਿੰਦੇ ਹਨ ਤਾਂ ਜੋ ਉਹ ਆਪਣਾ ਪੂਰਾ ਪੈਸਾ ਵਾਪਸ ਲੈ ਸੱਕਣ।"
34 Se emprestais àqueles de quem esperais receber, que recompensa mereceis? Também os pecadores emprestam aos pecadores, para receberem outro tanto.
35 “ਇਸ ਲਈ ਆਪਣੇ ਵੈਰੀਆਂ ਨਾਲ ਪਿਆਰ ਕਰੋ, ਮੁੜ ਵਾਪਸ ਲੈਣ ਦੀ ਆਸ ਤੋਂ ਬਿਨਾ, ਉਹੀ ਕਰੋ ਜੋ ਚੰਗਾ ਹੈ। ਫ਼ਿਰ ਤੁਹਾਡਾ ਫ਼ਲ ਮਹਾਨ ਹੋਵੇਗਾ। ਅਤੇ ਤੁਸੀਂ ਅੱਤ ਮਹਾਨ ਪਰਮੇਸ਼ੁਰ ਦੇ ਬੱਚੇ ਹੋਵੋਂਗੇ ਕਿਉਂਕਿ ਪਰਮੇਸ਼ੁਰ ਪਾਪੀ ਲੋਕਾਂ ਅਤੇ ਨਾਸ਼ੁਕਰੇ ਲੋਕਾਂ ਤੇ ਵੀ ਦਯਾਵਾਨ ਹੈ।"
35 Pelo contrário, amai os vossos inimigos, fazei bem e emprestai, sem daí esperar nada. E grande será a vossa recompensa e sereis filhos do Altíssimo, porque ele é bom para com os ingratos e maus.
36 ਦਿਆਲੂ ਹੋਵੋ ਜਿਵੇਂ ਕਿ ਤੁਹਾਡਾ ਪਿਤਾ ਵੀ ਦਿਆਲੂ ਹੈ।"
36 Sede misericordiosos, como também vosso Pai é misericordioso.
37 ਆਪਣੇ-ਆਪ ਨੂੰ ਜਾਣੋ “ਦੂਜਿਆਂ ਦਾ ਨਿਰਨਾ ਨਾ ਕਰੋ ਤਾਂ ਤੁਹਾਡਾ ਵੀ ਨਿਰਨਾ ਨਹੀਂ ਕੀਤਾ ਜਾਵੇਗਾ। ਦੂਜਿਆਂ ਦੀ ਨਿੰਦਿਆ ਨਾ ਕਰੋ ਤਾਂ ਤੁਸੀਂ ਵੀ ਨਹੀਂ ਨਿੰਦੇ ਜਾਵੋਂਗੇ, ਜੇਕਰ ਤੁਸੀਂ ਦੂਜਿਆਂ ਨੂੰ ਮਾਫ਼ ਕਰੋਂਗੇ ਤਾਂ ਤੁਸੀਂ ਵੀ ਮਾਫ਼ ਕੀਤੇ ਜਾਵੋਂਗੇ।"
37 Não julgueis, e não sereis julgados; não condeneis, e não sereis condenados; perdoai, e sereis perdoados;
38 ਦੇਵੋ, ਤੁਹਾਨੂੰ ਵੀ ਦਿੱਤਾ ਜਾਵੇਗਾ। ਤੁਹਾਨੂੰ ਬਹੁਤ ਵੱਧੇਰੇ ਦਿੱਤਾ ਆਵੇਗਾ। ਇਹ ਤੁਹਾਡੇ ਹੱਥਾਂ ਵਿੱਚੋਂ ਵਗਾਇਆ ਜਾਵੇਗਾ ਅਤੇ ਤੁਸੀਂ ਇਸ ਨੂੰ ਫ਼ੜਨ ਯੋਗ ਨਹੀਂ ਹੋਵੋਂਗੇ। ਅਤੇ ਇਹ ਬਾਹਰ ਤੁਹਾਡੀ ਗੋਦੀ ਵਿੱਚ ਵਗੇਗਾ। ਕਿਉਂਕਿ ਜਿਸ ਮਾਪ ਨਾਲ ਤੁਸੀਂ ਦੂਸਰਿਆਂ ਨੂੰ ਮਾਪਦੇ ਹੋਂ ਉਸੇ ਮਾਪ ਨਾਲ ਤੁਹਾਨੂੰ ਵੀ ਮਾਪਿਆ ਜਾਵੇਗਾ।”"
38 dai, e dar-se-vos-á. Colocar-vos-ão no regaço medida boa, cheia, recalcada e transbordante, porque, com a mesma medida com que medirdes, sereis medidos vós também.
39 ਉਸ ਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਵੀ ਦਿੱਤੀ, “ਕੀ ਭਲਾ ਇੱਕ ਅੰਨ੍ਹਾਂ ਦੂਜੇ ਅੰਨ੍ਹੇ ਦਾ ਆਗੂ ਹੋ ਸੱਕਦਾ ਹੈ? ਨਹੀਂ! ਦੋਵੇਂ ਹੀ ਟੋਏ ਵਿੱਚ ਜਾ ਡਿੱਗਣਗੇ।"
39 Propôs-lhes também esta comparação: Pode acaso um cego guiar outro cego? Não cairão ambos na cova?
40 ਕੋਈ ਵੀ ਚੇਲਾ ਆਪਣੇ ਗੁਰੂ ਤੋਂ ਵੱਡਾ ਨਹੀਂ ਹੈ। ਪਰ ਜਦੋਂ ਚੇਲਾ ਪੂਰੀ ਤਰ੍ਹਾਂ ਸਿੱਖ ਗਿਆ ਹੋਵੇ ਉਹ ਆਪਣੇ ਗੁਰੂ ਵਰਗਾ ਹੋਵੇਗਾ।"
40 O discípulo não é superior ao mestre; mas todo discípulo perfeito será como o seu mestre.
41 “ਤੁਸੀਂ ਉਸ ਕੱਖ ਦੇ ਕਣ ਨੂੰ ਕਿਉਂ ਵੇਖਦੇ ਹੋ ਜਿਹੜਾ ਤੁਹਾਡੇ ਭਰਾ ਦੀ ਅੱਖ ਵਿੱਚ ਹੈ। ਜਦੋਂ ਕਿ ਤੁਸੀਂ ਉਸ ਸ਼ਤੀਰ ਨੂੰ ਨਹੀਂ ਵੇਖਦੇ ਜਿਹੜਾ ਤੁਹਾਡੀ ਆਪਣੀ ਅੱਖ ਵਿੱਚ ਹੈ?"
41 Por que vês tu o argueiro no olho de teu irmão e não reparas na trave que está no teu olho?
42 ਤੁਸੀਂ ਆਪਣੇ ਭਰਾ ਨੂੰ ਕਿਵੇਂ ਆਖ ਸੱਕਦੇ ਹੋਂ, ‘ਵੀਰ, ਮੈਨੂੰ ਤੇਰੀ ਅੱਖ ਚੋਂ ਕੱਖ ਦਾ ਕਣ ਕੱਢ ਲੈਣਦੇ’ ਜਦੋਂ ਕਿ ਤੁਸੀਂ ਉਹ ਸ਼ਤੀਰ ਨਹੀਂ ਵੇਖਦੇ ਜੋ ਤੁਹਾਡੀ ਆਪਣੀ ਅੱਖ ਵਿੱਚ ਹੈ। ਹੇ ਕਪਟੀਓ, ਪਹਿਲਾਂ ਆਪਣੀ ਅੱਖ ਵਿੱਚੋਂ ਸ਼ਤੀਰ ਨੂੰ ਕੱਢੋ ਤਾਂ ਹੀ ਤੁਸੀਂ ਆਪਣੇ ਭਰਾ ਦੀ ਅੱਖ ਵਿੱਚ ਉਸ ਕੱਖ ਦੇ ਕਣ ਨੂੰ ਕੱਢਣ ਲਈ ਠੀਕ ਤਰ੍ਹਾਂ ਵੇਖ ਸੱਕਦੇ ਹੋ।"
42 Ou como podes dizer a teu irmão: Deixa-me, irmão, tirar de teu olho o argueiro, quando tu não vês a trave no teu olho? Hipócrita, tira primeiro a trave do teu olho e depois enxergarás para tirar o argueiro do olho de teu irmão.
43 ਦੋ ਤਰ੍ਹਾਂ ਦਾ ਫ਼ਲ “ਇੱਕ ਚੰਗਾ ਰੁੱਖ ਮਾੜਾ ਫ਼ਲ ਨਹੀਂ ਦਿੰਦਾ ਅਤੇ ਨਾ ਹੀ ਮਾੜਾ ਰੁੱਖ ਵੱਧੀਆ ਫ਼ਲ ਦਿੰਦਾ ਹੈ।"
43 Uma árvore boa não dá frutos maus, uma árvore má não dá bom fruto.
44 ਹਰ ਰੁੱਖ ਆਪਣੇ ਫ਼ਲ ਤੋਂ ਜਾਣਿਆ ਜਾਂਦਾ ਹੈ। ਲੋਕ ਕੰਡਿਆਲੀਆਂ ਥੋਰਾਂ ਤੋਂ ਅੰਜੀਰ ਨਹੀਂ ਤੋੜਦੇ ਅਤੇ ਨਾ ਹੀ ਝਾੜੀਆਂ ਤੋਂ ਉਨ੍ਹਾਂ ਨੂੰ ਅੰਗੂਰ ਮਿਲ ਸੱਕਦੇ ਹਨ।"
44 Porquanto cada árvore se conhece pelo seu fruto. Não se colhem figos dos espinheiros, nem se apanham uvas dos abrolhos.
45 ਚੰਗਾ ਵਿਅਕਤੀ ਆਪਣੇ ਦਿਲ ਵਿੱਚ ਇੱਕਤ੍ਰਿਤ ਚੰਗਿਆਈਆਂ ਵਿੱਚੋਂ ਚੰਗੀਆਂ ਗੱਲਾਂ ਕੱਢਦਾ ਹੈ, ਅਤੇ ਇੱਕ ਦੁਸ਼ਟ ਵਿਅਕਤੀ ਆਪਣੇ ਦਿਲ ਵਿੱਚ ਇੱਕਤ੍ਰਿਤ ਬੁਰੀਆਂ ਗੱਲਾਂ ਵਿੱਚੋਂ ਬੁਰੀਆਂ ਗੱਲਾਂ ਬਾਹਰ ਲਿਆਉਂਦਾ ਹੈ। ਕਿਉਂਕਿ ਵਿਅਕਤੀ ਆਪਣੇ ਮੂੰਹ ਨਾਲ ਉਹੀ ਗੱਲਾਂ ਆਖਦਾ ਹੈ ਜੋ ਉਸ ਦੇ ਦਿਲ ਵਿੱਚ ਇੱਕਤ੍ਰਿਤ ਹਨ।"
45 O homem bom tira coisas boas do bom tesouro do seu coração, e o homem mau tira coisas más do seu mau tesouro, porque a boca fala daquilo de que o coração está cheio.
46 ਦੋ ਕਿਸਮ ਦੇ ਲੋਕ “ਤੁਸੀਂ ਮੈਨੂੰ ‘ਪ੍ਰਭੂ, ਪ੍ਰਭੂ’, ਕਿਉਂ ਬੁਲਾਉਂਦੇ ਹੋ ਜਦੋਂ ਕਿ ਜੋ ਮੈਂ ਆਖਦਾ ਹਾਂ ਤੁਸੀਂ ਉਹ ਨਹੀਂ ਕਰਦੇ?"
46 Por que me chamais: Senhor, Senhor... e não fazeis o que digo?
47 ਮੈਂ ਤੁਹਾਨੂੰ ਦੱਸਦਾ ਹਾਂ ਕਿ ਉਹ ਕਿਸ ਤਰ੍ਹਾਂ ਦਾ ਵਿਅਕਤੀ ਹੈ: ਹਰ ਉਹ ਮਨੁੱਖ ਜੋ ਮੇਰੇ ਕੋਲ ਆਕੇ ਮੇਰੇ ਉਪਦੇਸ਼ਾਂ ਨੂੰ ਸੁਣਦਾ ਹੈ ਅਤੇ ਉਨ੍ਹਾਂ ਤੇ ਅਮਲ ਕਰਦਾ ਹੈ।"
47 Todo aquele que vem a mim ouve as minhas palavras e as pratica, eu vos mostrarei a quem é semelhante.
48 ਉਸ ਆਦਮੀ ਵਰਗਾ ਹੈ ਜੋ ਕਿ ਘਰ ਬਣਾ ਰਿਹਾ ਹੈ। ਉਹ ਡੂੰਘੀ ਖੁਦਾਈ ਕਰਕੇ ਚੱਟਾਨ ਉੱਤੇ ਨੀਂਹ ਧਰਦਾ ਹੈ। ਹੜ੍ਹ ਆਉਂਦਾ ਹੈ ਅਤੇ ਹੜ੍ਹ ਦਾ ਪਾਣੀ ਉਸ ਦੇ ਘਰ ਨੂੰ ਵਹਾਕੇ ਲੈ ਜਾਣ ਦੀ ਕੋਸ਼ਿਸ਼ ਕਰਦਾ ਹੈ, ਪਰ ਉਹ ਹੜ੍ਹ ਉਸ ਘਰ ਨੂੰ ਹਿਲਾ ਨਹੀਂ ਸੱਕਦਾ, ਕਿਉਂਕਿ ਉਸ ਘਰ ਦੀ ਨੀਂਹ ਮਜਬੂਤ ਹੈ।"
48 É semelhante ao homem que, edificando uma casa, cavou bem fundo e pôs os alicerces sobre a rocha. As águas transbordaram, precipitaram-se as torrentes contra aquela casa e não a puderam abalar, porque ela estava bem construída.
49 “ਪਰ ਉਹ ਜਿਹੜਾ ਮੇਰੇ ਬਚਨਾਂ ਨੂੰ ਸੁਣਦਾ ਹੈ ਪਰ ਅਮਲ ਨਹੀਂ ਕਰਦਾ ਤਾਂ ਉਹ ਉਸ ਮਨੁੱਖ ਵਰਗਾ ਹੈ ਜਿਸਨੇ ਆਪਣੇ ਘਰ ਦੀ ਖੁਦਾਈ ਮਜਬੂਤੀ ਨਾਲ ਡੂੰਘੀ ਨਹੀਂ ਪੁੱਟੀ ਅਤੇ ਜਦੋਂ ਹੜ੍ਹ ਆਇਆ ਤਾਂ ਬੜੇ ਅਰਾਮ ਨਾਲ ਹੀ ਉਸਦਾ ਘਰ ਬਹਾਕੇ ਨਾਲ ਲੈ ਗਿਆ ਅਤੇ ਉਹ ਘਰ ਪੂਰੀ ਤਰ੍ਹਾਂ ਬਰਬਾਦ ਹੋ ਗਿਆ।”"
49 Mas aquele que as ouve e não as observa é semelhante ao homem que construiu a sua casa sobre a terra movediça, sem alicerces. A torrente investiu contra ela, e ela logo ruiu; e grande foi a ruína daquela casa.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Lucas 6, comparar traduções ou montar um estudo — tudo direto pelo WhatsApp.