Lamentações 3

Punjabi Bible (GL_PUNJABI) vs VC

Sair da comparação
VC Versão Católica
1 ਤਸੀਹਿਆਂ ਦਾ ਪ੍ਰਾਰਥਨਾ ਮੈਂ ਇੱਕ ਆਦਮੀ ਹਾਂ ਜਿਸਨੇ ਬਹੁਤ ਸਾਰੀਆਂ ਮੁਸੀਬਤਾਂ ਵੇਖੀਆਂ ਹਨ। ਆਪਣੇ ਗੁੱਸੇ ਵਿੱਚ, ਯਹੋਵਾਹ ਨੇ ਸਾਨੂੰ ਆਪਣੇ ਆਸੇ (ਰਾਜ ਦੰਡ) ਨਾਲ ਕੁਟਿਆ। ਅਤੇ ਮੈਂ ਇਸ ਨੂੰ ਵਾਪਰਦਿਆਂ ਦੇਖਿਆ!"
1 Eu sou o homem que conheceu a dor, sob a vara de seu furor.
2 ਯਹੋਵਾਹ ਨੇ ਮੇਰੀ ਅਗਵਾਈ ਕੀਤੀ ਅਤੇ ਮੈਨੂੰ ਰੋਸ਼ਨੀ ਵਿੱਚ ਨਹੀਂ, ਸਗੋਂ ਅੰਧਕਾਰ ਵਿੱਚ ਲਿਆਂਦਾ।"
2 Conduziu-me e me fez caminhar nas trevas e não na claridade.
3 ਯਹੋਵਾਹ ਨੇ ਆਪਣਾ ਹੱਥ ਮੇਰੇ ਵਿਰੁੱਦ ਮੋੜ ਲਿਆ ਹੈ। ਉਸ ਨੇ ਇਹੀ ਬਾਰ-ਬਾਰ ਸਾਰਾ ਦਿਨ ਕੀਤਾ।"
3 Ele não cessa de voltar a mão todos os dias contra mim.
4 ਉਸ ਨੇ ਮੇਰੀ ਚਮੜੀ ਅਤੇ ਮੇਰਾ ਮਾਸ ਉਧੇੜ ਦਿੱਤਾ। ਉਸ ਨੇ ਮੇਰੀਆਂ ਹੱਡੀਆਂ ਤੋੜ ਦਿੱਤੀਆਂ।"
4 Consumiu minha carne e minha pele, partiu meus ossos.
5 ਯਹੋਵਾਹ ਨੇ ਮੈਨੂੰ ਕੁੜਤ੍ਤਨ ਅਤੇ ਕਸ਼ਟਾਂ ਨਾਲ ਘੇਰਾ ਪਾ ਲਿਆ।"
5 Em torno de mim acumulou veneno e dor.
6 ਉਸ ਨੇ ਮੈਨੂੰ ਹਨੇਰੇ ਵਿੱਚ ਬੈਠਣ ਲਈ ਮਜ਼ਬੂਰ ਕੀਤਾ। ਉਸ ਨੇ ਮੈਨੂੰ ਇੱਕ ਅਜਿਹੇ ਬੰਦੇ ਵਾਂਗ ਬਣਾ ਦਿੱਤਾ, ਜਿਹੜਾ ਬਹੁਤ ਪਹਿਲੋਂ ਮਰ ਚੁੱਕਿਆ ਹੋਵੇ।"
6 Fez-me morar nas trevas como os mortos do tempo antigo.
7 ਯਹੋਵਾਹ ਨੇ ਮੈਨੂੰ ਅੰਦਰ ਬੰਦ ਕਰ ਦਿੱਤਾ, ਇਸ ਲਈ ਮੈਂ ਬਾਹਰ ਨਹੀਂ ਆ ਸੱਕਦਾ ਸੀ। ਉਸ ਨੇ ਮੈਨੂੰ ਭਾਰੀ ਬੇੜੀਆਂ ਪਾ ਦਿੱਤੀਆਂ।"
7 Cercou-me com muralhas sem saída, carregou-me de pesados grilhões.
8 ਜਦੋਂ ਮੈਂ ਰੋਦਾ ਅਤੇ ਸਹਾਇਤਾ ਲਈ ਪੁਕਾਰ ਵੀ ਕਰਦਾ ਹਾਂ ਯਹੋਵਾਹ ਮੇਰੀ ਪ੍ਰਾਰਥਨਾ ਨੂੰ ਨਹੀਂ ਸੁਣਦਾ।"
8 Não obstante meus gritos e apelos sufocou a minha prece!
9 ਉਸ ਨੇ ਮੇਰੇ ਰਾਹਾਂ ਨੂੰ ਪੱਥਰ ਨਾਲ ਬੰਦ ਕਰ ਦਿੱਤਾ ਹੈ ਅਤੇ ਮੇਰੇ ਰਾਹਾਂ ਨੂੰ ਵਿੰਗ-ਤਲਿੰਗਾ ਬਣਾ ਦਿੱਤਾ ਹੈ।"
9 Fechou-me a vereda com pedras e obstruiu o meu caminho.
10 ਯਹੋਵਾਹ, ਮੇਰੇ ਉੱਤੇ ਹਮਲੇ ਲਈ ਤਿਆਰ ਇੱਕ ਰਿੱਛ ਵਾਂਗ ਹੈ। ਉਹ ਕਿਸੇ ਛੁਪੀ ਹੋਈ ਥਾਂ ਉੱਤੇ ਖਲੋਤੇ ਸ਼ੇਰ ਵਾਂਗ ਹੈ।"
10 Foi ele para mim qual urso de emboscada, qual leão traiçoeiro.
11 ਯਹੋਵਾਹ ਨੇ ਮੈਨੂੰ ਮੇਰੇ ਰਾਹ ਤੋਂ ਭਟਕਾਇਆ। ਉਸ ਨੇ ਮੈਨੂੰ ਟੁਕੜਿਆਂ ਵਿੱਚ ਪਾੜ ਸੁੱਟਿਆਂ ਅਤੇ ਮੈਨੂੰ ਬਰਬਾਦ ਕਰ ਦਿੱਤਾ।"
11 Desviou-me para me dilacerar, deixando-me no abandono.
12 ਉਸ ਨੇ ਆਪਣੀ ਕਮਾਨ ਤਿਆਰ ਕਰ ਲਈ। ਉਸ ਨੇ ਮੈਨੂੰ ਆਪਣੇ ਤੀਰਾਂ ਦਾ ਨਿਸ਼ਾਨਾ ਬਣਾ ਲਿਆ।"
12 Retesou o arco e me tomou para alvo de suas setas.
13 ਉਸ ਨੇ ਮੇਰੇ ਪੇਟ ਅੰਦਰ ਤੀਰ ਮਾਰਿਆ। ਉਸ ਨੇ ਮੈਨੂੰ ਆਪਣੇ ਤੀਰਾਂ ਨਾਲ ਵਿੰਨ੍ਹਿਆ।"
13 Cravou em meus rins as flechas de sua aljava.
14 ਮੈਂ ਆਪਣੇ ਸਾਰੇ ਲੋਕਾਂ ਲਈ ਇੱਕ ਮਜ਼ਾਕ ਬਣ ਗਿਆ ਹਾਂ। ਉਹ, ਮੇਰਾ ਮਜ਼ਾਕ ਉਡਾਉਣ ਲਈ ਸਾਰਾ ਦਿਨ ਮੇਰੇ ਬਾਰੇ ਗੀਤ ਗਾਉਂਦੇ ਰਹਿੰਦੇ ਨੇ।"
14 Tornei-me escárnio do meu povo, objeto constante de suas canções.
15 ਯਹੋਵਾਹ ਨੇ ਇਹ ਜ਼ਹਿਰ (ਸਜ਼ਾ) ਮੈਨੂੰ ਪੀਣ ਲਈ ਦਿੱਤਾ। ਉਸ ਨੇ ਮੈਨੂੰ ਇਸ ਕੌੜੇ ਜ਼ਹਿਰ ਨਾਲ ਭਰ ਦਿੱਤਾ ਹੈ।"
15 Saturou-me de amarguras, saciou-me de absinto.
16 ਯਹੋਵਾਹ ਨੇ ਮੇਰੇ ਦੰਦਾਂ ਤੋਂ ਰੋੜ ਚਬਵਾਏ। ਉਸ ਨੇ ਮੈਨੂੰ ਧੂੜ ਅੰਦਰ ਮਿੱਧ ਦਿੱਤਾ।"
16 Quebrou-me os dentes com cascalhos, mergulhou-me em cinzas.
17 ਮੈਂ ਸੋਚਿਆ ਮੈਨੂੰ ਫ਼ੇਰ ਕਦੇ ਵੀ ਸ਼ਾਂਤੀ ਨਹੀਂ ਮਿਲੇਗੀ। ਮੈਂ ਚੰਗੀਆਂ ਚੀਜ਼ਾਂ ਬਾਰੇ ਭੁੱਲ ਗਿਆ।"
17 A paz foi roubada de minha alma, nem sei mais o que é felicidade.
18 ਮੈਂ ਆਪਣੇ-ਆਪ ਨੂੰ ਆਖਿਆ, “ਮੇਰੇ ਕੋਲ ਹੁਣ ਕੋਈ ਵੀ ਉਮੀਦ ਨਹੀਂ ਕਿ ਯਹੋਵਾਹ ਮੇਰੀ ਸਹਾਇਤਾ ਕਰੇਗਾ।”"
18 E eu penso: perdi minha força e minha esperança no Senhor.
19 ਯਹੋਵਾਹ, ਮੇਰੀ ਬਿਪਤਾ ਅਤੇ ਭਟਕਣ ਨੂੰ ਚੇਤੇ ਕਰੋ। ਉਸ ਕੌੜੀ ਜ਼ਹਿਰ ਨੂੰ ਯਾਦ ਕਰੋ ਜੋ ਤੁਸੀਂ ਮੈਨੂੰ ਦਿੱਤੀ ਸੀ।"
19 A lembrança de meus tormentos e minhas misérias é para mim absinto e veneno.
20 ਮੈਨੂੰ, ਮੇਰੀਆਂ ਸਾਰੀਆਂ ਮੁਸੀਬਤਾਂ ਚੰਗੀ ਤਰ੍ਹਾਂ ਯਾਦ ਨੇ। ਅਤੇ ਮੈਂ ਬਹੁਤ ਉਦਾਸ ਹਾਂ।"
20 A pensar nisso sem cessar, minha alma desfalece dentro de mim.
21 ਪਰ ਫ਼ੇਰ ਮੈਂ ਕਿਸੇ ਹੋਰ ਚੀਜ਼ ਬਾਰੇ ਸੋਚਦਾ ਹਾਂ, ਮੈਨੂੰ ਫ਼ੇਰ ਉਮੀਦ ਹੁੰਦੀ ਹੈ। ਜੋ ਮੈਂ ਸੋਚਦਾ ਹਾਂ ਇਹ ਹੈ:"
21 Eis, porém, o que vou tomar a peito para recuperar a esperança.
22 ਯਹੋਵਾਹ ਦੀ ਪ੍ਰੀਤ ਅਤੇ ਮਿਹਰ ਕਦੇ ਵੀ ਨਹੀਂ ਖਤਮ ਹੁੰਦੀ। ਉਸ ਦੀ ਦਇਆ ਕਦੇ ਨਹੀਂ ਮੁੱਕਦੀ।"
22 É graças ao Senhor que não fomos aniquilados, porque não se esgotou sua piedade.
23 ਹਰ ਸਵੇਰੇ ਉਹ ਇਸ ਨੂੰ ਨਵੇਂ ਤਰੀਕਿਆਂ ਨਾਲ ਦਰਸਾਉਂਦਾ ਹੈ! ਯਹੋਵਾਹ ਜੀ, ਤੁਸੀਂ ਕਿੰਨੇ ਸੱਚੇ ਅਤੇ ਵਫ਼ਾਦਾਰ ਹੋ।"
23 Cada manhã ele se manifesta e grande é sua fidelidade.
24 ਮੈਂ ਆਪਣੇ-ਆਪ ਨੂੰ ਆਖਦਾ ਹਾਂ, “ਯਹੋਵਾਹ ਮੇਰਾ ਪਰਮੇਸ਼ੁਰ ਹੈ ਅਤੇ ਮੈਂ ਉਸ ਵਿੱਚ ਭਰੋਸਾ ਕਰਦਾ ਹਾਂ।”"
24 Disse-me a alma: o Senhor é minha partilha, e assim nele confio.
25 ਯਹੋਵਾਹ ਉਨ੍ਹਾਂ ਲਈ ਨੇਕ ਹੈ ਜੋ ਉਸਦਾ ਇੰਤਜ਼ਾਰ ਕਰਦੇ ਨੇ। ਯਹੋਵਾਹ ਉਨ੍ਹਾਂ ਲੋਕਾਂ ਲਈ ਨੇਕ ਹੈ, ਜਿਹੜੇ ਉਸਦੀ ਉਡੀਕ ਕਰਦੇ ਹਨ।"
25 O Senhor é bom para quem nele confia, para a alma que o procura.
26 ਕਿਸੇ ਬੰਦੇ ਲਈ ਯਹੋਵਾਹ ਨੂੰ ਉਸ ਨੂੰ ਬਚਾਉਣ ਦਾ, ਖਾਮੋਸ਼ੀ ਨਾਲ ਇੰਤਜ਼ਾਰ ਕਰਨਾ ਚਾਹੀਦਾ ਹੈ।"
26 Bom é esperar em silêncio o socorro do Senhor.
27 ਕਿਸੇ ਬੰਦੇ ਲਈ ਯਹੋਵਾਹ ਦਾ ਜੂਲਾ ਪਹਿਨਣਾ ਚੰਗਾ ਹੈ। ਕਿਸੇ ਬੰਦੇ ਲਈ ਜਵਾਨੀ ਵੇਲੇ ਤੋਂ ਹੀ ਉਸ ਜੂਲੇ ਨੂੰ ਪਹਿਨਣਾ ਚੰਗਾ ਹੈ।"
27 É bom para o homem carregar seu jugo na mocidade.
28 ਉਸ ਬੰਦੇ ਨੂੰ ਇੱਕਲਾ ਅਤੇ ਖਾਮੋਸ਼ ਬੈਠਣਾ ਚਾਹੀਦਾ ਹੈ ਜਦੋਂ ਯਹੋਵਾਹ ਆਪਣਾ ਜੂਲਾ ਉਸ ਉੱਤੇ ਪਾਵੇ।"
28 Permaneça só e em silêncio, quando Deus lho determinar!
29 ਉਸ ਬੰਦੇ ਨੂੰ ਆਪਣਾ ਚਿਹਰ ਧਰਤ ਵੱਲ ਰੱਖਦੇ ਹੋਏ ਯਹੋਵਾਹ ਅੱਗੇ ਝੁਕਣਾ ਚਾਹੀਦਾ ਹੈ। ਸ਼ਾਇਦ ਫ਼ੇਰ ਵੀ ਕੋਈ ਉਮੀਦ ਹੋਵੇ।"
29 Leve sua boca ao pó; haverá, talvez, esperança?
30 ਉਸ ਨੂੰ ਆਪਣੀ ਦੂਸਰੀ ਗੱਲ੍ਹ ਵੀ, ਬੱਪੜ ਮਾਰਨ ਵਾਲੇ ਵੱਲ ਭੁਆ ਦੇਣੀ ਚਾਹੀਦੀ ਹੈ। ਉਸ ਬੰਦੇ ਨੂੰ ਆਪਣੇ-ਆਪ ਨੂੰ ਲੋਕਾਂ ਦੁਆਰਾ ਬੇਇੱਜ਼ਤ ਹੋ ਲੈਣ ਦੇਣਾ ਚਾਹੀਦਾ ਹੈ।"
30 Estenda a face a quem o fere, e se farte de opróbrios!
31 ਉਸ ਬੰਦੇ ਨੂੰ ਚੇਤੇ ਰੱਖਣਾ ਚਾਹੀਦਾ ਹੈ ਕਿ ਯਹੋਵਾਹ ਸਦਾ ਲਈ ਲੋਕਾਂ ਨੂੰ ਨਹੀਂ ਤਿਆਗਦਾ।"
31 Porque o Senhor não repele para sempre.
32 ਯਹੋਵਾਹ ਸਜ਼ਾ ਦਿੰਦਾ ਹੈ,ਜਦੋਂ ਉਸ ਦੇ ਕੋਲ ਰਹਿਮ ਵੀ ਹੁੰਦਾ ਹੈ। ਉਸ ਕੋਲ ਆਪਣੇ ਮਹਾਨ ਪਿਆਰ ਅਤੇ ਉਦਾਰਤਾ ਕਾਰਣ ਕਿਰਪਾ ਹੈ।"
32 Após haver afligido, ele tem piedade, porque é grande sua misericórdia.
33 ਯਹੋਵਾਹ ਲੋਕਾਂ ਨੂੰ ਸਜ਼ਾ ਨਹੀਂ ਦੇਣੀ ਚਾਹੁੰਦਾ। ਉਹ ਲੋਕਾਂ ਨੂੰ ਨਾ-ਖੁਸ਼ ਨਹੀਂ ਕਰਨਾ ਚਾਹੁੰਦਾ।"
33 Não lhe alegra o coração humilhar e afligir os homens.
34 ਯਹੋਵਾਹ ਇਨ੍ਹਾਂ ਗੱਲਾਂ ਨੂੰ ਪਸੰਦ ਨਹੀਂ ਕਰਦਾ: ਉਹ ਪਸੰਦ ਨਹੀਂ ਕਰਦਾ ਕਿ ਕੋਈ ਜਣਾ ਧਰਤੀ ਦੇ ਸਾਰੇ ਬੰਦੀਵਾਨਾਂ ਨੂੰ ਆਪਣੇ ਪੈਰਾਂ ਹੇਠਾਂ ਕੁਚਲ ਦੇਵੇ।"
34 Calcar aos pés todos os cativos da terra;
35 ਉਹ ਨਿਆਂ ਨੂੰ ਭ੍ਰਸ਼ਟ ਹੁੰਦਿਆਂ ਪਸੰਦ ਨਹੀਂ ਕਰਦਾ। ਪਰ ਕੁਝ ਲੋਕ ਸਰਬ ਉੱਚ ਪਰਮੇਸ਼ੁਰ ਦੇ ਸਾਹਮਣੇ ਇਹ ਬਦ ਗੱਲਾਂ ਕਰਦੇ ਹਨ।"
35 violar o direito de um homem à face do Altíssimo;
36 ਯਹੋਵਾਹ ਕਿਸੇ ਬੰਦੇ ਨੂੰ ਪਸੰਦ ਨਹੀਂ ਕਰਦਾ ਕਿ ਉਹ ਕਿਸੇ ਦੂਸਰੇ ਬੰਦੇ ਨੂੰ ਧੋਖਾ ਦੇਵੇ। ਯਹੋਵਾਹ ਕਿਸੇ ਵੀ ਅਜਿਹੀ ਗੱਲ ਨੂੰ ਪਸੰਦ ਨਹੀਂ ਕਰਦਾ।"
36 lesar os direitos de outros... Não vê tudo isso o Senhor?
37 ਕੋਈ ਵੀ ਕੁਝ ਅਜਿਹਾ ਨਹੀਂ ਆਖ ਸੱਕਦਾ ਅਤੇ ਇਹ ਵਾਪਰ ਜਾਵੇ, ਜਦੋਂ ਤੀਕ ਕਿ ਯਹੋਵਾਹ ਇਸ ਨੂੰ ਵਾਪਰਨ ਦਾ ਹੁਕਮ ਨਹੀਂ ਦਿੰਦਾ।"
37 De quem se executa a ordem, sem que Deus a ordene?
38 ਸਰਬ-ਉੱਚ ਪਰਮੇਸ਼ੁਰ ਚੰਗੀਆਂ ਅਤੇ ਮਾੜੀਆਂ ਦੋਹਾਂ ਗੱਲਾਂ ਦੇ ਵਾਪਰਨ ਦਾ ਹੁਕਮ ਦਿੰਦਾ ਹੈ।"
38 Não é da boca do Altíssimo que procedem males e bens?
39 ਕੋਈ ਵੀ ਜੀਵਿਤ ਬੰਦਾ ਸ਼ਿਕਾਇਤਾ ਨਹੀਂ ਕਰ ਸੱਕਦਾ, ਜਦੋਂ ਯਹੋਵਾਹ ਉਸ ਦੇ ਪਾਪਾਂ ਲਈ ਸਜ਼ਾ ਦਿੰਦਾ ਹੈ।"
39 De que pode o homem em vida queixar-se? Que cada um se queixe de seus pecados.
40 ਆਓ ਪੜਤਾਲ ਕਰੀਏ ਅਤੇ ਦੇਖੀਏ ਕਿ ਅਸਾਂ ਕੀ ਕੀਤਾ ਹੈ। ਅਤੇ ਫ਼ੇਰ ਅਸੀਂ ਯਹੋਵਾਹ ਵੱਲ ਮੁੜ ਪਈੇ।"
40 Examinemos, escrutemos o nosso proceder, e voltemos para o Senhor.
41 ਆਓ ਅਸੀਂ ਆਪਣੇ ਦਿਲਾਂ ਅਤੇ ਹੱਥਾਂ ਨੂੰ ਅਕਾਸ਼ ਦੇ ਪਰਮੇਸ਼ੁਰ ਵੱਲ ਉੱਚਾ ਚੁੱਕੀਏ।"
41 Elevemos os corações, tanto quanto as mãos, para Deus lá nos céus.
42 ਆਓ ਅਸੀਂ ਉਸ ਨੂੰ ਆਖੀਏ, “ਅਸੀਂ ਪਾਪ ਕੀਤੇ ਅਤੇ ਬੜੇ ਜ਼ਿੱਦੀ ਰਹੇ ਹਾਂ। ਇਸੇ ਲਈ ਹੀ, ਤੁਸੀਂ ਸਾਨੂੰ ਮਾਫ਼ ਨਹੀਂ ਕੀਤਾ।"
42 Pecamos, recalcitramos, e não nos perdoastes.
43 ਤੂੰ ਆਪਣੇ-ਆਪ ਨੂੰ ਕਹਿਰ ਨਾਲ ਲਪੇਟ ਲਿਆ ਅਤੇ ਸਾਨੂੰ ਭਜਾਇਆ, ਤੂੰ ਸਾਨੂੰ ਬੇਰਹਿਮੀ ਨਾਲ ਮਾਰ ਦਿੱਤਾ!"
43 Cobristes-vos de cólera para nos perseguir. Matastes sem piedade.
44 ਤੁਸੀਂ ਆਪਣੇ ਆਪ ਨੂੰ ਬੱਦਲ ਅੰਦਰ ਲਪੇਟ ਲਿਆ। ਤੁਸੀਂ ਅਜਿਹਾ ਕੀਤਾ ਤਾਂ ਜੋ ਕੋਈ ਵੀ ਪ੍ਰਾਰਥਨਾ ਤੁਹਾਡੇ ਤੀਕ ਨਾ ਪਹੁੰਚ ਸੱਕੇ।"
44 Numa nuvem vos envolvestes para impedir que a prece a atravessasse.
45 ਤੁਸੀਂ ਸਾਨੂੰ ਹੋਰਨਾਂ ਕੌਮਾਂ ਲਈ ਕੂੜੇ ਕਰਕਟ ਵਾਂਗ ਬਣਾ ਦਿੱਤਾ।"
45 E de nós fizestes raspas, refugo das nações.
46 ਸਾਡੇ ਸਾਰੇ ਹੀ ਦੁਸ਼ਮਣ ਸਾਡੇ ਨਾਲ ਗੁੱਸੇ ਵਿੱਚ ਭਰੇ ਹੋਏ ਗੱਲ ਕਰਦੇ ਨੇ।"
46 Contra nós abrem a boca todos os nossos inimigos.
47 ਅਸੀਂ ਭੈਭੀਤ ਹੋ ਗਏ ਹਾਂ। ਅਸੀਂ ਟੋਏ ਅੰਦਰ ਡਿੱਗ ਪਏ ਹਾਂ। ਅਸੀਂ ਬੁਰੀ ਤਰ੍ਹਾਂ ਸੱਟ ਖਾਧੀ ਹੈ! ਅਸੀਂ ਟੁੱਟ ਗਏ ਹਾਂ!”"
47 Fosso e terror - é o nosso quinhão, com ruínas e desolação.
48 ਮੇਰੀਆਂ ਅੱਖਾਂ ਵਿੱਚੋਂ ਹੰਝੂਆਂ ਦੇ ਦਰਿਆ ਵਗਦੇ ਨੇ! ਮੈਂ ਆਪਣੇ ਲੋਕਾਂ ਦੀ ਤਬਾਹੀ ਉੱਤੇ ਵਿਰਲਾਪ ਕਰਦਾ ਹਾਂ!"
48 Rios de lágrimas correm-me dos olhos, por causa da ruína da filha de meu povo.
49 ਮੇਰੀਆਂ ਅੱਖਾਂ ਬਿਨਾ ਰੁਕੇ ਵਗਣਗੀਆਂ! ਮੈਂ ਵਿਰਲਾਪ ਕਰਦਾ ਰਹਾਂਗਾ!"
49 Não cessam meus olhos de chorar, porque não cessa {a desgraça},
50 ਯਹੋਵਾਹ ਜੀ, ਮੈਂ ਉਦੋਂ ਤੀਕ ਰੋਦਾ ਰਹਾਂਗਾ ਜਦੋਂ ਤੀਕ ਕਿ ਤੁਸੀਂ ਹੇਠਾਂ ਸਾਡੇ ਵੱਲ ਨਹੀਂ ਤੱਕਦੇ। ਮੈਂ ਰੋਦਾ ਰਹਾਂਗਾ ਜਦੋਂ ਤੀਕ ਕਿ ਤੁਸੀਂ ਸਾਨੂੰ ਅਕਾਸ਼ ਵਿੱਚੋਂ ਨਹੀਂ ਦੇਖਦੇ!"
50 até que do alto dos céus o Senhor desça seu olhar.
51 ਮੇਰੀਆਂ ਅੱਖਾਂ ਮੈਨੂੰ ਗ਼ਮਗੀਨ ਬਣਾਉਂਦੀਆਂ ਨੇ, ਜਦੋਂ ਮੈਂ ਦੇਖਦਾ ਹਾਂ ਕਿ ਮੇਰੇ ਸ਼ਹਿਰ ਦੀਆਂ ਕੁੜੀਆਂ ਨਾਲ ਕੀ ਵਾਪਰਿਆ ਹੈ।"
51 Minha alma se amargura, ao ver todas as filhas da minha cidade.
52 ਉਹ ਲੋਕ ਬਿਨਾ ਕਾਰਣ ਹੀ ਮੇਰੇ ਦੁਸ਼ਮਣ ਸਨ ਪਰ ਉਨ੍ਹਾਂ ਇੱਕ ਪੰਛੀ ਵਾਂਗ ਮੇਰਾ ਸ਼ਿਕਾਰ ਕੀਤਾ।"
52 Caçaram-me como a um pardal os que, sem razão, me odeiam.
53 ਉਨ੍ਹਾਂ ਮੈਨੂੰ ਇੱਕ ਟੋਏ ਅੰਦਰ ਸੁੱਟ ਦਿੱਤਾ, ਜਦੋਂ ਕਿ ਹਾਲੇ ਮੈਂ ਜਿਉਂਦਾ ਹੀ ਸਾਂ। ਉਨ੍ਹਾਂ ਮੇਰੇ ਉੱਤੇ ਪੱਥਰ ਸੁੱਟੇ।"
53 Quiseram precipitar-me no fosso rolando uma pedra sobre mim.
54 ਪਾਣੀ ਮੇਰੇ ਸਿਰ ਤੀਕ ਆ ਗਿਆ। ਮੈਂ ਆਪਣੇ-ਆਪ ਨੂੰ ਆਖਿਆ, “ਮੈਂ ਮੁੱਕ ਗਿਆ ਹਾਂ।”"
54 Acima de mim subiam as águas: Estou perdido!, exclamei.
55 ਯਹੋਵਾਹ ਜੀ, ਮੈਂ ਟੋਏ ਦੀ ਡੂੰਘ ਵਿੱਚੋਂ, ਤੁਹਾਡਾ ਨਾਮ ਪੁਕਾਰਿਆ।"
55 Invoquei, Senhor, o vosso nome do profundo fosso.
56 ਮੇਰੀ ਆਵਾਜ਼ ਸੁਣ, ਆਪਣੇ ਕੰਨ ਨਾ ਬੰਦ ਕਰ ਅਤੇ ਮੈਨੂੰ ਬਚਾਉਣ ਤੋਂ ਇਨਕਾਰ ਨਾ ਕਰ।"
56 Ouvistes-me gritar: Não aparteis do meu chamado o vosso ouvido.
57 ਉਸ ਦਿਨ, ਤੁਸੀਂ ਮੇਰੇ ਕੋਲ ਆਏ ਜਦੋਂ ਮੈਂ ਤੁਹਾਨੂੰ ਪੁਕਾਰਿਆ। ਤੁਸੀਂ ਮੈਨੂੰ ਆਖਿਆ, “ਭੈਭੀਤ ਨਾ ਹੋ।”"
57 E vós viestes no dia em que vos invoquei e dissestes: Não tenhas medo!
58 ਯਹੋਵਾਹ, ਮੇਰਾ ਬਚਾਓ ਕਰ ਅਤੇ ਮੇਰੀ ਖਾਤਰ ਮੇਰਾ ਜੀਵਨ ਵਾਪਸ ਲਿਆ।"
58 Defendestes, Senhor, a minha causa, e minha vida resgatastes.
59 ਯਹੋਵਾਹ, ਮੇਰੀਆਂ ਸਮੱਸਿਆਵਾਂ ਵੱਲ ਵੇਖ ਅਤੇ ਹੁਣ ਮੇਰੇ ਮਾਮਲੇ ਦਾ ਨਿਆਂ ਕਰ।"
59 Vistes, Senhor, o mal que me fizeram: fazei-me justiça.
60 ਵੇਖ ਕਿਵੇਂ ਮੇਰੇ ਦੁਸ਼ਮਣ ਨੇ ਮੈਨੂੰ ਦੁੱਖ ਦਿੱਤਾ। ਉਨ੍ਹਾਂ ਸਭ ਬਦ ਵਿਉਂਤਾਂ ਨੂੰ ਸੁਣ, ਜੋ ਉਨ੍ਹਾਂ ਮੇਰੇ ਵਿਰੁੱਧ ਬਣਾਈਆਂ।"
60 Vós vedes seus projetos vingativos e suas tramas contra mim.
61 ਤੁਸੀਂ ਉਨ੍ਹਾਂ ਨੂੰ ਮੇਰੀ ਬੇਇੱਜ਼ਤੀ ਕਰਦਿਆਂ ਸੁਣਿਆ ਸੀ, ਯਹੋਵਾਹ ਜੀ ਤੁਸੀਂ ਉਹ ਸਾਰੀਆਂ ਮੰਦੀਆਂ ਵਿਉਂਤਾਂ ਸੁਣੀਆਂ ਨੇ ਜੋ ਉਨ੍ਹਾਂ ਮੇਰੇ ਵਿਰੁੱਧ ਬਣਾਈਆਂ ਨੇ।"
61 Senhor, ouvistes suas injúrias e todos os seus conluios contra mim;
62 ਮੇਰੇ ਦੁਸ਼ਮਣ ਦੇ ਸ਼ਬਦ ਅਤੇ ਸੋਚਾਂ ਹਮੇਸ਼ਾ ਮੇਰੇ ਵਿਰੁੱਧ ਹਨ।"
62 As palavras de meus inimigos e o que sem cessar estão tramando contra mim.
63 ਯਹੋਵਾਹ, ਵੇਖ ਉੱਠਦੇ-ਬੈਠਦੇ ਉਹ ਕਿਵੇਂ ਮੇਰਾ ਮਜ਼ਾਕ ਉਡਾਉਂਦੇ ਹਨ।"
63 Observai-os: sentados ou de pé, fazem de mim objeto de suas canções.
64 ਯਹੋਵਾਹ, ਉਨ੍ਹਾਂ ਨੂੰ ਉਹ ਕੁਝ ਦੇਵੋ ਜਿਸਦੇ ਉਹ ਅਧਿਕਾਰੀ ਨੇ! ਉਨ੍ਹਾਂ ਤੋਂ ਉਨ੍ਹਾਂ ਦੇ ਕੀਤੇ ਦਾ ਬਦਲਾ ਲੈ!"
64 Dai-lhes, Senhor, a paga, o que merece o seu proceder.
65 ਉਨ੍ਹਾਂ ਦੇ ਦਿਲਾਂ ਨੂੰ ਜ਼ਿੱਦੀ ਬਣਾ ਦਿਓ ਅਤੇ ਫ਼ੇਰ ਉਨ੍ਹਾਂ ਨੂੰ ਸਰਾਪ ਦਿਓ।"
65 Cegai-lhes o coração; feri-os com a vossa maldição;
66 ਉਨ੍ਹਾਂ ਨੂੰ ਆਪਣੇ ਕਹਿਰ ਨਾਲ ਭਜਾ! ਯਹੋਵਾਹ, ਉਨ੍ਹਾਂ ਨੂੰ ਅਕਾਸ਼ ਹੇਠਾਂ ਤਬਾਹ ਕਰ ਦੇ! ਹ ਕਰ ਦੇ!"
66 persegui-os com vossa cólera, e exterminai-os do nosso universo, Senhor!

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Lamentações 3, comparar traduções ou montar um estudo — tudo direto pelo WhatsApp.