Levítico 19

Punjabi Bible (GL_PUNJABI) vs ARA

Sair da comparação
ARA Almeida Revista e Atualizada 1993
1 ਇਸਰਾਏਲ ਪਰਮੇਸ਼ੁਰ ਦਾ ਹੈ ਯਹੋਵਾਹ ਨੇ ਮੂਸਾ ਨੂੰ ਆਖਿਆ,"
1 Disse o Senhor a Moisés:
2 “ਇਸਰਾਏਲ ਦੇ ਸਾਰੇ ਲੋਕਾਂ ਨੂੰ ਆਖ; ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ। ਮੈਂ ਪਵਿੱਤਰ ਹਾਂ, ਇਸ ਲਈ ਤੁਹਾਨੂੰ ਵੀ ਪਵਿੱਤਰ ਹੋਣਾ ਚਾਹੀਦਾ ਹੈ।"
2 Fala a toda a congregação dos filhos de Israel e dize-lhes: Santos sereis, porque eu, o Senhor , vosso Deus, sou santo.
3 “ਤੁਹਾਡੇ ਵਿੱਚੋਂ ਹਰ ਬੰਦੇ ਨੂੰ ਆਪਣੇ ਮਾਤਾ ਪਿਤਾ ਦਾ ਆਦਰ ਕਰਨਾ ਚਾਹੀਦਾ ਹੈ ਅਤੇ ਮੇਰੇ ਅਰਾਮ ਦੇ ਸਾਰੇ ਖਾਸ ਦਿਨਾਂ ਦਾ ਧਿਆਨ ਰੱਖਣਾ ਚਾਹੀਦਾ ਹੈ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।"
3 Cada um respeitará a sua mãe e o seu pai e guardará os meus sábados. Eu sou o Senhor , vosso Deus.
4 “ਮੇਰੇ ਵੱਲੋਂ ਨਿਕੰਮੇ ਬੁੱਤਾਂ ਵੱਲ ਨਾ ਪਰਤੋਂ। ਆਪਣੇ ਲਈ ਢਾਲੀਆਂ ਹੋਈਆਂ ਮੂਰਤੀਆਂ ਨਾ ਬਣਾਉ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।"
4 Não vos virareis para os ídolos, nem vos fareis deuses de fundição. Eu sou o Senhor , vosso Deus.
5 “ਜਦੋਂ ਤੁਸੀਂ ਯਹੋਵਾਹ ਨੂੰ ਕੋਈ ਸੁੱਖ-ਸਾਂਦ ਦੀ ਬਲੀ ਚੜ੍ਹਾਉ ਤਾਂ ਤੁਹਾਨੂੰ ਇਹ ਸਹੀ ਢੰਗ ਨਾਲ ਚੜ੍ਹਾਉਣੀ ਚਾਹੀਦੀ ਹੈ ਤਾਂ ਜੋ ਤੁਸੀਂ ਪ੍ਰਵਾਨ ਹੋ ਸੱਕੋ।"
5 Quando oferecerdes sacrifício pacífico ao Senhor , oferecê-lo-eis para que sejais aceitos.
6 ਤੁਸੀਂ ਇਸ ਨੂੰ ਉਸੇ ਦਿਨ ਵੀ ਖਾ ਸੱਕਦੇ ਹੋ ਜਿਸ ਦਿਨ ਤੁਸੀਂ ਇਸ ਨੂੰ ਭੇਟ ਕਰਦੇ ਹੋ ਅਤੇ ਅਗਲੇ ਦਿਨ ਵੀ। ਪਰ ਜੇ ਉਸ ਬਲੀ ਵਿੱਚੋਂ ਤੀਸਰੇ ਦਿਨ ਲਈ ਕੁਝ ਬਚ ਜਾਵੇ ਤਾਂ ਤੁਹਾਨੂੰ ਇਸ ਨੂੰ ਅੱਗ ਵਿੱਚ ਸਾੜ ਦੇਣਾ ਚਾਹੀਦਾ ਹੈ।"
6 No dia em que o oferecerdes e no dia seguinte, se comerá; mas o que sobejar, ao terceiro dia, será queimado.
7 ਤੁਹਾਨੂੰ ਉਸ ਬਲੀ ਵਿੱਚੋਂ ਕੁਝ ਵੀ ਤੀਸਰੇ ਦਿਨ ਨਹੀਂ ਖਾਣਾ ਚਾਹੀਦਾ। ਇਹ ਨਿਰਾਦਰ ਹੋਵੇਗਾ ਅਤੇ ਪ੍ਰਵਾਨ ਨਹੀਂ ਹੋਵੇਗਾ।"
7 Se alguma coisa dele for comida ao terceiro dia, é abominação; não será aceita.
8 ਜਿਹੜਾ ਵੀ ਬੰਦਾ ਅਜਿਹਾ ਕਰੇਗਾ, ਪਾਪ ਦਾ ਦੋਸ਼ੀ ਹੋਵੇਗਾ। ਕਿਉਂਕਿ ਉਸ ਨੇ ਇੱਕ ਪਵਿੱਤਰ ਚੀਜ਼ ਨੂੰ ਕਲੰਕਤ ਕਰ ਦਿੱਤਾ ਜੋ ਯਹੋਵਾਹ ਦੀ ਹੈ। ਉਸ ਨੂੰ ਆਪਣੇ ਲੋਕਾਂ ਵਿੱਚੋਂ ਵੱਖ ਕਰ ਦੇਣਾ ਚਾਹੀਦਾ ਹੈ।"
8 Qualquer que o comer levará a sua iniquidade, porquanto profanou coisa santa do Senhor ; por isso, será eliminado do seu povo.
9 “ਜਦੋਂ ਤੁਸੀਂ ਵਾਢੀਆਂ ਸਮੇਂ ਆਪਣੀਆਂ ਫ਼ਸਲਾਂ ਕੱਟੋ ਤਾਂ ਆਪਣੇ ਖੇਤਾਂ ਦੇ ਕਿਨਾਰਿਆਂ ਤੱਕ ਪੂਰੀ ਕਟਾਈ ਨਾ ਕਰੋ ਅਤੇ ਜੇ ਅਨਾਜ ਧਰਤੀ ਉੱਤੇ ਡਿੱਗ ਪੈਂਦਾ ਹੈ ਤਾਂ ਤੁਹਾਨੂੰ ਉਹ ਅਨਾਜ ਇਕੱਠਾ ਨਹੀਂ ਕਰਨਾ ਚਾਹੀਦਾ।"
9 Quando também segares a messe da tua terra, o canto do teu campo não segarás totalmente, nem as espigas caídas colherás da tua messe.
10 ਆਪਣੇ ਅੰਗੂਰਾਂ ਦੇ ਬਾਗ ਦੇ ਸਾਰੇ ਅੰਗੂਰ ਨਾ ਤੋੜੋ ਅਤੇ ਧਰਤੀ ਤੇ ਡਿੱਗੇ ਹੋਏ ਅੰਗੂਰ ਨਾ ਚੁੱਕੋ। ਕਿਉਂਕਿ ਇਹ ਚੀਜ਼ਾਂ ਤੁਹਾਨੂੰ ਗਰੀਬ ਲੋਕਾਂ ਲਈ ਅਤੇ ਤੁਹਾਡੇ ਦੇਸ਼ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਛੱਡ ਦੇਣੀਆਂ ਚਾਹੀਦੀਆਂ ਹਨ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।"
10 Não rebuscarás a tua vinha, nem colherás os bagos caídos da tua vinha; deixá-los-ás ao pobre e ao estrangeiro. Eu sou o Senhor , vosso Deus.
11 “ਤੁਹਾਨੂੰ ਚੋਰੀ ਨਹੀਂ ਕਰਨੀ ਚਾਹੀਦੀ। ਤੁਹਾਨੂੰ ਲੋਕਾਂ ਨੂੰ ਧੋਖਾ ਨਹੀਂ ਦੇਣਾ ਚਾਹੀਦਾ। ਤੁਹਾਨੂੰ ਇੱਕ ਦੂਸਰੇ ਨਾਲ ਝੂਠ ਨਹੀਂ ਬੋਲਣਾ ਚਾਹੀਦਾ।"
11 Não furtareis, nem mentireis, nem usareis de falsidade cada um com o seu próximo;
12 ਤੁਹਾਨੂੰ (ਅਦਾਲਤ ਵਿੱਚ ਝੂਠੀ ਸਾਖੀ ਬਾਬਤ) ਮੇਰੇ ਨਾਂ ਤੇ ਝੂਠੀ ਕਸਮ ਨਹੀਂ ਖਾਣੀ ਚਾਹੀਦੀ। ਜੇ ਤੁਸੀਂ ਅਜਿਹਾ ਕਰੋਂਗੇ, ਤੁਸੀਂ ਆਪਣੇ ਪਰਮੇਸ਼ੁਰ ਦੇ ਨਾਮ ਦਾ ਨਿਰਾਦਰ ਕਰੋਂਗੇ। ਮੈਂ ਯਹੋਵਾਹ ਹਾਂ।"
12 nem jurareis falso pelo meu nome, pois profanaríeis o nome do vosso Deus. Eu sou o Senhor .
13 “ਤੁਹਾਨੂੰ ਆਪਣੇ ਗੁਆਂਢੀ ਦਾ ਬੁਰਾ ਨਹੀਂ ਕਰਨਾ ਚਾਹੀਦਾ। ਤੁਹਾਨੂੰ ਉਸ ਨੂੰ ਲੁੱਟਣਾ ਨਹੀਂ ਚਾਹੀਦਾ। ਤੁਹਾਨੂੰ ਕਿਸੇ ਭਾੜੇ ਦੇ ਕਾਮੇ ਦੀ ਤਨਖਾਹ ਸਾਰੀ ਰਾਤ ਵੇਲੇ ਤੱਕ ਨਹੀਂ ਰੋਕਣੀ ਚਾਹੀਦੀ।"
13 Não oprimirás o teu próximo, nem o roubarás; a paga do jornaleiro não ficará contigo até pela manhã.
14 “ਤੁਹਾਨੂੰ ਕਿਸੇ ਬੋਲੇ ਬੰਦੇ ਨੂੰ ਬੇਇੱਜ਼ਤ ਨਹੀਂ ਕਰਨਾ ਚਾਹੀਦਾ। ਤੁਹਾਨੂੰ ਕਿਸੇ ਅੰਨ੍ਹੇ ਬੰਦੇ ਨੂੰ ਡੇਗਣ ਲਈ ਉਸ ਦੇ ਸਾਹਮਣੇ ਕੋਈ ਰੁਕਾਵਟ ਨਹੀਂ ਪਾਉਣੀ ਚਾਹੀਦੀ। ਪਰ ਤੁਹਾਨੂੰ ਆਪਣੇ ਪਰਮੇਸ਼ੁਰ ਦਾ ਆਦਰ ਕਰਨਾ ਚਾਹੀਦਾ ਹੈ। ਮੈਂ ਯਹੋਵਾਹ ਹਾਂ।"
14 Não amaldiçoarás o surdo, nem porás tropeço diante do cego; mas temerás o teu Deus. Eu sou o Senhor .
15 “ਤੁਹਾਨੂੰ ਨਿਆਂ ਕਰਨ ਵਿੱਚ ਬੇਲਾਗ ਹੋਣਾ ਚਾਹੀਦਾ ਹੈ। ਤੁਹਾਨੂੰ ਗਰੀਬ ਲੋਕਾਂ ਲਈ ਜਾਂ ਧਨਵਾਨ ਲੋਕਾਂ ਲਈ ਖਾਸ ਰਿਆਇਤ ਨਹੀਂ ਦਰਸਾਉਣੀ ਚਾਹੀਦੀ। ਜਦੋਂ ਤੁਸੀਂ ਆਪਣੇ ਗੁਆਂਢੀ ਦਾ ਨਿਆਂ ਕਰੋ, ਤੁਹਾਨੂੰ ਬੇਲਾਗ ਹੋਣਾ ਚਾਹੀਦਾ ਹੈ।"
15 Não farás injustiça no juízo, nem favorecendo o pobre, nem comprazendo ao grande; com justiça julgarás o teu próximo.
16 ਤੁਹਾਨੂੰ ਹੋਰਨਾਂ ਲੋਕਾਂ ਬਾਰੇ ਝੂਠੀਆਂ ਅਫ਼ਵਾਹਾਂ ਨਹੀਂ ਫ਼ੈਲਾਉਣੀਆਂ ਚਾਹੀਦੀਆਂ। ਜਦੋਂ ਤੁਹਾਡੇ ਗੁਆਂਢੀ ਦੀ ਜਾਨ ਖਤਰੇ ਵਿੱਚ ਹੋਵੇ ਬਿਨਾ ਸਹਾਇਤਾ ਕਰਨ ਦੇ ਐਵੇਂ ਉੱਥੇ ਨਾ ਖਲੋਵੋ। ਮੈਂ ਯਹੋਵਾਹ ਹਾਂ।"
16 Não andarás como mexeriqueiro entre o teu povo; não atentarás contra a vida do teu próximo. Eu sou o Senhor .
17 “ਤੁਹਾਨੂੰ ਆਪਣੇ ਦਿਲ ਵਿੱਚ ਆਪਣੇ ਭਰਾ ਨਾਲ ਨਫ਼ਰਤ ਨਹੀਂ ਕਰਨੀ ਚਾਹੀਦੀ। ਜੇ ਤੁਹਾਡਾ ਗੁਆਂਢੀ ਕੋਈ ਗਲਤ ਗੱਲ ਕਰਦਾ ਹੈ, ਇਸ ਬਾਰੇ ਉਸ ਨਾਲ ਗੱਲ ਕਰੋ ਤਾਂ ਜੋ ਤੁਸੀਂ ਉਸ ਕਾਰਣ ਪਾਪ ਨਾ ਕਰੋ।"
17 Não aborrecerás teu irmão no teu íntimo; mas repreenderás o teu próximo e, por causa dele, não levarás sobre ti pecado.
18 ਉਨ੍ਹਾਂ ਮੰਦੀਆਂ ਗੱਲਾਂ ਬਾਰੇ ਖਾਰ ਨਾ ਖਾਵੋ ਜੋ ਲੋਕ ਤੁਹਾਡੇ ਨਾਲ ਕਰਦੇ ਹਨ। ਬਦਲਾ ਲੈਣ ਦੀ ਕੋਸ਼ਿਸ਼ ਨਾ ਕਰੋ। ਆਪਣੇ ਗੁਆਂਢੀ ਨੂੰ ਆਪਣੇ-ਆਪ ਵਾਂਗ ਪਿਆਰ ਕਰੋ। ਮੈਂ ਯਹੋਵਾਹ ਹਾਂ।"
18 Não te vingarás, nem guardarás ira contra os filhos do teu povo; mas amarás o teu próximo como a ti mesmo. Eu sou o Senhor .
19 “ਤੁਹਾਨੂੰ ਮੇਰੇ ਨੇਮ ਮਂਨਣੇ ਚਾਹੀਦੇ ਹਨ। ਤੁਹਾਨੂੰ ਦੋ ਵੱਖ ਕਿਸਮ ਦੇ ਜਾਨਵਰਾਂ ਦਾ ਸਂਜੋਗ ਨਹੀਂ ਕਰਾਉਣਾ ਚਾਹੀਦਾ। ਤੁਹਾਨੂੰ ਆਪਣੇ ਖੇਤ ਵਿੱਚ ਦੋ ਤਰ੍ਹਾਂ ਦਾ ਬੀਜ਼ ਨਹੀਂ ਬੀਜਣਾ ਚਾਹੀਦਾ। ਤੁਹਾਨੂੰ ਦੋ ਤਰ੍ਹਾਂ ਦੇ ਕੱਪੜਿਆਂ ਤੋਂ ਬਣੇ ਕੱਪੜੇ ਨਹੀਂ ਪਾਉਣੇ ਚਾਹੀਦੇ।"
19 Guardarás os meus estatutos; não permitirás que os teus animais se ajuntem com os de espécie diversa; no teu campo, não semearás semente de duas espécies; nem usarás roupa de dois estofos misturados.
20 “ਕਿਸੇ ਵੇਲੇ ਅਜਿਹਾ ਵਾਪਰ ਸੱਕਦਾ ਹੈ ਕਿ ਕਿਸੇ ਆਦਮੀ ਦੇ ਜਿਨਸੀ ਸੰਬੰਧ ਕਿਸੇ ਅਜਿਹੀ ਔਰਤ ਨਾਲ ਹੋ ਜਾਣ ਜੋ ਕਿਸੇ ਹੋਰ ਦੀ ਗੁਲਾਮ ਹੋਵੇ। ਪਰ ਇਸ ਗੁਲਾਮ ਔਰਤ ਨੂੰ ਨਾ ਤਾਂ ਖਰੀਦਿਆ ਗਿਆ ਹੈ ਅਤੇ ਨਾ ਅਜ਼ਾਦੀ ਦਿੱਤੀ ਗਈ ਹੈ। ਜੇ ਅਜਿਹਾ ਹੋਵੇ, ਤਾਂ ਸਜ਼ਾ ਮਿਲਣੀ ਚਾਹੀਦੀ ਹੈ। ਪਰ ਉਨ੍ਹਾਂ ਨੂੰ ਮੌਤ ਦੇ ਘਾਟ ਨਹੀਂ ਉਤਾਰਿਆ ਜਾਵੇਗਾ। ਕਿਉਂਕਿ ਔਰਤ ਆਜ਼ਾਦ ਨਹੀਂ ਸੀ।"
20 Se alguém se deitar com uma mulher, se for escrava desposada com outro homem e não for resgatada, nem se lhe houver dado liberdade, então, serão açoitados; não serão mortos, pois não foi libertada.
21 ਉਸ ਆਦਮੀ ਨੂੰ ਆਪਣੇ ਦੋਸ਼ ਦੀ ਭੇਟ ਨੂੰ ਯਹੋਵਾਹ ਲਈ ਮੰਡਲੀ ਦੇ ਤੰਬੂ ਦੇ ਪ੍ਰਵੇਸ਼ ਦੁਆਰ ਤੇ ਲਿਆਉਣੀ ਚਾਹੀਦੀ ਹੈ। ਆਦਮੀ ਨੂੰ ਦੋਸ਼ ਦੀ ਭੇਟ ਲਈ ਇੱਕ ਭੇਡੂ ਲਿਆਉਣਾ ਚਾਹੀਦਾ ਹੈ।"
21 O homem, como oferta pela sua culpa, trará um carneiro ao Senhor , à porta da tenda da congregação.
22 ਜਾਜਕ ਅਜਿਹੀ ਰੀਤ ਕਰੇਗਾ ਜਿਹੜੀ ਉਸ ਆਦਮੀ ਲਈ ਪਰਾਸਚਿਤ ਹੋਵੇਗੀ। ਉਹ ਉਸ ਭੇਡੂ ਨੂੰ ਯਹੋਵਾਹ ਅੱਗੇ ਦੋਸ਼ ਦੀ ਭੇਟ ਵਜੋਂ ਚੜ੍ਹਾਵੇਗਾ। ਇਹ ਉਸ ਆਦਮੀ ਦੇ ਕੀਤੇ ਹੋਏ ਪਾਪ ਲਈ ਹੋਵੇਗਾ। ਫ਼ੇਰ ਉਸ ਆਦਮੀ ਨੂੰ ਉਸ ਦੇ ਪਾਪਾਂ ਦੀ ਮਾਫ਼ੀ ਮਿਲ ਜਾਵੇਗੀ।"
22 Com o carneiro da oferta pela culpa, o sacerdote fará expiação, por ele, perante o Senhor , pelo pecado que cometeu, e ser-lhe-á perdoado o pecado que cometeu.
23 “ਭਵਿੱਖ ਵਿੱਚ, ਤੁਸੀਂ ਆਪਣੇ ਦੇਸ਼ ਵਿੱਚ ਦਾਖਲ ਹੋਵੋਂਗੇ। ਉਸ ਸਮੇਂ, ਤੁਸੀਂ ਭੋਜਨ ਲਈ ਬਹੁਤ ਕਿਸਮਾਂ ਦੇ ਰੁੱਖ ਲਾਵੋਂਗੇ। ਕੋਈ ਵੀ ਰੁੱਖ ਲਾਉਣ ਤੋਂ ਬਾਦ, ਤੁਹਾਨੂੰ ਇਸ ਰੁੱਖ ਦਾ ਫ਼ਲ ਖਾਣ ਲਈ ਤਿੰਨ ਸਾਲ ਇੰਤਜ਼ਾਰ ਕਰਨਾ ਚਾਹੀਦਾ ਹੈ। ਤੁਹਾਨੂੰ ਇਨ੍ਹਾਂ ਵਰ੍ਹਿਆਂ ਦੌਰਾਨ ਇਸਦੇ ਫ਼ਲ ਨੂੰ ਵਰਜਿਤ ਘੋਸ਼ਿਤ ਕਰਨਾ ਚਾਹੀਦਾ ਹੈ।"
23 Quando entrardes na terra e plantardes toda sorte de árvore de comer, ser-vos-á vedado o seu fruto; três anos vos será vedado; dele não se comerá.
24 ਚੌਥੇ ਸਾਲ ਉਸ ਰੁੱਖ ਦਾ ਫ਼ਲ ਯਹੋਵਾਹ ਦਾ ਹੋਵੇਗਾ ਇਹ ਯਹੋਵਾਹ ਨੂੰ ਉਸਤਤ ਦੀ ਪਵਿੱਤਰ ਭੇਟ ਹੋਵੇਗੀ।"
24 Porém, no quarto ano, todo o seu fruto será santo, será oferta de louvores ao Senhor .
25 ਫ਼ੇਰ, ਪੰਜਵੇਂ ਸਾਲ ਅੰਦਰ, ਤੁਸੀਂ ਉਸ ਰੁੱਖ ਦੇ ਫ਼ਲ ਖਾ ਸੱਕਦੇ ਹੋ। ਅਤੇ ਰੁੱਖ ਤੁਹਾਡੇ ਲਈ ਹੋਰ-ਹੋਰ ਫ਼ਲ ਪੈਦਾ ਕਰੇਗਾ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।"
25 No quinto ano, comereis fruto dela para que vos faça aumentar a sua produção. Eu sou o Senhor , vosso Deus.
26 “ਤੁਹਾਨੂੰ ਕੋਈ ਵੀ ਅਜਿਹਾ ਮਾਸ ਨਹੀਂ ਖਾਣਾ ਚਾਹੀਦਾ ਜਿਸ ਵਿੱਚ ਹਾਲੇ ਖੂਨ ਹੋਵੇ। “ਤੁਹਾਨੂੰ ਭਵਿੱਖ ਦਾ ਹਾਲ ਦੱਸਣ ਲਈ ਕੋਈ ਜਾਦੂ ਜਾਂ ਕਾਲਾ ਇਲਮ ਵਰਤਣ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ।"
26 Não comereis coisa alguma com sangue; não agourareis, nem adivinhareis.
27 “ਤੁਹਾਨੂੰ ਆਪਣੇ ਸਿਰ ਦੇ ਇੱਕ ਪਾਸੇ ਤੇ ਉੱਗੇ ਹੋਏ ਵਾਲਾ ਨੂੰ ਨਹੀਂ ਮੁੰਨਣਾ ਚਾਹੀਦਾ। ਤੁਹਾਨੂੰ ਆਪਣੇ ਚਿਹਰੇ ਦੇ ਆਸੇ-ਪਾਸੇ ਤੇ ਉੱਗੀ ਹੋਈ ਦਾਢ਼ੀ ਨਹੀਂ ਮੁੰਨਣੀ ਚਾਹੀਦੀ।"
27 Não cortareis o cabelo em redondo, nem danificareis as extremidades da barba.
28 ਤੁਹਾਨੂੰ ਮੁਰਦਾ ਲੋਕਾਂ ਨੂੰ ਚੇਤੇ ਕਰਨ ਲਈ ਜਿਸਮ ਉੱਤੇ ਜ਼ਖਮ ਨਹੀਂ ਬਨਾਉਣੇ ਚਾਹੀਦੇ। ਤੁਹਾਨੂੰ ਆਪਣੇ ਜਿਸਮ ਉੱਤੇ ਤੰਦੋਲੇ ਨਹੀਂ ਗੁਦਵਾਉਣੇ ਚਾਹੀਦੇ। ਮੈਂ ਯਹੋਵਾਹ ਹਾਂ।"
28 Pelos mortos não ferireis a vossa carne; nem fareis marca nenhuma sobre vós. Eu sou o Senhor .
29 “ਆਪਣੀ ਧੀ ਨੂੰ ਵੇਸਵਾ ਨਾ ਬਣਾਵੋ ਅਤੇ ਅਜਿਹਾ ਕਰਕੇ ਉਸ ਨੂੰ ਕਲੰਕਤ ਨਾ ਕਰੋ। ਧਰਤੀ ਅੰਦਰ ਅਜਿਹਾ ਨਾ ਕਰੋ ਅਤੇ ਇਸ ਨੂੰ ਦੁਸ਼ਟਤਾ ਨਾਲ ਨਾ ਭਰੋ।"
29 Não contaminarás a tua filha, fazendo-a prostituir-se; para que a terra não se prostitua, nem se encha de maldade.
30 “ਤੁਹਾਨੂੰ ਮੇਰੇ ਅਰਾਮ ਦੇ ਖਾਸ ਦਿਨਾਂ ਤੇ ਕੰਮ ਨਹੀਂ ਕਰਨਾ ਚਾਹੀਦਾ। ਤੁਹਾਨੂੰ ਮੇਰੇ ਪਵਿੱਤਰ ਸਥਾਨ ਦਾ ਆਦਰ ਕਰਨਾ ਚਾਹੀਦਾ ਹੈ। ਮੈਂ ਯਹੋਵਾਹ ਹਾਂ।"
30 Guardareis os meus sábados e reverenciareis o meu santuário. Eu sou o Senhor .
31 “ਸਲਾਹ ਮਸ਼ਵਰੇ ਲਈ ਭੂਤ ਮ੍ਰਿਤਾਂ ਜਾਂ ਸਿਆਣਿਆਂ ਕੋਲ ਨਾ ਜਾਉ। ਉਨ੍ਹਾਂ ਕੋਲ ਨਾ ਜਾਉ, ਉਹ ਸਿਰਫ਼ ਤੁਹਾਨੂੰ ਨਾਪਾਕ ਹੀ ਬਨਾਉਣਗੇ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।"
31 Não vos voltareis para os necromantes, nem para os adivinhos; não os procureis para serdes contaminados por eles. Eu sou o Senhor , vosso Deus.
32 “ਬਜ਼ੁਰਗ ਲੋਕਾਂ ਨੂੰ ਆਦਰ ਦਰਸਾਉ। ਜਦੋਂ ਉਹ ਕਮਰੇ ਵਿੱਚ ਆਉਣ ਤਾਂ ਖੜ੍ਹੇ ਹੋ ਜਾਉ। ਆਪਣੇ ਪਰਮੇਸ਼ੁਰ ਨੂੰ ਆਦਰ ਦਿਉ। ਮੈਂ ਯਹੋਵਾਹ ਹਾਂ।"
32 Diante das cãs te levantarás, e honrarás a presença do ancião, e temerás o teu Deus. Eu sou o Senhor .
33 “ਆਪਣੇ ਦੇਸ਼ ਵਿੱਚ ਰਹਿਣ ਵਾਲੇ ਪਰਦੇਸੀਆਂ ਨਾਲ ਬੁਰਾ ਨਾ ਕਰੋ।"
33 Se o estrangeiro peregrinar na vossa terra, não o oprimireis.
34 ਤੁਹਾਨੂੰ ਪਰਦੇਸੀਆਂ ਨਾਲ ਆਪਣੇ ਸ਼ਹਿਰੀਆਂ ਵਰਗਾ ਹੀ ਵਰਤਾਉ ਕਰਨਾ ਚਾਹੀਦਾ ਹੈ। ਪਰਦੇਸੀਆਂ ਨੂੰ ਉਵੇਂ ਪਿਆਰ ਕਰੋ ਜਿਵੇਂ ਤੁਸੀਂ ਆਪਣੇ-ਆਪ ਨੂੰ ਕਰਦੇ ਹੋ। ਕਿਉਂ? ਕਿਉਂਕਿ ਇੱਕ ਸਮੇਂ ਤੁਸੀਂ ਵੀ-ਮਿਸਰ ਵਿੱਚ-ਪਰਦੇਸੀ ਸੀ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।"
34 Como o natural, será entre vós o estrangeiro que peregrina convosco; amá-lo-eis como a vós mesmos, pois estrangeiros fostes na terra do Egito. Eu sou o Senhor , vosso Deus.
35 “ਤੁਹਾਨੂੰ ਲੋਕਾਂ ਦਾ ਨਿਆਂ ਕਰਦੇ ਵੇਲੇ ਬੇਲਾਗ ਹੋਣਾ ਚਾਹੀਦਾ ਹੈ। ਅਤੇ ਤੁਹਾਨੂੰ ਉਦੋਂ ਵੀ ਨਿਰਪੱਖ ਹੋਣਾ ਚਾਹੀਦਾ ਹੈ ਜਦੋਂ ਤੁਸੀਂ ਚੀਜ਼ਾਂ ਨੂੰ ਨਾਪਦੇ ਜਾਂ ਤੋਂਲਦੇ ਹੋ।"
35 Não cometereis injustiça no juízo, nem na vara, nem no peso, nem na medida.
36 ਤੁਹਾਡੀਆਂ ਟੋਕਰੀਆਂ ਸਹੀ ਅਕਾਰ ਦੀਆਂ ਹੋਣੀਆਂ ਚਾਹੀਦੀਆਂ ਹਨ ਅਤੇ ਤੁਹਾਡੇ ਮਰਤਬਾਨਾਂ ਵਿੱਚ ਤਰਲ ਪਦਾਰੱਥਾਂ ਦੀ ਸਹੀ ਮਾਤਰਾ ਹੋਣੀ ਚਾਹੀਦੀ ਹੈ। ਤੁਹਾਡੇ ਪੈਮਾਨੇ ਅਤੇ ਵੱਟੇ ਸਹੀ ਤੋਂਲ ਦੇ ਹੋਣੇ ਚਾਹੀਦੇ ਹਨ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ। ਮੈਂ ਤੁਹਾਨੂੰ ਮਿਸਰ ਦੀ ਧਰਤੀ ਤੋਂ ਬਾਹਰ ਲਿਆਇਆ।"
36 Balanças justas, pesos justos, efa justo e justo him tereis. Eu sou o Senhor , vosso Deus, que vos tirei da terra do Egito.
37 “ਤੁਹਾਨੂੰ ਮੇਰੇ ਸਾਰੇ ਨੇਮ ਤੇ ਅਸੂਲ ਚੇਤੇ ਰੱਖਣੇ ਚਾਹੀਦੇ ਹਨ। ਅਤੇ ਤੁਹਾਨੂੰ ਉਨ੍ਹਾਂ ਨੂੰ ਮੰਨਣਾ ਚਾਹੀਦਾ ਹੈ। ਮੈਂ ਯਹੋਵਾਹ ਹਾਂ।”"
37 Guardareis todos os meus estatutos e todos os meus juízos e os cumprireis. Eu sou o Senhor .

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Levítico 19, comparar traduções ou montar um estudo — tudo direto pelo WhatsApp.