Levítico 18

Punjabi Bible (GL_PUNJABI) vs NVI

Sair da comparação
NVI Nova Versão Internacional
1 ਜਿਨਸੀ ਸੰਬੰਧਾਂ ਬਾਰੇ ਬਿਧੀਆਂ ਯਹੋਵਾਹ ਨੇ ਮੂਸਾ ਨੂੰ ਆਖਿਆ,"
1 Disse o Senhor a Moisés:
2 “ਇਸਰਾਏਲ ਦੇ ਲੋਕਾਂ ਨੂੰ ਆਖ; ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।"
2 "Diga o seguinte aos israelitas: Eu sou o Senhor, o Deus de vocês.
3 ਅਤੀਤ ਵਿੱਚ, ਤੁਸੀਂ ਮਿਸਰ ਵਿੱਚ ਰਹਿੰਦੇ ਸੀ। ਤੁਹਾਨੂੰ ਉਹ ਗੱਲਾਂ ਨਹੀਂ ਕਰਨੀਆਂ ਚਾਹੀਦੀਆਂ ਜਿਹੜੀਆਂ ਉੱਥੇ ਹੁੰਦੀਆਂ ਸਨ। ਮੈਂ ਤੁਹਾਨੂੰ ਕਨਾਨ ਲੈ ਜਾ ਰਿਹਾ ਹਾਂ। ਇੱਥੇ ਤੁਹਾਨੂੰ ਉਹ ਗੱਲਾਂ ਨਹੀਂ ਕਰਨੀਆਂ ਚਾਹੀਦੀਆਂ ਜਿਹੜੀਆਂ ਉਸ ਦੇਸ਼ ਵਿੱਚ ਹੁੰਦੀਆਂ ਹਨ। ਉਨ੍ਹਾਂ ਦੇ ਕਨੂਨਾਂ ਮੁਤਾਬਕ ਨਾ ਰਹੋ।"
3 Não procedam como se procede no Egito, onde vocês moraram, nem como se procede na terra de Canaã, para onde os estou levando. Não sigam as suas práticas.
4 ਤੁਹਾਨੂੰ ਮੇਰੀਆਂ ਬਿਧੀਆਂ ਅਤੇ ਕਾਨੂੰਨਾਂ ਨੂੰ ਮੰਨਣਾ ਚਾਹੀਦਾ ਹੈ! ਕਿਉਂਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।"
4 Pratiquem as minhas ordenanças, obedeçam aos meus decretos e sigam-nos. Eu sou o Senhor, o Deus de vocês.
5 ਇਸ ਲਈ ਤੁਹਾਨੂੰ ਮੇਰੀਆਂ ਬਿਧੀਆਂ ਅਤੇ ਕਾਨੂੰਨਾਂ ਨੂੰ ਮੰਨਣਾ ਚਾਹੀਦਾ ਹੈ। ਜੇ ਕੋਈ ਬੰਦਾ ਮੇਰੀਆਂ ਬਿਧੀਆਂ ਅਤੇ ਕਾਨੂੰਨਾਂ ਨੂੰ ਮੰਨਦਾ ਹੈ, ਉਹ ਜਿਉਂਵੇਗਾ। ਮੈਂ ਯਹੋਵਾਹ ਹਾਂ।"
5 Obedeçam aos meus decretos e ordenanças, pois o homem que os praticar viverá por eles. Eu sou o Senhor.
6 “ਤੁਹਾਨੂੰ ਕਦੇ ਵੀ ਆਪਣੇ ਨਜ਼ਦੀਕੀ ਰਿਸ਼ਤੇਦਾਰਾਂ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। ਮੈਂ ਯਹੋਵਾਹ ਹਾਂ।"
6 "Ninguém poderá se aproximar de uma parenta próxima para se envolver sexualmente com ela. Eu sou o Senhor.
7 “ਤੁਹਾਨੂੰ ਕਦੇ ਵੀ ਆਪਣੇ ਪਿਤਾ ਜਾਂ ਮਾਤਾ ਨਾਲ ਜਿਨਸੀ ਸੰਬੰਧ ਨਹੀਂ ਬਨਾਉਣਾ ਚਾਹੀਦਾ। ਇਹ ਔਰਤ ਤੁਹਾਡੀ ਮਾਂ ਹੈ। ਤੁਹਾਨੂੰ ਉਸ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ।"
7 "Não desonre o seu pai, envolvendo-se sexualmente com a sua mãe. Ela é sua mãe; não se envolva sexualmente com ela.
8 ਤੁਹਾਨੂੰ ਆਪਣੇ ਪਿਤਾ ਦੀ ਪਤਨੀ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ, ਭਾਵੇਂ ਉਹ ਤੁਹਾਡੀ ਮਾਂ ਨਾ ਹੋਵੇ। ਕਿਉਂਕਿ ਉਹ ਤੁਹਾਡੇ ਪਿਤਾ ਨਾਲ ਸੰਬੰਧਤ ਹੈ।"
8 "Não se envolva sexualmente com a mulher do seu pai; isso desonraria seu pai.
9 “ਤੁਹਾਨੂੰ ਆਪਣੀ ਭੈਣ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਉਹ ਤੁਹਾਡੇ ਪਿਤਾ ਦੀ ਧੀ ਜਾਂ ਤੁਹਾਡੀ ਮਾਤਾ ਦੀ ਧੀ ਹੈ। ਅਤੇ ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਤੁਹਾਡੀ ਭੈਣ ਤੁਹਾਡੇ ਘਰ ਵਿੱਚ ਜੰਮੀ ਸੀ ਜਾਂ ਕਿਸੇ ਹੋਰ ਥਾਂ ਉੱਤੇ।"
9 "Não se envolva sexualmente com a sua irmã, filha do seu pai ou da sua mãe, tenha ela nascido na mesma casa ou em outro lugar.
10 “ਤੁਹਾਨੂੰ ਆਪਣੀ ਪੋਤੀ ਜਾਂ ਆਪਣੇ ਪੁੱਤਰ ਦੀ ਧੀ ਜਾਂ ਤੁਹਾਡੀ ਧੀ ਦੀ ਧੀ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। ਉਹ ਤੁਹਾਡਾ ਹੀ ਇੱਕ ਹਿੱਸਾ ਹਨ।"
10 "Não se envolva sexualmente com a filha do seu filho ou com a filha da sua filha; isso desonraria você.
11 “ਜੇ ਤੁਹਾਡੇ ਪਿਤਾ ਅਤੇ ਉਸਦੀ ਪਤਨੀ ਦੀ ਕੋਈ ਧੀ ਹੈ, ਤਾਂ ਉਹ ਤੁਹਾਡੇ ਭੈਣ ਹੈ। ਤੁਹਾਨੂੰ ਉਸ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ।"
11 "Não se envolva sexualmente com a filha da mulher do seu pai, gerada por seu pai; ela é sua irmã.
12 “ਤੁਹਾਨੂੰ ਆਪਣੇ ਪਿਤਾ ਦੀ ਭੈਣ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। ਉਹ ਤੁਹਾਡੇ ਪਿਤਾ ਦੀ ਨਜ਼ਦੀਕੀ ਰਿਸ਼ਤੇਦਾਰ ਹੈ।"
12 "Não se envolva sexualmente com a irmã do seu pai; ela é parenta próxima do seu pai.
13 ਤੁਹਾਨੂੰ ਆਪਣੀ ਮਾਤਾ ਦੀ ਭੈਣ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। ਉਹ ਤੁਹਾਡੀ ਮਾਤਾ ਦੀ ਨਜ਼ਦੀਕੀ ਰਿਸ਼ਤੇਦਾਰ ਹੈ।"
13 "Não se envolva sexualmente com a irmã da sua mãe; ela é parenta próxima da sua mãe.
14 ਤੁਹਾਨੂੰ ਆਪਣੇ ਚਾਚੇ ਦੀ ਵਹੁਟੀ ਨਾਲ ਸੰਬੰਧ ਨਹੀਂ ਬਨਾਉਣੇ ਚਾਹੀਦੇ। ਉਹ ਤੁਹਾਡੀ ਚਾਚੀ ਹੈ।"
14 "Não desonre o irmão do seu pai aproximando-se da sua mulher para com ela se envolver sexualmente; ela é sua tia.
15 “ਤੁਹਾਨੂੰ ਆਪਣੀ ਨੂੰਹ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। ਉਹ ਤੁਹਾਡੇ ਪੁੱਤਰ ਦੀ ਪਤਨੀ ਹੈ। ਤੁਹਾਨੂੰ ਉਸ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ।"
15 "Não se envolva sexualmente com a sua nora. Ela é mulher do seu filho; não se envolva sexualmente com ela.
16 “ਤੁਹਾਨੂੰ ਆਪਣੇ ਭਰਾ ਦੀ ਪਤਨੀ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। ਇਹ ਤੁਹਾਡੇ ਭਰਾ ਨਾਲ ਜਿਨਸੀ ਸੰਬੰਧ ਬਨਾਉਣ ਵਰਗੀ ਗੱਲ ਹੋਵੇਗੀ।"
16 "Não se envolva sexualmente com a mulher do seu irmão; isso desonraria seu irmão.
17 “ਤੁਹਾਨੂੰ ਕਿਸੇ ਮਾਂ ਤੇ ਉਸਦੀ ਧੀ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। ਤੁਹਾਨੂੰ ਇਸ ਔਰਤ ਦੀ ਪੋਤੀ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਉਹ ਇਸ ਔਰਤ ਦੇ ਪੁੱਤਰ ਦੀ ਧੀ ਹੈ ਜਾਂ ਧੀ ਦੀ ਧੀ ਹੈ। ਉਸ ਦੀਆਂ ਪੋਤੀਆਂ ਉਸ ਦੀਆਂ ਨਜ਼ਦੀਕੀ ਰਿਸ਼ਤੇਦਾਰ ਹਨ। ਉਨ੍ਹਾਂ ਨਾਲ ਜਿਨਸੀ ਸੰਬੰਧ ਬਨਾਉਣੇ ਗਲਤ ਗੱਲ ਹੈ।"
17 "Não se envolva sexualmente com uma mulher e sua filha. Não se envolva sexualmente com a filha do seu filho ou com a filha da sua filha; são parentes próximos. É perversidade.
18 “ਜਦੋਂ ਤੁਹਾਡੀ ਪਤਨੀ ਹਾਲੇ ਜਿਉਂਦੀ ਹੋਵੇ, ਤੁਹਾਨੂੰ ਉਸਦੀ ਭੈਣ ਨੂੰ ਦੂਸਰੀ ਬਰਾਬਰ ਦੀ ਪਤਨੀ ਵਾਂਗ ਨਹੀਂ ਲੈਣਾ ਚਾਹੀਦਾ ਅਤੇ ਉਸ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ।"
18 "Não tome por mulher a irmã da sua mulher, tornando-a rival, envolvendo-se sexualmente com ela, estando a sua mulher ainda viva.
19 “ਇਸਤੋਂ ਇਲਾਵਾ ਤੁਹਾਨੂੰ ਕਿਸੇ ਔਰਤ ਦੇ ਮਾਹਵਾਰੀ ਦੇ ਦਿਨਾਂ ਵਿੱਚ ਉਸ ਦੇ ਨੇੜੇ ਜਿਸਨੀ ਸੰਬੰਧ ਬਨਾਉਣ ਲਈ ਨਹੀਂ ਜਾਣਾ ਚਾਹੀਦਾ। ਉਹ ਇਸ ਸਮੇਂ ਦੌਰਾਨ ਪਲੀਤ ਹੁੰਦੀ ਹੈ।"
19 "Não se aproxime de uma mulher para se envolver sexualmente com ela quando ela estiver na impureza da sua menstruação.
20 “ਤੁਹਾਨੂੰ ਆਪਣੇ ਗੁਆਂਢੀ ਦੀ ਪਤਨੀ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। ਇਹ ਤੁਹਾਨੂੰ ਨਾਪਾਕ ਬਣਾ ਦੇਵੇਗਾ।"
20 "Não se deite com a mulher do seu próximo, contaminando-se com ela.
21 “ਤੁਹਾਨੂੰ ਆਪਣੇ ਕਿਸੇ ਵੀ ਬੱਚੇ ਦੀ ਮੋਲਕ ਨੂੰ ਬਲੀ ਵਜੋਂ ਨਹੀਂ ਚੜ੍ਹਾਉਣਾ ਚਾਹੀਦਾ। ਜੇ ਤੁਸੀਂ ਅਜਿਹਾ ਕਰੋਂਗੇ, ਤੁਸੀਂ ਆਪਣੇ ਪਰਮੇਸ਼ੁਰ ਦੇ ਨਾਂ ਦਾ ਨਿਰਾਦਰ ਕਰੋਂਗੇ। ਮੈਂ ਯਹੋਵਾਹ ਹਾਂ।"
21 "Não entregue os seus filhos para serem sacrificados a Moloque. Não profanem o nome do seu Deus. Eu sou o Senhor.
22 “ਤੁਹਾਨੂੰ ਕਿਸੇ ਮਰਦ ਨਾਲ ਔਰਤ ਵਾਂਗ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। ਇਹ ਭਿਆਨਕ ਪਾਪ ਹੈ।"
22 "Não se deite com um homem como quem se deita com uma mulher; é repugnante.
23 “ਤੁਹਾਨੂੰ ਕਿਸੇ ਜਾਨਵਰ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। ਇਹ ਤੁਹਾਨੂੰ ਨਾਪਾਕ ਬਣਾ ਦੇਣਗੇ। ਕਿਸੇ ਔਰਤ ਨੂੰ ਕਿਸੇ ਜਾਨਵਰ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। ਇਹ ਕੁਦਰਤ ਦੇ ਖਿਲਾਫ਼ ਹੈ।"
23 "Não tenha relações sexuais com um animal, contaminando-se com ele. Mulher nenhuma se porá diante de um animal para ajuntar-se com ele; é depravação.
24 “ਇਹੋ ਜਿਹੀਆਂ ਗੱਲਾਂ ਕਰਕੇ ਆਪਣੇ-ਆਪ ਨੂੰ ਪਲੀਤ ਨਾ ਕਰੋ। ਮੈਂ ਕੌਮਾਂ ਨੂੰ ਉਨ੍ਹਾਂ ਦੇ ਦੇਸ਼ਾਂ ਵਿੱਚੋਂ ਬਾਹਰ ਕੱਢ ਰਿਹਾ ਹਾਂ ਅਤੇ ਉਨ੍ਹਾਂ ਦੀ ਧਰਤੀ ਤੁਹਾਨੂੰ ਦੇ ਰਿਹਾ ਹਾਂ। ਕਿਉਂਕਿ ਉਨ੍ਹਾਂ ਲੋਕਾਂ ਨੇ ਭਿਆਨਕ ਪਾਪ ਕੀਤੇ ਸਨ।"
24 "Não se contaminem com nenhuma dessas coisas, porque assim se contaminaram as nações que vou expulsar da presença de vocês.
25 ਉਨ੍ਹਾਂ ਨੇ ਧਰਤੀ ਨੂੰ ਨਾਪਾਕ ਬਣਾਇਆ। ਮੈਂ ਉਨ੍ਹਾਂ ਨੂੰ ਸਜ਼ਾ ਦੇਵਾਂਗਾ। ਹੁਣ ਧਰਤੀ ਇਹੋ ਜਿਹੀਆਂ ਗੱਲਾਂ ਕਾਰਣ ਹੀ ਬਿਮਾਰ ਹੈ। ਅਤੇ ਧਰਤੀ ਉਨ੍ਹਾਂ ਲੋਕਾਂ ਨੂੰ ਹੁਣ ਬਾਹਰ ਉਗਲ ਰਹੀ ਹੈ ਜਿਹੜੇ ਉੱਥੇ ਰਹਿੰਦੇ ਸਨ।"
25 Até a terra ficou contaminada; e eu castiguei a sua iniqüidade, e a terra vomitou os seus habitantes.
26 “ਇਸ ਲਈ ਤੁਹਾਨੂੰ ਮੇਰੀਆਂ ਬਿਧੀਆਂ ਅਤੇ ਨਿਆਵਾਂ ਨੂੰ ਮੰਨਣਾ ਚਾਹੀਦਾ ਹੈ। ਤੁਹਾਨੂੰ ਇਹੋ ਜਿਹੇ ਭਿਆਨਕ ਪਾਪ ਨਹੀਂ ਕਰਨੇ ਚਾਹੀਦੇ। ਇਹ ਨੇਮ ਇਸਰਾਏਲ ਦੇ ਨਾਗਰਿਕਾਂ ਲਈ ਅਤੇ ਤੁਹਾਡੇ ਦਰਮਿਆਨ ਰਹਿਣ ਵਾਲੇ ਲੋਕਾਂ ਲਈ ਹਨ।"
26 Mas vocês obedecerão aos meus decretos e às minhas leis. Nem o natural da terra nem o estrangeiro residente entre vocês farão nenhuma dessas abominações,
27 ਜਿਹੜੇ ਲੋਕ ਇਸ ਧਰਤੀ ਉੱਤੇ ਤੁਹਾਡੇ ਤੋਂ ਪਹਿਲਾਂ ਰਹਿੰਦੇ ਸਨ, ਉਨ੍ਹਾਂ ਨੇ ਇਹ ਭਿਆਨਕ ਗੱਲਾਂ ਕੀਤੀਆਂ। ਇਸ ਲਈ ਧਰਤੀ ਨਾਪਾਕ ਹੋ ਗਈ।"
27 pois todas estas abominações foram praticadas pelos que habitaram essa terra antes de vocês; por isso a terra ficou contaminada.
28 ਜੇ ਤੁਸੀਂ ਇਹ ਗੱਲਾਂ ਕਰੋਂਗੇ ਤਾਂ ਤੁਸੀਂ ਇਸ ਧਰਤੀ ਨੂੰ ਨਾਪਾਕ ਕਰੋਂਗੇ। ਅਤੇ ਇਹ ਤੁਹਾਨੂੰ ਵੀ ਉਸੇ ਤਰ੍ਹਾਂ ਬਾਹਰ ਉਗਲ ਦੇਵੇਗੀ ਜਿਵੇਂ ਇਸਨੇ ਉਨ੍ਹਾਂ ਕੌਮਾਂ ਨੂੰ ਉਗਲਿਆ ਸੀ ਜੋ ਤੁਹਾਡੇ ਤੋਂ ਪਹਿਲਾਂ ਇੱਥੇ ਸਨ।"
28 E, se vocês contaminarem a terra, ela os vomitará, como vomitou os povos que ali estavam antes de vocês.
29 ਜੇ ਕੋਈ ਬੰਦਾ ਇਹੋ ਜਿਹਾ ਭਿਆਨਕ ਪਾਪ ਕਰਦਾ ਹੈ ਤਾਂ ਉਸ ਬੰਦੇ ਨੂੰ ਉਸ ਦੇ ਲੋਕਾਂ ਵਿੱਚੋਂ ਛੇਕ ਦੇਣਾ ਚਾਹੀਦਾ ਹੈ।"
29 "Todo aquele que fizer alguma destas abominações, aqueles que assim procederem serão eliminados do meio do seu povo.
30 ਹੋਰਨਾਂ ਲੋਕਾਂ ਨੇ ਇਹ ਭਿਆਨਕ ਪਾਪ ਕੀਤੇ ਹਨ। ਪਰ ਤੁਹਾਨੂੰ ਮੇਰੀਆਂ ਬਿਧੀਆਂ ਨੂੰ ਮੰਨਣਾ ਚਾਹੀਦਾ ਹੈ। ਤੁਹਾਨੂੰ ਇਹੋ ਜਿਹਾ ਕੋਈ ਭਿਆਨਕ ਗੁਨਾਹ ਨਹੀਂ ਕਰਨਾ ਚਾਹੀਦਾ। ਆਪਣੇ-ਆਪ ਨੂੰ ਇਹੋ ਜਿਹੇ ਪਾਪਾਂ ਨਾਲ ਨਾਪਾਕ ਨਾ ਕਰੋ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।”"
30 Obedeçam aos meus preceitos, e não pratiquem os costumes repugnantes praticados antes de vocês, nem se contaminem com eles. Eu sou o Senhor, o Deus de vocês".

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Levítico 18, comparar traduções ou montar um estudo — tudo direto pelo WhatsApp.