Levítico 1

Punjabi Bible (GL_PUNJABI) vs NVI

Sair da comparação
NVI Nova Versão Internacional
1 ਸਵੈਇੱਛਤ ਬਲੀਆਂ ਅਤੇ ਭੇਟਾਂ ਯਹੋਵਾਹ ਪਰਮੇਸ਼ੁਰ ਨੇ ਮੂਸਾ ਨੂੰ ਬੁਲਾਇਆ ਅਤੇ ਮੰਡਲੀ ਵਾਲੇ ਤੰਬੂ ਵਿੱਚੋਂ ਉਸ ਨਾਲ ਗੱਲ ਕੀਤੀ। ਯਹੋਵਾਹ ਨੇ ਆਖਿਆ,"
1 Da Tenda do Encontro o Senhor chamou Moisés e lhe ordenou:
2 “ਇਸਰਾਏਲ ਦੇ ਲੋਕਾਂ ਨੂੰ ਆਖ; ਜਦੋਂ ਤੁਸੀਂ ਯਹੋਵਾਹ ਲਈ ਕੋਈ ਭੇਟ ਲੈ ਕੇ ਆਵੋਂ, ਇਹ ਭੇਟ ਤੁਹਾਡੇ ਪਾਲਤੂ ਪਸ਼ੂਆਂ ਵਿੱਚੋਂ ਇੱਕ ਹੋਣੀ ਚਾਹੀਦੀ ਹੈ-ਇਹ ਗਾਂ ਵੀ ਹੋ ਸੱਕਦੀ ਹੈ, ਭੇਡ ਵੀ ਤੇ ਬੱਕਰੀ ਵੀ।"
2 "Diga o seguinte aos israelitas: Quando alguém trouxer um animal como oferta ao Senhor, que seja do gado ou do rebanho de ovelhas.
3 “ਜਦੋਂ ਕੋਈ ਬੰਦਾ ਆਪਣੀਆਂ ਗਾਵਾਂ ਵਿੱਚੋਂ ਕਿਸੇ ਇੱਕ ਨੂੰ ਹੋਮ ਦੀ ਭੇਟ ਵਜੋਂ ਪੇਸ਼ ਕਰਦਾ ਹੈ, ਉਹ ਪਸ਼ੂ ਬੇਨੁਕਸ ਨਰ ਹੋਣਾ ਚਾਹੀਦਾ ਹੈ। ਉਸ ਬੰਦੇ ਨੂੰ ਉਸ ਜਾਨਵਰ ਨੂੰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਤੇ ਲਿਆਉਣਾ ਚਾਹੀਦਾ ਹੈ। ਤਾਂ ਜੋ ਯਹੋਵਾਹ ਉਸ ਭੇਟ ਨੂੰ ਪ੍ਰਵਾਨ ਕਰੇਗਾ।"
3 "Se o holocausto for de gado, oferecerá um macho sem defeito. Ele o apresentará à entrada da Tenda do Encontro para que seja aceito pelo Senhor,
4 ਉਸ ਨੂੰ ਆਪਣੇ ਹੱਥ ਉਸ ਜਾਨਵਰ ਉੱਪਰ ਰੱਖਣੇ ਚਾਹੀਦੇ ਹਨ। ਯਹੋਵਾਹ ਉਸ ਹੋਮ ਦੀ ਭੇਟ ਨੂੰ ਉਸ ਵਿਅਕਤੀ ਦੇ ਪਰਾਸਚਿਤ ਵਜੋਂ ਕਬੂਲ ਕਰੇਗਾ।"
4 e porá a mão sobre a cabeça do animal do holocausto para que seja aceito como propiciação em seu lugar.
5 “ਉਸ ਬੰਦੇ ਨੂੰ ਬਲਦ ਨੂੰ ਯਹੋਵਾਹ ਦੇ ਸਾਹਮਣੇ ਮਾਰਨਾ ਚਾਹੀਦਾ। ਫ਼ੇਰ ਹਾਰੂਨ ਦੇ ਪੁੱਤਰਾਂ, ਜਾਜਕਾ ਨੂੰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਦੇ ਨੇੜੇ ਜਗਵੇਦੀ ਉੱਤੇ ਖੂਨ ਲੈ ਕੇ ਆਉਣਾ ਚਾਹੀਦਾ ਹੈ, ਅਤੇ ਇਸ ਨੂੰ ਸਾਰੀ ਜਗਵੇਦੀ ਉੱਤੇ ਡੋਲ੍ਹਣਾ ਚਾਹੀਦਾ ਹੈ।"
5 Então o novilho será morto perante o Senhor, e os sacerdotes, descendentes de Arão, trarão o sangue e o derramarão nos lados do altar, que está na entrada da Tenda do Encontro.
6 ਜਾਜਕ ਨੂੰ ਜਾਨਵਰ ਦੀ ਖੱਲ ਲਾਹ ਲੈਣੀ ਚਾਹੀਦੀ ਹੈ ਅਤੇ ਜਾਨਵਰ ਨੂੰ ਟੁਕੜਿਆਂ ਵਿੱਚ ਕੱਟ ਦੇਣਾ ਚਾਹੀਦਾ ਹੈ।"
6 Depois se tirará a pele do animal, que será cortado em pedaços.
7 ਹਾਰੂਨ ਦੇ ਪੁੱਤਰਾਂ, ਜਾਜਕਾਂ ਨੂੰ ਚਾਹੀਦਾ ਹੈ ਕਿ ਉਹ ਜਗਵੇਦੀ ਉੱਤੇ ਅੱਗ ਬਾਲਣ ਅਤੇ ਫ਼ੇਰ ਅੱਗ ਉੱਤੇ ਲੱਕੜਾਂ ਚਿਣਨ।"
7 Então os descendentes do sacerdote Arão acenderão o fogo do altar e arrumarão a lenha sobre o fogo.
8 ਹਾਰੂਨ ਦੇ ਪੁੱਤਰਾਂ, ਜਾਜਕਾਂ ਨੂੰ ਚਾਹੀਦਾ ਹੈ ਕਿ ਉਹ ਜਗਵੇਦੀ ਉੱਪਰ ਬਲਦੀ ਹੋਈ ਲੱਕੜੀ ਉੱਤੇ ਟੁਕੜੇ (ਸਿਰੀ ਅਤੇ ਚਰਬੀ) ਰੱਖ ਦੇਣ।"
8 Em seguida arrumarão os pedaços, inclusive a cabeça e a gordura, sobre a lenha que está no fogo do altar.
9 ਜਾਜਕਾਂ ਨੂੰ ਚਾਹੀਦਾ ਹੈ ਕਿ ਜਾਨਵਰ ਦੀਆਂ ਲੱਤਾਂ ਅਤੇ ਉਸ ਦੇ ਅੰਦਰਲੇ ਹਿਸਿਆਂ ਨੂੰ ਪਾਣੀ ਨਾਲ ਧੋ ਲਵੇ। ਫ਼ੇਰ ਜਾਜਕ ਨੂੰ ਜਾਨਵਰ ਦੇ ਸਾਰੇ ਅੰਗ ਭੇਟ ਕਰ ਦੇਣੇ ਚਾਹੀਦੇ ਹਨ ਉਸ ਨੂੰ ਚਾਹੀਦਾ ਹੈ ਕਿ ਜਾਨਵਰ ਦੇ ਸਾਰੇ ਹਿਸਿਆਂ ਨੂੰ ਜਗਵੇਦੀ ਉੱਤੇ ਸਾੜ ਦੇਵੇ। ਇਹ ਹੋਮ ਦੀ ਭੇਟਾ ਹੈ, ਅੱਗ ਨਾਲ ਦਿੱਤੀ ਹੋਈ ਆਹੂਤੀ। ਇਸਦੀ ਸੁਗੰਧ ਯਹੋਵਾਹ ਨੂੰ ਪ੍ਰਸੰਨ ਕਰਦੀ ਹੈ।"
9 As vísceras e as pernas serão lavadas com água. E o sacerdote queimará tudo isso no altar. É um holocausto, oferta preparada no fogo, de aroma agradável ao Senhor.
10 “ਜਦੋਂ ਕੋਈ ਬੰਦਾ ਭੇਡ ਜਾਂ ਬੱਕਰੀ ਨੂੰ ਹੋਮ ਦੀ ਭੇਟ ਵਜੋਂ ਚੜ੍ਹਾਉਂਦਾ ਹੈ, ਤਾਂ ਉਹ ਜਾਨਵਰ ਬੇਨੁਕਸ ਨਰ ਹੋਣਾ ਚਾਹੀਦਾ ਹੈ।"
10 "Se a oferta for um holocausto do rebanho, quer de cordeiros quer de cabritos, oferecerá um macho sem defeito.
11 ਉਸ ਨੂੰ ਜਗਵੇਦੀ ਦੇ ਉੱਤਰ ਵਾਲੇ ਪਾਸੇ ਯਹੋਵਾਹ ਦੇ ਸਾਹਮਣੇ ਉਸ ਜਾਨਵਰ ਨੂੰ ਮਾਰਨਾ ਚਾਹੀਦਾ ਹੈ। ਫ਼ੇਰ ਹਾਰੂਨ ਦੇ ਪੁੱਤਰਾਂ, ਜਾਜਕਾਂ ਨੂੰ ਖੂਨ, ਸਾਰੀ ਜਗਵੇਦੀ ਉੱਤੇ ਡੋਲ੍ਹਣਾ ਚਾਹੀਦਾ ਹੈ।"
11 O animal será morto no lado norte do altar, perante o Senhor; os sacerdotes, descendentes de Arão, derramarão o sangue nos lados do altar.
12 ਫ਼ੇਰ ਜਾਜਕਾਂ ਨੂੰ ਜਾਨਵਰ ਦੇ ਟੁਕੜੇ ਕਰ ਦੇਣੇ ਚਾਹੀਦੇ ਹਨ। ਜਾਜਕਾਂ ਨੂੰ ਚਾਹੀਦਾ ਹੈ ਕਿ ਉਹ ਟੁਕੜਿਆਂ (ਸਿਰੀ ਅਤੇ ਚਰਬੀ) ਨੂੰ ਜਗਵੇਦੀ ਉੱਤੇ ਬਲਦੀ ਹੋਈ ਲੱਕੜ ਉੱਤੇ ਰੱਖ ਦੇਵੇ।"
12 Então o animal será cortado em pedaços. O sacerdote arrumará os pedaços, inclusive a cabeça e a gordura, sobre a lenha que está no fogo do altar.
13 ਜਾਜਕਾਂ ਨੂੰ ਜਾਨਵਰ ਦੀਆਂ ਲੱਤਾਂ ਅਤੇ ਉਸ ਦੇ ਅੰਦਰੂਨੀ ਹਿਸਿਆਂ ਨੂੰ ਪਾਣੀ ਨਾਲ ਧੋ ਲੈਣਾ ਚਾਹੀਦਾ ਹੈ। ਫ਼ੇਰ ਜਾਜਕ ਨੂੰ ਜਾਨਵਰ ਦੇ ਸਾਰੇ ਅੰਗ ਭੇਟ ਕਰ ਦੇਣੇ ਚਾਹੀਦੇ ਹਨ। ਉਸ ਨੂੰ ਜਗਵੇਦੀ ਉੱਤੇ ਜਾਨਵਰ ਨੂੰ ਸਾੜ ਦੇਣਾ ਚਾਹੀਦਾ ਹੈ। ਇਹ ਹੋਮ ਦੀ ਭੇਟਾ ਹੈ, ਅੱਗ ਨਾਲ ਦਿੱਤੀ ਹੋਈ ਬਲੀ ਇਸਦੀ ਸੁਗੰਧ ਯਹੋਵਾਹ ਨੂੰ ਪ੍ਰਸੰਨ ਕਰਦੀ ਹੈ।"
13 As vísceras e as pernas serão lavadas com água. O sacerdote trará tudo isso como oferta e o queimará no altar. É um holocausto, oferta preparada no fogo, de aroma agradável ao Senhor.
14 “ਜਦੋਂ ਕੋਈ ਵਿਅਕਤੀ ਯਹੋਵਾਹ ਨੂੰ ਹੋਮ ਦੀ ਭੇਟ ਵਜੋਂ ਇੱਕ ਪੰਛੀ ਨੂੰ ਚੜ੍ਹਾਉਂਦਾ ਹੈ, ਤਾਂ ਉਹ ਪੰਛੀ ਇੱਕ ਘੁੱਗੀ ਜਾਂ ਛੋਟਾ ਕਬੂਤਰ ਹੋਣਾ ਚਾਹੀਦਾ ਹੈ।"
14 "Se a sua oferta ao Senhor for um holocausto de aves, traga uma rolinha ou um pombinho.
15 ਜਾਜਕ ਨੂੰ ਭੇਟ ਜਗਵੇਦੀ ਦੇ ਕੋਲ ਲਿਆਉਣੀ ਚਾਹੀਦੀ ਹੈ। ਉਸ ਨੂੰ ਪੰਛੀ ਦਾ ਸਿਰ ਉਖਾੜ ਦੇਣਾ ਚਾਹੀਦਾ ਅਤੇ ਇਸ ਨੂੰ ਜਗਵੇਦੀ ਉੱਤੇ ਸਾੜ ਦੇਣਾ ਚਾਹੀਦਾ ਹੈ। ਪੰਛੀ ਦੇ ਖੂਨ ਨੂੰ ਜਗਵੇਦੀ ਦੇ ਇੱਕ ਪਾਸੇ ਉੱਤੇ ਡੋਲ੍ਹ ਦੇਣਾ ਚਾਹੀਦਾ ਹੈ।"
15 O sacerdote trará a ave ao altar, destroncará o pescoço dela e a queimará, e deixará escorrer o sangue da ave na parede do altar.
16 ਉਸ ਪੰਛੀ ਦੇ ਗਲ ਦੀ ਥੈਲੀ ਅਤੇ ਖੰਭਾਂ ਨੂੰ ਕੱਢ ਦੇਣਾ ਚਾਹੀਦਾ ਹੈ ਅਤੇ ਇਨ੍ਹਾਂ ਨੂੰ ਜਗਵੇਦੀ ਦੇ ਪੂਰਬ ਵਾਲੇ ਪਾਸੇ ਸੁੱਟ ਦੇਣਾ ਚਾਹੀਦਾ, ਜਿੱਥੇ ਉਹ ਜਗਵੇਦੀ ਤੋਂ ਰਾਖ ਪਾਉਂਦੇ ਹਨ।"
16 Ele retirará o papo com o seu conteúdo e o jogará ao lado leste do altar, onde ficam as cinzas.
17 ਫ਼ੇਰ ਉਸ ਪੰਛੀ ਨੂੰ ਇਸ ਦੇ ਪਰਾਂ ਤੋਂ ਫ਼ੜਕੇ ਪਾੜ ਦੇਣ ਚਾਹੀਦਾ ਹੈ, ਪਰ ਉਸ ਨੂੰ ਪੰਛੀ ਨੂੰ ਦੋ ਹਿਸਿਆਂ ਵਿੱਚ ਨਹੀਂ ਵੰਡਣਾ ਚਾਹੀਦਾ। ਉਸ ਨੂੰ ਪੰਛੀ ਨੂੰ ਜਗਵੇਦੀ ਉੱਤੇ ਬਲਦੀ ਹੋਈ ਲੱਕੜ ਤੇ ਸਾੜ ਦੇਣਾ ਚਾਹੀਦਾ। ਇਹ ਹੋਮ ਦੀ ਭੇਟ ਹੈ। ਅੱਗ ਦੁਆਰਾ ਚੜ੍ਹਾਇਆ ਗਿਆ ਚੜ੍ਹਾਵਾ ਅਤੇ ਇਸਦੀ ਸੁਗੰਧ ਯਹੋਵਾਹ ਨੂੰ ਪ੍ਰਸੰਨ ਕਰਦੀ ਹੈ।"
17 Rasgará a ave pelas asas, sem dividi-la totalmente, e então o sacerdote a queimará sobre a lenha acesa no altar. É um holocausto, oferta preparada no fogo, de aroma agradável ao Senhor".

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Levítico 1, comparar traduções ou montar um estudo — tudo direto pelo WhatsApp.