Lucas 8

Punjabi Bible (GL_PUNJABI) vs NVI

Sair da comparação
NVI Nova Versão Internacional
1 ਯਿਸੂ ਆਪਣੇ ਚੇਲਿਆਂ ਨਾਲ ਇਸਤੋਂ ਬਾਦ ਯਿਸੂ ਸ਼ਹਿਰ-ਸ਼ਹਿਰ ਅਤੇ ਨਗਰ-ਨਗਰ ਵਿੱਚ ਪਰਮੇਸ਼ੁਰ ਦੇ ਰਾਜ ਬਾਰੇ ਖੁਸ਼ਖਬਰੀ ਫ਼ੈਲਾਉਂਦਾ ਹੋਇਆ ਯਾਤਰਾ ਕਰਦਾ ਰਿਹਾ ਅਤੇ ਬਾਰ੍ਹਾਂ ਰਸੂਲ ਵੀ ਉਸ ਦੇ ਨਾਲ ਸਨ।"
1 Depois disso Jesus ia passando pelas cidades e povoados proclamando as boas novas do Reino de Deus. Os Doze estavam com ele,
2 ਕੁਝ ਔਰਤਾਂ ਵੀ ਉਸ ਦੇ ਨਾਲ ਸਨ ਜਿਨ੍ਹਾਂ ਨੂੰ ਉਸ ਨੇ ਉਨ੍ਹਾਂ ਦੇ ਰੋਗਾਂ ਅਤੇ ਭਰਿਸ਼ਟ ਆਤਮਿਆਂ ਤੋਂ ਮੁਕਤ ਕੀਤਾ ਸੀ। ਉੱਥੇ ਉਨ੍ਹਾਂ ਵਿੱਚਕਾਰ ਮਰਿਯਮ ਮਗਦਲੀਨੀ ਨਾਂ ਦੀ ਔਰਤ ਵੀ ਸੀ। ਉਸ ਨੂੰ ਸੱਤ ਭੂਤ ਚਿੰਬੜੇ ਹੋਏ ਸਨ। ਯਿਸੂ ਨੇ ਉਨ੍ਹਾਂ ਭੂਤਾਂ ਨੂੰ ਉਸ ਵਿੱਚੋਂ ਕੱਢਿਆ ਸੀ।"
2 e também algumas mulheres que haviam sido curadas de espíritos malignos e doenças: Maria, chamada Madalena, de quem haviam saído sete demônios;
3 ਇਹ ਔਰਤਾਂ ਵੀ ਨਾਲ ਸਨ: ਹੇਰੋਦੇਸ ਦੇ ਉੱਚ ਅਧਿਕਾਰੀ ਖੂਜ਼ਾਹ, ਦੀ ਪਤਨੀ ਯੋਆਨਾ ਵੀ ਉਨ੍ਹਾਂ ਵਿੱਚੋਂ ਹੀ ਸੀ। ਸੁਸ਼ੰਨਾ ਅਤੇ ਕਈ ਹੋਰ ਔਰਤਾਂ ਉਸ ਦੇ ਨਾਲ ਸਨ। ਇਹ ਔਰਤਾਂ ਆਪਣੇ ਧਨ ਨਾਲ ਯਿਸੂ ਅਤੇ ਉਸ ਦੇ ਰਸੂਲਾਂ ਦੀ ਸੇਵਾ ਕਰ ਰਹੀਆਂ ਸਨ।"
3 Joana, mulher de Cuza, administrador da casa de Herodes; Susana e muitas outras. Essas mulheres ajudavam a sustentá-los com os seus bens.
4 ਇੱਕ ਕਿਸਾਨ ਦੇ ਬੀਜ ਬੀਜਣ ਦਾ ਦ੍ਰਿਸ਼ਟਾਂਤ ਸਾਰਿਆਂ ਸ਼ਹਿਰਾਂ ਤੋਂ ਲੋਕ ਇਕੱਠੇ ਹੋਕੇ ਵੱਡੀ ਭੀੜ ਵਾਂਗ ਆਏ। ਅਤੇ ਉਸ ਨੇ ਲੋਕਾਂ ਨੂੰ ਇਹ ਦ੍ਰਿਸ਼ਟਾਂਤ ਸੁਣਾਇਆ:"
4 Reunindo-se uma grande multidão e vindo a Jesus gente de várias cidades, ele contou esta parábola:
5 “ਇੱਕ ਕਿਸਾਨ ਬੀਜ ਬੀਜਣ ਲਈ ਨਿਕਲਿਆ, ਜਦੋਂ ਉਹ ਬੀਜ ਬੋਅ ਰਿਹਾ ਸੀ ਤਾਂ ਕੁਝ ਬੀਜ ਸੜਕ ਦੇ ਨਾਲ ਡਿੱਗ ਪਏ, ਉਸ ਉੱਪਰੋਂ ਦੀ ਲੋਕ ਲੰਘਦੇ ਰਹੇ, ਅਤੇ ਡਿੱਗੇ ਹੋਏ ਬੀਜ ਪੰਛੀ ਚੁਗ ਗਏ।"
5 "O semeador saiu a semear. Enquanto lançava a semente, parte dela caiu à beira do caminho; foi pisada, e as aves do céu a comeram.
6 ਕੁਝ ਬੀਜ ਪੱਥਰੀਲੀ ਜਮੀਨ ਤੇ ਡਿੱਗੇ ਅਤੇ ਉਹ ਉੱਗਣੇ ਸ਼ੁਰੂ ਹੋ ਗਏ ਪਰ ਉੱਥੇ ਨਮੀ ਨਾ ਹੋਣ ਦੇ ਕਾਰਣ ਉਹ ਸੁੱਕ ਗਏ।"
6 Parte dela caiu sobre pedras e, quando germinou, as plantas secaram, porque não havia umidade.
7 ਕੁਝ ਬੀਜ ਕੰਡਿਆਲੀਆਂ ਝਾੜੀਆਂ ਵਿੱਚ ਡਿੱਗ ਪਏ। ਉਹ ਕੰਡਿਆਂ ਵਿੱਚਕਾਰ ਉੱਗੇ ਪਰ ਥੋਹਰਾਂ ਨੇ ਉਨ੍ਹਾਂ ਨੂੰ ਪੁੰਗਰਨ ਨਾ ਦਿੱਤਾ ਤੇ ਇਹ ਉਨ੍ਹਾਂ ਹੇਠ ਦੱਬ ਗਏ।"
7 Outra parte caiu entre espinhos, que cresceram com ela e sufocaram as plantas.
8 ਕੁਝ ਬੀਜ ਉਪਜਾਊ ਜ਼ਮੀਨ ਤੇ ਡਿੱਗੇ ਅਤੇ ਇਥੋ ਵਾਲੇ ਬੀਜਾਂ ਦੀ ਫ਼ਸਲ ਸੌ ਗੁਣਾ ਵੱਧ ਪੈਦਾ ਹੋਈ।” ਯਿਸੂ ਨੇ ਇਹ ਦ੍ਰਿਸ਼ਟਾਂਤ ਜਦੋਂ ਖਤਮ ਕੀਤਾ ਤਾਂ ਆਖਿਆ, “ਤੁਸੀਂ ਲੋਕ ਜੋ ਮੈਨੂੰ ਸੁਨਣ ਆਏ ਹੋ, ਸੁਣੋ।”"
8 Outra ainda caiu em boa terra. Cresceu e deu boa colheita, a cem por um". Tendo dito isso, exclamou: "Aquele que tem ouvidos para ouvir, ouça! "
9 ਯਿਸੂ ਦੇ ਚੇਲਿਆਂ ਨੇ ਉਸਤੋਂ ਪੁੱਛਿਆ, “ਇਸ ਦ੍ਰਿਸ਼ਟਾਂਤ ਦਾ ਕੀ ਅਰਥ ਹੈ?”"
9 Seus discípulos perguntaram-lhe o que significava aquela parábola.
10 ਯਿਸੂ ਨੇ ਆਖਿਆ, “ਤੁਹਾਨੂੰ ਪਰਮੇਸ਼ੁਰ ਦੇ ਰਾਜ ਦੇ ਗੁਪਤਾਂ ਨੂੰ ਜਾਨਣ ਦੀ ਸਮਝ ਦਿੱਤੀ ਹੈ, ਪਰ ਹੋਰਾਂ ਲਈ ਮੈਂ ਦ੍ਰਿਸ਼ਟਾਂਤਾਂ ਰਾਹੀਂ ਬੋਲਦਾ ਹਾਂ ਤਾਂ ਜੋ: ‘ਉਹ ਵੇਖਦੇ ਹੋਏ ਵੀ ਨਾ ਵੇਖਣ ਅਤੇ ਸੁਣਦਿਆਂ ਹੋਇਆਂ ਵੀ ਨਾ ਸਮਝਣ।’"
10 Ele disse: "A vocês foi dado o conhecimento dos mistérios do Reino de Deus, mas aos outros falo por parábolas, para que ‘vendo, não vejam; e ouvindo, não entendam’.
11 ਯਿਸੂ ਬੀਜ ਵਾਲੀ ਦ੍ਰਿਸ਼ਟਾਂਤ ਦਾ ਵਰਨਣ ਕਰਦਾ ਹੈ “ਇਸ ਉੱਪਰਲੇ ਦ੍ਰਿਸ਼ਟਾਂਤ ਦਾ ਅਰਥ ਇਹ ਹੈ ਕਿ: ਬੀਜ ਪਰਮੇਸ਼ੁਰ ਦੇ ਬਚਨ ਹਨ।"
11 "Este é o significado da parábola: A semente é a palavra de Deus.
12 ਜਿਹੜੇ ਬੀਜ ਸੜਕ ਦੇ ਕਿਨਾਰੇ ਡਿੱਗੇ, ਉਹ ਉਨ੍ਹਾਂ ਲੋਕਾਂ ਵਾਂਗ ਹਨ ਜੋ ਉਪਦੇਸ਼ ਸੁਣਦੇ ਹਨ। ਅਤੇ ਫ਼ੇਰ ਸ਼ੈਤਾਨ ਆਉਂਦਾ ਹੈ ਅਤੇ ਉਨ੍ਹਾਂ ਦੇ ਦਿਲਾਂ ਵਿੱਚੋਂ ਉਪਦੇਸ਼ ਨੂੰ ਕੱਢ ਦਿੰਦਾ ਹੈ। ਇਸ ਲਈ ਉਹ ਵਿਸ਼ਵਾਸ ਨਹੀਂ ਕਰ ਸੱਕਦੇ ਅਤੇ ਬਚਾਏ ਨਹੀਂ ਜਾ ਸੱਕਦੇ।"
12 As que caíram à beira do caminho são os que ouvem, e então vem o diabo e tira a palavra dos seus corações, para que não creiam e não sejam salvos.
13 ਜਿਹੜੇ ਬੀਜ ਪੱਥਰੀਲੀ ਜ਼ਮੀਨ ਤੇ ਡਿੱਗੇ, ਉਹ ਉਨ੍ਹਾਂ ਲੋਕਾਂ ਵਾਂਗ ਹਨ ਜੋ ਉਪਦੇਸ਼ ਸੁਣਦੇ ਹਨ ਅਤੇ ਅਨੰਦ ਨਾਲ ਉਨ੍ਹਾਂ ਨੂੰ ਕਬੂਲ ਕਰ ਲੈਦੇ ਹਨ। ਪਰ ਇਹ ਉਨ੍ਹਾਂ ਦੇ ਵਿੱਚ ਡੂੰਘੀਆਂ ਜੜ੍ਹਾਂ ਨਹੀਂ ਫ਼ੜਦੇ। ਉਹ ਕੁਝ ਸਮੇਂ ਲਈ ਵਿਸ਼ਵਾਸ ਕਰਦੇ ਹਨ ਪਰ ਜਦੋਂ ਪਰੱਖ ਦਾ ਸਮਾਂ ਆਉਂਦਾ ਹੈ ਤਾਂ ਉਹ ਵਿਸ਼ਵਾਸ ਕਰਨਾ ਬੰਦ ਕਰ ਦਿੰਦੇ ਹਨ।"
13 As que caíram sobre as pedras são os que recebem a palavra com alegria quando a ouvem, mas não têm raiz. Crêem durante algum tempo, mas desistem na hora da provação.
14 “ਅਤੇ ਜਿਹੜੇ ਬੀਜ ਕੰਡਿਆਂ ਵਿੱਚਕਾਰ ਡਿੱਗੇ, ਉਹ ਉਨ੍ਹਾਂ ਲੋਕਾਂ ਵਾਂਗ ਹਨ ਜੋ ਉਪਦੇਸ਼ ਨੂੰ ਸੁਣਦੇ ਹਨ, ਪਰ ਜਦੋਂ ਉਸ ਦੇ ਅਨੁਸਾਰ ਰਹਿਣਾ ਸ਼ੁਰੂ ਕਰਦੇ ਹਨ, ਫ਼ੇਰ ਚਿੰਤਾਵਾਂ, ਧਨ ਅਤੇ ਜ਼ਿੰਦਗੀ ਦੇ ਸੁੱਖ ਚੈਨ ਉਨ੍ਹਾਂ ਨੂੰ ਵੱਧਣ ਤੋਂ ਦਬਾ ਲੈਂਦੇ ਹਨ ਇਸੇ ਲਈ ਉਹ ਕਦੇ ਵੀ ਫ਼ਲ ਨਹੀਂ ਦਿੰਦੇ।"
14 As que caíram entre espinhos são os que ouvem, mas, ao seguirem seu caminho, são sufocados pelas preocupações, pelas riquezas e pelos prazeres desta vida, e não amadurecem.
15 ਅਤੇ ਉਹ ਬੀਜ ਜਿਹੜੇ ਉਪਜਾਊ ਜ਼ਮੀਨ ਤੇ ਡਿੱਗੇ, ਉਹ ਉਨ੍ਹਾਂ ਲੋਕਾਂ ਵਾਂਗ ਹਨ ਜੋ ਚੰਗੇ ਅਤੇ ਨਿਸ਼ਕਪਟ ਦਿਲਾਂ ਨਾਲ ਉਪਦੇਸ਼ ਨੂੰ ਸੁਣਦੇ ਹਨ ਅਤੇ ਉਪਦੇਸ਼ ਅਨੁਸਾਰ ਜਿਉਂਦੇ ਹਨ ਫ਼ਿਰ ਉਹ ਧੀਰਜ ਨਾਲ ਚੰਗੇ ਫ਼ਲ ਦਿੰਦੇ ਹਨ।"
15 Mas as que caíram em boa terra são os que, com coração bom e generoso, ouvem a palavra, a retêm e dão fruto, com perseverança".
16 ਆਪਣੀ ਸਿਆਣਪਤਾ ਨੂੰ ਵਰਤੋ “ਕੋਈ ਵੀ ਮਨੁੱਖ ਦੀਵਾ ਬਾਲਕੇ ਉਸ ਨੂੰ ਭਾਂਡੇ ਨਾਲ ਢੱਕ ਕੇ ਲੁਕਾਉਂਦਾ ਨਹੀਂ, ਨਾ ਹੀ ਮੰਜੇ ਹੇਠਾਂ ਰੱਖਦਾ ਹੈ, ਸਗੋਂ ਉਹ ਮਨੁੱਖ ਦੀਵੇ ਨੂੰ ਸ਼ਮਾਦਾਨ ਉੱਤੇ ਰੱਖਦਾ ਹੈ ਤਾਂ ਜੋ ਆਉਣ ਵਾਲੇ ਹਨੇਰੇ ਵਿੱਚੋਂ ਚਾਨਣ ਨੂੰ ਵੇਖ ਸੱਕਣ।"
16 "Ninguém acende uma candeia e a esconde num jarro ou a coloca debaixo de uma cama. Pelo contrário, coloca-a num lugar apropriado, de modo que os que entram possam ver a luz.
17 ਕਿਉਂਕਿ ਅਜਿਹਾ ਕੁਝ ਵੀ ਲੁਕਿਆ ਹੋਇਆ ਨਹੀਂ ਹੈ ਜੋ ਜਾਹਿਰ ਨਹੀਂ ਕੀਤਾ ਜਾਵੇਗਾ, ਅਤੇ ਇੱਥੇ ਕੁਝ ਵੀ ਲੁਕਿਆ ਹੋਇਆ ਨਹੀਂ ਹੈ ਜਿਹੜਾ ਦੱਸਿਆ ਨਹੀਂ ਜਾਵੇਗਾ ਅਤੇ ਚਾਨਣ ਵਿੱਚ ਨਹੀਂ ਲਿਆਂਦਾ ਜਾਵੇਗਾ।"
17 Porque não há nada oculto que não venha a ser revelado, e nada escondido que não venha a ser conhecido e trazido à luz.
18 ਇਸ ਲਈ ਹੋਸ਼ਿਆਰ ਰਹੋ ਕਿ ਤੁਸੀਂ ਕਿਵੇਂ ਸੁਣਦੇ ਹੋਂ ਕਿਉਂਕਿ ਜਿਸ ਕਿਸੇ ਕੋਲ ਹੈ ਉਹ ਜ਼ਿਆਦਾ ਹਾਸਿਲ ਕਰੇਗਾ ਅਤੇ ਜਿਸ ਕਿਸੇ ਕੋਲ ਨਹੀਂ ਹੈ ਉਹ ਉਸ ਨੂੰ ਵੀ ਗੁਆ ਲਵੇਗਾ, ਜੋ ਉਹ ਸੋਚਦਾ ਹੈ ਕਿ, ਉਸ ਕੋਲ ਹੈ।”"
18 Portanto, considerem atentamente como vocês estão ouvindo. A quem tiver, mais lhe será dado; de quem não tiver, até o que pensa que tem lhe será tirado".
19 ਯਿਸੂ ਦੇ ਚੇਲੇ ਹੀ ਉਸਦਾ ਅਸਲੀ ਪਰਿਵਾਰ ਯਿਸੂ ਦੇ ਮਾਤਾ ਅਤੇ ਭਰਾ ਉਸ ਨੂੰ ਮਿਲਣ ਲਈ ਆਏ, ਪਰ ਯਿਸੂ ਦੇ ਆਲੇ-ਦੁਆਲੇ ਇੰਨੀ ਭੀੜ ਇੱਕਤਰ ਸੀ ਕਿ ਉਹ ਉਸ ਦੇ ਨੇੜੇ ਨਾ ਜਾ ਸੱਕੇ।"
19 A mãe e os irmãos de Jesus foram vê-lo, mas não conseguiam aproximar-se dele, por causa da multidão.
20 ਤਾਂ ਕਿਸੇ ਨੇ ਉਸ ਨੂੰ ਕਿਹਾ, “ਤੇਰੇ ਮਾਤਾ ਅਤੇ ਭਰਾ ਬਾਹਰ ਖੜ੍ਹੇ ਹਨ, ਉਹ ਤੈਨੂੰ ਵੇਖਣਾ ਚਾਹੁੰਦੇ ਹਨ।”"
20 Alguém lhe disse: "Tua mãe e teus irmãos estão lá fora e querem ver-te".
21 ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੇਰੀ ਮਾਂ ਅਤੇ ਭਰਾ ਉਹ ਲੋਕ ਹਨ ਜੋ ਪਰਮੇਸ਼ੁਰ ਦੇ ਬਚਨ ਨੂੰ ਸੁਣਦੇ ਹਨ ਅਤੇ ਉਸਤੇ ਅਮਲ ਕਰਦੇ ਹਨ।”"
21 Ele lhe respondeu: "Minha mãe e meus irmãos são aqueles que ouvem a palavra de Deus e a praticam".
22 ਚੇਲਿਆਂ ਵੱਲੋਂ ਯਿਸੂ ਦੀ ਸ਼ਕਤੀ ਵੇਖਣਾ ਇੱਕ ਦਿਨ ਯਿਸੂ ਅਤੇ ਉਸ ਦੇ ਚੇਲੇ ਬੇੜੀ ਉੱਤੇ ਚੜ੍ਹ੍ਹੇ ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਆਓ ਇਸ ਝੀਲ ਦੇ ਪਾਰ ਚੱਲੀਏ।” ਤਾਂ ਉਹ ਇੱਕ ਬੇੜੀ ਵਿੱਚ ਬੈਠੇ ਅਤੇ ਚੱਲ ਪਏ।"
22 Certo dia Jesus disse aos seus discípulos: "Vamos para o outro lado do lago". Eles entraram num barco e partiram.
23 ਜਦੋ ਉਹ ਬੇੜੀ ਚੱਲਾ ਰਹੇ ਸਨ ਯਿਸੂ ਸੌਂ ਗਿਆ। ਉੱਥੇ ਬੜਾ ਤੇਜ ਤੂਫ਼ਾਨ ਆਇਆ ਅਤੇ ਪਾਣੀ ਬੇੜੀ ਵਿੱਚ ਭਰਨਾ ਸ਼ੁਰੂ ਹੋ ਗਿਆ। ਉਹ ਖਤਰੇ ਵਿੱਚ ਸਨ।"
23 Enquanto navegavam, ele adormeceu. Abateu-se sobre o lago um forte vendaval, de modo que o barco estava sendo inundado, e eles corriam grande perigo.
24 ਚੇਲੇ ਯਿਸੂ ਕੋਲ ਗਏ ਅਤੇ ਜਾਕੇ ਉਸ ਨੂੰ ਜਗਾਇਆ। ਉਨ੍ਹਾਂ ਆਖਿਆ, “ਪ੍ਰਭੂ! ਪ੍ਰਭੂ! ਅਸੀਂ ਤਾਂ ਡੁੱਬ ਚੱਲੇ ਹਾਂ।” ਯਿਸੂ ਉੱਠਿਆ ਅਤੇ ਉਸ ਨੇ ਹਵਾ ਅਤੇ ਲਹਿਰਾਂ ਨੂੰ ਝਿੜਕਿਆ ਅਤੇ ਰੁਕ ਜਾਣ ਲਈ ਕਿਹਾ ਤਾਂ ਇੱਕਦਮ ਹਵਾ ਤੇ ਝੀਲ ਸ਼ਾਂਤ ਹੋ ਗਈ।"
24 Os discípulos foram acordá-lo, clamando: "Mestre, Mestre, vamos morrer! " Ele se levantou e repreendeu o vento e a violência das águas; tudo se acalmou e ficou tranqüilo.
25 ਫ਼ੇਰ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਕਿੱਥੇ ਹੈ ਤੁਹਾਡਾ ਵਿਸ਼ਵਾਸ?” ਚੇਲੇ ਡਰ ਗਏ ਅਤੇ ਹੈਰਾਨ ਸਨ ਉਨ੍ਹਾਂ ਇੱਕ ਦੂਸਰੇ ਨੂੰ ਆਖਿਆ, “ਇਹ ਕੌਣ ਮਨੁੱਖ ਹੈ? ਜੋ ਹਵਾਵਾਂ ਅਤੇ ਪਾਣੀਆਂ ਨੂੰ ਵੀ ਹੁਕਮ ਦਿੰਦਾ ਹੈ ਤੇ ਉਹ ਉਸ ਨੂੰ ਮੰਨਦੇ ਹਨ?”"
25 "Onde está a sua fé? ", perguntou ele aos seus discípulos. Amedrontados e admirados, eles perguntaram uns aos outros: "Quem é este que até aos ventos e às águas dá ordens, e eles lhe obedecem? "
26 ਇੱਕ ਮਨੁੱਖ ਅੰਦਰ ਭੂਤਾਂ ਦਾ ਵਾਸਾ ਫ਼ਿਰ ਯਿਸੂ ਅਤੇ ਉਸ ਦੇ ਚੇਲੇ ਝੀਲ ਦੇ ਪਰਲੇ ਪਾਰ ਗਿਰਸੇਨੀਆ ਦੇ ਦੇਸ਼ ਵਿੱਚ ਪਹੁੰਚੇ ਜੋ ਗਲੀਲ ਦੇ ਸਾਹਮਣੇ ਹੈ।"
26 Navegaram para a região dos gerasenos que fica do outro lado do lago, frente à Galiléia.
27 ਜਦੋਂ ਯਿਸੂ ਬੇੜੀ ਵਿੱਚੋਂ ਉਤਰਿਆ, ਤਾਂ ਉਸ ਸ਼ਹਿਰ ਵਿੱਚੋਂ ਇੱਕ ਮਨੁੱਖ ਯਿਸੂ ਕੋਲ ਆਇਆ ਜਿਸ ਨੂੰ ਭੂਤ ਚਿੰਬੜਿਆ ਹੋਇਆ ਸੀ। ਬੜੇ ਲੰਬੇ ਸਮੇਂ ਤੋਂ ਉਸ ਨੇ ਕੋਈ ਕੱਪੜੇ ਨਹੀਂ ਪਹਿਨੇ ਸਨ ਨਾ ਹੀ ਘਰ ਵਿੱਚ ਰਿਹਾ ਸੀ, ਸਗੋਂ ਉਹ ਕਬਰਸਤਾਨ ਵਿੱਚ ਰਹਿੰਦਾ ਸੀ।"
27 Quando Jesus pisou em terra, foi ao encontro dele um endemoninhado daquela cidade. Fazia muito tempo que aquele homem não usava roupas, nem vivia em casa alguma, mas nos sepulcros.
28 ਜਦੋਂ ਉਸ ਨੇ ਯਿਸੂ ਨੂੰ ਵੇਖਿਆ ਤਾਂ ਉਸ ਨੇ ਉੱਚੀ-ਉੱਚੀ ਚੀਕਾਂ ਮਾਰੀਆਂ ਅਤੇ ਉਸ ਦੇ ਪੈਰਾਂ ਤੇ ਡਿੱਗ ਪਿਆ ਅਤੇ ਉਸ ਨੇ ਉੱਚੀ ਅਵਾਜ਼ ਵਿੱਚ ਆਖਿਆ, “ਹੇ ਯਿਸੂ! ਅੱਤ ਮਹਾਨ ਪਰਮੇਸ਼ੁਰ ਦੇ ਪੁੱਤਰ, ਤੈਨੂੰ ਮੈਥੋਂ ਕੀ ਚਾਹੀਦਾ ਹੈ? ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਕਿਰਪਾ ਕਰਕੇ ਮੈਨੂੰ ਦੁੱਖ ਨਾ ਦੇ!” ਉਸ ਨੇ ਅਜਿਹਾ ਇਸ ਲਈ ਆਖਿਆ ਕਿਉਂਕਿ ਯਿਸੂ ਨੇ ਉਸ ਭਰਿਸ਼ਟ ਆਤਮਾ ਨੂੰ ਉਸ ਬੰਦੇ ਦਾ ਸਰੀਰ ਛੱਡਣ ਲਈ ਹੁਕਮ ਦਿੱਤਾ। ਭੂਤ ਕਈ ਵਾਰੀ ਉਸ ਬੰਦੇ ਨੂੰ ਚਿੰਬੜਿਆ ਸੀ। ਅਜਿਹੇ ਅਵਸਰਾਂ ਤੇ, ਹਾਲਾਂ ਕਿ ਉਸ ਦੇ ਪੈਰਾਂ ਅਤੇ ਹੱਥਾਂ ਵਿੱਚ ਜੰਜੀਰਾਂ ਪਾਈਆਂ ਹੋਈਆਂ ਸਨ ਅਤੇ ਜੇਲ੍ਹ ਵਿੱਚ ਰੱਖਿਆ ਗਿਆ ਸੀ, ਉਹ ਜੰਜੀਰਾਂ ਨੂੰ ਤੋੜ ਸੁੱਟਦਾ ਅਤੇ ਭੂਤ ਉਸ ਨੂੰ ਸੁੰਨਸਾਨ ਥਾਵਾਂ ਉੱਤੇ ਜਾਣ ਲਈ ਮਜਬੂਰ ਕਰਦਾ।"
28 Quando viu Jesus, gritou, prostrou-se aos seus pés e disse em alta voz: "Que queres comigo, Jesus, Filho do Deus Altíssimo? Rogo-te que não me atormentes! "
29 ਯਿਸੂ ਨੇ ਉਸ ਨੂੰ ਪੁੱਛਿਆ, “ਤੇਰਾ ਨਾਮ ਕੀ ਹੈ?” ਮਨੁੱਖ ਨੇ ਜਵਾਬ ਦਿੱਤਾ, “ਲਸ਼ਕਰ।” ਕਿਉਂਕਿ ਉਸ ਵਿੱਚ ਬਹੁਤ ਸਾਰੇ ਭੂਤਾਂ ਦਾ ਵਾਸਾ ਸੀ।"
29 Pois Jesus havia ordenado que o espírito imundo saísse daquele homem. Muitas vezes ele tinha se apoderado dele. Mesmo com os pés e as mãos acorrentados e entregue aos cuidados de guardas, quebrava as correntes, e era levado pelo demônio a lugares solitários.
30 ਭੂਤਾਂ ਨੇ ਯਿਸੂ ਅੱਗੇ ਅਰਜੋਈ ਕੀਤੀ ਕਿ ਉਹ ਉਨ੍ਹਾਂ ਨੂੰ ਅਥਾਹ ਹਨੇਰੇ ਵਿੱਚ ਨਾ ਭੇਜੇ।"
30 Jesus lhe perguntou: "Qual é o seu nome? " "Legião", respondeu ele; porque muitos demônios haviam entrado nele.
31 ਉਸ ਪਹਾੜੀ ਤੇ ਸੂਰਾਂ ਦਾ ਇੱਕ ਵੱਡਾ ਇੱਜੜ ਚਰ ਰਿਹਾ ਸੀ ਤਾਂ ਭੂਤਾਂ ਨੇ ਯਿਸੂ ਨੂੰ ਬੇਨਤੀ ਕੀਤੀ ਕਿ ਉਹ ਉਨ੍ਹਾਂ ਨੂੰ ਸੂਰਾਂ ਵਿੱਚ ਪ੍ਰਵੇਸ਼ ਕਰਨ ਦੇਵੇ। ਤਾਂ ਯਿਸੂ ਨੇ ਉਨ੍ਹਾਂ ਨੂੰ ਆਗਿਆ ਦੇ ਦਿੱਤੀ।"
31 E imploravam-lhe que não os mandasse para o abismo.
32 ਉਹ ਭੂਤ ਉਸ ਆਦਮੀ ਵਿੱਚੋਂ ਬਾਹਰ ਨਿਕਲੇ ਅਤੇ ਉਨ੍ਹਾਂ ਸੂਰਾਂ ਵਿੱਚ ਜਾ ਵੜੇ। ਫ਼ਿਰ ਸੂਰਾਂ ਦਾ ਪੂਰਾ ਇੱਜੜ ਪਹਾੜੀ ਦੇ ਸਿਰੇ ਤੋਂ ਢਲਵੀ ਥਾਂ ਨੂੰ ਭਜਿਆ ਅਤੇ ਝੀਲ ਵਿੱਚ ਡਿੱਗ ਪਿਆ। ਸਾਰੇ ਸੂਰ ਡੁੱਬ ਗਏ।"
32 Uma grande manada de porcos estava pastando naquela colina. Os demônios imploraram a Jesus que lhes permitisse entrar neles, e Jesus lhes deu permissão.
33 ਜਦੋਂ ਸੂਰ ਚਰਾਉਣ ਵਾਲਿਆਂ ਨੇ ਇਹ ਸਭ ਵੇਖਿਆ ਤਾਂ ਉਹ ਉੱਥੋਂ ਭੱਜ ਗਏ ਅਤੇ ਉਨ੍ਹਾਂ ਨੇ ਇਸ ਖਬਰ ਦਾ ਵਰਨਣ ਸਾਰੇ ਲੋਕਾਂ ਨੂੰ ਕੀਤਾ ਜੋ ਖੇਤਾਂ ਤੇ ਸ਼ਹਿਰਾਂ ਵਿੱਚ ਸਨ।"
33 Saindo do homem, os demônios entraram nos porcos, e toda a manada atirou-se precipício abaixo em direção ao lago e se afogou.
34 ਅਤੇ ਲੋਕ ਇਹ ਸਭ ਵੇਖਣ ਲਈ ਬਾਹਰ ਨਿਕਲੇ ਤਾਂ ਲੋਕ ਯਿਸੂ ਕੋਲ ਆਏ ਅਤੇ ਉਸ ਆਦਮੀ ਨੂੰ ਯਿਸੂ ਦੇ ਚਰਣਾ ਵਿੱਚ ਬੈਠਾ ਪਾਇਆ। ਹੁਣ ਉਹ ਬੰਦਾ ਸਜਿਆ ਹੋਇਆ ਸੀ ਅਤੇ ਉਸਦਾ ਦਿਮਾਗ ਵੀ ਸਹੀ ਸੀ ਕਿਉਂਕਿ ਭੂਤਾਂ ਨੇ ਉਸ ਨੂੰ ਛੱਡ ਦਿੱਤਾ ਸੀ।"
34 Vendo o que acontecera, os que cuidavam dos porcos fugiram e contaram esses fatos, na cidade e nos campos,
35 ਇਹ ਸਭ ਵੇਖ ਲੋਕੀ ਭੈਭੀਤ ਹੋ ਗਏ। ਜਿਨ੍ਹਾਂ ਲੋਕਾਂ ਨੇ ਵੇਖਿਆ ਸੀ ਕਿ ਕਿਵੇਂ ਯਿਸੂ ਨੇ ਉਸ ਨੂੰ ਰਾਜੀ ਕੀਤਾ ਸੀ ਉਨ੍ਹਾਂ ਨੇ ਇਸਦੀ ਵਿਆਖਿਆ ਬਾਕੀ ਲੋਕਾਂ ਨੂੰ ਵੀ ਕੀਤੀ ਕਿ ਯਿਸੂ ਨੇ ਕਿਵੇਂ ਉਸ ਵਿਅਕਤੀ ਨੂੰ ਚੰਗਾ ਕੀਤਾ ਸੀ।"
35 e o povo foi ver o que havia acontecido. Quando se aproximaram de Jesus, viram que o homem de quem haviam saído os demônios estava assentado aos pés de Jesus, vestido e em perfeito juízo, e ficaram com medo.
36 ਤਾਂ ਗਿਰਸੇਨੀਆ ਦੇ ਇਲਾਕੇ ਦੇ ਸਾਰੇ ਲੋਕਾਂ ਨੇ ਯਿਸੂ ਨੂੰ ਬੇਨਤੀ ਕੀਤੀ ਕਿ ਉਹ ਉੱਥੋਂ ਦੂਰ ਚੱਲਾ ਜਾਵੇ ਕਿਉਂਕਿ ਉਹ ਸਭ ਬਹੁਤ ਡਰ ਗਏ ਸਨ। ਤਾਂ ਯਿਸੂ ਬੇੜੀ ਤੇ ਚੜ੍ਹ੍ਹ ਕੇ ਮੁੜ ਗਲੀਲ ਵੱਲ ਨੂੰ ਮੁੜਿਆ।"
36 Os que o tinham visto contaram ao povo como o endemoninhado fora curado.
37 ਜਿਸ ਮਨੁੱਖ ਨੂੰ ਉਸ ਨੇ ਠੀਕ ਕੀਤਾ ਸੀ ਉਸ ਨੇ ਯਿਸੂ ਦੇ ਨਾਲ ਜਾਣ ਦੀ ਬੇਨਤੀ ਕੀਤੀ।"
37 Então, todo o povo da região dos gerasenos suplicou a Jesus que se retirasse, porque estavam dominados pelo medo. Ele entrou no barco e regressou.
38 ਪਰ ਯਿਸੂ ਨੇ ਇਹ ਕਹਿ ਕਿ ਉਸ ਆਦਮੀ ਨੂੰ ਭੇਜ ਦਿੱਤਾ ਕਿ, “ਉਹ ਆਪਣੇ ਘਰ ਵਾਪਸ ਜਾਕੇ ਲੋਕਾਂ ਨੂੰ ਦੱਸੇ ਕਿ ਪਰਮੇਸ਼ੁਰ ਨੇ ਤੇਰੇ ਲਈ ਕੀ ਕੀਤਾ ਹੈ?” ਤਾਂ ਉਸ ਆਦਮੀ ਨੇ ਸਾਰੇ ਸ਼ਹਿਰ ਵਿੱਚ ਜਾਕੇ ਦੱਸਿਆ ਕਿ ਯਿਸੂ ਨੇ ਉਸ ਲਈ ਕੀ ਕੀਤਾ ਸੀ।"
38 O homem de quem haviam saído os demônios suplicava-lhe que o deixasse ir com ele; mas Jesus o mandou embora, dizendo:
39 ਯਿਸੂ ਦਾ ਇੱਕ ਮਰੀ ਕੁੜੀ ਨੂੰ ਜੀਵਨ ਬਖਸ਼ਨਾ ਅਤੇ ਬਿਮਾਰ ਔਰਤ ਨੂੰ ਠੀਕ ਕਰਨਾ ਜਦੋਂ ਯਿਸੂ ਗਲੀਲ ਵਾਪਸ ਮੁੜਿਆ ਤਾਂ ਲੋਕਾਂ ਨੇ ਗਲੀਲ ਵਿੱਚ ਉਸਦਾ ਸੁਆਗਤ ਕੀਤਾ। ਸਭ ਲੋਕ ਉਸਦੀ ਉਡੀਕ ਕਰ ਰਹੇ ਸਨ।"
39 "Volte para casa e conte o quanto Deus lhe fez". Assim, o homem se foi e anunciou a toda a cidade o quanto Jesus tinha feito por ele.
40 ਜੈਰੂਸ ਨਾਮ ਦਾ ਇੱਕ ਮਨੁੱਖ ਯਿਸੂ ਕੋਲ ਆਇਆ ਜੋ ਕਿ ਪ੍ਰਾਰਥਨਾ ਸਥਾਨ ਦਾ ਆਗੂ ਸੀ। ਜੈਰੂਸ ਯਿਸੂ ਦੇ ਪੈਰੀਂ ਡਿੱਗ ਪਿਆ ਅਤੇ ਅਰਜੋਈ ਕੀਤੀ ਕਿ ਉਹ ਉਸ ਦੇ ਘਰ ਚੱਲੇ।"
40 Quando Jesus voltou, uma multidão o recebeu, pois todos o esperavam.
41 ਜੈਰੂਸ ਦੀ ਇੱਕਲੀ ਧੀ, ਜੋ ਕਿ ਬਾਰ੍ਹਾਂ ਸਾਲਾਂ ਦੀ ਸੀ, ਮਰਨ ਕਿਨਾਰੇ ਸੀ। ਜਦੋਂ ਯਿਸੂ ਜੈਰੂਸ ਦੇ ਘਰ ਜਾ ਰਿਹਾ ਸੀ ਤਾਂ ਸਾਰੇ ਪਾਸਿਉਂ ਲੋਕ ਉਸ ਨੂੰ ਧੱਕੇ ਦੇ ਰਹੇ ਸਨ।"
41 Então um homem chamado Jairo, dirigente da sinagoga, veio e prostrou-se aos pés de Jesus, implorando-lhe que fosse à sua casa
42 ਉੱਥੇ ਇੱਕ ਔਰਤ ਆਈ ਜਿਸ ਨੂੰ ਬਾਰ੍ਹਾਂ ਸਾਲਾਂ ਤੋਂ ਖੂਨ ਆ ਰਿਹਾ ਸੀ। ਉਹ ਆਪਣਾ ਸਾਰਾ ਧਨ ਆਪਣੇ ਇਲਾਜ ਲਈ ਵੈਦਾਂ ਉੱਪਰ ਖਰਚ ਚੁੱਕੀ ਸੀ, ਪਰ ਕੋਈ ਵੀ ਵੈਦ ਉਸ ਨੂੰ ਰਾਜੀ ਨਾ ਕਰ ਸੱਕਿਆ।"
42 porque sua única filha, de cerca de doze anos, estava à morte. Estando Jesus a caminho, a multidão o comprimia.
43 ਤਾਂ ਔਰਤ ਪਿੱਛੋਂ ਦੀ ਯਿਸੂ ਦੇ ਨੇੜੇ ਆਈ ਅਤੇ ਉਸ ਦੇ ਚੋਗੇ ਦੇ ਕਿਨਾਰੇ ਨੂੰ ਛੂਹਿਆ। ਉਸੇ ਪਲ ਉਸਦਾ ਖੂਨ ਵਗਣਾ ਬੰਦ ਹੋ ਗਿਆ।"
43 E estava ali certa mulher que havia doze anos vinha sofrendo de uma hemorragia e gastara tudo o que tinha com os médicos; mas ninguém pudera curá-la.
44 ਤਦ ਯਿਸੂ ਨੇ ਆਖਿਆ, “ਕਿਸਨੇ ਮੈਨੂੰ ਛੂਹਿਆ ਹੈ?” ਸਭ ਲੋਕਾਂ ਆਖਿਆ ਕਿ ਉਨ੍ਹਾਂ ਨੇ ਉਸ ਨੂੰ ਨਹੀਂ ਛੋਹਿਆ। ਪਤਰਸ ਨੇ ਕਿਹਾ, “ਸੁਆਮੀ, ਤੇਰੇ ਆਲੇ-ਦੁਆਲੇ ਇੰਨੇ ਲੋਕ ਹਨ ਕਿ ਉਹ ਤੇਰੇ ਉੱਤੇ ਡਿੱਗ ਰਹੇ ਹਨ।”"
44 Ela chegou por trás dele, tocou na borda de seu manto, e imediatamente cessou sua hemorragia.
45 ਪਰ ਯਿਸੂ ਨੇ ਕਿਹਾ, “ਨਹੀਂ! ਕਿਸੇ ਨੇ ਮੈਨੂੰ ਛੋਹਿਆ ਹੈ ਅਤੇ ਮੈਂ ਆਪਣੇ ਵਿੱਚੋਂ ਸ਼ਕਤੀ ਬਾਹਰ ਜਾਂਦੀ ਮਹਿਸੂਸ ਕੀਤੀ ਹੈ।”"
45 "Quem tocou em mim? ", perguntou Jesus. Como todos negassem, Pedro disse: "Mestre, a multidão se aglomera e te comprime".
46 ਜਦੋਂ ਉਸ ਔਰਤ ਨੇ ਮਹਿਸੂਸ ਕੀਤਾ ਕਿ ਮੈਂ ਲੁਕ ਨਹੀਂ ਸੱਕਦੀ। ਤਾਂ ਉਹ ਕੰਬਦੀ ਹੋਈ ਬਾਹਰ ਆਈ ਅਤੇ ਯਿਸੂ ਅੱਗੇ ਆਕੇ ਝੁਕ ਗਈ। ਜਦੋਂ ਸਾਰੇ ਲੋਕੀ ਸੁਣ ਰਹੇ ਸਨ ਤਾਂ ਉਸ ਨੇ ਦੱਸਿਆ ਕਿ ਕਿਉਂ ਉਸ ਨੇ ਯਿਸੂ ਨੂੰ ਛੋਹਿਆ ਸੀ। ਤਦ ਉਸ ਨੇ ਦੱਸਿਆ ਕਿ ਉਸੇ ਵਕਤ ਉਸ ਨੂੰ ਅਰਾਮ ਆ ਗਿਆ ਸੀ ਜਦੋਂ ਹੀ ਉਸ ਨੇ ਯਿਸੂ ਨੂੰ ਛੂਹਿਆ ਸੀ।"
46 Mas Jesus disse: "Alguém tocou em mim; eu sei que de mim saiu poder".
47 ਯਿਸੂ ਨੇ ਉਸ ਨੂੰ ਕਿਹਾ, “ਮੇਰੀ ਬੱਚੀ, ਤੂੰ ਇਸ ਲਈ ਰਾਜੀ ਹੋ ਗਈ ਹੈਂ ਕਿਉਂਕਿ ਤੈਨੂੰ ਵਿਸ਼ਵਾਸ ਹੈ, ਸ਼ਾਂਤ ਹੋਕੇ ਜਾਹ।”"
47 Então a mulher, vendo que não conseguiria passar despercebida, veio tremendo e prostrou-se aos seus pés. Na presença de todo o povo contou por que tinha tocado nele e como fora instantaneamente curada.
48 ਜਦੋਂ ਯਿਸੂ ਅਜੇ ਬੋਲ ਹੀ ਰਿਹਾ ਸੀ ਤਾਂ ਪ੍ਰਾਰਥਨਾ ਸਥਾਨ ਤੋਂ ਜੈਰੁਸ ਦੇ ਘਰੋਂ ਇੱਕ ਆਦਮੀ ਆਇਆ ਅਤੇ ਉਸ ਨੇ ਆਕੇ ਜੈਰੁਸ ਨੂੰ ਆਖਿਆ, “ਤੇਰੀ ਪੁੱਤਰੀ ਮਰ ਗਈ ਹੈ, ਇਸ ਲਈ ਤੂੰ ਸੁਆਮੀ ਨੂੰ ਹੋਰ ਪਰੇਸ਼ਾਨ ਨਾ ਕਰ।”"
48 Então ele lhe disse: "Filha, a sua fé a curou! Vá em paz".
49 ਯਿਸੂ ਨੇ ਇਹ ਸਭ ਸੁਣਿਆ ਤਾਂ ਜੈਰੁਸ ਨੂੰ ਆਖਿਆ, “ਡਰ ਨਾ। ਸਿਰਫ਼ ਵਿਸ਼ਵਾਸ ਕਰ, ਤੇਰੀ ਕੁੜੀ ਬਿਲਕੁਲ ਰਾਜੀ ਹੋ ਜਾਵੇਗੀ।”"
49 Enquanto Jesus ainda estava falando, chegou alguém da casa de Jairo, o dirigente da sinagoga, e disse: "Sua filha morreu. Não incomode mais o Mestre".
50 ਯਿਸੂ ਜੈਰੁਸ ਦੇ ਘਰ ਪਹੁੰਚਿਆ ਅਤੇ ਉਸ ਨੇ ਆਪਣੇ ਨਾਲ ਸਿਰਫ਼ ਪਤਰਸ, ਯੂਹੰਨਾ ਅਤੇ ਯਾਕੂਬ ਅਤੇ ਕੁੜੀ ਦੇ ਮਾਂ-ਬਾਪ ਨੂੰ ਹੀ ਘਰ ਅੰਦਰ ਆਉਣ ਦਿੱਤਾ।"
50 Ouvindo isso, Jesus disse a Jairo: "Não tenha medo; tão-somente creia, e ela será curada".
51 ਉਸ ਨੇ ਹੋਰ ਕਿਸੇ ਨੂੰ ਵੀ ਅੰਦਰ ਆਉਣ ਤੋਂ ਰੋਕ ਦਿੱਤਾ। ਸਭ ਰੋ ਰਹੇ ਸਨ ਅਤੇ ਮਾਤਮ ਮਨਾ ਰਹੇ ਸਨ ਕਿਉਂਕਿ ਉਹ ਜਾਣਦੇ ਸਨ ਕਿ ਕੁੜੀ ਮਰ ਚੁੱਕੀ ਸੀ। ਪਰ ਯਿਸੂ ਨੇ ਕਿਹਾ, “ਰੋਵੋ ਨਹੀਂ। ਉਹ ਮਰੀ ਨਹੀਂ ਉਹ ਸਿਰਫ਼ ਸੁੱਤੀ ਹੋਈ ਹੈ।”"
51 Quando chegou à casa de Jairo, não deixou ninguém entrar com ele, exceto Pedro, João, Tiago e o pai e a mãe da criança.
52 ਸਾਰੇ ਲੋਕ ਯਿਸੂ ਉੱਪਰ ਹੱਸੇ ਕਿਉਂਕਿ ਉਹ ਜਾਣਦੇ ਸਨ ਕਿ ਕੁੜੀ ਮਰ ਚੁੱਕੀ ਸੀ।"
52 Enquanto isso, todo o povo estava se lamentando e chorando por ela. "Não chorem", disse Jesus. "Ela não está morta, mas dorme".
53 ਪਰ ਯਿਸੂ ਨੇ ਉਸਦਾ ਹੱਥ ਆਪਣੇ ਹੱਥ ਵਿੱਚ ਲਿਆ ਅਤੇ ਉਸ ਨੂੰ ਪੁਕਾਰਿਆ, “ਛੋਟੀ ਬੱਚੀ! ਖੜ੍ਹੀ ਹੋ ਜਾਹ!”"
53 Todos começaram a rir dele, pois sabiam que ela estava morta.
54 ਉਸਦਾ ਆਤਮਾ ਉਸ ਦੇ ਸਰੀਰ ਵਿੱਚ ਵਾਪਸ ਪਰਤ ਆਇਆ ਤੇ ਉਹ ਝੱਟ ਉੱਠ ਖਲੋਤੀ। ਯਿਸੂ ਨੇ ਕਿਹਾ, “ਉਸ ਨੂੰ ਕੁਝ ਖਾਣ ਲਈ ਦੇਵੋ।”"
54 Mas ele a tomou pela mão e disse: "Menina, levante-se! "
55 ਕੁੜੀ ਦੇ ਮਾਪੇ ਇਹ ਸਭ ਵੇਖਕੇ ਹੈਰਾਨ ਰਹਿ ਗਏ। ਯਿਸੂ ਨੇ ਉਨ੍ਹਾਂ ਨੂੰ ਕਿਹਾ ਕਿ ਇਹ ਕਿਸੇ ਨੂੰ ਨਾ ਦੱਸਣਾ।"
55 O espírito dela voltou, e ela se levantou imediatamente. Então Jesus lhes ordenou que lhe dessem de comer.
56 — ausente —
56 Os pais dela ficaram maravilhados, mas ele lhes ordenou que não contassem a ninguém o que tinha acontecido.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Lucas 8, comparar traduções ou montar um estudo — tudo direto pelo WhatsApp.