Levítico 21

Punjabi Bible (GL_PUNJABI) vs ACF

Sair da comparação
ACF Almeida Corrigida Fiel
1 ਜਾਜਕਾਂ ਲਈ ਬਿਧੀਆਂ ਯਹੋਵਾਹ ਨੇ ਮੂਸਾ ਨੂੰ ਆਖਿਆ, “ਹਾਰੂਨ ਦੇ ਪੁੱਤਰਾਂ, ਜਾਜਕਾਂ ਨੂੰ ਇਹ ਗੱਲਾਂ ਆਖ; ਆਪਣੇ ਲੋਕਾਂ ਦਰਮਿਆਨ ਹੋਈ ਮੌਤ ਕਾਰਣ ਜਾਜਕ ਨੂੰ ਆਪਣੇ-ਆਪ ਨੂੰ ਪਲੀਤ ਨਹੀਂ ਕਰਨਾ ਚਾਹੀਦਾ।"
1 Depois disse o SENHOR a Moisés: Fala aos sacerdotes, filhos de Arão, e dize-lhes: O sacerdote não se contaminará por causa de um morto entre o seu povo,
2 ਪਰ ਜੇ ਮਰਿਆ ਹੋਇਆ ਬੰਦਾ ਉਸਦਾ ਨਜ਼ਦੀਕੀ ਰਿਸ਼ਤੇਦਾਰ ਸੀ ਤਾਂ ਉਹ ਆਪਣੇ-ਆਪ ਨੂੰ ਪਲੀਤ ਕਰ ਸੱਕਦਾ ਹੈ। ਇਸ ਵਿੱਚ ਉਸਦੀ ਮਾਤਾ, ਉਸਦਾ ਪਿਤਾ, ਉਸਦਾ ਪੁੱਤਰ ਜਾਂ ਧੀ, ਉਸਦਾ ਭਰਾ ਜਾਂ"
2 Salvo por seu parente mais chegado: por sua mãe, e por seu pai, e por seu filho, e por sua filha, e por seu irmão.
3 ਉਸਦੀ ਅਣਵਿਆਹੀ ਭੈਣ ਸ਼ਾਮਿਲ ਹੈ। (ਇਹ ਭੈਣ ਉਸ ਦੇ ਨਜ਼ਦੀਕ ਹੈ ਕਿਉਂਕਿ ਉਸਦਾ ਕੋਈ ਪਤੀ ਨਹੀਂ। ਇਸ ਲਈ ਜਾਜਕ ਉਸ ਵਾਸਤੇ ਆਪਣੇ ਆਪ ਨੂੰ ਪਲੀਤ ਕਰ ਸੱਕਦਾ ਹੈ ਜੇ ਉਹ ਮਰ ਜਾਂਦੀ ਹੈ।)"
3 E por sua irmã virgem, chegada a ele, que ainda não teve marido; por ela também se contaminará.
4 ਪਰ ਉਸ ਨੂੰ ਆਪਣੇ-ਆਪਨੂੰ ਪਲੀਤ ਨਹੀਂ ਕਰਨਾ ਚਾਹੀਦਾ ਜੇ ਮਰਿਆ ਹੋਇਆ ਬੰਦਾ ਸ਼ਾਦੀ ਕਾਰਣ ਹੀ ਉਸ ਦੇ ਨਾਲ ਜੁੜਿਆ ਹੋਇਆ ਸੀ।"
4 Ele sendo principal entre o seu povo, não se contaminará, pois que se profanaria.
5 “ਜਾਜਕਾਂ ਨੂੰ ਆਪਣੇ ਸਿਰ ਨਹੀਂ ਮੁਨਵਾਉਣੇ ਚਾਹੀਦੇ। ਉਨ੍ਹਾਂ ਨੂੰ ਆਪਣੀਆਂ ਦਾਹੜੀਆਂ ਦੇ ਸਿਰੇ ਨਹੀਂ ਮੁਨਾਉਣੇ ਚਾਹੀਦੇ ਅਤੇ ਆਪਣੇ ਜਿਸਮਾਂ ਉੱਤੇ ਚੀਰੇ ਨਹੀਂ ਲਾਉਣੇ ਚਾਹੀਦੇ।"
5 Não farão calva na sua cabeça, e não raparão as extremidades da sua barba, nem darão golpes na sua carne.
6 ਉਨ੍ਹਾਂ ਨੂੰ ਆਪਣੇ ਪਰਮੇਸ਼ੁਰ ਲਈ ਪਵਿੱਤਰ ਹੋਣਾ ਚਾਹੀਦਾ ਹੈ। ਉਨ੍ਹਾਂ ਨੂੰ ਆਪਣੇ ਪਰਮੇਸ਼ੁਰ ਦੇ ਨਾਮ ਦਾ ਨਿਰਾਦਰ ਨਹੀਂ ਕਰਨਾ ਚਾਹੀਦਾ ਕਿਉਂਕਿ ਉਹ ਯਹੋਵਾਹ ਨੂੰ ਅੱਗ ਦੁਆਰਾ ਚੜ੍ਹਾਵੇ (ਉਨ੍ਹਾਂ ਦੇ ਪਰਮੇਸ਼ੁਰ ਦਾ ਭੋਜਨ) ਚੜ੍ਹਾਉਂਦੇ ਹਨ। ਇਸ ਲਈ ਉਨ੍ਹਾਂ ਨੂੰ ਪਵਿੱਤਰ ਹੋਣਾ ਚਾਹੀਦਾ ਹੈ।"
6 Santos serão a seu Deus, e não profanarão o nome do seu Deus, porque oferecem as ofertas queimadas do Senhor, e o pão do seu Deus; portanto serão santos.
7 “ਇੱਕ ਜਾਜਕ ਆਪਣੇ ਪਰਮੇਸ਼ੁਰ ਲਈ ਪਵਿੱਤਰ ਹੈ। ਇਸ ਲਈ ਜਾਜਕ ਨੂੰ ਕਿਸੇ ਵੇਸਵਾ, ਕਿਸੇ ਕਲੰਕਤ ਔਰਤ ਜਾਂ ਤਲਾਕਸ਼ੁਦਾ ਔਰਤ ਨਾਲ ਸ਼ਾਦੀ ਨਹੀਂ ਕਰਨੀ ਚਾਹੀਦੀ।"
7 Não tomarão mulher prostituta ou desonrada, nem tomarão mulher repudiada de seu marido; pois santo é a seu Deus.
8 ਤੁਹਾਨੂੰ ਜਾਜਕ ਨਾਲ ਨਾਪਾਕ ਤਰੀਕੇ ਨਾਲ ਪੇਸ਼ ਨਹੀਂ ਆਉਣਾ ਚਾਹੀਦਾ। ਕਿਉਂਕਿ ਉਹ ਤੁਹਾਡੇ ਪਰਮੇਸ਼ੁਰ ਦਾ ਭੋਜਨ ਹਾਜ਼ਰ ਕਰਦਾ ਹੈ, ਅਤੇ ਮੈਂ ਪਵਿੱਤਰ ਹਾਂ। ਮੈਂ ਯਹੋਵਾਹ ਹਾਂ ਅਤੇ ਮੈਂ ਤੁਹਾਨੂੰ ਪਵਿੱਤਰ ਬਣਾਉਂਦਾ ਹਾਂ।"
8 Portanto o santificarás, porquanto oferece o pão do teu Deus; santo será para ti, pois eu, o Senhor que vos santifica, sou santo.
9 “ਜੇ ਕਿਸੇ ਜਾਜਕ ਦੀ ਧੀ ਵੇਸਵਾ ਬਣ ਜਾਵੇ ਅਤੇ ਆਪਣੇ-ਆਪ ਨੂੰ ਕਲੰਕਤ ਕਰ ਲਵੇ ਉਹ ਆਪਣੇ ਪਿਉ ਨੂੰ ਵੀ ਕਲੰਕਤ ਕਰ ਦਿੰਦੀ ਹੈ। ਇਸ ਲਈ ਉਸ ਨੂੰ ਜਿੰਦਾ ਸਾੜ ਦੇਣਾ ਚਾਹੀਦਾ ਹੈ।"
9 E quando a filha de um sacerdote começar a prostituir-se, profana a seu pai; com fogo será queimada.
10 “ਪਰਧਾਨ ਜਾਜਕ ਨੂੰ ਉਸ ਦੇ ਭਰਾਵਾਂ ਵਿੱਚੋਂ ਚੁਣਿਆ ਗਿਆ ਸੀ। ਮਸਹ ਵਾਲਾ ਤੇਲ ਉਸ ਦੇ ਸਿਰ ਤੇ ਲਾਇਆ ਗਿਆ ਸੀ। ਇਸ ਤਰ੍ਹਾਂ ਨਾਲ ਉਸ ਨੂੰ ਪਰਧਾਨ ਜਾਜਕ ਦੀ ਖਾਸ ਸੇਵਾ ਲਈ ਚੁਣਿਆ ਗਿਆ ਸੀ। ਉਸ ਨੂੰ ਖਾਸ ਕੱਪੜੇ ਪਹਿਨਣ ਲਈ ਚੁਣਿਆ ਗਿਆ ਸੀ। ਇਸ ਲਈ ਉਸ ਨੂੰ ਅਜਿਹੀਆਂ ਗੱਲਾਂ ਨਹੀਂ ਕਰਨੀਆਂ ਚਾਹੀਦੀਆਂ ਜਿਹੜੀਆਂ ਲੋਕਾਂ ਵਿੱਚ ਉਸਦੀ ਉਦਾਸੀ ਨੂੰ ਦਰਸਾਉਣ। ਉਸ ਨੂੰ ਆਪਣੇ ਵਾਲ ਵੱਧਣ ਨਹੀਂ ਦੇਣੇ ਚਾਹੀਦੇ। ਉਸ ਨੂੰ ਆਪਣੇ ਕੱਪੜੇ ਨਹੀਂ ਪਾੜਨੇ ਚਾਹੀਦੇ।"
10 E o sumo sacerdote entre seus irmãos, sobre cuja cabeça foi derramado o azeite da unção, e que for consagrado para vestir as vestes, não descobrirá a sua cabeça nem rasgará as suas vestes;
11 ਉਸ ਨੂੰ ਕਿਸੇ ਮੁਰਦਾ ਸ਼ਰੀਰ ਦੇ ਕੋਲ ਜਾਕੇ ਆਪਣੇ-ਆਪ ਨੂੰ ਪਲੀਤ ਨਹੀਂ ਕਰਨਾ ਚਾਹੀਦਾ ਭਾਵੇਂ ਲਾਸ਼ ਉਸਦੀ ਮਾਂ ਹੋਵੇ ਜਾਂ ਪਿਉ ਦੀ।"
11 E não se chegará a cadáver algum, nem por causa de seu pai nem por sua mãe se contaminará;
12 ਪਰਧਾਨ ਜਾਜਕ ਨੂੰ ਪਰਮੇਸ਼ੁਰ ਦੇ ਪਵਿੱਤਰ ਸਥਾਨ ਤੋਂ ਬਾਹਰ ਨਹੀਂ ਜਾਣਾ ਚਾਹੀਦਾ। ਜੇ ਉਹ ਜਾਵੇਗਾ ਤਾਂ ਉਹ ਪਲੀਤ ਹੋ ਸੱਕਦਾ ਹੈ ਅਤੇ ਉਹ ਪਰਮੇਸ਼ੁਰ ਦੇ ਪਵਿੱਤਰ ਸਥਾਨ ਨੂੰ ਵੀ ਪਲੀਤ ਕਰ ਸੱਕਦਾ ਹੈ। ਕਿਉਂਕਿ ਉਸ ਨੂੰ ਉਸ ਦੇ ਪਰਮੇਸ਼ੁਰ ਦਾ ਮਸਹ ਕਰਨ ਵਾਲਾ ਤੇਲ ਉਸ ਦੇ ਸਿਰ’ਚ ਪਾਕੇ ਸਮਰਪਿਤ ਕੀਤਾ ਗਿਆ ਹੈ। ਮੈਂ ਯਹੋਵਾਹ ਹਾਂ।"
12 Nem sairá do santuário, para que não profane o santuário do seu Deus, pois a coroa do azeite da unção do seu Deus está sobre ele. Eu sou o Senhor.
13 “ਪਰਧਾਨ ਜਾਜਕ ਨੂੰ ਕਿਸੇ ਅਜਿਹੀ ਔਰਤ ਨਾਲ ਹੀ ਸ਼ਾਦੀ ਕਰਨੀ ਚਾਹੀਦੀ ਹੈ ਜੋ ਕੁਆਰੀ ਹੋਵੇ।"
13 E ele tomará por esposa uma mulher na sua virgindade.
14 ਪਰਧਾਨ ਜਾਜਕ ਨੂੰ ਕਿਸੇ ਵਿਧਵਾ, ਕਿਸੇ ਤਲਾਕਸ਼ੁਦਾ ਔਰਤ ਜਾਂ ਕਿਸੇ ਵੇਸਵਾ ਨਾਲ ਸ਼ਾਦੀ ਨਹੀਂ ਕਰਨੀ ਚਾਹੀਦੀ। ਉਹ ਸਿਰਫ਼ ਆਪਣੇ ਲੋਕਾਂ ਵਿੱਚੋਂ ਹੀ ਕਿਸੇ ਕੁਆਰੀ ਕੁੜੀ ਨਾਲ ਸ਼ਾਦੀ ਕਰ ਸੱਕਦਾ ਹੈ।"
14 Viúva, ou repudiada ou desonrada ou prostituta, estas não tomará; mas virgem do seu povo tomará por mulher.
15 ਇਸ ਤਰ੍ਹਾਂ, ਉਹ ਲੋਕਾਂ ਦਰਮਿਆਨ ਆਪਣੇ ਬੱਚਿਆਂ ਨੂੰ ਜਾਜਕ ਹੋਣ ਤੋਂ ਅਯੋਗ ਨਹੀਂ ਬਣਾ ਸੱਕੇਗਾ। ਮੈਂ ਯਹੋਵਾਹ ਨੇ, ਜਾਜਕ ਨੂੰ ਉਸ ਦੇ ਖਾਸ ਕਾਰਜ ਲਈ ਵੱਖ ਕੀਤਾ ਹੈ।”"
15 E não profanará a sua descendência entre o seu povo; porque eu sou o Senhor que o santifico.
16 ਯਹੋਵਾਹ ਨੇ ਮੂਸਾ ਨੂੰ ਆਖਿਆ,"
16 Falou mais o Senhor a Moisés, dizendo:
17 “ਹਾਰੂਨ ਨੂੰ ਆਖ; ਜੇਕਰ ਤੇਰੇ ਉੱਤਰਾਧਿਕਾਰੀਆਂ ਵਿੱਚੋਂ ਕਿਸੇ ਨੂੰ ਵੀ ਕੋਈ ਸ਼ਰੀਰਿਕ ਨੁਕਸ ਹੋਵੇ, ਉਹ ਆਪਣੇ ਪਰਮੇਸ਼ੁਰ ਨੂੰ ਭੋਜਨ ਦਾ ਚੜ੍ਹਾਵਾ ਨਾ ਚੜ੍ਹਾਵੇ।"
17 Fala a Arão, dizendo: Ninguém da tua descendência, nas suas gerações, em que houver algum defeito, se chegará a oferecer o pão do seu Deus.
18 ਕੋਈ ਵੀ ਆਦਮੀ ਜਿਸ ਨੂੰ ਇਨ੍ਹਾਂ ਵਿੱਚੋਂ ਕੋਈ ਸ਼ਰੀਰਿਕ ਨੁਕਸ ਹੈ ਉਸ ਨੂੰ ਜਾਜਕ ਵਜੋਂ ਸੇਵਾ ਨਹੀਂ ਕਰਨੀ ਚਾਹੀਦੀ: ਅੰਨ੍ਹੇ ਆਦਮੀ ਨੂੰ, ਵਿਕਲਾਂਗ ਆਦਮੀ ਨੂੰ, ਭਿਆਨਕ ਚਿਹਰੇ ਵਾਲੇ ਆਦਮੀ ਨੂੰ, ਬਹੁਤ ਲੰਮੀਆਂ ਬਾਹਾਂ ਜਾਂ ਲੱਤਾਂ ਵਾਲੇ ਆਦਮੀ ਨੂੰ,"
18 Pois nenhum homem em quem houver alguma deformidade se chegará; como homem cego, ou coxo, ou de nariz chato, ou de membros demasiadamente compridos,
19 ਟੁੱਟੇ ਹੋਏ ਹੱਥਾਂ ਪੈਰਾਂ ਵਾਲੇ ਆਦਮੀ ਨੂੰ,"
19 Ou homem que tiver quebrado o pé, ou a mão quebrada,
20 ਕੁੱਬੇ ਆਦਮੀ ਨੂੰ, ਅੱਖਾਂ ਵਿੱਚ ਨੁਕਸ ਵਾਲੇ ਆਦਮੀ ਨੂੰ, ਪਪੜੀ ਜਾਂ ਚਮੜੀ ਦੇ ਰੋਗੀ ਆਦਮੀ ਨੂੰ, ਖਸੀ ਆਦਮੀ ਨੂੰ।"
20 Ou corcunda, ou anão, ou que tiver defeito no olho, ou sarna, ou impigem, ou que tiver testículo mutilado.
21 “ਜੇ ਹਾਰੂਨ ਦੇ ਵੰਸ਼ਜਾਂ ਵਿੱਚੋਂ ਕਿਸੇ ਨੂੰ ਕੋਈ ਵੀ ਸ਼ਰੀਰਕ ਨੁਕਸ ਹੋਵੇ, ਉਹ ਯਹੋਵਾਹ ਨੂੰ ਹੋਮ ਦੀ ਭੇਟ ਨਹੀਂ ਚੜ੍ਹਾ ਸੱਕਦਾ। ਅਤੇ ਉਹ ਆਪਣੇ ਪਰਮੇਸ਼ੁਰ ਨੂੰ ਭੋਜਨ ਦੀ ਭੇਟ ਨਹੀਂ ਚੜ੍ਹਾ ਸੱਕਦਾ।"
21 Nenhum homem da descendência de Arão, o sacerdote, em quem houver alguma deformidade, se chegará para oferecer as ofertas queimadas do Senhor; defeito nele há; não se chegará para oferecer o pão do seu Deus.
22 ਉਹ ਜਾਜਕ ਦੇ ਪਰਿਵਾਰ ਵਿੱਚੋਂ ਹੈ, ਇਸ ਲਈ ਉਹ ਪਵਿੱਤਰ ਭੋਜਨ ਅਤੇ ਆਪਣੇ ਪਰਮੇਸ਼ੁਰ ਦਾ ਅੱਤ ਪਵਿੱਤਰ ਭੋਜਨ ਖਾ ਸੱਕਦਾ ਹੈ।"
22 Ele comerá do pão do seu Deus, tanto do santíssimo como do santo.
23 ਪਰ ਉਹ ਪਵਿੱਤਰ ਦੇ ਪਰਦੇ ਜਾਂ ਜਗਵੇਦੀ ਦੇ ਨਜ਼ਦੀਕ ਨਹੀਂ ਜਾ ਸੱਕਦਾ। ਕਿਉਂਕਿ ਉਸ ਵਿੱਚ ਕੁਝ ਸ਼ਰੀਰਕ ਨੁਕਸ ਹੈ। ਉਸ ਨੂੰ ਮੇਰੇ ਪਵਿੱਤਰ ਸਥਾਨ ਨੂੰ ਅਪਵਿੱਤਰ ਨਹੀਂ ਬਨਾਉਣਾ ਚਾਹੀਦਾ। ਮੈਂ, ਯਹੋਵਾਹ, ਇਨ੍ਹਾਂ ਥਾਵਾਂ ਨੂੰ ਪਵਿੱਤਰ ਬਣਾਇਆ।”"
23 Porém até ao véu não entrará, nem se chegará ao altar, porquanto defeito há nele, para que não profane os meus santuários; porque eu sou o Senhor que os santifico.
24 ਇਸ ਤਰ੍ਹਾਂ ਮੂਸਾ ਨੇ ਇਹ ਗੱਲਾਂ ਹਾਰੂਨ ਨੂੰ, ਹਾਰੂਨ ਦੇ ਪੁੱਤਰਾਂ ਅਤੇ ਇਸਰਾਏਲ ਦੇ ਸਾਰੇ ਲੋਕਾਂ ਨੂੰ ਦੱਸੀਆਂ।"
24 E Moisés falou isto a Arão e a seus filhos, e a todos os filhos de Israel.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Levítico 21, comparar traduções ou montar um estudo — tudo direto pelo WhatsApp.