Levítico 20
Punjabi Bible (GL_PUNJABI) vs BKJ
BKJ BKJ
1 ਬੁੱਤ ਉਪਾਸਨਾ ਦੇ ਖਿਲਾਫ਼ ਚੇਤਾਵਨੀ ਯਹੋਵਾਹ ਨੇ ਮੂਸਾ ਨੂੰ ਆਖਿਆ,"
1 E o SENHOR falou a Moisés, dizendo:
2 “ਤੈਨੂੰ ਇਸਰਾਏਲ ਦੇ ਲੋਕਾਂ ਨੂੰ ਇਹ ਗੱਲਾਂ ਦੱਸ ਦੇਣੀਆਂ ਚਾਹੀਦੀਆਂ ਹਨ; ਹੋ ਸੱਕਦਾ ਹੈ ਕਿ ਤੁਹਾਡੇ ਦੇਸ਼ ਦਾ ਕੋਈ ਬੰਦਾ ਆਪਣੇ ਕਿਸੇ ਇੱਕ ਬੱਚੇ ਨੂੰ ਝੂਠੇ ਦੇਵਤੇ ਮੋਲਕ ਨੂੰ ਦੇ ਦੇਵੇ। ਉਸ ਬੰਦੇ ਨੂੰ ਮਾਰ ਦੇਣਾ ਚਾਹੀਦਾ ਹੈ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਉਹ ਬੰਦਾ ਇਸਰਾਏਲ ਦਾ ਨਾਗਰਿਕ ਹੈ ਜਾਂ ਇਸਰਾਏਲ ਵਿੱਚ ਰਹਿਣ ਵਾਲਾ ਕੋਈ ਪਰਦੇਸੀ ਹੈ, ਤੁਹਾਨੂੰ ਉਸ ਬੰਦੇ ਨੂੰ ਪੱਥਰਾਂ ਨਾਲ ਮਾਰ ਦੇਣਾ ਚਾਹੀਦਾ ਹੈ।"
2 Novamente dirás aos filhos de Israel: Qualquer pessoa, dos filhos de Israel, ou dos estrangeiros que peregrinam em Israel, der qualquer parte de sua semente a Moloque, certamente morrerá; o povo da terra o apedrejará com pedras.
3 ਮੈਂ ਉਸ ਬੰਦੇ ਦੇ ਖਿਲਾਫ਼ ਹੋਵਾਂਗਾ। ਮੈਂ ਉਸ ਨੂੰ ਉਸ ਦੇ ਲੋਕਾਂ ਤੋਂ ਵੱਖ ਕਰ ਦਿਆਂਗਾ। ਕਿਉਂਕਿ ਉਸ ਨੇ ਆਪਣੇ ਬੱਚਿਆਂ ਨੂੰ ਮੋਲਕ ਨੂੰ ਦੇ ਦਿੱਤਾ। ਉਸ ਨੇ ਮੇਰੇ ਪਵਿੱਤਰ ਨਾਮ ਦਾ ਨਿਰਾਦਰ ਕੀਤਾ ਅਤੇ ਮੇਰੇ ਪਵਿੱਤਰ ਸਥਾਨ ਨੂੰ ਪਲੀਤ ਕਰ ਦਿੱਤਾ।"
3 E eu colocarei a minha face contra esse homem, e o cortarei do meio do seu povo, porque ele deu da sua semente a Moloque, para contaminar o meu santuário, e profanar o meu santo nome.
4 ਹੋ ਸੱਕਦਾ ਹੈ ਕਿ ਸਾਧਾਰਣ ਲੋਕ ਉਸ ਬੰਦੇ ਨੂੰ ਅਣਡਿਠ ਕਰ ਦੇਣ। ਹੋ ਸੱਕਦਾ ਹੈ ਕਿ ਉਹ ਉਸ ਬੰਦੇ ਨੂੰ ਨਾ ਮਾਰਨ ਜਿਸਨੇ ਆਪਣੇ ਬੱਚੇ ਮੋਲਕ ਨੂੰ ਦਿੱਤੇ।"
4 E se o povo da terra de alguma maneira esconder os olhos daquele homem que houver dado da sua semente a Moloque, e o não matar,
5 ਮੈਂ ਉਸ ਆਦਮੀ ਅਤੇ ਉਸ ਦੇ ਪਰਿਵਾਰ ਦਾ ਦੁਸ਼ਮਣ ਬਣ ਜਾਵਾਂਗਾ। ਮੈਂ ਉਸ ਨੂੰ ਅਤੇ ਉਨ੍ਹਾਂ ਸਾਰਿਆਂ ਨੂੰ ਉਸ ਦੇ ਲੋਕਾਂ ਤੋਂ ਵੱਖ ਕਰ ਦਿਆਂਗਾ ਜੋ ਮੋਲਕ ਦਾ ਅਨੁਸਰਣ ਕਰਨ ਲਈ ਉਸ ਦੇ, ਪਿੱਛੇ ਲੱਗਦੇ ਹਨ।"
5 então, eu colocarei a minha face contra aquele homem e contra a sua família, e o cortarei do meio do seu povo, com todos os que se prostituem após ele, prostituindo-se com Moloque.
6 “ਮੈਂ ਹਰ ਉਸ ਬੰਦੇ ਦੇ ਖਿਲਾਫ਼ ਹੋਵਾਂਗਾ ਜੋ ਮਸ਼ਵਰੇ ਲਈ ਭੂਤ ਮ੍ਰਿਤਾਂ ਤੇ ਸਿਆਣਿਆ ਕੋਲ ਜਾਂਦਾ। ਉਹ ਮੇਰੇ ਨਾਲ ਵਫ਼ਾਦਾਰ ਨਹੀਂ ਹੈ, ਇਸ ਲਈ ਮੈਂ ਉਸ ਦੇ ਖਿਲਾਫ਼ ਹੋਵਾਂਗਾ ਅਤੇ ਉਸ ਨੂੰ ਉਸ ਦੇ ਲੋਕਾਂ ਤੋਂ ਵੱਖ ਕਰ ਦਿਆਂਗਾ।"
6 E a alma que se tornar para os espíritos familiares, e feiticeiros, para se prostituir após eles, eu colocarei a minha face contra aquela alma, e a cortarei do meio do seu povo.
7 “ਆਪਣੇ-ਆਪ ਨੂੰ ਪਵਿੱਤਰ ਬਣਾਉ ਅਤੇ ਪਵਿੱਤਰ ਹੋਵੋ। ਕਿਉਂਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾ।"
7 Santificai-vos, portanto, e sede santos, porque eu sou o SENHOR vosso Deus.
8 ਮੇਰੇ ਕਾਨੂੰਨਾਂ ਨੂੰ ਚੇਤੇ ਰੱਖੋ ਅਤੇ ਮੰਨੋ। ਮੈਂ ਯਹੋਵਾਹ ਹਾਂ ਅਤੇ ਮੈਂ ਤੁਹਾਨੂੰ ਪਵਿੱਤਰ ਬਣਾਉਂਦਾ ਹਾਂ।"
8 E vós guardareis os meus estatutos e os cumprireis. Eu sou o SENHOR que vos santifica.
9 “ਜੇ ਕੋਈ ਬੰਦਾ ਆਪਣੇ ਪਿਤਾ ਜਾਂ ਮਾਤਾ ਨੂੰ ਗਾਲ੍ਹਾਂ ਕੱਢਦਾ ਹੈ, ਉਸ ਨੂੰ ਮਾਰ ਦਿੱਤਾ ਜਾਣਾ ਚਾਹੀਦਾ ਹੈ। ਉਸ ਨੇ ਆਪਣੇ ਪਿਤਾ ਜਾਂ ਮਾਤਾਂ ਨੂੰ ਗਾਲ੍ਹਾਂ ਕੱਢੀਆਂ, ਇਸ ਲਈ ਉਹ ਆਪਣੀ ਮੌਤ ਦਾ ਖੁਦ ਜ਼ਿੰਮੇਵਾਰ ਹੈ।"
9 Pois qualquer um que amaldiçoar seu pai ou sua mãe certamente morrerá: ele amaldiçoou seu pai ou sua mãe; o seu sangue será sobre ele.
10 ਜਿਨਸੀ ਪਾਪਾਂ ਲਈ ਸਜਾਵਾਂ “ਜੇ ਕਿਸੇ ਆਦਮੀ ਦੇ ਆਪਣੇ ਗੁਆਂਢੀ ਦੀ ਪਤਨੀ ਨਾਲ ਜਿਨਸੀ ਸੰਬੰਧ ਹਨ, ਤਾਂ ਆਦਮੀ ਤੇ ਔਰਤ ਦੋਵੇਂ ਹੀ ਦੁਰਾਚਾਰ ਦੇ ਦੋਸ਼ੀ ਹਨ। ਇਸ ਲਈ ਆਦਮੀ ਤੇ ਔਰਤ ਦੋਹਾਂ ਨੂੰ ਮਾਰ ਦੇਣਾ ਚਾਹੀਦਾ ਹੈ।"
10 E o homem que comete adultério com a esposa de outro homem, até aquele que comete adultério com a esposa do seu próximo, o adúltero e a adúltera certamente serão postos à morte.
11 ਜੇ ਕਿਸੇ ਬੰਦੇ ਦੇ ਆਪਣੇ ਪਿਤਾ ਦੀ ਪਤਨੀ ਨਾਲ ਜਿਨਸੀ ਸੰਬੰਧ ਹਨ, ਉਸ ਨੇ ਆਪਣੇ ਪਿਤਾ ਦੀ ਪਤਨੀ ਨੂੰ ਭ੍ਰਸ਼ਟ ਕਰ ਦਿੱਤਾ। ਉਸ ਨੂੰ ਤੇ ਔਰਤ ਦੋਹਾਂ ਨੂੰ ਮਾਰ ਦੇਣਾ ਚਾਹੀਦਾ ਹੈ। ਉਹ ਆਪਣੀ ਮੌਤ ਦੇ ਖੁਦ ਜਿੰਮੇਵਾਰ ਹਨ।"
11 E o homem que se deitar com a mulher de seu pai descobriu a nudez de seu pai; ambos, certamente, serão postos à morte; o seu sangue será sobre eles.
12 “ਜੇ ਕਿਸੇ ਆਦਮੀ ਦੇ ਆਪਣੀ ਨੂੰਹ ਨਾਲ ਜਿਨਸੀ ਸੰਬੰਧ ਹੋਣ, ਉਨ੍ਹਾਂ ਦੋਹਾਂ ਨੂੰ ਮਾਰ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਸਗੋਤ੍ਰ ਸੰਭੋਗ ਕੀਤਾ ਹੈ। ਉਹ ਆਪਣੀ ਮੌਤ ਲਈ ਖੁਦ ਜ਼ਿੰਮੇਵਾਰ ਹਨ।"
12 Se um homem se deitar com a sua nora, ambos, certamente, serão postos à morte; eles forjaram confusão; o seu sangue será sobre eles.
13 “ਜੇ ਕਿਸੇ ਆਦਮੀ ਦੇ ਕਿਸੇ ਦੂਸਰੇ ਆਦਮੀ ਨਾਲ ਔਰਤਾਂ ਵਰਗੇ ਜਿਨਸੀ ਸੰਬੰਧ ਹਨ, ਤਾਂ ਇਨ੍ਹਾਂ ਦੋਹਾਂ ਦੇ ਭਿਆਨਕ ਪਾਪ ਕੀਤਾ ਹੈ। ਉਨ੍ਹਾਂ ਦੋਹਾਂ ਨੂੰ ਮਾਰ ਦਿੱਤਾ ਜਾਣਾ ਚਾਹੀਦਾ ਹੈ। ਉਹ ਆਪਣੀ ਮੌਤ ਦੇ ਖੁਦ ਜ਼ਿੰਮੇਵਾਰ ਹਨ।"
13 Se um homem também se deitar com homem, como ele se deita com uma mulher, ambos cometeram abominação; certamente morrerão; o seu sangue será sobre eles.
14 “ਜੇਕਰ ਕੋਈ ਆਦਮੀ ਕਿਸੇ ਔਰਤ ਨਾਲ ਅਤੇ ਉਸਦੀ ਧੀ ਨਾਲ ਵਿਆਹ ਕਰਦਾ ਹੈ, ਇਹ ਘ੍ਰਿਣਿਤ ਹੈ। ਲੋਕਾਂ ਨੂੰ ਉਹ ਆਦਮੀ ਤੇ ਦੋਹਾਂ ਔਰਤਾਂ ਨੂੰ ਅੱਗ ਵਿੱਚ ਸਾੜ ਦੇਣਾ ਚਾਹੀਦਾ ਹੈ। ਇਹੋ ਜਿਹੀ ਦੁਸ਼ਟ ਗੱਲ ਆਪਣੇ ਲੋਕਾਂ ਦਰਮਿਆਨ ਨਾ ਵਾਪਰਨ ਦਿਉ।"
14 E se um homem tomar uma mulher e a sua mãe, isto é maldade; eles serão queimados com fogo, tanto ele quanto elas, para que não haja maldade entre vós.
15 “ਜੇ ਕਿਸੇ ਆਦਮੀ ਦੇ ਕਿਸੇ ਜਾਨਵਰ ਨਾਲ ਜਿਨਸੀ ਸੰਬੰਧ ਹੋਣ ਤਾਂ ਉਸ ਆਦਮੀ ਨੂੰ ਮਾਰ ਦਿੱਤਾ ਜਾਣਾ ਚਾਹੀਦਾ ਹੈ। ਅਤੇ ਤੁਹਾਨੂੰ ਉਸ ਜਾਨਵਰ ਨੂੰ ਵੀ ਮਾਰ ਦੇਣਾ ਚਾਹੀਦਾ ਹੈ।"
15 E se um homem se deitar com um animal, ele certamente será posto à morte; e matareis o animal.
16 ਜੇ ਕਿਸੇ ਔਰਤ ਦੇ ਕਿਸੇ ਜਾਨਵਰ ਲਈ ਜਿਨਸੀ ਸੰਬੰਧ ਹੋਣ, ਉਸ ਨੂੰ ਅਤੇ ਜਾਨਵਰ ਦੋਹਾਂ ਨੂੰ ਮਾਰ ਦੇਣਾ ਚਾਹੀਦਾ ਹੈ। ਉਨ੍ਹਾਂ ਨੂੰ ਮੌਤ ਦੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਉਹ ਆਪਣੀ ਮੌਤ ਦੇ ਖੁਦ ਜ਼ਿੰਮੇਵਾਰ ਹਨ।"
16 E se uma mulher aproximar-se de um animal, e deitar-se com ele; tu matarás a mulher, e o animal; eles certamente serão postos à morte; o seu sangue será sobre eles.
17 “ਜੇ ਕੋਈ ਭਰਾ ਆਪਣੀ ਭੈਣ ਨਾਲ ਸ਼ਾਦੀ ਕਰਦਾ ਹੈ-ਭਾਵੇਂ ਉਹ ਉਸਦੀ ਮਾਂ ਦੀ ਧੀ ਹੋਵੇ ਜਾਂ ਉਸ ਦੇ ਪਿਉ ਦੀ-ਅਤੇ ਉਸ ਨਾਲ ਜਿਨਸੀ ਸੰਬੰਧ ਬਣਾਉਂਦਾ ਹੈ, ਇਹ ਸ਼ਰਮਨਾਕ ਗੱਲ ਹੈ। ਉਨ੍ਹਾਂ ਨੂੰ ਖੁਲ੍ਹੇ ਆਮ ਆਪਣੇ ਲੋਕਾਂ ਤੋਂ ਵੱਖ ਕਰ ਦਿੱਤਾ ਜਾਣਾ ਚਾਹੀਦਾ ਹੈ। ਉਸ ਆਦਮੀ ਨੂੰ ਆਪਣੀ ਭੈਣ ਨਾਲ ਜਿਨਸੀ ਸੰਬੰਧ ਬਨਾਉਣ ਲਈ ਉਸ ਦੇ ਪਾਪ ਦੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।"
17 E se um homem tomar a sua irmã, filha de seu pai, ou filha de sua mãe, e vir a nudez dela, e ela vir a sua, isto é uma coisa perversa, eles serão cortados aos olhos do seu povo; ele descobriu a nudez de sua irmã; ele levará a sua iniquidade.
18 “ਜੇ ਕੋਈ ਆਦਮੀ ਕਿਸੇ ਔਰਤ ਨਾਲ ਮਾਹਵਾਰੀ ਦੇ ਦਿਨਾਂ ਵਿੱਚ ਜਿਨਸੀ ਸੰਬੰਧ ਬਣਾਉਂਦਾ ਹੈ, ਤਾਂ ਆਦਮੀ ਤੇ ਔਰਤ ਦੋਹਾਂ ਨੂੰ ਉਨ੍ਹਾਂ ਦੇ ਲੋਕਾਂ ਤੋਂ ਛੇਕ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਪਾਪ ਕੀਤਾ ਕਿਉਂਕਿ ਉਨ੍ਹਾਂ ਨੇ ਉਸ ਔਰਤ ਦਾ ਖੂਨ ਦਾ ਸੋਮਾਂ ਨੰਗਾ ਕੀਤਾ।"
18 E se um homem se deitar com uma mulher que tem a sua enfermidade, e descobrir a sua nudez, ele descobriu a sua fonte, e ela descobriu a fonte de seu sangue, e ambos serão cortados do meio do seu povo.
19 “ਤੁਹਾਨੂੰ ਆਪਣੀ ਮਾਤਾ ਦੀ ਭੈਣ ਜਾਂ ਪਿਤਾ ਦੀ ਭੈਣ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। ਇਹ ਸਗੋਤ੍ਰ ਸੰਭੋਗ ਕਰਨ ਵਾਂਗ ਹੈ। ਉਨ੍ਹਾਂ ਨੂੰ ਉਨ੍ਹਾਂ ਦੇ ਪਾਪਾਂ ਦੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।"
19 E tu não descobrirás a nudez da irmã de tua mãe, nem da irmã de teu pai; porquanto descobriu a sua parenta, sobre si levarão a sua iniquidade.
20 “ਕਿਸੇ ਆਦਮੀ ਨੂੰ ਆਪਣੇ ਚਾਚੇ ਦੀ ਪਤਨੀ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। ਇਹ ਉਸਦਾ ਆਪਣੇ ਚਾਚੇ ਨਾਲ ਜਿਨਸੀ ਸੰਬੰਧ ਬਨਾਉਣ ਵਰਗਾ ਹੋਵੇਗਾ। ਉਸ ਆਦਮੀ ਅਤੇ ਉਸ ਦੇ ਚਾਚੇ ਦੀ ਪਤਨੀ ਨੂੰ ਉਨ੍ਹਾਂ ਦੇ ਪਾਪਾਂ ਦੀ ਸਜ਼ਾ ਮਿਲੇਗੀ। ਉਹ ਬੇਔਲਾਦ ਮਰਨਗੇ।"
20 E se um homem se deitar com a esposa de seu tio, ele descobriu a nudez de seu tio; seu pecado sobre si levarão; sem filhos morrerão.
21 “ਕਿਸੇ ਆਦਮੀ ਦਾ ਆਪਣੇ ਭਰਾ ਦੀ ਪਤਨੀ ਨਾਲ ਸ਼ਾਦੀ ਕਰਨਾ ਗਲਤ ਹੈ। ਉਹ ਉਸ ਨੂੰ, ਜੋ ਉਸ ਦੇ ਭਰਾ ਦਾ ਹੈ ਭ੍ਰਸ਼ਟ ਕਰ ਰਿਹਾ ਹੈ। ਉਨ੍ਹਾਂ ਦੇ ਬੱਚੇ ਨਹੀਂ ਹੋਣਗੇ।"
21 E se um homem tomar a mulher de seu irmão, isto é uma coisa impura; ele descobriu a nudez do seu irmão, eles ficarão sem filhos.
22 “ਤੁਹਾਨੂੰ ਮੇਰੀਆਂ ਸਾਰੀਆਂ ਬਿਧੀਆਂ ਅਤੇ ਕਾਨੂੰਨ ਚੇਤੇ ਰੱਖਣੇ ਚਾਹੀਦੇ ਹਨ ਅਤੇ ਉਨ੍ਹਾਂ ਸਾਰਿਆਂ ਨੂੰ ਮੰਨਣਾ ਚਾਹੀਦਾ ਹੈ। ਮੈਂ ਤੁਹਾਨੂੰ ਤੁਹਾਡੀ ਧਰਤੀ ਤੇ ਲਿਜਾ ਰਿਹਾ ਹਾਂ। ਤੁਸੀਂ ਉਸ ਦੇਸ਼ ਵਿੱਚ ਰਹੋਂਗੇ। ਜੇ ਤੁਸੀਂ ਮੇਰੀਆਂ ਸਾਰੀਆਂ ਬਿਧੀਆਂ ਅਤੇ ਕਾਨੂੰਨਾਂ ਨੂੰ ਮੰਨੋਗੇ, ਉਹ ਧਰਤੀ ਤੁਹਾਨੂੰ ਬਾਹਰ ਨਹੀਂ ਉਗਲੇਗੀ।"
22 Vós, portanto, guardareis todos os meus estatutos e todos os meus juízos e os cumprireis; para que a terra, para a qual eu vos trago para nela habitar, não vos vomite.
23 ਉਨ੍ਹਾਂ ਲੋਕਾਂ ਦੇ ਨੇਮਾਂ ਅਤੇ ਰੀਤਾਂ ਤੇ ਨਾ ਚੱਲੋ ਜਿਨ੍ਹਾਂ ਨੂੰ ਮੈਂ ਉਸ ਦੇਸ਼ ਵਿੱਚੋਂ ਬਾਹਰ ਕੱਢ ਰਿਹਾ ਹਾਂ। ਕਿਉਂਕਿ ਉਨ੍ਹਾਂ ਲੋਕਾਂ ਨੇ ਇਹ ਸਾਰੇ ਪਾਪ ਕੀਤੇ ਅਤੇ ਮੈਂ ਉਨ੍ਹਾਂ ਨੂੰ ਘ੍ਰਿਣਾ ਕਰਦਾ ਹਾਂ। ਇਸ ਲਈ ਉਸ ਤਰ੍ਹਾਂ ਨਹੀਂ ਜਿਉਣਾ ਜਿਵੇਂ ਉਹ ਲੋਕ ਰਹਿੰਦੇ ਸਨ।"
23 E não andareis nos costumes da nação, que eu lanço fora de diante de vós, porque eles cometeram todas estas coisas; portanto, eu as abomino.
24 ਮੈਂ ਤੁਹਾਨੂੰ ਦੱਸਿਆ ਕਿ ਤੁਸੀਂ ਉਨ੍ਹਾਂ ਦੀ ਧਰਤੀ ਹਾਸਿਲ ਕਰੋਂਗੇ। ਮੈਂ ਉਨ੍ਹਾਂ ਦੀ ਧਰਤੀ ਤੁਹਾਨੂੰ ਦੇਵਾਂਗਾ ਅਤੇ ਇਹ ਤੁਹਾਡੀ ਧਰਤੀ ਹੋਵੇਗੀ। ਇਹ ਬਹੁਤ ਸਾਰੀਆਂ ਚੰਗੀਆਂ ਚੀਜ਼ਾਂ ਨਾਲ ਭਰੀ ਹੋਈ ਹੈ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ। “ਮੈਂ ਤੁਹਾਨੂੰ ਬਾਕੀ ਕੌਮਾਂ ਤੋਂ ਵੱਖਰਾ ਬਣਾਇਆ ਹੈ।"
24 Mas a vós tenho dito: Vós herdareis a sua terra, e eu a darei a vós para possuí-la, uma terra que flui leite e mel. Eu sou o SENHOR vosso Deus, que vos separei de outros povos.
25 ਇਸ ਲਈ ਤੁਹਾਨੂੰ ਪਾਕ ਅਤੇ ਨਾਪਾਕ ਜਾਨਵਰਾਂ ਵਿੱਚਲਾ ਫ਼ਰਕ ਪਛਾਨਣਾ ਚਾਹੀਦਾ ਹੈ। ਤੁਹਾਨੂੰ ਪਾਕ ਅਤੇ ਨਾਪਾਕ ਪੰਛੀਆਂ ਵਿੱਚਲਾ ਫ਼ਰਕ ਪਰੱਖਣਾ ਚਾਹੀਦਾ ਹੈ। ਉਨ੍ਹਾਂ ਨਾਪਾਕ ਪੰਛੀਆਂ, ਜਾਨਵਰਾਂ ਅਤੇ ਜ਼ਮੀਨ ਉੱਤੇ ਰੀਂਗਣ ਵਾਲੀਆਂ ਚੀਜ਼ਾਂ ਨੂੰ ਖਾਕੇ ਆਪਣੇ-ਆਪ ਨੂੰ ਕਲੰਕਤ ਨਾ ਕਰੋ। ਮੈਂ ਉਨ੍ਹਾਂ ਚੀਜ਼ਾਂ ਨੂੰ ਨਾਪਾਕ ਘੋਸ਼ਿਤ ਕੀਤਾ ਹੈ।"
25 Portanto, fareis diferença entre os animais limpos e impuros, e entre as aves impuras e as limpas; e não fareis a vossa alma abominável pelos animais, ou pelas aves, ou por qualquer tipo de coisa viva que se arrasta sobre a terra, as quais eu separei de vós como impuras.
26 ਮੈਂ ਤੁਹਾਨੂੰ ਆਪਣੇ ਖਾਸ ਲੋਕ ਬਣਾਇਆ ਹੈ। ਇਸ ਲਈ ਤੁਹਾਨੂੰ ਮੇਰੇ ਲਈ ਪਵਿੱਤਰ ਹੋਣਾ ਚਾਹੀਦਾ ਹੈ। ਕਿਉਂ? ਕਿਉਂਕਿ ਮੈਂ ਯਹੋਵਾਹ ਹਾਂ, ਅਤੇ ਮੈਂ ਪਵਿੱਤਰ ਹਾਂ।"
26 E sereis para mim santos, porque eu, o SENHOR, sou santo, e separei-vos dos outros povos, para serdes meus.
27 “ਕੋਈ ਆਦਮੀ ਜਾਂ ਔਰਤ ਜਿਹੜਾ ਭੂਤ ਮ੍ਰਿਤ ਹੈ ਜਾਂ ਸਿਆਣਾ ਹੈ ਮਾਰ ਦਿੱਤਾ ਜਾਣਾ ਚਾਹੀਦਾ ਹੈ। ਲੋਕਾਂ ਨੂੰ ਉਨ੍ਹਾਂ ਨੂੰ ਪੱਥਰਾਂ ਨਾਲ ਮਾਰ ਦੇਣਾ ਚਾਹੀਦਾ ਹੈ। ਉਹ ਆਪਣੀ ਮੌਤ ਦੇ ਖੁਦ ਜ਼ਿੰਮੇਵਾਰ ਹੋਣਗੇ।”"
27 E também um homem ou uma mulher que tenha um espírito familiar, ou que seja feiticeiro, certamente morrerá; com pedras os apedrejarão; o seu sangue será sobre eles.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Levítico 20, comparar traduções ou montar um estudo — tudo direto pelo WhatsApp.