Lucas 7
Punjabi Bible (GL_PUNJABI) vs NAA
NAA Nova Almeida Atualizada 2017
1 ਯਿਸੂ ਦਾ ਇੱਕ ਨੌਕਰ ਨੂੰ ਠੀਕ ਕਰਨਾ ਜਦੋਂ ਯਿਸੂ ਆਪਣੀਆਂ ਸਾਰੀਆਂ ਗੱਲਾਂ ਲੋਕਾਂ ਤੱਕ ਪਹੁੰਚਾ ਚੁੱਕਾ ਤਾਂ ਉਹ ਕਫ਼ਰਨਾਹੂਮ ਵੱਲ ਗਿਆ।"
1 Tendo Jesus concluído todas as suas palavras dirigidas ao povo, entrou em Cafarnaum.
2 ਉੱਥੇ ਇੱਕ ਸੈਨਾ ਅਧਿਕਾਰੀ ਸੀ। ਉਸਦਾ ਨੌਕਰ ਬੜਾ ਬਿਮਾਰ ਸੀ, ਅਤੇ ਮਰਨ ਕਿਨਾਰੇ ਸੀ। ਉਸ ਨੂੰ ਨੌਕਰ ਨਾਲ ਬੜਾ ਪਿਆਰ ਸੀ।"
2 E o servo de um centurião, a quem este muito estimava, estava doente, quase à morte.
3 ਜਦੋਂ ਅਧਿਕਾਰੀ ਨੂੰ ਯਿਸੂ ਬਾਰੇ ਪਤਾ ਲੱਗਾ ਉਸ ਨੇ ਕੁਝ ਬਜ਼ੁਰਗ ਯਹੂਦੀ ਆਗੂਆਂ ਨੂੰ ਯਿਸੂ ਕੋਲ ਇਹ ਬੇਨਤੀ ਕਰਨ ਲਈ ਭੇਜਿਆ ਕਿ ਉਹ ਆਵੇ ਅਤੇ ਉਸ ਦੇ ਨੌਕਰ ਨੂੰ ਬਚਾਵੇ।"
3 Quando o centurião ouviu falar a respeito de Jesus, enviou-lhe alguns anciãos dos judeus, pedindo-lhe que viesse curar o seu servo.
4 ਤਾਂ ਉਹ ਆਦਮੀ ਯਿਸੂ ਕੋਲ ਗਏ ਉਨ੍ਹਾਂ ਨੇ ਅਧਿਕਾਰੀ ਦੀ ਮਦਦ ਕਰਨ ਲਈ ਯਿਸੂ ਅੱਗੇ ਬੇਨਤੀ ਕੀਤੀ ਅਤੇ ਕਿਹਾ, “ਕਿ ਉਹ ਸੱਚ-ਮੁੱਚ ਤੇਰੀ ਸਹਾਇਤਾ ਦੇ ਕਾਬਿਲ ਹੈ।"
4 Estes, aproximando-se de Jesus, lhe pediram com insistência: — Ele merece a sua ajuda,
5 ਉਹ ਸਾਡੇ ਲੋਕਾਂ ਨੂੰ ਪਿਆਰ ਕਰਦਾ ਹੈ ਅਤੇ ਸਾਡੇ ਲਈ ਉਸ ਨੇ ਪ੍ਰਾਰਥਨਾ ਸਥਾਨ ਵੀ ਬਨਵਾਇਆ ਹੈ।”"
5 porque é amigo do nosso povo, e ele mesmo construiu a nossa sinagoga.
6 ਇਸ ਲਈ ਯਿਸੂ ਉਨ੍ਹਾਂ ਦੇ ਨਾਲ ਚੱਲਿਆ ਗਿਆ ਅਤੇ ਜਦੋਂ ਉਹ ਉਸ ਦੇ ਘਰ ਤੋਂ ਜਿਆਦਾ ਦੂਰ ਨਹੀਂ ਸੀ। ਤਾਂ ਅਧਿਕਾਰੀ ਨੇ ਆਪਣੇ ਕੁਝ ਮਿੱਤਰਾਂ ਨੂੰ ਉਸ ਨੂੰ ਇਹ ਆਖਣ ਲਈ ਭੇਜਿਆ, “ਪ੍ਰਭੂ ਤੁਸੀਂ ਇੱਥੇ ਆਉਣ ਦੀ ਤਕਲੀਫ਼ ਨਾ ਕਰੋ, ਕਿਉਂਕਿ ਮੈਂ ਇਸ ਲਾਇੱਕ ਨਹੀਂ ਕਿ ਤੁਸੀਂ ਮੇਰੀ ਛੱਤ ਹੇਠ ਆਵੋ।"
6 Então Jesus foi com eles. Quando Jesus já estava perto da casa, o centurião enviou-lhe alguns amigos, dizendo: — Senhor, não se incomode, porque não sou digno de recebê-lo em minha casa.
7 ਇਸੇ ਕਾਰਣ ਮੈਂ ਆਪਣੇ-ਆਪ ਨੂੰ ਤੁਹਾਡੇ ਕੋਲ ਆਉਣ ਦੇ ਕਾਬਿਲ ਨਹੀਂ ਸਮਝਿਆ। ਪਰ ਤੁਸੀਂ ਕੇਵਲ ਇੱਕ ਸ਼ਬਦ ਆਖੋਂ ਤਾਂ ਮੇਰਾ ਨੌਕਰ ਰਾਜੀ ਹੋ ਜਾਵੇਗ਼ਾ।"
7 Por isso, não me julguei digno de ir falar pessoalmente com o senhor; porém diga uma palavra, e o meu servo será curado.
8 ਕਿਉਂਕਿ ਮੈਂ ਖੁਦ ਆਪਣੇ ਤੋਂ ਉਚਿਆਂ ਦੇ ਅਧੀਨ ਕੰਮ ਕਰਦਾ ਹਾਂ। ਕੁਝ ਸਿਪਾਹੀ ਹਨ ਜੋ ਮੇਰੇ ਹੇਠਾਂ ਹਨ। ਜੇਕਰ ਮੈਂ ਕਿਸੇ ਨੂੰ ਆਖਦਾ ਹਾਂ, ‘ਜਾ’, ਤਾਂ ਉਹ ਜਾਂਦਾ ਹੈ ਤੇ ਜੇਕਰ ਮੈਂ ਕਿਸੇ ਹੋਰ ਨੂੰ ਆਖਦਾ ਹਾਂ, ‘ਆ’, ਉਹ ਆਉਂਦਾ ਹੈ। ਜੇਕਰ ਮੈਂ ਆਪਣੇ ਨੌਕਰ ਨੂੰ ਕਹਾਂ, ‘ਇਹ ਕਰ’, ਤਾਂ ਉਹ ਕਰਦਾ ਹੈ।”"
8 Porque também eu sou homem sujeito à autoridade, tenho soldados às minhas ordens e digo a este: “Vá”, e ele vai; e a outro: “Venha”, e ele vem; e ao meu servo: “Faça isto”, e ele o faz.
9 ਜਦੋਂ ਯਿਸੂ ਨੇ ਇਹ ਸੁਣਿਆ ਤਾਂ ਉਹ ਹੈਰਾਨ ਹੋਇਆ। ਯਿਸੂ ਉਨ੍ਹਾਂ ਲੋਕਾਂ ਵੱਲ ਮੁੜਿਆ ਜੋ ਉਸਦਾ ਹੁਕਮ ਮੰਨਦੇ ਸਨ ਅਤੇ ਉਨ੍ਹਾਂ ਨੂੰ ਆਖਿਆ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਅਜਿਹਾ ਵਿਸ਼ਵਾਸ ਤਾਂ ਮੈਂ ਇਸਰਾਏਲ ਵਿੱਚ ਵੀ ਨਹੀਂ ਵੇਖਿਆ।”"
9 Ao ouvir estas palavras, Jesus ficou admirado com aquele homem e, voltando-se para o povo que o acompanhava, disse:
10 ਜਿਹੜੇ ਲੋਕ ਯਿਸੂ ਕੋਲ ਭੇਜੇ ਗਏ ਸਨ ਜਦੋਂ ਉਹ ਘਰ ਨੂੰ ਵਾਪਸ ਚੱਲੇ ਗਏ ਤਾਂ ਉਨ੍ਹਾਂ ਨੇ ਵੇਖਿਆ ਕਿ ਨੌਕਰ ਰਾਜ਼ੀ ਹੋ ਗਿਆ ਸੀ।"
10 E, quando os que tinham sido enviados voltaram para casa, encontraram o servo curado.
11 ਯਿਸੂ ਦਾ ਇੱਕ ਮਨੁੱਖ ਨੂੰ ਜਿਉਂਦਾ ਕਰਨਾ ਅਗਲੇ ਦਿਨ ਯਿਸੂ ਨਾਇਨ ਨਾਂ ਦੇ ਇੱਕ ਸ਼ਹਿਰ ਵਿੱਚ ਗਿਆ। ਉਸ ਦੇ ਚੇਲੇ ਅਤੇ ਲੋਕਾਂ ਦੀ ਇੱਕ ਵੱਡੀ ਭੀੜ ਉਸ ਦੇ ਨਾਲ ਸਫ਼ਰ ਕਰ ਰਹੀ ਸੀ।"
11 Pouco depois, Jesus foi para uma cidade chamada Naim, e os seus discípulos e numerosa multidão iam com ele.
12 ਜਦੋਂ ਉਹ ਨਗਰ ਦੇ ਫ਼ਾਟਕ ਦੇ ਕੋਲ ਪਹੁੰਚਿਆ ਤਾਂ ਉਸ ਨੇ ਇੱਕ ਜਨਾਜ਼ਾ ਵੇਖਿਆ। ਇੱਕ ਵਿਧਵਾ ਦਾ ਇੱਕੋ-ਇੱਕ ਪੁੱਤਰ ਸੀ ਜੋ ਮਰ ਗਿਆ ਸੀ। ਜਦੋਂ ਉਸ ਦੇ ਪੁੱਤਰ ਦਾ ਜਨਾਜ਼ਾ ਲਿਜਾਇਆ ਜਾ ਰਿਹਾ ਸੀ ਤਾਂ ਉਸ ਦੇ ਨਾਲ ਕਾਫ਼ੀ ਲੋਕ ਵੀ ਤੁਰ ਰਹੇ ਸਨ।"
12 Ao aproximar-se do portão da cidade, eis que saía o enterro do filho único de uma viúva; e grande multidão da cidade ia com ela.
13 ਜਦੋਂ ਪ੍ਰਭੂ ਯਿਸੂ ਨੇ ਉਸ ਨੂੰ ਵੇਖਿਆ ਤਾਂ ਉਸ ਦੇ ਉੱਤੇ ਤਰਸ ਖਾਧਾ ਅਤੇ ਉਸ ਨੇ ਉਸ ਔਰਤ ਨੂੰ ਕਿਹਾ, “ਤੂੰ ਰੋ ਨਹੀਂ।”"
13 Ao vê-la, o Senhor se compadeceu dela e lhe disse:
14 ਉਹ ਅਗਾਂਹ ਗਿਆ ਅਤੇ ਤਾਬੂਤ ਨੂੰ ਛੋਹਿਆ ਅਤੇ ਜਿਨ੍ਹਾਂ ਲੋਕਾਂ ਨੇ ਤਾਬੂਤ ਨੂੰ ਚੁੱਕਿਆ ਹੋਇਆ ਸੀ, ਉੱਥੇ ਹੀ ਰੁਕ ਗਏ। ਯਿਸੂ ਨੇ ਉਸ ਮੁਰਦਾ ਪੁੱਤਰ ਨੂੰ ਕਿਹਾ, “ਹੇ ਯੁਵਕ!"
14 Chegando-se, tocou no caixão e os que o estavam carregando pararam. Então Jesus disse:
15 ਮੈਂ ਤੈਨੂੰ ਆਖਦਾ ਹਾਂ ਕਿ ਉੱਠ ਖਲੋ।” ਤਾਂ ਉਹ ਵਿਧਵਾ ਦਾ ਪੁੱਤਰ ਉੱਠ ਬੈਠਾ ਅਤੇ ਗੱਲਾਂ ਕਰਨ ਲੱਗ ਪਿਆ ਅਤੇ ਯਿਸੂ ਨੇ ਉਸ ਨੂੰ ਉਸਦੀ ਮਾਂ ਨੂੰ ਦੇ ਦਿੱਤਾ।"
15 O que estava morto sentou-se e passou a falar; e Jesus o restituiu à sua mãe.
16 ਸਭ ਲੋਕ ਡਰ ਨਾਲ ਭਰ ਗਏ ਅਤੇ ਇਹ ਕਹਿ ਕੇ ਪਰਮੇਸ਼ੁਰ ਦੀ ਉਸਤਤਿ ਕਰਨ ਲੱਗੇ “ਇੱਕ ਵੱਡਾ ਨਬੀ ਸਾਡੇ ਕੋਲ ਆਇਆ ਹੈ।” ਅਤੇ ਉਨ੍ਹਾਂ ਕਿਹਾ, “ਪਰਮੇਸ਼ੁਰ ਖੁਦ ਆਪਣੇ ਲੋਕਾਂ ਦੀ ਮਦਦ ਕਰਨ ਲਈ ਆਇਆ ਹੈ।”"
16 Todos ficaram possuídos de temor e glorificavam a Deus, dizendo: — Grande profeta se levantou entre nós. Deus visitou o seu povo.
17 ਇਹ ਖਬਰ ਯਿਸੂ ਬਾਰੇ ਸਾਰੇ ਯਹੂਦਿਯਾ ਅਤੇ ਉਸ ਦੇ ਆਸ-ਪਾਸ ਦੇ ਇਲਾਕੇ ਵਿੱਚ ਫ਼ੈਲ ਗਈ।"
17 Esta notícia a respeito de Jesus se espalhou por toda a Judeia e por toda aquela região.
18 ਯੂਹੰਨਾ ਵੱਲੋਂ ਇੱਕ ਸਵਾਲ ਯੂਹੰਨਾ ਦੇ ਚੇਲਿਆਂ ਨੇ ਉਸ ਨੂੰ ਇਨ੍ਹਾਂ ਸਭ ਗੱਲਾਂ ਬਾਰੇ ਦੱਸਿਆ ਅਤੇ ਯੂਹੰਨਾ ਨੇ ਆਪਣੇ ਦੋ ਚੇਲਿਆਂ ਨੂੰ ਆਪਣੇ ਕੋਲ ਬੁਲਾਇਆ।"
18 Todas estas coisas foram relatadas a João pelos seus discípulos. E João, chamando dois deles,
19 ਯੂਹੰਨਾ ਨੇ ਉਨ੍ਹਾਂ ਨੂੰ ਪ੍ਰਭੂ ਕੋਲ ਇਹ ਪੁੱਛਣ ਲਈ ਭੇਜਿਆ “ਕੀ ਤੂੰ ਉਹੀ ਹੈ ਜਿਸਦਾ ਸਾਨੂੰ ਇੰਤਜਾਰ ਹੈ ਜਾਂ ਅਸੀਂ ਕਿਸੇ ਦੂਜੇ ਦੇ ਆਉਣ ਦਾ ਇੰਤਜਾਰ ਕਰੀਏ?”"
19 enviou-os ao Senhor para perguntar: — Você é aquele que estava para vir ou devemos esperar outro?
20 ਤਾਂ ਉਹ ਲੋਕ ਯਿਸੂ ਕੋਲ ਆਏ ਅਤੇ ਆਖਣ ਲੱਗੇ, “ਯੂਹੰਨਾ ਬਪਤਿਸਮਾ ਦੇਣ ਵਾਲੇ ਨੇ ਸਾਨੂੰ ਤੇਰੇ ਕੋਲੋ ਇਹ ਸਵਾਲ ਪੁੱਛਣ ਲਈ ਭੇਜਿਆ ਹੈ ਕਿ ‘ਕੀ ਤੂੰ ਉਹੀ ਹੈ ਜਿਸਦੀ ਸਾਨੂੰ ਉਡੀਕ ਹੈ ਜਾਂ ਅਸੀਂ ਕਿਸੇ ਹੋਰ ਦੇ ਆਉਣ ਦੀ ਉਡੀਕ ਕਰੀਏ?’”"
20 Quando os homens chegaram a Jesus, disseram: — João Batista nos enviou para perguntar: O senhor é aquele que estava para vir ou devemos esperar outro?
21 ਉਸ ਵਕਤ ਯਿਸੂ ਨੇ ਬਹੁਤ ਸਾਰੇ ਬਿਮਾਰ ਲੋਕਾਂ ਨੂੰ ਉਨ੍ਹਾਂ ਦੀ ਬਿਮਾਰੀ ਤੇ ਰੋਗਾਂ ਤੋਂ ਅਤੇ ਭਰਿਸ਼ਟ ਆਤਮਿਆਂ ਤੋਂ ਮੁਕਤ ਕੀਤਾ ਅਤੇ ਬਹੁਤ ਸਾਰੇ ਅੰਨ੍ਹੇ ਲੋਕਾਂ ਨੂੰ ਦ੍ਰਿਸ਼ਟੀ ਦਿੱਤੀ ਤਾਂ ਜੋ ਉਹ ਦੋਬਾਰਾ ਵੇਖ ਸੱਕਣ।"
21 Naquela mesma hora, Jesus curou muitas pessoas de doenças, de sofrimentos e de espíritos malignos; e deu vista a muitos cegos.
22 ਤਦ ਯਿਸੂ ਨੇ ਯੂਹੰਨਾ ਦੇ ਚੇਲਿਆਂ ਨੂੰ ਆਖਿਆ, “ਜਾਓ ਅਤੇ ਜਾਕੇ ਜੋ ਕੁਝ ਤੁਸੀਂ ਸੁਣਿਆ ਅਤੇ ਵੇਖਿਆ ਹੈ ਯੂਹੰਨਾ ਨੂੰ ਦੱਸੋ, ਕਿ ਹੁਣ ਅੰਨ੍ਹੇ ਵੇਖ ਸੱਕਦੇ ਹਨ, ਲੰਗੜ੍ਹੇ ਤੁਰ ਸੱਕਦੇ ਹਨ ਕੋੜ੍ਹੀ ਰਾਜ਼ੀ ਹੋ ਗਏ ਹਨ, ਬੋਲੇ ਸੁਣ ਸੱਕਦੇ ਹਨ ਅਤੇ ਮੁਰਦਿਆਂ ਨੂੰ ਜੀਵਨ ਦਿੱਤਾ ਗਿਆ ਹੈ। ਅਤੇ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਗਰੀਬ ਲੋਕਾਂ ਨੂੰ ਦਿੱਤੀ ਗਈ ਹੈ।"
22 Então Jesus lhes respondeu:
23 ਜੋ ਵਿਅਕਤੀ ਮੈਨੂੰ ਸਵੀਕਾਰਦਾ ਹੈ ਉਹ ਧੰਨ ਹੈ।”"
23 E bem-aventurado é aquele que não achar em mim motivo de tropeço.
24 ਜਦੋਂ ਯੂਹੰਨਾ ਦੇ ਚੇਲੇ ਚੱਲੇ ਗਏ ਤਾਂ ਯਿਸੂ ਨੇ ਲੋਕਾਂ ਨੂੰ ਯੂਹੰਨਾ ਬਾਰੇ ਆਖਣਾ ਸ਼ੁਰੂ ਕੀਤਾ “ਤੁਸੀਂ ਕੀ ਵੇਖਣ ਲਈ ਉਜਾੜ ਵਿੱਚ ਗਏ ਸੀ? ਕੀ ਇੱਕ ਕਾਨੇ ਨੂੰ ਜਿਹੜਾ ਹਵਾ ਦੇ ਬੁੱਲੇ ਨਾਲ ਹਿਲਦਾ ਹੈ?"
24 Quando os mensageiros de João se retiraram, Jesus começou a dizer ao povo a respeito de João:
25 ਤੁਸੀਂ ਬਾਹਰ ਕੀ ਵੇਖ ਰਹੇ ਸੀ? ਕੀ ਇੱਕ ਵੱਧੀਆ ਪੋਸ਼ਾਕ ਪਾਈ ਹੋਏ ਆਦਮੀ ਨੂੰ ਵੇਖਦੇ ਸੀ? ਨਹੀਂ ਜਿਹੜੇ ਲੋਕ ਵੱਧੀਆ ਕੱਪੜੇ ਪਾਉਂਦੇ ਹਨ ਅਤੇ ਐਸ਼ ਨਾਲ ਜਿਉਂਦੇ ਹਨ, ਰਾਜਿਆਂ ਦੇ ਮਹਿਲਾਂ ਵਿੱਚ ਹੀ ਵੇਖੇ ਜਾ ਸੱਕਦੇ ਹਨ।"
25 O que vocês foram ver? Um homem vestido de roupas finas? Os que se vestem bem e vivem no luxo moram nos palácios reais.
26 ਸੱਚੀਂ! ਤੁਸੀਂ ਬਾਹਰ ਕੀ ਵੇਖਣ ਗਏ ਸੀ? ਕੀ ਨਬੀ ਨੂੰ ਵੇਖਣ ਗਏ ਸੀ? ਹਾਂ! ਮੈਂ ਤੁਹਾਨੂੰ ਦੱਸਦਾ ਹਾਂ ਕਿ ਯੂਹੰਨਾ ਇੱਕ ਨਬੀ ਤੋਂ ਵੱਧ ਹੈ।"
26 Sim, o que foram ver? Um profeta? Sim, eu lhes digo, e muito mais do que um profeta.
27 ਇਹ ਉਹੀ ਵਿਅਕਤੀ ਹੈ ਜਿਸ ਬਾਰੇ ਪੋਥੀਆਂ ਵਿੱਚ ਵੀ ਇਹ ਲਿਖਿਆ ਹੋਇਆ ਹੈ: ‘ਸੁਣੋ! ਮੈਂ, ਆਪਣਾ ਦੂਤ ਤੇਰੇ ਅੱਗੇ-ਅੱਗੇ ਭੇਜਦਾ ਹਾਂ ਜਿਹੜਾ ਤੇਰੇ ਅੱਗੇ ਤੇਰਾ ਰਾਹ ਤਿਆਰ ਕਰੇਗਾ।’"
27 Este é aquele de quem está escrito: “Eis que envio adiante de você o meu mensageiro, o qual preparará o caminho diante de você.”
28 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜਿਹੜੇ ਵੀ ਇੱਥੇ ਮਨੁੱਖ ਜੰਮੇ ਹਨ ਯੂਹੰਨਾ ਨਾਲੋਂ ਵੱਡਾ ਕੋਈ ਨਹੀਂ, ਪਰ ਜੋ ਵੀ ਕੋਈ ਮਨੁੱਖ ਪਰਮੇਸ਼ੁਰ ਦੇ ਰਾਜ ਵਿੱਚ ਛੋਟਾ ਹੈ ਉਸ ਕੋਲੋਂ ਵੱਡਾ ਹੈ।”"
28 — E eu lhes digo: entre os nascidos de mulher, ninguém é maior do que João; mas o menor no Reino de Deus é maior do que ele.
29 (ਜਦੋਂ ਸਾਰੇ ਲੋਕਾਂ ਸਮੇਤ ਮਸੂਲੀਆਂ ਨੇ ਵੀ ਇਹ ਸੁਣਿਆ ਤਾਂ ਉਹ ਸਹਿਮਤ ਹੋਏ ਕਿ ਪਰਮੇਸ਼ੁਰ ਦਾ ਰਸਤਾ ਧਰਮੀ ਸੀ। ਇਹ ਉਹੀ ਲੋਕ ਸਨ ਜਿਨ੍ਹਾਂ ਨੂੰ ਯੂਹੰਨਾ ਦੁਆਰਾ ਬਪਤਿਸਮਾ ਦਿੱਤਾ ਗਿਆ ਸੀ।"
29 Todo o povo que o ouviu e até os publicanos reconheceram a justiça de Deus, tendo sido batizados com o batismo de João;
30 ਪਰ ਫ਼ਰੀਸੀਆਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਪਰਮੇਸ਼ੁਰ ਦੀ ਉਨ੍ਹਾਂ ਬਾਰੇ ਬਣਾਈ ਵਿਉਂਤ ਨੂੰ ਨਾਮੰਜੂਰ ਕਰ ਦਿੱਤਾ, ਉਨ੍ਹਾਂ ਨੇ ਯੂਹੰਨਾ ਨੂੰ ਬਪਤਿਸਮਾ ਦੇਣ ਦੀ ਅਨੁਮਤੀ ਨਾ ਦਿੱਤੀ।)"
30 mas os fariseus e os intérpretes da Lei rejeitaram, quanto a si mesmos, o plano de Deus, não tendo sido batizados por ele.
31 “ਫ਼ਿਰ ਮੈਂ ਇਸ ਪੀੜ੍ਹੀ ਦੇ ਲੋਕਾਂ ਨੂੰ ਕਿਸ ਵਰਗਾ ਦੱਸਾਂ? ਉਨ੍ਹਾਂ ਦੀ ਤੁਲਨਾ ਕਿਸ ਨਾਲ ਹੈ?"
31 E Jesus continuou:
32 ਉਹ ਉਨ੍ਹਾਂ ਬੱਚਿਆਂ ਵਰਗੇ ਹਨ ਜਿਹੜੇ ਰਾਹਾਂ ਤੇ ਬੈਠਦੇ ਹਨ ਅਤੇ ਉਨ੍ਹਾਂ ਦਾ ਇੱਕ ਸਮੂਹ ਦੂਜੇ ਸਮੂਹ ਨੂੰ ਆਖਦਾ ਹੈ, ‘ਅਸੀਂ ਤੁਹਾਡੇ ਲਈ ਬੰਸਰੀ ਵਜਾਈ ਪਰ ਤੁਸੀਂ ਨਾ ਨੱਚੇ, ਅਸੀਂ ਤੁਹਾਡੇ ਲਈ ਸ਼ੋਕ ਗੀਤ ਗਾਇਆ ਪਰ ਤੁਸੀਂ ਨਹੀਂ ਰੋਏ।’"
32 São semelhantes a meninos que, sentados na praça, gritam uns para os outros:
33 ਯੂਹੰਨਾ ਬਪਤਿਸਮਾ ਦੇਣ ਵਾਲਾ ਆਇਆ, ਨਾ ਤਾਂ ਉਹ ਰੋਟੀ ਖਾਂਦਾ ਹੈ ਨਾ ਹੀ ਮੈਅ ਪੀਂਦਾ ਹੈ ਪਰ ਤੁਸੀਂ ਕਹਿੰਦੇ ਹੋ, ‘ਉਸ ਨੂੰ ਭੂਤ ਚਿੰਬੜਿਆ ਹੋਇਆ ਹੈ।’"
33 — Pois veio João Batista, não comendo pão nem bebendo vinho, e vocês dizem: “Ele tem demônio!”
34 ਫ਼ਿਰ ਮਨੁੱਖ ਦਾ ਪੁੱਤਰ ਖਾਂਦੇ ਅਤੇ ਪੀਂਦੇ ਆਇਆ ਹੈ ਅਤੇ ਤੁਸੀਂ ਕਹਿੰਦੇ ਹੋ ਕਿ ‘ਵੇਖੋ ਉਹ ਖਾਊ ਅਤੇ ਪਿਆਊ ਹੈ ਅਤੇ ਉਹ ਮਸੂਲੀਆਂ ਅਤੇ ਪਾਪੀਆਂ ਦਾ ਮਿੱਤਰ ਹੈ।’"
34 Veio o Filho do Homem, comendo e bebendo, e vocês dizem: “Eis aí um glutão e bebedor de vinho, amigo de publicanos e pecadores!”
35 ਪਰ ਸਿਆਣਪ ਆਪਣੇ ਕਾਰਨਾਮਿਆਂ ਦੁਆਰਾ ਹੀ ਧਰਮੀ ਦਿਖਾਈ ਦਿੰਦੀ ਹੈ।”"
35 Mas a sabedoria é justificada por todos os seus filhos.
36 ਸ਼ਮਊਨ ਫ਼ਰੀਸੀ ਫ਼ਿਰ ਫ਼ਰੀਸੀਆਂ ਵਿੱਚੋਂ ਇੱਕ ਨੇ ਬੇਨਤੀ ਕੀਤੀ ਕਿ ਉਹ ਉਸ ਨਾਲ ਰੋਟੀ ਖਾਵੇ। ਤਾਂ ਯਿਸੂ ਉਸ ਫ਼ਰੀਸੀ ਨਾਲ ਉਸ ਦੇ ਘਰ ਜਾਕੇ ਖਾਣੇ ਦੀ ਮੇਜ ਤੇ ਬੈਠਾ।"
36 Um dos fariseus convidou Jesus para que fosse jantar com ele. Jesus, entrando na casa do fariseu, tomou lugar à mesa.
37 ਉਸ ਨਗਰ ਵਿੱਚ ਇੱਕ ਪਾਪਣ ਔਰਤ ਸੀ ਅਤੇ ਉਹ ਜਾਣਦੀ ਸੀ ਕਿ ਯਿਸੂ ਇੱਕ ਫ਼ਰੀਸੀ ਦੇ ਘਰ ਭੋਜਨ ਖਾ ਰਿਹਾ ਸੀ, ਤਾਂ ਉਹ ਇੱਕ ਸੰਗਮਰਮਰ ਦੀ ਸ਼ੀਸ਼ੀ ਵਿੱਚ ਅਤਰ ਲਿਆਈ।"
37 E eis que uma mulher da cidade, pecadora, sabendo que ele estava jantando na casa do fariseu, foi até lá com um frasco feito de alabastro cheio de perfume.
38 ਉਹ ਯਿਸੂ ਦੇ ਚਰਨਾਂ ਕੋਲ ਖੜ੍ਹੀ ਸੀ ਅਤੇ ਰੋ ਰਹੀ ਸੀ। ਉਸ ਨੇ ਆਪਣੇ ਹੰਝੂਆਂ ਨਾਲ ਉਸ ਦੇ ਪੈਰ ਗਿੱਲੇ ਕਰਨੇ ਸ਼ੁਰੂ ਕਰ ਦਿੱਤੇ, ਅਤੇ ਆਪਣੇ ਵਾਲਾਂ ਦੇ ਨਾਲ ਯਿਸੂ ਦੇ ਪੈਰਾਂ ਨੂੰ ਪੂੰਝਿਆ ਅਤੇ ਸੁਕਾਇਆ। ਉਸ ਨੇ ਕਿੰਨੀ ਵਾਰ ਉਸ ਦੇ ਪੈਰਾਂ ਨੂੰ ਚੁੰਮਿਆ ਅਤੇ ਫ਼ਿਰ ਉਸ ਦੇ ਪੈਰਾਂ ਤੇ ਅਤਰ ਮਲ ਦਿੱਤਾ।"
38 E, estando por detrás, aos pés de Jesus, chorando, molhava-os com as suas lágrimas e os enxugava com os próprios cabelos. Ela beijava os pés de Jesus e os ungia com o perfume.
39 ਜਿਸ ਫ਼ਰੀਸੀ ਨੇ ਯਿਸੂ ਨੂੰ ਆਪਣੇ ਘਰ ਭੋਜਨ ਲਈ ਬੁਲਾਇਆ ਸੀ ਉਸ ਨੇ ਇਹ ਸਭ ਵੇਖਿਆ ਤਾਂ ਆਪਣੇ ਮਨ ਵਿੱਚ ਸੋਚਿਆ, “ਜੇਕਰ ਇਹ ਆਦਮੀ (ਯਿਸੂ) ਨਬੀ ਹੁੰਦਾ ਤਾਂ ਜਿਹੜੀ ਔਰਤ ਇਸਦੇ ਪੈਰ ਛੂਹ ਰਹੀ ਹੈ, ਉਸ ਨੂੰ ਪਤਾ ਹੋਣਾ ਚਾਹੀਦਾ ਸੀ ਕਿ ਉਹ ਇੱਕ ਪਾਪਣ ਔਰਤ ਹੈ।”"
39 Ao ver isto, o fariseu que o havia convidado disse consigo mesmo: — Se este fosse profeta, bem saberia quem e que tipo de mulher é esta que está tocando nele, porque é uma pecadora.
40 ਯਿਸੂ ਨੇ ਫ਼ਰੀਸੀ ਨੂੰ ਆਖਿਆ, “ਸ਼ਮਊਨ! ਮੈਂ ਤੈਨੂੰ ਕੁਝ ਆਖਣਾ ਹੈ।” ਸ਼ਮਊਨ ਨੇ ਕਿਹਾ, “ਗੁਰੂ! ਤੁਸੀਂ ਮੈਨੂੰ ਕੀ ਆਖਣਾ ਚਾਹੁੰਦੇ ਹੋ?”"
40 Jesus se dirigiu ao fariseu e lhe disse: Ele respondeu: — Diga, Mestre.
41 ਯਿਸੂ ਨੇ ਆਖਿਆ: “ਦੋ ਆਦਮੀ ਸਨ। ਦੋਵੇ ਹੀ ਇੱਕੇ ਹੀ ਸਾਹੂਕਾਰ ਦੇ ਦੇਣਦਾਰ ਸਨ। ਇੱਕ ਬੰਦਾ ਸਹੂਕਾਰ ਨੂੰ 500 ਚਾਂਦੀ ਦੇ ਸਿੱਕਿਆਂ ਦਾ ਦੇਣਦਾਰ ਸੀ ਅਤੇ ਦੂਜਾ ਆਦਮੀ ਸਾਹੂਕਾਰ ਨੂੰ 50 ਚਾਂਦੀ ਦੇ ਸਿੱਕਿਆਂ ਦਾ ਦੇਣਦਾਰ ਸੀ।"
41 Jesus continuou:
42 ਦੋਨਾਂ ਹੀ ਆਦਮੀਆਂ ਕੋਲ ਪੈਸੇ ਨਹੀਂ ਸਨ, ਇਸ ਲਈ ਉਹ ਆਪਣਾ ਕਰਜਾ ਨਾ ਦੇ ਸੱਕੇ। ਪਰ ਸਾਹੂਕਾਰ ਨੇ ਦੋਹਾਂ ਆਦਮੀਆਂ ਨੂੰ ਆਖਿਆ ਉਨ੍ਹਾਂ ਨੂੰ ਆਪਣਾ ਕਰਜ ਦੇਣ ਦੀ ਕੋਈ ਲੋੜ ਨਹੀਂ। ਹੁਣ ਦੋਹਾਂ ਵਿੱਚੋਂ ਕਿਹੜਾ ਬੰਦਾ ਸਾਹੂਕਾਰ ਨੂੰ ਵੱਧ ਪਿਆਰ ਕਰੇਗਾ।”"
42 E, como eles não tinham com que pagar, o credor perdoou a dívida de ambos. Qual deles, portanto, o amará mais?
43 ਸ਼ਮਊਨ ਨੇ ਕਿਹਾ, “ਮੇਰੇ ਖਿਆਲ ਵਿੱਚ ਉਹ ਵੱਧੀਕ ਪਿਆਰ ਕਰੇਗਾ ਜਿਸ ਨੂੰ ਉਸ ਨੇ ਜਿਆਦਾ ਧਨ ਬਖਸ਼ਿਆ।” ਯਿਸੂ ਨੇ ਸ਼ਮਊਨ ਨੂੰ ਕਿਹਾ, “ਤੂੰ ਠੀਕ ਆਖ ਰਿਹਾ ਹੈ।”"
43 Simão respondeu: — Penso que é aquele a quem mais perdoou. Jesus disse:
44 ਫ਼ਿਰ ਯਿਸੂ ਉਸ ਔਰਤ ਵੱਲ ਪਰਤਿਆ ਅਤੇ ਸ਼ਮਊਨ ਨੂੰ ਆਖਣ ਲੱਗਾ, “ਤੂੰ ਇਸ ਔਰਤ ਨੂੰ ਵੇਖ ਰਿਹਾ ਹੈਂ? ਜਦੋਂ ਮੈਂ ਤੇਰੇ ਘਰ ਅੰਦਰ ਪ੍ਰਵੇਸ਼ ਕੀਤਾ ਤਾਂ ਤੂੰ ਮੇਰੇ ਪੈਰ ਧੋਣ ਲਈ ਪਾਣੀ ਨਾ ਦਿੱਤਾ ਪਰ ਉਸ ਨੇ ਆਪਣੇ ਹੰਝੂਆਂ ਨਾਲ ਮੇਰੇ ਪੈਰ ਧੋਤੇ ਅਤੇ ਆਪਣੇ ਵਾਲਾਂ ਨਾਲ ਉਨ੍ਹਾਂ ਨੂੰ ਸੁਕਾਇਆ।"
44 E, voltando-se para a mulher, Jesus disse a Simão:
45 ਤੂੰ ਮੈਨੂੰ ਨਹੀਂ ਚੁੰਮਿਆ ਪਰ ਜਦੋਂ ਹੀ ਮੈਂ ਅੰਦਰ ਆਇਆ ਤਦ ਤੋਂ ਉਹ ਮੇਰੇ ਪੈਰਾਂ ਨੂੰ ਚੁੰਮਦੀ ਰਹੀ।"
45 Você não me recebeu com um beijo na face; ela, porém, desde que entrei, não deixou de me beijar os pés.
46 ਤੂੰ ਮੇਰਾ ਸਿਰ ਤੇਲ ਨਾਲ ਨਹੀਂ ਝਸਿਆ ਪਰ ਉਸ ਨੇ ਅਤਰ ਨਾਲ ਮੇਰੇ ਪੈਰ ਮਲੇ।"
46 Você não ungiu a minha cabeça com óleo, mas esta, com perfume, ungiu os meus pés.
47 ਇਸ ਲਈ, ਮੈਂ ਤੁਹਾਨੂੰ ਦੱਸਦਾ ਹਾਂ ਕਿ ਉਸਦਾ ਅਨੰਦ ਪਿਆਰ ਇਹ ਦਰਸ਼ਾਉਂਦਾ ਹੈ ਕਿ ਉਸ ਦੇ ਬਹੁਤ ਸਾਰੇ ਪਾਪ ਮਾਫ਼ ਹੋ ਗਏ ਹਨ। ਪਰ ਉਹ, ਜਿਸਦੇ ਥੋੜੇ ਪਾਪ ਮਾਫ਼ ਹੋਏ ਹਨ, ਘੱਟ ਪਿਆਰ ਕਰਦਾ ਹੈ।”"
47 Por isso, afirmo a você que os muitos pecados dela foram perdoados, porque ela muito amou; mas aquele a quem pouco se perdoa, pouco ama.
48 ਫ਼ਿਰ ਯਿਸੂ ਨੇ ਉਸ ਔਰਤ ਨੂੰ ਆਖਿਆ, “ਤੇਰੇ ਪਾਪ ਬਖਸ਼ੇ ਗਏ ਹਨ।”"
48 Então Jesus disse à mulher:
49 ਖਾਣੇ ਦੀ ਮੇਜ ਦੇ ਆਸ-ਪਾਸ ਬੈਠੇ ਲੋਕ ਆਪਣੇ ਮਨ ਵਿੱਚ ਸੋਚਣ ਲੱਗੇ ਕਿ, “ਇਹ ਕੌਣ ਆਦਮੀ ਹੈ ਜੋ ਪਾਪ ਵੀ ਮਾਫ਼ ਕਰ ਸੱਕਦਾ ਹੈ?”"
49 Os que estavam com ele à mesa começaram a dizer entre si: — Quem é este que até perdoa pecados?
50 ਯਿਸੂ ਨੇ ਉਸ ਔਰਤ ਨੂੰ ਕਿਹਾ, “ਤੇਰੀ ਵਿਸ਼ਵਾਸ ਨੇ ਤੈਨੂੰ ਤੇਰੇ ਪਾਪਾਂ ਤੋਂ ਬਚਾਇਆ ਹੈ, ਜਾਂ ਸ਼ਾਂਤੀ ਨਾਲ ਚਲੀ ਜਾ।”"
50 Mas Jesus disse à mulher:
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Lucas 7, comparar traduções ou montar um estudo — tudo direto pelo WhatsApp.