Levítico 15
Punjabi Bible (GL_PUNJABI) vs ARA
ARA Almeida Revista e Atualizada 1993
1 ਪ੍ਰਮੇਹ ਦੇ ਰੋਗਾਂ ਬਾਰੇ ਬਿਧੀਆਂ ਯਹੋਵਾਹ ਨੇ ਮੂਸਾ ਤੇ ਹਾਰੂਨ ਨੂੰ ਇਹ ਵੀ ਆਖਿਆ,"
1 Disse mais o Senhor a Moisés e a Arão:
2 “ਇਸਰਾਏਲ ਦੇ ਲੋਕਾਂ ਨੂੰ ਆਖੋ; ਜਦੋਂ ਕਿਸੇ ਬੰਦੇ ਦੇ ਸ਼ਰੀਰ ਵਿੱਚੋਂ ਦ੍ਰਵ ਨਿਕਲ ਰਿਹਾ ਹੋਵੇ, ਤਾਂ ਉਹ ਪਲੀਤ ਹੈ।"
2 Falai aos filhos de Israel e dizei-lhes: Qualquer homem que tiver fluxo seminal do seu corpo será imundo por causa do fluxo.
3 ਇਸ ਨਾਲ ਫ਼ਰਕ ਨਹੀਂ ਪੈਂਦਾ ਕਿ ਉਸ ਦੇ ਸ਼ਰੀਰ ਵਿੱਚੋਂ ਇਹ ਚੀਜ਼ ਵਗਣਾ ਜਾਰੀ ਰੱਖਦੀ ਹੈ ਜਾਂ ਉਸਦਾ ਸ਼ਰੀਰ ਇਸ ਨੂੰ ਵਗਣ ਤੋਂ ਰੋਕ ਦਿੰਦਾ ਹੈ।"
3 Esta, pois, será a sua imundícia por causa do seu fluxo: se o seu corpo vaza o fluxo ou se o seu corpo o estanca, esta é a sua imundícia.
4 “ਜੇ ਉਹ ਬੰਦਾ, ਜਿਸਦੇ ਸ਼ਰੀਰ ਵਿੱਚੋਂ ਕੋਈ ਚੀਜ਼ ਵਗਦੀ ਹੈ, ਕਿਸੇ ਬਿਸਤਰੇ ਉੱਤੇ ਲੇਟਿਆ ਹੈ, ਤਾਂ ਉਹ ਬਿਸਤਰਾ ਪਲੀਤ ਹੋ ਜਾਂਦਾ ਹੈ। ਉਹ ਹਰ ਚੀਜ਼, ਜਿਸ ਉੱਤੇ ਉਹ ਬੰਦਾ ਬੈਠਦਾ ਹੈ, ਪਲੀਤ ਹੋ ਜਾਂਦੀ ਹੈ।"
4 Toda cama em que se deitar o que tiver fluxo será imunda; e tudo sobre que se assentar será imundo.
5 ਜੇ ਕੋਈ ਉਸ ਬੰਦੇ ਦੇ ਬਿਸਤਰੇ ਨੂੰ ਛੂਹ ਲੈਂਦਾ ਹੈ, ਉਸ ਨੂੰ ਆਪਣੇ ਕੱਪੜੇ ਧੋ ਲੈਣੇ ਚਾਹੀਦੇ ਹਨ ਅਤੇ ਆਪਣੇ-ਆਪ ਨੂੰ ਪਾਣੀ ਨਾਲ ਧੋ ਲੈਣਾ ਚਾਹੀਦਾ ਹੈ। ਉਹ ਸ਼ਾਮ ਤੱਕ ਪਲੀਤ ਰਹੇਗਾ।"
5 Qualquer que lhe tocar a cama lavará as suas vestes, banhar-se-á em água e será imundo até à tarde.
6 ਜੇ ਕੋਈ ਬੰਦਾ ਕਿਸੇ ਐਸੀ ਚੀਜ਼ ਉੱਤੇ ਬੈਠਦਾ ਹੈ ਜਿਸ ਉੱਤੇ ਵਗਦੀ ਹੋਈ ਚੀਜ਼ ਵਾਲਾ ਬੰਦਾ ਬੈਠਿਆ ਸੀ ਤਾਂ ਉਸ ਨੂੰ ਆਪਣੇ ਕੱਪੜੇ ਧੋ ਲੈਣੇ ਚਾਹੀਦੇ ਹਨ ਅਤੇ ਪਾਣੀ ਨਾਲ ਇਸ਼ਨਾਨ ਕਰਨਾ ਚਾਹੀਦਾ ਹੈ। ਉਹ ਸ਼ਾਮ ਤੱਕ ਪਲੀਤ ਰਹੇਗਾ।"
6 Aquele que se assentar sobre aquilo em que se assentara o que tem o fluxo lavará as suas vestes, banhar-se-á em água e será imundo até à tarde.
7 ਇਸਤੋਂ ਇਲਾਵਾ, ਜੇ ਕੋਈ ਬੰਦਾ ਪ੍ਰਮੇਹ ਵਾਲੇ ਬੰਦੇ ਨੂੰ ਛੂਹ ਲੈਂਦਾ ਹੈ ਤਾਂ ਉਸ ਨੂੰ ਆਪਣੇ ਕੱਪੜੇ ਧੋਣੇ ਚਾਹੀਦੇ ਹਨ ਅਤੇ ਪਾਣੀ ਨਾਲ ਇਸ਼ਨਾਨ ਕਰਨਾ ਚਾਹੀਦਾ ਹੈ। ਉਹ ਸ਼ਾਮ ਤੱਕ ਪਲੀਤ ਰਹੇਗਾ।"
7 Quem tocar o corpo do que tem o fluxo lavará as suas vestes, banhar-se-á em água e será imundo até à tarde.
8 ਜੇ ਕੋਈ ਪ੍ਰਮੇਹ ਵਾਲਾ ਬੰਦਾ ਕਿਸੇ ਪਾਕ ਬੰਦੇ ਉੱਤੇ ਥੁੱਕ ਸੁੱਟਦਾ ਹੈ ਤਾਂ ਉਸ ਪਾਕ ਬੰਦੇ ਨੂੰ ਆਪਣੇ ਕੱਪੜੇ ਧੋ ਲੈਣੇ ਚਾਹੀਦੇ ਹਨ ਅਤੇ ਪਾਣੀ ਨਾਲ ਇਸ਼ਨਾਨ ਕਰਨਾ ਚਾਹੀਦਾ ਹੈ। ਇਹ ਬੰਦਾ ਸ਼ਾਮ ਤੱਕ ਪਲੀਤ ਰਹੇਗਾ।"
8 Se o homem que tem o fluxo cuspir sobre uma pessoa limpa, então, esta lavará as suas vestes, banhar-se-á em água e será imunda até à tarde.
9 ਸਵਾਰੀ ਕਰਦੇ ਵਕਤ ਪ੍ਰਮੇਹ ਵਾਲਾ ਬੰਦਾ ਜਿਸ ਕਾਸੇ ਤੇ ਵੀ ਬੈਠਦਾ ਹੈ ਪਲੀਤ ਹੋ ਜਾਂਦੀ ਹੈ।"
9 Também toda sela em que cavalgar o que tem o fluxo será imunda.
10 ਇਸ ਲਈ ਜੋ ਵੀ ਬੰਦਾ ਉਨ੍ਹਾਂ ਚੀਜ਼ਾਂ ਨੂੰ ਛੂਹ ਲੈਂਦਾ ਹੈ ਜਿਹੜੀਆਂ ਪ੍ਰਮੇਹ ਵਾਲੇ ਬੰਦੇ ਦੇ ਹੇਠਾਂ ਸਨ, ਸ਼ਾਮ ਤੱਕ ਪਲੀਤ ਰਹੇਗਾ। ਜਿਹੜਾ ਬੰਦਾ ਇਨ੍ਹਾਂ ਚੀਜ਼ਾਂ ਨੂੰ ਚੁੱਕਦਾ ਜਿਹੜੀਆਂ ਪ੍ਰਮੇਹ ਵਾਲੇ ਬੰਦੇ ਦੇ ਹੇਠਾਂ ਸਨ ਉਸ ਨੂੰ ਆਪਣੇ ਕੱਪੜੇ ਧੋਣੇ ਚਾਹੀਦੇ ਹਨ ਅਤੇ ਆਪਣੇ-ਆਪ ਨੂੰ ਪਾਣੀ ਨਾਲ ਧੋ ਲੈਣਾ ਚਾਹੀਦਾ ਹੈ। ਉਹ ਸ਼ਾਮ ਤੀਕ ਪਲੀਤ ਰਹੇਗਾ।"
10 Qualquer que tocar alguma coisa que esteve debaixo dele será imundo até à tarde; e aquele que a levar lavará as suas vestes, banhar-se-á em água e será imundo até à tarde.
11 ਅਜਿਹਾ ਵੀ ਵਾਪਸ ਸੱਕਦਾ ਹੈ ਕਿ ਪ੍ਰਮੇਹ ਵਾਲੇ ਬੰਦੇ ਨੇ ਆਪਣੇ ਹੱਥ ਨਹੀਂ ਧੋਤੇ ਅਤੇ ਕਿਸੇ ਦੂਸਰੇ ਬੰਦੇ ਨੂੰ ਛੂਹ ਲਿਆ ਹੋਵੇ। ਤਾਂ ਦੂਸਰੇ ਬੰਦੇ ਨੂੰ ਆਪਣੇ ਕੱਪੜੇ ਧੋ ਲੈਣੇ ਚਾਹੀਦੇ ਹਨ ਅਤੇ ਪਾਣੀ ਨਾਲ ਇਸ਼ਨਾਨ ਕਰਨਾ ਚਾਹੀਦਾ ਹੈ। ਉਹ ਸ਼ਾਮ ਤੱਕ ਪਲੀਤ ਰਹੇਗਾ।"
11 Também todo aquele em quem tocar o que tiver o fluxo, sem haver lavado as suas mãos com água, lavará as suas vestes, banhar-se-á em água e será imundo até à tarde.
12 “ਪਰ ਜੇ ਕੋਈ ਪ੍ਰਮੇਹ ਵਾਲਾ ਬੰਦਾ ਕਿਸੇ ਮਿੱਟੀ ਦੇ ਭਾਂਡੇ ਨੂੰ ਛੂਹ ਲੈਂਦਾ ਹੈ, ਤਾਂ ਉਹ ਭਾਂਡਾ ਤੋੜ ਦੇਣਾ ਚਾਹੀਦਾ ਹੈ। ਜੇ ਕੋਈ ਪ੍ਰਮੇਹ ਵਾਲਾ ਬੰਦਾ ਕਿਸੇ ਲੱਕੜ ਦੇ ਬਰਤਨ ਨੂੰ ਛੂਹ ਲੈਂਦਾ ਹੈ ਤਾਂ ਉਸ ਬਰਤਨ ਨੂੰ ਪਾਣੀ ਨਾਲ ਧੋ ਲੈਣਾ ਚਾਹੀਦਾ ਹੈ।"
12 O vaso de barro em que tocar o que tem o fluxo será quebrado; porém todo vaso de madeira será lavado em água.
13 “ਜਦੋਂ ਕੋਈ ਪ੍ਰਮੇਹ ਵਾਲਾ ਬੰਦਾ ਪਾਕ ਬਣਾਏ ਜਾਣ ਲਈ ਤਿਆਰ ਹੁੰਦਾ ਹੈ, ਉਸ ਨੂੰ ਪਾਕ ਬਣਾਏ ਜਾਣ ਤੋਂ ਪਹਿਲਾਂ ਸੱਤ ਦਿਨ ਤੱਕ ਇੰਤਜ਼ਾਰ ਕਰਨਾ ਚਾਹੀਦਾ ਹੈ। ਫ਼ੇਰ ਉਸ ਨੂੰ ਆਪਣੇ ਕੱਪੜੇ ਧੋ ਲੈਣੇ ਚਾਹੀਦੇ ਹਨ ਅਤੇ ਵਗਦੇ ਪਾਣੀ ਵਿੱਚ ਇਸ਼ਨਾਨ ਕਰਨਾ ਚਾਹੀਦਾ ਹੈ। ਫ਼ੇਰ ਉਹ ਪਾਕ ਹੋ ਜਾਵੇਗਾ।"
13 Quando, pois, o que tem o fluxo dele estiver limpo, contar-se-ão sete dias para a sua purificação; lavará as suas vestes, banhará o corpo em águas correntes e será limpo.
14 ਅੱਠਵੇਂ ਦਿਨ, ਉਹ ਬੰਦਾ ਦੋ ਘੁੱਗੀਆਂ ਜਾਂ ਦੋ ਕਬੂਤਰ ਲੈ ਕੇ ਆਵੇ। ਉਸ ਨੂੰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਤੇ ਯਹੋਵਾਹ ਦੇ ਸਾਹਮਣੇ ਆਉਣਾ ਚਾਹੀਦਾ ਹੈ। ਉਹ ਦੋਵੇਂ ਪੰਛੀ ਜਾਜਕ ਨੂੰ ਦੇਵੇਗਾ।"
14 Ao oitavo dia, tomará duas rolas ou dois pombinhos, e virá perante o Senhor , à porta da tenda da congregação, e os dará ao sacerdote;
15 ਜਾਜਕ ਪੰਛੀਆਂ ਨੂੰ, ਇੱਕ ਨੂੰ ਪਾਪ ਦੀ ਭੇਟ ਵਜੋਂ ਅਤੇ ਦੂਸਰੇ ਨੂੰ ਹੋਮ ਦੀ ਭੇਟ ਵਜੋਂ ਚੜ੍ਹਾਵੇਗਾ। ਇਸ ਤਰ੍ਹਾਂ, ਜਾਜਕ ਯਹੋਵਾਹ ਦੇ ਸਾਹਮਣੇ ਉਸ ਬੰਦੇ ਲਈ ਪਰਾਸਚਿਤ ਕਰੇਗਾ।"
15 este os oferecerá, um, para oferta pelo pecado, e o outro, para holocausto; e, assim, o sacerdote fará, por ele, expiação do seu fluxo perante o Senhor .
16 ਆਦਮੀਆਂ ਲਈ ਬਿਧੀਆਂ “ਜੇਕਰ ਕੋਈ ਬੰਦਾ ਵੀਰਜ ਵਗਾਉਂਦਾ, ਉਸ ਨੂੰ ਆਪਣੇ-ਆਪ ਨੂੰ ਪਾਣੀ ਵਿੱਚ ਪੂਰੀ ਤਰ੍ਹਾਂ ਧੋਣਾ ਚਾਹੀਦਾ ਹੈ। ਉਹ ਸ਼ਾਮ ਤੱਕ ਪਲੀਤ ਰਹੇਗਾ।"
16 Também o homem, quando se der com ele emissão do sêmen, banhará todo o seu corpo em água e será imundo até à tarde.
17 ਜੇ ਵੀਰਜ ਕਿਸੇ ਕੱਪੜੇ ਜਾਂ ਚਮੜੇ ਉੱਤੇ ਹੈ, ਇਸ ਨੂੰ ਪਾਣੀ ਨਾਲ ਧੋਤਾ ਜਾਣਾ ਚਾਹੀਦਾ ਹੈ। ਇਹ ਸ਼ਾਮ ਤੱਕ ਪਲੀਤ ਰਹੇਗਾ।"
17 Toda veste e toda pele em que houver sêmen se lavarão em água e serão imundas até à tarde.
18 ਜੇ ਕੋਈ ਬੰਦਾ ਕਿਸੇ ਔਰਤ ਨਾਲ ਸੰਭੋਗ ਕਰਦਾ ਹੈ, ਆਦਮੀ ਤੇ ਔਰਤ, ਦੋਹਾਂ ਨੂੰ ਆਪਣੇ-ਆਪ ਨੂੰ ਪਾਣੀ ਨਾਲ ਧੋਣਾ ਚਾਹੀਦਾ ਹੈ। ਉਹ ਸ਼ਾਮ ਤੱਕ ਪਲੀਤ ਰਹਿਣਗੇ।"
18 Se um homem coabitar com mulher e tiver emissão do sêmen, ambos se banharão em água e serão imundos até à tarde.
19 ਔਰਤਾਂ ਲਈ ਬਿਧੀਆਂ “ਜੇ ਕਿਸੇ ਔਰਤ ਦਾ ਮਾਹਵਾਰੀ ਸਮੇਂ ਖੂਨ ਵਗਦਾ ਹੈ, ਤਾਂ ਉਹ ਸੱਤ ਦਿਨਾਂ ਤੱਕ ਪਲੀਤ ਰਹੇਗੀ। ਜੇ ਕੋਈ ਬੰਦਾ ਉਸ ਨੂੰ ਛੂਹ ਲੈਂਦਾ ਹੈ, ਤਾਂ ਉਹ ਬੰਦਾ ਸ਼ਾਮ ਤੱਕ ਪਲੀਤ ਰਹੇਗਾ।"
19 A mulher, quando tiver o fluxo de sangue, se este for o fluxo costumado do seu corpo, estará sete dias na sua menstruação, e qualquer que a tocar será imundo até à tarde.
20 ਇਸਤੋਂ ਇਲਾਵਾ ਹਰ ਉਹ ਚੀਜ਼ ਜਿਸ ਉੱਤੇ ਮਾਹਵਾਰੀ ਸਮੇਂ ਵਾਲੀ ਔਰਤ ਲੇਟਦੀ ਹੈ। ਪਲੀਤ ਹੋ ਜਾਵੇਗੀ। ਅਤੇ ਹਰ ਉਹ ਚੀਜ਼, ਜਿਸ ਉੱਤੇ ਉਹ ਉਸ ਸਮੇਂ ਦੌਰਾਨ ਬੈਠਦੀ ਹੈ, ਪਲੀਤ ਹੋ ਜਾਵੇਗੀ।"
20 Tudo sobre que ela se deitar durante a menstruação será imundo; e tudo sobre que se assentar será imundo.
21 ਜੇ ਕੋਈ ਬੰਦਾ ਉਸ ਔਰਤ ਦੇ ਬਿਸਤਰੇ ਨੂੰ ਛੂੰਹਦਾ ਹੈ, ਉਸ ਬੰਦੇ ਨੂੰ ਆਪਣੇ ਕੱਪੜੇ ਧੋਣੇ ਚਾਹੀਦੇ ਹਨ ਅਤੇ ਪਾਣੀ ਵਿੱਚ ਨਹਾਉਣਾ ਚਾਹੀਦਾ ਹੈ। ਉਹ ਸ਼ਾਮ ਤੀਕ ਪਲੀਤ ਰਹੇਗਾ।"
21 Quem tocar no leito dela lavará as suas vestes, banhar-se-á em água e será imundo até à tarde.
22 ਜੇ ਕੋਈ ਵੀ ਕਿਸੇ ਅਜਿਹੀ ਚੀਜ਼ ਨੂੰ ਛੂੰਹਦਾ ਹੈ ਜਿਸ ਉੱਤੇ ਉਹ ਔਰਤ ਬੈਠੀ ਸੀ, ਉਸ ਨੂੰ ਆਪਣੇ ਕੱਪੜੇ ਧੋਣੇ ਚਾਹੀਦੇ ਹਨ ਅਤੇ ਆਪਣੇ-ਆਪ ਨੂੰ ਪਾਣੀ ਨਾਲ ਧੋਣਾ ਚਾਹੀਦਾ ਹੈ? ਉਹ ਸ਼ਾਮ ਤੱਕ ਪਲੀਤ ਰਹੇਗਾ।"
22 Quem tocar alguma coisa sobre que ela se tiver assentado lavará as suas vestes, banhar-se-á em água e será imundo até à tarde.
23 ਜੇ ਕੋਈ ਬੰਦਾ ਕਿਸੇ ਉਸ ਚੀਜ਼ ਨੂੰ ਛੂੰਹਦਾ ਜੋ ਬਿਸਤਰੇ ਉੱਤੇ ਸੀ ਜਾਂ ਜਿਸ ਉੱਤੇ ਉਹ ਬੈਠੀ ਹੋਈ ਸੀ, ਉਹ ਸ਼ਾਮ ਤੱਕ ਪਲੀਤ ਰਹੇਗਾ।"
23 Também quem tocar alguma coisa que estiver sobre a cama ou sobre aquilo em que ela se assentou, esse será imundo até à tarde.
24 “ਜੇ ਕੋਈ ਆਦਮੀ ਕਿਸੇ ਔਰਤ ਨਾਲ ਉਸ ਦੇ ਮਾਹਵਾਰੀ ਸਮੇਂ ਦੌਰਾਨ, ਸੰਭੋਗ ਕਰਦਾ ਹੈ, ਉਹ ਸੱਤਾਂ ਦਿਨਾਂ ਤੱਕ ਪਲੀਤ ਰਹੇਗਾ। ਹਰ ਉਹ ਬਿਸਤਰ ਜਿਸ ਉੱਤੇ ਉਹ ਆਦਮੀ ਸੌਵੇਗਾ, ਪਲੀਤ ਹੋਵੇਗਾ।"
24 Se um homem coabitar com ela, e a sua menstruação estiver sobre ele, será imundo por sete dias; e toda cama sobre que ele se deitar será imunda.
25 “ਜੇ ਕਿਸੇ ਔਰਤ ਨੂੰ ਬਹੁਤ ਦਿਨ ਲਈ ਖੂਨ ਪੈਂਦਾ ਹੈ, ਆਪਣੇ ਮਾਹਵਾਰੀ ਸਮੇਂ ਤੋਂ ਬਿਨਾ, ਜਾਂ ਜੇ ਉਸ ਨੂੰ ਮਾਹਵਾਰੀ ਦੇ ਸਮੇਂ ਤੋਂ ਵੱਧ ਖੂਨ ਪੈਂਦਾ ਹੈ, ਤਾਂ ਉਹ ਮਾਹਵਾਰੀ ਸਮੇਂ ਵਾਂਗ ਹੀ ਪਲੀਤ ਹੋਵੇਗੀ।"
25 Também a mulher, quando manar fluxo do seu sangue, por muitos dias fora do tempo da sua menstruação ou quando tiver fluxo do sangue por mais tempo do que o costumado, todos os dias do fluxo será imunda, como nos dias da sua menstruação.
26 ਖੂਨ ਪੈਣ ਦੇ ਸਮੇਂ ਦੌਰਾਨ ਜਿਹੜੇ ਬਿਸਤਰੇ ਉੱਤੇ ਉਹ ਔਰਤ ਲੇਟਦੀ ਹੈ ਉਹ ਉਸ ਦੇ ਮਾਹਵਾਰੀ ਸਮੇਂ ਦੇ ਬਿਸਤਰੇ ਵਰਗਾ ਹੀ ਹੋਵੇਗਾ। ਹਰ ਉਹ ਚੀਜ਼ ਜਿਸ ਉੱਤੇ ਉਹ ਔਰਤ ਬੈਠਦੀ ਹੈ ਉਹ ਉਸੇ ਤਰ੍ਹਾਂ ਪਲੀਤ ਹੋਵੇਗੀ ਜਿਵੇਂ ਉਹ ਮਾਹਵਾਰੀ ਦੇ ਦੌਰਾਨ ਹੁੰਦੀ ਹੈ।"
26 Toda cama sobre que se deitar durante os dias do seu fluxo ser-lhe-á como a cama da sua menstruação; e toda coisa sobre que se assentar será imunda, conforme a impureza da sua menstruação.
27 ਜੇ ਕੋਈ ਬੰਦਾ ਉਨ੍ਹਾਂ ਚੀਜ਼ਾਂ ਨੂੰ ਛੂੰਹਦਾ ਹੈ ਤਾਂ ਉਹ ਬੰਦਾ ਪਲੀਤ ਹੋਵੇਗਾ। ਉਸ ਬੰਦੇ ਨੂੰ ਆਪਣੇ ਕੱਪੜੇ ਧੋ ਲੈਣੇ ਚਾਹੀਦੇ ਹਨ ਅਤੇ ਪਾਣੀ ਨਾਲ ਨਹਾ ਲੈਣਾ ਚਾਹੀਦਾ ਹੈ। ਉਹ ਸ਼ਾਮ ਤੱਕ ਪਲੀਤ ਰਹੇਗਾ।"
27 Quem tocar estas será imundo; portanto, lavará as suas vestes, banhar-se-á em água e será imundo até à tarde.
28 ਔਰਤ ਦੇ ਖੂਨ ਬੰਦ ਹੋਣ ਤੋਂ ਮਗਰੋਂ, ਉਸ ਨੂੰ ਸੱਤਾਂ ਦਿਨਾਂ ਲਈ ਇੰਤਜ਼ਾਰ ਕਰਨਾ ਚਾਹੀਦਾ ਹੈ। ਫ਼ੇਰ ਉਹ ਪਾਕ ਹੋਵੇਗੀ।"
28 Porém, quando lhe cessar o fluxo, então, se contarão sete dias, e depois será limpa.
29 ਫ਼ੇਰ ਅੱਠਵੇਂ ਦਿਨ, ਔਰਤ ਨੂੰ ਦੋ ਘੁੱਗੀਆਂ ਜਾਂ ਦੋ ਕਬੂਤਰ ਲੈ ਕੇ ਮੰਡਲੀ ਦੇ ਤੰਬੂ ਦੇ ਪ੍ਰਵੇਸ਼ ਤੇ ਜਾਜਕ ਕੋਲ ਲੈ ਕੇ ਆਉਣਾ ਚਾਹੀਦਾ ਹੈ।"
29 Ao oitavo dia, tomará duas rolas ou dois pombinhos e os trará ao sacerdote à porta da tenda da congregação.
30 ਫ਼ੇਰ ਜਾਜਕ ਨੂੰ ਪੰਛੀ, ਇੱਕ ਪੰਛੀ ਪਾਪ ਦੀ ਭੇਟ ਵਜੋਂ ਅਤੇ ਦੂਸਰੇ ਨੂੰ ਹੋਮ ਦੀ ਭੇਟ ਵਜੋਂ ਚੜ੍ਹਾਉਣਾ ਚਾਹੀਦਾ ਹੈ। ਇਸ ਤਰ੍ਹਾਂ ਉਹ ਉਸ ਲਈ ਯਹੋਵਾਹ ਦੇ ਸਾਹਮਣੇ ਉਸ ਦੇ ਨਾਪਾਕ ਖੂਨ ਵਗਣ ਖਾਤਰ ਪਰਾਸਚਿਤ ਕਰੇਗਾ।"
30 Então, o sacerdote oferecerá um, para oferta pelo pecado, e o outro, para holocausto; o sacerdote fará, por ela, expiação do fluxo da sua impureza perante o Senhor .
31 “ਇਸ ਤਰ੍ਹਾਂ ਤੁਹਾਨੂੰ ਇਸਰਾਏਲ ਦੇ ਲੋਕਾਂ ਨੂੰ ਪਲੀਤ ਹੋਣ ਬਾਰੇ ਚੇਤਾਵਨੀ ਦੇਣੀ ਚਾਹੀਦੀ ਹੈ। ਜੇ ਤੁਸੀਂ ਚੇਤਾਵਨੀ ਨਹੀਂ ਦਿਉਂਗੇ, ਤਾਂ ਹੋ ਸੱਕਦਾ ਹੈ ਕਿ ਉਹ ਮੇਰੇ ਪਵਿੱਤਰ ਤੰਬੂ ਨੂੰ ਪਲੀਤ ਕਰ ਦੇਣ। ਅਤੇ ਫ਼ੇਰ ਉਨ੍ਹਾਂ ਨੂੰ ਮਰਨਾ ਪਵੇਗਾ।”"
31 Assim, separareis os filhos de Israel das suas impurezas, para que não morram nelas, ao contaminarem o meu tabernáculo, que está no meio deles.
32 ਇਹ ਬਿਧੀਆਂ ਪ੍ਰਮੇਹ ਵਾਲੇ ਲੋਕਾਂ ਅਤੇ ਉਨ੍ਹਾਂ ਆਦਮੀਆਂ ਲਈ ਹਨ ਜਿਨ੍ਹਾਂ ਦਾ ਵੀਰਜ ਵਗ ਜਾਵੇ ਅਤੇ ਇਸ ਕਾਰਣ ਪਲੀਤ ਹੋ ਜਾਣ।"
32 Esta é a lei daquele que tem o fluxo, e daquele com quem se dá emissão do sêmen e que fica por ela imundo,
33 ਇਹ ਬਿਧੀਆਂ ਉਨ੍ਹਾਂ ਔਰਤਾਂ ਲਈ ਹਨ ਜਿਹੜੀਆਂ ਆਪਣੇ ਮਾਹਵਾਰੀ ਦੇ ਖੂਨ ਨਾਲ ਪਲੀਤ ਹੋ ਜਾਂਦੀਆਂ ਹਨ। ਇਹ ਬਿਧੀਆਂ ਹਰ ਉਸ ਵਿਅਕਤੀ ਲਈ ਹਨ ਜਿਸ ਨੂੰ ਅਸੁਭਾਵਿਕ ਪ੍ਰਮੇਹ ਹੋਵੇ ਅਤੇ ਉਸ ਆਦਮੀ ਲਈ ਹਨ ਜਿਹੜਾ ਕਿਸੇ ਨਾਪਾਕ ਔਰਤ ਨਾਲ ਸੰਭੋਗ ਕਰਦਾ ਹੈ।"
33 e também da mulher passível da sua menstruação, e daquele que tem o fluxo, seja homem ou mulher, e do homem que se deita com mulher imunda.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Levítico 15, comparar traduções ou montar um estudo — tudo direto pelo WhatsApp.