Lucas 9

Punjabi Bible (GL_PUNJABI) vs NTLH

Sair da comparação
NTLH Nova Tradução na Linguagem de Hoje 2000
1 ਯਿਸੂ ਵੱਲੋਂ ਬਾਰ੍ਹਾਂ ਰਸੂਲਾਂ ਨੂੰ ਭੇਜਣਾ ਯਿਸੂ ਨੇ ਬਾਰ੍ਹਾਂ ਰਸੂਲਾਂ ਨੂੰ ਇਕੱਠਿਆਂ ਸੱਦਿਆ ਅਤੇ ਉਨ੍ਹਾਂ ਨੂੰ ਰੋਗੀਆਂ ਨੂੰ ਰਾਜੀ ਕਰਨ ਦਾ ਇਖ਼ਤਿਆਰ ਦਿੱਤਾ ਅਤੇ ਸਾਰੇ ਭੂਤਾਂ ਤੇ ਇਖਤਿਆਰ ਦਿੱਤਾ।"
1 Jesus chamou os doze discípulos e lhes deu poder e autoridade para expulsar todos os demônios e curar doenças.
2 ਅਤੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਰਾਜ ਦਾ ਪਰਚਾਰ ਕਰਨ ਲਈ ਬਿਮਾਰਾਂ ਨੂੰ ਠੀਕ ਕਰਨ ਲਈ ਬਾਹਰ ਭੇਜਿਆ।"
2 Então os enviou para anunciarem o Reino de Deus e curarem os doentes.
3 ਅਤੇ ਉਸ ਨੇ ਰਸੂਲਾਂ ਨੂੰ ਆਖਿਆ, “ਜਦੋਂ ਤੁਸੀਂ ਸਫ਼ਰ ਕਰੋ ਤਾਂ ਰਾਹ ਲਈ ਕੁਝ ਨਾ ਲਵੋ, ਨਾ ਕੋਈ ਸੋਟੀ, ਨਾ ਝੋਲਾ ਨਾ ਰੋਟੀ ਅਤੇ ਨਾ ਹੀ ਪੈਸੇ। ਸਿਰਫ਼ ਜੋ ਕੱਪੜੇ ਤੁਸੀਂ ਪਾਏ ਹੋਏ ਹਨ ਉਹੀ ਸਫ਼ਰ ਵਿੱਚ ਲੈ ਕੇ ਜਾਵੋ।"
3 Ele disse:
4 ਅਤੇ ਜਿਸ ਘਰ ਜਾਵੋ ਅੱਗੇ ਹੋਰ ਜਗ੍ਹਾ ਤੁਰਨ ਤੱਕ ਉੱਥੇ ਹੀ ਰੁਕੋ।"
4 Quando vocês entrarem numa cidade, fiquem na casa em que forem recebidos até irem embora daquele lugar.
5 ਅਤੇ ਜਿੱਥੇ ਵੀ ਲੋਕ ਤੁਹਾਡਾ ਸੁਆਗਤ ਨਹੀਂ ਕਰਦੇ, ਜਦੋਂ ਤੁਸੀਂ ਉਹ ਨਗਰ ਛੱਡੋਂ, ਤਾਂ ਉਨ੍ਹਾਂ ਦੇ ਖਿਲਾਫ਼ ਗਵਾਹੀ ਦੇ ਤੌਰ ਤੇ ਆਪਣੇ ਪੈਰਾਂ ਦੀ ਧੂੜ ਝਾੜ ਦੇਵੋ।”"
5 Mas, se forem mal recebidos, saiam logo daquela cidade. E na saída sacudam o pó das suas sandálias, como sinal de protesto contra aquela gente.
6 ਇਉਂ ਰਸੂਲ ਬਾਹਰ ਜਾਕੇ ਹਰ ਇੱਕ ਨਗਰ, ਸ਼ਹਿਰ, ਹਰ ਥਾਂ ਤੇ ਜਾਕੇ ਖੁਸ਼ਖਬਰੀ ਸੁਣਾਉਂਦੇ ਅਤੇ ਲੋਕਾਂ ਦੇ ਰੋਗ ਦੂਰ ਕਰਦੇ।"
6 Os discípulos então saíram de viagem e andaram por todos os povoados, anunciando o evangelho e curando doentes por toda parte.
7 ਹੇਰੋਦੇਸ ਯਿਸੂ ਬਾਰੇ ਸ਼ਸ਼ੋਪੰਚ ਵਿੱਚ ਜੋ ਵੀ ਗੱਲਾਂ ਵਾਪਰ ਰਹੀਆਂ ਸਨ ਰਾਜਾ ਹੇਰੋਦੇਸ ਉਨ੍ਹਾਂ ਬਾਰੇ ਜਾਣ ਗਿਆ। ਇਸ ਲਈ ਉਹ ਪਰੇਸ਼ਾਨ ਹੋ ਗਿਆ ਕਿਉਂਕਿ ਕੁਝ ਲੋਕ ਆਖ ਰਹੇ ਸਨ ਕਿ “ਯੂਹੰਨਾ ਬਪਤਿਸਮਾ ਦੇਣ ਵਾਲਾ, ਮੁਰਦਿਆਂ ਵਿੱਚੋਂ ਜੀ ਉੱਠਿਆ ਹੈ।”"
7 Herodes, o governador da Galileia, ouviu falar de tudo o que estava acontecendo e ficou sem saber o que pensar. Pois alguns diziam que João Batista tinha sido ressuscitado,
8 ਕੁਝ ਲੋਕ ਕਹਿੰਦੇ ਹਨ ਕਿ, “ਏਲੀਯਾਹ ਸਾਡੇ ਲਈ ਪ੍ਰਗਟ ਹੋਇਆ ਹੈ।” ਅਤੇ ਕੁਝ ਹੋਰ ਲੋਕਾਂ ਦਾ ਆਖਣਾ ਹੈ, “ਬਹੁਤ ਦੇਰ ਪਹਿਲਾਂ ਦੇ ਨਬੀਆਂ ਵਿੱਚੋਂ ਕੋਈ ਨਬੀ ਜੀਅ ਉੱਠਿਆ ਹੈ।”"
8 outros diziam que Elias tinha aparecido, e outros ainda que um dos antigos profetas havia ressuscitado.
9 ਹੇਰੋਦੇਸ ਨੇ ਕਿਹਾ ਕਿ, “ਯੂਹੰਨਾ ਦਾ ਸਿਰ ਤਾਂ ਮੈਂ ਵਢਾ ਚੁੱਕਿਆ ਹਾਂ ਤਾਂ ਇਹ ਫ਼ਿਰ ਹੁਣ ਕੌਣ ਹੈ ਜਿਸਦੇ ਬਾਰੇ ਮੈਂ ਇਹੋ ਜਿਹੀਆਂ ਗੱਲਾਂ ਸੁਣ ਰਿਹਾ ਹਾਂ?” ਅਤੇ ਉਸ ਨੇ ਯਿਸੂ ਨੂੰ ਵੇਖਣ ਦੀ ਭਾਲ ਜਾਰੀ ਰੱਖੀ।"
9 Mas Herodes disse: — Eu mesmo mandei cortar a cabeça de João. Quem será então esse homem de quem ouço falar essas coisas? E Herodes procurava ver Jesus.
10 ਯਿਸੂ ਦਾ ਪੰਜ ਹਜ਼ਾਰ ਤੋਂ ਵੱਧ ਨੂੰ ਭੋਜਨ ਕਰਵਾਉਣਾ ਜਦੋਂ ਉਹ ਸਾਰੇ ਰਸੂਲ ਵਾਪਸ ਆਏ ਤਾਂ ਉਨ੍ਹਾਂ ਨੇ ਆਕੇ ਯਿਸੂ ਨੂੰ ਆਪਣੇ ਕੀਤੇ ਹੋਏ ਸਾਰੇ ਕੰਮਾਂ ਦੀ ਤਫ਼ਸੀਲ ਦੱਸੀ। ਤਾਂ ਯਿਸੂ ਉਨ੍ਹਾਂ ਨੂੰ ਆਪਣੇ ਨਾਲ ਲੈ ਗਿਆ ਅਤੇ ਉਹ ਆਪਣੇ-ਆਪ ਨਗਰ ਬੈਤਸੈਦਾ ਨੂੰ ਤੁਰ ਪਏ।"
10 Os apóstolos voltaram e contaram a Jesus tudo o que haviam feito. Então ele os levou consigo, e foram sozinhos para o povoado de Betsaida.
11 ਪਰ ਜਦ ਹੀ ਲੋਕਾਂ ਨੂੰ ਯਿਸੂ ਦੇ ਉੱਥੇ ਪਹੁੰਚਣ ਦਾ ਪਤਾ ਲੱਗਾ ਉਹ ਉਸ ਦੇ ਪਿੱਛੇ ਹੋ ਤੁਰੇ ਤਾਂ ਫ਼ੇਰ ਯਿਸੂ ਨੇ ਉਨ੍ਹਾਂ ਲੋਕਾਂ ਦਾ ਸੁਆਗਤ ਕੀਤਾ ਅਤੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਰਾਜ ਬਾਰੇ ਦ੍ਰਿਸ਼ਟਾਂਤ ਦਿੱਤੇ ਅਤੇ ਬਿਮਾਰ ਲੋਕਾਂ ਨੂੰ ਰਾਜੀ ਕੀਤਾ।"
11 Mas as multidões souberam disso e o seguiram. E Jesus os recebeu, falou a respeito do Reino de Deus e curou os que precisavam ser curados.
12 ਦੁਪਿਹਰ ਤੋਂ ਬਾਅਦ, ਬਾਰ੍ਹਾਂ ਰਸੂਲ ਯਿਸੂ ਕੋਲ ਆਏ ਅਤੇ ਆਖਣ ਲੱਗੇ, “ਮਿਹਰਬਾਨੀ ਕਰਕੇ ਭੀੜ ਨੂੰ ਜਾਣ ਲਈ ਕਹੋ ਤਾਂ ਜੋ ਉਹ ਨੇੜੇ ਦੇ ਪਿੰਡਾਂ, ਖੇਤਾਂ ਵਿੱਚ ਜਾਕੇ ਕੁਝ ਖਾਣ ਲਈ ਲੱਭ ਸੱਕਣ ਕਿਉਂ ਜੋ ਅਸੀਂ ਇੱਥੇ ਦੂਰ ਬੀਆਵਾਨ ਵਿੱਚ ਹਾਂ।”"
12 Estava anoitecendo, e por isso os doze apóstolos foram e disseram a Jesus: — Mande esta gente embora. Eles podem ir aos povoados e sítios que ficam por perto daqui e lá encontrarão o que comer e onde ficar, pois este lugar é deserto.
13 ਪਰ ਯਿਸੂ ਨੇ ਰਸੂਲਾਂ ਨੂੰ ਆਖਿਆ, “ਤੁਸੀਂ ਉਨ੍ਹਾਂ ਦੇ ਖਾਣ ਦਾ ਕੁਝ ਪ੍ਰਬੰਧ ਕਰੋ!” ਰਸੂਲਾਂ ਨੇ ਆਖਿਆ, “ਸਾਡੇ ਕੋਲ ਪੰਜ ਰੋਟੀਆਂ ਅਤੇ ਦੋ ਮੱਛੀਆਂ ਤੋਂ ਵੱਧ ਕੁਝ ਨਹੀਂ ਹੈ। ਸਾਨੂੰ ਆਸ ਹੈ ਕਿ ਤੁਸੀਂ ਨਹੀਂ ਚਾਹੋਂਗੇ ਕਿ ਅਸੀਂ ਜਾਈਏ ਅਤੇ ਇਨ੍ਹਾਂ ਸਾਰੇ ਲੋਕਾਂ ਲਈ ਭੋਜਨ ਲਿਆਈਏ?”"
13 Mas Jesus respondeu: Os discípulos disseram: — Só temos cinco pães e dois peixes. O senhor quer que a gente vá comprar comida para toda esta multidão?
14 (ਉੱਥੇ ਪੰਜ ਹਜ਼ਾਰ ਦੇ ਕਰੀਬ ਆਦਮੀ ਇੱਕਤਰ ਸਨ।) ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਲੋਕਾਂ ਨੂੰ ਕਹੋ ਕਿ ਉਹ ਪੰਜਾਹ-ਪੰਜਾਹ ਦਾ ਇੱਕ ਗੁੱਟ ਬਣਾਕੇ ਪੰਗਤਾਂ ਵਿੱਚ ਬੈਠ ਜਾਣ।”"
14 Estavam ali mais ou menos cinco mil homens. Jesus ordenou aos seus discípulos:
15 ਚੇਲਿਆਂ ਨੇ ਉਸਦਾ ਹੁਕਮ ਮੰਨਿਆ ਅਤੇ ਸਾਰੇ ਲੋਕਾਂ ਨੂੰ ਪੰਗਤਾਂ ਵਿੱਚ ਬਿਠਾ ਦਿੱਤਾ।"
15 Os discípulos obedeceram e mandaram que todos se sentassem.
16 ਤਾਂ ਯਿਸੂ ਨੇ ਉਹ ਪੰਜ ਰੋਟੀਆਂ ਅਤੇ ਦੋ ਮੱਛੀਆਂ ਹੱਥ ਵਿੱਚ ਫ਼ੜੀਆਂ ਅਤੇ ਅਸਮਾਨ ਵੱਲ ਤੱਕ ਕੇ ਉਸ ਲਈ ਪਰਮੇਸ਼ੁਰ ਦਾ ਸ਼ੁਕਰ ਕੀਤਾ। ਤਾਂ ਯਿਸੂ ਨੇ ਉਨ੍ਹਾਂ ਨੂੰ ਤੋੜਿਆ ਅਤੇ ਚੇਲਿਆਂ ਨੂੰ ਲੋਕਾਂ ਵਿੱਚ ਵੰਡ ਦੇਣ ਲਈ ਦੇ ਦਿੱਤੀਆਂ।"
16 Aí Jesus pegou os cinco pães e os dois peixes, olhou para o céu e deu graças a Deus por eles. Depois partiu os pães e os peixes e os entregou aos discípulos para que eles distribuíssem ao povo.
17 ਸਭ ਲੋਕਾਂ ਨੇ ਆਪਣੀ ਸੰਤੁਸ਼ਟੀ ਮੁਤਾਬਿਕ ਖਾਧਾ। ਜਦੋਂ ਉਨ੍ਹਾਂ ਨੇ ਬਚੇ ਹੋਏ ਟੁਕੜਿਆਂ ਨੂੰ ਇਕੱਠਿਆਂ ਕੀਤਾ, ਉਨ੍ਹਾਂ ਨਾਲ ਬਾਰ੍ਹਾਂ ਟੋਕਰੀਆਂ ਭਰ ਗਈਆਂ ਸਨ।"
17 Todos comeram e ficaram satisfeitos, e os discípulos ainda encheram doze cestos com os pedaços que sobraram.
18 ਪਤਰਸ ਆਖਦਾ ਯਿਸੂ ਹੀ ਮਸੀਹ ਹੈ ਇੱਕ ਵਾਰ ਜਦੋਂ ਯਿਸੂ ਇੱਕਲਿਆਂ ਪ੍ਰਾਰਥਨਾ ਕਰ ਰਿਹਾ ਸੀ ਤਾਂ ਉਸ ਦੇ ਚੇਲੇ ਉਸ ਕੋਲ ਆਏ। ਯਿਸੂ ਨੇ ਉਨ੍ਹਾਂ ਨੂੰ ਪੁੱਛਿਆ, “ਲੋਕ ਕੀ ਕਹਿੰਦੇ ਹਨ ਕਿ ਮੈਂ ਕੌਣ ਹਾਂ?”"
18 Certa vez Jesus estava sozinho, orando, e os discípulos chegaram perto dele. Então ele perguntou:
19 ਚੇਲਿਆਂ ਨੇ ਜਵਾਬ ਦਿੱਤਾ, “ਕੁਝ ਕਹਿੰਦੇ ਹਨ ਕਿ ਤੂੰ ਯੂਹੰਨਾ ਬਪਤਿਸਮਾ ਦੇਣ ਵਾਲਾ ਹੈਂ, ਦੂਜੇ ਕਹਿੰਦੇ ਹਨ ਤੂੰ ਏਲੀਯਾਹ ਹੈ ਅਤੇ ਕੁਝ ਦੂਸਰੇ ਆਖਦੇ ਹਨ ਕਿ ਤੂੰ ਪ੍ਰਾਚੀਨ ਕਾਲ ਵਿੱਚ ਹੋ ਚੁੱਕੇ ਨਬੀਆਂ ਵਿੱਚੋਂ ਹੈ ਜਿਹੜਾ ਦੁਬਾਰਾ ਜੀਵਨ ਵਿੱਚ ਆ ਗਿਆ ਹੈ।”"
19 Eles responderam: — Alguns dizem que o senhor é João Batista; outros, que é Elias; e outros, que é um dos
20 ਤਾਂ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਤੁਸੀਂ ਕੀ ਆਖਦੇ ਹੋ ਕਿ ਮੈਂ ਕੌਣ ਹਾਂ?” ਪਤਰਸ ਨੇ ਜਵਾਬ ਦਿੱਤਾ, “ਮਸੀਹ ਜੋ ਕਿ ਪਰਮੇਸ਼ੁਰ ਵੱਲੋਂ ਹੈ।”"
20 — E vocês? Quem vocês dizem que eu sou? — perguntou Jesus. Pedro respondeu: — O
21 ਯਿਸੂ ਨੇ ਉਨ੍ਹਾਂ ਨੂੰ ਚੌਕਸ ਕੀਤਾ ਕਿ ਇਹ ਗੱਲ ਕਿਸੇ ਨੂੰ ਨਹੀਂ ਦੱਸਣੀ।"
21 Então Jesus proibiu os discípulos de contarem isso a qualquer pessoa.
22 ਯਿਸੂ ਆਖਦਾ ਹੈ ਕਿ ਉਸ ਨੂੰ ਮਰਨਾ ਪਵੇਗਾ ਉਸ ਨੇ ਆਖਿਆ, “ਮਨੁੱਖ ਦੇ ਪੁੱਤਰ ਲਈ ਇਹ ਜਰੂਰੀ ਹੈ ਕਿ ਉਹ ਬਹੁਤ ਸਾਰੀਆਂ ਤਕਲੀਫ਼ਾਂ ਵਿੱਚੋਂ ਗੁਜਰੇ ਅਤੇ ਬਜ਼ੁਰਗ ਯਹੂਦੀ ਆਗੂਆਂ, ਪ੍ਰਧਾਨ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਦੁਆਰਾ ਰੱਦਿਆ ਜਾਵੇ ਅਤੇ ਮਾਰਿਆ ਜਾਵੇ ਅਤੇ ਫ਼ੇਰ ਤੀਜੇ ਦਿਨ ਮੌਤ ਤੋਂ ਜੀ ਉੱਠੇਗਾ।”"
22 E continuou:
23 ਉਸ ਨੇ ਸਭਨਾਂ ਨੂੰ ਆਖਿਆ, “ਜੇਕਰ ਕੋਈ ਮੇਰੇ ਪਿੱਛੇ ਚੱਲਣਾ ਚਾਹੁੰਦਾ ਹੈ, ਤਾਂ ਉਸ ਨੂੰ ਆਪਣੇ-ਆਪ ਨੂੰ ਤਿਆਗਣਾ ਚਾਹੀਦਾ ਹੈ ਅਤੇ ਰੋਜ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲਣਾ ਚਾਹੀਦਾ ਹੈ।"
23 Depois disse a todos:
24 ਕਿਉਂਕਿ ਜਿਹੜਾ ਵੀ ਆਪਣੀ ਜਾਨ ਬਚਾਉਣੀ ਚਾਹੁੰਦਾ ਹੈ, ਉਹ ਉਸ ਨੂੰ ਗੁਆ ਲਵੇਗਾ ਪਰ ਜੋ ਕੋਈ ਆਪਣਾ ਜੀਵਨ ਮੇਰੇ ਲਈ ਬਲੀਦਾਨ ਕਰੇਗਾ ਉਹ ਉਸ ਨੂੰ ਬਚਾ ਲਵੇਗਾ।"
24 Pois quem põe os seus próprios interesses em primeiro lugar nunca terá a vida verdadeira; mas quem esquece a si mesmo por minha causa terá a vida verdadeira.
25 ਕੀ ਫ਼ਾਇਦਾ ਜੇਕਰ ਕੋਈ ਮਨੁੱਖ ਪੂਰਾ ਜਗਤ ਕਮਾਵੇ ਪਰ ਆਪਣਾ-ਆਪ ਨਸ਼ਟ ਕਰ ਲਵੇ ਜਾਂ ਆਪਣਾ-ਆਪ ਗੁਆ ਲਵੇ?"
25 O que adianta alguém ganhar o mundo inteiro, mas perder a vida verdadeira e ser destruído?
26 ਜੇਕਰ ਕੋਈ ਮੈਥੋਂ ਅਤੇ ਮੇਰੇ ਬਚਨਾਂ ਤੋਂ ਸ਼ਰਮਾਵੇਗਾ ਤਾਂ ਮਨੁੱਖ ਦਾ ਪੁੱਤਰ ਵੀ ਉਸ ਤੋਂ ਸ਼ਰਮਾਵੇਗਾ, ਜਦੋਂ ਉਹ ਆਪਣੀ ਮਹਿਮਾ ਅਤੇ ਆਪਣੇ ਪਿਤਾ ਦੀ ਮਹਿਮਾ ਅਤੇ ਪਵਿੱਤਰ ਦੂਤਾਂ ਦੀ ਮਹਿਮਾ ਨਾਲ ਆਵੇਗਾ।"
26 Pois, se alguém tiver vergonha de mim e do meu ensinamento, então o Filho do Homem também terá vergonha dessa pessoa, quando ele vier na sua
27 ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿੰਨੇ ਇਸ ਵੇਲੇ ਇੱਥੇ ਮੌਜੂਦ ਹਨ ਉਨ੍ਹਾਂ ਵਿੱਚੋਂ ਕੁਝ ਮੌਤ ਦਾ ਸੁਆਦ ਨਹੀਂ ਚਖਣਗੇ ਜਦ ਤੱਕ ਉਹ ਪਰਮੇਸ਼ੁਰ ਦੇ ਰਾਜ ਨੂੰ ਨਾ ਵੇਖ ਲੈਣ।”"
27 Eu afirmo a vocês que estão aqui algumas pessoas que não morrerão antes de ver o
28 ਮੂਸਾ, ਏਲੀਯਾਹ ਅਤੇ ਯਿਸੂ ਯਿਸੂ ਦੇ ਇਹ ਆਖਣ ਤੋਂ ਅੱਠ ਕੁ ਦਿਨਾਂ ਬਾਦ, ਉਸ ਨੇ ਆਪਣੇ ਨਾਲ ਪਤਰਸ, ਯਾਕੂਬ ਅਤੇ ਯੂਹੰਨਾ ਨੂੰ ਲਿਆ ਅਤੇ ਇੱਕ ਪਹਾੜ ਉੱਤੇ ਪ੍ਰਾਰਥਨਾ ਕਰਨ ਲਈ ਗਿਆ।"
28 Mais ou menos uma semana depois de ter dito essas coisas, Jesus levou Pedro, João e Tiago e subiu o monte para orar.
29 ਜਦੋਂ ਉਹ ਪ੍ਰਾਰਥਨਾ ਕਰ ਰਿਹਾ ਸੀ ਤਾਂ ਉਸ ਦੇ ਮੂੰਹ ਦਾ ਰੰਗ ਰੂਪ ਬਦਲਣਾ ਸ਼ੁਰੂ ਹੋ ਗਿਆ। ਉਸ ਦੇ ਵਸਤਰ ਚਿੱਟੇ ਚਮਕੀਲੇ ਹੋ ਗਏ।"
29 Enquanto orava, o seu rosto mudou de aparência, e a sua roupa ficou muito branca e brilhante.
30 ਉਸ ਵਕਤ ਦੋ ਆਦਮੀ ਯਿਸੂ ਨਾਲ ਗੱਲਾਂ ਕਰ ਰਹੇ ਸਨ ਜੋ ਕਿ ਮੂਸਾ ਅਤੇ ਏਲੀਯਾਹ ਸਨ।"
30 De repente, dois homens apareceram ali e começaram a falar com ele. Eram Moisés e Elias,
31 ਮੂਸਾ ਅਤੇ ਏਲੀਯਾਹ ਵੀ ਬੜੇ ਚਮਕ ਰਹੇ ਸਨ ਅਤੇ ਉਹ ਯਿਸੂ ਨਾਲ ਉਸਦੀ ਮੌਤ ਬਾਰੇ ਗੱਲ ਕਰ ਰਹੇ ਸਨ ਜਿਹੜੀ ਕਿ ਯਰੂਸ਼ਲਮ ਵਿੱਚ ਵਾਪਰਨ ਵਾਲੀ ਸੀ।"
31 que estavam cercados por um brilho celestial. Eles falavam com Jesus a respeito da morte que, de acordo com a vontade de Deus, ele ia sofrer em Jerusalém.
32 ਪਰ ਪਤਰਸ ਅਤੇ ਉਸ ਦੇ ਸਾਥੀ ਗਹਿਰੀ ਨੀਂਦ ਸੁੱਤੇ ਹੋਏ ਸਨ। ਪਰ ਜਦੋਂ ਉਹ ਜਾਗੇ ਉਨ੍ਹਾਂ ਨੇ ਯਿਸੂ ਦੀ ਮਹਿਮਾ ਵੇਖੀ ਅਤੇ ਉਸ ਨਾਲ ਦੋ ਹੋਰ ਆਦਮੀਆਂ ਨੂੰ ਖੜ੍ਹੇ ਵੇਖਿਆ।"
32 Pedro e os seus companheiros estavam dormindo profundamente, mas acordaram e viram a glória de Jesus e os dois homens que estavam com ele.
33 ਜਦੋਂ ਮੂਸਾ ਅਤੇ ਏਲੀਯਾਹ ਵਾਪਸ ਜਾ ਰਹੇ ਸਨ ਤਾਂ ਪਤਰਸ ਨੇ ਕਿਹਾ, “ਸੁਆਮੀ, ਸਾਡੇ ਲਈ ਇੱਥੇ ਰਹਿਣਾ ਚੰਗਾ ਹੈ। ਅਸੀਂ ਇੱਥੇ ਤਿੰਨ ਤੰਬੂ ਲਾਵਾਂਗੇ ਇੱਕ ਤੁਹਾਡੇ ਲਈ, ਇੱਕ ਮੂਸਾ ਲਈ ਅਤੇ ਇੱਕ ਏਲੀਯਾਹ ਵਾਸਤੇ।” ਪਰ ਪਤਰਸ ਨਹੀਂ ਜਾਣਦਾ ਸੀ ਕਿ ਉਹ ਕੀ ਆਖ ਰਿਹਾ ਹੈ।"
33 Quando esses dois homens estavam se afastando de Jesus, Pedro disse: — Mestre, como é bom estarmos aqui! Vamos armar três barracas: uma para o senhor, outra para Moisés e outra para Elias. Pedro não sabia o que estava dizendo.
34 ਜਦੋਂ ਹਾਲੇ ਪਤਰਸ ਗੱਲਾਂ ਕਰ ਰਿਹਾ ਸੀ ਤਾਂ ਚਾਰ ਚੁਫ਼ੇਰੇ ਇੱਕ ਬੱਦਲ ਛਾਇਆ ਤਾਂ ਉਹ ਡਰ ਗਏ ਜਦੋਂ ਉਹ ਬੱਦਲ ਵਿੱਚ ਘਿਰ ਗਏ।"
34 Ele ainda estava falando, quando apareceu uma nuvem e os cobriu. Os discípulos ficaram com medo quando a nuvem desceu sobre eles.
35 ਤਾਂ ਬੱਦਲ ਵਿੱਚੋਂ ਇੱਕ ਅਵਾਜ਼ ਆਈ ਅਤੇ ਕਿਹਾ, “ਇਹ ਮੇਰਾ ਪੁੱਤਰ ਹੈ! ਇਹ ਉਹ ਹੈ ਜਿਸ ਨੂੰ ਮੈਂ ਚੁਣਿਆ ਹੈ ਅਤੇ ਤੁਸੀਂ ਸਾਰੇ ਇਸਦੀ ਸੁਣੋ।”"
35 E da nuvem veio uma voz, que disse: — Este é o meu Filho, o meu escolhido. Escutem o que ele diz!
36 ਜਦੋਂ ਅਵਾਜ਼ ਅਲੋਪ ਹੋ ਗਈ ਤਾਂ ਉੱਥੇ ਕੇਵਲ ਯਿਸੂ ਹੀ ਸੀ। ਤਾਂ ਪਤਰਸ, ਯਾਕੂਬ ਅਤੇ ਯੂਹੰਨਾ ਚੁੱਪ ਰਹੇ ਉਨ੍ਹਾਂ ਨੇ ਜੋ ਕੁਝ ਵੀ ਵੇਖਿਆ ਸੀ ਉਸ ਬਾਰੇ ਕਿਸੇ ਨੂੰ ਵੀ ਕੁਝ ਵੀ ਸੂਚਿਤ ਨਹੀਂ ਕੀਤਾ।"
36 Quando a voz parou, eles viram que Jesus estava sozinho. Os discípulos ficaram calados e naquela ocasião não disseram nada a ninguém sobre o que tinham visto.
37 ਯਿਸੂ ਦਾ ਇੱਕ ਬਾਲਕ ਨੂੰ ਠੀਕ ਕਰਨਾ ਜਿਸ ਅੰਦਰ ਭਰਿਸ਼ਟ ਆਤਮਾ ਸੀ ਅਗਲੇ ਦਿਨ ਯਿਸੂ, ਪਤਰਸ, ਯਾਕੂਬ ਅਤੇ ਯੂਹੰਨਾ ਪਹਾੜੀ ਤੋਂ ਵਾਪਸ ਪਰਤ ਆਏ। ਲੋਕਾਂ ਦਾ ਇੱਕ ਵੱਡਾ ਸਮੂਹ ਯਿਸੂ ਨੂੰ ਮਿਲਿਆ।"
37 No dia seguinte eles desceram do monte, e uma grande multidão veio se encontrar com Jesus.
38 ਭੀੜ ਵਿੱਚੋਂ ਇੱਕ ਆਦਮੀ ਚੀਕਿਆ, “ਹੇ ਗੁਰੂ! ਮੇਹਰਬਾਨੀ ਕਰਕੇ ਮੇਰੇ ਪੁੱਤਰ ਨੂੰ ਵੇਖੋ। ਉਹ ਮੇਰਾ ਇੱਕਲੌਤਾ ਪੁੱਤਰ ਹੈ।"
38 Aí um homem que estava no meio do povo começou a gritar: — Mestre, peço ao senhor pelo meu filho, o meu único filho!
39 ਅਚਾਨਕ ਮੇਰੇ ਪੁੱਤਰ ਵਿੱਚ ਪ੍ਰੇਤ ਆਤਮਾ ਆਉਂਦਾ ਹੈ ਤੇ ਫ਼ਿਰ ਉਹ ਚਿਲਾਉਂਦਾ ਹੈ। ਉਹ ਆਪਣੇ-ਆਪ ਤੇ ਕਾਬੂ ਗੁਆ ਬੈਠਦਾ ਹੈ ਅਤੇ ਫ਼ਿਰ ਮੂੰਹ ਵਿੱਚੋਂ ਝੱਗ ਵਹਾਉਂਦਾ ਹੈ। ਇਹ ਭਰਿਸ਼ਟ-ਆਤਮਾ ਉਸ ਨੂੰ ਬਹੁਤ ਪਰੇਸ਼ਾਨ ਕਰਦਾ ਹੈ, ਅਤੇ ਉਸ ਨੂੰ ਕਦੀ ਵੀ ਨਹੀਂ ਛੱਡਦਾ।"
39 Um espírito mau o agarra, e, de repente, o menino dá um grito e começa a ter convulsões e a espumar pela boca. O espírito o maltrata e não o solta de jeito nenhum.
40 ਮੈਂ ਤੁਹਾਡੇ ਚੇਲਿਆਂ ਨੂੰ ਵੀ ਅਰਜੋਈ ਕੀਤੀ ਕਿ ਉਹ ਮੇਰੇ ਬਾਲਕ ਵਿੱਚੋਂ ਇਸ ਭ੍ਰਿਸ਼ਟ ਆਤਮਾ ਨੂੰ ਕੱਢ ਦੇਣ ਪਰ ਉਹ ਅਜਿਹਾ ਨਾ ਕਰ ਸੱਕੇ।”"
40 Já pedi aos discípulos do senhor que expulsassem o espírito mau, mas eles não conseguiram.
41 ਯਿਸੂ ਨੇ ਆਖਿਆ, “ਹੇ ਬੇਪਰਤੀਤ ਅਤੇ ਭ੍ਰਸ਼ਟ ਪੀੜ੍ਹੀ! ਕਿੰਨਾ ਚਿਰ ਮੈਂ ਤੇਰੇ ਨਾਲ ਰਹਾਂਗਾ। ਕਿੰਨਾ ਚਿਰ ਮੈਂ ਤੇਰੇ ਨਾਲ ਧੀਰਜਵਾਨ ਰਹਾਂਗਾ।” ਤਾਂ ਯਿਸੂ ਨੇ ਉਸ ਆਦਮੀ ਨੂੰ ਕਿਹਾ, “ਆਪਣੇ ਬਾਲਕ ਨੂੰ ਇੱਥੇ ਲਿਆ।”"
41 Jesus respondeu: Então disse ao homem: — Traga o seu filho aqui.
42 ਜਦੋਂ ਬਾਲਕ ਆ ਰਿਹਾ ਸੀ ਤਾਂ ਭੂਤ ਨੇ ਬਾਲਕ ਨੂੰ ਮਿਰਗੀ ਦੀ ਹਾਲਤ ਵਿੱਚ ਜ਼ਮੀਨ ਤੇ ਪਟਕਿਆ ਤਾਂ ਬਾਲਕ ਆਪਣੇ-ਆਪ ਤੇ ਕਾਬੂ ਗੁਆ ਬੈਠਾ ਪਰ ਯਿਸੂ ਨੇ ਭਰਿਸ਼ਟ ਆਤਮਾ ਨੂੰ ਝਿੜਕਿਆ ਅਤੇ ਬਾਲਕ ਨੂੰ ਰਾਜੀ ਕੀਤਾ ਅਤੇ ਬਾਲਕ ਨੂੰ ਉਸ ਦੇ ਪਿਤਾ ਦੇ ਹਵਾਲੇ ਕਰ ਦਿੱਤਾ।"
42 Quando o menino estava chegando, teve um ataque, e o demônio o jogou no chão. Então Jesus deu uma ordem ao espírito mau, curou o menino e o entregou ao pai.
43 ਸਾਰੇ ਲੋਕ ਉਨ੍ਹਾਂ ਸਾਰੀਂ ਗੱਲਾਂ ਤੇ ਹੈਰਾਨ ਸਨ ਜੋ ਯਿਸੂ ਕਰ ਰਿਹਾ ਸੀ। ਯਿਸੂ ਦਾ ਆਪਣੀ ਮੌਤ ਬਾਰੇ ਦੱਸਣਾ ਯਿਸੂ ਦੀਆਂ ਮਹਾਨ ਗੱਲਾਂ ਤੇ ਸਭ ਲੋਕ ਹੈਰਾਨ ਸਨ। ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ,"
43 E todos ficaram admirados com o grande poder de Deus. Todos estavam admirados com o que Jesus fazia, e ele disse aos discípulos:
44 “ਉਹ ਗੱਲਾਂ ਜੋ ਮੈਂ ਤੁਹਾਨੂੰ ਹੁਣ ਦੱਸ ਰਿਹਾ ਹਾਂ ਇਨ੍ਹਾਂ ਨੂੰ ਧਿਆਨ ਨਾਲ ਸੁਣੋ ਕਿ: ਮਨੁੱਖ ਦਾ ਪੁੱਤਰ ਆਦਮੀਆਂ ਦੇ ਹੱਥੀਂ ਫ਼ੜਵਾ ਦਿੱਤਾ ਜਾਵੇਗਾ।”"
44 — Não esqueçam o que vou dizer a vocês: o
45 ਪਰ ਚੇਲੇ ਇਹ ਨਾ ਸਮਝ ਸੱਕੇ ਕਿ ਉਹ ਕੀ ਆਖ ਰਿਹਾ ਹੈ। ਅਰਥ ਉਨ੍ਹਾਂ ਤੋਂ ਛੁਪਿਆ ਹੋਇਆ ਸੀ ਇਸ ਲਈ ਉਹ ਇਹ ਸਮਝ ਨਾ ਸੱਕੇ। ਪਰ ਉਹ ਇਸ ਬਾਰੇ ਯਿਸੂ ਨੂੰ ਪੁੱਛਣ ਤੋਂ ਘਬਰਾਉਦੇ ਸਨ।"
45 Mas eles não entenderam isso, pois o que essas palavras queriam dizer tinha sido escondido deles para que não as entendessem. E eles estavam com medo de fazer perguntas a Jesus sobre o assunto.
46 ਸਭ ਤੋਂ ਮਹੱਤਵਪੂਰਣ ਮਨੁੱਖ ਯਿਸੂ ਦੇ ਚੇਲਿਆਂ ਵਿੱਚਕਾਰ ਇੱਕ ਤਕਰਾਰ ਸ਼ੁਰੂ ਹੋਈ ਕਿ ਉਨ੍ਹਾਂ ਵਿੱਚੋਂ ਕਿਹੜਾ ਵਿਅਕਤੀ ਮਹੱਤਵਪੂਰਣ ਹੈ?"
46 Os discípulos começaram a conversar sobre qual deles era o mais importante.
47 ਉਹ ਜਾਣਦਾ ਸੀ ਕਿ ਉਹ ਕੀ ਸੋਚ ਰਹੇ ਹਨ ਤਾਂ ਉਸ ਨੇ ਇੱਕ ਬਾਲਕ ਨੂੰ ਲਿਆ ਅਤੇ ਉਸ ਛੋਟੇ ਬਾਲਕ ਨੂੰ ਆਪਣੇ ਕੋਲ ਖੜ੍ਹਾ ਕਰ ਲਿਆ ਅਤੇ ਫ਼ਿਰ ਆਪਣੇ ਚੇਲਿਆਂ ਨੂੰ ਕਿਹਾ,"
47 Mas Jesus sabia o que eles estavam pensando. Então pegou uma criança e a pôs ao seu lado.
48 “ਜੇ ਕੋਈ ਵੀ ਮੇਰੇ ਨਾਮ ਤੇ ਇਸ ਛੋਟੇ ਬਾਲਕ ਨੂੰ ਕਬੂਲ ਕਰਦਾ ਹੈ ਤਾਂ ਉਹ ਮੈਨੂੰ ਕਬੂਲ ਕਰ ਲੈਂਦਾ ਹੈ। ਜੇਕਰ ਕੋਈ ਮੈਨੂੰ ਕਬੂਲਦਾ ਹੈ ਉਹ ਉਸ ਨੂੰ ਕਬੂਲ ਕਰਦਾ ਹੈ, ਜਿਸਨੇ ਮੈਨੂੰ ਭੇਜਿਆ ਹੈ। ਕਿਉਂਕਿ ਜੋ ਕੋਈ ਵੀ ਤੁਹਾਡੇ ਵਿੱਚੋਂ ਸਭ ਤੋਂ ਵੱਧ ਨਿਮਰਤਾ ਵਾਲਾ ਹੈ ਉਹੀ ਸਭ ਤੋਂ ਵੱਧ ਮਹੱਤਵਪੂਰਣ ਮਨੁੱਖ ਹੈ।”"
48 Aí disse:
49 ਜਿਹੜਾ ਮਨੁੱਖ ਤੁਹਾਡੇ ਖਿਲਾਫ਼ ਨਹੀਂ ਉਹ ਤੁਹਾਡਾ ਹੀ ਹੈ ਯੂਹੰਨਾ ਨੇ ਅੱਗੋਂ ਆਖਿਆ, “ਪ੍ਰਭੂ, ਅਸੀਂ ਇੱਕ ਬੰਦੇ ਨੂੰ ਤੇਰੇ ਨਾਮ ਵਿੱਚ ਭੂਤਾਂ ਨੂੰ ਕੱਢਦੇ ਵੇਖਿਆ। ਅਸੀਂ ਉਸ ਨੂੰ ਇਉਂ ਕਰਨ ਤੋਂ ਵਰਜਿਆ ਕਿਉਂਕਿ ਉਹ ਸਾਡੇ ਸਮੂਹ ਵਿੱਚੋਂ ਨਹੀਂ ਹੈ।”"
49 João disse: — Mestre, vimos um homem que expulsa demônios pelo poder do nome do senhor, mas nós o proibimos de fazer isso porque ele não é do nosso grupo.
50 ਯਿਸੂ ਨੇ ਯੂਹੰਨਾ ਨੂੰ ਆਖਿਆ, “ਉਸ ਨੂੰ ਨਾ ਰੋਕੋ, ਕਿਉਂਕਿ ਉਹ ਜੋ ਤੁਹਾਡੇ ਵਿਰੁੱਧ ਨਹੀਂ, ਉਹ ਤੁਹਾਡੇ ਪਾਸੇ ਹੈ।”"
50 Então Jesus disse a João e aos outros discípulos:
51 ਸਾਮਰਿਯਾ ਸ਼ਹਿਰ ਉਹ ਵਕਤ ਨੇੜੇ ਆ ਰਿਹਾ ਸੀ ਜਦੋਂ ਯਿਸੂ ਛੱਡ ਕੇ ਸੁਰਗ ਵੱਲ ਜਾਵੇਗਾ।"
51 Como estava chegando o tempo de Jesus ir para o céu, ele resolveu ir para Jerusalém.
52 ਤਾਂ ਉਸ ਨੇ ਯਰੂਸ਼ਲਮ ਨੂੰ ਜਾਣ ਦਾ ਫ਼ੈਸਲਾ ਕੀਤਾ। ਉਸ ਨੇ ਆਪਣੇ ਅੱਗੇ ਕੁਝ ਆਦਮੀ ਭੇਜੇ ਅਤੇ ਉਹ ਤੁਰਕੇ ਸਾਮਰਿਯਾ ਦੇ ਇੱਕ ਪਿੰਡ ਵਿੱਚ ਯਿਸੂ ਦੇ ਆਉਣ ਦੀ ਤਿਆਰੀ ਕਰਨ ਲਈ ਗਏ।"
52 Então mandou que alguns mensageiros fossem na frente. No caminho eles entraram em um povoado da região de Samaria a fim de prepararem um lugar para ele.
53 ਪਰ ਸਾਮਰਿਯਾ ਦੇ ਲੋਕਾਂ ਨੇ ਯਿਸੂ ਦਾ ਸੁਆਗਤ ਨਹੀਂ ਕੀਤਾ ਕਿਉਂਕਿ ਉਹ ਯਰੂਸ਼ਲਮ ਵੱਲ ਜਾ ਰਿਹਾ ਸੀ।"
53 Mas os moradores dali não quiseram receber Jesus porque viram que ele estava indo para Jerusalém.
54 ਉਸ ਦੇ ਚੇਲੇ ਯਾਕੂਬ ਅਤੇ ਯੂਹੰਨਾ ਨੇ ਇਹ ਵੇਖਕੇ ਕਿਹਾ, “ਪ੍ਰਭੂ ਜੀ, ਕੀ ਤੇਰੀ ਮਰਜ਼ੀ ਹੈ ਕਿ ਅਸੀਂ ਹੁਕਮ ਕਰੀਏ ਕਿ ਸਵਰਗ ਤੋਂ ਅੱਗ ਵਰ੍ਹੇ ਤੇ ਇਨ੍ਹਾਂ ਨੂੰ ਨਸ਼ਟ ਕਰ ਦੇਵੇ?”"
54 Quando os seus discípulos Tiago e João viram isso, disseram: — O senhor quer que a gente mande descer fogo do céu para acabar com estas pessoas?
55 ਪਰ ਯਿਸੂ ਮੁੜਿਆ ਅਤੇ ਉਨ੍ਹਾਂ ਨੂੰ ਝਿੜਕਿਆ।"
55 Porém Jesus, virando-se para eles, os repreendeu.
56 ਫ਼ਿਰ ਉਹ ਅਤੇ ਉਸ ਦੇ ਚੇਲੇ ਦੂਸਰੇ ਸ਼ਹਿਰ ਨੂੰ ਚੱਲ ਪਏ।"
56 Então ele e os seus discípulos foram para outro povoado.
57 ਯਿਸੂ ਦਾ ਅਨੁਸਰਣ ਕਰਨਾ ਜਦੋਂ ਉਹ ਰਾਹ ਤੇ ਚੱਲੇ ਜਾ ਰਹੇ ਸਨ ਤਾਂ ਕਿਸੇ ਨੇ ਯਿਸੂ ਨੂੰ ਕਿਹਾ, “ਜਿੱਥੇ ਕਿਤੇ ਵੀ ਤੁਸੀਂ ਜਾਵੋ, ਮੈਂ ਤੁਹਾਡਾ ਪਿੱਛਾ ਕਰਾਂਗਾ।”"
57 Quando Jesus e os discípulos iam pelo caminho, um homem disse a Jesus: — Eu estou pronto a seguir o senhor para qualquer lugar onde o senhor for.
58 ਯਿਸੂ ਨੇ ਆਖਿਆ, “ਲੂੰਬੜੀਆਂ ਦੇ ਰਹਿਣ ਲਈ ਘੁਰਨੇ ਹਨ ਅਤੇ ਪੰਛੀਆਂ ਦੇ ਰਹਿਣ ਲਈ ਆਲ੍ਹਣੇ। ਪਰ ਮਨੁੱਖ ਦੇ ਪੁੱਤਰ ਦੇ ਸਿਰ ਧਰਕੇ ਆਰਾਮ ਕਰਨ ਲਈ ਕੋਈ ਥਾਂ ਨਹੀਂ।”"
58 Então Jesus disse:
59 ਯਿਸੂ ਨੇ ਇੱਕ ਹੋਰ ਮਨੁੱਖ ਨੂੰ ਕਿਹਾ, “ਮੇਰੇ ਪਿੱਛੇ ਤੁਰ ਆ!” ਪਰ ਆਦਮੀ ਨੇ ਆਖਿਆ, “ਪ੍ਰਭੂ ਜੀ! ਕਿਰਪਾ ਕਰਕੇ ਮੈਨੂੰ ਜਾਣ ਦੀ ਆਗਿਆ ਦੇਵੋ ਤਾਂ ਜੋ ਮੈਂ ਪਹਿਲਾਂ ਆਪਣੇ ਪਿਓ ਨੂੰ ਦਫ਼ਨਾ ਆਵਾਂ।”"
59 Aí ele disse para outro homem: Mas ele respondeu: — Senhor, primeiro deixe que eu volte e sepulte o meu pai.
60 ਪਰ ਯਿਸੂ ਨੇ ਉਸ ਨੂੰ ਆਖਿਆ, “ਮੁਰਦਿਆਂ ਨੂੰ ਆਪਣੇ ਮੁਰਦੇ ਆਪੇ ਦੱਬਣ ਦਿਓ ਪਰ ਤੂੰ ਜਾ ਅਤੇ ਪਰਮੇਸ਼ੁਰ ਦੇ ਰਾਜ ਬਾਰੇ ਉਨ੍ਹਾਂ ਨੂੰ ਦੱਸ।”"
60 Jesus disse:
61 ਦੂਜੇ ਆਦਮੀ ਨੇ ਆਖਿਆ, “ਪ੍ਰਭੂ, ਮੈਂ ਤੁਹਾਡੇ ਮਗਰ ਤੁਰਾਂਗਾ। ਪਰ ਪਹਿਲਾਂ ਮੈਨੂੰ ਆਗਿਆ ਦੇਵੋ ਕਿ ਮੈਂ ਆਪਣੇ ਪਰਿਵਾਰ ਨੂੰ ਅਲਵਿਦਾ ਆਖ ਆਵਾਂ।”"
61 Outro homem disse: — Eu seguirei o senhor, mas primeiro deixe que eu vá me despedir da minha família.
62 ਯਿਸੂ ਨੇ ਆਖਿਆ, “ਜੇਕਰ ਕੋਈ ਆਪਣਾ ਹੱਥ ਹੱਲ ਤੇ ਰੱਖਕੇ ਪਿੱਛਾਹਾਂ ਝਾਕਦਾ ਹੈ, ਤਾਂ ਉਹ ਪਰਮੇਸ਼ੁਰ ਦੇ ਰਾਜ ਦੇ ਲਾਇੱਕ ਨਹੀਂ ਹੈ।”"
62 Jesus respondeu:

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Lucas 9, comparar traduções ou montar um estudo — tudo direto pelo WhatsApp.