Levítico 24

Punjabi Bible (GL_PUNJABI) vs VC

Sair da comparação
VC Versão Católica
1 ਸ਼ਮਾਦਾਨ ਅਤੇ ਪਵਿੱਤਰ ਰੋਟੀ ਯਹੋਵਾਹ ਨੇ ਮੂਸਾ ਨੂੰ ਆਖਿਆ,"
1 O Senhor disse a Moisés:
2 “ਇਸਰਾਏਲ ਦੇ ਲੋਕਾਂ ਨੂੰ ਹੁਕਮ ਦੇ ਕਿ ਉਹ ਜ਼ੈਤੂਨ ਵਿੱਚੋਂ ਪੀੜਿਆ ਹੋਇਆ ਸ਼ੁੱਧ ਤੇਲ ਲੈ ਕੇ ਆਉਣ। ਇਹ ਤੇਲ ਦੀਵਿਆਂ ਲਈ ਹੈ। ਇਹ ਦੀਵੇ ਬਿਨਾ ਬੁਝੇ ਬਲਣੇ ਚਾਹੀਦੇ ਹਨ।"
2 "Ordena aos israelitas que te tragam óleo puro de olivas esmagadas para manter, continuamente, acesas as lâmpadas do candelabro.
3 ਹਾਰੂਨ ਮੰਡਲੀ ਵਾਲੇ ਤੰਬੂ ਵਿੱਚ ਯਹੋਵਾਹ ਦੇ ਸਾਹਮਣੇ ਸ਼ਾਮ ਤੋਂ ਸਵੇਰ ਤੱਕ ਰੌਸ਼ਨੀ ਜਗਦੀ ਰੱਖੇਗਾ। ਇਹ ਰੌਸ਼ਨੀ ਉਸ ਪਰਦੇ ਦੇ ਬਾਹਰ ਹੋਵੇਗੀ ਜਿਹੜਾ ਇਕਰਾਰਨਾਮੇ ਦੇ ਸੰਦੂਕ ਦੇ ਸਾਹਮਣੇ ਟਂਗਿਆ ਹੋਇਆ ਹੈ। ਇਹ ਨੇਮ ਹਮੇਸ਼ਾ ਜਾਰੀ ਰਹੇਗਾ।"
3 Aarão prepará-las-á fora do véu do testemunho, na tenda de reunião, a fim de que elas queimem continuamente, da tarde à manhã, diante do Senhor.
4 ਹਾਰੂਨ ਨੂੰ ਦੀਵਿਆਂ ਨੂੰ ਹਮੇਸ਼ਾ ਯਹੋਵਾਹ ਦੇ ਅੱਗੇ ਬਲਦੇ ਰਹਿਣ ਲਈ ਸ਼ੁੱਧ ਸੋਨੇ ਦੇ ਲੈਂਪ ਸਟੈਂਡ ਉੱਤੇ ਰੱਖਣਾ ਚਾਹੀਦਾ ਹੈ।"
4 Disporá as lâmpadas no candelabro de ouro puro, para que queimem continuamente diante do Senhor.
5 “ਮੈਦਾ ਲਵੋ ਅਤੇ ਉਸ ਦੀਆਂ 12 ਰੋਟੀਆਂ ਪਕਾਉ। ਹਰੇਕ ਰੋਟੀ ਲਈ 16 ਕੱਪ ਮੈਦਾ ਵਰਤੋਂ।"
5 Tomarás também flor de farinha e farás com ela doze bolos cozidos, cada um dos quais com dois décimos de efá.
6 ਇਨ੍ਹਾਂ ਨੂੰ ਦੋ ਕਤਾਰਾਂ ਵਿੱਚ ਯਹੋਵਾਹ ਦੇ ਸਾਹਮਣੇ ਸੁਨਿਹਰੀ ਮੇਜ ਉੱਤੇ ਰੱਖੋ। ਹਰੇਕ ਕਤਾਰ ਵਿੱਚ 6 ਰੋਟੀਆਂ ਹੋਣਗੀਆਂ।"
6 Dispô-los-ás em duas pilhas de seis na mesa de ouro puro diante do Senhor.
7 ਰੋਟੀ ਦੀ ਹਰ ਕਤਾਰ ਦੇ ਨਾਲ ਸ਼ੁੱਧ ਲੁਬਾਨ ਰੱਖੋ। ਇਹ ਰੋਟੀ ਲਈ ਯਾਦਗਾਰੀ ਹਿੱਸਾ ਅਤੇ ਯਹੋਵਾਹ ਨੂੰ ਅੱਗ ਦੁਆਰਾ ਚੜ੍ਹਾਵਾ ਹੋਵੇਗਾ।"
7 Sobre cada pilha porás incenso puro, que será um memorial oferecido pelo fogo ao Senhor.
8 ਹਰ ਸਬਤ ਦੇ ਦਿਨ, ਜਾਜਕ ਯਹੋਵਾਹ ਦੇ ਸਾਹਮਣੇ ਕਤਾਰ ਵਿੱਚ ਹਮੇਸ਼ਾ ਨਵੀਆਂ ਰੋਟੀਆਂ ਰੱਖੇਗਾ। ਇਹ ਇਕਰਾਰਨਾਮਾ ਇਸਰਾਏਲ ਦੇ ਲੋਕਾਂ ਲਈ ਸਦਾ ਜਾਰੀ ਰਹੇਗਾ।"
8 Colocar-se-ão esses pães diante do Senhor a cada sábado, continuamente, da parte dos israelitas: esta é uma aliança perpétua.
9 ਇਹ ਰੋਟੀ ਹਾਰੂਨ ਅਤੇ ਉਸ ਦੇ ਪੁੱਤਰਾਂ ਦੀ ਹੋਵੇਗੀ। ਉਹ ਇਸ ਰੋਟੀ ਨੂੰ ਕਿਸੇ ਪਵਿੱਤਰ ਸਥਾਨ ਤੇ ਖਾਣਗੇ। ਕਿਉਂਕਿ ਯਹੋਵਾਹ ਨੂੰ ਅੱਗ ਦੁਆਰਾ ਚੜ੍ਹਾਏ ਗਏ ਚੜ੍ਹਾਵਿਆਂ ਵਿੱਚੋਂ ਸਭ ਤੋਂ ਪਵਿੱਤਰ ਰੋਟੀ ਹਮੇਸ਼ਾ ਲਈ ਹਾਰੂਨ ਦੀ ਹੈ।”"
9 Esses pães serão propriedade de Aarão e de seus filhos, que os comerão no lugar santo; isso será para eles uma coisa santíssima entre as ofertas feitas pelo fogo ao Senhor. É uma lei perpétua."
10 ਜਿਸ ਬੰਦੇ ਨੇ ਪਰਮੇਸ਼ੁਰ ਨੂੰ ਸਰਾਪਿਆ ਕਿਸੇ ਇਸਰਾਏਲੀ ਮਾਤਾ ਅਤੇ ਮਿਸਰੀ ਪਿਤਾ ਦੇ ਇੱਕ ਪੁੱਤਰ ਨੇ, ਇਸਰਾਏਲੀ ਲੋਕਾਂ ਦਰਮਿਆਨ ਤੁਰਿਆ ਜਾਂਦਿਆਂ ਡੇਰੇ ਅੰਦਰ ਇੱਕ ਇਸਰਾਏਲੀ ਆਦਮੀ ਨਾਲ ਲੜਨਾ ਸ਼ੁਰੂ ਕਰ ਦਿੱਤਾ।"
10 O filho de uma mulher israelita, tendo por pai um egípcio, veio entre os israelitas. E, discutindo no acampamento com um deles,
11 ਇਸਰਾਏਲੀ ਔਰਤ ਦੇ ਪੁੱਤਰ ਨੇ ਗਾਲ੍ਹਾਂ ਕੱਢੀਆਂ ਤੇ ਯਹੋਵਾਹ ਦੇ ਨਾਮ ਨੂੰ ਕਲੰਕਤ ਕਰ ਦਿੱਤਾ, ਇਸ ਲਈ ਲੋਕ ਇਸ ਆਦਮੀ ਨੂੰ ਮੂਸਾ ਕੋਲ ਲੈ ਆਏ। (ਉਸਦੀ ਮਾਂ ਦਾ ਨਾਮ ਸ਼ਲੂਮੀਥ ਸੀ ਜਿਹੜੀ ਦਾਨ ਦੇ ਪਰਿਵਾਰ-ਸਮੂਹ ਵਿੱਚੋਂ ਦਿਬਰੀ ਦੀ ਧੀ ਸੀ।)"
11 o filho da mulher israelita blasfemou contra o santo nome e o amaldiçoou. Sua mãe chamava-se Salumite, filha de Dabri, da tribo de Dã.
12 ਲੋਕਾਂ ਨੇ ਉਸ ਆਦਮੀ ਨੂੰ ਕੈਦੀ ਬਣਾ ਲਿਆ ਅਤੇ ਯਹੋਵਾਹ ਦੇ ਹੁਕਮ ਨੂੰ ਉਨ੍ਹਾਂ ਸਾਹਮਣੇ ਸਾਫ਼ ਹੋ ਜਾਣ ਦਾ ਇੰਤਜ਼ਾਰ ਕਰਨ ਲੱਗੇ।"
12 Puseram-no em prisão até que Moisés tomasse uma decisão, segundo a ordem do Senhor."
13 ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ,"
13 Então o Senhor disse a Moisés:
14 “ਉਸ ਆਦਮੀ ਨੂੰ, ਜਿਸਨੇ ਸਰਾਪਿਆ ਸੀ, ਡੇਰੇ ਤੋਂ ਬਾਹਰ ਲੈ ਜਾਉ। ਫ਼ੇਰ ਉਨ੍ਹਾਂ ਸਾਰੇ ਲੋਕਾਂ ਨੂੰ ਇੱਕਤਰ ਕਰੋ ਜਿਨ੍ਹਾਂ ਨੇ ਉਸ ਨੂੰ ਗਾਲ੍ਹਾਂ ਕੱਢਦਿਆਂ ਸੁਣਿਆ ਸੀ। ਉਨ੍ਹਾਂ ਨੂੰ ਆਪਣੇ ਹੱਥ ਉਸ ਦੇ ਸਿਰ ਤੇ ਰੱਖਣੇ ਚਾਹੀਦੇ ਹਨ ਅਤੇ ਫ਼ੇਰ ਸਾਰੇ ਲੋਕਾਂ ਨੂੰ ਉਸ ਉੱਤੇ ਪੱਥਰ ਸੁੱਟਕੇ ਉਸ ਨੂੰ ਮਾਰ ਦੇਣਾ ਚਾਹੀਦਾ ਹੈ।"
14 "Faze sair do acampamento o blasfemo, e todos aqueles que o ouviram ponham a mão sobre a sua cabeça, e toda a assembléia o apedreje.
15 ਤੈਨੂੰ ਇਸਰਾਏਲ ਦੇ ਲੋਕਾਂ ਨੂੰ ਦੱਸ ਦੇਣਾ ਚਾਹੀਦਾ ਹੈ; ਜੇ ਕੋਈ ਬੰਦਾ ਆਪਣੇ ਪਰਮੇਸ਼ੁਰ ਨੂੰ ਗਾਲ੍ਹ ਕੱਢਦਾ ਹੈ ਤਾਂ ਉਸ ਨੂੰ ਜ਼ਰੂਰ ਸਜ਼ਾ ਮਿਲਣੀ ਚਾਹੀਦੀ ਹੈ।"
15 Dirás aos israelitas: todo aquele que amaldiçoar o seu Deus levará o seu pecado.
16 ਕੋਈ ਵੀ ਬੰਦਾ, ਜਿਹੜਾ ਯਹੋਵਾਹ ਦੇ ਨਾਮ ਦੇ ਵਿਰੁੱਧ ਬੋਲਦਾ ਹੈ, ਮਾਰ ਮੁਕਾਇਆ ਜਾਣਾ ਚਾਹੀਦਾ ਹੈ। ਸਾਰੇ ਲੋਕਾਂ ਨੂੰ ਉਸ ਨੂੰ ਪੱਥਰ ਮਾਰਨੇ ਚਾਹੀਦੇ ਹਨ। ਪਰਦੇਸੀਆਂ ਨੂੰ ਵੀ ਉਸੇ ਤਰ੍ਹਾਂ ਦੀ ਸਜ਼ਾ ਦੇਣੀ ਚਾਹੀਦੀ ਹੈ ਜਿਹੋ ਜਿਹੀ ਇਸਰਾਏਲ ਵਿੱਚ ਜੰਮੇ ਬੰਦੇ ਨੂੰ ਦਿੱਤੀ ਗਈ। ਜੇ ਕੋਈ ਬੰਦਾ ਯਹੋਵਾਹ ਦੇ ਨਾਮ ਨੂੰ ਸਰਾਪਦਾ ਹੈ ਉਸ ਨੂੰ ਮਾਰ ਸੁੱਟਣਾ ਚਾਹੀਦਾ ਹੈ।"
16 Quem blasfemar o nome do Senhor será punido de morte: toda a assembléia o apedrejará. Quer seja ele estrangeiro ou natural, se blasfemar contra o santo nome, será punido de morte."
17 “ਅਤੇ ਜੇ ਕੋਈ ਬੰਦਾ ਕਿਸੇ ਹੋਰ ਬੰਦੇ ਨੂੰ ਮਾਰ ਦਿੰਦਾ ਹੈ ਤਾਂ ਉਸ ਨੂੰ ਮਾਰ ਦੇਣਾ ਚਾਹੀਦਾ ਹੈ।"
17 "Todo aquele que ferir mortalmente um homem será morto.
18 ਜਿਹੜਾ ਬੰਦਾ ਕਿਸੇ ਜਾਨਵਰ ਨੂੰ ਮਾਰ ਦਿੰਦਾ ਹੈ ਜਿਹੜਾ ਕਿਸੇ ਹੋਰ ਬੰਦੇ ਦਾ ਹੈ ਤਾਂ ਉਸ ਨੂੰ ਉਸਦੀ ਥਾਵੇਂ ਹੋਰ ਜਾਨਵਰ ਦੇਣਾ ਚਾਹੀਦਾ ਹੈ।"
18 Quem tiver ferido de morte um animal doméstico, dará outro em seu lugar: vida por vida.
19 “ਅਤੇ ਜੇ ਕੋਈ ਬੰਦਾ ਆਪਣੇ ਗੁਆਂਢੀ ਨੂੰ ਜ਼ਖਮ ਦਿੰਦਾ ਹੈ ਤਾਂ ਉਸੇ ਤਰ੍ਹਾਂ ਦਾ ਜ਼ਖਮ ਉਸ ਬੰਦੇ ਨੂੰ ਦੇਣਾ ਚਾਹੀਦਾ ਹੈ।"
19 Se um homem ferir o seu próximo, assim como fez, assim se lhe fará a ele:
20 ਟੁੱਟੀ ਹੱਡੀ ਬਦਲੇ ਟੁੱਟੀ ਹੱਡੀ, ਅੱਖ ਬਦਲੇ ਅੱਖ ਦੰਦ ਬਦਲੇ ਦੰਦ। ਜਿਸ ਕਿਸਮ ਦਾ ਜ਼ਖਮ ਕੋਈ ਬੰਦਾ ਕਿਸੇ ਦੂਸਰੇ ਨੂੰ ਦਿੰਦਾ ਹੈ ਉਸ ਬੰਦੇ ਨੂੰ ਵੀ ਉਸੇ ਤਰ੍ਹਾਂ ਦਾ ਜ਼ਖਮ ਦੇਣਾ ਚਾਹੀਦਾ ਹੈ।"
20 fratura por fratura, olho por olho e dente por dente; ser-lhe-á feito o mesmo que ele fez ao seu próximo;
21 ਇਸ ਲਈ ਜੇ ਕੋਈ ਬੰਦਾ ਕਿਸੇ ਜਾਨਵਰ ਨੂੰ ਮਾਰ ਦਿੰਦਾ ਹੈ ਤਾਂ ਉਸ ਬੰਦੇ ਨੂੰ ਜਾਨਵਰ ਦੀ ਕੀਮਤ ਦੇਣੀ ਚਾਹੀਦੀ ਹੈ। ਪਰ ਜੇ ਕੋਈ ਬੰਦਾ ਕਿਸੇ ਦੂਸਰੇ ਬੰਦੇ ਨੂੰ ਮਾਰ ਦਿੰਦਾ ਹੈ ਤਾਂ ਉਸ ਨੂੰ ਮਾਰ ਦੇਣਾ ਚਾਹੀਦਾ ਹੈ।"
21 Quem matar um animal, restituirá outro, mas o que matar um homem será punido de morte.
22 “ਇਹ ਕਾਨੂੰਨ ਬੇਲਾਗ ਹੋਵੇਗਾ-ਇਹ ਪਰਦੇਸੀਆਂ ਲਈ ਵੀ ਹੈ ਅਤੇ ਤੁਹਾਡੇ ਆਪਣੇ ਦੇਸ਼ ਦੇ ਲੋਕਾਂ ਲਈ ਵੀ। ਕਿਉਂਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।”"
22 Só haverá uma lei entre vós tanto para o estrangeiro como para o natural: porque eu sou o Senhor vosso Deus".
23 ਫ਼ੇਰ ਮੂਸਾ ਨੇ ਇਸਰਾਏਲ ਦੇ ਲੋਕਾਂ ਨਾਲ ਗੱਲ ਕੀਤੀ, ਅਤੇ ਉਨ੍ਹਾਂ ਨੇ ਉਸ ਬੰਦੇ ਨੂੰ, ਡੇਰੇ ਤੋਂ ਬਾਹਰ ਲਿਆਂਦਾ, ਜਿਸਨੇ ਸਰਾਪਿਆ ਸੀ। ਫ਼ੇਰ ਉਨ੍ਹਾਂ ਨੇ ਉਸ ਨੂੰ ਪੱਥਰਾਂ ਨਾਲ ਮਾਰ ਦਿੱਤਾ। ਇਸ ਤਰ੍ਹਾਂ ਇਸਰਾਏਲ ਦੇ ਲੋਕਾਂ ਨੇ ਬਿਲਕੁਲ ਉਵੇਂ ਹੀ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।"
23 Moisés transmitiu essas normas aos israelitas. Tiraram do acampamento o blasfemo e o apedrejaram, conforme a ordem que o Senhor tinha dado a Moisés.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Levítico 24, comparar traduções ou montar um estudo — tudo direto pelo WhatsApp.