Levítico 16

Punjabi Bible (GL_PUNJABI) vs ACF

Sair da comparação
ACF Almeida Corrigida Fiel
1 ਪਰਾਸਚਿਤ ਦਾ ਦਿਨ ਹਾਰੂਨ ਦੇ ਦੋ ਪੁੱਤਰ ਉਦੋਂ ਮਾਰੇ ਗਏ ਜਦੋਂ ਉਹ ਯਹੋਵਾਹ ਦੇ ਨੇੜੇ ਆਏ। ਉਸਤੋਂ ਬਾਦ ਯਹੋਵਾਹ ਨੇ ਮੂਸਾ ਨਾਲ ਗੱਲ ਕੀਤੀ।"
1 E falou o SENHOR a Moisés, depois da morte dos dois filhos de Arão, que morreram quando se chegaram diante do SENHOR.
2 ਅਤੇ ਆਖਿਆ, “ਆਪਣੇ ਭਰਾ ਹਾਰੂਨ ਨੂੰ ਆਖ ਕਿ ਜਦੋਂ ਉਹ ਚਾਹੇ ਅੱਤ ਪਵਿੱਤਰ ਸਥਾਨ ਵਿੱਚ ਪਰਦੇ ਦੇ ਪਿੱਛੇ ਪਵਿੱਤਰ ਸੰਦੂਕ ਦੇ ਸਾਹਮਣੇ ਨਾ ਜਾਵੇ, ਨਹੀਂ ਤਾਂ ਉਹ ਮਾਰਿਆ ਜਾਵੇਗਾ। ਪਵਿੱਤਰ ਸੰਦੂਕ ਉਸ ਕਮਰੇ ਵਿੱਚ ਉਸ ਪਰਦੇ ਦੇ ਪਿੱਛੇ ਹੈ ਅਤੇ ਇਸ ਉੱਤੇ ਇੱਕ ਖਾਸ ਕੱਜਣ ਪਾਇਆ ਹੋਇਆ ਹੈ। ਜੇਕਰ ਹਾਰੂਨ ਉਸ ਕਮਰੇ ਅੰਦਰ ਜਾਵੇਗਾ, ਉਹ ਮਰ ਜਾਵੇਗਾ। ਕਿਉਂਕਿ ਮੈਂ ਉਸ ਖਾਸ ਕੱਜਣ ਉੱਤੇ ਇੱਕ ਬੱਦਲ ਵਿੱਚ ਪ੍ਰਗਟ ਹੁੰਦਾ ਹਾਂ।"
2 Disse, pois, o Senhor a Moisés: Dize a Arão, teu irmão, que não entre no santuário em todo o tempo, para dentro do véu, diante do propiciatório que está sobre a arca, para que não morra; porque eu aparecerei na nuvem sobre o propiciatório.
3 “ਇਹ ਤਰੀਕਾ ਜਿਸ ਤਰ੍ਹਾਂ ਹਾਰੂਨ ਅੱਤ ਪਵਿੱਤਰ ਸਥਾਨ ਵਿੱਚ ਦਾਖਲ ਹੋ ਸੱਕਦਾ; ਉਸ ਨੂੰ ਇੱਕ ਬਲਦ ਪਾਪ ਦੀ ਭੇਟ ਵਜੋਂ ਅਤੇ ਇੱਕ ਭੇਡੂ ਹੋਮ ਦੀ ਭੇਟ ਵਜੋਂ ਚੜ੍ਹਾਉਣਾ ਚਾਹੀਦਾ ਹੈ।"
3 Com isto Arão entrará no santuário: com um novilho, para expiação do pecado, e um carneiro para holocausto.
4 ਹਾਰੂਨ ਨੂੰ ਆਪਣੇ-ਆਪ ਨੂੰ ਪਾਣੀ ਨਾਲ ਧੋਣਾ ਚਾਹੀਦਾ ਹੈ। ਫ਼ੇਰ ਉਸ ਨੂੰ ਇਹ ਕੱਪੜੇ ਪਹਿਨਣੇ ਚਾਹੀਦੇ ਹਨ; ਉਸ ਨੂੰ ਲਿਨਨ ਦੀ ਪਵਿੱਤਰ ਕਮੀਜ਼ ਪਹਿਨਣੀ ਚਾਹੀਦੀ ਹੈ। ਉਸ ਦੇ ਤਨ ਉੱਤੇ ਲਿਨਨ ਦੇ ਅੰਦਰਲੇ ਵਸਤਰ ਪਹਿਲਾਂ ਹੋਣਗੇ। ਉਸ ਨੂੰ ਆਪਣੇ ਲੱਕ ਦੁਆਲੇ ਲਿਨਨ ਦੀ ਪੇਟੀ ਬੰਨ੍ਹਣੀ ਚਾਹੀਦੀ ਹੈ ਅਤੇ ਲਿਨਨ ਦੀ ਪਗੜੀ ਬੰਨ੍ਹਣੀ ਚਾਹੀਦੀ ਹੈ। ਇਹ ਪਵਿੱਤਰ ਕੱਪੜੇ ਹਨ।"
4 Vestirá ele a túnica santa de linho, e terá ceroulas de linho sobre a sua carne, e cingir-se-á com um cinto de linho, e se cobrirá com uma mitra de linho; estas são vestes santas; por isso banhará a sua carne na água, e as vestirá.
5 “ਹਾਰੂਨ ਨੂੰ ਇਸਰਾਏਲ ਦੇ ਲੋਕਾਂ ਕੋਲੋਂ ਦੋ ਬੱਕਰੇ ਪਾਪ ਦੀ ਭੇਟ ਲਈ ਅਤੇ ਇੱਕ ਭੇਡੂ ਹੋਮ ਦੀ ਭੇਟ ਲਈ ਲੈਣਾ ਚਾਹੀਦਾ ਹੈ।"
5 E da congregação dos filhos de Israel tomará dois bodes para expiação do pecado e um carneiro para holocausto.
6 ਹਾਰੂਨ ਨੂੰ ਆਪਣੇ ਲਈ ਪਾਪ ਦੀ ਭੇਟ ਵਜੋਂ ਇੱਕ ਬਲਦ ਚੜ੍ਹਾਉਣਾ ਚਾਹੀਦਾ ਹੈ। ਹਾਰੂਨ ਨੂੰ ਆਪਣੇ-ਆਪ ਲਈ ਅਤੇ ਆਪਣੇ ਪਰਿਵਾਰ ਖਾਤਰ ਪਰਾਸਚਿਤ ਕਰਨ ਲਈ ਅਜਿਹਾ ਕਰਨਾ ਚਾਹੀਦਾ ਹੈ।"
6 Depois Arão oferecerá o novilho da expiação, que será para ele; e fará expiação por si e pela sua casa.
7 “ਫ਼ੇਰ ਹਾਰੂਨ ਨੂੰ ਦੋ ਬੱਕਰੇ ਲੈਣੇ ਚਾਹੀਦੇ ਹਨ ਅਤੇ ਇਨ੍ਹਾਂ ਨੂੰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਤੇ ਲਿਆਕੇ ਯਹੋਵਾਹ ਦੇ ਸਾਹਮਣੇ ਪੇਸ਼ ਕਰਨਾ ਚਾਹੀਦਾ ਹੈ।"
7 Também tomará ambos os bodes, e os porá perante o Senhor, à porta da tenda da congregação.
8 ਹਾਰੂਨ ਦੋਹਾਂ ਬਕਰਿਆਂ ਲਈ ਪਰਚੀਆਂ ਪਾਵੇਗਾ। ਇੱਕ ਪਰਚੀ ਯਹੋਵਾਹ ਲਈ ਹੋਵੇਗੀ ਅਤੇ ਦੂਸਰੀ ਅਜ਼ਾਜ਼ੇਲ ਲਈ ਹੋਵੇਗੀ।"
8 E Arão lançará sortes sobre os dois bodes; uma pelo Senhor, e a outra pelo bode emissário.
9 “ਫ਼ੇਰ ਹਾਰੂਨ ਯਹੋਵਾਹ ਲਈ ਪਾਈ ਪਰਚੀ ਨਾਲ ਚੁਣੇ ਹੋਏ ਬੱਕਰੇ ਨੂੰ ਭੇਟ ਕਰੇਗਾ। ਹਾਰੂਨ ਨੂੰ ਇਹ ਭੇਟ ਪਾਪ ਦੀ ਭੇਟ ਲਈ ਦੇਣੀ ਚਾਹੀਦੀ ਹੈ।"
9 Então Arão fará chegar o bode, sobre o qual cair a sorte pelo Senhor, e o oferecerá para expiação do pecado.
10 ਪਰ ਅਜ਼ਾਜ਼ੇਲ ਲਈ ਪਾਈ ਪਰਚੀ ਨਾਲ ਚੁਣੇ ਹੋਏ ਬੱਕਰੇ ਨੂੰ ਯਹੋਵਾਹ ਦੇ ਸਾਹਮਣੇ ਜਿਉਂਦਿਆਂ ਲਿਆਂਦਾ ਜਾਵੇ। ਫ਼ੇਰ ਇਹ ਬੱਕਰਾ ਅਜ਼ਾਜ਼ੇਲ ਲਈ ਮਾਰੂਥਲ ਵਿੱਚ ਭੇਜ ਦਿੱਤਾ ਜਾਵੇਗਾ। ਇਹਲੋਕਾਂ ਖਾਤਰ ਪਰਾਸਚਿਤ ਕਰਨ ਲਈ ਹੈ।"
10 Mas o bode, sobre que cair a sorte para ser bode emissário, apresentar-se-á vivo perante o Senhor, para fazer expiação com ele, a fim de enviá-lo ao deserto como bode emissário.
11 “ਫ਼ੇਰ ਹਾਰੂਨ ਆਪਣੇ ਲਈ ਪਾਪ ਦੀ ਭੇਟ ਵਜੋਂ ਇੱਕ ਬਲਦ ਭੇਟ ਕਰੇਗਾ। ਹਾਰੂਨ ਨੂੰ ਆਪਣੇ-ਆਪ ਨੂੰ ਅਤੇ ਆਪਣੇ ਪਰਿਵਾਰ ਨੂੰ ਸ਼ੁੱਧ ਬਨਾਉਣ ਲਈ ਅਜਿਹਾ ਕਰਨਾ ਚਾਹੀਦਾ।"
11 E Arão fará chegar o novilho da expiação, que será por ele, e fará expiação por si e pela sua casa; e degolará o novilho da sua expiação.
12 ਫ਼ੇਰ ਉਸ ਨੂੰ ਯਹੋਵਾਹ ਦੇ ਸਾਹਮਣੇ ਜਗਵੇਦੀ ਤੋਂ ਅੱਗ ਦੇ ਕੋਲਿਆਂ ਦਾ ਇੱਕ ਕੜਛਾ ਲੈਣਾ ਚਾਹੀਦਾ ਹੈ। ਹਾਰੂਨ ਪੀਸੀ ਹੋਈ ਸੁਗੰਧਤ ਧੂਫ਼ ਦੀਆਂ ਦੋ ਮਠੀਆਂ ਲਵੇਗਾ। ਹਾਰੂਨ ਇਸ ਧੂਫ਼ ਨੂੰ ਕਮਰੇ ਵਿੱਚ ਪਰਦੇ ਦੇ ਪਿੱਛੇ ਲੈ ਕੇ ਆਵੇਗਾ।"
12 Tomará também o incensário cheio de brasas de fogo do altar, de diante do Senhor, e os seus punhos cheios de incenso aromático moído, e o levará para dentro do véu.
13 ਹਾਰੂਨ ਧੂਫ਼ ਨੂੰ ਯਹੋਵਾਹ ਦੇ ਸਾਹਮਣੇ ਅੱਗ ਉੱਤੇ ਪਾਵੇਗਾ। ਫ਼ੇਰ ਧੂਫ਼ ਦਾ ਬੱਦਲ ਇਕਰਾਰਨਾਮੇ ਦੇ ਉੱਪਰ ਕੱਜਣ ਉਪਰ ਫ਼ੈਲ ਜਾਵੇਗਾ। ਇਸ ਤਰ੍ਹਾਂ ਹਾਰੂਨ ਮਰੇਗਾ ਨਹੀਂ।"
13 E porá o incenso sobre o fogo perante o Senhor, e a nuvem do incenso cobrirá o propiciatório, que está sobre o testemunho, para que não morra.
14 ਹਾਰੂਨ ਬਲਦ ਦਾ ਕੁਝ ਖੂਨ ਲਵੇਗਾ ਅਤੇ ਇਸ ਨੂੰ ਖਾਸ ਕੱਜਣ ਦੇ ਪੂਰਬ ਵੱਲ ਛਿੜਕੇਗਾ। ਫ਼ੇਰ ਉਹ ਇਸ ਖੂਨ ਨੂੰ ਆਪਣੀ ਉਂਗਲੀ ਨਾਲ ਖਾਸ ਕੱਜਣ ਦੇ ਸਾਹਮਣੇ ਸੱਤ ਵਾਰੀ ਛਿੜਕੇਗਾ।"
14 E tomará do sangue do novilho, e com o seu dedo espargirá sobre a face do propiciatório, para o lado oriental; e perante o propiciatório espargirá sete vezes do sangue com o seu dedo.
15 “ਫ਼ੇਰ ਹਾਰੂਨ ਨੂੰ ਲੋਕਾਂ ਲਈ ਪਾਪ ਚੜ੍ਹਾਵੇ ਵਜੋਂ ਇੱਕ ਬੱਕਰੇ ਨੂੰ ਮਾਰਨਾ ਚਾਹੀਦਾ ਹੈ। ਉਸ ਨੂੰ ਇਸ ਬੱਕਰੇ ਦਾ ਖੂਨ ਪਰਦੇ ਦੇ ਪਿੱਛਲੇ ਕਮਰੇ ਵਿੱਚ ਲਿਆਉਣਾ ਚਾਹੀਦਾ ਹੈ। ਉਸ ਨੂੰ ਇਸ ਬੱਕਰੇ ਦੇ ਖੂਨ ਨਾਲ ਵੀ ਉਸੇ ਤਰ੍ਹਾਂ ਕਰਨਾ ਚਾਹੀਦਾ ਹੈ ਜਿਵੇਂ ਉਸ ਨੇ ਬਲਦ ਦੇ ਖੂਨ ਨਾਲ ਕੀਤਾ ਸੀ। ਉਸ ਨੂੰ ਖੂਨ ਖਾਸ ਕੱਜਣ ਉੱਤੇ ਅਤੇ ਇਸਦੇ ਸਾਹਮਣੇ ਛਿੜਕਣਾ ਚਾਹੀਦਾ ਹੈ।"
15 Depois degolará o bode, da expiação, que será pelo povo, e trará o seu sangue para dentro do véu; e fará com o seu sangue como fez com o sangue do novilho, e o espargirá sobre o propiciatório, e perante a face do propiciatório.
16 ਇਸ ਤਰ੍ਹਾਂ ਹਾਰੂਨ ਨਾਪਾਕਤਾ, ਜੁਰਮਾਂ ਅਤੇ ਇਸਰਾਏਲ ਦੇ ਲੋਕਾਂ ਦੇ ਪਾਪਾਂ ਦੇ ਕਾਰਣ ਅੱਤ ਪਵਿੱਤਰ ਸਥਾਨ ਖਾਤਰ ਪਰਾਸਚਿਤ ਕਰਨ ਲਈ ਇਹ ਗੱਲਾਂ ਕਰੇਗਾ। ਹਾਰੂਨ ਨੂੰ ਇਹ ਗੱਲਾਂ ਮੰਡਲੀ ਵਾਲੇ ਤੰਬੂ ਲਈ ਕਰਨੀਆਂ ਚਾਹੀਦੀਆਂ ਹਨ ਕਿਉਂਕਿ ਇਹ ਪਲੀਤ ਲੋਕਾਂ ਦੇ ਵਿੱਚਕਾਰ ਗਡਿਆ ਹੋਇਆ ਹੈ।"
16 Assim fará expiação pelo santuário por causa das imundícias dos filhos de Israel e das suas transgressões, e de todos os seus pecados; e assim fará para a tenda da congregação que reside com eles no meio das suas imundícias.
17 “ਉਸ ਸਮੇਂ ਜਦੋਂ ਹਾਰੂਨ ਪਰਾਸਚਿਤ ਕਰਨ ਲਈ ਅੱਤ ਪਵਿੱਤਰ ਸਥਾਨ ਅੰਦਰ ਦਾਖਲ ਹੋਵੇ ਤਾਂ ਮੰਡਲੀ ਦੇ ਤੰਬੂ ਵਿੱਚ ਕੋਈ ਨਾ ਹੋਵੇ, ਉਸ ਦੇ ਬਾਹਰ ਆਉਣ ਤੀਕ, ਕਿਸੇ ਨੂੰ ਅੰਦਰ ਨਹੀਂ ਜਾਣਾ ਚਾਹੀਦਾ। ਇਸ ਤਰ੍ਹਾਂ ਹਾਰੂਨ ਆਪਣੇ-ਆਪ ਆਪਣੇ ਪਰਿਵਾਰ ਅਤੇ ਇਸਰਾਏਲ ਦੇ ਸਾਰੇ ਲੋਕਾਂ ਲਈ ਪਰਾਸਚਿਤ ਕਰੇਗਾ।"
17 E nenhum homem estará na tenda da congregação quando ele entrar para fazer expiação no santuário, até que ele saia, depois de feita expiação por si mesmo, e pela sua casa, e por toda a congregação de Israel.
18 ਫ਼ੇਰ ਹਾਰੂਨ ਯਹੋਵਾਹ ਦੇ ਸਾਹਮਣੇ ਜਗਵੇਦੀ ਕੋਲ ਜਾਵੇਗਾ। ਹਾਰੂਨ ਜਗਵੇਦੀ ਨੂੰ ਸ਼ੁੱਧ ਬਣਾਵੇਗਾ। ਹਾਰੂਨ ਬਲਦ ਦਾ ਕੁਝ ਖੂਨ ਅਤੇ ਬੱਕਰੇ ਦਾ ਕੁਝ ਖੂਨ ਲਵੇਗਾ ਅਤੇ ਇਸ ਨੂੰ ਜਗਵੇਦੀ ਦੇ ਕੋਨਿਆਂ ਉੱਤੇ ਸਾਰੇ ਪਾਸੇ ਲਾ ਦੇਵੇਗਾ।"
18 Então sairá ao altar, que está perante o Senhor, e fará expiação por ele; e tomará do sangue do novilho, e do sangue do bode, e o porá sobre as pontas do altar ao redor.
19 ਫ਼ੇਰ ਹਾਰੂਨ ਆਪਣੀ ਉਂਗਲੀ ਨਾਲ ਖੂਨ ਨੂੰ ਜਗਵੇਦੀ ਜਗਵੇਦੀ ਉੱਤੇ ਸੱਤ ਵਾਰੀ ਛਿੜਕੇਗਾ। ਇਸ ਤਰ੍ਹਾਂ ਹਰੂਨ ਜਗਵੇਦੀ ਨੂੰ ਇਸਰਾਏਲ ਦੇ ਲੋਕਾਂ ਦੀ ਸਾਰੀ ਨਾਪਾਕਤਾ ਤੋਂ ਪਵਿੱਤਰ ਬਣਾ ਦੇਵੇਗਾ।"
19 E daquele sangue espargirá sobre o altar, com o seu dedo, sete vezes, e o purificará das imundícias dos filhos de Israel, e o santificará.
20 “ਜਦੋਂ ਉਸ ਨੇ ਅੱਤ ਪਵਿੱਤਰ ਸਥਾਨ, ਮੰਡਲੀ ਵਾਲੇ ਤੰਬੂ ਅਤੇ ਜਗਵੇਦੀ ਲਈ ਪਰਾਸਚਿਤ ਕਰ ਲਿਆ ਹੋਵੇ, ਉਹ ਜਿਉਂਦੇ ਬੱਕਰੇ ਨੂੰ ਯਹੋਵਾਹ ਕੋਲ ਲੈ ਕੇ ਆਵੇਗਾ।"
20 Havendo, pois, acabado de fazer expiação pelo santuário, e pela tenda da congregação, e pelo altar, então fará chegar o bode vivo.
21 ਹਾਰੂਨ ਆਪਣੇ ਦੋਵੇਂ ਹੱਥ ਜਿਉਂਦੇ ਬੱਕਰੇ ਦੇ ਸਿਰ ਤੇ ਰੱਖੇਗਾ। ਫ਼ੇਰ ਉਹ ਬੱਕਰੇ ਉੱਪਰ ਇਸਰਾਏਲ ਦੇ ਲੋਕਾਂ ਦੇ ਪਾਪਾਂ ਅਤੇ ਜ਼ੁਰਮਾਂ ਨੂੰ ਕਬੂਲ ਕਰੇਗਾ। ਇਸ ਤਰ੍ਹਾਂ ਹਾਰੂਨ ਲੋਕਾਂ ਦੇ ਪਾਪ ਬੱਕਰੇ ਦੇ ਸਿਰ ਤੇ ਧਰ ਦੇਵੇਗਾ। ਫ਼ੇਰ ਉਹ ਬੱਕਰੇ ਨੂੰ ਮਾਰੂਥਲ ਵਿੱਚ ਭੇਜ ਦੇਵੇਗਾ। ਇੱਕ ਆਦਮੀ ਇਸ ਬੱਕਰੇ ਦੀ ਦੂਰ ਤੱਕ ਅਗਵਾਈ ਕਰਨ ਲਈ ਤਿਆਰ ਖੜ੍ਹਾ ਹੋਵੇਗਾ।"
21 E Arão porá ambas as suas mãos sobre a cabeça do bode vivo, e sobre ele confessará todas as iniqüidades dos filhos de Israel, e todas as suas transgressões, e todos os seus pecados; e os porá sobre a cabeça do bode, e enviá-lo-á ao deserto, pela mão de um homem designado para isso.
22 ਇਸ ਤਰ੍ਹਾਂ ਬੱਕਰਾ ਆਪਣੇ ਉੱਪਰ ਸਾਰੇ ਲੋਕਾਂ ਦੇ ਪਾਪ ਖਾਲੀ ਮਾਰੂਥਲ ਵੱਲ ਲੈ ਜਾਵੇਗਾ। ਜਿਹੜਾ ਬੰਦਾ ਬੱਕਰੇ ਨੂੰ ਲੈ ਕੇ ਜਾਵੇਗਾ ਉਹ ਇਸ ਨੂੰ ਮਾਰੂਥਲ ਵਿੱਚ ਖੁਲ੍ਹਾ ਛੱਡ ਆਵੇਗਾ।"
22 Assim aquele bode levará sobre si todas as iniqüidades deles à terra solitária; e deixará o bode no deserto.
23 “ਫ਼ੇਰ ਹਾਰੂਨ ਮੰਡਲੀ ਵਾਲੇ ਤੰਬੂ ਵਿੱਚ ਦਾਖਲ ਹੋਵੇਗਾ। ਉਹ ਲਿਨਨ ਦੇ ਉਨ੍ਹਾਂ ਵਸਤਰਾਂ ਨੂੰ ਉਤਾਰ ਦੇਵੇਗਾ ਜਿਹੜੇ ਉਸ ਨੇ ਉਦੋਂ ਪਹਿਨੇ ਸਨ ਜਦੋਂ ਉਹ ਪਵਿੱਤਰ ਸਥਾਨ ਵਿੱਚ ਦਾਖਲ ਹੋਇਆ ਸੀ। ਉਸ ਨੂੰ ਉਹ ਵਸਤਰ ਉੱਥੇ ਹੀ ਰੱਖ ਦੇਣੇ ਚਾਹੀਦੇ ਹਨ।"
23 Depois Arão virá à tenda da congregação, e despirá as vestes de linho, que havia vestido quando entrara no santuário, e ali as deixará.
24 ਉਹ ਆਪਣੇ ਸ਼ਰੀਰ ਨੂੰ ਕਿਸੇ ਪਵਿੱਤਰ ਸਥਾਨ ਤੇ ਪਾਣੀ ਨਾਲ ਧੋਵੇਗਾ। ਫ਼ੇਰ ਉਹ ਆਪਣੇ ਦੂਸਰੇ ਖਾਸ ਵਸਤਰ ਪਹਿਨਕੇ ਬਾਹਰ ਆਵੇਗਾ ਅਤੇ ਆਪਣੀ ਹੋਮ ਦੀ ਭੇਟ ਅਤੇ ਲੋਕਾਂ ਦੀ ਹੋਮ ਦੀ ਭੇਟ ਚੜ੍ਹਾਵੇਗਾ ਅਤੇ ਆਪਣੇ-ਆਪ ਅਤੇ ਲੋਕਾਂ ਲਈ ਪਰਾਸਚਿਤ ਕਰੇਗਾ।"
24 E banhará a sua carne em água no lugar santo, e vestirá as suas vestes; então sairá e preparará o seu holocausto, e o holocausto do povo, e fará expiação por si e pelo povo.
25 ਫ਼ੇਰ ਉਹ ਜਗਵੇਦੀ ਉੱਤੇ ਪਾਪ ਦੀ ਭੇਟ ਦੀ ਚਰਬੀ ਨੂੰ ਸਾੜੇਗਾ।"
25 Também queimará a gordura da expiação do pecado sobre o altar.
26 “ਫ਼ੇਰ ਉਸ ਬੰਦੇ ਨੂੰ ਜਿਹੜਾ ਬੱਕਰੇ ਨੂੰ ਅਜ਼ਾਜ਼ੇਲ ਵੱਲ ਲੈ ਕੇ ਗਿਆ ਸੀ, ਆਪਣੇ ਕੱਪੜੇ ਅਤੇ ਆਪਣਾ ਸ਼ਰੀਰ ਪਾਣੀ ਨਾਲ ਧੋ ਲੈਣਾ ਚਾਹੀਦਾ ਹੈ। ਇਸਤੋਂ ਬਾਦ, ਉਹ ਡੇਰੇ ਵਿੱਚ ਦਾਖਲ ਹੋ ਸੱਕਦਾ ਹੈ।"
26 E aquele que tiver levado o bode emissário lavará as suas vestes, e banhará a sua carne em água; e depois entrará no arraial.
27 “ਪਾਪ ਦੀ ਭੇਟ ਦੇ ਬਲਦ ਅਤੇ ਬੱਕਰੇ ਨੂੰ ਡੇਰੇ ਤੋਂ ਬਾਹਰ ਲਿਆਂਦਾ ਜਾਵੇ। (ਇਨ੍ਹਾਂ ਜਾਨਵਰਾਂ ਦਾ ਖੂਨ ਪਵਿੱਤਰ ਸਥਾਨ ਵਿੱਚ ਪਵਿੱਤਰ ਚੀਜ਼ਾਂ ਖਾਤਰ ਪਰਾਸਚਿਤ ਕਰਨ ਲਈ ਲਿਆਂਦਾ ਗਿਆ ਸੀ।) ਉਨ੍ਹਾਂ ਨੂੰ ਉਨ੍ਹਾਂ ਜਾਨਵਰਾਂ ਦੀਆਂ ਖੱਲਾਂ, ਸਰੀਰਾਂ ਅਤੇ ਸਰੀਰਾਂ ਦੇ ਮਲ ਨੂੰ ਅੱਗ ਵਿੱਚ ਸਾੜ ਦੇਣਾ ਚਾਹੀਦਾ ਹੈ।"
27 Mas o novilho da expiação, e o bode da expiação do pecado, cujo sangue foi trazido para fazer expiação no santuário, serão levados fora do arraial; porém as suas peles, a sua carne, e o seu esterco queimarão com fogo.
28 ਫ਼ੇਰ ਉਹ ਆਦਮੀ, ਜਿਹੜਾ ਉਨ੍ਹਾਂ ਨੂੰ ਸਾੜਦਾ ਹੈ, ਆਪਣੇ ਕੱਪੜੇ ਅਤੇ ਆਪਣੇ ਸ਼ਰੀਰ ਨੂੰ ਪਾਣੀ ਨਾਲ ਧੋ ਲਵੇ। ਇਸਤੋਂ ਮਗਰੋਂ, ਉਹ ਡੇਰੇ ਵਿੱਚ ਦਾਖਲ ਹੋ ਸੱਕਦਾ ਹੈ।"
28 E aquele que os queimar lavará as suas vestes, e banhará a sua carne em água; e depois entrará no arraial.
29 “ਇਹ ਨੇਮ ਤੁਹਾਡੇ ਲਈ ਹਮੇਸ਼ਾ ਜਾਰੀ ਰਹੇਗਾ; ਸੱਤਵੇਂ ਮਹੀਨੇ ਦੇ ਦਸਵੇਂ ਦਿਨ ਤੁਹਾਨੂੰ ਆਪਣੇ-ਆਪ ਨੂੰ ਨਿਮਾਣਾ ਬਣਾਕੇ ਵਰਤ ਰੱਖਣਾ ਚਾਹੀਦਾ। ਤੁਹਾਨੂੰ ਕੋਈ ਕੰਮ ਨਹੀਂ ਕਰਨਾ ਚਾਹੀਦਾ। ਇਹ ਨੇਮ ਤੁਹਾਡੇ ਸਾਰਿਆਂ ਅਤੇ ਤੁਹਾਡੇ ਦਰਮਿਆਨ ਰਹਿੰਦੇ ਵਿਦੇਸ਼ੀਆਂ ਉੱਤੇ ਵੀ ਲਾਗੂ ਹਨ।"
29 E isto vos será por estatuto perpétuo: no sétimo mês, aos dez do mês, afligireis as vossas almas, e nenhum trabalho fareis nem o natural nem o estrangeiro que peregrina entre vós.
30 ਕਿਉਂਕਿ ਇਸ ਦਿਨ, ਜਾਜਕ ਤੁਹਾਡੇ ਲਈ ਪਰਾਸਚਿਤ ਕਰੇਗਾ ਅਤੇ ਤੁਹਾਨੂੰ ਤੁਹਾਡੇ ਪਾਪਾਂ ਤੋਂ ਪਾਕ ਬਣਾਵੇਗਾ। ਫ਼ੇਰ ਤੁਸੀਂ ਯਹੋਵਾਹ ਅੱਗੇ ਪਾਕ ਹੋਵੋਂਗੇ।"
30 Porque naquele dia se fará expiação por vós, para purificar-vos; e sereis purificados de todos os vossos pecados perante o Senhor.
31 ਤੁਹਾਡੇ ਲਈ ਇਹ ਦਿਨ ਅਰਾਮ ਕਰਨ ਦਾ ਬਹੁਤ ਮਹੱਤਵਪੂਰਣ ਦਿਨ ਹੈ। ਤੁਹਾਨੂੰ ਭੋਜਨ ਨਹੀਂ ਕਰਨਾ ਚਾਹੀਦਾ। ਇਹ ਨੇਮ ਹਮੇਸ਼ਾ ਲਈ ਜਾਰੀ ਰਹੇਗਾ।"
31 É um sábado de descanso para vós, e afligireis as vossas almas; isto é estatuto perpétuo.
32 “ਇਸ ਤਰ੍ਹਾਂ ਜਿਸ ਆਦਮੀ ਨੂੰ ਪਰਧਾਨ ਜਾਜਕ ਹੋਣ ਲਈ ਚੁਣਿਆ ਗਿਆ ਹੋਵੇਗਾ, ਪਰਾਸਚਿਤ ਕਰਨ ਦੀਆਂ ਰੀਤਾਂ ਕਰੇਗਾ। ਇਹੀ ਉਹ ਆਦਮੀ ਹੈ ਜਿਸ ਨੂੰ ਉਸ ਦੇ ਪਿਤਾ ਤੋਂ ਮਗਰੋਂ ਪਰਧਾਨ ਜਾਜਕ ਵਜੋਂ ਸੇਵਾ ਕਰਨ ਲਈ ਨਿਯੁਕਤ ਕੀਤਾ ਗਿਆ। ਉਸ ਨੂੰ ਲਿਨਨ ਦੇ ਖਾਸ ਵਸਤਰ ਪਹਿਨਣੇ ਚਾਹੀਦੇ ਹਨ। ਇਹ ਵਸਤਰ ਪਵਿੱਤਰ ਹਨ।"
32 E o sacerdote, que for ungido, e que for sagrado, para administrar o sacerdócio, no lugar de seu pai, fará a expiação, havendo vestido as vestes de linho, as vestes santas;
33 ਉਸ ਨੂੰ ਅੱਤ ਪਵਿੱਤਰ ਸਥਾਨ, ਮੰਡਲੀ ਵਾਲੇ ਤੰਬੂ ਅਤੇ ਜਗਵੇਦੀ ਨੂੰ ਸ਼ੁੱਧ ਬਨਾਉਣਾ ਚਾਹੀਦਾ ਹੈ। ਅਤੇ ਉਸ ਨੂੰ ਜਾਜਕਾਂ ਅਤੇ ਇਸਰਾਏਲ ਦੇ ਸਾਰੇ ਲੋਕਾਂ ਨੂੰ ਸ਼ੁੱਧ ਬਨਾਉਣਾ ਚਾਹੀਦਾ ਹੈ।"
33 Assim fará expiação pelo santo santuário; também fará expiação pela tenda da congregação e pelo altar; semelhantemente fará expiação pelos sacerdotes e por todo o povo da congregação.
34 ਇਸਰਾਏਲ ਦੇ ਲੋਕਾਂ ਖਾਤਰ ਉਨ੍ਹਾਂ ਦੇ ਪਾਪਾਂ ਲਈ ਪਰਾਸਚਿਤ ਕਰਨ ਦਾ ਇਹ ਨੇਮ ਹਮੇਸ਼ਾ ਜਾਰੀ ਰਹੇਗਾ। ਤੁਸੀਂ ਇਹ ਗੱਲਾਂ ਸਾਲ ਵਿੱਚ ਇੱਕ ਵਾਰੀ ਇਸਰਾਏਲ ਦੇ ਲੋਕਾਂ ਦੇ ਪਾਪਾਂ ਕਾਰਣ ਕਰੋਂਗੇ।” ਇਸ ਲਈ ਉਨ੍ਹਾਂ ਨੇ ਇਹ ਗੱਲਾਂ ਉਵੇਂ ਹੀ ਕੀਤੀਆਂ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।"
34 E isto vos será por estatuto perpétuo, para fazer expiação pelos filhos de Israel de todos os seus pecados, uma vez no ano. E fez Arão como o Senhor ordenara a Moisés.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Levítico 16, comparar traduções ou montar um estudo — tudo direto pelo WhatsApp.